ਹੇ ਪ੍ਰਭੂ! (ਗੁਰੂ ਦੀ ਕਿਰਪਾ ਨਾਲ) ਜਦੋਂ ਮੈਂ ਆਪਣੇ ਆਪ ਨੂੰ ਸਵਾਰ ਕੇ ਆਪਣਾ ਮਨ ਮਾਰ ਕੇ ਵੇਖਿਆ ਤਾਂ (ਮੈਨੂੰ ਦਿੱਸ ਪਿਆ ਕਿ) ਤੇਰੇ ਵਰਗਾ ਮਿੱਤ੍ਰ ਹੋਰ ਕੋਈ ਨਹੀਂ ਹੈ ।
Reflecting upon my self, and conquering my mind, I have seen that there is no other friend like You.
 
ਸਾਨੂੰ ਜੀਵਾਂ ਨੂੰ ਤੂੰ ਜਿਸ ਹਾਲਤ ਵਿਚ ਰੱਖਦਾ ਹੈਂ, ਉਸੇ ਹਾਲਤ ਵਿਚ ਹੀ ਅਸੀ ਰਹਿ ਸਕਦੇ ਹਾਂ । ਦੁਖ ਭੀ ਤੂੰ ਹੀ ਦੇਂਦਾ ਹੈਂ, ਸੁਖ ਭੀ ਤੂੰ ਹੀ ਦੇਂਦਾ ਹੈਂ । ਜੋ ਕੁਝ ਤੂੰ ਕਰਦਾ ਹੈਂ; ਉਹੀ ਹੁੰਦਾ ਹੈ ।੩।
As You keep me, so do I live. You are the Giver of peace and pleasure. Whatever You do, comes to pass. ||3||
 
ਗੁਰੂ ਦੀ ਸਰਨ ਪਿਆਂ ਹੀ ਮਾਇਆ ਵਾਲੀ ਆਸ ਤੇ ਲਾਲਸਾ ਮਿਟਦੀਆਂ ਹਨ, ਤ੍ਰਿਗੁਣੀ ਮਾਇਆ ਦੀਆਂ ਆਸਾਂ ਤੋਂ ਨਿਰਲੇਪ ਰਹਿ ਸਕੀਦਾ ਹੈ ।
Hope and desire have both been dispelled; I have renounced my longing for the three qualities.
 
ਜਦੋਂ ਸਤਸੰਗ ਦਾ ਆਸਰਾ ਲਈਏ, ਜਦੋਂ ਗੁਰੂ ਦੇ ਦੱਸੇ ਹੋਏ ਰਾਹੇ ਤੁਰੀਏ, ਤਦੋਂ ਹੀ ਉਹ ਆਤਮਕ ਅਵਸਥਾ ਬਣਦੀ ਹੈ ਜਿਥੇ ਮਾਇਆ ਪੋਹ ਨ ਸਕੇ ।੪।
The Gurmukh obtains the state of ecstasy, taking to the Shelter of the Saints' Congregation. ||4||
 
ਜਿਸ ਮਨੁੱਖ ਦੇ ਹਿਰਦੇ ਵਿਚ ਅਲੱਖ ਤੇ ਅਭੇਵ ਪਰਮਾਤਮਾ ਵੱਸ ਪਏ, ਉਸ ਨੂੰ ਮਾਨੋ ਸਾਰੇ ਜਪ ਤਪ ਗਿਆਨ ਧਿਆਨ ਪ੍ਰਾਪਤ ਹੋ ਗਏ ।
All wisdom and meditation, all chanting and penance, come to one whose heart is filled with the Invisible, Inscrutable Lord.
 
ਹੇ ਨਾਨਕ! ਗੁਰੂ ਦੀ ਮਤਿ ਤੇ ਤੁਰਿਆਂ ਮਨ ਪ੍ਰਭੂ ਦੇ ਨਾਮ ਵਿਚ ਰੰਗਿਆ ਜਾਂਦਾ ਹੈ; ਮਨ ਅਡੋਲ ਅਵਸਥਾ ਵਿਚ ਟਿਕ ਕੇ ਸਿਮਰਨ ਕਰਦਾ ਹੈ ।੫।੨੨।
O Nanak, one whose mind is imbued with the Lord's Name, finds the Guru's Teachings, and intuitively serves. ||5||22||
 
Aasaa, First Mehl, Panch-Padas:
 
(ਹੇ ਭਾਈ!) ਮੋਹ (ਮਨੁੱਖ ਦੇ ਮਨ ਵਿਚ) ਪਰਵਾਰ ਦੀ ਮਮਤਾ ਪੈਦਾ ਕਰਦਾ ਹੈ, ਮੋਹ (ਜਗਤ ਦੀ) ਸਾਰੀ ਕਾਰ ਚਲਾ ਰਿਹਾ ਹੈ,
Your attachment to your family, your attachment to all your affairs
 
(ਪਰ ਮੋਹ ਹੀ) ਵਿਕਾਰ ਪੈਦਾ ਕਰਦਾ ਹੈ, (ਇਸ ਵਾਸਤੇ) ਮੋਹ ਨੂੰ ਛੱਡ ।੧।
- renounce all your attachments, for they are all corrupt. ||1||
 
ਹੇ ਭਾਈ! (ਦੁਨੀਆ ਦਾ) ਮੋਹ ਛੱਡ ਅਤੇ ਮਨ ਦੀ ਭਟਕਣਾ ਦੂਰ ਕਰ ।
Renounce your attachments and doubts, O brother,
 
(ਮੋਹ ਤਿਆਗਿਆਂ ਹੀ) ਮਨੁੱਖ ਪਰਮਾਤਮਾ ਦਾ ਅਟੱਲ ਨਾਮ ਹਿਰਦੇ ਵਿਚ ਸਿਮਰ ਸਕਦਾ ਹੈ ।੧।ਰਹਾਉ।
and dwell upon the True Name within your heart and body. ||1||Pause||
 
ਜਦੋਂ ਮਨੁੱਖ ਪਰਮਾਤਮਾ ਦਾ ਸਦਾ-ਥਿਰ ਨਾਮ (-ਰੂਪ) ਨੌ-ਨਿਧਿ ਪ੍ਰਾਪਤ ਕਰ ਲੈਂਦਾ ਹੈ (ਤਾਂ ਉਸ ਦਾ ਮਨ ਮਾਇਆ ਦਾ ਪੁੱਤਰ ਨਹੀਂ ਬਣਿਆ ਰਹਿੰਦਾ,
When one receives the nine treasures of the True Name,
 
(ਤਾਂ ਉਸ ਦਾ ਮਨ ਮਾਇਆ ਦਾ ਪੁੱਤਰ ਨਹੀਂ ਬਣਿਆ ਰਹਿੰਦਾ, ਫਿਰ) ਮਨ ਮਾਇਆ ਦੀ ਖ਼ਾਤਰ ਰੋਂਦਾ ਨਹੀਂ ਕਲਪਦਾ ਨਹੀਂ ।੨।
his children do not weep, and his mother does not grieve. ||2||
 
ਇਹ ਮੋਹ ਵਿਚ ਸਾਰਾ ਜਗਤ ਡੁੱਬਾ ਪਿਆ ਹੈ,
In this attachment, the world is drowning.
 
ਕੋਈ ਵਿਰਲਾ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਤੇ ਤੁਰਦਾ ਹੈ (ਮੋਹ ਦੇ ਸਮੁੰਦਰ ਵਿਚੋਂ) ਪਾਰ ਲੰਘਦਾ ਹੈ ।੩।
Few are the Gurmukhs who swim across. ||3||
 
(ਹੇ ਭਾਈ!) ਇਸ ਮੋਹ ਵਿਚ (ਫਸਿਆ ਹੋਇਆ) ਤੂੰ ਮੁੜ ਮੁੜ ਜੂਨਾਂ ਵਿਚ ਪਏਂਗਾ,
In this attachment, people are reincarnated over and over again.
 
ਮੋਹ ਵਿਚ ਹੀ ਜਕੜਿਆ ਹੋਇਆ ਤੂੰ ਜਮਰਾਜ ਦੇ ਦੇਸ ਵਿਚ ਜਾਵੇਂਗਾ ।੪।
Attached to emotional attachment, they go to the city of Death. ||4||
 
ਜੇਹੜੇ ਬੰਦੇ (ਰਿਵਾਜੀ) ਗੁਰੂ ਦੀ ਸਿੱਖਿਆ ਲੈ ਕੇ ਜਪ ਤਪ ਕਮਾਂਦੇ ਹਨ,
You have received the Guru's Teachings - now practice meditation and penance.
 
ਉਹਨਾਂ ਦਾ ਮੋਹ ਟੁੱਟਦਾ ਨਹੀਂ, (ਇਹਨਾਂ ਜਪਾਂ ਤਪਾਂ ਨਾਲ) ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੇ ।੫।
If attachment is not broken, no one is approved. ||5||
 
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਦਾ ਇਹ ਮੋਹ ਦੂਰ ਹੁੰਦਾ ਹੈ,
But if He bestows His Glance of Grace, then this attachment departs.
 
ਹੇ ਨਾਨਕ! ਉਹ ਸਦਾ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੬।੨੩।
O Nanak, then one remains merged in the Lord. ||6||23||
 
Aasaa, First Mehl:
 
(ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਸਦਾ ਕਾਇਮ ਰਹਿਣ ਵਾਲਾ ਅਲੱਖ ਬੇਅੰਤ ਪਰਮਾਤਮਾ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਕਰ ਰਿਹਾ ਹੈ ।
He Himself does everything, the True, Invisible, Infinite Lord.
 
(ਹੇ ਪ੍ਰਭੂ! ਇਹ ਅਟੱਲ ਨਿਯਮ ਭੁਲਾ ਕੇ) ਮੈਂ ਗੁਨਹਗਾਰ ਹਾਂ (ਪਰ ਫਿਰ ਭੀ) ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ ।੧।
I am a sinner, You are the Forgiver. ||1||
 
ਜਗਤ ਵਿਚ ਜੋ ਕੁਝ ਹੰੁਦਾ ਹੈ ਸਭ ਕੁਝ ਉਹੀ ਹੁੰਦਾ ਹੈ ਜੋ (ਹੇ ਪ੍ਰਭੂ!) ਤੈਨੂੰ ਚੰਗਾ ਲੱਗਦਾ ਹੈ,
By Your Will, everything come to pass.
 
(ਪਰ ਇਹ ਅਟੱਲ ਸਚਾਈ ਵਿਸਾਰ ਕੇ) ਮਨੁੱਖ ਨਿਰੇ ਆਪਣੇ ਮਨ ਦੇ ਹਠ ਨਾਲ (ਭਾਵ, ਨਿਰੀ ਆਪਣੀ ਅਕਲ ਦਾ ਆਸਰਾ ਲੈ ਕੇ) ਕੰਮ ਕਰਨ ਤੇ ਆਖ਼ਰ ਖ਼ੁਆਰ ਹੁੰਦਾ ਹੈ ।੧।ਰਹਾਉ।
One who acts in stubborn-mindedness is ruined in the end. ||1||Pause||
 
(ਨਿਰੇ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੀ ਅਕਲ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ,
The intellect of the self-willed manmukh is engrossed in falsehood.
 
(ਇਸ ਤਰ੍ਹਾਂ) ਪ੍ਰਭੂ ਦੇ ਸਿਮਰਨ ਤੋਂ ਖੁੰਝ ਕੇ (ਮਾਇਆ ਦੇ ਲਾਲਚ ਵਿਚ ਕੀਤੇ) ਕਿਸੇ ਮੰਦ-ਕਰਮ ਦੇ ਕਾਰਨ ਦੁਖੀ ਹੁੰਦੀ ਹੈ ।੨।
Without the meditative remembrance of the Lord, it suffers in sin. ||2||
 
(ਹੇ ਭਾਈ! ਮਾਇਆ ਦੇ ਮੋਹ ਵਿਚ ਫਸੀ) ਭੈੜੀ ਮਤਿ ਤਿਆਗ ਕੇ ਕੁਝ ਆਤਮਕ ਲਾਭ ਭੀ ਖੱਟੋ,
Renounce evil-mindedness, and you shall reap the rewards.
 
(ਇਹ ਯਕੀਨ ਲਿਆਵੋ ਕਿ) ਜੋ ਕੁਝ ਪੈਦਾ ਹੋਇਆ ਹੈ, ਉਸ ਅਲਖ ਤੇ ਅਭੇਦ ਪ੍ਰਭੂ ਤੋਂ ਹੀ ਪੈਦਾ ਹੋਇਆ ਹੈ (ਭਾਵ, ਪਰਮਾਤਮਾ ਸਭ ਕੁਝ ਕਰਨ ਦੇ ਸਮਰੱਥ ਹੈ) ।੩।
Whoever is born, comes through the Unknowable and Mysterious Lord. ||3||
 
(ਅਸੀ ਜੀਵ ਮੁੜ ਮੁੜ ਭੁੱਲਦੇ ਹਾਂ ਤੇ ਆਪਣੀ ਅਕਲ ਤੇ ਮਾਣ ਕਰਦੇ ਹਾਂ, ਪਰ) ਸਾਡਾ ਮਿੱਤ੍ਰ ਪ੍ਰਭੂ ਸਦਾ ਸਹਾਇਤਾ ਕਰਨ ਵਾਲਾ ਹ
Such is my Friend and Companion;
 
(ਉਸ ਦੀ ਮੇਹਰ ਨਾਲ) ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ, ਗੁਰੂ ਉਸ ਨੂੰ ਪਰਮਾਤਮਾ ਦੀ ਭਗਤੀ ਦੀ ਹੀ ਤਾਕੀਦ ਕਰਦਾ ਹੈ ।੪।
meeting with the Guru, the Lord, devotion was implanted within me. ||4||
 
(ਪ੍ਰਭੂ ਦਾ ਸਿਮਰਨ ਵਿਸਾਰ ਕੇ) ਸਾਰੇ ਦੁਨਿਆਵੀ ਸੌਦਿਆਂ ਵਿਚ ਘਾਟਾ ਹੀ ਘਾਟਾ ਹੈ (ਉਮਰ ਵਿਅਰਥ ਗੁਜ਼ਰਦੀ ਜਾਂਦੀ ਹੈ);
In all other transactions, one suffers loss.
 
ਹੇ ਨਾਨਕ! (ਉਸ ਮਨੁੱਖ ਨੂੰ ਘਾਟਾ ਨਹੀਂ ਹੁੰਦਾ) ਜਿਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ ।੫।੨੪।
The Name of the Lord is pleasing to Nanak's mind. ||5||24||
 
Aasaa, First Mehl, Chau-Padas:
 
(ਵਿਦਿਆ ਪ੍ਰਾਪਤ ਕਰ ਕੇ) ਜੋ ਮਨੁੱਖ ਦੂਜਿਆਂ ਨਾਲ ਭਲਾਈ ਕਰਨ ਵਾਲਾ ਹੋ ਗਿਆ ਹੈ ਤਾਂ ਹੀ ਸਮਝੋ ਕਿ ਉਹ ਵਿੱਦਿਆ ਪਾ ਕੇ ਵਿਚਾਰਵਾਨ ਬਣਿਆ ਹੈ ।
Contemplate and reflect upon knowledge, and you will become a benefactor to others.
 
ਤੀਰਥਾਂ ਤੇ ਨਿਵਾਸ ਰੱਖਣ ਵਾਲਾ ਤਦੋਂ ਹੀ ਸਫਲ ਹੈ, ਜੇ ਉਸ ਨੇ ਪੰਜੇ ਕਾਮਾਦਿਕ ਵੱਸ ਕਰ ਲਏ ਹਨ ।੧।
When you conquer the five passions, then you shall come to dwell at the sacred shrine of pilgrimage. ||1||
 
ਜੇ ਮੇਰਾ ਮਨ ਪ੍ਰਭੂ-ਚਰਨਾਂ ਵਿਚ ਜੁੜਨਾ ਸਿੱਖ ਗਿਆ ਹੈ ਤਦੋਂ ਹੀ (ਭਗਤੀਆ ਬਣ ਕੇ) ਘੁੰਘਰੂ ਵਜਾਣੇ ਸਫਲ ਹਨ ।
You shall hear the vibrations of the tinkling bells, when your mind is held steady.
 
ਫਿਰ ਪਰਲੋਕ ਵਿਚ ਜਮ ਮੇਰਾ ਕੁਝ ਭੀ ਨਹੀਂ ਵਿਗਾੜ ਸਕਦਾ ।੧।ਰਹਾਉ।
So what can the Messenger of Death do to me hereafter? ||1||Pause||
 
ਜੇ ਸਭ ਮਾਇਕ-ਆਸਾਂ ਵਲੋਂ ਉਪਰਾਮ ਹੈ ਤਾਂ ਸਮਝੋ ਇਹ ਸੰਨਿਆਸੀ ਹੈ ।
When you abandon hope and desire, then you become a true Sannyaasi.
 
(ਗ੍ਰਿਹਸਤੀ ਹੰੁਦਿਆਂ) ਜੋਗੀ ਵਾਲਾ ਜਤ (ਕਾਇਮ) ਹੈ ਤਾਂ ਉਸ ਨੂੰ ਅਸਲ ਗ੍ਰਿਹਸਤੀ ਜਾਣੋ ।੨।
When the Yogi practices abstinence, then he enjoys his body. ||2||
 
ਜੇ (ਹਿਰਦੇ ਵਿਚ) ਦਇਆ ਹੈ, ਜੇ ਸਰੀਰ ਨੂੰ (ਵਿਕਾਰਾਂ ਵਲੋਂ ਪਵਿੱਤ੍ਰ ਰੱਖਣ ਦੀ) ਵਿਚਾਰ ਵਾਲਾ ਭੀ ਹੈ, ਤਾਂ ਉਹ ਅਸਲ ਦਿਗੰਬਰ (ਨਾਂਗਾ ਜੈਨੀ);
Through compassion, the naked hermit reflects upon his inner self.
 
ਜੋ ਮਨੁੱਖ ਆਪ (ਵਿਕਾਰਾਂ ਵਲੋਂ) ਮਰਿਆ ਹੋਇਆ ਹੈ ਉਹੀ ਹੈ (ਅਸਲ ਅਹਿੰਸਾ-ਵਾਦੀ) ਜੋ ਹੋਰਨਾਂ ਨੂੰ ਨਹੀਂ ਮਾਰਦਾ ।੩।
He slays his own self, instead of slaying others. ||3||
 
ਪਰ ਕਿਸੇ ਨੂੰ ਮੰਦਾ ਨਹੀਂ ਕਿਹਾ ਜਾ ਸਕਦਾ, ਹੇ ਪ੍ਰਭੂ!) ਇਹ ਸਾਰੇ ਤੇਰੇ ਹੀ ਅਨੇਕਾਂ ਵੇਸ ਹਨ, ਹਰੇਕ ਵੇਸ ਵਿਚ ਤੂੰ ਆਪ ਮੌਜੂਦ ਹੈਂ ।
You, O Lord, are the One, but You have so many Forms.
 
ਨਾਨਕ (ਵਿਚਾਰਾ) ਤੇਰੇ ਕੌਤਕ-ਤਮਾਸ਼ੇ ਸਮਝ ਨਹੀਂ ਸਕਦਾ ।੪।੨੫।
Nanak does not know Your wondrous plays. ||4||25||
 
Aasaa, First Mehl:
 
ਮੈਂ ਕਿਸੇ ਸਿਰਫ਼ ਇੱਕ ਔਗੁਣ ਨਾਲ ਲਿੱਬੜੀ ਹੋਈ ਨਹੀਂ ਹਾਂ ਕਿ ਆਪਣੇ ਅੰਦਰ ਗੁਣ ਪੈਦਾ ਕਰ ਕੇ ਉਸ ਇੱਕ ਔਗੁਣ ਨੂੰ ਧੋ ਸਕਾਂ (ਮੇਰੇ ਅੰਦਰ ਤਾਂ ਬੇਅੰਤ ਔਗੁਣ ਹਨ ਕਿਉਂਕਿ)
I am not stained by only one sin, that could be washed clean by virtue.
 
ਮੈਂ ਤਾਂ ਸਾਰੀ ਉਮਰ-ਰਾਤ ਹੀ (ਮੋਹ ਦੀ ਨੀਂਦ ਵਿਚ ਸੱੁਤੀ ਰਹੀ ਹਾਂ, ਤੇ ਮੇਰਾ ਖਸਮ-ਪ੍ਰਭੂ ਜਾਗਦਾ ਰਹਿੰਦਾ ਹੈ (ਉਸ ਦੇ ਨੇੜੇ ਮੋਹ ਢੁਕ ਹੀ ਨਹੀਂ ਸਕਦਾ) ।੧।
My Husband Lord is awake, while I sleep through the entire night of my life. ||1||
 
ਅਜੇਹੀ ਹਾਲਤ ਵਿਚ ਮੈਂ ਖਸਮ-ਪ੍ਰਭੂ ਨੂੰ ਕਿਵੇਂ ਪਿਆਰੀ ਲੱਗ ਸਕਦੀ ਹਾਂ?
In this way, how can I become dear to my Husband Lord?
 
ਖਸਮ ਜਾਗਦਾ ਹੈ ਤੇ ਮੈਂ ਸਾਰੀ ਰਾਤ ਸੁੱਤੀ ਰਹਿੰਦੀ ਹਾਂ ।੧।ਰਹਾਉ।
My Husband Lord remains awake, while I sleep through the entire night of my life. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by