ਪਰ ਤੇਰੀ ਹੀ ਮੇਹਰ ਨਾਲ ਮੈਂ ਦਿਨ ਰਾਤ ਤੇਰਾ (ਹੀ) ਨਾਮ ਉਚਾਰਦਾ ਹਾਂ ।੧।
Day and night, I chant Your Name. ||1||
 
ਹੇ ਪ੍ਰਭੂ! ਮੈਂ ਗੁਣ-ਹੀਣ ਹਾਂ, ਮੇਰੇ ਵਿਚ ਕੋਈ ਗੁਣ ਨਹੀਂ (ਜਿਸ ਦੇ ਆਸਰੇ ਮੈਂ ਤੈਨੂੰ ਪ੍ਰਸੰਨ ਕਰਨ ਦੀ ਆਸ ਕਰ ਸਕਾਂ)
I am worthless; I have no virtue at all.
 
ਹੇ ਪ੍ਰਭੂ ਉਹ ਤੂੰ ਹੀ ਹੈਂ ਜੋ (ਸਭ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ) ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈਂ ਤੇ (ਸਭ ਜੀਵਾਂ ਨੂੰ ਪ੍ਰੇਰ ਕੇ ਉਹਨਾਂ ਪਾਸੋਂ) ਕਰਾਣ ਦੀ ਸਮਰੱਥਾ ਵਾਲਾ ਹੈਂ (ਮੈਨੂੰ ਭੀ ਆਪ ਹੀ ਆਪਣੇ ਚਰਨਾਂ ਵਿਚ ਜੋੜੀ ਰੱਖ) ।੧।ਰਹਾਉ।
God is the Creator, the Cause of all causes. ||1||Pause||
 
ਹੇ ਪ੍ਰਭੂ! ਮੈਂ ਮੂਰਖ ਹਾਂ, ਮੈਂ ਮਤਿ-ਹੀਣ ਹਾਂ, ਮੈਂ ਗਿਆਨ-ਹੀਣ ਹਾਂ, ਮੈਂ ਬੇ-ਸਮਝ ਹਾਂ
I am foolish, stupid, ignorant and thoughtless;
 
(ਪਰ ਤੂੰ ਆਪਣੇ ਬਿਰਦ ਦੀ ਲਾਜ ਰੱਖਣ ਵਾਲਾ ਹੈਂ), ਮੈਂ ਤੇਰੇ (ਬਿਰਦ-ਪਾਲ) ਨਾਮ ਦੀ ਆਸ ਮਨ ਵਿਚ ਰੱਖੀ ਹੋਈ ਹੈ (ਕਿ ਤੂੰ ਸਰਨ-ਆਏ ਦੀ ਲਾਜ ਰੱਖੇਂਗਾ) ।੨।
Your Name is my mind's only hope. ||2||
 
ਹੇ ਭਾਈ! ਮੈਂ ਕੋਈ ਜਪ ਨਹੀਂ ਕੀਤਾ, ਮੈਂ ਕੋਈ ਤਪ ਨਹੀਂ ਕੀਤਾ, ਮੈਂ ਕੋਈ ਸੰਜਮ ਨਹੀਂ ਸਾਧਿਆ (ਮੈਨੂੰ ਕਿਸੇ ਜਪ ਤਪ ਸੰਜਮ ਦਾ ਸਹਾਰਾ ਨਹੀਂ, ਮਾਣ ਨਹੀਂ)
I have not practiced chanting, deep meditation, self-discipline or good actions;
 
ਮੈਂ ਤਾਂ ਪਰਮਾਤਮਾ ਦਾ ਨਾਮ ਹੀ ਆਪਣੇ ਮਨ ਵਿਚ ਯਾਦ ਕਰਦਾ ਰਹਿੰਦਾ ਹਾਂ ।੩।
but within my mind, I have worshipped God's Name. ||3||
 
ਹੇ ਪ੍ਰਭੂ! (ਕੋਈ ਉਕਤਿ, ਕੋਈ ਸਿਆਣਪ, ਕੋਈ ਜਪ, ਕੋਈ ਤਪ, ਕੋਈ ਸੰਜਮ) ਕੁਝ ਭੀ ਕਰਨਾ ਨਹੀਂ ਜਾਣਦਾ, ਮੇਰੀ ਅਕਲ ਬਹੁਤ ਮਾੜੀ ਜਿਹੀ ਹੈ,
I know nothing, and my intellect is inadequate.
 
ਨਾਨਕ ਬੇਨਤੀ ਕਰਦਾ ਹੈ—ਮੈਂ ਸਿਰਫ਼ ਤੇਰਾ ਹੀ ਆਸਰਾ ਲਿਆ ਹੈ ।੪।੧੮।੬੯।
Prays Nanak, O God, You are my only Support. ||4||18||69||
 
Aasaa, Fifth Mehl:
 
(ਹੇ ਭਾਈ! ਮੇਰੇ ਪਾਸ ਤਾਂ) ‘ਹਰਿ ਹਰਿ’—ਇਹ ਦੋ ਲਫ਼ਜ਼ਾਂ ਦੀ ਮਾਲਾ ਹੈ,
These two words, Har, Har, make up my maalaa.
 
ਇਸ ਹਰਿ-ਨਾਮ-ਮਾਲਾ ਨੂੰ ਜਪਦਿਆਂ ਜਪਦਿਆਂ ਕੰਗਾਲਾਂ ਉੱਤੇ ਭੀ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ ।੧।
Continually chanting and reciting this rosary, God has become merciful to me, His humble servant. ||1||
 
ਹੇ ਸਤਿਗੁਰੂ! ਮੈਂ ਤੇਰੇ ਅੱਗੇ ਆਪਣੀ ਇਹ ਅਰਜ਼ ਕਰਦਾ ਹਾਂ
I offer my prayer to the True Guru.
 
ਕਿ ਕਿਰਪਾ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖ ਤੇ ਮੈਨੂੰ ‘ਹਰਿ ਹਰਿ’ ਨਾਮ ਦੀ ਮਾਲਾ ਦੇਹ ।੧।ਰਹਾਉ।
Shower Your Mercy upon me, and keep me safe in Your Sanctuary; please, give me the maalaa, the rosary of Har, Har. ||1||Pause||
 
ਜੇਹੜਾ ਮਨੁੱਖ ਹਰਿ-ਨਾਮ ਦੀ ਮਾਲਾ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦਾ ਹੈ,
One who enshrines this rosary of the Lord's Name within his heart,
 
ਉਹ ਆਪਣੇ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਕਰ ਲੈਂਦਾ ਹੈ ।੨।
is freed of the pains of birth and death. ||2||
 
ਜੇਹੜਾ ਮਨੁੱਖ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ ਤੇ ਮੂੰਹ ਨਾਲ ਹਰਿ-ਹਰਿ ਨਾਮ ਉਚਾਰਦਾ ਰਹਿੰਦਾ ਹੈ
The humble being who contemplates the Lord within his heart, and chants the Lord's Name, Har, Har, with his mouth,
 
ਉਹ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ ਕਿਤੇ ਭੀ (ਕਿਸੇ ਗੱਲੇ ਭੀ) ਨਹੀਂ ਡੋਲਦਾ ।੩।
never wavers, here or hereafter. ||3||
 
ਹੇ ਨਾਨਕ! ਆਖ—ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ
Says Nanak, one who is imbued with the Name,
 
ਹਰਿ-ਨਾਮ ਦੀ ਮਾਲਾ ਉਸ ਦੇ ਨਾਲ (ਪਰਲੋਕ ਵਿਚ ਭੀ) ਜਾਂਦੀ ਹੈ ।੪।੧੯।੭੦।
goes to the next world with the maalaa of the Lord's Name. ||4||19||70||
 
Aasaa, Fifth Mehl:
 
(ਹੇ ਭਾਈ! ਜੇਹੜਾ ਮਨੁੱਖ) ਉਸ ਪਰਮਾਤਮਾ ਦਾ (ਸੇਵਕ) ਬਣਿਆ ਰਹਿੰਦਾ ਹੈ ਜਿਸ ਦਾ ਇਹ ਸਾਰਾ ਜਗਤ ਰਚਿਆ ਹੋਇਆ ਹੈ
All things belong to Him - let yourself belong to Him as well.
 
ਉਸ ਮਨੁੱਖ ਉਤੇ ਮਾਇਆ ਦਾ ਕਿਸੇ ਤਰ੍ਹਾਂ ਦਾ ਭੀ ਪ੍ਰਭਾਵ ਨਹੀਂ ਪੈ ਸਕਦਾ ।੧।
No stain clings to such a humble being. ||1||
 
(ਹੇ ਭਾਈ!) ਪਰਮਾਤਮਾ ਦਾ ਭਗਤ ਸਦਾ ਹੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਆਜ਼ਾਦ ਰਹਿੰਦਾ ਹੈ,
The Lord's servant is liberated forever.
 
ਪਰਮਾਤਮਾ ਜੋ ਕੁਝ ਕਰਦਾ ਹੈ ਸੇਵਕ ਨੂੰ ਉਹ ਸਦਾ ਭਲਾਈ ਹੀ ਭਲਾਈ ਪ੍ਰਤੀਤ ਹੰੁਦੀ ਹੈ, ਸੇਵਕ ਦੀ ਜੀਵਨ-ਰਹਿਤ ਬਹੁਤ ਹੀ ਪਵਿਤ੍ਰ ਹੰੁਦੀ ਹੈ ।੧।ਰਹਾਉ।
Whatever He does, is pleasing to His servant; the way of life of His slave is immaculately pure. ||1||Pause||
 
(ਹੇ ਭਾਈ! ਜੇਹੜਾ ਮਨੁੱਖ ਹੋਰ) ਸਾਰੇ (ਆਸਰੇ) ਛੱਡ ਕੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ,
One who renounces everything, and enters the Lord's Sanctuary
 
ਮਾਇਆ ਉਸ ਮਨੁੱਖ ਉਤੇ ਕਦੇ ਭੀ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।੨।
- how can Maya cling to him? ||2||
 
(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ-ਖ਼ਜ਼ਾਨਾ ਟਿਕਿਆ ਰਹਿੰਦਾ ਹੈ
With the treasure of the Naam, the Name of the Lord, in his mind,
 
ਉਸ ਨੂੰ ਕਦੇ ਭੀ ਕੋਈ ਚਿੰਤਾ ਪੋਹ ਨਹੀਂ ਸਕਦੀ ।੩।
he suffers no anxiety, even in dreams. ||3||
 
ਹੇ ਨਾਨਕ! ਆਖ—ਜੇਹੜਾ ਮਨੁੱਖ ਪੂਰਾ ਗੁਰੂ ਲੱਭ ਲੈਂਦਾ ਹੈ
Says Nanak, I have found the Perfect Guru.
 
ਉਸ ਦੇ ਅੰਦਰੋਂ (ਮਾਇਆ ਦੀ ਖ਼ਾਤਰ) ਭਟਕਣਾ ਦੂਰ ਹੋ ਜਾਂਦੀ ਹੈ (ਉਸ ਦੇ ਮਨ ਵਿਚੋਂ ਮਾਇਆ ਦਾ) ਸਾਰਾ ਮੋਹ ਦੂਰ ਹੋ ਜਾਂਦਾ ਹੈ ।੪।੨੦।੭੧।
My doubts and attachments have been totally obliterated. ||4||20||71||
 
Aasaa, Fifth Mehl:
 
(ਹੇ ਭਾਈ!) ਜਦੋਂ ਮੇਰਾ ਪ੍ਰਭੂ (ਕਿਸੇ ਮਨੁੱਖ ਉਤੇ) ਬਹੁਤ ਪ੍ਰਸੰਨ ਹੰੁਦਾ ਹੈ
When my God is totally pleased with me,
 
ਤਦੋਂ ਦੱਸੋ, ਕੋਈ ਦੁਖ ਭਰਮ ਉਸ ਮਨੁੱਖ ਦੇ ਨੇੜੇ ਕਿਵੇਂ ਆ ਸਕਦਾ ਹੈ? ।੧।
then, tell me, how can suffering or doubt draw near me? ||1||
 
(ਹੇ ਮੇਰੇ ਪ੍ਰਭੂ)! ਤੇਰੀ ਸੋਭਾ (-ਵਡਿਆਈ) ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੰੁਦਾ ਹੈ ।
Continually listening to Your Glory, I live.
 
(ਹੇ ਮੇਰੇ ਪ੍ਰਭੂ! ਮੇਹਰ ਕਰ) ਮੈਨੂੰ ਗੁਣ-ਹੀਨ ਨੂੰ (ਦੁੱਖਾਂ-ਭਰਮਾਂ ਤੋਂ) ਬਚਾਈ ਰੱਖ ।੧।ਰਹਾਉ।
I am worthless - save me, O Lord! ||1||Pause||
 
(ਮੇਰੇ) ਅੰਦਰੋਂ ਹਰੇਕ ਕਿਸਮ ਦਾ ਦੁਖ ਦੂਰ ਹੋ ਗਿਆ ਹੈ, ਮੈਂ (ਹਰੇਕ ਕਿਸਮ ਦੀ) ਚਿੰਤਾ ਭੁਲਾ ਦਿੱਤੀ ਹੈ
My suffering has been ended, and my anxiety is forgotten.
 
(ਹੇ ਭਾਈ!) ਸਤਿਗੁਰੂ ਦੀ ਬਾਣੀ ਜਪ ਕੇ ਮੈਂ ਇਹ ਫਲ ਪ੍ਰਾਪਤ ਕਰ ਲਿਆ ਹੈ
I have obtained my reward, chanting the Mantra of the True Guru. ||2||
 
(ਹੇ ਭਾਈ!) ਉਹ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ ਉਹ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ,
He is True, and True is His glory.
 
ਉਸ ਨੂੰ ਸਦਾ ਸਿਮਰਦਾ ਰਹੁ ਉਸ (ਦੇ ਨਾਮ) ਨੂੰ ਆਪਣੇ ਗਲੇ ਵਿਚ ਪ੍ਰੋ ਕੇ ਰੱਖ (ਜਿਵੇਂ ਫੁੱਲਾਂ ਦਾ ਹਾਰ ਪ੍ਰੋ ਕੇ ਗਲ ਵਿਚ ਪਾਈਦਾ ਹੈ) ।੩।
Remembering, remembering Him in meditation, keep Him clasped to your heart. ||3||
 
ਹੇ ਨਾਨਕ! ਆਖ—ਹੋਰ ਉਹ ਕੇਹੜਾ (ਮਿਥਿਆ ਹੋਇਆ ਧਾਰਮਿਕ) ਕੰਮ (ਰਹਿ ਜਾਂਦਾ ਹੈ ਜੇਹੜਾ ਉਸ ਨੂੰ ਕਰਨਾ ਚਾਹੀਦਾ ਹੈ)
Says Nanak, what action is there left to do,
 
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸੇ।੪।੨੧।੭੨।
by one whose mind is filled with the Lord's Name? ||4||21||72||
 
Aasaa, Fifth Mehl:
 
(ਹੇ ਭਾਈ! ਮਾਇਆ-ਗ੍ਰਸੇ ਜੀਵ) ਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸ ਕੇ) ਖ਼ੁਆਰ ਹੰੁਦੇ ਰਹਿੰਦੇ ਹਨ ।
Sexual desire, anger, and egotism lead to ruin.
 
ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ (ਕਾਮ ਕ੍ਰੋਧ ਅਹੰਕਾਰ ਆਦਿਕ ਤੋਂ) ਬਚੇ ਰਹਿੰਦੇ ਹਨ ।੧।
Meditating on the Lord, the Lord's humble servants are redeemed. ||1||
 
(ਹੇ ਭਾਈ! ਮਾਇਆ ਵੇੜ੍ਹੇ ਜੀਵ) ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ (ਆਤਮਕ ਜੀਵਨ ਵਲੋਂ) ਸੁੱਤੇ ਰਹਿੰਦੇ ਹਨ (ਬੇ-ਪਰਵਾਹ ਟਿਕੇ ਰਹਿੰਦੇ ਹਨ) ।
The mortals are asleep, intoxicated with the wine of Maya.
 
ਪਰ ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਪ੍ਰਭੂ-ਨਾਮ ਦਾ ਸਿਮਰਨ ਕਰਦੇ ਹੋਏ (ਹਰਿ-ਨਾਮ-ਰੰਗ ਵਿਚ) ਰੰਗੀਜ ਕੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ ।੧।ਰਹਾਉ।
The devotees remain awake, imbued with the Lord's meditation. ||1||Pause||
 
(ਹੇ ਭਾਈ! ਮਾਇਆ ਦੇ) ਮੋਹ ਦੀ ਭਟਕਣਾ ਵਿਚ ਪੈ ਕੇ ਮਨੁੱਖ ਅਨੇਕਾਂ ਜੂਨਾਂ ਵਿਚ ਭਵਾਏ ਜਾਂਦੇ ਹਨ
In emotional attachment and doubt, the mortals wander through countless incarnations.
 
ਪਰ ਭਗਤ ਜਨ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਦੇ ਹਨ ਉਹ (ਜਨਮ ਮਰਨ ਦੇ ਗੇੜ ਵਲੋਂ) ਅਡੋਲ ਰਹਿੰਦੇ ਹਨ ।੨।
The devotees remain ever-stable, meditating on the Lord's Lotus Feet. ||2||
 
(ਹੇ ਭਾਈ!) ਇਹ ਘਰ ਮੇਰਾ ਹੈ, ਇਹ ਘਰ ਮੇਰਾ ਹੈ—ਇਹ ਮੋਹ ਦੇ ਅੰਨੇ੍ਹ ਖੂਹ ਦਾ ਬੰਧਨ
Bound to household and possessions, the mortals are lost in the deep, dark pit.
 
ਇਸ ਮੋਹ ਦੇ ਅੰਨੇ੍ਹ ਖੂਹ ਦੇ ਬੰਧਨਾਂ ਤੋਂ ਉਹ ਸੰਤ ਜਨ ਆਜ਼ਾਦ ਰਹਿੰਦੇ ਹਨ ਜੇਹੜੇ ਪਰਮਾਤਮਾ ਨੂੰ (ਹਰ ਵੇਲੇ) ਆਪਣੇ ਨੇੜੇ ਵੱਸਦਾ ਸਮਝਦੇ ਹਨ ।੩।
The Saints are liberated, knowing the Lord to be near at hand. ||3||
 
ਹੇ ਨਾਨਕ! ਆਖ—ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ
Says Nanak, one who has taken to God's Sanctuary,
 
ਉਹ ਇਸ ਲੋਕ ਵਿਚ ਆਤਮਕ ਆਨੰਦ ਮਾਣਦਾ ਹੈ, ਪਰਲੋਕ ਵਿਚ ਭੀ ਉਹ ਉੱਚੀ ਆਤਮਕ ਅਵਸਥਾ ਹਾਸਲ ਕਰੀ ਰੱਖਦਾ ਹੈ ।੪।੨੨।੭੩।
obtains peace in this world, and salvation in the world hereafter. ||4||22||73||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by