One Universal Creator God. By The Grace Of The True Guru:
 
Raag Aasaa, Eighth House, Kaafee, Fourth Mehl:
 
(ਹੇ ਭਾਈ!) ਧੁਰ ਦਰਗਾਹ ਤੋਂ ਹੀ (ਹਰੇਕ ਜੀਵ ਵਾਸਤੇ) ਮੌਤ (ਦਾ ਪਰਵਾਨਾ) ਆਇਆ ਹੋਇਆ ਹੈ (ਧੁਰ ਤੋਂ ਹੀ ਇਹ ਰਜ਼ਾ ਹੈ ਕਿ ਜੇਹੜਾ ਜੰਮਿਆ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) ਹਉਮੈ ਦੇ ਕਾਰਨ ਹੀ (ਕਿਸੇ ਦੇ ਮਰਨ ਤੇ) ਰੋਈਦਾ ਹੈ ।
Death is ordained from the very beginning, and yet ego makes us cry.
 
ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਕੇ ਅਡੋਲ-ਚਿੱਤ ਹੋ ਜਾਈਦਾ ਹੈ (ਮੌਤ ਆਉਣ ਤੇ ਡੋਲਣੋਂ ਹਟ ਜਾਈਦਾ ਹੈ) ।੧।
Meditating on the Naam, as Gurmukh, one becomes stable and steady. ||1||
 
ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦੀ ਰਾਹੀਂ ਜਾਣ ਲਿਆ ਕਿ ਜਗਤ ਤੋਂ ਆਖ਼ਿਰ ਚਲੇ ਜਾਣਾ ਹੈ ਉਹਨਾਂ ਨੇ ਸ਼ਾਬਾਸ਼ੇ ਖੱਟੀ,
Blessed is the Perfect Guru, through whom the way of Death is known.
 
ਉਹਨਾਂ ਨੇ ਪਰਮਾਤਮਾ ਦਾ ਨਾਮ (-ਰੂਪ) ਸ੍ਰੇਸ਼ਟ ਲਾਭ ਖੱਟ ਲਿਆ, ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋਏ ਰਹੇ ।੧।ਰਹਾਉ।
The sublime people earn the profit of the Naam, the Name of the Lord; they are absorbed in the Word of the Shabad. ||1||Pause||
 
ਹੇ ਮਾਂ! ਪੂਰਬਲੇ ਜਨਮ ਵਿਚ (ਧੁਰੋਂ) ਲਿਖੇ ਅਨੁਸਾਰ (ਜਿਨ੍ਹਾਂ ਨੂੰ ਜ਼ਿੰਦਗੀ ਦੇ) ਦਿਨ ਮਿਲਦੇ ਹਨ ਉਹ ਜਗਤ ਵਿਚ ਆ ਜਾਂਦੇ ਹਨ,ਜੰਮ ਪੈਂਦੇ ਹਨ,
The days of one's life are pre-ordained; they will come to their end, O mother.
 
ਇਸੇ ਤਰ੍ਹਾਂ ਹੀ) ਧੁਰੋਂ ਇਹ ਫ਼ੁਰਮਾਨ ਭੀ ਹੈ ਕਿ ਇਥੋਂ ਅੱਜ ਭਲਕ ਤੁਰ ਭੀ ਜਾਣਾ ਹੈ ।੨।
One must depart, today or tomorrow, according to the Lord's Primal Order. ||2||
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ (ਜਗਤ ਵਿਚ ਆ ਕੇ) ਪਰਮਾਤਮਾ ਦਾ ਨਾਮ ਭੁਲਾ ਦਿੱਤਾ ਉਹਨਾਂ ਦਾ ਮਨੁੱਖਾ ਜਨਮ ਵਿਅਰਥ ਚਲਾ ਗਿਆ ।
Useless are the lives of those, who have forgotten the Naam.
 
ਉਹਨਾਂ ਨੇ ਜਗਤ ਵਿਚ (ਆ ਕੇ) ਜੂਏ ਦੀ ਖੇਡ ਹੀ ਖੇਡੀ (ਤੇ ਇਸ ਖੇਡ ਵਿਚ) ਆਪਣਾ ਮਨ (ਵਿਕਾਰਾਂ ਦੀ ਹੱਥੀਂ) ਹਾਰ ਦਿੱਤਾ ।੩।
They play the game of chance in this world, and lose their mind. ||3||
 
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ ਉਹਨਾਂ ਨੇ (ਸਾਰੇ) ਜੀਵਨ ਵਿਚ (ਭੀ) ਆਤਮਕ ਆਨੰਦ ਮਾਣਿਆ, ਤੇ ਮਰਨ ਵਿਚ ਭੀ (ਮਰਨ ਵੇਲੇ ਭੀ) ਸੁਖ ਹੀ ਪ੍ਰਤੀਤ ਕੀਤਾ,
Those who have found the Guru are at peace, in life and in death.
 
(ਕਿਉਂਕਿ) ਹੇ ਨਾਨਕ! ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਹੀ ਸਦਾ ਲੀਨ ਰਹੇ ਅਤੇ ਸਦਾ-ਥਿਰ ਪ੍ਰਭੂ ਦਾ ਰੂਪ ਬਣੇ ਰਹੇ (ਸਦਾ-ਥਿਰ ਪ੍ਰਭੂ ਨਾਲ ਇਕ-ਇਕ ਹੋਏ ਰਹੇ) ।੪।੧੨।੬੪।
O Nanak, the true ones are truly absorbed into the True Lord. ||4||12||64||
 
Aasaa, Fourth Mehl:
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ,
Having obtained the treasure of this human birth, I meditate on the Naam, the Name of the Lord.
 
ਗੁਰੂ ਦੀ ਕਿਰਪਾ ਨਾਲ (ਉਹ ਮਨੁੱਖਾ ਜਨਮ ਦੀ ਕਦਰ) ਸਮਝ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਗਏ ।੧।
By Guru's Grace, I understand, and I am absorbed into the True Lord. ||1||
 
(ਹੇ ਭਾਈ!) ਉਹਨਾਂ ਮਨੁੱਖਾਂ ਨੇ ਹੀ ਪਰਮਾਤਮਾ ਦੇ ਨਾਮ ਸਿਮਰਨ ਦਾ ਕਮਾਈ ਕੀਤੀ ਹੈ ਜਿਨ੍ਹਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਇਹ ਕਮਾਈ ਕਰਨ ਦਾ ਲੇਖ ਲਿਖਿਆ ਹੋਇਆ ਹੈ
Those who have such pre-ordained destiny practice the Naam.
 
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪ੍ਰਭੁੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੱਦਿਆ ਜਾਂਦਾ ਹੈ (ਆਦਰ ਮਿਲਦਾ ਹੈ) ।੧।ਰਹਾਉ ।
The True Lord summons the truthful to the Mansion of His Presence. ||1||Pause||
 
(ਹੇ ਭਾਈ!) ਨਾਮ-ਖ਼ਜ਼ਾਨਾ ਹਰੇਕ ਮਨੁੱਖ ਦੇ ਅੰਦਰ ਮੌਜੂਦ ਹੈ, ਪਰ ਇਹ ਲੱਭਦਾ ਹੈ ਗੁਰੂ ਦੀ ਸਰਨ ਪਿਆਂ
Deep within is the treasure of the Naam; it is obtained by the Gurmukh.
 
(ਇਸ ਵਾਸਤੇ) ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ ਕੇ (ਆਉ, ਗੁਰੂ ਦੀ ਰਾਹੀਂ) ਪਰਮਾਤਮਾ ਦੇ ਗੁਣ ਗਾਂਦੇ ਰਹੀਏ ।੨।
Night and day, meditate on the Naam, and sing the Glorious Praises of the Lord. ||2||
 
(ਹੇ ਭਾਈ!) ਨਾਮ-ਪਦਾਰਥ ਹਰੇਕ ਦੇ ਅੰਦਰ ਹੈ (ਪਰਮਾਤਮਾ ਵਾਲੇ) ਅਨੇਕਾਂ (ਗੁਣ) ਹਰੇਕ ਦੇ ਅੰਦਰ ਹਨ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਕੁਝ ਭੀ ਨਹੀਂ ਲੱਭਦਾ
Deep within are infinite substances, but the self-willed manmukh does not find them.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੀ ਹਉਮੈ ਦੇ ਕਾਰਨ (ਆਪਣੀ ਸੂਝ-ਬੂਝ ਦਾ ਹੀ) ਅਹੰਕਾਰ ਕਰਦਾ ਰਹਿੰਦਾ ਹੈ, (ਤੇ ਇਸ ਤਰ੍ਹਾਂ) ਆਪ ਹੀ (ਪਰਮਾਤਮਾ ਤੋਂ) ਵਿਛੁੜਿਆ ਰਹਿੰਦਾ ਹੈ ।੩।
In egotism and pride, the mortal's proud self consumes him. ||3||
 
ਹੇ ਨਾਨਕ! ਮਨਮੁਖ ਮਨੁੱਖ ਸਦਾ ਆਪ ਹੀ (ਆਪਣੀ ਹੀ ਮਨਮੁਖਤਾ ਦੇ ਕਾਰਨ) ਪਰਮਾਤਮਾ ਤੋਂ ਵਿੱਛੁੜਿਆ ਰਹਿੰਦਾ ਹੈ ।
O Nanak, his identity consumes his identical identity.
 
ਗੁਰੂ ਦੀ ਮਤਿ ਤੇ ਤੁਰਿਆਂ ਮਨ ਵਿਚ ਚਾਨਣ ਹੋ ਜਾਂਦਾ ਹੈ, ਤੇ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ ।੪।੧੩।੬੪।
Through the Guru's Teachings, the mind is illumined, and meets the True Lord. ||4||13||65||
 
Raag Aasaavaree, 2 Of Sixteenth House, Fourth Mehl, Sudhang:
 
One Universal Creator God. By The Grace Of The True Guru:
 
ਮੈਂ ਹਰ ਵੇਲੇ ਪਰਮਾਤਮਾ ਦਾ ਨਾਮ ਜਪਦਾ ਹਾਂ, ਮੈਂ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ
Night and day, I sing the Kirtan, the Praises of the Name of the Lord.
 
(ਹੇ ਭਾਈ! ਜਦੋਂ ਦੀ) ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦੱਸ ਪਾਈ ਹੈ (ਤਦੋਂ ਤੋਂ) ਮੈਂ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਇਕ ਘੜੀ ਪਲ ਭੀ ਨਹੀਂ ਰਹਿ ਸਕਦਾ।੧।ਰਹਾਉ।
The True Guru has revealed to me the Name of the Lord; without the Lord, I cannot live, for a moment, even an instant. ||1||Pause||
 
(ਹੇ ਭਾਈ!) ਮੇਰੇ ਪਾਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੀ ਤੇ ਪਰਮਾਤਮਾ ਦਾ ਨਾਮ ਜਪਣਾ ਹੀ (ਰਾਸ-ਪੂੰਜੀ) ਹੈ, ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮੈਂ ਇਕ ਪਲ ਭੀ ਨਹੀਂ ਰਹਿ ਸਕਦਾ ।
My ears hear the Lord's Kirtan, and I contemplate Him; without the Lord, I cannot live, even for an instant.
 
ਜਿਵੇਂ ਹੰਸ ਸਰੋਵਰ ਤੋਂ ਬਿਨਾ ਨਹੀਂ ਰਹਿ ਸਕਦਾ ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਦੀ ਸੇਵਾ-ਭਗਤੀ ਤੋਂ ਬਿਨਾ ਨਹੀਂ ਰਹਿ ਸਕਦਾ ।੧।
As the swan cannot live without the lake, how can the Lord's slave live without serving Him? ||1||
 
(ਹੇ ਭਾਈ!) ਕਿਸੇ ਮਨੁੱਖ ਨੇ ਮਾਇਆ ਦਾ ਪਿਆਰ ਹਿਰਦੇ ਵਿਚ ਟਿਕਾ ਕੇ ਮਾਇਆ ਨਾਲ ਪ੍ਰੀਤ ਜੋੜੀ ਹੋਈ ਹੈ, ਕਿਸੇ ਨੇ ਮੋਹ ਤੇ ਅਹੰਕਾਰ ਨਾਲ ਪ੍ਰੀਤ ਜੋੜੀ ਹੋਈ ਹੈ,
Some enshrine love for duality in their hearts, and some pledge love for worldly attachments and ego.
 
ਪਰ ਹੇ ਨਾਨਕ! ਪਰਮਾਤਮਾ ਦੇ ਭਗਤਾਂ ਨੇ ਪਰਮਾਤਮਾ ਨਾਲ ਪ੍ਰੀਤ ਲਾਈ ਹੋਈ ਹੈ । ਉਹ ਸਦਾ ਵਾਸ਼ਨਾ-ਰਹਿਤ ਅਵਸਥਾ ਮਾਣਦੇ ਹਨ, ਉਹ ਸਦਾ ਹਰਿ-ਭਗਵਾਨ ਨੂੰ ਸਿਮਰਦੇ ਰਹਿੰਦੇ ਹਨ ।੨।੧੪।੬੬।
The Lord's servant embraces love for the Lord and the state of Nirvaanaa; Nanak contemplates the Lord, the Lord God. ||2||14||66||
 
Aasaavaree, Fourth Mehl:
 
ਹੇ ਮਾਂ! ਮੈਨੂੰ ਦੱਸ ਪਿਆਰਾ ਰਾਮ ਕਿਥੇ ਹੈ,
O mother, my mother, tell me about my Beloved Lord.
 
ਉਸ ਨੂੰ ਵੇਖ ਕੇ ਮੇਰਾ ਮਨ ਇਉਂ ਖ਼ੁਸ਼ ਹੁੰਦਾ ਹੈ ਜਿਵੇਂ ਊਂਠ ਦਾ ਬੱਚਾ ਵੇਲਾਂ ਵੇਖ ਵੇਖ ਕੇ ਖ਼ੁਸ਼ ਹੁੰਦਾ ਹੈ । ਮੈਂ ਉਸ ਹਰੀ (ਦੇ ਦਰਸਨ) ਤੋਂ ਬਿਨਾ ਇਕ ਖਿਨ ਭੀ, ਇਕ ਪਲ ਭੀ (ਸੁਖੀ) ਨਹੀਂ ਰਹਿ ਸਕਦਾ ।੧।ਰਹਾਉ।
Without the Lord, I cannot live for a moment, even an instant; I love Him, like the camel loves the vine. ||1||Pause||
 
(ਹੇ ਮਾਂ!) ਮਿੱਤਰ ਪ੍ਰਭੂ ਦੇ ਦਰਸਨ ਦੀ ਖ਼ਾਤਰ ਮੇਰਾ ਮਨ ਉਤਾਵਲਾ ਹੋ ਰਿਹਾ ਹੈ, ਮੇਰਾ ਮਨ (ਦੁਨੀਆ ਵਲੋਂ) ਉਪਰਾਮ ਹੋਇਆ ਪਿਆ ਹੈ
My mind has become sad and distant, longing for the Blessed Vision of the Lord's Darshan, my Friend.
 
ਜਿਵੇਂ ਭੌਰਾ ਕੌਲ-ਫੁੱਲ ਤੋਂ ਬਿਨਾ ਨਹੀਂ ਰਹਿ ਸਕਦਾ, ਤਿਵੇਂ ਮੈਥੋਂ ਭੀ ਪਰਮਾਤਮਾ (ਦੇ ਦਰਸਨ) ਤੋਂ ਬਿਨਾ ਰਿਹਾ ਨਹੀਂ ਜਾ ਸਕਦਾ ।੧।
As the bumblebee cannot live without the lotus, I cannot live without the Lord. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by