ਨਾਨਕ ਆਖਦਾ ਹੈ ਪਰਮਾਤਮਾ ਜ਼ਿੰਦਗੀ ਦੇਣ ਵਾਲਾ ਹੈ (ਉਸੇ ਦੀ ਹਜ਼ੂਰੀ ਵਿਚ ਅਰਦਾਸ ਕਰਨੀ ਚਾਹੀਦੀ ਹੈ ਕਿ) ਹੇ ਪ੍ਰਭੂ! ਜਿਥੇ ਤੇਰੀ ਰਜ਼ਾ ਹੈ ਉਥੇ ਸਾਨੂੰ ਰੱਖ (ਭਾਵ, ਆਪਣੀ ਰਜ਼ਾ ਵਿਚ ਰੱਖ ਤੇ ਸਿਮਰਨ ਦੀ ਦਾਤਿ ਬਖ਼ਸ਼ ।੫।੧੯।
Says Nanak, He grants life to the living beings; O Lord, please keep me according to Your Will. ||5||19||
 
Aasaa, First Mehl:
 
(ਨਾਮ ਦੀ ਬਰਕਤਿ ਨਾਲ ਵਿਕਾਰਾਂ ਤੋਂ ਬਚਿਆ ਹੋਇਆ) ਮਨੁੱਖਾ ਸਰੀਰ ਹੀ (ਉੱਚ-ਜਾਤੀਆ) ਬ੍ਰਾਹਮਣ ਹੈ, (ਪਵਿਤ੍ਰ ਹੋਇਆ) ਮਨ (ਬ੍ਰਾਹਮਣ ਦੀ) ਧੋਤੀ ਹੈ ।
Let the body be the Brahmin, and let the mind be the loin-cloth;
 
ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਜਨੇਊ ਹੈ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸੁਰਤਿ ਦੱਭ ਦਾ ਛੱਲਾ ।
let spiritual wisdom be the sacred thread, and meditation the ceremonial ring.
 
ਮੈਂ ਤਾਂ (ਹੇ ਪਾਂਡੇ!) ਪਰਮਾਤਮਾ ਦਾ ਨਾਮ ਹੀ (ਦੱਛਣਾ) ਮੰਗਦਾ ਹਾਂ, ਸਿਫ਼ਤਿ-ਸਾਲਾਹ ਹੀ ਮੰਗਦਾ ਹਾਂ
I seek the Name of the Lord and His Praise as my cleansing bath.
 
ਤਾਕਿ ਗੁਰੂ ਦੀ ਕਿਰਪਾ ਨਾਲ (ਨਾਮ ਸਿਮਰ ਕੇ) ਪਰਮਾਤਮਾ ਵਿਚ ਲੀਨ ਰਹਾਂ ।੧।
By Guru's Grace, I am absorbed into God. ||1||
 
ਹੇ ਪਾਂਡੇ! ਤੂੰ ਭੀ ਇਸੇ ਤਰ੍ਹਾਂ ਪਰਮਾਤਮਾ ਦੇ ਗੁਣਾਂ ਦਾ ਵਿਚਾਰ ਕਰ
O Pandit, O religious scholar, contemplate God in such a way
 
ਪਰਮਾਤਮਾ ਦੇ ਨਾਮ ਵਿਚ ਹੀ ਸੁੱਚ ਹੈ, ਮੈਂ ਤਾਂ ਪਰਮਾਤਮਾ ਦਾ ਨਾਮ-ਸਿਮਰਨ (-ਰੂਪ ਵੇਦ) ਪੜ੍ਹਦਾ ਹਾਂ, ਪ੍ਰਭੂ ਦੇ ਨਾਮ ਵਿਚ ਹੀ ਸਾਰੀਆਂ ਧਾਰਮਿਕ ਰਸਮਾਂ ਆ ਜਾਂਦੀਆਂ ਹਨ ।੧।ਰਹਾਉ।
that His Name may sanctify you, that His Name may be your study, and His Name your wisdom and way of life. ||1||Pause||
 
(ਹੇ ਪਾਂਡੇ!) ਬਾਹਰਲਾ ਜਨੇਊ ਉਤਨਾ ਚਿਰ ਹੀ ਹੈ ਜਿਤਨਾ ਚਿਰ ਜੋਤਿ ਸਰੀਰ ਵਿਚ ਮੌਜੂਦ ਹੈ (ਫਿਰ ਇਹ ਕਿਸ ਕੰਮ?) ।
The outer sacred thread is worthwhile only as long as the Divine Light is within.
 
ਪ੍ਰਭੂ ਦਾ ਨਾਮ ਹਿਰਦੇ ਵਿਚ ਸਾਂਭ—ਇਹੀ ਹੈ ਧੋਤੀ ਇਹੀ ਹੈ ਟਿੱਕਾ ।
So make the remembrance of the Naam, the Name of the Lord, your loin-cloth and the ceremonial mark on your forehead.
 
ਇਹ ਨਾਮ ਹੀ ਲੋਕ ਪਰਲੋਕ ਵਿਚ ਸਾਥ ਨਿਭਾਹੁੰਦਾ ਹੈ ।
Here and hereafter, the Name alone shall stand by you.
 
(ਹੇ ਪਾਂਡੇ!) ਨਾਮ ਵਿਸਾਰ ਕੇ ਹੋਰ ਹੋਰ ਧਾਰਮਿਕ ਰਸਮਾਂ ਨਾਹ ਭਾਲਦਾ ਫਿਰ ।੨।
Do not seek any other actions, except the Name. ||2||
 
(ਨਾਮ ਵਿਚ ਜੁੜ ਕੇ) ਮਾਇਆ ਦਾ ਮੋਹ (ਆਪਣੇ ਅੰਦਰੋਂ) ਚੰਗੀ ਤਰ੍ਹਾਂ ਸਾੜ ਦੇ—ਇਹੀ ਹੈ ਦੇਵ-ਪੂਜਾ ।
Worship the Lord in loving adoration, and burn your desire for Maya.
 
ਹਰ ਥਾਂ ਇਕ ਪਰਮਾਤਮਾ ਨੂੰ ਵੇਖ, (ਹੇ ਪਾਂਡੇ!) ਉਸ ਤੋਂ ਬਿਨਾ ਕਿਸੇ ਹੋਰ ਦੇਵਤੇ ਨੂੰ ਨਾਹ ਲੱਭਦਾ ਰਹੁ ।
Behold only the One Lord, and do not seek out any other.
 
ਜੇਹੜਾ ਮਨੁੱਖ ਹਰ ਥਾਂ ਵਿਆਪਕ ਪਰਮਾਤਮਾ ਨੂੰ ਪਛਾਣ ਲੈਂਦਾ ਹੈ, ਉਸ ਨੇ ਮਾਨੋ ਦਸਵੇਂ ਦੁਆਰ ਵਿਚ ਸਮਾਧੀ ਲਾਈ ਹੋਈ ਹੈ ।
Become aware of reality, in the Sky of the Tenth Gate;
 
ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਸਦਾ ਆਪਣੇ ਮੂੰਹ ਵਿਚ ਰੱਖਦਾ ਹੈ (ਉਚਾਰਦਾ), ਉਹ (ਵੇਦ ਆਦਿਕ ਪੁਸਤਕਾਂ ਦੇ) ਵਿਚਾਰ ਪੜ੍ਹ ਰਿਹਾ ਹੈ ।੩।
read aloud the Lord's Word, and contemplate it. ||3||
 
(ਹੇ ਪਾਂਡੇ! ਪ੍ਰਭੂ-ਚਰਨਾਂ ਨਾਲ) ਪ੍ਰੀਤ (ਜੋੜ, ਇਹ) ਹੈ (ਮੂਰਤੀ ਨੂੰ) ਭੋਗ, (ਇਸ ਦੀ ਬਰਕਤਿ ਨਾਲ) ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਡਰ ਲਹਿ ਜਾਂਦਾ ਹੈ ।
With the diet of His Love, doubt and fear depart.
 
ਪ੍ਰਭੂ-ਰਾਖੇ ਦਾ ਤੇਜ (ਆਪਣੇ ਅੰਦਰ ਪ੍ਰਕਾਸ਼ ਕਰ) ਕੋਈ ਕਾਮਾਦਿਕ ਚੋਰ ਨੇੜੇ ਨਹੀਂ ਢੁਕਦਾ ।
With the Lord as your night watchman, no thief will dare to break in.
 
ਜੋ ਮਨੁੱਖ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੇ, ਮਾਨੋ, ਮੱਥੇ ਉਤੇ ਤਿਲਕ ਲਾਇਆ ਹੋਇਆ ਹੈ ।
Let the knowledge of the One God be the ceremonial mark on your forehead.
 
ਜੋ ਆਪਣੇ ਅੰਦਰ-ਵੱਸਦੇ ਪ੍ਰਭੂ ਨੂੰ ਪਛਾਣਦਾ ਹੈ ਉਹ ਚੰਗੇ ਮੰਦੇ ਕੰਮ ਦੀ ਪਰਖ ਸਿੱਖ ਲੈਂਦਾ ਹੈ (ਇਹੀ ਹੈ ਅਸਲ ਬਿਬੇਕ) ।੪।
Let the realization that God is within you be your discrimination. ||4||
 
(ਹੇ ਪਾਂਡੇ!) ਪਰਮਾਤਮਾ ਨਿਰੀਆਂ ਧਾਰਮਿਕ ਰਸਮਾਂ ਨਾਲ ਵੱਸ ਵਿਚ ਨਹੀਂ ਕੀਤਾ ਜਾ ਸਕਦਾ,
Through ritual actions, God cannot be won over;
 
ਵੇਦ ਆਦਿਕ ਪੁਸਤਕਾਂ ਦੇ ਪਾਠ ਪੜ੍ਹਿਆਂ ਭੀ ਉਸ ਦੀ ਕਦਰ ਨਹੀਂ ਪੈ ਸਕਦੀ ।
by reciting sacred scriptures, His value cannot be estimated.
 
ਜਿਸ ਪਰਮਾਤਮਾ ਦਾ ਭੇਦ ਅਠਾਰਾਂ ਪੁਰਾਣਾਂ ਤੇ ਚਾਰ ਵੇਦਾਂ ਨੇ ਨਾਹ ਲੱਭਾ,
The eighteen Puraanas and the four Vedas do not know His mystery.
 
ਹੇ ਨਾਨਕ! ਸਤਿਗੁਰੂ ਨੇ (ਸਾਨੂੰ) ਉਹ (ਅੰਦਰ ਬਾਹਰ ਹਰ ਥਾਂ) ਵਿਖਾ ਦਿੱਤਾ ਹੈ ।੫।੨੦।
O Nanak, the True Guru has shown me the Lord God. ||5||20||
 
Aasaa, First Mehl:
 
ਉਹੀ ਮਨੁੱਖ (ਅਸਲ) ਸੇਵਕ ਹੈ ਦਾਸ ਹੈ ਭਗਤ ਹੈ
He alone is the selfless servant, slave and humble devotee,
 
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਦਾ ਦਾਸ ਬਣਦਾ ਹੈ,
who as Gurmukh, becomes the slave of his Lord and Master.
 
(ਉਸ ਨੂੰ ਇਹ ਸਦਾ ਯਕੀਨ ਰਹਿੰਦਾ ਹੈ ਕਿ) ਜਿਸ ਪ੍ਰਭੂ ਨੇ ਇਹ ਸ੍ਰਿਸ਼ਟੀ ਰਚੀ ਹੈ ਉਹੀ ਇਸ ਨੂੰ ਮੁੜ ਨਾਸ ਕਰਦਾ ਹੈ,
He, who created the Universe, shall ultimately destroy it.
 
ਉਸ ਤੋਂ ਬਿਨਾ ਕੋਈ ਦੂਜਾ ਉਸ ਵਰਗਾ ਨਹੀਂ ਹੈ ।੧।
Without Him, there is no other at all. ||1||
 
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਸਦਾ-ਥਿਰ ਨਾਮ ਵਿਚਾਰ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ-ਅਟੱਲ ਪ੍ਰਭੂ ਦੇ ਦਰਬਾਰ ਵਿਚ ਸੁਰਖ਼ਰੂ ਹੁੰਦੇ ਹਨ ।੧।ਰਹਾਉ।
Through the Word of the Guru's Shabad, the Gurmukh reflects upon the True Name; in the True Court, he is found to be true. ||1||Pause||
 
ਗੁਰੂ ਦੇ ਸਨਮੁਖ ਰਹਿ ਕੇ ਕੀਤੀ ਹੋਈ ਅਰਜ਼ੋਈ ਤੇ ਅਰਦਾਸ ਹੀ ਅਸਲ (ਅਰਜ਼ੋਈ ਅਰਦਾਸ) ਹੈ,
The true supplication, the true prayer
 
ਮਹਲ ਦਾ ਮਾਲਕ ਖਸਮ-ਪ੍ਰਭੂ ਉਸ ਅਰਦਾਸ ਨੂੰ ਸੁਣਦਾ ਹੈ ਤੇ ਆਦਰ ਦੇਂਦਾ ਹੈ (ਸ਼ਾਬਾਸ਼ ਆਖਦਾ ਹੈ),
- within the Mansion of His Sublime Presence, the True Lord Master hears and applauds these.
 
ਆਪਣੇ ਸਦਾ-ਅਟੱਲ ਤਖ਼ਤ ਉਤੇ (ਬੈਠਾ ਹੋਇਆ ਪ੍ਰਭੂ) ਉਸ ਸੇਵਕ ਨੂੰ ਸੱਦਦਾ ਹੈ,
He summons the truthful to His Heavenly Throne
 
ਉਹ ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਉਸ ਨੂੰ ਮਾਣ-ਆਦਰ ਦੇਂਦਾ ਹੈ ।੨।
and bestows glorious greatness upon them; that which He wills, comes to pass. ||2||
 
(ਹੇ ਪ੍ਰਭੂ!) ਗੁਰਮੁਖਿ ਨੂੰ ਤੇਰਾ ਹੀ ਤਾਣ ਹੈ ਤੇਰਾ ਹੀ ਆਸਰਾ ਹੈ,
The Power is Yours; You are my only Support.
 
ਗੁਰੂ ਦਾ ਸ਼ਬਦ ਹੀ ਉਸ ਦੇ ਪਾਸ ਸਦਾ-ਥਿਰ ਰਹਿਣ ਵਾਲਾ ਪਰਵਾਨਾ ਹੈ,
The Word of the Guru's Shabad is my true password.
 
ਗੁਰਮੁਖਿ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ ਤੇ) ਮੰਨਦਾ ਹੈ, ਜਗਤ ਵਿਚ ਸੋਭਾ ਖੱਟ ਕੇ ਜਾਂਦਾ ਹੈ,
One who obeys the Hukam of the Lord's Command, goes to Him openly.
 
ਗੁਰ-ਸ਼ਬਦ ਦੀ ਸੱਚੀ ਰਾਹਦਾਰੀ ਦੇ ਕਾਰਨ ਉਸ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਵਿਕਾਰ ਰੋਕ ਨਹੀਂ ਪਾਂਦਾ ।੩।
With the password of truth, his way is not blocked. ||3||
 
ਪੰਡਿਤ ਲੋਕ ਵੇਦ ਪੜ੍ਹਦੇ ਹਨ ਤੇ ਹੋਰਨਾਂ ਨੂੰ ਵਿਆਖਿਆ ਕਰ ਕੇ ਸੁਣਾਂਦੇ ਹਨ,
The Pandit reads and expounds on the Vedas,
 
ਪਰ (ਨਿਰੀ ਵਿੱਦਿਆ ਦੇ ਮਾਣ ਵਿਚ ਰਹਿ ਕੇ) ਇਹ ਭੇਦ ਨਹੀਂ ਜਾਣਦੇ ਕਿ ਪਰਮਾਤਮਾ ਦਾ ਨਾਮ-ਪਦਾਰਥ ਅੰਦਰ ਹੀ ਮੌਜੂਦ ਹੈ ।
but he does not know the secret of the thing within himself.
 
ਪਰ ਇਹ ਸਮਝ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਹੀਂ ਆਉਂਦੀ
Without the Guru, understanding and realization are not obtained;
 
ਸਦਾ-ਥਿਰ ਪ੍ਰਭੂ ਹਰੇਕ ਦੇ ਅੰਦਰ ਵਿਆਪਕ ਹੈ।੪।
but still God is True, pervading everywhere. ||4||
 
ਹੇ ਚੋਜੀ ਪ੍ਰਭੂ! ਗੁਰੂ ਦੇ ਸਨਖੁਖ ਰਹਿਣ ਦਾ ਮੈਂ ਕੀਹ ਜ਼ਿਕਰ ਕਰਾਂ? ਕੀਹ ਆਖ ਕੇ ਸੁਣਾਵਾਂ?
What should I say, or speak or describe?
 
ਤੂੰ (ਇਸ ਭੇਦ ਨੂੰ) ਆਪ ਹੀ ਜਾਣਦਾ ਹੈਂ ।
Only You Yourself know, O Lord of total wonder.
 
ਹੇ ਨਾਨਕ! ਗੁਰਮੁਖਿ ਵਾਸਤੇ ਪ੍ਰਭੂ ਦਾ ਹੀ ਇਕ ਦਰਵਾਜ਼ਾ ਹੈ ਆਸਰਾ ਹੈ
Nanak takes the Support of the Door of the One God.
 
ਜਿਥੇ ਗੁਰੂ ਦੇ ਸਨਮੁਖ ਰਹਿ ਕੇ ਸਿਮਰਨ ਕਰਨਾ ਉਸ ਦੀ ਜ਼ਿੰਦਗੀ ਦਾ ਸਹਾਰਾ ਬਣਿਆ ਰਹਿੰਦਾ ਹੈ ।੫।੨੧।
There, at the True Door, the Gurmukhs sustain themselves. ||5||21||
 
Aasaa, First Mehl:
 
(ਨਿੱਤ ਵਿਕਾਰਾਂ ਵਿਚ ਖਚਿਤ ਰਹਿਣ ਕਰਕੇ) ਇਹ ਸਰੀਰ ਦੁੱਖਾਂ ਦਾ ਘਰ ਬਣਿਆ ਪਿਆ ਹੈ (ਵਿਕਾਰਾਂ ਦੇ ਅਸਰ ਹੇਠੋਂ ਨਹੀਂ ਨਿਕਲਦਾ) ਤੇ ਕੱਚੇ ਘੜੇ ਸਮਾਨ ਹੈ (ਜੋ ਤੁਰਤ ਪਾਣੀ ਵਿਚ ਗਲ ਜਾਂਦਾ ਹੈ), ਪੈਦਾ ਹੁੰਦਾ ਹੈ, (ਸਾਰੀ ਉਮਰ) ਦੁੱਖ ਪਾਂਦਾ ਹੈ ਤੇ ਫਿਰ ਨਾਸ ਹੋ ਜਾਂਦਾ ਹੈ
The clay pitcher of the body is miserable; it suffers in pain through birth and death.
 
(ਇਕ ਪਾਸੇ ਤਾਂ ਕੱਚੇ ਘੜੇ ਵਰਗਾ ਇਹ ਸਰੀਰ ਹੈ, ਦੂਜੇ ਪਾਸੇ) ਇਹ ਜਗਤ ਇਕ ਐਸਾ ਸਮੁੰਦਰ ਹੈ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ, (ਇਸ ਵਿਕਾਰ-ਭਰੇ ਸਰੀਰ ਦਾ ਆਸਰਾ ਲੈ ਕੈ) ਇਸ ਵਿਚੋਂ ਤਰਿਆ ਨਹੀਂ ਜਾ ਸਕਦਾ, ਗੁਰੂ ਪਰਮਾਤਮਾ ਦਾ ਆਸਰਾ ਲੈਣ ਤੋਂ ਬਿਨਾ ਪਾਰ ਨਹੀਂ ਲੰਘ ਸਕੀਦਾ ।੧।
How can this terrifying world-ocean be crossed over? Without the Lord - Guru, it cannot be crossed. ||1||
 
ਹੇ ਮੇਰੇ ਪਿਆਰੇ ਹਰੀ! ਮੇਰਾ ਤੈਥੋਂ ਬਿਨਾ ਹੋਰ ਕੋਈ (ਆਸਰਾ) ਨਹੀਂ, ਤੈਥੋਂ ਬਿਨਾ ਮੇਰਾ ਕੋਈ ਨਹੀਂ ।
Without You, there is no other at all, O my Beloved; without you, there is no other at all.
 
ਤੂੰ ਸਾਰੇ ਰੰਗਾਂ ਵਿਚ ਸਾਰੇ ਰੂਪਾਂ ਵਿਚ ਮੌਜੂਦ ਹੈਂ । (ਹੇ ਭਾਈ!) ਜਿਸ ਜੀਵ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਬਖ਼ਸ਼ ਲੈਂਦਾ ਹੈ ।੧।ਰਹਾਉ।
You are in all colors and forms; he alone is forgiven, upon whom You bestow Your Glance of Grace. ||1||Pause||
 
(ਮੇਰਾ ਪ੍ਰਭੂ-ਪਤੀ ਮੇਰੇ ਹਿਰਦੇ-ਘਰ ਵਿਚ ਹੀ ਵੱਸਦਾ ਹੈ, ਪਰ) ਇਹ ਭੈੜੀ ਸੱਸ (ਮਾਇਆ) ਮੈਨੂੰ ਹਿਰਦੇ-ਘਰ ਵਿਚ ਟਿਕਣ ਹੀ ਨਹੀਂ ਦੇਂਦੀ (ਭਾਵ, ਮੇਰੇ ਮਨ ਨੂੰ ਸਦਾ ਬਾਹਰ ਮਾਇਕ ਪਦਾਰਥਾਂ ਦੇ ਪਿੱਛੇ ਭਜਾਈ ਫਿਰਦੀ ਹੈ) ਇਹ ਚੰਦਰੀ ਮੈਨੂੰ ਪਤੀ ਨਾਲ ਮਿਲਣ ਨਹੀਂ ਦੇਂਦੀ ।
Maya, my mother-in-law, is evil; she does not let me live in my own home. The vicious one does not let me meet with my Husband Lord.
 
(ਇਸ ਚੰਦਰੀ ਤੋਂ ਬਚਣ ਲਈ) ਮੈਂ ਸਤਸੰਗੀ ਸਹੇਲੀਆਂ ਦੇ ਚਰਨਾਂ ਦੀ ਸੇਵਾ ਕਰਦੀ ਹਾਂ (ਸਤਸੰਗ ਵਿਚ ਗੁਰੂ ਮਿਲਦਾ ਹੈ), ਗੁਰੂ ਦੀ ਕਿਰਪਾ ਨਾਲ ਪਤੀ-ਪ੍ਰਭੂ ਮੇਰੇ ਤੇ ਮੇਹਰ ਦੀ ਨਜ਼ਰ ਕਰਦਾ ਹੈ ।੨।
I serve at the feet of my companions and friends; the Lord has showered me with His Mercy, through Guru's Grace. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by