ਹੇ ਮੇਰੇ ਮਨ! ਗੁਰੂ ਦੀ ਮਤਿ ਤੇ ਤੁਰ ਕੇ ਉਸ ਹਰੀ ਦਾ ਭਜਨ ਕਰ ਜੋ ਸਾਰੇ ਸਰੀਰਾਂ ਵਿਚ ਵਿਆਪਕ ਹੈ ।੧।ਰਹਾਉ।
Through the Guru's Teachings, realize that He is pervading in all bodies;
ਹੇ ਮੇਰੇ ਮਨ ਉਸ ਅਥਾਹ ਤੇ ਵੱਡੇ ਜਿਗਰ ਵਾਲੇ ਹਰੀ ਦਾ ਭਜਨ ਕਰ
O my soul, vibrate on the Profound, Unfathomable Lord. ||1||Pause||
ਉਹਨਾਂ ਦੇ ਅੰਦਰ ਪ੍ਰਭੂ ਦੇ ਪਿਆਰ ਦੀਆਂ ਪ੍ਰਭੂ ਦੀ ਭਗਤੀ ਦੀਆਂ ਅਨੇਕਾਂ ਲਹਿਰਾਂ ਉਠਦੀਆਂ ਰਹਿੰਦੀਆਂ ਹਨ
Loving devotion to the Lord brings endless waves of joy and delight.
ਜੇਹੜੇ ਮਨੁੱਖ ਹਰ ਰੋਜ਼ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਸਾਥ ਬਣਾਂਦੇ ਹਨ ਉਹਨਾਂ ਦਾ ਜੀਵਨ ਪਵਿਤ੍ਰ ਹੁੰਦਾ ਹੈ
One who dwells with the Glorious Praises of the Lord, night and day, is sanctified.
ਮਾਇਆ-ਵੇੜ੍ਹੇ ਸੰਸਾਰੀ ਜੀਵ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ
The birth into the world of the faithless cynic is totally useless.
ਜੋ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ ।੨।
The humble devotee of the Lord remains unattached. ||2||
ਜੋ ਮਨੁੱਖ ਹਰੀ ਦੇ ਗੁਣ ਗਾਂਦਾ ਹੈ ਉਸ ਦਾ ਸਰੀਰ (ਵਿਕਾਰਾਂ ਵਲੋਂ ਬਚਿਆ ਰਹਿ ਕੇ) ਪਵਿਤ੍ਰ ਰਹਿੰਦਾ ਹੈ,
The body which sings the Glorious Praises of the Lord is sanctified.
ਆਪਣੇ ਆਪ ਨੂੰ (ਆਪਣੇ ਅਸਲੇ ਨੂੰ) ਪਛਾਣ ਕੇ ਉਹ ਸਦਾ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।
The soul remains conscious of the Lord, absorbed in His Love.
ਉਹ ਮਨੁੱਖ ਉਸ ਪ੍ਰਭੂ ਦਾ ਰੂਪ ਹੋ ਜਾਂਦਾ ਹੈ ਜੋ ਸਭ ਦਾ ਮੁੱਢ ਹੈ ਜੋ ਬੇਅੰਤ ਹੈ ਜੋ ਪਰੇ ਤੋਂ ਪਰੇ ਹੈ ਜੋ ਹੀਰੇ ਸਮਾਨ ਅਮੋਲਕ ਹੈ
The Lord is the Infinite Primal Being, beyond the beyond, the priceless jewel.
ਉਸ ਦਾ ਉਹ ਮਨ, ਜੋ ਪਹਿਲਾਂ ਮਮਤਾ ਦਾ ਸ਼ਿਕਾਰ ਸੀ, ਲਾਲ-ਸਮਾਨ ਅਮੋਲਕ-ਪ੍ਰਭੂ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ ਤੇ ਠਰੰ੍ਹਮੇ ਵਾਲਾ ਹੋ ਜਾਂਦਾ ਹੈ ।੩।
My mind is totally content, imbued with my Beloved. ||3||
ਜੇਹੜੇ ਮਨੁੱਖ (ਸਿਮਰਨ ਤੋਂ ਸੱਖਣੇ ਹਨ ਤੇ) ਨਿਰੀਆਂ ਜ਼ਬਾਨੀ ਜ਼ਬਾਨੀ ਹੀ ਗਿਆਨ ਦੀਆਂ ਗੱਲਾਂ ਕਰਦੇ ਹਨ ਉਹ ਆਤਮਕ ਮੌਤੇ ਮਰੇ ਹੋਏ ਹਨ
Those who speak and babble on and on, are truly dead.
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈਉਹਨਾਂ ਨੂੰ ਪਰਮਾਤਮਾ ਆਪਣੇ ਅੱਤ ਨੇੜੇ ਦਿੱਸਦਾ ਹੈ
God is not far away - O God, You are right here.
ਉਹਨਾਂ ਨੂੰ ਸਾਰਾ ਜਗਤ ਮਾਇਆ ਦਾ ਪਸਾਰਾ ਦਿੱਸਦਾ ਹੈ
I have seen that the whole world is engrossed in Maya.
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ
O Nanak, through the Guru's Teachings, I meditate on the Naam, the Name of the Lord. ||4||17||
Aasaa, First Mehl, Ti-Tukas:
(ਤੇਰਾ ਆਸਰਾ ਭੁਲਾ ਕੇ ਹੀ) ਕੋਈ ਮੰਗਤਾ ਭਿੱਛਿਆ (ਮੰਗ ਮੰਗ ਕੇ) ਖਾਂਦਾ ਹੈ (ਤੇ ਗਰੀਬੀ ਵਿਚ ਨਿਢਾਲ ਹੋ ਰਿਹਾ ਹੈ),
One is a beggar, living on charity;
(ਤੈਨੂੰ ਭੁਲਾ ਕੇ ਹੀ) ਕੋਈ ਮਨੁੱਖ ਰਾਜਾ ਬਣ ਕੇ (ਰਾਜ ਵਿਚ) ਮਸਤ ਹੋ ਰਿਹਾ ਹੈ
another is a king, absorbed in himself.
ਕਿਸੇ ਨੂੰ ਆਦਰ ਮਿਲ ਰਿਹਾ ਹੈ (ਉਹ ਇਸ ਆਦਰ ਵਿਚ ਅਹੰਕਾਰੀ ਹੈ) ਕਿਸੇ ਦੀ ਨਿਰਾਦਰੀ ਹੋ ਰਹੀ ਹੈ
One receives honor, and another dishonor.
(ਕੋਈ ਮਨੁੱਖ ਮਨ ਦੇ ਲੱਡੂ ਭੋਰ ਰਿਹਾ ਹੈ, ਆਪਣੇ ਮਨ ਵਿਚ) ਕਈ ਸਲਾਹਾਂ ਬਣਾਂਦਾ ਹੈ ਤੇ ਢਾਂਹਦਾ ਹੈ, ਬੱਸ! ਇਹੀ ਸੋਚਾਂ ਸੋਚਦਾ ਰਹਿੰਦਾ ਹ
The Lord destroys and creates; He is enshrined in His meditation.
ਪਰ ਹੇ ਪ੍ਰਭੂ! ਤੈਥੋਂ ਕੋਈ ਵੱਡਾ ਨਹੀਂ (ਜਿਸ ਨੂੰ ਵਡਿਆਈ ਮਿਲਦੀ ਹੈ, ਤੈਥੋਂ ਹੀ ਮਿਲਦੀ ਹੈ)
There is no other as great as You.
ਮੈਂ ਕੋਈ ਅਜਿਹਾ ਆਦਮੀ ਨਹੀਂ ਵਿਖਾ ਸਕਦਾ ਜੋ (ਆਪਣੇ ਆਪ ਤੋਂ ਹੀ) ਚੰਗਾ ਬਣ ਗਿਆ ਹੋਵੇ ।੧।
So whom should I present to You? Who is good enough? ||1||
ਮੇਰੇ ਲਈ ਸਿਰਫ਼ ਤੇਰਾ ਨਾਮ ਹੀ ਆਸਰਾ ਹੈ
The Naam, the Name of the Lord, is my only Support.
(ਕਿਉਂਕਿ) ਤੂੰ ਹੀ (ਸਭ ਦਾਤਾਂ) ਦੇਣ ਵਾਲਾ ਹੈਂ, ਤੂੰ ਸਭ ਕੁਝ ਕਰਨ ਦੇ ਸਮਰੱਥ ਹੈਂ, ਤੂੰ ਸਾਰੀ ਸ੍ਰਿਸ਼ਟੀ ਦੇ ਪੈਦਾ ਕਰਨ ਵਾਲਾ ਹੈਂ ।੧।ਰਹਾਉ।
You are the Great Giver, the Doer, the Creator. ||1||Pause||
(ਹੇ ਪ੍ਰਭੂ! ਤੇਰੀ ਓਟ ਤੋਂ ਬਿਨਾ) ਮੈਂ ਜੀਵਨ ਦਾ ਸਹੀ ਰਸਤਾ ਨਹੀਂ ਲੱਭ ਸਕਦਾ, ਕੁਰਾਹੇ ਹੀ ਜਾਂਦਾ ਹਾਂ,
I have not walked on Your Path; I have followed the crooked path.
ਤੇਰੀ ਹਜ਼ੂਰੀ ਵਿਚ ਭੀ ਮੈਨੂੰ ਥਾਂ ਨਹੀਂ ਮਿਲ ਸਕਦੀ
In the Court of the Lord, I find no place to sit.
(ਜਦ ਤਕ ਮੈਨੂੰ ਤੇਰੇ ਪਾਸੋਂ ਗਿਆਨ-ਚਾਨਣ ਨਾ ਮਿਲੇ) ਮੈਂ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹਾਂ, ਮਨ ਦਾ ਅੰਨ੍ਹਾ ਹੀ ਰਹਿੰਦਾ ਹਾਂ,
I am mentally blind, in the bondage of Maya.
ਮੇਰਾ ਸਰੀਰ (ਵਿਕਾਰਾਂ ਵਿਚ) ਸਦਾ ਖਚਿਤ ਤੇ ਖ਼ੁਆਰ ਹੁੰਦਾ ਹੈ
The wall of my body is breaking down, wearing away, growing weaker.
ਮੈਂ ਸਦਾ ਹੋਰ ਹੋਰ ਖਾਣ ਤੇ ਜੀਊਣ ਦੀਆਂ ਆਸਾਂ ਬਣਾਂਦਾ ਹਾਂ
You have such high hopes of eating and living
(ਮੈਨੂੰ ਇਹ ਚੇਤਾ ਹੀ ਨਹੀਂ ਰਹਿੰਦਾ ਕਿ) ਮੇਰਾ ਇਕ ਇਕ ਸਾਹ ਤੇ ਇਕ ਇਕ ਗਿਰਾਹੀ ਤੇਰੇ ਹਿਸਾਬ ਵਿਚ ਹੈ (ਤੇਰੀ ਮੇਹਰ ਨਾਲ ਹੀ ਮਿਲ ਰਿਹਾ ਹੈ) ।੨।
- your breaths and morsels of food are already counted! ||2||
ਪ੍ਰਭੂ (ਇਤਨਾ ਦਿਆਲ ਹੈ ਕਿ ਮੇਰੇ ਵਰਗੇ) ਅੰਨ੍ਹੇ ਨੂੰ ਦਿਨ ਰਾਤ (ਗਿਆਨ ਦਾ) ਦੀਵਾ ਬਖ਼ਸ਼ਦਾ ਹੈ,
Night and day they are blind - please, bless them with Your Light.
ਸੰਸਾਰ-ਸਮੁੰਦਰ ਵਿਚ ਡੁਬਦੇ ਦਾ ਫ਼ਿਕਰ ਰੱਖਦਾ ਹੈ
They are drowning in the terrifying world-ocean, crying out in pain.
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ ਜੋ ਪ੍ਰਭੂ ਦਾ ਨਾਮ ਜਪਦੇ ਹਨ, ਸੁਣਦੇ ਹਨ, ਉਸ ਵਿਚ ਸਰਧਾ ਰੱਖਦੇ ਹਨ । ਹੇ ਪ੍ਰਭੂ! ਨਾਨਕ ਤੇਰੇ ਦਰ ਤੇ ਇਹ ਅਰਦਾਸ ਕਰਦਾ ਹੈ ਕਿ ਸਾਡੀ ਜਿੰਦ ਤੇ ਸਾਡਾ ਸਰੀਰ ਸਭ ਕੁਝ ਤੇਰੇ ਹੀ ਆਸਰੇ ਹੈ ।੩।
I am a sacrifice to those who chant, hear and believe in the Name.
ਹੇ ਪ੍ਰਭੂ! ਨਾਨਕ ਤੇਰੇ ਦਰ ਤੇ ਇਹ ਅਰਦਾਸ ਕਰਦਾ ਹੈ
Nanak utters this one prayer;
ਸਾਡੀ ਜਿੰਦ ਤੇ ਸਾਡਾ ਸਰੀਰ ਸਭ ਕੁਝ ਤੇਰੇ ਹੀ ਆਸਰੇ ਹੈ ।੩।
soul and body, all belong to You, Lord. ||3||
ਹੇ ਪ੍ਰਭੂ! ਜਦੋਂ ਤੂੰ (ਆਪਣੇ ਨਾਮ ਦੀ ਦਾਤਿ ਮੈਨੂੰ) ਦੇਂਦਾ ਹੈਂ, ਤਦੋਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ
When You bless me, I chant Your Name.
ਤੇ ਤੇਰੀ ਹਜ਼ੂਰੀ ਵਿਚ ਮੈਨੂੰ ਬੈਠਣ ਲਈ ਥਾਂ ਮਿਲ ਸਕਦੀ ਹੈ
Thus I find my seat in the Court of the Lord.
ਜਦੋਂ ਤੇਰੀ ਰਜ਼ਾ ਹੋਵੇ ਤਦੋਂ ਹੀ ਮੇਰੀ ਭੈੜੀ ਮਤਿ ਦੂਰ ਹੋ ਸਕਦੀ ਹੈ,
When it pleases You, evil-mindedness departs,
ਤੇ ਤੇਰਾ ਬਖ਼ਸ਼ਿਆ ਸ੍ਰੇਸ਼ਟ ਗਿਆਨ ਮੇਰੇ ਮਨ ਵਿਚ ਆ ਕੇ ਵੱਸ ਸਕਦਾ ਹੈ ।
and the jewel of spiritual wisdom comes to dwell in the mind.
ਜਿਸ ਮਨੁੱਖ ਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਗੁਰੂ ਮਿਲਦਾ ਹੈ
When the Lord bestows His Glance of Grace, then one comes to meet the True Guru.
ਨਾਨਕ ਬੇਨਤੀ ਕਰਦਾ ਹੈ ਕਿੇ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੪।੧੮।
Prays Nanak, carry us across the terrifying world-ocean. ||4||18||
Aasaa, First Mehl, Panch-Padas:
ਜੇਹੜੀ ਗਾਂ ਦੁੱਧ ਨਾਹ ਦੇਵੇ ਉਹ ਗਾਂ ਕਿਸ ਕੰਮ? ਜੇਹੜੇ ਪੰਛੀ ਦੇ ਖੰਭ ਨਾਹ ਹੋਣ ਉਸ ਨੂੰ ਹੋਰ ਕੋਈ ਸਹਾਰਾ ਨਹੀਂ, ਬਨਸਪਤੀ ਪਾਣੀ ਤੋਂ ਬਿਨਾ ਹਰੀ ਨਹੀਂ ਰਹਿ ਸਕਦੀ ।
A cow without milk; a bird without wings; a garden without water - totally useless!
ਉਹ ਬਾਦਸ਼ਾਹ ਕਾਹਦਾ, ਜਿਸ ਨੂੰ ਕੋਈ ਸਲਾਮ ਨ ਕਰੇ? ਇਸੇ ਤਰ੍ਹਾਂ ਹੇ ਪ੍ਰਭੂ! ਜਿਸ ਹਿਰਦੇ ਵਿਚ ਤੇਰਾ ਨਾਮ ਨ ਹੋਵੇ ਉਹ ਇਕ ਹਨੇਰੀ ਕੋਠੜੀ ਹੀ ਹੈ ।੧।
What is an emperor, without respect? The chamber of the soul is so dark, without the Name of the Lord. ||1||
ਹੇ ਪ੍ਰਭੂ! ਤੂੰ ਮੈਨੂੰ ਕਿਉਂ ਵਿਸਾਰਦਾ ਹੈਂ? ਤੇਰੇ ਵਿਸਰਿਆਂ ਮੈਨੂੰ ਬੜਾ ਆਤਮਕ ਦੁੱਖ ਵਾਪਰਦਾ ਹੈ ।
How could I ever forget You? It would be so painful!
ਹੇ ਪ੍ਰਭੂ! (ਮੇਹਰ ਕਰ, ਮੇਰੇ ਮਨ ਤੋਂ) ਨਾਹ ਵਿਸਰ ।੧।ਰਹਾਉ।
I would suffer such pain - no, I shall not forget You! ||1||Pause||
ਅੱਖਾਂ ਅੱਗੇ ਹਨੇਰਾ ਆਉਣ ਲੱਗ ਪੈਂਦਾ ਹੈ, ਜੀਭ ਵਿਚ ਖਾਣ-ਪੀਣ ਦਾ ਸੁਆਦ ਮਾਣਨ ਦੀ ਤਾਕਤ ਨਹੀਂ ਰਹਿੰਦੀ, ਕੰਨਾਂ ਵਿਚ (ਰਾਗ ਆਦਿਕ) ਦੀ ਆਵਾਜ਼ ਨਹੀਂ ਸੁਣਾਈ ਦੇਂਦੀ,
The eyes grow blind, the tongue does not taste, and the ears do not hear any sound.
ਪੈਰਾਂ ਨਾਲ ਭੀ ਮਨੁੱਖ ਤਦੋਂ ਹੀ ਤੁਰਦਾ ਹੈ ਜੇ ਕੋਈ ਹੋਰ ਅਗੋਂ ਉਸਦੀ ਡੰਗੋਰੀ ਫੜੇ—(ਬੁਢੇਪੇ ਦੇ ਕਾਰਨ ਮਨੁੱਖ ਦੇ ਸਰੀਰ ਦੀ ਇਹ ਹਾਲਤ ਬਣ ਜਾਂਦੀ ਹੈ, ਫਿਰ ਭੀ) ਮਨੁੱਖ ਸਿਮਰਨ ਤੋਂ ਸੁੰਞਾ ਹੀ ਰਹਿੰਦਾ ਹੈ, ਇਸ ਦੇ ਜੀਵਨ-ਰੁੱਖ ਨੂੰ ਹੋਰ ਹੋਰ ਫਲ ਲੱਗਦੇ ਰਹਿੰਦੇ ਹਨ ।੨।
He walks on his feet only when supported by someone else; without serving the Lord, such are the fruits of life. ||2||
ਜੋ ਮਨੁੱਖ ਸੁਅੱਛ ਹਿਰਦੇ ਦੀ ਭੁਏਂ ਵਿਚ ਗੁਰ-ਸ਼ਬਦ ਰੂਪ ਬਾਗ਼ ਦੇ ਰੁੱਖ ਲਾਂਦੇ ਹਨ ਅਤੇ ਪ੍ਰੇਮ-ਰੂਪ ਪਾਣੀ ਸਿੰਜਦੇ ਹਨ,
The Word is the tree; the garden of the heart is the farm; tend it, and irrigate it with the Lord's Love.
ਉਹਨਾਂ ਸਭਨਾਂ ਨੂੰ ਅਕਾਲ ਪੁਰਖ ਦਾ ਨਾਮ-ਫਲ ਲੱਗਦਾ ਹੈ; ਪਰ ਪ੍ਰਭੂ ਦੀ ਮੇਹਰ ਤੋਂ ਬਿਨਾ ਇਹ ਦਾਤਿ ਨਹੀਂ ਮਿਲਦੀ ।੩।
All these trees bear the fruit of the Name of the One Lord; but without the karma of good actions, how can anyone obtain it? ||3||
ਹੇ ਪ੍ਰਭੂ! ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੇਰਾ ਸਿਮਰਨ ਕਰਨ ਤੋਂ ਬਿਨਾ ਮਨੁੱਖਾ ਜੀਵਨ ਦਾ ਲਾਭ ਕਿਸੇ ਨੂੰ ਨਹੀਂ ਮਿਲ ਸਕਦਾ ।
As many living beings are there are, they are all Yours. Without selfless service, no one obtains any reward.
(ਜੋ ਭੀ ਜੰਮਿਆ ਹੈ ਉਸ ਨੂੰ) ਕਦੇ ਦੁੱਖ ਤੇ ਕਦੇ ਸੁਖ ਮਿਲਣਾ—ਇਹ ਤਾਂ ਤੇਰੀ ਰਜ਼ਾ ਹੈ (ਪਰ ਦੁੱਖ ਵਿਚ ਜੀਵ ਘਾਬਰ ਜਾਂਦਾ ਹੈ, ਸੁਖਾਂ ਵਿਚ ਆਪੇ ਤੋਂ ਬਾਹਰ ਹੁੰਦਾ ਹੈ) ਤੇਰੇ ਨਾਮ ਦੀ ਟੇਕ ਤੋਂ ਬਿਨਾ ਜਿੰਦ ਅਡੋਲ ਰਹਿ ਹੀ ਨਹੀਂ ਸਕਦੀ ।੪।
Pain and pleasure come by Your Will; without the Name, the soul does not even exist. ||4||
ਗੁਰੂ ਦੀ ਦੱਸੀ ਮਤਿ ਵਿਚ ਤੁਰ ਕੇ ਆਪਾ-ਭਾਵ ਦਾ ਮਰ ਜਾਣਾ—ਇਹੀ ਹੈ ਸਹੀ ਜੀਵਨ, ਜੇ ਮਨੁੱਖ ਦਾ ਸੁਆਰਥੀ ਜੀਵਨ ਨਹੀਂ ਮੱੁਕਿਆ ਤਾਂ ਉਹ ਜੀਵਨ ਵਿਅਰਥ ਹੈ । ਜੇ ਮੈਂ ਇਹ ਸੁਆਰਥੀ ਜੀਵਨ ਜੀਊਂਦਾ ਹਾਂ, ਤਾਂ ਇਸ ਨੂੰ ਜੀਵਨ ਦਾ ਸੁਚੱਜਾ ਢੰਗ ਨਹੀਂ ਕਿਹਾ ਜਾ ਸਕਦਾ
To die in the Teachings is to live. Otherwise, what is life? That is not the way.