ਆਪਣਾ ਮਨ ਆਪਣਾ ਸਰੀਰ ਗੁਰੂ ਦੇ ਹਵਾਲੇ ਕਰ ਕੇ ਤੇ ਗੁਰੂ ਦੀ ਸਰਨ ਪੈ ਕੇ
He dedicates his mind and body to the True Guru, and seeks His Sanctuary.
 
ਉਸ ਦਾ ਨਾਮ (ਪ੍ਰਭੂ ਤੋਂ ਵਿਕਿਆ ਹੋਇਆ) ਦਾਸ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਇਹੀ ਉਸ ਦੇ ਵਾਸਤੇ ਸਭ ਤੋਂ ਵੱਡੀ ਇੱਜ਼ਤ ਹੈ
His greatest greatness is that the Naam, the Name of the Lord, is in his heart.
 
ਜੇਹੜਾ ਪਰਮਾਤਮਾ ਸਭ ਦਾ ਪਿਆਰਾ ਹੈ ਤੇ ਸਭ ਦਾ ਸਾਥੀ-ਮਿੱਤਰ ਹੈ ੈ ।੧।
The Beloved Lord God is his constant companion. ||1||
 
(ਹੇ ਭਾਈ!) ਅਸਲੀ ਦਾਸ ਉਹ ਹੈ (ਅਸਲੀ ਵਿਕਿਆ ਹੋਇਆ ਉਹ ਮਨੁੱਖ ਹੈ) ਜੋ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਦੁਨੀਆ ਦੀਆਂ ਵਾਸਨਾਂ ਵਲੋਂ ਮਰਿਆ ਹੋਇਆ ਹੈ ।
He alone is the Lord's slave, who remains dead while yet alive.
 
(ਅਜੇਹਾ ਦਾਸ) ਖ਼ੁਸ਼ੀ ਗ਼ਮੀ ਦੋਹਾਂ ਨੂੰ ਇਕੋ ਜਿਹਾ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਦੁਨੀਆ ਦੀਆਂ ਵਾਸਨਾਂ ਤੋਂ) ਬਚਿਆ ਰਹਿੰਦਾ ਹੈ ।੧।ਰਹਾਉ।
He looks upon pleasure and pain alike; by Guru's Grace, he is saved through the Word of the Shabad. ||1||Pause||
 
ਪਰਮਾਤਮਾ ਨੇ ਆਪਣੇ ਦਾਸ ਨੂੰ ਸਿਮਰਨ ਦੀ ਹੀ ਕਰਨ-ਜੋਗ ਕਾਰ ਆਪਣੀ ਹਜ਼ੂਰੀ ਤੋਂ ਦੱਸੀ ਹੋਈ ਹੈ
He does his deeds according to the Lord's Primal Command.
 
(ਪਰਮਾਤਮਾ ਨੇ ਉਸ ਨੂੰ ਹੁਕਮ ਕੀਤਾ ਹੋਇਆ ਹੈ ਕਿ) ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਕੋਈ ਮਨੁੱਖ (ਉਸ ਦੇ ਦਰ ਤੇ) ਕਬੂਲ ਨਹੀਂ ਹੋ ਸਕਦਾ,
Without the Shabad, no one is approved.
 
ਇਸ ਵਾਸਤੇ ਸੇਵਕ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਸ ਦਾ ਨਾਮ (ਆਪਣੇ ਮਨ ਵਿਚ) ਵਸਾਈ ਰੱਖਦਾ ਹੈ—ਇਹੀ ਉਸ ਦੇ ਵਾਸਤੇ ਕਰਨ-ਜੋਗ ਕਾਰ ਹੈ
Singing the Kirtan of the Lord's Praises, the Naam abides within the mind.
 
(ਪਰ ਇਹ ਦਾਤਿ ਪ੍ਰਭੂ) ਆਪ ਹੀ (ਆਪਣੇ ਦਾਸ ਨੂੰ) ਦੇਂਦਾ ਹੈ (ਤੇ ਦੇਂਦਿਆਂ) ਚਿਰ ਨਹੀਂ ਲਾਂਦਾ ।੨।
He Himself gives His gifts, without hesitation. ||2||
 
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ
The self-willed manmukh wanders around the world in doubt.
 
(ਜਿਵੇਂ ਕੋਈ ਵਪਾਰੀ) ਸਰਮਾਏ ਤੋਂ ਬਿਨਾ ਠੱਗੀ ਦਾ ਹੀ ਵਪਾਰ ਕਰਦਾ ਹੈ ।
Without any capital, he makes false transactions.
 
ਜਿਸ ਦੇ ਪਾਸ ਸਰਮਾਇਆ ਨਹੀਂ ਉਸ ਨੂੰ ਸੌਦਾ ਨਹੀਂ ਮਿਲ ਸਕਦਾ ।
Without any capital, he does not obtain any merchandise.
 
(ਇਸੇ ਤਰ੍ਹਾਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਸਹੀ ਜੀਵਨ-ਰਾਹ ਤੋਂ) ਖੁੰਝਾ ਹੋਇਆ ਆਪਣੀ ਜ਼ਿੰਦਗੀ ਬਰਬਾਦ ਕਰਦਾ ਹੈ ।੩।
The mistaken manmukh wastes away his life. ||3||
 
(ਪ੍ਰਭੂ ਦੇ ਦਰ ਤੇ ਵਿੱਕਿਆ ਹੋਇਆ ਅਸਲੀ) ਦਾਸ ਉਹੀ ਹੈ ਜੋ ਸਤਿਗੁਰੂ ਦੀ ਸਰਨ ਪੈਂਦਾ ਹੈ,
One who serves the True Guru is the Lord's slave.
 
ਉਹੀ ਉੱਚੀ ਹਸਤੀ ਵਾਲਾ ਬਣ ਜਾਂਦਾ ਹੈ ਉਹੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ,
His social status is exalted, and his reputation is exalted.
 
ਗੁਰੂ ਦੀ (ਦਿੱਤੀ ਹੋਈ ਨਾਮ-ਸਿਮਰਨ ਦੀ) ਪਉੜੀ ਦਾ ਆਸਰਾ ਲੈ ਕੇ ਉਹ ਸਭਨਾਂ ਨਾਲੋਂ ਉੱਚਾ ਹੋ ਜਾਂਦਾ ਹੈ
Climbing the Guru's Ladder, he becomes the most exalted of all.
 
ਹੇ ਨਾਨਕ! ਪਰਮਾਤਮਾ ਦਾ ਨਾਮ ਸਿਮਰਨ ਵਿਚ ਹੀ ਇੱਜ਼ਤ ਹੈ ।੪।੭।੪੬।
O Nanak, through the Naam, the Name of the Lord, greatness is obtained. ||4||7||46||
 
Aasaa, Third Mehl:
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਉਹੀ ਕੁਝ ਕਰਦੀ ਹੈ ਜੋ ਉਸ ਦੇ (ਆਤਮਕ ਜੀਵਨ ਦੇ) ਕਿਸੇ ਕੰਮ ਨਹੀਂ ਆ ਸਕਦਾ,
The self-willed manmukh practices falsehood, only falsehood.
 
(ਉਹਨਾਂ ਉੱਦਮਾਂ ਨਾਲ ਉਹ ਜੀਵ-ਇਸਤ੍ਰੀ) ਖਸਮ-ਪ੍ਰਭੂ ਦਾ ਟਿਕਾਣਾ ਕਦੇ ਭੀ ਨਹੀਂ ਲੱਭ ਸਕਦੀ,
He never attains the Mansion of the Lord Presence.
 
ਮਾਇਆ ਦੇ ਮੋਹ ਵਿਚ ਫਸੀ ਹੋਈ ਮਾਇਆ ਦੀ ਭਟਕਣਾ ਵਿਚ ਪੈ ਕੇ ਉਹ ਕੁਰਾਹੇ ਪਈ ਰਹਿੰਦੀ ਹੈ ।
Attached to duality, he wanders, deluded by doubt.
 
(ਹੇ ਮਨ!) ਅਪਣੱਤ ਦੇ ਬੰਧਨਾਂ ਵਿਚ ਬੱਝਾ ਹੋਇਆ ਜਗਤ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੧।
Entangled in worldly attachments, he comes and goes. ||1||
 
ਹੇ ਮਨ! (ਖਸਮ ਦੀ ਛੱਡੀ ਹੋਈ) ਮੰਦ-ਕਰਮਣ ਇਸਤ੍ਰੀ ਦਾ ਸਿੰਗਾਰ ਵੇਖ, ਨਿਰਾ ਪਖੰਡ ਹੈ ਨਿਰਾ ਵਿਕਾਰ ਹੈ
Behold, the decorations of the discarded bride!
 
(ਇਸੇ ਤਰ੍ਹਾਂ) ਜੇਹੜਾ ਮਨੁੱਖ ਪੁੱਤਰਾਂ ਵਿਚ ਇਸਤ੍ਰੀ ਵਿਚ ਧਨ ਵਿਚ ਮਾਇਆ ਵਿਚ ਚਿੱਤ ਜੋੜਦਾ ਹੈ ਉਸ ਦਾ ਇਹ ਸਾਰਾ ਮੋਹ ਵਿਅਰਥ ਹੈ ।੧।ਰਹਾਉ।
Her consciousness is attached to children, spouse, wealth, and Maya, falsehood, emotional attachment, hypocrisy and corruption. ||1||Pause||
 
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਉਹ ਸਦਾ ਚੰਗੇ ਭਾਗਾਂ ਵਾਲੀ ਹੈ
She who is pleasing to God is forever a happy soul-bride.
 
ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ-ਮਿਲਾਪ ਨੂੰ ਆਪਣਾ ਆਤਮਕ) ਸੋਹਜ ਬਣਾਂਦੀ ਹੈ,
She makes the Word of the Guru's Shabad her decoration.
 
ਉਸ ਦੇ ਹਿਰਦੇ ਦੀ ਸੇਜ ਸੁਖਦਾਈ ਹੋ ਜਾਂਦੀ ਹੈ ਕਿਉਂਕਿ ਉਹ ਹਰ ਵੇਲੇ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ,
Her bed is so comfortable; she enjoys her Lord, night and day.
 
ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਆਤਮਕ ਆਨੰਦ ਮਾਣਦੀ ਹੈ ।੨।
Meeting her Beloved, the obtains eternal peace. ||2||
 
(ਹੇ ਮਨ!) ਜਿਸ ਜੀਵ-ਇਸਤ੍ਰੀ ਦਾ ਪਿਆਰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਪੈ ਜਾਂਦਾ ਹੈ ਉਹ ਸਦਾ ਲਈ ਚੰਗੇ ਭਾਗਾਂ ਵਾਲੀ ਬਣ ਜਾਂਦੀ ਹੈ,
She is a true, virtuous soul-bride, who enshrines love for the True Lord.
 
ਉਹ ਆਪਣੇ ਪਤੀ-ਪ੍ਰਭੂ ਨੂੰ ਹਮੇਸ਼ਾ ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ,
She keeps her Husband Lord always clasped to her heart.
 
ਉਹ ਪ੍ਰਭੂ ਨੂੰ ਸਦਾ ਆਪਣੇ ਨੇੜੇ ਆਪਣੇ ਅੰਗ-ਸੰਗ ਵੇਖਦੀ ਹੈ,
She sees Him near at hand, ever-present.
 
ਉਸ ਨੂੰ ਪਿਆਰਾ ਪ੍ਰਭੂ ਸਭਨਾਂ ਵਿਚ ਵਿਆਪਕ ਦਿੱਸਦਾ ਹੈ ।੩।
My God is all-pervading everywhere. ||3||
 
(ਹੇ ਮਨ! ਉੱਚੀ ਜਾਤਿ ਤੇ ਸੋਹਣੇ ਰੂਪ ਦਾ ਕੀਹ ਮਾਣ?) ਪਰਲੋਕ ਵਿਚ ਨਾਹ ਇਹ (ਉੱਚੀ) ਜਾਤਿ ਜਾਂਦੀ ਹੈ ਨਾਹ ਇਹ (ਸੋਹਣਾ) ਰੂਪ ਜਾਂਦਾ ਹੈ
Social status and beauty will not go with you hereafter.
 
(ਇਸ ਲੋਕ ਵਿਚ ਮਨੁੱਖ) ਜਿਹੋ ਜਿਹੇ ਕਰਮ ਕਰਦਾ ਹੈ ਉਹੋ ਜਿਹਾ ਉਸ ਦਾ ਜੀਵਨ ਬਣ ਜਾਂਦਾ ਹੈ (ਬੱਸ! ਇਹੀ ਹੈ ਮਨੁੱਖ ਦੀ ਜਾਤਿ ਤੇ ਇਹੀ ਹੈ ਮਨੁੱਖ ਦਾ ਰੂਪ)
As are the deeds done here, so does one become.
 
(ਜਿਉਂ ਜਿਉਂ ਮਨੁੱਖ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਵਿਚ) ਹੋਰ ਉੱਚਾ ਹੋਰ ਉੱਚਾ ਹੰੁਦਾ ਜਾਂਦਾ ਹੈ
Through the Word of the Shabad, one becomes the highest of the high.
 
ਹੇ ਨਾਨਕ! ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੰੁਦਾ ਜਾਂਦਾ ਹੈ ।੪।੮।੪੭।
O Nanak, he is absorbed in the True Lord. ||4||8||47||
 
Aasaa, Third Mehl:
 
ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਉਹ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦਾ ਹੈ,
The Lord's humble servant is imbued with devotional love, effortlessly and spontaneously.
 
ਗੁਰੂ ਦੇ ਅਦਬ ਵਿਚ ਰਹਿ ਕੇ ਸਦਾ-ਥਿਰ ਪਰਮਾਤਮਾ ਦੇ ਡਰ ਵਿਚ ਰਹਿ ਕੇ ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।
Through awe and fear of the Guru, he is truly absorbed in the True One.
 
(ਪਰ) ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ।
Without the Perfect Guru, devotional love is not obtained.
 
ਜੇਹੜੇ ਮਨੁੱਖ (ਗੁਰੂ ਦਾ ਆਸਰਾ-ਪਰਨਾ ਛੱਡ ਕੇ) ਆਪਣੇ ਮਨ ਦੇ ਪਿਛੇ ਤੁਰਦੇ ਹਨ ਉਹ (ਅੰਤ) ਆਪਣੀ ਇੱਜ਼ਤ ਗਵਾ ਕੇ ਪਛੁਤਾਂਦੇ ਹਨ ।੧।
The self-willed manmukhs lose their honor, and cry out in pain. ||1||
 
ਹੇ ਮੇਰੇ ਮਨ! ਪਰਮਾਤਮਾ ਦੇ ਗੁਣ ਚੇਤੇ ਕਰ, ਸਦਾ ਪਰਮਾਤਮਾ ਦਾ ਧਿਆਨ ਧਰ ।
O my mind, chant the Lord's Name, and meditate on Him forever.
 
(ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦੇ ਅੰਦਰ) ਦਿਨ ਰਾਤ ਸਦਾ ਆਤਮਕ ਚਾਉ ਬਣਿਆ ਰਹਿੰਦਾ ਹੈ, ਉਹ ਜਿਸ ਫਲ ਦੀ ਇੱਛਾ ਕਰਦਾ ਹੈ, ਉਹੀ ਫਲ ਹਾਸਲ ਕਰ ਲੈਂਦਾ ਹੈ ।੧।ਰਹਾਉ।
You shall always be in ecstasy, day and night, and you shall obtain the fruits of your desires. ||1||Pause||
 
ਪੂਰੇ ਗੁਰੂ ਪਾਸੋਂ ਹੀ ਸਾਰੇ ਗੁਣਾਂ ਦਾ ਮਾਲਕ ਪਰਮਾਤਮਾ ਲੱਭਦਾ ਹੈ,
Through the Perfect Guru, the Perfect Lord is obtained,
 
(ਪੂਰੇ ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ) ਹਿਰਦੇ ਵਿਚ ਗੁਰੂ ਦਾ ਸ਼ਬਦ ਵਸਾਂਦਾ ਹੈ, ਪ੍ਰਭੂ ਦਾ ਸਦਾ-ਥਿਰ ਨਾਮ ਵਸਾਂਦਾ ਹੈ,
and the Shabad, the True Name, is enshrined in the mind.
 
(ਜਿਉਂ ਜਿਉਂ) ਉਹ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ ਦਾ ਹਿਰਦਾ ਪਵਿਤ੍ਰ ਹੁੰਦਾ ਜਾਂਦਾ ਹੈ ।
One who bathes in the Pool of Ambrosial Nectar becomes immaculately pure within.
 
(ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਹੋ ਕੇ ਮਨੁੱਖ ਸਦਾ ਲਈ ਪਵਿਤ੍ਰ ਹੋ ਜਾਂਦੇ ਹਨ ।੨।
He becomes forever sanctified, and is absorbed in the True Lord. ||2||
 
(ਹੇ ਮੇਰੇ ਮਨ! ਜੇਹੜਾ ਮਨੁੱਖ) ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ ਜਪਦਾ ਹੈ ਉਹ) ਪਰਮਾਤਮਾ ਨੂੰ ਸਦਾ ਅੰਗ-ਸੰਗ ਵੱਸਦਾ ਵੇਖਦਾ ਹੈ,
He sees the Lord God ever-present.
 
ਉਸ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ ।
By Guru's Grace, he sees the Lord permeating and pervading everywhere.
 
(ਹੇ ਮੇਰੇ ਮਨ! ਮੇਰੇ ਤੇ ਭੀ ਗੁਰੂ ਨੇ ਮੇਹਰ ਕੀਤੀ ਹੈ, ਤੇ) ਮੈਂ ਜਿਧਰ ਜਾਂਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ
Wherever I go, there I see Him.
 
(ਪਰ) ਗੁਰੂ ਤੋਂ ਬਿਨਾ ਕੋਈ ਹੋਰ ਇਹ (ਉੱਚੀ) ਦਾਤਿ ਦੇਣ ਜੋਗਾ ਨਹੀਂ ਹੈ ।੩।
Without the Guru, there is no other Giver. ||3||
 
ਗੁਰੂ ਸਮੁੰਦਰ ਹੈ ਜਿਸ ਵਿਚ
The Guru is the ocean, the perfect treasure,
 
ਜਿਸ ਵਿਚ ਪਰਮਾਤਮਾ ਤੇ ਸਿਫ਼ਤਿ-ਸਾਲਾਹ ਦੇ ਬੇਅੰਤ ਕੀਮਤੀ ਰਤਨ ਜਵਾਹਰ ਭਰੇ ਪਏ ਹਨ
the most precious jewel and priceless ruby.
 
ਜੀਵਾਂ ਦੀ ਬਖ਼ਸ਼ਸ਼ ਕਰਨ ਵਾਲਾ ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਤੇ ਗੁਰੂ ਦੀ ਕਿਰਪਾ ਦੀ ਰਾਹੀਂ
By Guru's Grace, the Great Giver blesses us;
 
ਉਹ ਪ੍ਰਭੂ-ਦਾਤਾਰ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨ ਜਵਾਹਰ ਦੇਂਦਾ ਹੈ ।੪।੯।੪੮।
O Nanak, the Forgiving Lord forgives us. ||4||9||48||
 
Aasaa, Third Mehl:
 
(ਹੇ ਭਾਈ!) ਗੁਰੂ (ਗੁਣਾਂ ਦਾ) ਸਮੁੰਦਰ ਹੈ, ਗੁਰੂ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਰੂਪ ਹੈ,
The Guru is the Ocean; the True Guru is the Embodiment of Truth.
 
ਵੱਡੀ ਕਿਸਮਤਿ ਨਾਲ ਹੀ ਗੁਰੂ ਦੀ (ਦੱਸੀ) ਸੇਵਾ ਹੋ ਸਕਦੀ ਹੈ ।
Through perfect good destiny, one serves the Guru.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by