Aasaa, Fifth Mehl, Du-Padas:
 
ਹੇ ਭਾਈ! ਤੈਨੂੰ ਮਨੁੱਖਾ ਜਨਮ ਦੇ ਸੋਹਣੇ ਸਰੀਰ ਦੀ ਪ੍ਰਾਪਤੀ ਹੋਈ ਹੈ,
You have been blessed with this human body.
 
ਇਹੀ ਹੈ ਸਮਾ ਪਰਮਾਤਮਾ ਨੂੰ ਮਿਲਣ ਦਾ ।
This is your chance to meet the Lord of the Universe.
 
ਤੇਰੇ ਹੋਰ ਹੋਰ ਕੰਮ (ਪਰਮਾਤਮਾ ਨੂੰ ਮਿਲਣ ਦੇ ਰਸਤੇ ਵਿਚ) ਤੇਰੇ ਕਿਸੇ ਕੰਮ ਨਹੀਂ ਆਉਣਗੇ ।
Other efforts are of no use to you.
 
(ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਬੈਠਿਆ ਕਰ (ਤੇ ਉਥੇ) ਸਿਰਫ਼ ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ।੧।
Joining the Saadh Sangat, the Company of the Holy, vibrate and meditate on the Naam, the Name of the Lord. ||1||
 
(ਹੇ ਭਾਈ!) ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤਿ ਆਤਮਕ ਜੀਵਨ ਲੈ ਕੇ) ਪਾਰ ਲੰਘਣ ਦੇ ਆਹਰ ਵਿਚ (ਭੀ) ਲੱਗ ।
Make the effort, and cross over the terrifying world ocean.
 
ਮਾਇਆ ਦੇ ਮੋਹ ਵਿਚ (ਫਸ ਕੇ) ਤੇਰਾ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ।੧।ਰਹਾਉ।
This human life is passing away in vain, in the love of Maya. ||1||Pause||
 
ਹੇ ਨਾਨਕ! ਆਖ—ਹੇ ਪ੍ਰਭੂ ਪਾਤਸ਼ਾਹ! ਮੈਂ ਕੋਈ ਜਪ ਨਹੀਂ ਕੀਤਾ, ਮੈਂ ਕੋਈ ਤਪ ਨਹੀਂ ਕੀਤਾ, ਮੈਂ ਕੋਈ ਸੰਜਮ ਨਹੀਂ ਸਾਧਿਆ; ਮੈਂ ਇਹੋ ਜਿਹਾ ਕੋਈ ਹੋਰ ਧਰਮ ਭੀ ਨਹੀਂ ਕੀਤਾ
I have not practiced meditation, penance, self-restraint or righteous living;
 
ਹੇ ਪ੍ਰਭੂ-ਪਾਤਸ਼ਾਹ! ਮੈਂ ਤਾਂ ਤੇਰੇ ਸੰਤ ਜਨਾਂ ਦੀ ਸੇਵਾ ਕਰਨ ਦੀ ਜਾਚ ਭੀ ਨਾਹ ਸਿੱਖੀ ।
I have not served the Holy Saints, and I do not know the Lord, my King.
 
ਮੈਂ ਬੜਾ ਮੰਦ-ਕਰਮੀ ਹਾਂ
Says Nanak, my actions are vile and despicable;
 
(ਪਰ ਮੈਂ ਤੇਰੀ ਸਰਨ ਆ ਪਿਆ ਹਾਂ) ਸਰਨ ਪਏ ਦੀ ਮੇਰੀ ਲਾਜ ਰੱਖੀਂ ।੨।੨੯।
O Lord, I seek Your Sanctuary - please, preserve my honor. ||2||29||
 
Aasaa, Fifth Mehl:
 
ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਸਹਾਰਾ ਨਹੀਂ, ਤੂੰ ਸਦਾ ਮੇਰੇ ਮਨ ਵਿਚ ਵੱਸਦਾ ਰਹੁ ।
Without You, there is no other for me; You alone are in my mind.
 
ਹੇ ਮੇਰੀ ਜਿੰਦੇ! ਤੂੰ ਕਿਉਂ ਡਰਦੀ ਹੈਂ? (ਹਰ ਵੇਲੇ ਇਉਂ ਅਰਦਾਸ ਕਰਿਆ ਕਰ—) ਹੇ ਪ੍ਰਭੂ! ਤੂੰ ਹੀ ਮੇਰਾ ਸੱਜਣ ਹੈਂ, ਤੂੰ ਹੀ ਮੇਰਾ ਸਾਥੀ ਹੈਂ ਤੂੰ ਹੀ ਮੇਰਾ ਮਾਲਕ ਹੈਂ ।੧।
You are my Friend and Companion, God; why should my soul be afraid? ||1||
 
ਹੇ ਗੋਪਾਲ! ਮੈਨੂੰ ਤੇਰਾ ਹੀ ਸਹਾਰਾ ਹੈ, ਮੈਨੂੰ ਤੇਰੀ ਸਹਾਇਤਾ ਦੀ ਆਸ ਰਹਿੰਦੀ ਹੈ ।
You are my support, You are my hope.
 
(ਹੇ ਪ੍ਰਭੂ! ਮੇਹਰ ਕਰ) ਬੈਠਦਿਆਂ, ਉਠਦਿਆਂ, ਸੁੱਤਿਆਂ, ਜਾਗਦਿਆਂ, ਹਰੇਕ ਸਾਹ ਨਾਲ, ਹਰੇਕ ਗਿਰਾਹੀ ਦੇ ਨਾਲ ਮੈਨੂੰ ਤੂੰ ਕਦੇ ਭੀ ਨਾਹ ਭੁੱਲ ।੧।ਰਹਾਉ।
While sitting down or standing up, while sleeping or waking, with every breath and morsel of food, I never forget You. ||1||Pause||
 
ਹੇ ਪ੍ਰਭੂ! ਇਹ ਅੱਗ ਦਾ ਸਮੰੁਦਰ (ਸੰਸਾਰ ਬੜਾ) ਡਰਾਉਣਾ ਹੈ (ਇਸ ਤੋਂ ਬਚਨ ਲਈ) ਮੈਨੂੰ ਆਪਣੀ ਸਰਨ ਵਿਚ ਸਦਾ ਟਿਕਾਈ ਰੱਖ ।
Protect me, please protect me, O God; I have come to Your Sanctuary; the ocean of fire is so horrible.
 
ਹੇ ਗੁਪਾਲ! ਹੇ ਸਤਿਗੁਰ! ਹੇ ਨਾਨਕ ਦੇ ਸੁਖ-ਦਾਤੇ ਪ੍ਰਭੂ! ਮੈਂ ਤੇਰਾ (ਅੰਞਾਣ) ਬੱਚਾ ਹਾਂ ।੨।੩੦।
The True Guru is the Giver of peace to Nanak; I am Your child, O Lord of the World. ||2||30||
 
Aasaa, Fifth Mehl:
 
(ਹੇ ਭਾਈ!) ਪਰਮਾਤਮਾ ਆਪਣੇ ਭਗਤਾਂ ਨੂੰ (ਮਾਇਆ-ਡੈਣ ਦੇ ਪੰਜੇ ਤੋਂ) ਆਪ ਬਚਾ ਲੈਂਦਾ ਹੈ ।
The Lord God has saved me, His slave.
 
(ਗੁਰੂ ਦੀ ਕਿਰਪਾ ਨਾਲ) ਮੇਰਾ ਮਨ ਭੀ ਪ੍ਰੀਤਮ-ਪਰਮਾਤਮਾ ਨਾਲ ਗਿੱਝਿਆ ਹੈ, ਮੇਰਾ ਭੀ (ਮਾਇਆ ਦਾ) ਤਾਪ (ਇਉਂ) ਮੁੱਕ ਗਿਆ ਹੈ (ਜਿਵੇਂ ਕੋਈ ਪ੍ਰਾਣੀ) ਜ਼ਹਰ ਖਾ ਕੇ ਮਰ ਜਾਂਦਾ ਹੈ ।੧।ਰਹਾਉ।
My mind has surrendered to my Beloved; my fever has taken poison and died. ||1||Pause||
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਨਾਹ ਮਾਇਆ ਦਾ ਲਾਲਚ ਜ਼ੋਰ ਪਾ ਸਕਦਾ ਹੈ, ਨਾਹ ਮਾਇਆ ਦਾ ਸਹਮ ਦਬਾਉ ਪਾਂਦਾ ਹੈ
Cold and heat do not touch me at all, when I sing the Glorious Praises of the Lord.
 
(ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਲਿਆਂ (ਮਨੁੱਖ ਦੇ) ਚਿੱਤ ਤੇ (ਮਾਇਆ-) ਡੈਣ ਦਾ ਕੋਈ ਜ਼ੋਰ ਨਹੀਂ ਚੜ੍ਹਦਾ ।੧।
My consciousness is not affected by the witch, Maya; I take to the Sanctuary of the Lord's Lotus Feet. ||1||
 
(ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਮੇਰੇ ਉਤੇ) ਦਇਆਵਾਨ ਹੋ ਗਿਆ ਹੈ (ਮਾਇਆ ਡੈਣ ਤੋਂ ਬਚਣ ਲਈ ਮੇਰਾ) ਆਪ ਸਹਾਈ ਬਣਿਆ ਹੋਇਆ ਹੈ ।
By the Grace of the Saints, the Lord has shown His Mercy to me; He Himself is my Help and Support.
 
ਹੁਣ (ਗੁਰੂ ਦੀ ਕਿਰਪਾ ਨਾਲ) ਨਾਨਕ (ਮਾਇਆ ਦਾ) ਸਹਮ ਤੇ ਦੁੱਖ ਦੂਰ ਕਰ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੇ ਗੁਣ ਸਦਾ ਗਾਂਦਾ ਰਹਿੰਦਾ ਹੈ ।੨।੩੧।
Nanak ever sings the Praises of the Lord, the treasure of excellence; his doubts and pains are eliminated. ||2||31||
 
Aasaa, Fifth Mehl:
 
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਦਵਾਈ ਖਾਧੀ
I have taken the medicine of the Name of the Lord.
 
(ਉਸ ਦੇ ਅੰਦਰੋਂ ਮਾਇਆ ਦਾ ਮੋਹ) ਦੁੱਖਾਂ ਦਾ ਸੋਮਾ ਸੁੱਕ ਗਿਆ ਅਤੇ ਉਸ ਨੇ ਆਤਮਕ ਆਨੰਦ ਮਾਣ ਲਏ ।੧।
I have found peace, and the seat of pain has been removed. ||1||
 
ਹੇ ਭਾਈ!) ਪੂਰੇ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-ਦਵਾਈ ਖਾ ਕੇ ਮਾਇਆ ਦੇ ਮੋਹ ਦਾ) ਤਾਪ ਲਹਿ ਜਾਂਦਾ ਹੈ,
The fever has been broken, by the Teachings of the Perfect Guru.
 
ਆਤਮਕ-ਆਨੰਦ ਪੈਦਾ ਹੰੁਦਾ ਹੈ, ਸਾਰੇ ਚਿੰਤਾ ਫ਼ਿਕਰ ਮਿਟ ਜਾਂਦੇ ਹਨ ।੧।ਰਹਾਉ।
I am in ecstasy, and all of my sorrows have been dispelled. ||1||Pause||
 
ਉਹਨਾਂ ਸਭਨਾਂ ਨੇ ਆਤਮਕ ਆਨੰਦ ਪ੍ਰਾਪਤ ਕੀਤਾ
All beings and creatures obtain peace,
 
ਹੇ ਨਾਨਕ! (ਗੁਰੂ ਦੇ ਉਪਦੇਸ਼ ਰਾਹੀਂ) ਜਿਸ ਜਿਸ ਮਨੁੱਖ ਨੇ ਪਰਮਾਤਮਾ ਨੂੰ ਆਪਣੇ ਮਨ ਵਿਚ ਸਿਮਰਿਆ ।੨।੩੨।
O Nanak, meditating on the Supreme Lord God. ||2||32||
 
Aasaa, Fifth Mehl:
 
(ਹੇ ਭਾਈ!) ਜਿਸ ਨੂੰ ਕੋਈ ਭੀ ਪਸੰਦ ਨਹੀਂ ਕਰਦਾ, ਮੌਤ ਦਾ ਉਹ ਸਮਾ ਜ਼ਰੂਰ ਆ ਜਾਂਦਾ ਹੈ (ਮਨੁੱਖ ਫਿਰ ਭੀ ਨਹੀਂ ਸਮਝਦਾ ਕਿ ਮੌਤ ਜ਼ਰੂਰ ਆਉਣੀ ਹੈ)
That time, which the mortal does not wish for, eventually comes.
 
ਜਦ ਪਰਮਾਤਮਾ ਦਾ ਹੁਕਮ ਨਾਹ ਹੋਵੇ ਜੀਵ ਨੂੰ ਕਿਤਨਾ ਸਮਝਾਓ ਇਹ ਨਹੀਂ ਸਮਝਦਾ ।੧।
Without the Lord's Command, how can understanding be understood? ||1||
 
ਮਰੇ ਸਰੀਰ ਨੂੰ ਜਲ-ਪ੍ਰਵਾਹ ਕੀਤਾ ਜਾਂਦਾ ਹੈ, ਅੱਗ ਸਾੜ ਦੇਂਦੀ ਹੈ ਜਾਂ (ਦੱਬਿਆਂ) ਮਿੱਟੀ ਖਾ ਜਾਂਦੀ ਹੈ
The body is consumed by water, fire and earth.
 
ਹੇ ਭਾਈ! ਜੀਵਾਤਮਾ (ਪਰਮਾਤਮਾ ਦੀ ਅੰਸ਼ ਹੈ ਜੋ) ਨਾਹ ਕਦੇ ਬਾਲਕ ਹੈ ਤੇ ਨਾਹ ਕਦੇ ਬੁੱਢਾ ਹੈ (ਉਹ ਕਦੇ ਨਹੀਂ ਮਰਦਾ । ਸਰੀਰ ਹੀ ਕਦੇ ਬਾਲਕ ਹੈ ਕਦੇ ਜਵਾਨ ਹੈ, ਕਦੇ ਬੁੱਢਾ ਹੈ ਤੇ ਫਿਰ ਮਰ ਜਾਂਦਾ ਹੈ ।
But the soul is neither young nor old, O Siblings of Destiny. ||1||Pause||
 
ਹੇ ਦਾਸ ਨਾਨਕ! ਗੁਰੂ ਦੀ ਸਰਨ ਪਿਆਂ ਹੀ,
Servant Nanak has entered the Sanctuary of the Holy.
 
ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਮੌਤ ਦੇ) ਡਰ-ਸਹਮ ਤੋਂ ਪਾਰ ਲੰਘ ਸਕਦਾ ਹੈ ।੨।੩੩।
By Guru's Grace, he has shaken off the fear of death. ||2||33||
 
Aasaa, Fifth Mehl:
 
(ਹੇ ਭਾਈ!) ਉਸ ਨੂੰ ਸਦਾ ਕਾਇਮ ਰਹਿਣ ਵਾਲਾ ਆਤਮਕ ਜੀਵਨ ਦਾ ਚਾਨਣ ਮਿਲ ਜਾਂਦਾ ਹੈ
Forever and ever, the soul is illumined;
 
ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ।੧।
in the Saadh Sangat, the Company of the Holy, it dwells at the Feet of the Lord. ||1||
 
ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ ।
Chant the Lord's Name each and every day, O my mind.
 
ਹੇ ਮਨ! (ਨਾਮ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਦੂਰ ਹੋ ਜਾਣਗੇ, ਤੇਰਾ ਆਪਾ ਠੰਡਾ-ਠਾਰ ਹੋ ਜਾਇਗਾ, ਤੇਰੇ ਅੰਦਰ ਸ਼ਾਂਤੀ ਪੈਦਾ ਹੋ ਜਾਇਗੀ, ਤੂੰ ਸਦਾ ਆਤਮਕ ਆਨੰਦ ਮਾਣਦਾ ਰਹੇਂਗਾ ।੧।ਰਹਾਉ।
You shall find lasting peace, contentment and tranquility, and all your sins shall depart. ||1||Pause||
 
(ਪਰ) ਹੇ ਨਾਨਕ! ਆਖ, ਜਿਸ ਮਨੁੱਖ ਦੇ ਪੂਰੇ ਭਾਗ ਜਾਗਦੇ ਹਨ
Says Nanak, one who is blessed with perfect good karma,
 
ਉਹ ਹੀ ਸਤਿਗੁਰੂ ਨੂੰ ਮਿਲਦਾ ਹੈ ਤੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਨੂੰ ਮਿਲਦਾ ਹੈ ।੨।੩੪।
meets the True Guru, and obtains the Perfect Supreme Lord God. ||2||34||
 
Thirty-four Shabads in Second House. ||
 
Aasaa, Fifth Mehl:
 
(ਹੇ ਭਾਈ!) ਸਭ ਜੀਵਾਂ ਦਾ ਮਾਲਕ ਹਰਿ ਪ੍ਰਭੂ ਜਿਸ ਮਨੁੱਖ ਦਾ ਮਦਦਗਾਰ ਬਣ ਜਾਂਦਾ ਹੈ,
She who has the Lord God as her Friend
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by