Aasaa, Fifth House, First Mehl:
 
One Universal Creator God. By The Grace Of The True Guru:
 
ਮੇਰੇ ਮਨ ਵਿਚ ਧੁਰ ਅੰਦਰ ਪੰਜ ਕਾਮਾਦਿਕ ਲੁਕੇ ਪਏ ਹਨ,
The five evil passions dwell hidden within the mind.
 
ਉਹ ਠਠੰਬਰੇ ਹੋਇਆਂ ਵਾਂਗ ਭੱਜੇ ਫਿਰਦੇ ਹਨ, ਨਾਹ ਉਹ ਆਪ ਟਿਕਦੇ ਹਨ (ਨਾਹ ਮੇਰੇ ਮਨ ਨੂੰ ਟਿਕਣ ਦੇਂਦੇ ਹਨ) ।੧।
They do not remain still, but move around like wanderers. ||1||
 
ਮੇਰਾ ਮਨ ਦਿਆਲ ਪਰਮਾਤਮਾ ਦੀ ਯਾਦ ਵਿਚ ਜੁੜਦਾ ਨਹੀਂ ਹੈ ।
My soul does not stay held by the Merciful Lord.
 
ਇਸ ਉਤੇ ਮਾਇਆ ਨੇ ਬਹੁਤ ਜ਼ੋਰ ਪਾਇਆ ਹੋਇਆ ਹੈ । ਇਹ ਲੋਭੀ ਕਪਟੀ ਪਾਪੀ ਪਾਖੰਡੀ ਬਣਿਆ ਪਿਆ ਹੈ ।੧।
It is greedy, deceitful, sinful and hypocritical, and totally attached to Maya. ||1||Pause||
 
(ਮੇਰਾ ਸਰੀਰ ਉਸ ਨਾਰ ਵਾਂਗ ਆਪਣੇ ਸਿੰਗਾਰ ਦੇ ਆਹਰਾਂ ਵਿਚ ਰਹਿੰਦਾ ਹੈ ਜੋ ਆਪਣੇ ਪਤੀ ਦੀ ਉਡੀਕ ਵਿਚ ਹੈ ਤੇ ਆਖਦੀ ਹੈ—) ਮੈਂ ਆਪਣੇ ਗਲ ਵਿਚ ਫੁੱਲਾਂ ਦੀ ਮਾਲਾ ਪਾਵਾਂਗੀ, ਫੁੱਲਾਂ ਦਾ ਹਾਰ ਪਾਵਾਂਗੀ,
I will decorate my neck with garlands of flowers.
 
ਮੇਰਾ ਪਤੀ ਮਿਲੇਗਾ ਤਾਂ ਮੈਂ ਸਿੰਗਾਰ ਕਰਾਂਗੀ ।੨।
When I meet my Beloved, then I will put on my decorations. ||2||
 
ਮੇਰੀਆਂ ਪੰਜੇ ਸਹੇਲੀਆਂ ਭੀ (ਗਿਆਨ-ਇੰਦ੍ਰੇ ਭੀ) ਜਿਨ੍ਹਾਂ ਦਾ ਜੀਵਾਤਮਾ ਹੀ ਖਸਮ ਹੈ (ਭਾਵ, ਜਿਨ੍ਹਾਂ ਦਾ ਸੁਖ ਦੁਖ ਜੀਵਾਤਮਾ ਦੇ ਸੁਖ ਦੁਖ ਨਾਲ ਸਾਂਝਾ ਹੈ)
I have five companions and one Spouse.
 
(ਜੀਵਾਤਮਾ ਦੀ ਮਦਦ ਕਰਨ ਦੇ ਥਾਂ) ਸਰੀਰ ਦੇ ਭੋਗ ਵਿਚ ਹੀ ਲੱਗੀਆਂ ਹੋਈਆਂ ਹਨ (ਉਹਨਾਂ ਨੂੰ ਚਿੱਤ ਚੇਤੇ ਹੀ ਨਹੀਂ ਕਿ ਇਸ ਸਰੀਰ ਨਾਲੋਂ ਇਸ ਜੀਵਾਤਮਾ ਦਾ ਵਿਛੋੜਾ ਹੋ ਜਾਣਾ ਹੈ) ਜੀਵਾਤਮਾ ਨੇ ਚਲੇ ਜਾਣਾ ਹੈ ।੩।
It is ordained from the very beginning, that the soul must ultimately depart. ||3||
 
(ਆਖ਼ਰ ਵਿਛੋੜੇ ਦਾ ਵੇਲਾ ਆ ਜਾਂਦਾ ਹੈ) ਪੰਜੇ ਸਹੇਲੀਆਂ ਰਲ ਕੇ ਸਿਰਫ਼ ਰੋ ਹੀ ਛਡਦੀਆਂ ਹਨ (ਭਾਵ, ਪੰਜੇ ਗਿਆਨ-ਇੰਦ੍ਰੇ ਜੀਵਾਤਮਾ ਦਾ ਸਾਥ ਛੱਡ ਦੇਂਦੇ ਹਨ, ਤੇ)
The five companions will lament together.
 
ਤੇ ਨਾਨਕ ਆਖਦਾ ਹੈ ਕਿ ਜੀਵਾਤਮਾ (ਇਕੱਲਾ) ਲੇਖਾ ਦੇਣ ਲਈ ਫੜਿਆ ਜਾਂਦਾ ਹੈ ।੪।੧।੩੪।
When the soul is trapped, prays Nanak, it is called to account. ||4||1||34||
 
One Universal Creator God. By The Grace Of The True Guru:
 
Aasaa, Sixth House, First Mehl:
 
ਜੇ ਜੀਵ-ਇਸਤ੍ਰੀ ਆਪਣੇ ਮਨ ਨੂੰ ਸੁੱਚੇ ਮੋਤੀ ਵਰਗਾ ਗਹਿਣਾ ਬਣਾ ਲਏ (ਮੋਤੀਆਂ ਦੀ ਮਾਲਾ ਬਣਾਨ ਲਈ ਧਾਗੇ ਦੀ ਲੋੜ ਪੈਂਦੀ ਹੈ) ਜੇ ਸੁਆਸ ਸੁਆਸ (ਦਾ ਸਿਮਰਨ ਮੋਤੀ ਪ੍ਰੋਣ ਲਈ) ਧਾਗਾ ਬਣੇ,
If the pearl of the mind is strung like a jewel on the thread of the breath,
 
ਜੇ ਦੁਨੀਆ ਦੀ ਵਧੀਕੀ ਨੂੰ ਸਹਾਰ ਲੈਣ ਦੇ ਸੁਭਾਵ ਨੂੰ ਜੀਵ-ਇਸਤ੍ਰੀ ਸਿੰਗਾਰ ਬਣਾ ਕੇ ਆਪਣੇ ਸਰੀਰ ਉਤੇ ਪਹਿਨ ਲਏ, ਤਾਂ ਪਤੀ-ਪ੍ਰਭੂ ਦੀ ਪਿਆਰੀ ਹੋ ਕੇ ਉਸ ਨੂੰ ਮਿਲ ਪੈਂਦੀ ਹੈ ।੧।
and the soul-bride adorns her body with compassion, then the Beloved Lord will enjoy His lovely bride. ||1||
 
ਹੇ ਬਹੁ-ਗੁਣੀ ਲਾਲ ਪ੍ਰਭੂ! ਜੇਹੜੀ ਜੀਵ-ਇਸਤ੍ਰੀ ਤੇਰੇ ਗੁਣਾਂ ਵਿਚ ਸੁਰਤਿ ਜੋੜਦੀ ਹੈ,
O my Love, I am fascinated by Your many glories;
 
ਉਸ ਨੂੰ ਤੇਰੇ ਵਾਲੇ ਗੁਣ ਕਿਸੇ ਹੋਰ ਵਿਚ ਨਹੀਂ ਦਿੱਸਦੇ (ਉਹ ਤੈਨੂੰ ਵਿਸਾਰ ਕੇ ਕਿਸੇ ਹੋਰ ਪਾਸੇ ਪ੍ਰੀਤ ਨਹੀਂ ਜੋੜਦੀ) ।੧।ਰਹਾਉ।
Your Glorious Virtues are not found in any other. ||1||Pause||
 
ਜੇ ਜੀਵ-ਇਸਤ੍ਰੀ ਪਰਮਾਤਮਾ ਦੀ ਹਰ ਵੇਲੇ ਯਾਦ ਨੂੰ ਹਾਰ ਬਣਾ ਕੇ ਆਪਣੇ ਗਲ ਵਿਚ ਪਾ ਲਏ, ਜੇ ਪ੍ਰਭੂ-ਸਿਮਰਨ ਨੂੰ (ਦੰਦਾਂ ਦਾ) ਦੰਦਾਸਾ ਵਰਤੇ
If the bride wears the garland of the Lord's Name, Har, Har, around her neck, and if she uses the toothbrush of the Lord;
 
ਜੇ ਕਰਤਾਰ ਦੀ ਭਗਤੀ-ਸੇਵਾ ਨੂੰ ਕੰਗਣ ਬਣਾ ਕੇ ਹੱਥੀਂ ਪਾ ਲਏ, ਤਾਂ ਇਸ ਤਰ੍ਹਾਂ ਉਸ ਦਾ ਚਿੱਤ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ ।੨।
and if she fashions and wears the bracelet of the Creator Lord around her wrist, then she shall hold her consciousness steady. ||2||
 
ਜੇ ਜੀਵ-ਇਸਤ੍ਰੀ ਹਰੀ-ਭਜਨ ਦੀ ਮੰੁਦਰੀ ਬਣਾ ਕੇ ਹੱਥ ਦੀ ਉਂਗਲੀ ਵਿਚ ਪਾ ਲਏ, ਪ੍ਰਭੂ ਨਾਮ ਦੀ ਓਟ ਨੂੰ ਆਪਣੀ ਪਤ ਦਾ ਰਾਖਾ ਰੇਸ਼ਮੀ ਕਪੜਾ ਬਣਾਏ,
She should make the Lord, the Slayer of demons, her ring, and take the Transcendent Lord as her silken clothes.
 
(ਸਿਮਰਨ ਦੀ ਬਰਕਤਿ ਨਾਲ ਪ੍ਰਾਪਤ ਕੀਤੀ) ਗੰਭੀਰਤਾ ਨੂੰ ਪੱਟੀਆਂ ਸਜਾਣ ਹਿਤ ਵਰਤੇ, ਲੱਛਮੀ-ਪਤੀ ਪ੍ਰਭੂ ਦੇ ਨਾਮ ਦਾ (ਅੱਖਾਂ ਵਿਚ) ਸੁਰਮਾ ਪਾਏ ।੩।
The soul-bride should weave patience into the braids of her hair, and apply the lotion of the Lord, the Great Lover. ||3||
 
ਜੇ ਜੀਵ-ਇਸਤ੍ਰੀ ਆਪਣੇ ਮਨ ਦੇ ਮਹਿਲ ਵਿਚ ਗਿਆਨ ਦਾ ਦੀਵਾ ਜਗਾਏ, ਹਿਰਦੇ ਨੂੰ (ਪ੍ਰਭੂ-ਮਿਲਾਪ ਵਾਸਤੇ) ਸੇਜ ਬਣਾਏ,
If she lights the lamp in the mansion of her mind, and makes her body the bed of the Lord,
 
ਹੇ ਨਾਨਕ! (ਉਸ ਦੇ ਇਸ ਸਾਰੇ ਆਤਮਕ ਸਿੰਗਾਰ ਉਤੇ ਰੀਝ ਕੇ) ਜਦੋਂ ਗਿਆਨ-ਦਾਤਾ ਪ੍ਰਭੂ ਉਸ ਦੀ ਹਿਰਦੇ-ਸੇਜ ਉਤੇ ਪਰਗਟ ਹੰੁਦਾ ਹੈ, ਤਾਂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੪।੧।੩੫।
then, when the King of spiritual wisdom comes to her bed, He shall take her, and enjoy her. ||4||1||35||
 
Aasaa, First Mehl:
 
(ਪਰ) ਹੇ ਭਾਈ! ਜੀਵ ਦੇ ਕੀਹ ਵੱਸ? ਜੀਵ ਉਹੀ ਕੁਝ ਕਰਦਾ ਹੈ ਜੋ ਪਰਮਾਤਮਾ ਉਸ ਤੋਂ ਕਰਾਂਦਾ ਹੈ ।
The created being acts as he is made to act; what can be said to him, O Siblings of Destiny?
 
ਜੀਵ ਦੀ ਕੋਈ ਸਿਆਣਪ ਕੰਮ ਨਹੀਂ ਆਉਂਦੀ, ਜੋ ਕੁਝ ਅਕਾਲ ਪੁਰਖ ਕਰਨਾ ਚਾਹੁੰਦਾ ਹੈ, ਉਹੀ ਕਰ ਰਿਹਾ ਹੈ ।੧।
Whatever the Lord is to do, He is doing; what cleverness could be used to affect Him? ||1||
 
(ਹੇ ਪ੍ਰਭੂ!) ਜੇਹੜਾ ਜੀਵ ਤੈਨੂੰ ਚੰਗਾ ਲਗਦਾ ਹੈ, ਉਸ ਨੂੰ ਤੇਰੀ ਰਜ਼ਾ ਮਿੱਠੀ ਲੱਗਣ ਲੱਗ ਪੈਂਦੀ ਹੈ ।
The Order of Your Will is so sweet, O Lord; this is pleasing to You.
 
(ਸੋ) ਹੇ ਨਾਨਕ! (ਪ੍ਰਭੂ ਦੇ ਦਰ ਤੋਂ) ਉਸ ਜੀਵ ਨੂੰ ਆਦਰ ਮਿਲਦਾ ਹੈ ਜੋ (ਉਸ ਦੀ ਰਜ਼ਾ ਵਿਚ ਰਹਿ ਕੇ) ਉਸ ਸਦਾ-ਥਿਰ ਮਾਲਕ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧।ਰਹਾਉ।
O Nanak, he alone is honored with greatness, who is absorbed in the True Name. ||1||Pause||
 
ਸਾਡੇ ਜਨਮ ਜਨਮਾਂਤਰਾਂ ਦੇ ਕੀਤੇ ਕੰਮਾਂ ਦੇ ਸੰਸਕਾਰਾਂ ਦਾ ਜੋ ਇਕੱਠ ਸਾਡੇ ਮਨ ਵਿਚ ਉਕਰਿਆ ਪਿਆ ਹੰੁਦਾ ਹੈ, ਉਸ ਦੇ ਅਨੁਸਾਰ ਸਾਡੀ ਜੀਵਨ-ਰਾਹਦਾਰੀ ਲਿਖੀ ਪਈ ਹੰੁਦੀ ਹੈ, ਉਸ ਦੇ ਉਲਟ ਜ਼ੋਰ ਨਹੀਂ ਚੱਲ ਸਕਦਾ ।
The deeds are done according to pre-ordained destiny; no one can turn back this Order.
 
ਫਿਰ ਜੇਹੋ ਜੇਹਾ ਉਹ ਜੀਵਨ-ਲੇਖ ਲਿਖਿਆ ਪਿਆ ਹੈ, ਉਸ ਦੇ ਅਨੁਸਾਰ (ਜੀਵਨ-ਸਫ਼ਰ) ਉਘੜਦਾ ਚਲਾ ਆਉਂਦਾ ਹੈ, ਕੋਈ (ਉਹਨਾਂ ਲੀਹਾਂ ਨੂੰ ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ (ਉਹਨਾਂ ਨੂੰ ਮਿਟਾਣ ਦਾ ਇਕੋ ਇਕ ਤਰੀਕਾ ਹੈ—ਰਜ਼ਾ ਵਿਚ ਤੁਰ ਕੇ ਸਿਫ਼ਤਿ-ਸਾਲਾਹ ਕਰਦੇ ਰਹਿਣਾ) ।੨।
As it is written, so it comes to pass; no one can erase it. ||2||
 
ਜੇ ਕੋਈ ਜੀਵ ਇਸ ਧੁਰੋਂ ਲਿਖੇ ਹੁਕਮ ਦੇ ਉਲਟ ਬੜੇ ਇਤਰਾਜ਼ ਕਰੀ ਜਾਏ (ਹੁਕਮ ਅਨੁਸਾਰ ਤੁਰਨ ਦੀ ਜਾਚ ਨ ਸਿੱਖੇ, ਉਸ ਦਾ ਸੰਵਰਦਾ ਕੁਝ ਨਹੀਂ, ਸਗੋਂ) ਉਸ ਦਾ ਨਾਮ ਬੜਬੋਲਾ ਹੀ ਪੈ ਸਕਦਾ ਹੈ ।
He who talks on and on in the Lord's Court is known as a joker.
 
(ਜੀਵਨ ਦੀ ਬਾਜ਼ੀ) ਸ਼ਤਰੰਜ (ਚੌਪੜ) ਦੀ ਬਾਜ਼ੀ (ਵਰਗੀ) ਹੈ, (ਰਜ਼ਾ ਦੇ ਉਲਟ ਤੁਰਿਆਂ ਤੇ ਗਿਲੇ ਕੀਤਿਆਂ ਇਹ ਬਾਜ਼ੀ) ਜਿੱਤੀ ਨਹੀਂ ਜਾ ਸਕੇਗੀ, ਨਰਦਾਂ ਕੱਚੀਆਂ ਹੀ ਰਹਿੰਦੀਆਂ ਹਨ (ਪੁੱਗਦੀਆਂ ਸਿਰਫ਼ ਉਹੀ ਹਨ ਜੋ) ਪੁੱਗਣ ਵਾਲੇ ਘਰ ਵਿਚ ਜਾ (ਪਹੁੰਚਦੀਆਂ ਹਨ) ।੩।
He is not successful in the game of chess, and his chessmen do not reach their goal. ||3||
 
ਇਸ ਰਸਤੇ ਵਿਚ ਨਾਹ ਕੋਈ ਵਿਦਵਾਨ ਪੰਡਿਤ ਸਿਆਣਾ ਕਿਹਾ ਜਾ ਸਕਦਾ ਹੈ, ਨਾਹ ਕੋਈ (ਅਨਪੜ੍ਹ) ਮੂਰਖ ਭੈੜਾ ਮੰਨਿਆ ਜਾ ਸਕਦਾ ਹੈ (ਜੀਵਨ ਦੇ ਸਹੀ ਰਸਤੇ ਵਿਚ ਨਾਹ ਨਿਰੀ ਵਿੱਦਵਤਾ ਸਫਲਤਾ ਦਾ ਵਸੀਲਾ ਹੈ, ਨਾਹ ਅਨਪੜ੍ਹਤਾ ਵਾਸਤੇ ਅਸਫਲਤਾ ਜ਼ਰੂਰੀ ਹੈ)
By himself, no one is literate, learned or wise; no one is ignorant or evil.
 
ਉਹ ਜੀਵ ਬੰਦਾ ਅਖਵਾ ਸਕਦਾ ਹੈ ਜਿਸ ਨੂੰ ਪ੍ਰਭੂ ਆਪਣੀ ਰਜ਼ਾ ਵਿਚ ਰੱਖ ਕੇ ਉਸ ਪਾਸੋਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੪।੨।੩੬।
When, as a slave, one praises the Lord, only then is he known as a human being. ||4||2||36||
 
Aasaa, First Mehl:
 
(ਹੇ ਜੋਗੀ!) ਗੁਰੂ ਦਾ ਸ਼ਬਦ ਮੈਂ ਆਪਣੇ ਮਨ ਵਿਚ ਟਿਕਾਇਆ ਹੋਇਆ ਹੈ ਇਹ ਹਨ ਮੰੁਦ੍ਰਾਂ (ਜੋ ਮੈਂ ਕੰਨਾਂ ਵਿਚ ਨਹੀਂ, ਮਨ ਵਿਚ ਪਾਈਆਂ ਹੋਈਆਂ ਹਨ) । ਮੈਂ ਖਿਮਾ ਦਾ ਸੁਭਾਉ (ਪਕਾ ਰਿਹਾ ਹਾਂ, ਇਹ ਮੈਂ) ਗੋਦੜੀ ਪਹਿਨਦਾ ਹਾਂ ।
Let the Word of the Guru's Shabad be the ear-rings in your mind, and wear the patched coat of tolerance.
 
ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ ਮੈਂ ਜੀਵਾਂ ਦੀ ਭਲਾਈ ਵਾਸਤੇ ਹੀ ਮੰਨਦਾ ਹਾਂ, ਇਸ ਤਰ੍ਹਾਂ ਮੇਰਾ ਮਨ ਡੋਲਣੋਂ ਬਚਿਆ ਰਹਿੰਦਾ ਹੈ—ਇਹ ਹੈ ਜੋਗ-ਸਾਧਨਾਂ ਦਾ ਖ਼ਜ਼ਾਨਾ, ਜੋ ਮੈਂ ਇਕੱਠਾ ਕਰ ਰਿਹਾ ਹਾਂ ।੧।
Whatever the Lord does, look upon that as good; thus you shall obtain the treasure of Sehj Yoga. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by