ਗੁਰੂ ਨੇ ਉਸ ਨੂੰ) ਉਸ ਦੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਇੱਕ ਪਰਮਾਤਮਾ ਹੀ ਵੱਸਦਾ ਵਿਖਾ ਦਿੱਤਾ ਹੈ (ਇਸ ਵਾਸਤੇ ਉਹ ਦੁਨੀਆ ਨਾਲ ਪਿਆਰ ਵਾਲਾ ਸਲੂਕ ਭੀ ਰੱਖਦਾ ਹੈ ਤੇ ਨਿਰਮੋਹ ਰਹਿ ਕੇ ਸੁਰਤਿ ਅੰਦਰ-ਵੱਸਦੇ ਪ੍ਰਭੂ ਵਿਚ ਹੀ ਜੋੜੀ ਰੱਖਦਾ ਹੈ) ।੪।੩।੫੪।
Inwardly and outwardly, He has shown me the One Lord. ||4||3||54||
 
Aasaa, Fifth Mehl:
 
(ਹੇ ਭਾਈ! ਜਿਤਨਾ ਚਿਰ) ਜੁਆਨੀ ਵਿਚ (ਸਰੀਰਕ) ਤਾਕਤ ਮਿਲੀ ਹੋਈ ਹੈ (ਮਨੁੱਖ ਬੇਪ੍ਰਵਾਹ ਹੋ ਕੇ) ਮੌਜਾਂ ਮਾਣਦਾ ਰਹਿੰਦਾ ਹੈ
The mortal revels in joy, in the vigor of youth;
 
ਸਰੀਰ ਆਖ਼ਿਰ ਮਿੱਟੀ ਨਾਲ ਮਿਲ ਜਾਂਦਾ ਹੈ, (ਤੇ ਜੀਵਾਤਮਾ) ਪਰਮਾਤਮਾ ਦੇ ਨਾਮ ਤੋਂ ਬਿਨਾ (ਖ਼ਾਲੀ ਹੱਥ) ਹੀ ਰਹਿ ਜਾਂਦਾ ਹੈ ।੧।
but without the Name, he mingles with dust. ||1||
 
(ਹੇ ਭਾਈ! ਮਨੁੱਖ) ਕੰਨਾਂ ਵਿਚ (ਸੋਨੇ ਦੇ) ਕੁੰਡਲ ਪਾ ਕੇ (ਸੋਹਣੇ ਸੋਹਣੇ) ਕੱਪੜੇ ਪਹਿਨਦਾ ਹੈ
He may wear ear-rings and fine clothes,
 
ਨਰਮ ਨਰਮ ਬਿਸਤ੍ਰਿਆਂ ਉਤੇ (ਸੌਂਦਾ ਹੈ), (ਤੇ ਇਹਨਾਂ ਮਿਲੇ ਹੋਏ ਸੁਖਾਂ ਦਾ ਆਪਣੇ) ਮਨ ਵਿਚ ਮਾਣ ਕਰਦਾ ਹੈ (ਪਰ ਇਹ ਨਹੀਂ ਸਮਝਦਾ ਕਿ ਇਹ ਸਰੀਰ ਆਖ਼ਿਰ ਮਿੱਟੀ ਹੋ ਜਾਣਾ ਹੈ, ਇਹ ਪਦਾਰਥ ਇਥੇ ਹੀ ਰਹਿ ਜਾਣੇ ਹਨ । ਸਦਾ ਦਾ ਸਾਥ ਨਿਬਾਹੁਣ ਵਾਲਾ ਸਿਰਫ਼ ਪਰਮਾਤਮਾ ਦਾ ਨਾਮ ਹੀ ਹੈ) ।੧।ਰਹਾਉ।
and have a comfortable bed, and his mind may be so proud. ||1||Pause||
 
(ਹੇ ਭਾਈ! ਮਨੁੱਖ ਨੂੰ ਜੇ ਸਵਾਰੀ ਕਰਨ ਵਾਸਤੇ ਆਪਣੇ) ਹੇਠ ਹਾਥੀ (ਭੀ ਮਿਲਿਆ ਹੋਇਆ ਹੈ, ਤੇ ਉਸ ਦੇ) ਸਿਰ ਉਤੇ ਸੋਨੇ ਦਾ ਛਤਰ ਝੁੱਲ ਰਿਹਾ ਹੈ,
He may have elephants to ride, and golden umbrellas over his head;
 
(ਤਾਂ ਭੀ ਸਰੀਰ ਆਖ਼ਿਰ) ਧਰਤੀ ਵਿਚ ਹੀ ਮਿਲਾਇਆ ਜਾਂਦਾ ਹੈ (ਇਹਨਾਂ ਪਦਾਰਥਾਂ ਦੇ ਮਾਣ ਵਿਚ ਮਨੁੱਖ) ਪਰਮਾਤਮਾ ਦੀ ਭਗਤੀ ਤੋਂ ਵਾਂਜਿਆ ਹੀ ਰਹਿ ਜਾਂਦਾ ਹੈ ।੨।
but without devotional worship to the Lord, he is buried beneath the dirt. ||2||
 
(ਹੇ ਭਾਈ! ਜੇ) ਸੋਹਣੇ ਰੂਪ ਵਾਲੀਆਂ ਅਨੇਕਾਂ ਇਸਤ੍ਰੀਆਂ (ਭੀ ਮਿਲੀਆਂ ਹੋਈਆਂ ਹਨ ਤਾਂ ਭੀ ਕੀਹ ਹੋਇਆ?)
He may enjoy many women, of exquisite beauty;
 
ਪਰਮਾਤਮਾ ਦੇ ਨਾਮ ਦੇ ਸੁਆਦ ਦੇ ਟਾਕਰੇ ਤੇ (ਦੁਨੀਆ ਵਾਲੇ ਇਹ) ਸਾਰੇ ਸੁਆਦ ਫਿੱਕੇ ਹਨ ।੩।
but without the sublime essence of the Lord, all tastes are tasteless. ||3||
 
(ਹੇ ਭਾਈ! ਚੇਤਾ ਰੱਖੋ ਕਿ) ਮਾਇਆ ਠੱਗਣ ਵਾਲੀ ਹੀ ਹੈ (ਆਤਮਕ ਜੀਵਨ ਦਾ ਸਰਮਾਇਆ ਲੁੱਟ ਲੈਂਦੀ ਹੈ), (ਦੁਨੀਆ ਦੇ ਵਿਸ਼ੇ-) ਵਿਕਾਰ ਜ਼ਹਰ-ਭਰੇ ਹਨ (ਆਤਮਕ ਮੌਤ ਦਾ ਕਾਰਨ ਬਣਦੇ ਹਨ) ।
Deluded by Maya, the mortal is led into sin and corruption.
 
ਹੇ ਨਾਨਕ! (ਆਖ—) ਹੇ ਪ੍ਰਭੂ! ਹੇ ਦਇਆਲ ਪੁਰਖ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਇਸ ਮਾਇਆ ਤੋਂ ਇਹਨਾਂ ਵਿਕਾਰਾਂ ਤੋਂ ਬਚਾਈ ਰੱਖ) ।੪।੪।੫੫।
Nanak seeks the Sanctuary of God, the All-powerful, Compassionate Lord. ||4||4||55||
 
Aasaa, Fifth Mehl:
 
ਹੇ ਭਾਈ! ਇਹ ਜਗਤ ਇਕ ਬਗ਼ੀਚਾ ਹੈ ਜਿਸ ਵਿਚ (ਸਿਰਜਣਹਾਰ-ਮਾਲੀ ਨੇ) ਬੇਅੰਤ ਬੂਟੇ ਲਾਏ ਹੋਏ ਹਨ, ਰੰਗਾ ਰੰਗ ਦੇ ਜੀਵ ਪੈਦਾ ਕੀਤੇ ਹੋਏ ਹਨ,
There is a garden, in which so many plants have grown.
 
ਇਹਨਾਂ ਵਿਚੋਂ ਜਿਨ੍ਹਾਂ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਸਿੰਜਿਆ ਜਾ ਰਿਹਾ) ਹੈ, ਉਹਨਾਂ ਵਿਚ (ਉੱਚੇ ਆਤਮਕ ਜੀਵਨ ਦਾ) ਫਲ ਲੱਗ ਰਿਹਾ ਹੈ ।੧।
They bear the Ambrosial Nectar of the Naam as their fruit. ||1||
 
ਹੇ ਗਿਆਨਵਾਨ ਮਨੁੱਖ! ਕੋਈ ਇਹੋ ਜਿਹੀ ਵਿਚਾਰ ਕਰ
Consider this, O wise one,
 
ਜਿਸ ਦੀ ਬਰਕਤਿ ਨਾਲ ਉਹ (ਆਤਮਕ) ਦਰਜਾ ਪ੍ਰਾਪਤ ਹੋ ਜਾਏ ਜਿਥੇ ਕੋਈ ਵਾਸਨਾ ਨਾਹ ਪੋਹ ਸਕੇ
by which you may attain the state of Nirvaanaa.
 
ਹੇ ਭਾਈ! ਤੇਰੇ ਚੁਫੇਰੇ (ਮਾਇਆ ਦੇ ਮੋਹ ਦੇ) ਜ਼ਹਰ ਦੇ ਚਸ਼ਮੇ (ਚੱਲ ਰਹੇ ਹਨ ਜੋ ਆਤਮਕ ਮੌਤ ਲੈ ਆਉਂਦੇ ਹਨ; ਪਰ ਤੇਰੇ) ਅੰਦਰ (ਨਾਮ-) ਅੰਮ੍ਰਿਤ (ਦਾ ਚਸ਼ਮਾ ਚੱਲ ਰਿਹਾ) ਹੈ ।੧।ਰਹਾਉ।
All around this garden are pools of poison, but within it is the Ambrosial Nectar, O Siblings of Destiny. ||1||Pause||
 
(ਹੇ ਭਾਈ! ਆਤਮਕ ਜੀਵਨ ਵਾਸਤੇ ਨਾਮ-ਜਲ) ਸਿੰਜਣ ਵਾਲੇ ਉਸ ਇਕ (ਸਿਰਜਣਹਾਰ-) ਮਾਲੀ ਨੂੰ (ਆਪਣੇ ਹਿਰਦੇ ਵਿਚ ਸੰਭਾਲ ਰੱਖੋ)
There is only one gardener who tends it.
 
ਜੋ ਹਰੇਕ ਬੂਟੇ ਦੇ ਪੱਤਰ ਪੱਤਰ ਡਾਲੀ ਡਾਲੀ ਦੀ ਸੰਭਾਲ ਕਰਦਾ ਹੈ (ਜੋ ਹਰੇਕ ਜੀਵ ਦੇ ਆਤਮਕ ਜੀਵਨ ਦੇ ਹਰੇਕ ਪਹਿਲੂ ਦਾ ਖ਼ਿਆਲ ਰੱਖਦਾ ਹੈ) ।੨।
He takes care of every leaf and branch. ||2||
 
(ਹੇ ਭਾਈ! ਉਸ ਮਾਲੀ ਨੇ ਇਸ ਜਗਤ-ਬਗ਼ੀਚੇ ਵਿਚ) ਸਾਰੀ ਬਨਸਪਤੀ ਲਿਆ ਕੇ ਸਜਾ ਦਿੱਤੀ ਹੈ (ਰੰਗਾ ਰੰਗ ਦੇ ਜੀਵ ਪੈਦਾ ਕਰ ਕੇ ਸੰਸਾਰ-ਬਗ਼ੀਚੇ ਨੂੰ ਸੋਹਣਾ ਬਣਾ ਦਿੱਤਾ ਹੈ)
He brings all sorts of plants and plants them there.
 
ਸਾਰੀ ਬਨਸਪਤੀ ਫੁੱਲ ਦੇ ਰਹੀ ਹੈ, ਕੋਈ ਬੂਟਾ ਫਲ ਤੋਂ ਖ਼ਾਲੀ ਨਹੀਂ (ਹਰੇਕ ਜੀਵ ਮਾਇਆ ਦੇ ਆਹਰੇ ਲੱਗਾ ਹੋਇਆ ਹੈ) ।੩।
They all bear fruit - none is without fruit. ||3||
 
ਜਿਸ ਮਨੁੱਖ ਨੇ ਗੁਰੂ ਪਾਸੋਂ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰ ਲਿਆ ਹੈ
One who receives the Ambrosial Fruit of the Naam from the Guru
 
ਹੇ ਦਾਸ ਨਾਨਕ! (ਆਖ—) ਉਸ ਨੇ ਮਾਇਆ (ਦੀ ਨਦੀ) ਪਾਰ ਕਰ ਲਈ ਹੈ ।੪।੫।੫੬।
- O Nanak, such a servant crosses over the ocean of Maya. ||4||5||56||
 
Aasaa, Fifth Mehl:
 
ਹੇ ਪ੍ਰਭੂ! ਤੇਰੇ ਨਾਮ ਨੇ ਮੇਰੇ ਵਾਸਤੇ ਉਹ ਮੌਜ ਬਣਾ ਦਿੱਤੀ ਹੈ ਜੋ ਰਾਜੇ ਲੋਕਾਂ ਨੂੰ ਰਾਜ ਤੋਂ ਮਿਲਦੀ ਪ੍ਰਤੀਤ ਹੰੁਦੀ ਹੈ,
The pleasures of royalty are derived from Your Name.
 
ਜਦੋਂ ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹਾਂ ਤਾਂ ਮੈਨੂੰ ਜੋਗੀਆਂ ਵਾਲਾ ਜੋਗ ਪ੍ਰਾਪਤ ਹੋ ਜਾਂਦਾ ਹੈ (ਦੁਨੀਆ ਵਾਲਾ ਸੁਖ ਤੇ ਫ਼ਕੀਰੀ ਵਾਲਾ ਸੁਖ ਦੋਵੇਂ ਹੀ ਮੈਨੂੰ ਤੇਰੀ ਸਿਫ਼ਤਿ-ਸਾਲਾਹ ਵਿਚੋਂ ਮਿਲ ਰਹੇ ਹਨ) ।
I attain Yoga, singing the Kirtan of Your Praises. ||1||
 
ਤੇਰੇ ਆਸਰੇ-ਪਰਨੇ ਰਹਿਣ ਨਾਲ ਮੇਰੇ ਵਾਸਤੇ ਸਾਰੇ ਸੁਖ ਹੀ ਸੁਖ ਬਣ ਗਏ ਹਨ
All comforts are obtained in Your Shelter.
 
ਹੇ ਪ੍ਰਭੂ! ਸਤਿਗੁਰੂ ਨੇ (ਮੇਰੇ ਅੰਦਰੋਂ ਮਾਇਆ ਦੀ ਖ਼ਾਤਰ) ਭਟਕਣਾ ਪੈਦਾ ਕਰਨ ਵਾਲੇ ਪੜਦੇ ਖੋਹਲ ਦਿੱਤੇ ਹਨ ਤੇ ਤੇਰੇ ਨਾਲੋਂ ਮੇਰੀ ਵਿੱਥ ਮੁੱਕ ਗਈ ਹੈ।੧।ਰਹਾਉ।
The True Guru has removed the veil of doubt. ||1||Pause||
 
ਹੇ ਪ੍ਰਭੂ! ਤੇਰੀ ਰਜ਼ਾ ਨੂੰ ਸਮਝ ਕੇ ਮੈਂ ਸਾਰੇ ਆਤਮਕ ਆਨੰਦ ਮਾਣ ਰਿਹਾ ਹਾਂ
Understanding the Command of the Lord's Will, I revel in pleasure and joy.
 
ਸਤਿਗੁਰੂ ਦੀ (ਦੱਸੀ) ਸੇਵਾ ਦੀ ਬਰਕਤਿ ਨਾਲ ਮੈਨੂੰ ਬੜੀ ਉੱਚੀ ਵਾਸਨਾ-ਰਹਿਤ ਅਵਸਥਾ ਪ੍ਰਾਪਤ ਹੋ ਗਈ ਹੈ ।੨।
Serving the True Guru, I obtain the supreme state of Nirvaanaa. ||2||
 
ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾ ਲਈ ਉਹ ਚਾਹੇ ਗ੍ਰਿਹਸਤੀ ਹੈ ਚਾਹੇ ਤਿਆਗੀ ਉਹ ਤੇਰੀਆਂ ਨਜ਼ਰਾਂ ਵਿਚ ਕਬੂਲ ਹੈ ।
One who recognizes You is recognized as a householder, and as a renunciate.
 
ਜੇਹੜਾ ਮਨੁੱਖ, ਹੇ ਪ੍ਰਭੂ! ਤੇਰੇ ਨਾਮ (-ਰੰਗ) ਵਿਚ ਰੰਗਿਆ ਹੋਇਆ ਹੈ ਉਹੀ ਸਦਾ ਦੁਨੀਆ ਦੀਆਂ ਵਾਸਨਾ ਤੋਂ ਬਚਿਆ ਰਹਿੰਦਾ ਹੈ ।੩।
Imbued with the Naam, the Name of the Lord, he dwells in Nirvaanaa. ||3||
 
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਨਾਮ-ਖ਼ਜ਼ਾਨਾ ਮਿਲ ਗਿਆ ਹੈ
One who has obtained the treasure of the Naam
 
ਨਾਨਕ ਆਖਦੇ ਹਨ— ਉਸ ਦਾ (ਉੱਚੇ ਆਤਮਕ ਜੀਵਨ ਦੇ ਗੁਣਾਂ ਦਾ) ਖ਼ਜ਼ਾਨਾ ਸਦਾ ਭਰਿਆ ਰਹਿੰਦਾ ਹੈ ।੪।੬।੫੭।
- prays Nanak, his treasure-house is filled to overflowing. ||4||6||57||
 
Aasaa, Fifth Mehl:
 
ਹੇ ਮਿੱਤਰ! ਜੇ ਮੈਂ (ਕਿਸੇ) ਤੀਰਥ ਉਥੇ ਜਾਂਦਾ ਹਾਂ ਤਾਂ ਉਥੇ ਮੈਂ ‘ਮੈਂ (ਧਰਮੀ) ਮੈਂ (ਧਰਮੀ)’ ਆਖਦੇ ਵੇਖਦਾ ਹਾਂ,
Journeying to sacred shrines of pilgrimage, I see the mortals acting in ego.
 
ਜੇ ਮੈਂ (ਜਾ ਕੇ) ਪੰਡਿਤਾਂ ਨੂੰ ਪੁੱਛਦਾ ਹਾਂ ਤਾਂ ਉਹ ਭੀ ਮਾਇਆ ਦੇ ਰੰਗ ਵਿਚ ਰੰਗੇ ਹੋਏ ਹਨ ।੧।
If I ask the Pandits, I find them tainted by Maya. ||1||
 
ਹੇ ਮਿੱਤਰ! ਨੂੰ ਮੈਨੂੰ ਉਹ ਥਾਂ ਦੱਸ
Show me that place, O friend,
 
ਜਿੱਥੇ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੰੁਦੀ ਹੋਵੇ ।੧।ਰਹਾਉ।
where the Kirtan of the Lord's Praises are forever sung. ||1||Pause||
 
(ਹੇ ਮਿੱਤਰ!) ਸ਼ਾਸਤ੍ਰ ਤੇ ਬੇਦ ਪੰੁਨਾਂ ਤੇ ਪਾਪਾਂ ਦੇ ਵਿਚਾਰ ਹੀ ਦੱਸਦੇ ਹਨ (ਇਹ ਦੱਸਦੇ ਹਨ ਕਿ ਫਲਾਣੇ ਕੰਮ ਪਾਪ ਹਨ ਫਲਾਣੇ ਕੰਮ ਪੰੁਨ ਹਨ,
The Shaastras and the Vedas speak of sin and virtue;
 
ਜਿਨ੍ਹਾਂ ਦੇ ਕਰਨ ਨਾਲ) ਮੁੜ ਮੁੜ (ਕਦੇ) ਨਰਕ ਵਿਚ (ਤੇ ਕਦੇ) ਸੁਰਗ ਵਿਚ ਪੈ ਜਾਈਦਾ ਹੈ ।੨।
they say that mortals are reincarnated into heaven and hell, over and over again. ||2||
 
(ਹੇ ਮਿੱਤਰ!) ਗ੍ਰਿਹਸਤ ਵਿਚ ਰਹਿਣ ਵਾਲਿਆਂ ਨੂੰ ਚਿੰਤਾ ਦਬਾ ਰਹੀ ਹੈ, (ਗ੍ਰਿਹਸਤ ਦਾ) ਤਿਆਗ ਕਰਨ ਵਾਲੇ ਅਹੰਕਾਰ (ਨਾਲ ਆਫਰੇ ਹੋਏ ਹਨ)
In the householder's life, there is anxiety, and in the life of the renunciate, there is egotism.
 
(ਨਿਰੇ) ਕਰਮ-ਕਾਂਡ ਕਰਨ ਵਾਲਿਆਂ ਦੀ ਜਿੰਦ ਨੂੰ (ਮਾਇਆ ਦੇ) ਜੰਜਾਲ (ਪਏ ਹੋਏ ਹਨ) ।੩।
Performing religious rituals, the soul is entangled. ||3||
 
ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਦਾ ਮਨ ਵੱਸ ਵਿਚ ਆ ਜਾਂਦਾ ਹੈ
By God's Grace, the mind is brought under control;
 
ਹੇ ਨਾਨਕ! (ਆਖ—) ਉਸ ਨੇ ਗੁਰੂ ਦੀ ਸਰਨ ਪੈ ਕੇ ਮਾਇਆ (ਦੀ ਸ਼ੂਕਦੀ ਨਦੀ) ਪਾਰ ਕਰ ਲਈ ਹੈ ।੪।
O Nanak, the Gurmukh crosses over the ocean of Maya. ||4||
 
(ਹੇ ਮਿੱਤਰ!) ਸਾਧ ਸੰਗਤਿ ਵਿਚ ਰਹਿ ਕੇ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ (ਇਸ ਦੀ ਬਰਕਤਿ ਨਾਲ ਹਉਮੈ, ਮਾਇਆ ਦਾ ਮੋਹ, ਚਿੰਤਾ, ਅਹੰਕਾਰ ਦੇ ਜੰਜਾਲ ਆਦਿਕ ਕੋਈ ਭੀ ਪੋਹ ਨਹੀਂ ਸਕਦਾ)
In the Saadh Sangat, the Company of the Holy, sing the Kirtan of the Lord's Praises.
 
ਪਰ ਇਹ ਥਾਂ ਗੁਰੂ ਪਾਸੋਂ ਲੱਭਦਾ ਹੈ ।੧। ਰਹਾਉ ਦੂਜਾ ।੭।੫੮।
This place is found through the Guru. ||1||Second Pause||7||58||
 
Aasaa, Fifth Mehl:
 
(ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਾਲੇ ਮਨੁੱਖ ਨੂੰ ਆਪਣੇ) ਹਿਰਦੇ-ਘਰ ਵਿਚ ਆਨੰਦ ਪ੍ਰਤੀਤ ਹੰੁਦਾ ਰਹਿੰਦਾ ਹੈ, ਬਾਹਰ ਦੁਨੀਆ ਨਾਲ ਵਰਤਣ-ਵਿਹਾਰ ਕਰਦਿਆਂ ਭੀ ਉਸ ਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ
Within my home there is peace, and outwardly there is peace as well.
 
(ਕਿਉਂਕਿ, ਹੇ ਭਾਈ!) ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੧।
Remembering the Lord in meditation, all pains are erased. ||1||
 
ਹੇ ਪ੍ਰਭੂ! ਜਿਸ ਮਨੁੱਖ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ ਉਸ ਨੂੰ ਸਾਰੇ ਸੁਖ ਹੀ ਸੁਖ ਪ੍ਰਤੀਤ ਹੰੁਦੇ ਹਨ
There is total peace, when You come into my mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by