ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ,
Countless devotees contemplate the Wisdom and Virtues of the Lord.
ਅਨੇਕਾਂ ਹੀ ਦਾਨੀ ਤੇ ਦਾਤੇ ਹਨ।
Countless the holy, countless the givers.
ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ,
Countless heroic spiritual warriors, who bear the brunt of the attack in battle (who with their mouths eat steel).
ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ।
Countless silent sages, vibrating the String of His Love.
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ?
How can Your Creative Potency be described?
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ ।
I cannot even once be a sacrifice to You.
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ ।
Whatever pleases You is the only good done,
ਹੇ ਨਿਰੰਕਾਰ ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ।੧੭।
You, Eternal and Formless One. ||17||
(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ,
Countless fools, blinded by ignorance.
ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ।
Countless thieves and embezzlers.
ਅਨੇਕਾਂ ਹੀ ਇਹੋ ਜਿਹੇ ਮਨੱੁਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
Countless impose their will by force.
ਅਨੇਕਾਂ ਹੀ ਖ਼ੂਨੀ ਮਨੱੁਖ ਲੋਕਾਂ ਦੇ ਗਲ ਵੱਢ ਰਹੇ ਹਨ ।
Countless cut-throats and ruthless killers.
ਅਨੇਕਾਂ ਹੀ ਪਾਪੀ ਮਨੱੁਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ।
Countless sinners who keep on sinning.
ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੱੁਖ ਝੂਠ ਵਿਚ ਹੀ ਰੱੁਝੇ ਪਏ ਹਨ ।
Countless liars, wandering lost in their lies.
ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੱੁਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ।
Countless wretches, eating filth as their ration.
ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ।
Countless slanderers, carrying the weight of their stupid mistakes on their heads.
ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੱੁਛ ਜਿਹੀ) ਵਿਚਾਰ ਪੇਸ਼ ਕਰਦਾ ਹੈ।
Nanak describes the state of the lowly.
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ
I cannot even once be a sacrifice to You.
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ
Whatever pleases You is the only good done,
ਹੇ ਨਿਰੰਕਾਰ ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ।੧੮।
You, Eternal and Formless One. ||18||
ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ (ਉਹਨਾਂ ਦੇ) ਥਾਂ ਟਿਕਾਣੇ ਹਨ।
Countless names, countless places.
ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤਕ ਮਨੱੁਖ ਦੀ ਪਹੁੰਚ ਹੀ ਨਹੀਂ ਹੋ ਸਕਦੀ।
Inaccessible, unapproachable, countless celestial realms.
ਅਸੰਖ’ (ਭੀ) ਆਖਦੇ ਹਨ, (ਉਹਨਾਂ ਦੇ) ਸਿਰ ਉੱਤੇ ਭੀ ਭਾਰ ਹੁੰਦਾ ਹੈ ।
Even to call them countless is to carry the weight on your head.
ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ), ਉਸ ਦੀ ਸਿਫ਼ਿਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ।
From the Word, comes the Naam; from the Word, comes Your Praise.
ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ)। ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ।
From the Word, comes spiritual wisdom, singing the Songs of Your Glory.
ਬੋਲੀ ਦਾ ਲਿਖਣਾ ਤੇ ਬੋਲਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ।
From the Word, come the written and spoken words and hymns.
ਜਿਸ ਅਕਾਲ ਪੁਰਖ ਨੇ (ਜੀਵਾਂ ਦੇ ਸੰਜੋਗ ਦੇ) ਇਹ ਅੱਖਰ ਲਿਖੇ ਹਨ,
From the Word, comes destiny, written on one's forehead.
ਜਿਸ ਅਕਾਲ ਪੁਰਖ ਨੇ ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ
But the One who wrote these Words of Destiny-no words are written on His Forehead.
ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ।
As He ordains, so do we receive.
ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ।
The created universe is the manifestation of Your Name.
ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ,
Without Your Name, there is no place at all.
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ?
How can I describe Your Creative Power?
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ ।
I cannot even once be a sacrifice to You.
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ
Whatever pleases You is the only good done,
ਹੇ ਨਿਰੰਕਾਰ ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ।੧੯।
You, Eternal and Formless One. ||19||
ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ,
When the hands and the feet and the body are dirty,
ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ।
water can wash away the dirt.
ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ,
When the clothes are soiled and stained by urine,
ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।
soap can wash them clean.
(ਪਰ) ਜੇ (ਮਨੱੁਖ ਦੀ) ਬੱੁਧੀ ਪਾਪਾਂ ਨਾਲ ਮਲੀਨ ਹੋ ਜਾਏ,
But when the intellect is stained and polluted by sin,
ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ।
it can only be cleansed by the Love of the Name.
‘ਪੰਨੀ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ ।
Virtue and vice do not come by mere words;
ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ।
actions repeated, over and over again, are engraved on the soul.
ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ ।
You shall harvest what you plant.
ਹੇ ਨਾਨਕ ! ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ।੨੦।
O Nanak, by the Hukam of God's Command, we come and go in reincarnation. ||20||
ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ ਦੀ
Pilgrimages, austere discipline, compassion and charity
ਜੇ ਕਿਸੇ ਮਨੱੁਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ।
-these, by themselves, bring only an iota of merit.
ਜਿਸ ਮਨੱੁਖ ਨੇ ਅਕਾਲ ਪੁਰਖ ਦੇ ਨਾਮ ਵਿਚ) ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿਚ) ਪਤੀਜ ਗਿਆ ਹੈ. (ਅਤੇ ਜਿਸ ਨੇ ਆਪਣੇ ਮਨ) ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ,
Listening and believing with love and humility in your mind,
ਉਸ ਮਨੱੁਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ ।
cleanse yourself with the Name, at the sacred shrine deep within.
ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ), ਇਹ ਸਭ ਤੇਰੀਆਂ ਹੀ ਵਡਿਆਈਆਂ ਹਨ।
All virtues are Yours, Lord, I have none at all.
(ਹੇ ਅਕਾਲ ਪੁਰਖ !) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।
Without virtue, there is no devotional worship.
(ਹੇ ਨਿਰੰਕਾਰ !) ਤੇਰੀ ਸਦਾ ਜੈ ਹੋਵੇ ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ ।
I bow to the Lord of the World, to His Word, to Brahma the Creator.
ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ,
He is Beautiful, True and Eternally Joyful.
ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ,
What was that time, and what was that moment? What was that day, and what was that date?
ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ ?
What was that season, and what was that month, when the Universe was created?
ਉਸ ਸਮੇੰ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ, ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ ।
The Pandits, the religious scholars, cannot find that time, even if it is written in the Puraanas.
ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ)।
That time is not known to the Qazis, who study the Koran.
ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੱੁਤ ਸੀ ਅਤੇ ਕਿਹੜਾ ਮਹੀਨਾ ਸੀ।
The day and the date are not known to the Yogis, nor is the month or the season.
ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।
The Creator who created this creation-only He Himself knows.
ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ ?
How can we speak of Him? How can we praise Him? How can we describe Him? How can we know Him?