Aasaa, Fifth Mehl:
 
ਹੇ ਮਾਲਕ-ਪ੍ਰਭੂ! ਤੂੰ ਮੇਰਾ ਦਰੀਆ ਹੈਂ! ਮੈਂ ਤੇਰੀ ਮੱਛੀ ਹਾਂ (ਮੱਛੀ ਵਾਂਗ ਮੈਂ ਜਿਤਨਾ ਚਿਰ ਤੇਰੇ ਵਿਚ ਟਿਕਿਆ ਰਹਿੰਦਾ ਹਾਂ ਉਤਨਾ ਚਿਰ ਮੈਨੂੰ ਆਤਮਕ ਜੀਵਨ ਮਿਲਿਆ ਰਹਿੰਦਾ ਹੈ) ।
You are my waves, and I am Your fish.
 
ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ, ਮੈਂ ਤੇਰੇ ਦਰ ਤੇ (ਆ ਡਿੱਗਾ) ਹਾਂ ।੧।
You are my Lord and Master; I wait at Your Door. ||1||
 
ਹੇ ਪ੍ਰਭੂ! ਤੂੰ ਮੇਰਾ ਪੈਦਾ ਕਰਨ ਵਾਲਾ ਹੈਂ, ਮੈਂ ਤੇਰਾ ਦਾਸ ਹਾਂ ।
You are my Creator, and I am Your servant.
 
ਹੇ ਸਾਰੇ ਗੁਣਾਂ ਦੇ ਡੂੰਘੇ ਸਮੁੰਦਰ ਪ੍ਰਭੂ! ਮੈਂ ਤੇਰੀ ਸਰਨ ਫੜੀ ਹੈ ।੧।ਰਹਾਉ।
I have taken to Your Sanctuary, O God, most profound and excellent. ||1||Pause||
 
ਹੇ ਪ੍ਰਭੂ! ਤੂੰ ਹੀ ਮੇਰੀ ਜ਼ਿੰਦਗੀ (ਦਾ ਮੂਲ) ਹੈਂ ਤੂੰ ਹੀ ਮੇਰਾ ਆਸਰਾ ਹੈਂ,
You are my life, You are my Support.
 
ਤੈਨੂੰ ਵੇਖ ਕੇ (ਮੇਰਾ ਹਿਰਦਾ ਇਉਂ) ਖਿੜਦਾ ਹੈ (ਜਿਵੇਂ) ਕੌਲ-ਫੁੱਲ (ਸੂਰਜ ਨੂੰ ਵੇਖ ਕੇ ਖਿੜਦਾ ਹੈ) ।੨।
Beholding You, my heart-lotus blossoms forth. ||2||
 
ਹੇ ਪ੍ਰਭੂ! ਤੂੰ ਹੀ ਮੇਰੀ ਉੱਚੀ ਆਤਮਕ ਅਵਸਥਾ ਤੇ (ਲੋਕ ਪਰਲੋਕ ਦੀ) ਇੱਜ਼ਤ (ਦਾ ਰਾਖਾ) ਹੈਂ, (ਜੋ ਕੁਝ) ਤੂੰ (ਕਰਦਾ ਹੈਂ ਉਹ) ਮੈਂ ਖਿੜੇ-ਮੱਥੇ ਮੰਨਦਾ ਹਾਂ ।
You are my salvation and honor; You make me acceptable.
 
ਤੂੰ ਹਰੇਕ ਤਾਕਤ ਦਾ ਮਾਲਕ ਹੈਂ, ਮੈਨੂੰ ਤੇਰਾ ਹੀ ਸਹਾਰਾ ਹੈ ।੩।
You are All-powerful, You are my strength. ||3||
 
ਹੇ ਗੁਣਾਂ ਦੇ ਖ਼ਜ਼ਾਨੇ! (—ਮੇਹਰ ਕਰ) ਮੈਂ ਸਦਾ ਹਰ ਵੇਲੇ ਤੇਰਾ ਨਾਮ ਹੀ ਜਪਦਾ ਰਹਾਂ
Night and day, I chant the Naam, the Name of the Lord, the treasure of excellence.
 
ਹੇ ਪ੍ਰਭੂ! ਨਾਨਕ ਦੀ ਤੇਰੇ ਪਾਸ ਇਹੀ ਬੇਨਤੀ ਹੈ
This is Nanak's prayer to God. ||4||23||74||
 
Aasaa, Fifth Mehl:
 
(ਹੇ ਭਾਈ! ਜਿੱਥੇ ਕੋਈ ਮਰਦਾ ਹੈ ਤੇ ਉਸ ਨੂੰ ਕੋਈ ਸੰਬੰਧੀ ਰੋਂਦਾ ਹੈ ਉਹ) ਰੋਣ ਵਾਲਾ ਭੀ (ਆਪਣੇ ਦੁੱਖਾਂ ਨੂੰ ਰੋਂਦਾ ਹੈ ਤੇ ਇਸ ਤਰ੍ਹਾਂ) ਝੂਠਾ ਰੋਣ ਹੀ ਰੋਂਦਾ ਹੈ ।
The mourner practices falsehood;
 
ਜੇਹੜਾ ਕੋਈ ਓਪਰਾ ਮਨੁੱਖ (ਉਸ ਦੇ ਮਰਨ ਤੇ ਅਫ਼ਸੋਸ ਕਰਨ ਆਉਂਦਾ ਹੈ ਉਹ) ਹੱਸ ਹੱਸ ਕੇ ਅਫ਼ਸੋਸ ਕਰਦਾ ਹੈ ।੧।
he laughs with glee, while mourning for others. ||1||
 
(ਹੇ ਭਾਈ!) ਜਗਤ ਵਿਚ ਸੁਖ ਦੁਖ ਦਾ ਚੱਕਰ ਚਲਦਾ ਹੀ ਰਹਿੰਦਾ ਹੈ, ਜਿੱਥੇ ਕੋਈ ਮਰਦਾ ਹੈ (ਉੱਥੇ ਰੋਣ-ਪਿੱਟਣ ਹੋ ਰਿਹਾ ਹੈ), ਤੇ ਕਿਸੇ ਦੇ ਘਰ ਵਿਚ (ਕਿਸੇ ਖ਼ੁਸ਼ੀ ਆਦਿਕ ਦੇ ਕਾਰਨ) ਗਾਉਣ ਹੋ ਰਿਹਾ ਹੈ ।
Someone has died, while there is singing in someone else's house.
 
ਕੋਈ ਰੋਂਦਾ ਹੈ ਕੋਈ ਹੱਸ ਹੱਸ ਪੈਂਦਾ ਹੈ ।੧।ਰਹਾਉ।
One mourns and bewails, while another laughs with glee. ||1||Pause||
 
ਬਾਲ ਉਮਰ ਤੋਂ ਲੈ ਕੇ ਬੁੱਢਾ ਹੋਣ ਤਕ, ਮਨੁੱਖ ਅਗਾਂਹ ਅਗਾਂਹ ਆਉਣ ਵਾਲੀ ਉਮਰ ਵਿਚ ਸੁਖ ਦੀ ਆਸ ਧਾਰਦਾ ਹੈ,
From childhood to old age,
 
ਪਰ ਅਗਲੀ ਅਵਸਥਾ ਤੇ ਮਸਾਂ ਪਹੰੁਚਦਾ ਹੀ ਹੈ (ਕਿ ਉਥੇ ਹੀ ਦੁੱਖ ਭੀ ਵੇਖ ਕੇ ਸੁਖ ਦੀ ਆਸ ਲਾਹ ਬੈਠਦਾ ਹੈ, ਤੇ) ਫਿਰ ਪਛਤਾਂਦਾ ਹੈ (ਕਿ ਆਸਾਂ ਐਵੇਂ ਹੀ ਬਣਾਂਦਾ ਰਿਹਾ) ।੨।
the mortal does not attain his goals, and he comes to regret in the end. ||2||
 
(ਹੇ ਭਾਈ!) ਜਗਤ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਵਿਚ ਹੀ ਦੌੜ-ਭੱਜ ਕਰ ਰਿਹਾ ਹੈ
The world is under the influence of the three qualities.
 
ਤੇ ਮੁੜ ਮੁੜ (ਕਦੇ) ਨਰਕਾਂ (ਦੁੱਖਾਂ) ਵਿਚ (ਕਦੇ) ਸੁਰਗ (ਸੁਖਾਂ) ਵਿਚ ਪੈਂਦਾ ਹੈ (ਕਦੇ ਸੁਖ ਮਾਣਦਾ ਹੈ ਕਦੇ ਦੁੱਖ ਭੋਗਦਾ ਹੈ) ।੩।
The mortal is reincarnated, again and again, into heaven and hell. ||3||
 
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਨਾਮ ਵਿਚ ਜੋੜਦਾ ਹੈ
Says Nanak, one who is attached to the Naam, the Name of the Lord,
 
ਉਸ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੋ ਜਾਂਦਾ ਹੈ ।੪।੨੪।੭੫।
becomes acceptable, and his life becomes fruitful. ||4||24||75||
 
Aasaa, Fifth Mehl:
 
ਹੇ ਸਖੀ! (ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ (ਆਤਮਕ ਜੀਵਨ ਵਲੋਂ ਬੇ-ਪਰਵਾਹ ਟਿਕੀ ਰਹਿੰਦੀ ਹੈ) ਉਹ ਪ੍ਰਭੂ (ਦੇ ਮਿਲਾਪ) ਦੀ ਕਿਸੇ ਸਿੱਖਿਆ ਨੂੰ ਨਹੀਂ ਸਮਝਦੀ ।
She remains asleep, and does not know the news of God.
 
ਪਰ ਜਦੋਂ ਦਿਨ ਚੜ੍ਹ ਆਉਂਦਾ ਹੈ (ਜ਼ਿੰਦਗੀ ਦੀ ਰਾਤ ਮੁੱਕ ਕੇ ਮੌਤ ਦਾ ਸਮਾ ਆ ਜਾਂਦਾ ਹੈ) ਤਦੋਂ ਉਹ ਪਛੁਤਾਂਦੀ ਹੈ ।੧।
The day dawns, and then, she regrets. ||1||
 
ਹੇ ਸਖੀ! ਪਿਆਰੇ (ਪ੍ਰਭੂ) ਦੇ ਪ੍ਰੇਮ ਦੀ ਬਰਕਤਿ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਆਪਣੇ ਮਨ ਵਿਚ (ਉਸ ਦੇ ਦਰਸਨ ਦੀ ਤਾਂਘ ਦਾ) ਆਨੰਦ ਟਿਕਾਈ ਰੱਖਦੀ ਹਾਂ ।
Loving the Beloved, the mind is filled with celestial bliss.
 
ਹੇ ਸਖੀ! (ਮੇਰੇ ਅੰਦਰ ਹਰ ਵੇਲੇ) ਪ੍ਰਭੂ ਦੇ ਮਿਲਾਪ ਦੀ ਤਾਂਘ ਬਣੀ ਰਹਿੰਦੀ ਹੈ, ਇਸ ਵਾਸਤੇ (ਉਸ ਨੂੰ ਯਾਦ ਰੱਖਣ ਵਲੋਂ) ਮੈਂ ਕਦੇ ਭੀ ਆਲਸ ਨਹੀਂ ਕਰ ਸਕਦੀ ।੧।ਰਹਾਉ।
You yearn to meet with God, so why do you delay? ||1||Pause||
 
ਹੇ ਸਖੀ! (ਮਨੁੱਖਾ ਜਨਮ ਦੇ ਕੇ ਪਰਮਾਤਮਾ ਨੇ) ਸਾਡੇ ਹੱਥਾਂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲਿਆ ਕੇ ਪਾਇਆ ਸੀ ਸਾਨੂੰ ਨਾਮ-ਅੰਮ੍ਰਿਤ ਪੀਣ ਦਾ ਮੌਕਾ ਦਿੱਤਾ ਸੀ
He came and poured His Ambrosial Nectar into your hands,
 
ਪਰ ਜੇਹੜੀ ਜੀਵ-ਇਸਤ੍ਰੀ ਸਾਰੀ ਉਮਰ ਮੋਹ ਦੀ ਨੀਂਦ ਵਿਚ ਸੁੱਤੀ ਰਹਿੰਦੀ ਹੈ, ਉਸ ਦੇ ਹੱਥਾਂ ਵਿਚ ਉਹ ਅੰਮ੍ਰਿਤ ਤਿਲਕ ਜਾਂਦਾ ਹੈ ਤੇ ਮਿੱਟੀ ਵਿਚ ਜਾ ਰਲਦਾ ਹੈ ।੨।
but it slipped through your fingers, and fell onto the ground. ||2||
 
(ਜੀਵ-ਇਸਤ੍ਰੀ ਆਪ ਹੀ) ਪਦਾਰਥਾਂ ਦੇ ਸੁਆਦ ਵਿਚ ਮਾਇਆ ਦੇ ਮੋਹ ਵਿਚ, ਅਹੰਕਾਰ ਵਿਚ ਦੱਬੀ ਰਹਿੰਦੀ ਹੈ
You are burdened with desire, emotional attachment and egotism;
 
ਹੇ ਸਖੀ! (ਜੀਵ-ਇਸਤ੍ਰੀ ਦੀ ਇਸ ਮੰਦ-ਭਾਗਤਾ ਬਾਰੇ) ਸਿਰਜਣਹਾਰ ਪ੍ਰਭੂ ਨੂੰ ਕੋਈ ਦੋਸ਼ ਨਹੀਂ ਦਿੱਤਾ ਜਾ ਸਕਦਾ ।੩।
it is not the fault of God the Creator. ||3||
 
ਸਾਧ ਸੰਗਤਿ ਵਿਚ ਆ ਕੇ (ਜਿਸ ਜੀਵ-ਇਸਤ੍ਰੀ ਦੇ ਅੰਦਰੋਂ) ਮਾਇਆ ਦੀ ਭਟਕਣ ਦੇ ਹਨੇਰੇ ਮਿਟ ਜਾਂਦੇ ਹਨ,
In the Saadh Sangat, the Company of the Holy, the darkness of doubt is dispelled.
 
ਹੇ ਨਾਨਕ! ਸਿਰਜਣਹਾਰ ਪ੍ਰਭੂ (ਉਸ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।੪।੨੫।੭੬।
O Nanak, the Creator Lord blends us with Himself. ||4||25||76||
 
Aasaa, Fifth Mehl:
 
ਹੇ ਪਿਆਰੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਤੇਰੇ ਸੋਹਣੇ ਚਰਨਾਂ ਨਾਲ ਜੁੜੇ ਰਹਿਣ ਦੀ ਆਸ ਪੈਦਾ ਹੋ ਜਾਂਦੀ ਹੈ,
I long for the Lotus Feet of my Beloved Lord.
 
ਜਮ-ਦੂਤ ਭੀ ਉਸ ਉੱਤੇ ਆਪਣਾ ਜ਼ੋਰ ਨਾਹ ਪੈਂਦਾ ਵੇਖ ਕੇ ਉਸ ਪਾਸੋਂ ਦੂਰ ਭੱਜ ਜਾਂਦੇ ਹਨ ।੧।
The wretched Messenger of Death has run away from me. ||1||
 
ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੇਰੀ ਮਿਹਰ ਹੰੁਦੀ ਹੈ ਉਸ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ,
You enter into my mind, by Your Kind Mercy.
 
ਤੇਰਾ ਨਾਮ ਸਿਮਰਿਆਂ ਉਸ ਦੇ ਸਾਰੇ ਰੋਗ ਨਾਸ ਹੋ ਜਾਂਦੇ ਹਨ ।੧।ਰਹਾਉ।
Meditating on the Naam, the Name of the Lord, all diseases are destroyed. ||1||Pause||
 
ਹੇ ਪ੍ਰਭੂ! ਹੋਰਨਾਂ ਨੂੰ ਤਾਂ (ਇਹ ਜਮ-ਦੂਤ) ਅਨੇਕਾਂ ਕਿਸਮਾਂ ਦੇ ਦੁੱਖ ਦੇਂਦੇ ਹਨ,
Death gives so much pain to others,
 
ਪਰ ਸੇਵਕ ਦੇ ਇਹ ਨੇੜੇ ਭੀ ਨਹੀਂ ਢੁੱਕ ਸਕਦੇ ।੨।
but it cannot even come near Your slave. ||2||
 
ਹੇ ਪ੍ਰਭੂ! ਜਿਸ ਮਨੁੱਖ ਦੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਪੈਦਾ ਹੰੁਦੀ ਹੈ
My mind thirsts for Your Vision;
 
ਉਹ ਮਾਇਆ ਵਲੋਂ ਵੈਰਾਗਵਾਨ ਹੋ ਕੇ ਆਤਮਕ ਅਡੋਲਤਾ ਦੇ ਆਨੰਦ ਵਿਚ ਟਿਕਿਆ ਰਹਿੰਦਾ ਹੈ ।੩।
in peaceful ease and bliss, I dwell in detachment. ||3||
 
ਹੇ ਪ੍ਰਭੂ! (ਆਪਣੇ ਸੇਵਕ) ਨਾਨਕ ਦੀ ਭੀ ਅਰਜ਼ੋਈ ਸੁਣ,
Hear this prayer of Nanak:
 
(ਨਾਨਕ ਨੂੰ ਆਪਣਾ) ਸਿਰਫ਼ ਨਾਮ ਹਿਰਦੇ ਵਿਚ (ਵਸਾਣ ਲਈ) ਦੇਹ ।੪।੨੬।੭੭।
please, infuse Your Name into his heart. ||4||26||77||
 
Aasaa, Fifth Mehl:
 
ਉਸ ਮਨੁੱਖ ਦਾ ਮਨ ਮਾਇਆ ਦੀ ਤ੍ਰਿਸ਼ਨਾ ਵਲੋਂ ਰੱਜ ਜਾਂਦਾ ਹੈ ਉਸ ਦੇ ਮਾਇਆ ਦੇ ਮੋਹ ਦੇ ਸਾਰੇ ਬੰਧਨ ਟੱੁਟ ਜਾਂਦੇ ਹਨ
My mind is satisfied, and my entanglements have been dissolved.
 
(ਹੇ ਭਾਈ! ਜਿਸ ਮਨੁੱਖ ਉੱਤੇ) ਪਿਆਰਾ ਪ੍ਰਭੂ ਦਇਆਵਾਨ ਹੋ ਜਾਂਦਾ ਹੈ।੧।
God has become merciful to me. ||1||
 
(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਮੇਰਾ ਭਾਗ ਜਾਗ ਪਿਆ ਹੈ
By the Grace of the Saints, everything has turned out well.
 
ਮੈਨੂੰ ਉਹ ਮਾਲਕ ਮਿਲ ਪਿਆ ਹੈ ਜਿਸ ਨੂੰ ਕਿਸੇ ਪਾਸੋਂ ਕੋਈ ਡਰ ਨਹੀਂ ਤੇ ਜਿਸ ਦੇ ਘਰ ਵਿਚ ਹਰੇਕ ਚੀਜ਼ ਅਮੁੱਕ ਹੈ ।੧।ਰਹਾਉ।
His House is overflowing with all things; I have met Him, the Fearless Master. ||1||Pause||
 
(ਹੇ ਭਾਈ!) ਦਇਆ-ਸਰੂਪ ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ) ਨਾਮ ਪੱਕਾ ਕਰ ਦਿੱਤਾ
By the Kind Mercy of the Holy Saints, the Naam has been implanted within me.
 
(ਉਸ ਦੇ ਅੰਦਰੋਂ) ਬੜੀ ਡਰਾਉਣੀ (ਮਾਇਆ ਦੀ) ਭੁੱਖ ਦੂਰ ਹੋ ਗਈ ।੨।
The most dreadful desires have been eliminated. ||2||
 
(ਹੇ ਭਾਈ!) ਠਾਕੁਰ-ਪ੍ਰਭੂ ਨੇ ਜਿਸ ਨੂੰ ਆਪਣੇ ਸੇਵਕ ਨਾਮ ਦੀ ਦਾਤਿ ਬਖ਼ਸ਼ੀ
My Master has given me a gift;
 
(ਉਸ ਦੇ ਮਨ ਵਿਚੋਂ ਤ੍ਰਿਸ਼ਨਾ ਦੀ) ਸੜਨ ਬੁੱਝ ਗਈ ਉਸ ਦੇ ਮਨ ਵਿਚ ਠੰਢ ਪੈ ਗਈ ।੩।
the fire has been extinguished, and my mind is now at peace. ||3||
 
ਹੇ ਨਾਨਕ! (ਦੁਨੀਆ ਦੇ ਖ਼ਜ਼ਾਨਿਆਂ ਵਾਸਤੇ ਉਸ ਦੀ) ਢੂੰਢ ਦੂਰ ਹੋ ਗਈ, ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕ ਗਿਆ
My search has ended, and my mind is absorbed in celestial bliss.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by