ਪਰ ਗੁਰੂ ਦਾ (ਦਿੱਤਾ ਹੋਇਆ) ਸ਼ਾਸਤ੍ਰ (ਇਹਨਾਂ ਛੇ ਸ਼ਾਸਤ੍ਰਾਂ ਦੀ) ਪਹੁੰਚ ਤੋਂ ਪਰੇ ਹੈ (ਇਹ ਛੇ ਸ਼ਾਸਤ੍ਰ ਗੁਰੂ ਦੇ ਸ਼ਾਸਤ੍ਰ ਦਾ) ਅੰਤ ਨਹੀਂ ਪਾ ਸਕਦੇ ।
but the Guru's system is profound and unequalled. ||1||
ਗੁਰੂ ਦੇ (ਦਿੱਤੇ ਹੋਏ) ਸ਼ਾਸਤ੍ਰ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹੋ ਜਾਂਦੀ ਹੈ,
The Guru's system is the way to liberation.
ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਮਨ ਵਿਚ ਆ ਵੱਸਦਾ ਹੈ ।੧।ਰਹਾਉ।
The True Lord Himself comes to dwell in the mind. ||1||Pause||
(ਪ੍ਰੇਮ ਜੋੜਨ ਵਾਲਾ) ਜਗਤ ਗੁਰੂ ਦੇ ਸ਼ਾਸਤ੍ਰ ਦੀ ਬਰਕਤਿ ਨਾਲ (ਵਿਕਾਰਾਂ ਤੋਂ) ਬਚ ਜਾਂਦਾ ਹੈ ।
Through the Guru's system, the world is saved,
ਜੇ ਕੋਈ ਮਨੁੱਖ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਜੋੜੇ ਤਾਂ
if it is embraced with love and affection.
ਪਰ ਕੋਈ ਵਿਰਲਾ ਮਨੁੱਖ ਹੀ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਪੈਦਾ ਕਰਦਾ ਹੈ
How rare is that person who truly loves the Guru's Way.
(ਹੇ ਭਾਈ!) ਗੁਰੂ ਦੇ ਸ਼ਾਸਤ੍ਰ ਵਿਚ (ਚਿੱਤ ਜੋੜਿਆਂ) ਸਦਾ ਆਤਮਕ ਆਨੰਦ ਮਿਲਦਾ ਹੈ ।੨।
Through the Guru's system, everlasting peace is obtained. ||2||
ਗੁਰੂ ਦੇ ਸ਼ਾਸਤ੍ਰ ਵਿਚ (ਸੁਰਤਿ ਟਿਕਾਇਆਂ) ਵਿਕਾਰਾਂ ਤੋਂ ਖ਼ਲਾਸੀ ਪਾਣ ਵਾਲਾ ਰਾਹ ਲੱਭ ਪੈਂਦਾ ਹੈ ।
Through the Guru's system, the Door of Salvation is obtained.
ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਪਰਵਾਰ ਵਾਸਤੇ ਭੀ (ਵਿਕਾਰਾਂ ਤੋਂ ਬਚਣ ਲਈ) ਸਹਾਰਾ ਬਣ ਜਾਂਦਾ ਹੈ ।
Serving the True Guru, one's family is saved.
ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਸ ਨੂੰ ਕੋਈ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੰੁਦੀ ।
There is no salvation for those who have no Guru.
(ਹੇ ਭਾਈ!) ਜਿਹੜੇ ਮਨੁੱਖ ਪਾਪ (-ਕਰਮ) ਵਿਚ (ਫਸ ਕੇ ਆਤਮਕ ਜੀਵਨ ਵਲੋਂ) ਲੁੱਟੇ ਜਾ ਰਹੇ ਹਨ, ਉਹ (ਜੀਵਨ-ਸਫ਼ਰ ਵਿਚ) (ਵਿਕਾਰਾਂ ਦੀਆਂ) ਸੱਟਾਂ ਖਾਂਦੇ ਹਨ ।੩।
Beguiled by worthless sins, they are struck down. ||3||
(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜਿਆਂ (ਮਨੁੱਖ ਦੇ) ਸਰੀਰ ਨੂੰ ਸੁਖ ਮਿਲਦਾ ਹੈ ਸ਼ਾਂਤੀ ਮਿਲਦੀ ਹੈ,
Through the Word of the Guru's Shabad, the body finds peace and tranquility.
ਗੁਰੂ ਦੀ ਸਰਨ ਪੈਣ ਕਰਕੇ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ ।
The Gurmukh is not afflicted by pain.
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕ ਸਕਦੀ ।
The Messenger of Death does not come near him.
ਹੇ ਨਾਨਕ! ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ।੪।੧।੪੦।
O Nanak, the Gurmukh is absorbed in the True Lord. ||4||1||40||
Aasaa, Third Mehl:
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਮਾਇਆ ਦੇ ਮੋਹ ਵਲੋਂ) ਨਿਰਲੇਪ ਹੋ ਜਾਂਦਾ ਹੈ ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ ।
One who dies in the Word of the Shabad, eradicates his self-conceit from within.
ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਸ ਨੂੰ (ਮਾਇਆ ਦਾ) ਰਤਾ ਭਰ ਭੀ ਲਾਲਚ ਨਹੀਂ ਰਹਿੰਦਾ ।
He serves the True Guru, with no iota of self-interest.
ਉਸ ਮਨੁੱਖ ਦੇ ਮਨ ਵਿਚ ਉਹ ਦਾਤਾਰ ਸਦਾ ਵੱਸਿਆ ਰਹਿੰਦਾ ਹੈ ਜਿਸ ਨੂੰ ਕਿਸੇ ਤੋਂ ਕੋਈ ਡਰ ਨਹੀਂ ।
The Fearless Lord, the Great Giver, ever abides in his mind.
ਪਰ ਕੋਈ ਵਿਰਲਾ ਮਨੁੱਖ ਹੀ ਚੰਗੀ ਕਿਸਮਤਿ ਨਾਲ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਉਸ ਨੂੰ ਮਿਲ ਸਕਦਾ ਹੈ ।੧।
The True Bani of the Word is obtained only by good destiny. ||1||
(ਹੇ ਭਾਈ! ਆਪਣੇ ਅੰਦਰ ਪਰਮਾਤਮਾ ਦੇ) ਗੁਣ ਇਕੱਠੇ ਕਰੋ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹੋ, ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ ਵਿਚੋਂ ਵਿਕਾਰ ਦੂਰ ਹੋ ਜਾਂਦੇ ਹਨ ।
So gather merits, and let your demerits depart from within you.
ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ (ਸਿਫ਼ਤਿ-ਸਾਲਾਹ ਕਰ ਕੇ ਤੂੰ ਗੁਣਾਂ ਦੇ ਮਾਲਕ ਪ੍ਰਭੂ ਵਿਚ) ਟਿਕਿਆ ਰਹੇਂਗਾ ।੧।ਰਹਾਉ।
You shall be absorbed into the Shabad, the Word of the Perfect Guru. ||1||Pause||
ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੌਦਾ ਵਿਹਾਝਦਾ ਹੈ ਉਹ ਉਸ ਸਿਫ਼ਤਿ-ਸਾਲਾਹ ਦੀ ਕਦਰ ਸਮਝਦਾ ਹੈ;
One who purchases merits, knows the value of these merits.
ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।
He chants the Ambrosial Nectar of the Word, and the Name of the Lord.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ ।
Through the True Bani of the Word, he becomes pure.
ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੌਦਾ ਮਿਲ ਜਾਂਦਾ ਹੈ ।੨।
Through merit, the Name is obtained. ||2||
ਪਰਮਾਤਮਾ ਦੇ ਗੁਣਾਂ ਦਾ ਮੁੱਲ ਨਹੀਂ ਪੈ ਸਕਦਾ, ਕਿਸੇ ਭੀ ਕੀਮਤਿ ਤੋਂ ਮਿਲ ਨਹੀਂ ਸਕਦੇ,
The invaluable merits cannot be acquired.
(ਹਾਂ,) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ (ਇਹ ਗੁਣ) ਪਵਿਤ੍ਰ ਹੋਏ ਮਨ ਵਿਚ ਆ ਵੱਸਦੇ ਹਨ ।
The pure mind is absorbed into the True Word of the Shabad.
(ਹੇ ਭਾਈ!) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹ ਵੱਡੇ ਭਾਗਾਂ ਵਾਲੇ ਹਨ
How very fortunate are those who meditate on the Naam,
ਆਪਣੇ ਗੁਣਾਂ ਦੀ ਦਾਤਿ ਦੇਣ ਵਾਲਾ ਪ੍ਰਭੂ ਆਪਣੇ ਮਨ ਵਿਚ ਵਸਾਇਆ ਹੈ।੩।
and ever enshrine in their minds the Lord, the Giver of merit. ||3||
(ਹੇ ਭਾਈ!) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦੇ ਗੁਣ (ਆਪਣੇ ਅੰਦਰ) ਇਕੱਠੇ ਕਰਦਾ ਹੈ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ
I am a sacrifice to those who gather merits.
(ਉਹਨਾਂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕ ਕੇ) ਉਸ ਸਦਾ ਕਾਇਮ ਰਹਿਣ ਵਾਲੇ ਦੇ ਗੁਣ ਗਾਂਦਾ ਹਾਂ ।
At the Gate of Truth, I sing the Glorious Praises of the True One.
(ਗੁਣਾਂ ਦੀ ਦਾਤਿ ਜਿਸ ਮਨੁੱਖ ਨੂੰ) ਪ੍ਰਭੂ ਆਪ ਹੀ ਦੇਂਦਾ ਹੈ (ਉਹ ਮਨੱੁਖ) ਆਤਮਕ ਅਡੋਲਤਾ ਵਿਚ ਟਿਕਦਾ ਹੈ ਪ੍ਰੇਮ ਵਿਚ ਜੁੜਿਆ ਰਹਿੰਦਾ ਹੈ
He Himself spontaneously bestows His gifts.
ਹੇ ਨਾਨਕ ! ਉਸ ਦੇ ਉੱਚੇ ਜੀਵਨ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।੪।੨।੪੧।
O Nanak, the value of the Lord cannot be described. ||4||2||41||
Aasaa, Third Mehl:
(ਹੇ ਭਾਈ!) ਸਤਿਗੁਰੂ ਵਿਚ ਇਹ ਵੱਡਾ ਭਾਰਾ ਗੁਣ ਹੈ ਕਿ
Great is the greatness of the True Guru;
ਉਹ ਅਨੇਕਾਂ ਜਨਮਾਂ ਦੇ ਵਿਛੁੜੇ ਹੋਏ ਜੀਵਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।
He merges in His Merger, those who have been separated for so long.
ਪ੍ਰਭੂ ਆਪ ਹੀ (ਗੁਰੂ) ਮਿਲਾਂਦਾ ਹੈ, ਗੁਰੂ ਮਿਲਾ ਕੇ ਆਪਣੇ ਚਰਨਾਂ ਵਿਚ ਜੋੜਦਾ ਹੈ
He Himself merges the merged in His Merger.
ਤੇ (ਇਸ ਤਰ੍ਹਾਂ ਜੀਵਾਂ ਦੇ ਹਿਰਦੇ ਵਿਚ) ਆਪਣੇ ਨਾਮ ਦੀ ਕਦਰ ਆਪ ਹੀ ਪੈਦਾ ਕਰਦਾ ਹੈ ।੧।
He Himself knows His own worth. ||1||
(ਹੇ ਭਾਈ!) ਕਿਸ ਤਰੀਕੇ ਨਾਲ (ਮਨੁੱਖ ਦੇ ਮਨ ਵਿਚ) ਪਰਮਾਤਮਾ (ਦੇ ਨਾਮ) ਦੀ ਕਦਰ ਪੈਦਾ ਹੋਵੇ?
How can anyone appraise the Lord's worth?
ਪਰਮਾਤਮਾ ਪਰੇ ਤੋਂ ਪਰੇ ਹੈ, ਪਰਮਾਤਮਾ ਅਪਹੰੁਚ ਹੈ, ਪਰਮਾਤਮਾ ਤਕ ਗਿਆਨ-ਇੰਦ੍ਰਿਆਂ ਦੀ ਰਾਹੀਂ ਪਹੰੁਚ ਨਹੀਂ ਹੋ ਸਕਦੀ । (ਬੱਸ!) ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਕੋਈ ਵਿਰਲਾ ਮਨੁੱਖ ਪ੍ਰਭੂ ਨੂੰ ਮਿਲਦਾ ਹੈ (ਤੇ ਉਸ ਦੇ ਅੰਦਰ ਪ੍ਰਭੂ ਦੇ ਨਾਮ ਦੀ ਕਦਰ ਪੈਦਾ ਹੰੁਦੀ ਹੈ) ।੧।ਰਹਾਉ।
Through the Word of the Guru's Shabad, one may merge with the Infinite, Unapproachable and Incomprehensible Lord. ||1||Pause||
ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦੀ ਕਦਰ ਸਮਝਦਾ ਹੈ
Few are the Gurmukhs who know His worth.
ਕਿਸੇ ਵਿਰਲੇ ਨੂੰ ਪਰਮਾਤਮਾ ਦੀ ਮੇਹਰ ਨਾਲ (ਪਰਮਾਤਮਾ ਦਾ ਨਾਮ) ਮਿਲਦਾ ਹੈ ।
How rare are those who receive the Lord's Grace.
ਸਭ ਤੋਂ ਉੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਉੱਚੇ ਜੀਵਨ ਵਾਲਾ ਬਣ ਜਾਂਦਾ ਹੈ ।
Through the Sublime Bani of His Word, one becomes sublime.
ਕੋਈ (ਵਿਰਲਾ ਭਾਗਾਂ ਵਾਲਾ ਮਨੁੱਖ) ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਹੈ ।੨।
The Gurmukh chants the Word of the Shabad. ||2||
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੇ ਸਰੀਰ ਵਿਚ (ਵਿਕਾਰਾਂ ਦਾ) ਦੁੱਖ ਰੋਗ ਪੈਦਾ ਹੋਇਆ ਰਹਿੰਦਾ ਹੈ,
Without the Name, the body suffers in pain;
ਜਦੋਂ ਮਨੁੱਖ ਨੂੰ ਗੁਰੂ ਮਿਲਦਾ ਹੈ, ਤਦੋਂ ਉਸ ਦਾ ਇਹ ਦੁੱਖ ਦੂਰ ਹੋ ਜਾਂਦਾ ਹੈ ।
but when one meets the True Guru, then that pain is removed.
ਗੁਰੂ ਨੂੰ ਮਿਲਣ ਤੋਂ ਬਿਨਾ ਮਨੁੱਖ ਉਹੀ ਕਰਮ ਕਮਾਂਦਾ ਹੈ ਜੋ ਦੁੱਖ ਪੈਦਾ ਕਰਨ,
Without meeting the Guru, the mortal earns only pain.
(ਇਸ ਤਰ੍ਹਾਂ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਨੂੰ ਸਦਾ ਬਹੁਤ ਸਜ਼ਾ ਮਿਲਦੀ ਰਹਿੰਦੀ ਹੈ ।੩।
The self-willed manmukh receives only more punishment. ||3||
(ਹੇ ਭਾਈ!) ਪਰਮਾਤਮਾ ਦਾ ਨਾਮ (ਇਕ ਐਸਾ ਅੰਮ੍ਰਿਤ ਹੈ ਜੋ) ਮਿੱਠਾ ਹੈ, ਬੜੇ ਰਸ ਵਾਲਾ ਹੈ ।
The essence of the Lord's Name is so very sweet;
ਪਰ ਉਹੀ ਮਨੁੱਖ ਇਹ ਨਾਮ-ਰਸ ਪੀਂਦਾ ਰਹਿੰਦਾ ਹੈ, ਜਿਸ ਨੂੰ ਉਹ ਪਰਮਾਤਮਾ ਆਪ ਪਿਲਾਏ ।
he alone drinks it, whom the Lord causes to drink it.
ਗੁਰੂ ਦੀ ਕਿਰਪਾ ਨਾਲ ਹੀ ਮਨੁੱਖ ਪਰਮਾਤਮਾ ਦੇ ਨਾਮ-ਜਲ ਦਾ ਆਨੰਦ ਮਾਣਦਾ ਹੈ,
By Guru's Grace, the essence of the Lord is obtained.
ਹੇ ਨਾਨਕ! ਨਾਮ-ਰੰਗਿ ਵਿਚ ਰੰਗੀਜ ਕੇ ਮਨੁੱਖ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੪।੩।੪੨।
O Nanak, imbued with the Naam, the Name of the Lord, salvation is attained. ||4||3||42||
Aasaa, Third Mehl:
(ਹੇ ਭਾਈ!) ਪਿਆਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਡੂੰਘਾ ਹੈ ਤੇ ਵੱਡੇ ਜਿਗਰੇ ਵਾਲਾ ਹੈ ।
My God is True, deep and profound.
ਉਸ ਦਾ ਸਿਮਰਨ ਕੀਤਿਆਂ ਸਰੀਰ ਨੂੰ ਸੁਖ ਮਿਲਦਾ ਹੈ, ਸ਼ਾਂਤੀ ਮਿਲਦੀ ਹੈ ।
Serving Him, the body acquires peace and tranquility.
(ਜੇਹੜੇ ਮਨੁੱਖ) ਗੁਰੂ ਦੀ ਰਾਹੀਂ (ਸਿਮਰਨ ਕਰਦੇ ਹਨ ਉਹ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ਉਹ ਪ੍ਰਭੂ-ਪ੍ਰੇਮ ਵਿਚ ਜੁੜੇ ਰਹਿੰਦੇ ਹਨ
Through the Word of the Shabad, His humble servants easily swim across.
ਅਸੀ (ਮੈਂ) ਸਦਾ ਉਹਨਾਂ ਦੀ ਚਰਨੀਂ ਲੱਗਦੇ (ਲੱਗਦਾ) ਹਾਂ ।੧।
I fall at their feet forever and ever. ||1||