ਹੇ ਨਾਨਕ! (ਉੱਚੇ ਆਤਮਕ ਜੀਵਨ ਵਾਲੇ ਗੁਣ, ਮਾਨੋ) ਹੀਰੇ ਜਵਾਹਰ ਹਨ, ਪਰਮਾਤਮਾ ਦਾ ਨਾਮ ਜਪ ਕੇ ਮਨੁੱਖ ਦੇ ਅੰਦਰ ਇਹਨਾਂ ਦੇ ਖ਼ਜ਼ਾਨੇ ਭਰ ਜਾਂਦੇ ਹਨ
My treasure-house is overflowing with rubies and jewels;
 
ਤੇ ਕਦੇ ਇਹਨਾਂ ਦੀ ਥੁੜ ਨਹੀਂ ਹੁੰਦੀ ।
I meditate on the Formless Lord, and so they never run short.
 
ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਜਲ ਹੈ, ਜੇਹੜਾ ਭੀ ਮਨੁੱਖ ਇਹ ਨਾਮ-ਜਲ ਪੀਂਦਾ ਹੈ
How rare is that humble being, who drinks in the Ambrosial Nectar of the Word of the Shabad.
 
ਹੇ ਨਾਨਕ! ਉਸ ਦੀ ਸਭ ਤੋਂ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ ।੨।੪੧।੯੨।
O Nanak, he attains the state of highest dignity. ||2||41||92||
 
Aasaa, Seventh House, Fifth Mehl:
 
(ਹੇ ਭਾਈ! ਅੰਗ-ਸੰਗ ਵੱਸਦੇ ਗੁਰੂ ਦੀ ਹੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਹਾਂ (ਇਸ ਤਰ੍ਹਾਂ ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਰਿਹਾ ਹਾਂ)
Meditate continually on the Name of the Lord within your heart.
 
ਆਪਣੇ ਸੰਗੀਆਂ ਸਾਥੀਆਂ (ਗਿਆਨ-ਇੰਦ੍ਰਿਆਂ) ਨੂੰ ਪਾਰ ਲੰਘਾਣ ਜੋਗਾ ਬਣ ਰਿਹਾ ਹਾਂ ।੧।
Thus you shall save all your companions and associates. ||1||
 
(ਹੇ ਭਾਈ! ਮੇਰਾ) ਗੁਰੂ ਸਦਾ ਮੇਰੇ ਨਾਲ ਵੱਸਦਾ ਹੈ ਮੇਰੇ ਅੰਗ-ਸੰਗ ਰਹਿੰਦਾ ਹ
My Guru is always with me, near at hand.
 
(ਗੁਰੂ ਦੀ ਹੀ ਕਿਰਪਾ ਨਾਲ) ਮੈਂ ਉਸ (ਪਰਮਾਤਮਾ) ਨੂੰ ਸਦਾ ਸਿਮਰ ਕੇ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ।੧।
Meditating, meditating in remembrance on Him, I cherish Him forever. ||1||Pause||
 
(ਹੇ ਪ੍ਰਭੂ! ਇਹ ਤੇਰੇ ਮਿਲਾਏ ਹੋਏ ਗੁਰੂ ਦੀ ਮੇਹਰ ਹੈ ਕਿ) ਮੈਨੂੰ ਤੇਰਾ ਕੀਤਾ ਹੋਇਆ ਹਰੇਕ ਕੰਮ ਚੰਗਾ ਲੱਗ ਰਿਹਾ ਹੈ
Your actions seem so sweet to me.
 
ਤੇ (ਤੇਰਾ ਦਾਸ) ਨਾਨਕ ਤੇਰੇ ਪਾਸੋਂ ਸਭ ਤੋਂ ਕੀਮਤੀ ਵਸਤ ਤੇਰਾ ਨਾਮ ਮੰਗ ਰਿਹਾ ਹੈ ।੨।੪੨।੯੩।
Nanak begs for the treasure of the Naam, the Name of the Lord. ||2||42||93||
 
Aasaa, Fifth Mehl:
 
ਹੇ ਭਾਈ! (ਜੇਹੜਾ ਭੀ ਮਨੁੱਖ ਨਿਮ੍ਰਤਾ ਧਾਰ ਕੇ ਗੁਰੂ ਦੀ ਸੰਗਤਿ ਕਰਦਾ ਹੈ) ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ
The world is saved by the Saadh Sangat, the Company of the Holy.
 
(ਕਿਉਂਕਿ) ਪਰਮਾਤਮਾ ਦਾ ਨਾਮ ਉਸ ਦੇ ਮਨ ਦਾ ਆਸਰਾ ਬਣਿਆ ਰਹਿੰਦਾ ਹੈ ।੧।
The Name of the Lord is the Support of the mind. ||1||
 
ਪਿਆਰੇ ਗੁਰਦੇਵ ਦੇ ਸੋਹਣੇ ਕੋਮਲ ਚਰਨ
The Saints worship and adore the Lotus Feet of the Divine Guru;
 
ਹਰੀ ਦੇ ਸੰਤ ਜਨ ਪ੍ਰੀਤਿ ਨਾਲ, ਪਿਆਰ ਨਾਲ ਪੂਜਦੇ ਰਹਿੰਦੇ ਹਨ ।੧।ਰਹਾਉ।
they love the Beloved Lord. ||1||Pause||
 
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਤੇ (ਪੂਰਬਲੇ ਜਨਮਾਂ ਦੇ ਕਰਮਾਂ ਦਾ) ਲਿਖਿਆ ਲੇਖ ਜਾਗ ਪੈਂਦਾ ਹੈ
She who has such good destiny written upon her forehead,
 
ਉਸ ਨੂੰ ਮਿਲੀ ਇਹ ਸੁਭਾਗਤਾ (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸਦਾ ਲਈ ਕਾਇਮ ਰਹਿੰਦੀ ਹੈ ।੨।੪੩।੯੪।
says Nanak, is blessed with the eternal happy marriage with the Lord. ||2||43||94||
 
Aasaa, Fifth Mehl:
 
(ਹੇ ਸਖੀ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਮੈਨੂੰ ਪ੍ਰਭੂ-ਪਤੀ ਦੀ ਰਜ਼ਾ ਮਿੱਠੀ ਲੱਗ ਰਹੀ ਹੈ
The Order of my Husband Lord seems so sweet to me.
 
(ਤਦੋਂ ਤੋਂ) ਪ੍ਰਭੂ-ਪਤੀ ਨੇ ਮੇਰਾ ਹਿਰਦਾ-ਘਰ ਮੱਲ ਕੇ ਬੈਠੀ ਮੇਰੀ ਸੌਂਕਣ (ਮਾਇਆ) ਤੋਂ ਖ਼ਲਾਸੀ ਕਰਾ ਦਿੱਤੀ ਹੈ ।
My Husband Lord has driven out the one who was my rival.
 
ਪਿਆਰੇ ਨੇ ਸੁਹਾਗਣ ਬਣਾ ਕੇ ਮੈਨੂੰ (ਮੇਰੇ ਆਤਮਕ ਜੀਵਨ ਨੂੰ) ਸੁੰਦਰ ਬਣਾ ਦਿੱਤਾ ਹੈ
My Beloved Husband has decorated me, His happy soul-bride.
 
ਤੇ ਮੇਰੇ ਮਨ ਦੀ (ਤ੍ਰਿਸ਼ਨਾ ਦੀ) ਤਪਸ਼ ਦੂਰ ਕਰ ਦਿੱਤੀ ਹੈ ।੧।
He has quieted the burning thirst of my mind. ||1||
 
(ਹੇ ਸਖੀ!) ਮੇਰੇ ਭਾਗ ਜਾਗ ਪਏ ਹਨ (ਕਿ ਗੁਰੂ ਦੀ ਕਿਰਪਾ ਨਾਲ) ਮੈਂ ਪਿਆਰੇ (ਪ੍ਰਭੂ-ਪਤੀ) ਦੀ ਰਜ਼ਾ (ਮਿੱਠੀ ਕਰ ਕੇ) ਮੰਨਣੀ ਸ਼ੁਰੂ ਕਰ ਦਿੱਤੀ ਹੈ,
It is good that I submitted to the Will of my Beloved Lord.
 
ਹੁਣ ਮੇਰੇ ਇਸ ਹਿਰਦੇ-ਘਰ ਵਿਚ ਵੱਸਦੇ ਸੁਖ ਤੇ ਆਤਮਕ ਅਡੋਲਤਾ ਨਾਲ ਮੇਰੀ ਡੂੰਘੀ ਸਾਂਝ ਬਣ ਗਈ ਹੈ ।੧।ਰਹਾਉ।
I have realized celestial peace and poise within this home of mine. ||Pause||
 
(ਹੇ ਸਖੀ! ਹੁਣ) ਮੈਂ ਪਿਆਰੇ ਪ੍ਰਭੂ-ਪਤੀ ਦੀ ਦਾਸੀ ਬਣ ਗਈ ਹਾਂ ਸੇਵਾਦਾਰਨੀ ਬਣ ਗਈ ਹਾਂ ।
I am the hand-maiden, the attendant of my Beloved Lord.
 
(ਹੇ ਸਖੀ! ਮੇਰਾ) ਉਹ (ਪਤੀ) ਕਦੇ ਮਰਨ ਵਾਲਾ ਨਹੀਂ, ਅਪਹੁੰਚ ਤੇ ਬੇਅੰਤ ਹੈ ।
He is eternal and imperishable, inaccessible and infinite.
 
(ਹੇ ਸਖੀ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਪੱਖਾ (ਹੱਥ ਵਿਚ) ਫੜ ਕੇ ਉਸ ਦੇ ਪੈਰਾਂ ਵਿਚ ਖਲੋ ਕੇ ਮੈਂ ਉਸ ਪਿਆਰੇ ਨੂੰ ਝੱਲਦੀ ਰਹਿੰਦੀ ਹਾਂ
Holding the fan, sitting at His Feet, I wave it over my Beloved.
 
(ਤਦੋਂ ਤੋਂ ਮੇਰੇ ਆਤਮਕ ਜੀਵਨ ਦੀਆਂ ਜੜ੍ਹਾਂ) ਕੱਟਣ ਵਾਲੇ ਕਾਮਾਦਿਕ ਪੰਜੇ ਵੈਰੀ ਭੱਜ ਗਏ ਹਨ ।੨।
The five demons who tortured me have run away. ||2||
 
ਹੇ ਸਖੀ!) ਨਾਹ ਮੇਰਾ ਕੋਈ ਉੱਚਾ ਖ਼ਾਨਦਾਨ ਹੈ, ਨਾਹ (ਕਿਸੇ ਗੁਣਾਂ ਦੀ ਬਰਕਤਿ ਨਾਲ) ਮੈਂ ਸੋਭਾ ਦੀ ਮਾਲਕ ਹਾਂ,
I am not from a noble family, and I am not beautiful.
 
ਮੈਨੂੰ ਪਤਾ ਨਹੀਂ ਮੈਂ ਕਿਵੇਂ ਪ੍ਰਭੂ-ਪਤੀ ਨੂੰ ਚੰਗੀ ਲੱਗ ਰਹੀ ਹਾਂ
What do I know? Why am I pleasing to my Beloved?
 
ਮੈਨੂੰ ਅਨਾਥ ਨੂੰ ਗ਼ਰੀਬਣੀ ਨੂੰ ਨਿਮਾਣੀ ਨੂੰ
I am a poor orphan, destitute and dishonored.
 
(ਹੇ ਸਖੀ! ਇਹ ਗੁਰੂ ਪਾਤਿਸ਼ਾਹ ਦੀ ਹੀ ਮੇਹਰ ਹੈ ਕਿ) ਕੰਤ-ਪ੍ਰਭੂ ਨੇ (ਬਾਹੋਂ) ਫੜ ਕੇ ਆਪਣੀ ਰਾਣੀ ਬਣਾ ਲਿਆ ਹੈ ।੩।
My Husband took me in, and made me His queen. ||3||
 
(ਹੇ ਸਹੇਲੀਏ! ਜਦੋਂ ਤੋਂ) ਮੈਨੂੰ ਮੇਰਾ ਸੱਜਣ ਪ੍ਰੀਤਮ ਮਿਲਿਆ ਹੈ,
When I saw my Beloved's face before me,
 
ਮੇਰੇ ਅੰਦਰ ਆਨੰਦ ਬਣ ਰਿਹਾ ਹੈ ਆਤਮਕ ਅਡੋਲਤਾ ਪੈਦਾ ਹੋ ਗਈ ਹੈ, ਮੇਰੇ ਭਾਗ ਜਾਗ ਪਏ ਹਨ ।
I became so happy and peaceful; my married life was blessed.
 
ਹੇ ਨਾਨਕ! ਆਖ—(ਹੇ ਸਹੇਲੀਏ! ਪ੍ਰਭੂ-ਪਤੀ ਦੇ ਮਿਲਾਪ ਦੀ) ਮੇਰੀ ਆਸ ਪੂਰੀ ਹੋ ਗਈ ਹੈ
Says Nanak, my desires are fulfilled.
 
ਸਤਿਗੁਰੂ ਨੇ ਹੀ ਮੈਨੂੰ ਗੁਣਾਂ ਦੇ ਖ਼ਜ਼ਾਨੇ ਉਸ ਪ੍ਰਭੂ ਨਾਲ ਮਿਲਾਇਆ ਹੈ ।੪।੧।੯੫।
The True Guru has united me with God, the treasure of excellence. ||4||1||95||
 
Aasaa, Fifth Mehl:
 
(ਹੇ ਭਾਈ! ਉਸ ਮਾਇਆ-ਇਸਤ੍ਰੀ ਦੇ) ਮੱਥੇ ਉਤੇ ਤ੍ਰਿਊੜੀ (ਪਈ ਰਹਿੰਦੀ) ਹੈ ਉਸ ਦੀ ਨਿਗਾਹ ਗੁੱਸੇ ਨਾਲ ਭਰੀ ਰਹਿੰਦੀ ਹੈ
A frown creases her forehead, and her look is evil.
 
ਉਹ (ਸਦਾ) ਕੌੜਾ ਬੋਲਦੀ ਹੈ, ਜੀਭ ਦੀ ਖਰ੍ਹਵੀ ਹੈ
Her speech is bitter, and her tongue is rude.
 
(ਸਾਰੇ ਜਗਤ ਦੇ ਆਤਮਕ ਜੀਵਨ ਨੂੰ ਹੜੱਪ ਕਰ ਕੇ ਭੀ) ਉਹ ਭੁੱਖੀ ਟਿਕੀ ਰਹਿੰਦੀ ਹੈ (ਜਗਤ ਵਿਚ ਆ ਰਹੇ ਸਭ ਜੀਵਾਂ ਨੂੰ ਹੜੱਪ ਕਰਨ ਲਈ ਤਿਆਰ ਰਹਿੰਦੀ ਹੈ) ਉਹ (ਮਾਇਆ-ਇਸਤ੍ਰੀ) ਪ੍ਰਭੂ-ਪਤੀ ਨੂੰ ਕਿਤੇ ਦੂਰ-ਵੱਸਦਾ ਸਮਝਦੀ ਹੈ (ਪ੍ਰਭੂ-ਪਤੀ ਦੀ ਪਰਵਾਹ ਨਹੀਂ ਕਰਦੀ) ।੧।
She is always hungry, and she believes her Husband to be far away. ||1||
 
ਹੇ ਮੇਰੇ ਵੀਰ! ਪਰਮਾਤਮਾ ਨੇ (ਮਾਇਆ) ਇਕ ਅਜੇਹੀ ਇਸਤ੍ਰੀ ਪੈਦਾ ਕੀਤੀ ਹੋਈ ਹੈ
Such is Maya, the woman, which the One Lord has created.
 
ਕਿ ਉਸ ਨੇ ਸਾਰੇ ਜਗਤ ਨੂੰ ਖਾ ਲਿਆ ਹੈ (ਆਪਣੇ ਕਾਬੂ ਵਿਚ ਕੀਤਾ ਹੋਇਆ ਹੈ), ਮੈਨੂੰ ਤਾਂ ਗੁਰੂ ਨੇ (ਉਸ ਮਾਇਆ-ਇਸਤ੍ਰੀ ਤੋਂ) ਬਚਾ ਰੱਖਿਆ ਹੈ ।੧।ਰਹਾਉ।
She is devouring the whole world, but the Guru has saved me, O my Siblings of Destiny. ||Pause||
 
ਹੇ ਭਾਈ! ਮਾਇਆ-ਇਸਤ੍ਰੀ ਨੇ) ਠਗਬੂਟੀ ਖਵਾ ਕੇ ਸਾਰੇ ਜਗਤ ਨੂੰ ਆਪਣੀ ਤੱਕ ਵਿਚ ਰੱਖਿਆ ਹੋਇਆ ਹ
Administering her poisons, she has overcome the whole world.
 
(ਜੀਵਾਂ ਦੀ ਕੀਹ ਪਾਇਆਂ ਹੈ? ਉਸ ਨੇ ਤਾਂ) ਬ੍ਰਹਮਾ ਨੂੰ ਵਿਸ਼ਨੂੰ ਨੂੰ ਸ਼ਿਵ ਨੂੰ ਆਪਣੇ ਮੋਹ ਵਿਚ ਫਸਾਇਆ ਹੋਇਆ ਹੈ ।
She has bewitched Brahma, Vishnu and Shiva.
 
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿੰਦੇ ਹਨ ਉਹ (ਉਸ ਤੋਂ ਬਚ ਕੇ) ਸੋਹਣੇ ਆਤਮਕ ਜੀਵਨ ਵਾਲੇ ਬਣੇ ਰਹਿੰਦੇ ਹਨ ।੨।
Only those Gurmukhs who are attuned to the Naam are blessed. ||2||
 
ਹੇ ਭਾਈ! ਅਨੇਕਾਂ ਲੋਕ) ਵਰਤ ਰੱਖ ਰੱਖ ਕੇ ਧਾਰਮਿਕ ਨੇਮ ਨਿਬਾਹ ਨਿਬਾਹ ਕੇ ਤੇ (ਕੀਤੇ ਪਾਪਾਂ ਦਾ ਪ੍ਰਭਾਵ ਮਿਟਾਣ ਲਈ) ਪਛੁਤਾਵੇ ਵਜੋਂ ਧਾਰਮਿਕ ਰਸਮਾਂ ਕਰ ਕਰ ਕੇ ਥੱਕ ਗਏ,
Performing fasts, religious observances and atonements, the mortals have grown weary.
 
ਅਨੇਕਾਂ ਤੀਰਥਾਂ ਉਤੇ ਸਾਰੀ ਧਰਤੀ ਉਤੇ ਭਉਂ ਚੁਕੇ (ਪਰ ਇਸ ਮਾਇਆ-ਇਸਤ੍ਰੀ ਤੋਂ ਨਾਹ ਬਚ ਸਕੇ)
They wander over the entire planet, on pilgrimages to the banks of sacred rivers.
 
(ਹੇ ਭਾਈ!) ਸਿਰਫ਼ ਉਹੀ ਬੰਦੇ ਬਚਦੇ ਹਨ ਜੇਹੜੇ ਗੁਰੂ ਦੀ ਸਰਨ ਪੈਂਦੇ ਹਨ ।੩।
But they alone are saved, who seek the Sanctuary of the True Guru. ||3||
 
(ਹੇ ਭਾਈ!) ਸਾਰਾ ਜਗਤ ਮਾਇਆ ਦੇ ਮੋਹ ਵਿਚ ਬੱਝਾ ਪਿਆ ਹੈ,
Attached to Maya, the whole world is in bondage.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਹਉਮੈ ਵਿਚ ਖ਼ੁਆਰ ਹੁੰਦਾ ਰਹਿੰਦਾ ਹੈ
The foolish self-willed manmukhs are consumed by their egotism.
 
ਹੇ ਨਾਨਕ! (ਆਖ—) ਹੇ ਗੁਰੂ! ਮੈਨੂੰ ਤੂੰ ਹੀ ਮੇਰੀ ਬਾਂਹ ਫੜ ਕੇ (ਇਸ ਦੇ ਪੰਜੇ ਤੋਂ) ਬਚਾਇਆ ਹੈ ।੪।੨।੯੬।
Taking me by the arm, Guru Nanak has saved me. ||4||2||96||
 
Aasaa, Fifth Mehl:
 
ਹੇ ਮਾਲਕ-ਪ੍ਰਭੂ! ਜਦੋਂ (ਕਿਸੇ ਜੀਵ ਦੇ ਮਨ ਵਿਚੋਂ) ਤੂੰ ਵਿਸਰ ਜਾਂਦਾ ਹੈਂ ਤਾਂ ਉਸ ਨੂੰ ਸਾਰੇ ਦੁੱਖ ਆ ਘੇਰਦੇ ਹਨ,
Everything is painful, when one forgets the Lord Master.
 
ਉਹ ਜੀਵ ਲੋਕ ਪਰਲੋਕ ਵਿਚ ਕਿਸੇ ਕੰਮ ਨਹੀਂ ਆਉਂਦਾ (ਉਸ ਦਾ ਜੀਵਨ ਵਿਅਰਥ ਹੋ ਜਾਂਦਾ ਹੈ) ।੧।
Here and hereafter, such a mortal is useless. ||1||
 
(ਤੇਰੇ) ਸੰਤ ਜਨ ਤੇਰਾ ਹਰਿ-ਨਾਮ ਸਿਮਰ ਸਿਮਰ ਕੇ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜੇ ਰਹਿੰਦੇ ਹਨ
The Saints are satisfied, meditating on the Lord, Har, Har.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by