(ਹੇ ਜੀਵ-ਇਸਤ੍ਰੀ! ਵੇਖ) ਪਹਿਲਾਂ ਤਾਂ ਤੇਰੀ (ਮਨੁੱਖਾ ਜਨਮ ਵਾਲੀ) ਚੰਗੀ ਜਾਤਿ ਹੈ;
First, your social status is high.
ਦੂਜੇ, ਤੇਰੀ ਖ਼ਾਨਦਾਨੀ ਭੀ ਮੰਨੀ ਜਾਂਦੀ ਹੈ;
Second, you are honored in society.
ਤੀਜੇ, ਤੇਰਾ ਸੋਹਣਾ ਸਰੀਰ ਹੈ,
Third, your home is beautiful.
ਪਰ ਤੇਰਾ ਰੂਪ ਕੋਝਾ ਹੀ ਰਿਹਾ (ਕਿਉਂਕਿ) ਤੇਰੇ ਮਨ ਵਿਚ ਅਹੰਕਾਰ ਹੈ ।੧।
But you are so ugly, with self-conceit in your mind. ||1||
(ਹੇ ਜੀਵ-ਇਸਤ੍ਰੀ!) ਤੂੰ (ਵੇਖਣ ਨੂੰ) ਸੋਹਣੀ ਹੈਂ, ਰੂਪ ਵਾਲੀ ਹੈਂ, ਸਿਆਣੀ ਹੈਂ, ਚਤੁਰ ਹੈਂ ।
O beautiful, attractive, wise and clever woman:
ਪਰ ਤੂੰ ਬੜੇ ਅਹੰਕਾਰ ਅਤੇ ਮੋਹ ਵਿਚ ਫਸੀ ਪਈ ਹੈਂ ।੧।ਰਹਾਉ।
you have been trapped by your pride and attachment. ||1||Pause||
(ਹੇ ਜੀਵ-ਇਸਤ੍ਰੀ!) ਤੇਰੀ ਬੜੀ ਸੁੱਚੀ (ਸੁਥਰੀ) ਰਸੋਈ ਹੈ (ਜਿਸ ਵਿਚ ਤੂੰ ਆਪਣਾ ਭੋਜਨ ਤਿਆਰ ਕਰਦੀ ਹੈਂ । ਬਾਕੀ ਪਸ਼ੂ ਪੰਛੀ ਤਾਂ ਵਿਚਾਰੇ ਗੰਦੇ ਮੰਦੇ ਥਾਵਾਂ ਤੋਂ ਹੀ ਢਿੱਡ ਭਰ ਲੈਂਦੇ ਹਨ)
Your kitchen is so clean.
ਤੂੰ ਇਸ਼ਨਾਨ ਕਰ ਕੇ ਪੂਜਾ ਭੀ ਕਰ ਸਕਦੀ ਹੈਂ ਮੱਥੇ ਉਤੇ ਲਾਲ ਤਿਲਕ ਲਾ ਲੈਂਦੀ ਹੈਂ
You take your bath, and worship, and apply the crimson mark upon your forehead;
ਤੂੰ ਗੱਲਾਂ ਨਾਲ ਆਪਣਾ ਆਪ ਭੀ ਜਤਾ ਲੈਂਦੀ ਹੈਂ (ਪਸ਼ੂਆਂ ਪੰਛੀਆਂ ਨੂੰ ਤਾਂ ਇਹ ਦਾਤਿ ਨਹੀਂ ਮਿਲੀ) ਮੂੰਹ ਨਾਲ ਗਿਆਨ ਦੀਆਂ ਗੱਲਾਂ ਭੀ ਕਰ ਸਕਦੀ ਹੈਂ
with your mouth you speak wisdom, but you are destroyed by pride.
ਪਰ ਕੁੱਤੇ ਲੋਭ ਨੇ ਤੇਰੀ ਇਹ ਹਰੇਕ ਕਿਸਮ ਦੀ ਵਡਿਆਈ ਗਵਾ ਦਿੱਤੀ ਹੈ ।੨।
The dog of greed has ruined you in every way. ||2||
(ਹੇ ਜੀਵ-ਇਸਤ੍ਰੀ!) ਤੂੰ (ਸੋਹਣੇ) ਕੱਪੜੇ ਪਹਿਨਦੀ ਹੈਂ (ਦੁਨੀਆ ਦੇ ਸਾਰੇ) ਭੋਗ ਭੋਗਦੀ ਹੈਂ,
You wear your robes and enjoy pleasures;
ਜਗਤ ਵਿਚ ਸੋਭਾ ਖੱਟਣ ਲਈ ਤੂੰ
you practice good conduct to impress people;
ਤੂੰ ਅਤਰ ਚੰਦਨ ਤੇ ਹੋਰ ਅਨੇਕਾਂ ਸੁਗੰਧੀਆਂ ਵਰਤਦੀ ਹੈਂ ।
you apply scented oils of sandalwood and musk,
ਪਰ ਚੰਡਾਲ ਕ੍ਰੋਧ ਤੇਰਾ ਭੈੜਾ ਸਾਥੀ ਹੈ ।੩।
but your constant companion is the demon of anger. ||3||
(ਹੇ ਜੀਵ-ਇਸਤ੍ਰੀ!) ਹੋਰ ਸਾਰੀਆਂ ਜੂਨਾਂ ਤੇਰੀਆਂ ਸੇਵਕ ਹਨ
Other people may be your water-carriers;
ਇਸ ਧਰਤੀ ਉਤੇ ਤੇਰੀ ਹੀ ਸਰਦਾਰੀ ਹੈ
in this world, you may be a ruler.
ਤੇਰੇ ਪਾਸ ਸੋਨਾ ਹੈ ਚਾਂਦੀ ਹੈ ਧਨ-ਪਦਾਰਥ ਹੈ (ਹੋਰ ਜੂਨਾਂ ਪਾਸ ਇਹ ਚੀਜ਼ਾਂ ਨਹੀਂ ਹਨ)
Gold, silver and wealth may be yours,
ਪਰ ਕਾਮ-ਵਾਸਨਾ ਨੇ ਤੇਰਾ ਸੁਭਾਉ (ਜੋ ਸਭ ਤੋਂ ਉੱਚੀ ਸ਼੍ਰੇਣੀ ਵਾਲਿਆਂ ਨੂੰ ਫਬਦਾ ਹੈ) ਵਿਗਾੜ ਦਿੱਤਾ ਹੋਇਆ ਹੈ ।੪।
but the goodness of your conduct has been destroyed by sexual promiscuity. ||4||
ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ-ਪਾਤਿਸ਼ਾਹ ਦੀ ਮੇਹਰ ਦੀ ਨਜ਼ਰ ਪੈਂਦੀ ਹੈ,
That soul, upon whom the Lord has bestowed His Glance of Grace,
ਉਸ ਨੂੰ ਉਹ (ਲੋਭ ਕ੍ਰੋਧ ਕਾਮ ਆਦਿਕ ਦੀ) ਕੈਦ ਤੋਂ ਛਡਾ ਲੈਂਦਾ ਹੈ
is delivered from bondage.
ਜਿਸ ਸਰੀਰ ਨੇ (ਜੀਵ ਨੇ ਮਨੁੱਖਾ ਸਰੀਰ ਪ੍ਰਾਪਤ ਕਰ ਕੇ) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਸਵਾਦ ਮਾਣਿਆ,
Joining the Saadh Sangat, the Company of the Holy, the Lord's sublime essence is obtained.
ਹੇ ਨਾਨਕ! ਉਹ ਸਰੀਰ ਹੀ ਕਾਮਯਾਬ ਹੈ ।੫।
Says Nanak, how fruitful is that body. ||5||
(ਹੇ ਜੀਵ-ਇਸਤ੍ਰੀ!) ਜੇ ਤੂੰ ਪ੍ਰਭੂ-ਪਤੀ ਵਾਲੀ ਬਣ ਜਾਏਂ ਤਾਂ ਸਾਰੇ ਸੋਹਜ ਤੇ ਸਾਰੇ ਸੁਖ (ਜੋ ਤੈਨੂੰ ਮਿਲੇ ਹੋਏ ਹਨ) ਤੈਨੂੰ ਫਬ ਜਾਣ;
All graces and all comforts shall come to you, as the happy soul-bride;
ਤੂੰ (ਸਚ-ਮੁਚ) ਬੜੀ ਸੋਹਣੀ ਤੇ ਬੜੀ ਸਿਆਣੀ ਬਣ ਜਾਏਂ ।੧। ਰਹਾਉ ਦੂਜਾ ।੧੨।
you shall be supremely beautiful and wise. ||1||Second Pause||12||
Aasaa, Fifth Mehl, Ik-Tukas 2 :
(ਹੇ ਭਾਈ!) ਜੇਹੜਾ ਮਨੁੱਖ (ਮਾਇਆ ਦੇ ਮਾਣ ਦੇ ਆਸਰੇ) ਜੀਊਂਦਾ ਦਿੱਸਦਾ ਹੈ ਉਸ ਨੂੰ ਜ਼ਰੂਰ ਆਤਮਕ ਮੌਤ ਹੜੱਪ ਕਰੀ ਰੱਖਦੀ ਹੈ;
One who is seen to be alive, shall surely die.
ਪਰ ਜੇਹੜਾ ਮਨੁੱਖ (ਮਾਇਆ ਦੇ ਮਾਣ ਵਲੋਂ) ਅਛੋਹ ਹੈ ਉਸ ਨੂੰ ਅਟੱਲ ਆਤਮਕ ਜੀਵਨ ਮਿਲਿਆ ਰਹਿੰਦਾ ਹੈ ।੧।
But he who is dead shall remain ever-lasting. ||1||
(ਹੇ ਭਾਈ!) ਜੇਹੜੇ ਮਨੁੱਖ ਮਾਇਆ ਦੇ ਮਨ ਵਿਚ ਮਸਤ ਰਹਿੰਦੇ ਹਨ ਉਹ ਆਤਮਕ ਮੌਤੇ ਮਰੇ ਰਹਿੰਦੇ ਹਨ । ਪਰ, ਜੇਹੜੇ ਮਨੁੱਖ ਮਾਇਆ ਦੇ ਮਾਣ ਵਲੋਂ ਅਛੋਹ ਹਨ ਉਹ ਆਤਮਕ ਜੀਵਨ ਵਾਲੇ ਹਨ ।
Those who die while yet alive, shall through this death, live on.
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ-ਦਾਰੂ ਆਪਣੇ ਮੂੰਹ ਵਿਚ ਰੱਖਿਆ (ਆਤਮਕ ਮੌਤ ਵਾਲਾ ਰੋਗ ਉਹਨਾਂ ਦੇ ਅੰਦਰੋਂ ਦੂਰ ਹੋ ਗਿਆ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ ।੧।ਰਹਾਉ।
They place the Name of the Lord, Har, Har, as medicine in their mouths, and through the Word of the Guru's Shabad, they drink in the Ambrosial Nectar. ||1||Pause||
(ਹੇ ਭਾਈ! ਜਿਵੇਂ) ਕੱਚਾ ਘੜਾ ਜ਼ਰੂਰ ਨਾਸ ਹੋਣ ਵਾਲਾ ਹੈ ਤਿਵੇਂ ਮਾਇਆ ਨਾਲੋਂ ਭੀ ਸਾਥ ਆਖ਼ਰ ਜ਼ਰੂਰ ਟੱੁਟਦਾ ਹੈ
The clay pot of the body shall be broken.
ਜਿਸ ਮਨੁੱਖ ਦੇ ਅੰਦਰੋਂ (ਮਾਇਆ ਦੇ ਮਾਣ ਦੇ ਕਾਰਨ ਪੈਦਾ ਹੋਈ) ਖਿੱਝ ਮੁੱਕੀ ਰਹਿੰਦੀ ਹੈ, ਉਸ ਦਾ ਨਿਵਾਸ (ਸਦਾ) ਪ੍ਰਭੂ-ਚਰਨਾਂ ਵਿਚ ਰਹਿੰਦਾ ਹੈ ।੨।
One who has eliminated the three qualities dwells in the home of his inner self. ||2||
(ਹੇ ਭਾਈ! ਮਾਇਆ ਦੇ ਵਿਚ) ਜੇਹੜਾ ਮਨੁੱਖ ਸਿਰ ਉੱਚਾ ਕਰੀ ਰੱਖਦਾ ਹੈ (ਆਕੜਿਆ ਫਿਰਦਾ ਹੈ) ਉਹ ਆਤਮਕ ਮੌਤ ਦੇ ਟੋਏ ਵਿਚ ਪਿਆ ਰਹਿੰਦਾ ਹੈ
One who climbs high, shall fall into the nether regions of the underworld.
ਪਰ, ਜੇਹੜਾ ਮਨੁੱਖ ਸਦਾ ਨਿਮ੍ਰਤਾ ਧਾਰਦਾ ਹੈ ਉਸ ਨੂੰ ਆਤਮਕ ਮੌਤ ਪੋਹ ਨਹੀਂ ਸਕਦੀ ।੩।
One who lies upon the ground, shall not be touched by death. ||3||
(ਹੇ ਭਾਈ!) ਜੇਹੜੇ ਮਨੁੱਖ (ਮਾਇਆ ਦੀ ਖ਼ਾਤਰ ਹੀ ਸਦਾ) ਭਟਕਦੇ ਫਿਰਦੇ ਹਨ (ਆਤਮਕ ਜੀਵਨ ਦੀ ਦਾਤਿ ਵਿਚੋਂ) ਉਹਨਾਂ ਨੂੰ ਕੁਝ ਭੀ ਨਹੀਂ ਮਿਲਦਾ ।
Those who continue to wander around, achieve nothing.
ਪਰ, ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨੂੰ (ਆਪਣੇ ਜੀਵਨ ਵਿਚ) ਵਰਤਿਆ ਹੇੈ ਉਹ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਰਹਿੰਦੇ ਹਨ ।੪।
Those who practice the Guru's Teachings, become steady and stable. ||4||
ਜਿਨ੍ਹਾਂ ਮਨੁੱਖਾਂ ਨੇ ਇਹ ਜਿੰਦ ਤੇ ਸਰੀਰ ਸਭ ਕੁਝ ਪਰਮਾਤਮਾ ਦੀ ਦਿੱਤੀ ਦਾਤਿ ਸਮਝਿਆ ਹੈ
This body and soul all belong to the Lord.
ਹੇ ਨਾਨਕ! ਉਹ ਗੁਰੂ ਨੂੰ ਮਿਲ ਕੇ ਸਦਾ ਖਿੜੇ-ਮੱਥੇ ਰਹਿੰਦੇ ਹਨ (ਉਹਨਾਂ ਦੀ ਤ੍ਰਿਕੁਟੀ ਮੁੱਕ ਜਾਂਦੀ ਹੈ) ।੫।੧੩।
O Nanak, meeting the Guru, I am enraptured. ||5||13||
Aasaa, Fifth Mehl:
(ਇਹ ਠੀਕ ਹੈ ਕਿ ਪਰਮਾਤਮਾ ਨੇ) ਤੇਰਾ ਇਹ ਸਰੀਰ ਬੜੀ ਸਿਆਣਪ ਨਾਲ ਬਣਾਇਆ ਹੈ,
The puppet of the body has been fashioned with great skill.
(ਪਰ ਇਹ ਭੀ) ਸੱਚ ਕਰ ਕੇ ਸਮਝ ਕਿ (ਇਸ ਸਰੀਰ ਨੇ ਆਖ਼ਿਰ) ਮਿੱਟੀ ਹੋ ਜਾਣਾ ਹੈ ।੧।
Know for sure that it shall turn to dust. ||1||
ਹੇ ਗ਼ਾਫ਼ਿਲ ਜੀਵ! ਹੇ ਮੂਰਖ ਜੀਵ! (ਜਿਸ ਤੋਂ ਤੂੰ ਪੈਦਾ ਹੋਇਆ ਹੈਂ ਉਸ) ਮੁੱਢ (-ਪ੍ਰਭੂ) ਨੂੰ (ਹਿਰਦੇ ਵਿਚ ਸਦਾ) ਸਾਂਭ ਕੇ ਰੱਖ ।
Remember your origins, O thoughtless fool.
ਇਸ ਹੋਛੀ ਪਾਂਇਆਂ ਵਾਲੇ ਸਰੀਰ ਦੀ ਖ਼ਾਤਰ ਕੀਹ ਮਾਣ ਕਰਦਾ ਹੈਂ? ।੧।ਰਹਾਉ।
Why are you so proud of yourself? ||1||Pause||
(ਤੂੰ ਜਗਤ ਵਿਚ ਇਕ) ਪਰਾਹੁਣਾ ਹੈਂ ਜਿਸ ਨੂੰ ਰੋਜ਼ ਦਾ ਤਿੰਨ ਸੇਰ (ਕੱਚੇ ਆਟਾ ਆਦਿਕ) ਮਿਲਦਾ ਹੈ
You are a guest, given three meals a day;
ਹੋਰ ਸਾਰੀ ਚੀਜ਼ ਤੇਰੇ ਪਾਸ ਅਮਾਨਤ (ਵਾਂਗ ਹੀ ਪਈ) ਹੈ ।੨।
other things are entrusted to you. ||2||
(ਤੇਰੇ ਅੰਦਰ ਦੇ) ਵਿਸ਼ਟਾ ਹੱਡੀਆਂ ਤੇ ਲਹੂ (ਆਦਿਕ ਬਾਹਰਲੇ) ਚੰਮ ਨਾਲ ਲਪੇਟੇ ਹੋਏ ਹਨ
you are just excrement, bones and blood, wrapped up in skin
ਪਰ ਤੂੰ ਇਸੇ ਉਤੇ ਹੀ ਮਾਣ ਕਰੀ ਜਾ ਰਿਹਾ ਹੈਂ ।੩।
- this is what you are taking such pride in! ||3||
ਜੇ ਤੂੰ ਇਕ ਪ੍ਰਭੂ ਦੇ ਨਾਮ-ਪਦਾਰਥ ਨਾਲ ਸਾਂਝ ਪਾ ਲਏਂ ਤਾਂ ਤੂੰ ਪਵਿਤ੍ਰ ਜੀਵਨ ਵਾਲਾ ਹੋ ਜਾਏਂ ।
If you could understand even one thing, then you would be pure.
ਪ੍ਰਭੂ ਦੇ ਨਾਮ ਨਾਲ ਸਾਂਝ ਪਾਣ ਤੋਂ ਬਿਨਾ ਤੂੰ ਸਦਾ ਹੀ ਅਪਵਿਤ੍ਰ ਹੈਂ ।੪।
Without understanding, you shall be forever impure. ||4||
ਹੇ ਨਾਨਕ! ਆਖ—(ਹੇ ਮੂਰਖ ਜੀਵ!) ਉਸ ਗੁਰੂ ਤੋਂ ਸਦਕੇ ਹੋ
Says Nanak, I am a sacrifice to the Guru;
ਜਿਸ ਦੀ ਰਾਹੀਂ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪਰਮਾਤਮਾ ਮਿਲ ਸਕਦਾ ਹੈ ।੫।੧੪।
through Him, I obtain the Lord, the All-knowing Primal Being. ||5||14||
Aasaa, Fifth Mehl, Ik-Tukas, Chau-Padas:
(ਹੇ ਭਾਈ!) ਦਿਨ ਦੀ ਇਕ ਘੜੀ ਭੀ (ਪ੍ਰਭੂ-ਪਤੀ ਦੇ ਵਿਛੋੜੇ ਵਿਚ) ਮੈਨੂੰ ਕਈ ਦਿਨਾਂ ਬਰਾਬਰ ਜਾਪਦੀ ਹੈ
One moment, one day, is for me many days.
(ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ) ਮੇਰਾ ਮਨ ਧੀਰਜ ਨਹੀਂ ਫੜਦਾ (ਮੈਂ ਹਰ ਵੇਲੇ ਸੋਚਦੀ ਰਹਿੰਦੀ ਹਾਂ ਕਿ) ਪਿਆਰੇ ਨੂੰ ਕਿਵੇਂ ਮਿਲਾਂ ।੧।
My mind cannot survive - how can I meet my Beloved? ||1||
(ਹੇ ਭਾਈ! ਪ੍ਰਭੂ-ਪਤੀ ਦੇ ਵਿਛੋੜੇ ਵਿਚ) ਇਕ ਪਲ ਭੀ ਇਕ ਦਿਨ ਭੀ ਮੈਨੂੰ (ਇਉਂ ਜਾਪਦਾ ਹੈ ਕਿ) ਕਦੇ ਮੁੱਕਦਾ ਹੀ ਨਹੀਂ
I cannot endure one day, even one instant without Him.