One Universal Creator God. By The Grace Of The True Guru:
Fourth Mehl, Raag Aasaa, 3 Of Sixth House :
ਜੋਗੀ (ਕਿੰਗੁਰੀ) ਹੱਥ ਵਿਚ ਫੜ ਕੇ ਤਾਰ ਵਜਾਂਦਾ ਹੈ, ਪਰ ਉਸ ਦੀ ਕਿੰਗੁਰੀ ਬੇਅਸਰ ਹੀ ਵੱਜਦੀ ਹੈ (ਕਿਉਂਕਿ ਮਨ ਹਰਿ-ਨਾਮ ਤੋਂ ਸੁੰਞਾ ਟਿਕਿਆ ਰਹਿੰਦਾ ਹੈ)
You may pluck the strings with your hand, O Yogi, but your playing of the harp is in vain.
ਹੇ ਜੋਗੀ! ਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦੇ ਗੁਣਾਂ ਦਾ ਉਚਾਰਨ ਕਰਦਾ ਰਿਹਾ ਕਰ (ਇਸ ਤਰ੍ਹਾਂ) ਇਹ (ਅਮੋੜ) ਮਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜਿਆ ਰਹਿੰਦਾ ਹੈ ।੧।
Under Guru's Instruction, chant the Glorious Praises of the Lord, O Yogi, and this mind of yours shall be imbued with the Lord's Love. ||1||
ਹੇ ਜੋਗੀ! ਤੁਸੀ (ਆਪਣੇ ਮਨ ਨੂੰ) ਹਰਿ-ਨਾਮ ਸਿਮਰਨ ਦੀ ਅਕਲ ਸਿੱਖਿਆ ਦਿਆ ਕਰੋ ।
O Yogi, give your intellect the Teachings of the Lord.
ਉਹ ਪਰਮਾਤਮਾ ਹਰੇਕ ਜੁਗ ਵਿਚ ਆਪ ਹੀ ਆਪ ਸਭ ਕੁਝ ਕਰਦਾ ਰਹਿੰਦਾ ਹੈ । ਮੈਂ ਤਾਂ ਉਸ ਪਰਮਾਤਮਾ ਅੱਗੇ ਹੀ ਸਦਾ ਸਿਰ ਨਿਵਾਂਦਾ ਹਾਂ ।੧।ਰਹਾਉ।
The Lord, the One Lord, is pervading throughout all the ages; I humbly bow down to Him. ||1||Pause||
ਜੋਗੀ ਲੋਕ ਰਾਗ ਗਾਂਦੇ ਹਨ, ਹੋਰ ਭੀ ਕਈ ਕਿਸਮ ਦੇ ਬੋਲ ਬੋਲਦੇ ਹਨ, ਪਰ ਉਹਨਾਂ ਦਾ ਇਹ ਅਮੋੜ ਮਨ ਹੋਰ ਖੇਡਾਂ ਹੀ ਖੇਡਦਾ ਰਹਿੰਦਾ ਹੈ
You sing in so many Ragas and harmonies, and you talk so much, but this mind of yours is only playing a game.
(ਕਿੰਗੁਰੀ ਆਦਿਕ ਦਾ ਮਨ ਤੇ ਅਸਰ ਨਹੀਂ ਪੈਂਦਾ, ਉਹਨਾਂ ਦੀ ਹਾਲਤ ਇਉਂ ਹੀ ਹੁੰਦੀ ਹੈ, ਜਿਵੇਂ ਕਿਸਾਨ) ਪੈਲੀ ਸਿੰਜਣ ਵਾਸਤੇ ਖੂਹ ਜੋਂਦੇ ਹਨ, ਪਰ ਉਹਨਾਂ ਦੇ (ਆਪਣੇ) ਬੈਲ (ਹੀ) ਉੱਠ ਕੇ ਵੇਲਾਂ ਆਦਿਕ ਖਾ ਜਾਂਦੇ ਹਨ ।੨।
You work the well and irrigate the fields, but the oxen have already left to graze in the jungle. ||2||
(ਹੇ ਜੋਗੀ!) ਇਸ ਸਰੀਰ-ਨਗਰ ਵਿਚ ਹਰਿ-ਨਾਮ ਸਿਮਰਨ ਦੇ ਕਰਮ ਬੀਜੋ; (ਜੇਹੜਾ ਮਨੁੱਖ ਆਪਣੇ ਹਿਰਦੇ-ਖੇਤ ਵਿਚ ਹਰਿ-ਨਾਮ ਬੀਜ ਬੀਜਦਾ ਹੈ, ਉਸ ਦੇ ਅੰਦਰ) ਹਰਿ-ਨਾਮ ਦਾ ਸੋਹਣਾ ਹਰਾ ਖੇਤ ਉੱਗ ਪੈਂਦਾ ਹੈ
In the field of the body, plant the Lord's Name, and the Lord will sprout there, like a lush green field.
(ਹੇ ਜੋਗੀ! ਸਿਮਰਨ ਦੀ ਬਰਕਤਿ ਨਾਲ) ਇਸ ਮਨ ਨੂੰ ਡੋਲਣ ਤੋਂ ਰੋਕੋ, ਇਸ ਟਿਕੇ ਹੋਏ ਮਨ-ਬੈਲ ਨੂੰ ਜੋਵੋ, ਜਿਸ ਨਾਲ ਗੁਰੂ ਦੀ ਮਤਿ ਦੀ ਰਾਹੀਂ (ਆਪਣੇ ਅੰਦਰ) ਹਰਿ-ਨਾਮ ਜਲ ਸਿੰਜੋ ।੩।
O mortal, hook up your unstable mind like an ox, and irrigate your fields with the Lord's Name, through the Guru's Teachings. ||3||
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਜੋਗੀ, ਜੰਗਮ ਆਦਿਕ ਇਹ ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ, ਆਪ ਜੇਹੜੀ ਮਤਿ ਇਸ ਸ੍ਰਿਸ਼ਟੀ ਨੂੰ ਦੇਂਦਾ ਹੈਂ ਉਧਰ ਹੀ ਇਹ ਤੁਰਦੀ ਹੈ ।
The Yogis, the wandering Jangams, and all the world is Yours, O Lord. According to the wisdom which You give them, so do they follow their ways.
ਦਾਸ ਨਾਨਕ ਦੇ ਹੇ ਅੰਤਰਜਾਮੀ ਪ੍ਰਭੂ! ਸਾਡੇ ਮਨ ਨੂੰ ਪ੍ਰੇਰ ਕੇ ਤੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ।੪।੯।੬੧।
O Lord God of servant Nanak, O Inner-knower, Searcher of hearts, please link my mind to You. ||4||9||61||
Aasaa, Fourth Mehl:
ਕਿਉਂ ਕੋਈ ਤਾਲ ਦੇਣ ਵਾਸਤੇ ਘੁੰਘਰੂ ਲੱਭਦਾ ਫਿਰੇ? (ਭਾਵ, ਮੈਨੂੰ ਘੁੰਘਰੂਆਂ ਦੀ ਲੋੜ ਨਹੀਂ), ਕਿਉਂ ਕੋਈ ਰਬਾਬ (ਆਦਿਕ ਸਾਜ) ਵਜਾਂਦਾ ਫਿਰੇ?
How long must one search for angle bells and cymbals, and how long must one play the guitar?
(ਇਹ ਘੁੰਘਰੂ ਰਬਾਬ ਆਦਿਕ ਲਿਆਉਣ ਵਾਸਤੇ) ਆਉਂਦਿਆਂ ਜਾਂਦਿਆਂ ਕੁਝ ਨ ਕੁਝ ਸਮਾ ਲੱਗਦਾ ਹੈ । ਪਰ ਮੈਂ ਤਾਂ ਉਤਨਾ ਸਮਾ ਭੀ ਪਰਮਾਤਮਾ ਦਾ ਨਾਮ ਹੀ ਯਾਦ ਕਰਾਂਗਾ ।੧।
In the brief instant between coming and going, I meditate on the Naam, the Name of the Lord. ||1||
(ਹੇ ਭਾਈ!) ਮੇਰੇ ਮਨ ਵਿਚ ਪਰਮਾਤਮਾ ਦੀ ਭਗਤੀ ਇਹੋ ਜਿਹੀ ਬਣੀ ਪਈ ਹੈ
Such is the devotional love which has been produced in my mind.
ਕਿ ਮੈਂ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਪਲ ਭੀ ਰਹਿ ਨਹੀਂ ਸਕਦਾ (ਮੈਨੂੰ ਯਾਦ ਤੋਂ ਬਿਨਾ ਆਤਮਕ ਮੌਤ ਜਾਪਣ ਲੱਗ ਪੈਂਦੀ ਹੈ) ਜਿਵੇਂ ਪਾਣੀ ਤੋਂ ਵਿਛੁੜ ਕੇ ਮੱਛੀ ਮਰ ਜਾਂਦੀ ਹੈ ।੧।ਰਹਾਉ।
Without the Lord, I cannot live even for an instant, like the fish which dies without water. ||1||Pause||
(ਹੇ ਭਾਈ!) ਗਾਣ ਵਾਸਤੇ ਕਿਉਂ ਕੋਈ ਪੰਜ ਤਾਰਾਂ ਤੇ ਸੱਤ ਸੁਰਾਂ ਮਿਲਾਂਦਾ ਫਿਰੇ? ਕਿਉਂ ਕੋਈ ਰਾਗ ਦੀ ਸੁਰ ਚੁੱਕਦਾ ਫਿਰੇ?
How long must one tune the five strings, and assemble the seven singers, and how long will they raise their voices in song?
ਇਹ ਤਾਰਾਂ ਸੁਰਾਂ ਮਿਲਾਂਦਿਆਂ ਤੇ ਸੁਰ ਚੁੱਕਦਿਆਂ ਕੁਝ ਨ ਕੁਝ ਸਮਾ ਜ਼ਰੂਰ ਲੱਗਦਾ ਹੈ । ਮੇਰਾ ਮਨ ਤਾਂ ਉਤਨਾ ਸਮਾ ਭੀ ਪਰਮਾਤਮਾ ਦੇ ਗੁਣ ਗਾਂਦਾ ਰਹੇਗਾ ।੨।
In the time it takes to select and assemble these musicians, a moment elapses, and my mind sings the Glorious Praises of the Lord. ||2||
(ਹੇ ਭਾਈ!) ਕਿਉਂ ਕੋਈ ਨੱਚਦਾ ਫਿਰੇ? (ਨੱਚਣ ਵਾਸਤੇ) ਕਿਉਂ ਕੋਈ ਪੈਰ ਖਿਲਾਰੇ? ਕਿਉਂ ਕੋਈ ਹੱਥ ਖਿਲਾਰੇ?
How long must one dance and stretch out one's feet, and how long must one reach out with one's hands?
ਇਹਨਾਂ ਹੱਥਾਂ ਪੈਰਾਂ ਨੂੰ ਖਿਲਾਰਦਿਆਂ ਭੀ ਥੋੜਾ-ਬਹੁਤ ਸਮਾ ਲੱਗਦਾ ਹੀ ਹੈ । ਮੇਰਾ ਮਨ ਤਾਂ ਉਤਨਾ ਸਮਾਂ ਭੀ ਪਰਮਾਤਮਾ ਨੂੰ ਹਿਰਦੇ ਵਿਚ ਵਸਾਂਦਾ ਰਹੇਗਾ ।੩।
Stretching out one's hands and feet, there is a moment's delay; and then, my mind meditates on the Lord. ||3||
(ਹੇ ਭਾਈ! ਆਪਣੇ ਆਪ ਨੂੰ ਭਗਤ ਜ਼ਾਹਰ ਕਰਨ ਵਾਸਤੇ) ਕਿਉਂ ਕੋਈ ਲੋਕਾਂ ਨੂੰ ਯਕੀਨ ਦਿਵਾਂਦਾ ਫਿਰੇ? ਜੇ ਲੋਕਾਂ ਦੀ ਤਸੱਲੀ ਹੋ ਭੀ ਜਾਵੇ ਤਾਂ ਭੀ (ਪ੍ਰਭੂ-ਦਰ ਤੇ) ਇੱਜ਼ਤ ਨਹੀਂ ਮਿਲੇਗੀ ।
How long must one satisfy the people, in order to obtain honor?
ਹੇ ਦਾਸ ਨਾਨਕ! (ਆਖ—ਹੇ ਭਾਈ!) ਸਦਾ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਸਿਮਰਦੇ ਰਹੋ, ਇਸ ਤਰ੍ਹਾਂ ਹਰੇਕ ਜੀਵ ਆਦਰ-ਸਤਕਾਰ ਕਰਦਾ ਹੈ ।੪।੧੦।੬੨।
O servant Nanak, meditate forever in your heart on the Lord, and then everyone will congratulate you. ||4||10||62||
Aasaa, Fourth Mehl:
(ਹੇ ਮੇਰੇ ਵੀਰ!) ਪ੍ਰਭੂ ਦੀ ਗੁਰੂ ਦੀ ਸਾਧ ਸੰਗਤਿ ਵਿਚ ਮਿਲਣਾ ਚਾਹੀਦਾ ਹੈ । (ਹੇ ਵੀਰ!) ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਂਦਾ ਰਹੁ
Join the Sat Sangat, the Lord's True Congregation; joining the Company of the Holy, sing the Glorious Praises of the Lord.
(ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਸ ਦੇ ਅੰਦਰ ਗੁਰੂ ਦੇ ਬਖ਼ਸ਼ੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਸ ਦੇ ਹਿਰਦੇ ਵਿਚ (ਆਤਮਕ) ਚਾਨਣ ਹੋ ਜਾਂਦਾ ਹੈ, (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ।੧।
With the sparkling jewel of spiritual wisdom, the heart is illumined, and ignorance is dispelled. ||1||
ਹੇ ਹਰੀ ਦੇ ਸੇਵਕੋ! ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਨੱਚੋ (ਨਾਮ ਸਿਮਰੋ—ਇਹੀ ਨਾਚ ਨੱਚੋ । ਸਿਮਰਨ ਕਰੋ, ਮਨ ਨੱਚ ਉੱਠੇਗਾ, ਮਨ ਚਾਉ-ਭਰਪੂਰ ਹੋ ਜਾਇਗਾ) ।
O humble servant of the Lord, let your dancing be meditation on the Lord, Har, Har.
ਹੇ ਮੇਰੇ ਵੀਰ! ਜੇ ਮੈਨੂੰ ਇਹੋ ਜਿਹੇ ਸੰਤ-ਜਨ ਮਿਲ ਪੈਣ, ਤਾਂ ਮੈਂ ਉਹਨਾਂ ਦੇ ਪੈਰ ਧੋਵਾਂ ।੧।ਰਹਾਉ।
If only I cold meet such Saints, O my Siblings of Destiny; I would wash the feet of such servants. ||1||Pause||
ਹੇ ਮੇਰੇ ਮਨ! ਹਰ ਰੋਜ਼ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਪਰਮਾਤਮਾ ਦਾ ਨਾਮ ਜਪਿਆ ਕਰ,
Meditate on the Naam, the Name of the Lord, O my mind; night and day, center your consciousness on the Lord.
ਜੇਹੜੇ ਫਲ ਦੀ ਇੱਛਾ ਕਰੇਂਗਾ ਉਹੀ ਫਲ ਹਾਸਲ ਕਰ ਲਏਂਗਾ, ਤੇ ਮੁੜ ਤੈਨੂੰ ਕਦੇ ਮਾਇਆ ਦੀ ਭੁੱਖ ਨਹੀਂ ਲੱਗੇਗੀ ।੨।
You shall have the fruits of your desires, and you shall never feel hunger again. ||2||
(ਪਰ ਸਿਮਰਨ ਕਰਨਾ ਜੀਵ ਦੇ ਆਪਣੇ ਵੱਸ ਦੀ ਗੱਲ ਨਹੀਂ) ਸਿਰਜਣਹਾਰ ਬੇਅੰਤ ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੋਲਦਾ ਹੈ ਤੇ ਆਪ ਹੀ ਜੀਵਾਂ ਨੂੰ ਬੋਲਣ ਲਈ ਪ੍ਰੇਰਦਾ ਹੈ
The Infinite Lord Himself is the Creator; the Lord Himself speaks, and causes us to speak.
ਹੇ ਪ੍ਰਭੂ! ਉਹੀ ਮਨੁੱਖ ਚੰਗੇ ਹਨ ਸੰਤ ਹਨ ਜੋ ਤੈਨੂੰ ਪਿਆਰੇ ਲੱਗਦੇ ਹਨ, ਜਿਨ੍ਹਾਂ ਦੀ ਇੱਜ਼ਤ ਤੇਰੇ ਦਰ ਤੇ ਕਬੂਲ ਹੁੰਦੀ ਹੈ ।੩।
The Saints are good, who are pleasing to Your Will; their honor is approved by You. ||3||
(ਹੇ ਭਾਈ! ਪ੍ਰਭੂ ਦਾ ਦਾਸ) ਨਾਨਕ ਪਰਮਾਤਮਾ ਦੇ ਗੁਣ ਬਿਆਨ ਕਰ ਕਰ ਕੇ ਰੱਜਦਾ ਨਹੀਂ ਹੈ ਜਿਉਂ ਜਿਉਂ ਨਾਨਕ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤਿਉਂ ਤਿਉਂ ਆਤਮਕ ਆਨੰਦ ਮਾਣਦਾ ਹੈ ।
Nanak is not satisfied by chanting the Lord's Glorious Praises; the more he chants them, the more he is at peace.
(ਹੇ ਭਾਈ!) ਪਰਮਾਤਮਾ ਨੇ (ਜੀਵਾਂ ਨੂੰ) ਆਪਣੀ ਭਗਤੀ ਦੇ ਖ਼ਜ਼ਾਨੇ ਦਿੱਤੇ ਹੋਏ ਹਨ, ਪਰ ਇਹਨਾਂ ਗੁਣਾਂ ਦਾ ਗਾਹਕ ਹੀ ਖ਼ਰੀਦ ਕੇ (ਇਸ ਜਗਤ ਤੋਂ ਆਪਣੇ ਨਾਲ) ਲੈ ਜਾਂਦਾ ਹੈ ।੪।੧੧।੬੩।
The Lord Himself has bestowed the treasure of devotional love; His customers purchase virtues, and carry them home. ||4||11||63||