(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਆਪ ਆਦਰ ਦੇਂਦਾ ਹੈ ਉਹ (ਹਰ ਥਾਂ) ਆਦਰ ਪਾਂਦਾ ਹੈ
Those whom You approve, are approved.
ਉਹ ਮਨੁੱਖ (ਲੋਕ ਪਰਲੋਕ ਵਿਚ) ਸਭ ਥਾਈਂ ਉੱਘਾ ਹੋ ਜਾਂਦਾ ਹੈ ਉਹ ਪ੍ਰਸਿੱਧ ਹੋ ਚੁੱਕਾ ਹਰ ਥਾਂ ਮੰਨਿਆ-ਪ੍ਰਮੰਨਿਆ ਜਾਂਦਾ ਹੈ ।੩।
Such a celebrated and honored person is known everywhere. ||3||
ਦਿਨ ਰਾਤ ਤੇਰੀ ਅਰਾਧਨ ਕਰ ਕੇ ਤੈਨੂੰ ਸੁਆਸ ਸੁਆਸ (ਆਪਣੇ) ਹਿਰਦੇ ਵਿਚ ਵਸਾਈ ਰੱਖੇ
Day and night, with every breath to worship and adore the Lord
ਹੇ (ਮੇਰੇ) ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! (ਮੇਰੀ) ਨਾਨਕ ਦੀ ਇਹ ਤਾਂਘ ਪੂਰੀ ਕਰ (ਕਿ ਨਾਨਕ) ।੪।੬।੧੦੮।
- please, O True Supreme King, fulfill this, Nanak's desire. ||4||6||108||
Aasaa, Fifth Mehl:
(ਹੇ ਭਾਈ!) ਸਾਡਾ ਉਹ ਖਸਮ-ਸਾਈਂ ਹਰੇਕ ਥਾਂ ਵਿਚ ਵਿਆਪਕ ਹੈ
He, my Lord Master, is fully pervading all places.
(ਸਭ ਜੀਵਾਂ ਦਾ ਉਹ) ਇਕੋ ਮਾਲਕ ਹੈ (ਸਾਰੀ ਸ੍ਰਿਸ਼ਟੀ ਦੀ ਬਾਦਸ਼ਾਹੀ ਦਾ) ਛੱਤ੍ਰ (ਉਸੇ ਦੇ) ਸਿਰ ਉਤੇ ਹੈ, ਉਸ ਦੇ ਬਰਾਬਰ ਹੋਰ ਕੋਈ ਨਹੀਂ ।੧।
He is the One Lord Master, the roof over our heads; there is no other than Him. ||1||
ਹੇ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰਥ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ ।
As it pleases Your Will, please save me, O Savior Lord.
ਮੈਂ ਤੈਥੋਂ ਬਿਨਾ ਅਜੇ ਤਕ ਕੋਈ ਹੋਰ ਆਪਣੀਆਂ ਅੱਖਾਂ ਨਾਲ ਨਹੀਂ ਵੇਖਿਆ ਜੋ ਤੇਰੇ ਵਰਗਾ ਹੋਵੇ ।੧।ਰਹਾਉ।
Without You, my eyes see no other at all. ||1||Pause||
(ਹੇ ਭਾਈ!) ਹਰੇਕ ਸਰੀਰ ਵਿਚ ਬੈਠਾ ਪ੍ਰਭੂ ਹਰੇਕ ਦੀ ਸਾਰ ਲੈਂਦਾ ਹੈ, ਹਰੇਕ ਦੀ ਪਾਲਣਾ ਕਰਦਾ ਹੈ ।
God Himself is the Cherisher; He takes care of each and every heart.
ਜਿਸ ਮਨੁੱਖ ਦੇ ਮਨ ਵਿਚ ਉਹ ਪ੍ਰਭੂ ਆਪ ਵੱਸਦਾ ਹੈ, ਉਸ ਨੂੰ ਕਦੇ ਫਿਰ ਭੁਲਾਂਦਾ ਨਹੀਂ ।੨।
That person, within whose mind You Yourself dwell, never forgets You. ||2||
(ਹੇ ਭਾਈ! ਜਗਤ ਵਿਚ) ਜੋ ਕੁਝ ਕਰ ਰਿਹਾ ਹੈ ਪਰਮਾਤਮਾ ਆਪ ਹੀ ਆਪਣੀ ਰਜ਼ਾ ਅਨੁਸਾਰ ਕਰ ਰਿਹਾ ਹੈ,
He does that which is pleasing to Himself.
(ਜਗਤ ਵਿਚ) ਇਹ ਗੱਲ ਪ੍ਰਸਿੱਧ ਹੈ ਕਿ ਹਰੇਕ ਜੁਗ ਵਿਚ ਪਰਮਾਤਮਾ ਆਪਣੇ ਭਗਤਾਂ ਦੀ ਸਹਾਇਤਾ ਕਰਦਾ ਆ ਰਿਹਾ ਹੈ ।੩।
He is known as the help and support of His devotees, throughout the ages. ||3||
(ਹੇ ਭਾਈ!) ਪਰਮਾਤਮਾ ਦਾ ਨਾਮ ਜਪ ਜਪ ਕੇ ਫਿਰ ਕਦੇ ਕਿਸੇ ਕਿਸਮ ਦੀ ਕੋਈ ਚਿੰਤਾ ਨਹੀਂ ਕਰਨੀ ਪੈਂਦੀ
Chanting and meditating up the Lord's Name, the mortal never comes to regret anything.
(ਹੇ ਪ੍ਰਭੂ! ਤੇਰੇ ਦਾਸ) ਨਾਨਕ ਨੂੰ ਤੇਰੇ ਦਰਸਨ ਦੀ ਪਿਆਸ ਹੈ (ਨਾਨਕ ਦੀ ਇਹ) ਤਾਂਘ ਪੂਰੀ ਕਰ ।੪।੭।੧੦੯।
O Nanak, I thirst for the Blessed Vision of Your Darshan; please, fulfill my desire, O Lord. ||4||7||109||
Aasaa, Fifth Mehl:
ਹੇ ਗ਼ਾਫ਼ਲ ਮਨ! ਹੇ ਬੇ-ਪਰਵਾਹ ਮਨ! ਪਰਮਾਤਮਾ ਦਾ ਨਾਮ ਭੁਲਾ ਕੇ ਕਿਉਂ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੌਂ ਰਿਹਾ ਹੈਂ?
Why are you sleeping, and forgetting the Name, O careless and foolish mortal?
(ਵੇਖ, ਨਾਮ ਵਿਸਾਰ ਕੇ) ਅਨੇਕਾਂ ਹੀ ਜੀਵ ਇਸ (ਸੰਸਾਰ-) ਨਦੀ ਵਿਚ ਰੁੜ੍ਹਦੇ ਜਾ ਰਹੇ ਹਨ ।੧।
So many have been washed away and carried off by this river of life. ||1||
ਹੇ (ਮੇਰੇ) ਮਨ! ਪਰਮਾਤਮਾ ਦੇ ਚਰਨ ਇਕ ਸੋਹਣਾ ਜਿਹਾ ਜਹਾਜ਼ ਹਨ; (ਇਸ ਜਹਾਜ਼ ਵਿਚ) ਚੜ੍ਹ ਕੇ (ਸੰਸਾਰ-ਸਮੁੰਦਰ ਤੋਂ ਪਾਰ) ਲੰਘ ਜਾਈਦਾ ਹੈ
O mortal, get aboard the boat of the Lord's Lotus Feet, and cross over.
(ਇਸ ਵਾਸਤੇ, ਹੇ ਮਨ!) ਗੁਰੂ ਦੀ ਸੰਗਤਿ ਵਿਚ ਰਹਿ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ ।੧।ਰਹਾਉ।
Twenty-four hours a day, sing the Glorious Praises of the Lord, in the Saadh Sangat, the Company of the Holy. ||1||Pause||
(ਹੇ ਮਨ! ਮੋਹ ਦੀ ਨੀਂਦ ਵਿਚ ਸੁੱਤੇ ਹੋਏ ਜੀਵ ਦੁਨੀਆ ਦੇ) ਅਨੇਕਾਂ ਭੋਗ ਭੋਗਦੇ ਰਹਿੰਦੇ ਹਨ, ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਜੀਵਨ ਵਲੋਂ ਖ਼ਾਲੀ ਰਹਿ ਜਾਂਦੇ ਹਨ ।
You may enjoy various pleasures, but they are useless without the Name.
ਪਰਮਾਤਮਾ ਦੀ ਭਗਤੀ ਤੋਂ ਬਿਨਾ (ਅਜੇਹੇ ਜੀਵ) ਸਦਾ ਆਤਮਕ ਮੌਤ ਸਹੇੜ ਸਹੇੜ ਕੇ ਦੁੱਖੀ ਹੁੰਦੇ ਰਹਿੰਦੇ ਹਨ ।੨।
Without devotion to the Lord, you shall die in sorrow, again and again. ||2||
ਹੇ ਮਨ!) ਵੇਖ, ਜੀਵ (ਸੋਹਣੇ ਸੋਹਣੇ) ਕੱਪੜੇ ਪਹਿਨਦੇ ਹਨ, ਸੁਆਦਲੇ ਪਦਾਰਥ ਖਾਂਦੇ ਹਨ, ਸਰੀਰ ਉਤੇ ਸੁਗੰਧੀ ਵਾਲੇ ਵਟਣੇ ਆਦਿਕ ਮਲਦੇ ਹਨ
You may dress and eat and apply scented oils to your body,
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਦਾ ਇਹ ਸਰੀਰ ਸੁਆਹ (ਸਮਾਨ ਹੀ ਰਹਿੰਦਾ) ਹੈ, ਇਸ ਸਰੀਰ ਨੇ ਤਾਂ ਆਖ਼ਰ ਜ਼ਰੂਰ ਨਾਸ ਹੋ ਜਾਣਾ ਹੈ ।੩।
but without the meditative remembrance of the Lord, your body shall surely turn to dust, and you shall have to depart. ||3||
ਕਿਸੇ ਵਿਰਲੇ (ਭਾਗਾਂ ਵਾਲੇ) ਨੇ ਵੇਖਿਆ ਹੈ ਕਿ ਇਹ ਸੰਸਾਰ-(ਸਮੁੰਦਰ) ਬੜਾ ਭਿਆਨਕ ਹੈ,
How very treacherous is this world-ocean; how very few realize this!
ਹੇ ਨਾਨਕ! (ਆਖ—) ਪਰਮਾਤਮਾ ਦੀ ਸਰਨ ਪਿਆਂ ਹੀ ਇਸ ਵਿਚੋਂ ਬਚਾਉ ਹੁੰਦਾ ਹੈ । (ਓਹੀ ਬਚਦਾ ਹੈ ਜਿਸ ਦੇ ਮੱਥੇ ਉੱਤੇ ਪ੍ਰਭੂ-ਨਾਮ ਦੇ ਸਿਮਰਨ ਦਾ) ਲੇਖ ਲਿਖਿਆ ਹੋਇਆ ਹੈ ।੪।੮।੧੧੦।
Salvation rests in the Lord's Sanctuary; O Nanak, this is your pre-ordained destiny. ||4||8||110||
Aasaa, Fifth Mehl:
ਹੇ ਮੇਰੀ ਜਿੰਦੇ!) ਕੋਈ ਮਨੁੱਖ ਸਦਾ ਕਿਸੇ ਦੇ ਨਾਲ ਨਹੀਂ ਨਿਭਦਾ (ਇਸ ਵਾਸਤੇ ਸੰਬੰਧੀ ਆਦਿਕਾਂ ਦਾ) ਕੋਈ ਮਾਣ ਨਹੀਂ ਕਰਨਾ ਚਾਹੀਦਾ ।
No one is anyone's companion; why take any pride in others?
ਸਿਰਫ਼ ਪਰਮਾਤਮਾ ਦਾ ਨਾਮ ਹੀ (ਅਸਲ) ਆਸਰਾ ਹੈ (ਨਾਮ ਦੇ ਆਸਰੇ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।੧।
With the Support of the One Name, this terrible world-ocean is crossed over. ||1||
ਹੇ ਮੇਰੇ ਪੂਰੇ ਸਤਿਗੁਰੂ (ਪ੍ਰਭੂ)! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਮੈਂ ਗਰੀਬ ਦਾ ਤੂੰ ਹੀ ਸਹਾਰਾ ਹੈਂ ।
You are the True Support of me, the poor mortal, O my Perfect True Guru.
ਤੇਰਾ ਦਰਸਨ ਕਰ ਕੇ ਮੇਰਾ ਮਨ (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਣ ਲਈ) ਧੀਰਜ ਫੜਦਾ ਹੈ ।੧।ਰਹਾਉ।
Gazing upon the Blessed Vision of Your Darshan, my mind is encouraged. ||1||Pause||
(ਹੇ ਜਿੰਦੇ!) ਦੁਨੀਆ ਦੀ ਪਾਤਿਸ਼ਾਹੀ ਤੇ ਧਨ-ਪਦਾਰਥ ਮਨ ਨੂੰ ਮੋਹੀ ਰੱਖਦੇ ਹਨ, (ਇਸ ਰਾਜ-ਮਾਲ ਨੂੰ ਆਖ਼ਰ) ਕਿਸੇ ਕੰਮ ਆਉਂਦਾ ਨਾਹ ਸਮਝ ।
Royal powers, wealth, and worldly involvements are of no use at all.
ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਜਿੰਦ ਦਾ ਅਸਲੀ ਆਸਰਾ ਹੈ, ਇਹੀ ਸਦਾ ਕਾਇਮ ਰਹਿਣ ਵਾਲਾ ਧਨ ਹੈ ।੨।
The Kirtan of the Lord's Praise is my Support; this wealth is everlasting. ||2||
ਹੇ ਜਿੰਦੇ!) ਮਾਇਆ ਦੇ ਜਿਤਨੇ ਭੀ ਰੰਗ-ਤਮਾਸ਼ੇ ਹਨ ਉਹ ਸਾਰੇ ਪਰਛਾਵੇਂ ਵਾਂਗ ਢਲ ਜਾਣ ਵਾਲੇ ਹਨ,
As many as are the pleasures of Maya, so many are the shadows they leave.
ਪਰਮਾਤਮਾ ਦਾ ਨਾਮ ਹੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਇਹ ਨਾਮ ਗੁਰੂ ਦੀ ਸਰਨ ਪੈ ਕੇ ਹੀ ਸਲਾਹਿਆ ਜਾ ਸਕਦਾ ਹੈ ।੩।
The Gurmukhs sing of the Naam, the treasure of peace. ||3||
ਹੇ ਪ੍ਰਭੂ! ਤੂੰ ਡੂੰਘਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ ।
You are the True Lord, the treasure of excellence; O God, You are deep and unfathomable.
ਹੇ ਨਾਨਕ ਦੀ ਜਿੰਦੇ! ਇਸ ਖਸਮ-ਪ੍ਰਭੂ ਦੀ ਹੀ (ਤੋੜ ਨਿਭਣ ਵਾਲੇ ਸਾਥ ਦੀ) ਆਸ ਰੱਖ, ਖਸਮ-ਪ੍ਰਭੂ ਦਾ ਹੀ ਭਰੋਸਾ ਰੱਖ ।੪।੯।੧੧੧।
The Lord Master is the hope and support of Nanak's mind. ||4||9||111||
Aasaa, Fifth Mehl:
(ਹੇ ਭਾਈ!) ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਹਰੇਕ ਦੁੱਖ ਦੂਰ ਹੋ ਜਾਂਦਾ ਹੈ ਤੇ ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ
Remembering Him, suffering is removed, and celestial peace is obtained.
ਉਸ ਅੱਗੇ ਦੋਵੇਂ ਹੱਥ ਜੋੜ ਕੇ ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ ।੧।
Night and day, with your palms pressed together, meditate on the Lord, Har, Har. ||1||
(ਹੇ ਭਾਈ!) ਨਾਨਕ ਦਾ ਖਸਮ-ਪ੍ਰਭੂ ਉਹ ਹੈ ਜਿਸ ਦਾ ਪੈਦਾ ਕੀਤਾ ਹੋਇਆ ਹਰੇਕ ਜੀਵ ਹੈ ।
He alone is Nanak's God, unto whom all beings belong.
ਉਹ ਪ੍ਰਭੂ ਸਭਨਾਂ ਜੀਵਾਂ ਵਿਚ ਵਿਆਪਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਸਿਰਫ਼ ਉਹੀ ਸਦਾ ਕਾਇਮ ਰਹਿਣ ਵਾਲਾ ਹੈ ।੧।ਰਹਾਉ।
He is totally pervading everywhere, the Truest of the True. ||1||Pause||
ਹੇ ਮੇਰੇ ਮਨ! ਉਸ ਪਰਮਾਤਮਾ ਦੀ ਆਰਾਧਨਾ ਕਰਿਆ ਕਰ ਜੋ ਸਭਨਾਂ ਦੇ ਅੰਦਰ ਵੱਸ ਰਿਹਾ ਹੈ, ਜੋ ਸਾਰੇ ਸੰਸਾਰ ਵਿਚ ਵੱਸ ਰਿਹਾ ਹੈ, ਜੋ ਸਭਨਾਂ ਦੇ ਨਾਲ ਰਹਿੰਦਾ ਹੈ, ਜੋ ਸਭਨਾਂ ਦੀ ਸਹਾਇਤਾ ਕਰਦਾ ਹੈ, ਜਿਸ ਨਾਲ ਡੂੰਘੀ ਜਾਣ-ਪਛਾਣ ਪਾਉਣੀ ਬਹੁਤ ਜ਼ਰੂਰੀ ਹੈ
Inwardly and outwardly, He is my companion and my helper; He is the One to be realized.
(ਹੇ ਮਨ! ਉਸ ਦਾ ਸਿਮਰਨ ਕੀਤਿਆਂ) ਹਰੇਕ ਰੋਗ ਦਾ ਨਾਸ ਹੋ ਜਾਂਦਾ ਹੈ ।੨।
Adoring Him, my mind is cured of all its ailments. ||2||
ਹੇ ਭਾਈ! ਸਭਨਾਂ ਦੀ ਰੱਖਿਆ ਕਰਨ ਦੀ ਸਮਰਥਾ ਵਾਲਾ ਬੇਅੰਤ ਪਰਮਾਤਮਾ (ਮਾਂ ਦੇ ਪੇਟ ਦੀ) ਅੱਗ ਵਿਚ (ਹਰੇਕ ਜੀਵ ਦੀ) ਰੱਖਿਆ ਕਰਦਾ ਹੈ
The Savior Lord is infinite; He saves us from the fire of the womb.