ਹੇ ਭੈਣ! ਇਹ ਕਾਮ ਕ੍ਰੋਧ, ਇਹ ਅਹੰਕਾਰ (ਜੀਵਾਂ ਨੂੰ ਇਹ ਹਰੇਕ) ਬੜੀ ਔਖਿਆਈ ਦੇਣ ਵਾਲਾ ਹੈ, (ਤੇਰੇ ਅੰਦਰੋਂ) ਕਿਸ ਜੁਗਤਿ ਨਾਲ ਇਹਨਾਂ ਦਾ ਨਾਸ ਹੋਇਆ ਹੈ?
How have you escaped from the treachery of sexual desire, anger and egotism?
ਹੇ ਭੈਣ! ਭਲੇ ਮਨੁੱਖ, ਦੇਵਤੇ, ਦੈਂਤ, ਸਾਰੇ ਤ੍ਰੈ-ਗੁਣੀ ਜੀਵ—ਸਾਰਾ ਜਗਤ ਹੀ ਇਨ੍ਹਾਂ ਨੇ ਲੁੱਟ ਲਿਆ ਹੈ (ਸਾਰੇ ਜਗਤ ਦਾ ਆਤਮਕ ਜੀਵਨ ਦਾ ਸਰਮਾਇਆ ਇਹਨਾਂ ਲੁੱਟ ਲਿਆ ਹੈ) ।੧।
The holy beings, angels and demons of the three qualities, and all the worlds have been plundered. ||1||
ਹੇ ਸਹੇਲੀ! ਜਦੋਂ ਜੰਗਲ ਨੂੰ ਅੱਗ ਲੱਗਦੀ ਹੈ ਤਾਂ ਬਹੁਤ ਸਾਰਾ ਘਾਹ-ਬੂਟ ਸੜ ਜਾਂਦਾ ਹੈ, ਕੋਈ ਵਿਰਲਾ ਹਰਾ ਰੁੱਖ ਬਚਦਾ ਹੈ (ਜਗਤ-ਜੰਗਲ ਨੂੰ ਤ੍ਰਿਸ਼ਨਾ ਦੀ ਅੱਗ ਸਾੜ ਰਹੀ ਹੈ, ਕੋਈ ਵਿਰਲਾ ਆਤਮਕ ਬਲੀ ਮਨੁੱਖ ਬਚ ਸਕਦਾ ਹੈ, ਜੇਹੜਾ ਇਸ ਤ੍ਰਿਸ਼ਨਾ-ਅੱਗ ਦੀ ਸੜਨ ਤੋਂ ਬਚਿਆ ਹੈ)
The forest fire has burnt down so much of the grass; how rare are the plants which have remained green.
ਐਸੇ ਬਲੀ ਮਨੁੱਖ ਦੀ ਆਤਮਕ ਅਵਸਥਾ ਮੈਂ ਬਿਆਨ ਨਹੀਂ ਕਰ ਸਕਦੀ, ਮੈਂ ਦੱਸ ਨਹੀਂ ਸਕਦੀ ਕਿ ਉਸ ਵਰਗਾ ਹੋਰ ਕੌਣ ਹੋ ਸਕਦਾ ਹੈ ।੨।
He is so All-powerful, that I cannot even describe Him; no one can chant His Praises. ||2||
ਹੇ ਭੈਣ! ਕੱਜਲ-ਭਰੀ ਕੋਠੜੀ (ਸੰਸਾਰ ਵਿਚ ਰਹਿੰਦਿਆਂ ਭੀ) ਮੈਂ ਵਿਕਾਰਾਂ ਦੀ (ਕਾਲਖ ਨਾਲ) ਕਾਲੀ ਨਹੀਂ ਹੋਈ, ਮੇਰਾ ਸਾਫ਼-ਸੁਥਰਾ ਰੰਗ ਹੀ ਟਿਕਿਆ ਰਿਹਾ ਹੈ
In the store-room of the lamp-black, I did not turn black; my color remained immaculate and pure.
ਮੇਰੇ ਹਿਰਦੇ ਵਿਚ ਸਤਿਗੁਰੂ ਦਾ (ਸ਼ਬਦ-ਰੂਪ) ਬੜਾ ਬਲੀ ਮੰਤਰ ਵੱਸ ਰਿਹਾ ਹੈ, ਮੈਂ ਅਸਚਰਜ (ਤਾਕਤ ਵਾਲੇ) ਪ੍ਰਭੂ ਦਾ ਨਾਮ ਸੁਣਦੀ ਰਹਿੰਦੀ ਹਾਂ,
The Guru has implanted the Maha Mantra, the Great Mantra, within my heart, and I have heard the wondrous Naam, the Name of the Lord. ||3||
ਹੇ ਭੈਣ! ਪ੍ਰਭੂ ਨੇ ਕਿਰਪਾ ਕਰ ਕੇ ਆਪਣੀ (ਮੇਹਰ ਦੀ) ਨਿਗਾਹ ਨਾਲ ਮੈਨੂੰ ਤੱਕਿਆ, ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖਿਆ,
Showing His Mercy, God has looked upon me with favor, and He has attached me to His feet.
ਹੇ ਨਾਨਕ! (ਆਖ—) ਮੈਨੂੰ ਉਸ ਦਾ ਪ੍ਰੇਮ ਪ੍ਰਾਪਤ ਹੋਇਆ, ਮੈਨੂੰ ਉਸ ਦੀ ਭਗਤੀ (ਦੀ ਦਾਤਿ) ਮਿਲੀ, ਮੈਂ (ਤ੍ਰਿਸ਼ਨਾ-ਅੱਗ ਵਿਚ ਸੜ ਰਹੇ ਸੰਸਾਰ ਵਿਚ ਭੀ) ਆਤਮਕ ਆਨੰਦ ਮਾਣ ਰਹੀ ਹਾਂ, ਮੈਂ ਸਾਧ ਸੰਗਤਿ ਵਿਚ ਲੀਨ ਰਹਿੰਦੀ ਹਾਂ ।੪।੧੨।੫੧।
Through loving devotional worship, O Nanak, I have obtained peace; in the Saadh Sangat, the Company of the Holy, I am absorbed into the Lord. ||4||12||51||
One Universal Creator God. By The Grace Of The True Guru:
Raag Aasaa, Seventh House, Fifth Mehl:
(ਹੇ ਭੈਣ!) ਤੇਰੇ ਸਰੀਰ ਉਤੇ ਲਾਲ ਰੰਗ ਦਾ ਚੋਲਾ ਸੋਹਣਾ ਲੱਗ ਰਿਹਾ ਹੈ (ਤੇਰੇ ਮੂੰਹ ਦੀ ਲਾਲੀ ਸੋਹਣੀ ਡਲ੍ਹਕ ਮਾਰ ਰਹੀ ਹੈ
That red dress looks so beautiful on your body.
ਸ਼ਾਇਦ ਤੂੰ ਸੱਜਣ-ਹਰੀ ਨੂੰ ਪਿਆਰੀ ਲੱਗ ਰਹੀ ਹੈਂ, ਤਾਹੀਏਂ ਤੂੰ ਮੇਰਾ ਮਨ (ਭੀ) ਮੋਹ ਲਿਆ ਹੈ ।੧।
Your Husband Lord is pleased, and His heart is enticed. ||1||
ਹੇ ਭੈਣ! (ਦੱਸ,) ਤੇਰੇ ਚੇਹਰੇ ਉਤੇ ਲਾਲੀ ਕਿਵੇਂ ਆ ਬਣੀ ਹੈ?
Whose handiwork is this red beauty of yours?
ਕਿਸ ਰੰਗ ਦੀ ਬਰਕਤਿ ਨਾਲ ਤੂੰ ਸੋਹਣੇ ਗੂੜ੍ਹੇ ਰੰਗ ਵਾਲੀ ਬਣ ਗਈ ਹੈਂ? ।੧।ਰਹਾਉ।
Whose love has rendered the poppy so red? ||1||Pause||
ਹੇ ਭੈਣ! ਤੂੰ ਬੜੀ ਸੋਹਣੀ ਦਿੱਸ ਰਹੀ ਹੈਂ, ਤੇਰਾ ਸੁਹਾਗ-ਭਾਗ ਉੱਘੜ ਆਇਆ ਹੈ
You are so beautiful; you are the happy soul-bride.
(ਇਉਂ ਜਾਪਦਾ ਹੈ ਕਿ) ਤੇਰੇ ਹਿਰਦੇ-ਘਰ ਵਿਚ ਪ੍ਰੀਤਮ-ਪ੍ਰਭੂ ਆ ਵੱਸਿਆ ਹੈ; ਤੇਰੇ ਹਿਰਦੇ-ਘਰ ਵਿਚ ਕਿਸਮਤ ਜਾਗ ਪਈ ਹੈ ।੨।
Your Beloved is in your home; good fortune is in your home. ||2||
ਹੇ ਭੈਣ! ਤੂੰ ਸੁੱਚੇ ਆਚਰਨ ਵਾਲੀ ਹੋ ਗਈ ਹੈਂ ਤੂੰ ਹੁਣ ਸਭ ਥਾਂ ਆਦਰ-ਮਾਣ ਪਾ ਰਹੀ ਹੈਂ ।
You are pure and chaste, you are most distinguished.
(ਜੇ) ਤੂੰ ਪ੍ਰੀਤਮ-ਪ੍ਰਭੂ ਨੂੰ ਚੰਗੀ ਲੱਗ ਰਹੀ ਹੈਂ (ਤਾਂ) ਤੂੰ ਸ੍ਰੇਸ਼ਟ ਗਿਆਨ ਵਾਲੀ ਬਣ ਗਈ ਹੈਂ ।੩।
You are pleasing to Your Beloved, and you have sublime understanding. ||3||
(ਹੇ ਭੈਣ! ਮੈਂ) ਪ੍ਰੀਤਮ-ਪ੍ਰਭੂ ਨੂੰ ਚੰਗੀ ਲੱਗ ਗਈ ਹਾਂ, ਤਾਹੀਏਂ, ਮੈਂ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੀ ਗਈ ਹਾਂ,
I am pleasing to my Beloved, and so I am imbued with the deep red color.
ਹੇ ਨਾਨਕ! ਆਖ—ਉਹ ਪ੍ਰੀਤਮ-ਪ੍ਰਭੂ ਮੈਨੂੰ ਚੰਗੀ (ਪਿਆਰ-ਭਰੀ) ਨਿਗਾਹ ਨਾਲ ਤੱਕਦਾ ਹੈ ।੪।
Says Nanak, I have been totally blessed with the Lord's Glance of Grace. ||4||
(ਪਰ) ਹੇ ਸਹੇਲੀ! ਤੂੰ ਪੁੱਛਦੀ ਹੈਂ (ਮੈਂ ਕੇਹੜੀ ਮੇਹਨਤ ਕੀਤੀ, ਬੱਸ!) ਇਹੀ ਹੈ ਮੇਹਨਤ ਜੋ ਮੈਂ ਕੀਤੀ
Listen, O companions: this is my only work;
ਉਸ ਸੰੁਦਰਤਾ ਦੀ ਦਾਤਿ ਦੇਣ ਵਾਲੇ ਪ੍ਰਭੂ ਨੇ ਆਪ ਹੀ ਮੈਨੂੰ (ਆਪਣੇ ਪਿਆਰ ਦੀ ਦਾਤਿ ਦੇ ਕੇ) ਸੋਹਣੀ ਬਣਾ ਲਿਆ ਹੈ ।੧।ਰਹਾਉ ਦੂਜਾ।੧।੫੨।
God Himself is the One who embellishes and adorns. ||1||Second Pause||1||52||
Aasaa, Fifth Mehl:
ਹੇ ਸਖੀ! ਹੇ ਸਹੇਲੀ! ਜਦੋਂ ਮੈਂ ਪ੍ਰਭੂ-ਚਰਨਾਂ ਤੋਂ ਦੂਰ ਰਹਿੰਦੀ ਸਾਂ ਮੈਨੂੰ ਬਹੁਤ ਦੁੱਖ (ਵਾਪਰਦਾ ਰਹਿੰਦਾ ਸੀ)
I suffered in pain, when I thought He was far away;
ਹੁਣ (ਗੁਰੂ ਦੀ) ਸਿੱਖਿਆ ਦੀ ਬਰਕਤਿ ਨਾਲ ਮੈਨੂੰ (ਪ੍ਰਭੂ ਦੀ) ਹਜ਼ੂਰੀ ਪ੍ਰਾਪਤ ਹੋ ਗਈ ਹੈ (ਮੈਂ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹਾਂ, ਇਸ ਵਾਸਤੇ ਕੋਈ ਦੁੱਖ-ਕਲੇਸ਼ ਮੈਨੂੰ ਪੋਹ ਨਹੀਂ ਸਕਦਾ) ।੧।
but now, He is Ever-present, and I receive His instructions. ||1||
ਹੇ ਸਖੀ! (ਪ੍ਰਭੂ-ਚਰਨਾਂ ਤੋਂ ਪਹਿਲੇ ਵਿਛੋੜੇ ਦੇ ਕਾਰਨ ਪੈਦਾ ਹੋਏ ਦੁੱਖਾਂ ਕਲੇਸ਼ਾਂ ਦਾ) ਉਲਾਹਮਾ ਦੇਣਾ ਮੁੱਕ ਗਿਆ ਹੈ
My pride is gone, O friends and companions;
ਹੇ ਸਹੇਲੀ! ਮੈਨੂੰ ਗੁਰੂ ਨੇ ਪਤੀ-ਪ੍ਰਭੂ ਦੇ ਨਾਲ ਮਿਲਾ ਦਿੱਤਾ ਹੈ, ਹੁਣ ਮੇਰੀ ਭਟਕਣਾ ਦੂਰ ਹੋ ਗਈ ਹੈ
my doubt is dispelled, and the Guru has united me with my Beloved. ||1||Pause||
ਹੇ ਸਖੀ! (ਗੁਰੂ ਨੇ) ਮੈਨੂੰ ਪ੍ਰਭੂ-ਚਰਨਾਂ ਦੇ ਨੇੜੇ ਲਿਆ ਕੇ ਪਿਆਰੇ ਪ੍ਰਭੂ-ਪਤੀ ਦੀ ਸੇਜ ਉਤੇ ਬਿਠਾਲ ਦਿੱਤਾ ਹੈ (ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ)
My Beloved has drawn me near to Him, and seated me on His Bed;
ਹੁਣ (ਧਿਰ ਧਿਰ ਦੀ) ਮੁਥਾਜੀ ਕਰਨ ਤੋਂ ਮੈਂ ਬਚ ਗਈ ਹਾਂ ।੨।
I have escaped the clutches of others. ||2||
(ਹੇ ਸਖੀ! ਹੇ ਸਹੇਲੀ!) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੇਰੇ ਹਿਰਦੇ-ਮੰਦਰ ਵਿਚ (ਸਹੀ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ
In the mansion of my heart, shines the Light of the Shabad.
ਸਾਰੇ ਆਨੰਦਾਂ ਤੇ ਚੋਜ-ਤਮਾਸ਼ਿਆਂ ਦਾ ਮਾਲਕ ਮੇਰਾ ਖਸਮ-ਪ੍ਰਭੂ (ਮੈਨੂੰ ਮਿਲ ਗਿਆ ਹੈ) ।੩।
My Husband Lord is blissful and playful. ||3||
(ਆਖ—ਹੇ ਸਖੀ!) ਮੇਰੇ ਮੱਥੇ ਉਤੇ (ਦਾ) ਭਾਗ ਜਾਗ ਪਿਆ ਹੈ (ਕਿਉਂਕਿ) ਮੇਰਾ ਪਤੀ-ਪ੍ਰਭੂ ਮੇਰੇ (ਹਿਰਦੇ-) ਘਰ ਵਿਚ ਆ ਗਿਆ ਹੈ,
According to the destiny written upon my forehead, my Husband Lord has come home to me.
ਹੇ ਦਾਸ ਨਾਨਕ! (ਆਖ—ਹੇ ਸਖੀ!) ਮੈਂ ਹੁਣ ਉਹ ਸੁਹਾਗ ਲੱਭ ਲਿਆ ਹੈ ।੪।੨।੫੩।
Servant Nanak has obtained the eternal marriage. ||4||2||53||
Aasaa, Fifth Mehl:
(ਹੇ ਭਾਈ!) ਮੇਰਾ ਮਨ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ (ਸਦਾ) ਜੁੜਿਆ ਰਹਿੰਦਾ ਹੈ,
My mind is attached to the True Name.
ਦੁਨੀਆ ਦੇ ਲੋਕਾਂ ਨਾਲ ਮੇਰਾ ਉਤਨਾ ਕੁ ਹੀ ਵਰਤਣ-ਵਿਹਾਰ ਹੈ ਜਿਤਨੇ ਦੀ ਅੱਤ ਜ਼ਰੂਰੀ ਲੋੜ ਪੈਂਦੀ ਹੈ ।੧।
My dealings with other people are only superficial. ||1||
(ਹੇ ਭਾਈ!) ਦੁਨੀਆ ਨਾਲ ਵਰਤਣ-ਵਿਹਾਰ ਸਮੇ ਮੈਂ ਸਭਨਾਂ ਨਾਲ ਪਿਆਰ ਵਾਲਾ ਸੰਬੰਧ ਰੱਖਦਾ ਹਾਂ,
Outwardly, I am on good terms with all;
(ਪਰ ਦੁਨੀਆ ਨਾਲ ਵਰਤਦਾ ਹੋਇਆ ਭੀ ਦੁਨੀਆ ਨਾਲ ਇਉਂ) ਨਿਰਲੇਪ ਰਹਿੰਦਾ ਹਾਂ ਜਿਵੇਂ ਪਾਣੀ ਵਿਚ (ਟਿਕਿਆ ਹੋਇਆ ਭੀ) ਕੌਲ-ਫੁੱਲ (ਪਾਣੀ ਤੋਂ ਨਿਰਲੇਪ ਰਹਿੰਦਾ ਹੈ) ।੧।ਰਹਾਉ।
but I remain detached, like the lotus upon the water. ||1||Pause||
(ਹੇ ਭਾਈ!) ਮੈਂ ਸਭ ਲੋਕਾਂ ਨਾਲ (ਲੋੜ ਅਨੁਸਾਰ) ਮੂੰਹੋਂ ਤਾਂ ਗੱਲਾਂ ਕਰਦਾ ਹਾਂ
By word of mouth, I talk with everyone;
(ਪਰ ਕਿਤੇ ਮੋਹ ਵਿਚ ਆਪਣੇ ਮਨ ਨੂੰ ਫਸਣ ਨਹੀਂ ਦੇਂਦਾ) ਆਪਣੇ ਹਿਰਦੇ ਵਿਚ ਮੈਂ ਸਿਰਫ਼ ਆਪਣੇ ਪਰਮਾਤਮਾ ਨੂੰ ਹੀ ਟਿਕਾਈ ਰੱਖਦਾ ਹਾਂ ।੨।
but I keep God clasped to my heart. ||2||
(ਹੇ ਭਾਈ! ਮੇਰੇ ਇਸ ਤਰ੍ਹਾਂ ਦੇ ਆਤਮਕ ਜੀਵਨ ਦੇ ਅੱਭਿਆਸ ਦੇ ਕਾਰਨ ਲੋਕਾਂ ਨੂੰ ਮੇਰਾ ਮਨ) ਬੜਾ ਰੁੱਖਾ ਕੋਰਾ ਦਿੱਸਦਾ ਹੈ;
I may appear utterly terrible,
ਪਰ (ਅਸਲ ਵਿਚ ਮੇਰਾ) ਇਹ ਮਨ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹੈ ।੩।
but my mind is the dust of all men's feet.
ਹੇ ਨਾਨਕ! ਜਿਸ (ਭੀ) ਮਨੁੱਖ ਨੇ ਪੂਰਾ ਗੁਰੂ ਲੱਭ ਲਿਆ ਹੈ
Servant Nanak has found the Perfect Guru.