ਅਸਲ ਭਗਤੀ ਇਹੀ ਹੈ ਕਿ (ਜਿਸ ਦੀ ਬਰਕਤਿ ਨਾਲ) ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਮੋਹ ਵਲੋਂ ਅਛੋਹ ਹੋ ਜਾਂਦਾ ਹੈ
True Devotion is to remain dead while yet alive.
ਤੇ ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੰੁਦਰ (ਦੀਆਂ ਵਿਕਾਰਾਂ ਦੀਆਂ ਲਹਿਰਾਂ) ਤੋਂ ਪਾਰ ਲੰਘ ਜਾਂਦਾ ਹੈ
By Guru's Grace, one crosses over the terrible world-ocean.
ਗੁਰੂ ਦੇ ਉਪਦੇਸ਼ ਅਨੁਸਾਰ ਕੀਤੀ ਹੋਈ ਭਗਤੀ (ਪ੍ਰਭੂ ਦੇ ਦਰ ਤੇ) ਪਰਵਾਨ ਹੰੁਦੀ ਹੈ,
Through the Guru's Teachings, one's devotion is accepted,
ਪ੍ਰਭੂ ਆਪ ਹੀ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ।੪।
and then, the Dear Lord Himself comes to dwell in the mind. ||4||
(ਪਰ ਜੀਵ ਦੇ ਕੀਹ ਵੱਸ? ਜਿਸ ਮਨੁੱਖ ਉਤੇ) ਪਰਮਾਤਮਾ ਮੇਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ
When the Lord bestows His Mercy, He leads us to meet the True Guru.
(ਗੁਰੂ ਦੀ ਸਹਾਇਤਾ ਨਾਲ) ਉਹ ਨਾਹ ਡੋਲਣ ਵਾਲੀ ਭਗਤੀ ਕਰਦਾ ਹੈ ਤੇ ਪਰਮਾਤਮਾ ਨਾਲ ਆਪਣਾ ਚਿੱਤ ਜੋੜੀ ਰੱਖਦਾ ਹੈ ।
Then, one's devotion becomes steady, and the consciousness is centered upon the Lord.
ਜੇਹੜੇ ਮਨੁੱਖ (ਪਰਮਾਤਮਾ ਦੀ) ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ
Those who are imbued with Devotion have truthful reputations.
ਹੇ ਨਾਨਕ! ਪਰਮਾਤਮਾ ਦੇ ਨਾਮ-ਰੰਗ ਵਿੱਚ ਰੰਗੇ ਹੋਇਆਂ ਨੂੰ ਆਤਮਕ ਆਨੰਦ ਮਿਲਦਾ ਹੈ ।੫।੧੨।੫੧।
O Nanak, imbued with the Naam, the Name of the Lord, peace is obtained. ||5||12||51||
Aasaa, Eighth House, Kaafee, Third Mehl:
One Universal Creator God. By The Grace Of The True Guru:
(ਹੇ ਭਾਈ!) ਪਰਮਾਤਮਾ ਦੀ ਰਜ਼ਾ ਅਨੁਸਾਰ ਗੁਰੂ ਮਿਲਦਾ ਹੈ (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਸ ਨੂੰ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, (ਤੇ ਉਸ ਨੂੰ ਸਹੀ ਜੀਵਨ-ਜੁਗਤਿ ਦੀ) ਸਮਝ ਆ ਜਾਂਦੀ ਹੈ
By the Pleasure of the Lord's Will, one meets the True Guru, and true understanding is obtained.
ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਆ ਵੱਸਦਾ ਹੈ, ਉਹੀ ਮਨੁੱਖ ਪਰਮਾਤਮਾ ਨਾਲ ਸਾਂਝ ਪਾਂਦਾ ਹੈ ।੧।
By Guru's Grace, the Lord abides in the mind, and one comes to understand the Lord. ||1||
(ਹੇ ਭਾਈ!) ਇਕ ਪਰਮਾਤਮਾ ਹੀ ਮੇਰਾ ਖਸਮ-ਰਾਖਾ ਹੈ ਤੇ ਮੈਨੂੰ ਸਭ ਦਾਤਾਂ ਦੇਣ ਵਾਲਾ ਹੈ, ਉਸ ਤੋਂ ਬਿਨਾ ਮੇਰਾ ਹੋਰ ਕੋਈ ਨਹੀਂ ਹੈ
My Husband Lord, the Great Giver, is One. There is no other at all.
ਪਰ ਗੁਰੂ ਦੀ ਮੇਹਰ ਨਾਲ ਹੀ ਉਹ ਮਨ ਵਿਚ ਵੱਸ ਸਕਦਾ ਹੈ (ਜਦੋਂ ਉਹ ਪ੍ਰਭੂ ਮਨ ਵਿਚ ਆ ਵੱਸਦਾ ਹੈ) ਤਦੋਂ ਸਦਾ ਲਈ ਆਨੰਦ ਬਣ ਜਾਂਦਾ ਹੈ ।੧।ਰਹਾਉ।
By Guru's merciful favor, He abides in the mind, and then, a lasting peace ensues. ||1||Pause||
(ਹੇ ਭਾਈ!) ਇਸ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਹੈ ਜੋ (ਜਗਤ ਦੇ) ਸਾਰੇ ਡਰਾਂ ਤੋਂ ਬਚਾਉਣ ਵਾਲਾ ਹੈ, ਪਰ ਇਹ ਨਾਮ ਗੁਰੂ ਦੀ ਦੱਸੀ ਹੋਈ ਵਿਚਾਰ ਦੀ ਬਰਕਤਿ ਨਾਲ ਮਿਲਦਾ ਹੈ
In this age, the Lord's Name is fearless; it is obtained by meditative reflection upon the Guru.
ਪਰਮਾਤਮਾ ਦੇ ਨਾਮ ਤੋਂ ਬਿਨਾ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਆਤਮਕ ਮੌਤ ਦੇ ਕਾਬੂ ਵਿਚ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਰਹਿੰਦੀ ਹੈ ਤੇ ਮੂਰਖ ਟਿਕੀ ਰਹਿੰਦੀ ਹੈ ।੨।
Without the Name, the blind, foolish, self-willed manmukh is under Death's power. ||2||
ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਵਿਚ ਚੱਲਦਾ ਹੈ ਉਹੀ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਹੈ ਉਹੀ ਉਸ ਸਦਾ-ਥਿਰ ਪ੍ਰਭੂ ਨੂੰ ਸਮਝਦਾ ਹੈ
By the Pleasure of the Lord's Will, the humble being performs His service, and understands the True Lord.
ਪਰਮਾਤਮਾ ਦੀ ਰਜ਼ਾ ਵਿਚ ਤੁਰਿਆਂ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੋ ਸਕਦੀ ਹੈ । ਜੇ ਪਰਮਾਤਮਾ ਦੀ ਰਜ਼ਾ ਵਿਚ ਤੁਰੀਏ ਤਾਂ ਹੀ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।੩।
By the Pleasure of the Lord's Will, He is to be praised; surrendering to His Will, peace ensues. ||3||
(ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦੀ ਰਜ਼ਾ ਵਿਚ ਤੁਰ ਕੇ ਮਨੁੱਖਾ ਜਨਮ ਦਾ ਮਨੋਰਥ ਹਾਸਲ ਕਰ ਲਿਆ ਉਸ ਦੀ ਅਕਲ ਵਧੀਆ ਬਣ ਗਈ ।
By the Pleasure of the Lord's Will, the prize of this human birth is obtained, and the intellect is exalted.
ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਤੂੰ ਭੀ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ । ਗੁਰੂ ਦੀ ਸਰਨ ਪਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ।੪।੩੯।੧੩।੫੨।
O Nanak, praise the Naam, the Name of the Lord; as Gurmukh, you shall be emancipated. ||4||39||13||52||
Aasaa, Fourth Mehl, Second House:
One Universal Creator God. By The Grace Of The True Guru:
(ਹੇ ਪ੍ਰਭੂ!) ਤੂੰ (ਸਾਰੇ ਜਗਤ ਦਾ) ਰਚਨਹਾਰ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ (ਹੀ) ਮੇਰਾ ਖਸਮ ਹੈਂ
You are the True Creator, my Lord Master.
ਹੇ ਪ੍ਰਭੂ! (ਜਗਤ ਵਿਚ) ਉਹੀ ਕੁਝ ਵਰਤ ਰਿਹਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ । (ਹੇ ਪ੍ਰਭੂ!) ਮੈਂ ਉਹੀ ਕੁਝ ਹਾਸਲ ਕਰ ਸਕਦਾ ਹਾਂ ਜੋ ਕੁਝ ਤੂੰ (ਮੈਨੂੰ) ਦੇਂਦਾ ਹੈਂ ।੧।ਰਹਾਉ।
That which is pleasing to Your Will, comes to pass. Whatever You give, that is what I receive. ||1||Pause||
(ਹੇ ਪ੍ਰਭੂ!) ਸਾਰੀ ਲੁਕਾਈ ਤੇਰੀ (ਰਚੀ ਹੋਈ) ਹੈ, ਸਭ ਜੀਵਾਂ ਨੇ (ਔਖੇ ਸੌਖੇ ਵੇਲੇ) ਤੈਨੂੰ ਹੀ ਸਿਮਰਿਆ ਹੈ ।
All are Yours; all meditate on You.
ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਮਨੁੱਖ ਨੇ ਤੇਰਾ ਨਾਮ-ਰਤਨ ਲੱਭ ਲਿਆ
He alone, whom You bless with Your Mercy, obtains the jewel of the Naam.
(ਪਰ) ਲੱਭਾ ਉਸ ਨੇ ਜੋ ਗੁਰੂ ਦੀ ਸਰਨ ਪਿਆ, ਤੇ ਗਵਾਇਆ ਉਸ ਨੇ ਜੋ ਆਪਣੇ ਮਨ ਦੇ ਪਿੱਛੇ ਤੁਰਿਆ
The Gurmukhs obtain it, and the self-willed manmukhs lose it.
(ਜੀਵਾਂ ਦੇ ਭੀ ਕੀਹ ਵੱਸ? ਮਨਮੁਖ ਨੂੰ) ਤੂੰ ਆਪ ਹੀ (ਆਪਣੇ ਚਰਨਾਂ ਤੋਂ) ਵਿਛੋੜ ਰੱਖਿਆ ਹੈ ਤੇ (ਗੁਰਮੁਖਿ ਨੂੰ) ਤੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜਿਆ ਹੋਇਆ ਹੈ ।੧।
You Yourself separate the mortals, and You Yourself unite them. ||1||
(ਹੇ ਪ੍ਰਭੂ!) ਤੂੰ (ਜ਼ਿੰਦਗੀ ਦਾ ਇਕ ਵੱਡਾ) ਦਰੀਆ ਹੈਂ, ਸਾਰੀ ਸ੍ਰਿਸ਼ਟੀ ਤੇਰੇ ਵਿਚ (ਜੀਊ ਰਹੀ) ਹੈ,
You are the River - all are within You.
(ਤੂੰ ਆਪ ਹੀ ਆਪ ਹੈਂ) ਤੈਥੋਂ ਬਿਨਾ ਕੋਈ ਹੋਰ ਦੂਜੀ ਹਸਤੀ ਨਹੀਂ ਹੈ ।
Other than You, there is no one at all.
(ਜਗਤ ਦੇ ਇਹ) ਸਾਰੇ ਜੀਅ ਜੰਤ ਤੇਰਾ (ਰਚਿਆ) ਤਮਾਸ਼ਾ ਹੈ
All beings and creatures are your play-things.
(ਤੇਰੀ ਹੀ ਧੁਰ ਦਰਗਾਹ ਤੋਂ ਮਿਲੇ) ਵਿਜੋਗ ਦੇ ਕਾਰਣ ਮਿਲਿਆ ਹੋਇਆ ਜੀਵ ਵਿਛੁੜ ਜਾਂਦਾ ਹੈ ਤੇ ਸੰਜੋਗ ਦੇ ਕਾਰਨ ਮੁੜ ਮਿਲਾਪ ਹਾਸਲ ਕਰ ਲੈਂਦਾ ਹੈ ।੨।
The united ones are separated, and the separated ones are re-united. ||2||
(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਸਮਝ ਬਖ਼ਸ਼ਦਾ ਹੈਂ ਉਹੀ ਮਨੁੱਖ (ਜੀਵਨ-ਮਨੋਰਥ ਨੂੰ) ਸਮਝਦਾ ਹੈ
That humble being, whom You inspire to understand, understands;
ਤੇ ਉਹ ਮਨੁੱਖ ਹਰਿ-ਪ੍ਰਭੂ ਦੇ ਗੁਣ ਸਦਾ ਆਖ ਕੇ ਬਿਆਨ ਕਰਦਾ ਹੈ ।
he continually speaks and chants the Glorious Praises of the Lord.
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਉਸ ਨੇ ਆਤਮਕ ਆਨੰਦ ਮਾਣ ਲਿਆ;
One who serves the Lord, obtains peace.
ਉਹ ਮਨੁੱਖ (ਸਿਮਰਨ-ਭਗਤੀ ਦੇ ਕਾਰਨ) ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਵਿਚ ਲੀਨ ਹੋ ਗਿਆ ।੩।
He is easily absorbed in the Lord's Name. ||3||
(ਹੇ ਪ੍ਰਭੂ!) ਤੂੰ ਆਪ ਹੀ (ਜਗਤ ਦਾ) ਰਚਨ ਵਾਲਾ ਹੈਂ (ਜਗਤ ਵਿਚ) ਸਭ ਕੁਝ ਤੇਰਾ ਕੀਤਾ ਹੀ ਹੋ ਰਿਹਾ ਹੈ,
You Yourself are the Creator; by Your doing, all things come to be.
ਤੈਥੋਂ ਬਿਨਾ ਕੋਈ ਹੋਰ ਕੁਝ ਕਰਨ ਵਾਲਾ ਨਹੀਂ ਹੈ ।
Without You, there is no other at all.
ਤੂੰ ਆਪ ਹੀ (ਜਗਤ-ਰਚਨਾ) ਕਰ ਕਰ ਕੇ (ਸਭ ਦੀ) ਸੰਭਾਲ ਕਰਦਾ ਹੈਂ, ਤੂੰ ਆਪ ਹੀ ਇਸ ਸਾਰੇ (ਭੇਤ) ਨੂੰ ਜਾਣਦਾ ਹੈਂ
You watch over the creation, and understand it.
ਹੇ ਦਾਸ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਇਹ ਸਾਰੀ ਗੱਲ ਸਮਝ ਵਿਚ ਆ ਜਾਂਦੀ ਹੈ ।੪।੧।੫੩।
O servant Nanak, the Lord is revealed to the Gurmukh. ||4||1||53||