ਖਸਮ-ਪ੍ਰਭੂ ਦੀ ਰਜ਼ਾ ਇਉਂ ਹੀ ਹੈ ਕਿ (ਸੰਤ ਜਨਾਂ ਦੀ) ਨਿੰਦਾ ਕਰਨ ਵਾਲੇ ਮਨੁੱਖ ਨੂੰ ਕਿਤੇ ਭੀ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ
The slanderer shall never attain emancipation; this is the Will of the Lord and Master.
 
ਜਿਉਂ ਜਿਉਂ ਕੋਈ ਮਨੱੁਖ ਸੰਤ ਜਨਾਂ ਦੀ ਨਿੰਦਾ ਕਰਦਾ ਹੈ (ਉਕਾਈਆਂ ਨਸ਼ਰ ਕਰਦਾ ਹੈ) ਤਿਉਂ ਤਿਉਂ ਸੰਤ ਜਨ ਇਸ ਵਿਚ ਸੁਖ ਪ੍ਰਤੀਤ ਕਰਦੇ ਹਨ (ਉਹਨਾਂ ਨੂੰ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਨ ਦਾ ਮੌਕਾ ਮਿਲਦਾ ਰਹਿੰਦਾ ਹੈ) ।੩।
The more the Saints are slandered, the more they dwell in peace. ||3||
 
ਹੇ ਮਾਲਕ-ਪ੍ਰਭੂ! ਤੇਰੇ ਸੰਤਾਂ ਨੂੰ (ਜੀਵਨ-ਅਗਵਾਈ ਵਾਸਤੇ) ਸਦਾ ਤੇਰਾ ਆਸਰਾ ਰਹਿੰਦਾ ਹੈ, ਤੂੰ (ਸੰਤਾਂ ਦਾ ਜੀਵਨ ਉੱਚਾ ਕਰਨ ਵਿਚ) ਮਦਦਗਾਰ ਭੀ ਬਣਦਾ ਹੈਂ ।
The Saints have Your Support, O Lord and Master; You are the Saints' Help and Support.
 
ਹੇ ਨਾਨਕ! ਆਖ—(ਉਸ ਨਿੰਦਾ ਦੀ ਬਰਕਤਿ ਨਾਲ) ਸੰਤਾਂ ਨੂੰ ਤਾਂ ਪਰਮਾਤਮਾ (ਮੰਦ ਕਰਮਾਂ ਤੋਂ) ਬਚਾਈ ਰੱਖਦਾ ਹੈ ਪਰ ਨਿੰਦਾ ਕਰਨ ਵਾਲਿਆਂ ਨੂੰ (ਉਹਨਾਂ ਦੇ ਨਿੰਦਾ ਦੇ ਹੜ ਵਿਚ) ਰੋੜ੍ਹ ਦੇਂਦਾ ਹੈ (ਉਹਨਾਂ ਦੇ ਆਤਮਕ ਜੀਵਨ ਨੂੰ ਨਿੰਦਾ ਦੇ ਹੜ ਵਿਚ ਰੋੜ੍ਹ ਕੇ ਮੁਕਾ ਦੇਂਦਾ ਹੈ) ।੪।੨।੪੧।
Says Nanak, the Saints are saved by the Lord; the slanderers are drowned in the deep. ||4||2||41||
 
Aasaa, Fifth Mehl:
 
ਜੇਹੜਾ ਮਨੁੱਖ (ਤੀਰਥ ਆਦਿਕਾਂ ਤੇ ਨਿਰਾ) ਪਿੰਡਾ ਧੋ ਕੇ ਅੰਦਰਲਾ ਮਨ (ਵਿਕਾਰਾਂ ਨਾਲ) ਮੈਲਾ ਹੀ ਰੱਖਦਾ ਹੈ ਉਹ ਲੋਕ ਪਰਲੋਕ ਆਪਣੇ ਦੋਵੇਂ ਥਾਂ ਗਵਾ ਲੈਂਦਾ ਹੈ ।
He washes outwardly, but within, his mind is filthy; thus he loses his place in both worlds.
 
ਇਸ ਲੋਕ ਵਿਚ ਰਹਿੰਦਿਆਂ ਕਾਮ-ਵਾਸ਼ਨਾ ਵਿਚ, ਕ੍ਰੋਧ ਵਿਚ, ਮੋਹ ਵਿਚ, ਫਸਿਆ ਰਹਿੰਦਾ ਹੈ, ਅਗਾਂਹ ਪਰਲੋਕ ਵਿਚ ਜਾ ਕੇ ਹਟਕੋਰੇ ਲੈ ਲੈ ਰੋਂਦਾ ਹੈ ।੧।
Here, he is engrossed in sexual desire, anger and emotional attachment; hereafter, he shall sigh and weep. ||1||
 
(ਹੇ ਭਾਈ!) ਪਰਮਾਤਮਾ ਦਾ ਭਜਨ ਕਰਨ ਵਾਲੀ ਅਕਲ ਹੋਰ ਕਿਸਮ ਦੀ ਹੰੁਦੀ ਹੈ (ਉਸ ਵਿਚ ਵਿਖਾਵਾ ਨਹੀਂ ਹੰੁਦਾ) ।
The way to vibrate and meditate on the Lord of the Universe is different.
 
ਜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸੁਣਦਾ, ਜੇ ਨਾਮ ਵਲੋਂ ਬੋਲਾ ਰਹਿੰਦਾ ਹੈ (ਤਾਂ ਬਾਹਰਲੇ ਧਾਰਮਕ ਕਰਮ ਇਉਂ ਹੀ ਹਨ ਜਿਵੇਂ ਸੱਪ ਨੂੰ ਮਾਰਨ ਦੇ ਥਾਂ ਸੱਪ ਦੀ ਖੁੱਡ ਨੂੰ ਕੁੱਟੀ ਜਾਣਾ), ਪਰ ਜੇ ਖੁੱਡ ਨੂੰ ਕੁੱਟਦੇ ਜਾਈਏ ਤਾਂ ਇਸ ਤਰ੍ਹਾਂ ਸੱਪ ਨਹੀਂ ਮਰਦਾ (ਬਾਹਰਲੇ ਕਰਮਾਂ ਨਾਲ ਮਨ ਵੱਸ ਵਿਚ ਨਹੀਂ ਆਉਂਦਾ) ।੧।ਰਹਾਉ।
Destroying the snake-hole, the snake is not killed; the deaf person does not hear the Lord's Name. ||1||Pause||
 
(ਜਿਸ ਮਨੁੱਖ ਨੇ ਤਿਆਗ ਦੇ ਭੁਲੇਖੇ ਵਿਚ ਆਜੀਵਕਾ ਖ਼ਾਤਰ) ਮਾਇਆ ਕਮਾਣ ਦਾ ਉੱਦਮ ਛੱਡ ਦਿੱਤਾ ਉਹ ਭਗਤੀ ਦੀ ਕਦਰ ਭੀ ਨਹੀਂ ਜਾਣਦਾ,
He renounces the affairs of Maya, but he does not appreciate the value of devotional worship.
 
ਜੇਹੜਾ ਮਨੁੱਖ ਵੇਦ ਸ਼ਾਸਤਰ ਆਦਿਕ ਧਰਮ-ਪੁਸਤਕਾਂ ਨੂੰ ਸਿਰਫ਼ ਬਹਸਾਂ ਵਿਚ ਹੀ ਵਰਤਣਾ ਸ਼ੁਰੂ ਕਰ ਦੇਂਦਾ ਹੈ ਉਹ (ਆਤਮਕ ਜੀਵਨ ਦੀ) ਅਸਲੀਅਤ ਨਹੀਂ ਸਮਝਦਾ, ਉਹ ਪਰਮਾਤਮਾ ਦਾ ਮਿਲਾਪ ਨਹੀਂ ਸਮਝਦਾ ।੨।
He finds fault with the Vedas and the Shaastras, and does not know the essence of Yoga. ||2||
 
ਜਿਵੇਂ ਜਦੋਂ ਕੋਈ ਖੋਟਾ ਰੁਪਇਆ ਸਰਾਫ਼ਾਂ ਦੀ ਨਜ਼ਰੇ ਪੈਂਦਾ ਹੈ ਤਾਂ ਉਸ ਦਾ ਖੋਟ ਪਰਤੱਖ ਦਿੱਸ ਪੈਂਦਾ ਹੈ;
He stands exposed, like a counterfeit coin, when inspected by the Lord, the Assayer.
 
(ਤਿਵੇਂ ਜੇਹੜਾ ਮਨੁੱਖ ਅੰਦਰੋਂ ਤਾਂ ਵਿਕਾਰੀ ਹੈ, ਪਰ ਬਾਹਰੋਂ ਧਾਰਮਿਕ ਭੇਖੀ) ਉਹ ਪਰਮਾਤਮਾ ਪਾਸੋਂ (ਆਪਣਾ ਅੰਦਰਲਾ ਖੋਟ) ਲੁਕਾ ਨਹੀਂ ਸਕਦਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਦੀ ਹਰੇਕ ਕਰਤੂਤ ਨੂੰ ਜਾਣਦਾ ਹੈ ।੩।
The Inner-knower, the Searcher of hearts, knows everything; how can we hide anything from Him? ||3||
 
ਮਨੁੱਖ ਦੀ ਇਸ ਜਗਤ ਵਿਚ ਚਾਰ-ਰੋਜ਼ਾ ਜ਼ਿੰਦਗੀ ਹੈ ਪਰ ਇਹ ਮਾਇਆ ਦੇ ਮੋਹ ਵਿਚ ਠੱਗੀ-ਫ਼ਰੇਬ ਵਿਚ ਆਤਮਕ ਜੀਵਨ ਲੁਟਾ ਕੇ ਬੜੀ ਛੇਤੀ ਆਤਮਕ ਮੌਤੇ ਮਰ ਜਾਂਦਾ ਹੈ ।
Through falsehood, fraud and deceit, the mortal collapses in an instant - he has no foundation at all.
 
ਹੇ ਭਾਈ! ਨਾਨਕ ਨੇ ਇਹ ਗੱਲ ਯਕੀਨੀ ਤੌਰ ਤੇ ਸੱਚ ਕਹੀ ਹੈ ਕਿ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਉਸ ਨੂੰ ਆਪਣੇ ਅੰਦਰ ਵੱਸਦਾ ਵੇਖ (ਇਹੀ ਆਤਮਕ ਜੀਵਨ ਹੈ, ਇਹੀ ਜੀਵਨ-ਮਨੋਰਥ ਹੈ) ।੪।੩।੪੨।
Truly, truly, truly, Nanak speaks; look within your own heart, and realize this. ||4||3||42||
 
Aasaa, Fifth Mehl:
 
(ਹੇ ਭਾਈ! ਪਰਮਾਤਮਾ ਦਾ ਭਗਤ ਜਿਉਂ ਜਿਉਂ ਸਿਫ਼ਤਿ-ਸਾਲਾਹ ਦਾ) ਉੱਦਮ ਕਰਦਾ ਹੈ ਉਸ ਦਾ ਮਨ ਪਵਿਤ੍ਰ ਹੰੁਦਾ ਜਾਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ (ਇਹ, ਮਾਨੋ, ਉਹ ਪਰਮਾਤਮਾ ਦੀ ਹਜ਼ੂਰੀ ਵਿਚ) ਨਾਚ ਕਰਦਾ ਹੈ
Making the effort, the mind becomes pure; in this dance, the self is silenced.
 
(ਪਰਮਾਤਮਾ ਦਾ ਸੇਵਕ) ਆਪਣੇ ਮਨ ਵਿਚ ਪਰਮਾਤਮਾ ਨੂੰ ਵਸਾਈ ਰੱਖਦਾ ਹੈ (ਇਸ ਤਰ੍ਹਾਂ) ਉਹ ਕਾਮਾਦਿਕ ਪੰਜਾਂ ਨੂੰ ਕਾਬੂ ਵਿਚ ਰੱਖਦਾ ਹੈ ।੧।
The five passions are kept under control, and the One Lord dwells in the mind. ||1||
 
ਹੇ ਪ੍ਰਭੂ! (ਦੇਵੀ ਦੇਵਤਿਆਂ ਦੇ ਭਗਤ ਆਪਣੇ ਇਸ਼ਟ ਦੀ ਭਗਤੀ ਕਰਨ ਵੇਲੇ ਉਸ ਦੇ ਅੱਗੇ ਨਾਚ ਕਰਦੇ ਹਨ, ਪਰ) ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ (ਇਹ, ਮਾਨੋ) ਉਹ ਨਾਚ ਕਰਦਾ ਹੈ
Your humble servant dances and sings Your Glorious Praises.
 
ਹੇ ਪ੍ਰਭੂ! ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ-ਰੂਪ ਵਾਜਾ (ਆਪਣੇ ਅੰਦਰ) ਲਗਾਤਾਰ ਵਜਾਂਦਾ ਰਹਿੰਦਾ ਹੈ (ਸ਼ਬਦ ਨੂੰ ਹਰ ਵੇਲੇ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ) ਇਹੀ ਹੈ ਉਸ ਦੇ ਵਾਸਤੇ ਰਬਾਬ ਤਬਲਾ ਛੈਣੇ ਘੰੁਘਰੂ (ਆਦਿਕ ਸਾਜ਼ਾਂ ਦਾ ਵੱਜਣਾ) ।੧।ਰਹਾਉ।
He plays upon the guitar, tambourine and cymbals, and the unstruck sound current of the Shabad resounds. ||1||Pause||
 
(ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਪਰਮਾਤਮਾ ਦਾ ਭਗਤ) ਪਹਿਲਾਂ ਆਪਣੇ ਮਨ ਨੂੰ (ਮੋਹ ਦੀ ਨੀਂਦ ਵਿਚੋਂ) ਜਗਾਂਦਾ ਹੈ, ਫਿਰ ਹੋਰਨਾਂ ਦੇ ਅੰਦਰ (ਸਿਫ਼ਤਿ-ਸਾਲਾਹ ਦੀ) ਰੀਝ ਪੈਦਾ ਕਰਦਾ ਹੈ
First, he instructs his own mind, and then, he leads others.
 
ਪਹਿਲਾਂ ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ ਤੇ ਫਿਰ ਮੂੰਹ ਨਾਲ ਉਹ ਜਾਪ ਹੋਰਨਾਂ ਨੂੰ ਭੀ ਸੁਣਾਂਦਾ ਹੈ ।੨।
He chants the Lord's Name and meditates on it in his heart; with his mouth, he announces it to all. ||2||
 
(ਪਰਮਾਤਮਾ ਦਾ ਸੇਵਕ) ਆਪਣੇ ਹੱਥਾਂ ਨਾਲ ਗੁਰਮੁਖਾਂ ਦੇ ਪੈਰ ਧੋਂਦਾ ਹੈ ਸੰਤ ਜਨਾਂ ਦੇ ਚਰਨਾਂ ਦੀ ਧੂੜ ਆਪਣੇ ਸਰੀਰ ਉੱਤੇ ਲਾਂਦਾ ਹੈ,
He joins the Saadh Sangat, the Company of the Holy, and washes their feet; he applies the dust of the Saints to his body
 
ਆਪਣਾ ਮਨ ਗੁਰੂ ਦੇ ਹਵਾਲੇ ਕਰਦਾ ਹੈ ਆਪਣਾ ਸਰੀਰ (ਹਰੇਕ ਗਿਆਨ-ਇੰਦ੍ਰਾ) ਗੁਰੂ ਦੇ ਹਵਾਲੇ ਕਰਦਾ ਹੈ ਤੇ ਗੁਰੂ ਪਾਸੋਂ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਪ੍ਰਾਪਤ ਕਰਦਾ ਹੈ ।੩।
He surrenders his mind and body, and places them before the Guru; thus, he obtains the true wealth. ||3||
 
(ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਨਾਚ ਹੈ ਕਿ) ਜੇਹੜਾ ਜੇਹੜਾ ਮਨੁੱਖ ਇਸ ਨੂੰ ਸਿਦਕ ਧਾਰ ਕੇ ਸੁਣਦਾ ਵੇਖਦਾ ਹੈ ਉਸ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ
Whoever listens to, and beholds the Guru with faith, shall see his pains of birth and death taken away.
 
ਹੇ ਨਾਨਕ! ਅਜੇਹਾ ਨਾਚ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਨਰਕਾਂ ਤੋਂ ਬਚਾ ਲੈਂਦਾ ਹੈ (ਇਸ ਨਾਚ ਦੀ ਬਰਕਤਿ ਨਾਲ) ਉਹ (ਮੋਹ ਦੀ ਨੀਂਦ ਤੋਂ) ਜਾਗ ਪੈਂਦਾ ਹੈ ।੪।੪।੪੩।
Such a dance eliminates hell; O Nanak, the Gurmukh remains wakeful. ||4||4||43||
 
Aasaa, Fifth Mehl:
 
ਹੇ ਭਾਈ! ਨਾਮ ਅੰਮ੍ਰਿਤ ਦੀ ਬਰਕਤਿ ਨਾਲ ਅੱਤ ਨੀਚ ਚੰਡਾਲਣ ਬ੍ਰਿਤੀ (ਮਾਨੋ) ਬ੍ਰਾਹਮਣੀ ਬਣ ਗਈ ਤੇ ਸ਼ੂਦਰਨੀ ਤੋਂ ਉੱਚੀ ਕੁਲ ਵਾਲੀ ਹੋ ਗਈ ।
The lowly outcaste becomes a Brahmin, and the untouchable sweeper becomes pure and sublime.
 
ਜੇਹੜੀ ਬਿਰਤੀ ਪਹਿਲਾਂ ਪਤਾਲ ਤੋਂ ਲੈ ਕੇ ਅਕਾਸ਼ ਤਕ ਸਾਰੀ ਦੁਨੀਆ ਦੇ ਪਦਾਰਥ ਲੈ ਕੇ ਭੀ ਭੁੱਖੀ ਰਹਿੰਦੀ ਸੀ ਉਸ ਦੀ ਤ੍ਰਿਸ਼ਨਾ-ਅੱਗ ਦੀ ਲਾਟ ਬੁੱਝ ਗਈ ।੧।
The burning desire of the nether regions and the etheric realms is finally quenched and extinguished. ||1||
 
(ਜਿਸ ਮਨੁੱਖ ਨੂੰ ਗੁਰੂ ਨੇ ਨਾਮ-ਅੰਮ੍ਰਿਤ ਪਿਲਾ ਦਿੱਤਾ ਉਸ ਦੀ ਪਹਿਲੀ) ਸੰਤੋਖ-ਹੀਣ ਬ੍ਰਿਤੀ ਬਿੱਲੀ ਹੁਣ ਹੋਰ ਕਿਸਮ ਦੀ ਸਿੱਖਿਆ ਲੈਂਦੀ ਹੈ ਉਹ ਦੁਨੀਆ ਦੇ ਪਦਾਰਥ (ਚੂਹਾ) ਵੇਖ ਕੇ ਲਾਲਚ ਕਰਨੋਂ ਸੰਗਦੀ ਹੈ ।
The house-cat has been taught otherwise, and is terrified upon seeing the mouse.
 
ਗੁਰੂ ਨੇ ਉਸ ਦੇ ਅਹੰਕਾਰ-ਸ਼ੇਰ ਨੂੰ ਨਿਮ੍ਰਤਾ-ਬੱਕਰੀ ਦੇ ਅਧੀਨ ਕਰ ਦਿੱਤਾ, ਉਸ ਦੇ ਤਮੋਗੁਣੀ ਇੰਦ੍ਰਿਆਂ (ਕੁੱਤਿਆਂ) ਨੂੰ ਸਤੋ ਗੁਣੀ ਪਾਸੇ (ਘਾਹ ਖਾਣ ਵਲ) ਲਾ ਦਿੱਤਾ ।੧।ਰਹਾਉ।
The Guru has put the tiger under the control of the sheep, and now, the dog eats grass. ||1||Pause||
 
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਨਾਮ-ਅੰਮ੍ਰਿਤ ਪਿਲਾ ਦਿੱਤਾ ਉਸ ਦੇ ਮਨ ਦਾ) ਛੱਪਰ (ਛੱਤ) ਦੁਨਿਆਵੀ ਪਦਾਰਥਾਂ ਦੀਆਂ ਆਸਾਂ ਦੀਆਂ ਥੰਮ੍ਹੀਆਂ ਤੋਂ ਬਿਨਾ ਹੀ ਥੰਮ੍ਹਿਆ ਗਿਆ ਉਸ ਦੇ ਭਟਕਦੇ ਮਨ ਨੇ (ਪ੍ਰਭੂ-ਚਰਨਾਂ ਵਿਚ) ਟਿਕਾਣਾ ਲੱਭ ਲਿਆ ।
Without pillars, the roof is supported, and the homeless have found a home.
 
ਕਾਰੀਗਰ ਸੁਨਿਆਰਿਆਂ ਦੀ ਸਹਾਇਤਾ ਤੋਂ ਬਿਨਾ ਹੀ (ਉਸ ਦੇ ਮਨ ਦਾ) ਜੜਾਊ ਗਹਿਣਾ ਤਿਆਰ ਹੋ ਗਿਆ ਤੇ ਉਸ ਮਨ-ਗਹਿਣੇ ਵਿਚ ਪਰਮਾਤਮਾ ਦੇ ਨਾਮ ਦਾ ਸੰੁਦਰ ਨਗ ਜੜ ਦਿੱਤਾ ਗਿਆ ।੨।
Without the jeweller, the jewel has been set, and the wonderful stone shines forth. ||2||
 
(ਹੇ ਭਾਈ! ਪਰਮਾਤਮਾ ਦੇ ਚਰਨਾਂ ਤੋਂ ਵਿੱਛੜ ਕੇ ਨਿੱਤ) ਗਿਲੇ ਕਰਨ ਵਾਲਾ (ਆਪਣਾ ਮਨ-ਇੱਛਤ) ਇਨਸਾਫ਼ ਕਦੇ ਭੀ ਪ੍ਰਾਪਤ ਨਹੀਂ ਸੀ ਕਰ ਸਕਦਾ (ਪਰ ਹੁਣ ਜਦੋਂ ਨਾਮ-ਅੰਮ੍ਰਿਤ ਮਿਲ ਗਿਆ ਤਾਂ) ਸ਼ਾਂਤ-ਚਿੱਤ ਹੋਏ ਨੂੰ ਇਨਸਾਫ਼ ਮਿਲਣ ਲੱਗ ਪਿਆ (ਇਹ ਯਕੀਨ ਬਣ ਗਿਆ ਕਿ ਪਰਮਾਤਮਾ ਜੋ ਕੁਝ ਕਰਦਾ ਹੈ ਠੀਕ ਕਰਦਾ ਹੈ) ।
The claimant does not succeed by placing his claim, but by keeping silent, he obtains justice.
 
(ਨਾਮ-ਅੰਮ੍ਰਿਤ ਦੀ ਬਰਕਤਿ ਨਾਲ ਮਨੁੱਖ ਦਾ ਪਹਿਲਾ) ਹੋਰਨਾਂ ਨੂੰ ਘੂਰਨ ਵਾਲਾ ਸੁਭਾਉ ਮੁੱਕ ਗਿਆ, ਦੁਲੀਚੇ ਮੱਲ ਕੇ ਬੈਠਣ ਵਾਲੀ (ਅਹੰਕਾਰ-ਭਰੀ ਬਿਰਤੀ) ਉਸ ਨੂੰ ਹੁਣ ਆਤਮਕ ਮੌਤੇ ਮਰੀ ਹੋਈ ਦਿੱਸਣ ਲੱਗ ਪਈ ।੩।
The dead sit on costly carpets, and what is seen with the eyes shall vanish. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by