ਜਿਸ ਮਨੁੱਖ ਦੇ ਅੰਦਰ ਗੁਰੂ ਦਾ ਸਬਦ ਇਕ-ਰਸ ਟਿਕਿਆ ਰਹੇ ਉਹ ਮਨੁੱਖ (ਮਾਇਆ ਦੇ ਮੋਹ ਦੇ) ਵੱਡੇ ਜਾਲ (ਵਿਚ ਫਸਣ) ਤੋਂ ਬਚਿਆ ਰਹਿੰਦਾ ਹੈ ।੨।
They escape from the great noose of death; they are permeated with the Word of the Guru's Shabad. ||2||
 
ਹੇ ਭਾਈ! ਮੈਂ ਇਹ ਦੱਸਣ-ਯੋਗ ਨਹੀਂ ਹਾਂ ਕਿ ਗੁਰੂ ਕੇਡਾ ਵੱਡਾ (ਉੱਚ-ਆਤਮਾ) ਹੈ, ਗੁਰੂ ਬਿਬੇਕ ਦਾ ਸਰੋਵਰ ਹੈ ਗੁਰੂ ਉੱਚੇ ਆਚਰਨ ਦਾ ਸਰੋਵਰ ਹੈ,
How can I chant the Glorious Praises of the Guru? The Guru is the ocean of Truth and clear understanding.
 
ਗੁਰੂ ਉਹ ਪੂਰਨ ਪਰਮੇਸਰ (ਦਾ ਰੂਪ) ਹੈ ਜੇਹੜਾ ਸਭ ਦਾ ਮੁੱਢ ਹੈ ਜਿਹੜਾ ਜੁਗਾਂ ਦੇ ਆਦਿ ਤੋਂ ਹੈ ਜੇਹੜਾ ਹਰੇਕ ਜੁਗ ਵਿਚ ਮੌਜੂਦ ਹੈ ।੩।
He is the Perfect Transcendent Lord, from the very beginning, and throughout the ages. ||3||
 
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਦੇ ਰਹੋ, ਆਪਣੇ ਮਨ ਨੂੰ ਪਰਮਾਤਮਾ ਦੇ ਪ੍ਰੇਮ-ਰੰਗ ਨਾਲ ਰੰਗੀ ਰੱਖ
Meditating on the Naam, the Name of the Lord, forever and ever, my mind is filled with the Love of the Lord, Har, Har.
 
(ਇਹ ਨਾਮ ਮਿਲਣਾ ਗੁਰੂ ਪਾਸੋਂ ਹੀ ਹੈ, ਉਹ ਗੁਰੂ) ਮੈਂ ਨਾਨਕ ਦੇ ਅੰਗ-ਸੰਗ ਵੱਸਦਾ ਹੈ, ਗੁਰੂ ਹੀ ਮੇਰੀ ਜਿੰਦ ਹੈ ਗੁਰੂ ਹੀ ਮੇਰੇ ਪ੍ਰਾਣ ਹੈ, ਗੁਰੂ ਹੀ ਮੇਰਾ ਧਨ ਹੈ ।੪।੨।੧੦੪।
The Guru is my soul, my breath of life, and wealth; O Nanak, He is with me forever. ||4||2||104||
 
Aasaa, Fifth Mehl:
 
ਹੇ ਮਾਂ! ਜਦੋਂ ਉਹ ਬੇਅੰਤ ਅਲੱਖ ਖਸਮ-ਪ੍ਰਭੂ ਰਤਾ ਕੁ ਸਮੇ ਵਾਸਤੇ ਭੀ ਮੇਰੇ ਮਨ ਵਿਚ ਆ ਵੱਸਦਾ ਹੈ
If the Invisible and Infinite Lord dwells within my mind, even for a moment,
 
ਮੇਰਾ ਹਰੇਕ ਦੁੱਖ-ਦਰਦ ਮੇਰਾ ਹਰੇਕ ਰੋਗ ਸਭ ਦੂਰ ਹੋ ਜਾਂਦਾ ਹੈ ।੧।
then all my pains, troubles, and diseases vanish. ||1||
 
ਹੇ ਮਾਂ! ਮੈਂ ਆਪਣੇ ਖਸਮ-ਪ੍ਰਭੂ ਤੋਂ ਕੁਰਬਾਨ ਜਾਂਦੀ ਹਾਂ,
I am a sacrifice to my Lord Master.
 
ਉਸ ਦਾ ਨਾਮ ਜਪਣ ਨਾਲ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਆਨੰਦ ਪੈਦਾ ਹੋ ਜਾਂਦਾ ਹੈ ।੧।ਰਹਾਉ।
Meditating on Him, a great joy wells up within my mind and body. ||1||Pause||
 
ਹੇ ਮਾਂ! ਜਦੋਂ ਉਸ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਦੀ ਮੈਂ ਥੋੜੀ ਜਿਤਨੀ ਹੀ ਸਿਫ਼ਤਿ-ਸਾਲਾਹ ਸੁਣਦੀ ਹਾਂ
I have heard only a little bit of news about the True Lord Master.
 
ਤਾਂ ਮੈਂ ਇਤਨਾ ਉੱਚਾ ਸੁਖ ਅਨੁਭਵ ਕਰਦੀ ਹਾਂ ਕਿ ਮੈਂ ਉਸ ਦਾ ਮੁੱਲ ਨਹੀਂ ਦੱਸ ਸਕਦੀ ।੨।
I have obtained the peace of all peace, O my mother; I cannot estimate its worth. ||2||
 
ਹੇ ਮੇਰੀ ਮਾਂ! ਮੇਰਾ ਉਹ ਸਾਈਂ ਮੇਰੀਆਂ ਅੱਖਾਂ ਨੂੰ ਪਿਆਰਾ ਲੱਗਦਾ ਹੈ ਉਸ ਨੂੰ ਵੇਖ ਕੇ ਮੈਂ ਮਸਤ ਹੋ ਜਾਂਦੀ ਹਾਂ ।
He is so beautiful to my eyes; beholding Him, I have been bewitched.
 
ਹੇ ਮਾਂ! ਮੇਰੇ ਵਿਚ ਕੋਈ ਗੁਣ ਨਹੀਂ, ਫਿਰ ਭੀ ਉਸ ਨੇ ਆਪ ਹੀ ਮੈਨੂੰ ਆਪਣੇ ਲੜ ਲਾ ਰੱਖਿਆ ਹੈ ।੩।
I am worthless, O my mother; He Himself has attached me to the hem of His robe. ||3||
 
ਹੇ ਮਾਂ! ਉਹ ਮੇਰਾ ਪਾਤਿਸ਼ਾਹ ਨਿਰਾ ਸੰਸਾਰ ਵਿਚ ਹੀ ਨਹੀਂ ਵੱਸ ਰਿਹਾ ਉਹ ਤਾਂ) ਇਸ ਦਿੱਸਦੇ ਸੰਸਾਰ ਤੋਂ ਬਾਹਰ ਭੀ ਹਰ ਥਾਂ ਹੈ, ਵੇਦ ਕਤੇਬ ਆਦਿਕ ਕੋਈ ਧਰਮ-ਪੁਸਤਕ ਉਸ ਦਾ ਸਰੂਪ ਬਿਆਨ ਨਹੀਂ ਕਰ ਸਕਦੇ ।
He is beyond the world of the Vedas, the Koran and the Bible.
 
(ਉਂਞ, ਹੇ ਮਾਂ!) ਮੈਂ ਨਾਨਕ ਦਾ ਪਾਤਿਸ਼ਾਹ ਹਰ ਥਾਂ ਪ੍ਰਤੱਖ ਦਿੱਸ ਰਿਹਾ ਹੈ ।੪।੩।੧੦੫।
The Supreme King of Nanak is immanent and manifest. ||4||3||105||
 
Aasaa, Fifth Mehl:
 
ਹੇ ਪ੍ਰਭੂ! ਤੇਰੇ ਲੱਖਾਂ ਹੀ ਭਗਤ ਤੈਨੂੰ ‘ਪਿਆਰਾ, ਪਿਆਰਾ’ ਆਖ ਕੇ ਤੇਰਾ ਨਾਮ ਜਪਦੇ ਹਨ ਤੇਰੀ ਅਰਾਧਨਾ ਕਰਦੇ ਹਨ
Tens of thousands of devotees worship and adore You, chanting, "Beloved, Beloved."
 
(ਉਹਨਾਂ ਦੇ ਸਾਹਮਣੇ ਮੈਂ ਤਾਂ) ਗੁਣ-ਹੀਣ ਵਿਕਾਰੀ ਜੀਵ ਹਾਂ, (ਹੇ ਪ੍ਰਭੂ!) ਮੈਂ ਤੈਨੂੰ ਕਿਸ ਤਰੀਕੇ ਨਾਲ ਮਿਲਾਂ? ।੧।
How shall You unite me, the worthless and corrupt soul, with Yourself. ||1||
 
ਹੇ ਗੋਵਿੰਦ! ਹੇ ਗੁਪਾਲ! ਹੇ ਦਇਆਲ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ ।
You are my Support, O Merciful God, Lord of the Universe, Sustainer of the World.
 
ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਪੈਦਾ ਕੀਤੀ ਹੋਈ ਹੈ ।੧।ਰਹਾਉ।
You are the Master of all; the entire creation is Yours. ||1||Pause||
 
ਹੇ ਪ੍ਰਭੂ! ਤੂੰ ਆਪਣੇ ਸੰਤਾਂ ਦੀ ਸਹਾਇਤਾ ਕਰਨ ਵਾਲਾ ਹੈਂ ਤੇਰੇ ਸੰਤ ਤੈਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ,
You are the constant help and support of the Saints, who behold You Ever-present.
 
ਪਰ ਜੇਹੜੇ (ਭਾਗ-ਹੀਣ ਤੇਰੇ) ਨਾਮ ਤੋਂ ਵਾਂਜੇ ਹੋਏ ਹਨ ਉਹ (ਵਿਕਾਰਾਂ ਵਿਚ ਹੀ) ਝੁਰ ਝੁਰ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ ।੨।
Those who lack the Naam, the Name of the Lord, shall die, engulfed in sorrow and pain. ||2||
 
ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਦਾਸਾਂ ਦਾ ਦਾਸ ਹੋਣ ਦੇ ਭਾਵ ਵਿਚ ਟਿਕੇ ਰਹਿੰਦੇ ਹਨ ਉਹਨਾਂ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹ
Those servants, who lovingly perform the Lord's service, are freed from the cycle of reincarnation.
 
ਪਰ ਜਿਨ੍ਹਾਂ (ਮੰਦ-ਭਾਗੀਆਂ) ਨੂੰ ਤੇਰਾ ਨਾਮ ਭੁੱਲਾ ਰਹਿੰਦਾ ਹੈ ਉਹਨਾਂ ਦਾ ਹਾਲ ਭੈੜਾ ਹੀ ਟਿਕਿਆ ਰਹਿੰਦਾ ਹੈ ।੩।
What shall be the fate of those who forget the Naam? ||3||
 
ਹੇ ਭਾਈ!) ਜਿਵੇਂ ਖੁਲ੍ਹਾ ਰਹਿ ਕੇ ਹਰੀਆਂ ਖੇਤੀਆਂ ਚੁਗਣ ਵਾਲਾ ਕੋਈ ਪਸ਼ੂ (ਅਵਾਰਾ ਭੌਂਦਾ ਫਿਰਦਾ) ਹੈ ਤਿਵੇਂ ਸਾਰਾ ਜਗਤ (ਵਿਕਾਰਾਂ ਪਿੱਛੇ ਭਟਕ ਰਿਹਾ ਹੈ) ।
As are the cattle which have strayed, so is the entire world.
 
ਹੇ ਨਾਨਕ! (ਆਖ—) ਹੇ ਪ੍ਰਭੂ! (ਮੇਰੇ ਵਿਕਾਰਾਂ ਵਾਲੇ) ਬੰਧਨ ਕੱਟ ਕੇ ਮੈਨੂੰ ਤੂੰ ਆਪ ਆਪਣੇ ਚਰਨਾਂ ਵਿਚ ਜੋੜੀ ਰੱਖ ।੪।੪।੧੦੬।
O God, please cut away Nanak's bonds, and unite him with Yourself. ||4||4||106||
 
Aasaa, Fifth Mehl:
 
ਹੇ ਭਾਈ! ਸਾਰੇ (ਸੰਸਾਰਕ) ਪਦਾਰਥਾਂ (ਦਾ ਮੋਹ) ਭੁਲਾ ਕੇ ਸਿਰਫ਼ ਇਕ ਪਰਮਾਤਮਾ ਦਾ ਧਿਆਨ ਧਰ
Forget all other things, and dwell upon the Lord alone.
 
(ਦੁਨੀਆ ਦੀਆਂ ਮਲਕੀਅਤਾਂ ਦਾ) ਝੂਠਾ ਮਾਣ (ਆਪਣੇ ਮਨ ਵਿਚੋਂ) ਦੂਰ ਕਰ ਦੇ, ਆਪਣਾ ਮਨ (ਪਰਮਾਤਮਾ ਅੱਗੇ) ਭੇਟਾ ਕਰ ਦੇ, ਆਪਣਾ ਹਿਰਦਾ (ਪ੍ਰਭੂ-ਚਰਨਾਂ ਵਿਚ) ਭੇਟਾ ਕਰ ਦੇ ।੧।
Lay aside your false pride, and dedicate your mind and body to Him. ||1||
 
ਹੇ ਸਿਰਜਣਹਾਰ ਪ੍ਰਭੂ! ਅੱਠੇ ਪਹਰ ਤੈਨੂੰ ਸਾਲਾਹ ਕੇ (ਤੇਰੀ ਸਿਫ਼ਤਿ-ਸਾਲਾਹ ਕਰ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੰੁਦਾ ਹੈ
Twenty-four hours a day, praise the Creator Lord.
 
ਮੇਰੇ ਉੱਤੇ ਮੇਹਰ ਕਰ ਮੈਨੂੰ (ਤੇਰੀ ਸਿਫ਼ਤਿ-ਸਾਲਾਹ ਦੀ) ਦਾਤਿ ਮਿਲ ਜਾਏ ।੧।ਰਹਾਉ।
I live by Your bountiful gifts - please, shower me with Your Mercy! ||1||Pause||
 
ਹੇ ਭਾਈ! ਉਹੀ ਕੰਮ ਕਰਿਆ ਕਰ ਜਿਸ ਕੰਮ ਦੀ ਰਾਹੀਂ (ਲੋਕ ਪਰਲੋਕ ਵਿਚ) ਤੇਰਾ ਮੂੰਹ ਰੋਸ਼ਨ ਰਹੇ ।
So, do that work, by which your face shall be made radiant.
 
(ਪਰ,) ਹੇ ਪ੍ਰਭੂ! ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਉਹੀ ਮਨੁੱਖ ਜੁੜਦਾ ਹੈ ਜਿਸ ਨੂੰ ਤੂੰ ਆਪ ਇਹ ਦਾਤਿ ਦੇਂਦਾ ਹੈਂ ।੨।
He alone becomes attached to the Truth, O Lord, unto whom You give it. ||2||
 
ਹੇ ਭਾਈ! (ਆਤਮਕ ਜੀਵਨ ਦੀ ਉਸਾਰੀ ਵਾਲੇ) ਉਸ (ਹਿਰਦੇ-) ਘਰ ਨੂੰ ਸੋਹਣਾ ਬਣਾ ਜੋ ਫਿਰ ਕਦੇ ਭੀ ਢਹਿ ਨਹੀਂ ਸਕਦਾ ।
So build and adorn that house, which shall never be destroyed.
 
ਹੇ ਭਾਈ! ਇਕ ਪਰਮਾਤਮਾ ਨੂੰ ਹੀ ਆਪਣੇ ਚਿੱਤ ਵਿਚ ਵਸਾਈ ਰੱਖ ਉਹ ਪਰਮਾਤਮਾ ਕਦੇ ਭੀ ਨਹੀਂ ਮਰਦਾ ।੩।
Enshrine the One Lord within your consciousness; He shall never die. ||3||
 
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਨੂੰ ਚੰਗੇ ਲੱਗ ਪੈਂਦੇ ਹਨ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ
The Lord is dear to those, who are pleasing to the Will of God.
 
(ਪਰ, ਇਹ ਗੁਰੂ ਦੀ ਮੇਹਰ ਨਾਲ ਹੀ ਹੁੰਦਾ ਹੈ), ਨਾਨਕ ਨੇ ਗੁਰੂ ਦੀ ਕਿਰਪਾ ਨਾਲ ਹੀ ਉਸ ਬੇਅੰਤ ਗੁਣਾਂ ਦੇ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕੀਤੀ ਹੋਈ ਹੈ ।੪।੫।੧੦੭।
By Guru's Grace, Nanak describes the indescribable. ||4||5||107||
 
Aasaa, Fifth Mehl:
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਕਦੇ ਭੀ ਪਰਮਾਤਮਾ ਦਾ ਨਾਮ ਨਹੀਂ ਭੁੱਲਦਾ (ਕੀ ਤੈਨੂੰ ਪਤਾ ਹੈ ਕਿ) ਉਹ ਕਿਹੋ ਜਿਹੇ ਹੁੰਦੇ ਹਨ?
What are they like - those who do not forget the Naam, the Name of the Lord?
 
(ਉਹਨਾਂ ਵਿਚ ਤੇ ਖਸਮ-ਪ੍ਰਭੂ ਵਿਚ) ਰਤਾ ਭੀ ਫ਼ਰਕ ਨਾਹ ਸਮਝੋ, ਉਹ ਖਸਮ-ਪ੍ਰਭੂ ਵਰਗੇ ਹੋ ਜਾਂਦੇ ਹਨ ।੧।
Know that there is absolutely no difference; they are exactly like the Lord. ||1||
 
(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਨੇ ਤੇਰੇ ਨਾਲ ਸੰਗਤਿ ਕੀਤੀ ਉਹਨਾਂ ਦਾ ਮਨ ਪ੍ਰਸੰਨ ਰਹਿੰਦਾ ਹੈ,
The mind and body are enraptured, meeting with You, O Lord.
 
ਉਹਨਾਂ (ਤੇਰੇ) ਸੇਵਕ (-ਗੁਰੂ) ਦੀ ਕਿਰਪਾ ਨਾਲ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ ਤੇ ਆਪਣਾ ਸਾਰਾ ਦੁੱਖ ਮਿਟਾ ਲਿਆ ਹੈ ।੧।ਰਹਾਉ।
Peace is obtained, by the favor of the Lord's humble servant; all pains are taken away. ||1||Pause||
 
ਉਹਨਾਂ ਨੇ ਸਾਰੇ ਖੰਡਾਂ ਬ੍ਰਹਮੰਡਾਂ ਨੂੰ ਭੀ (ਸੰਸਾਰ-ਸਮੁੰਦਰ ਤੋਂ) ਬਚਾ ਲੈਣ ਦੀ ਸਮਰੱਥਾ ਪ੍ਰਾਪਤ ਕਰ ਲਈ ਹੁੰਦੀ ਹੈ
As many as are the continents of the world, so many have been saved.
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵੱਸਦਾ ਹੈ ਉਹ ਮੁਕੰਮਲ ਭਗਤ ਬਣ ਜਾਂਦੇ ਹਨ ।੨।
Those, in whose minds You Yourself dwell, O Lord, are the perfect devotees. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by