(ਹੇ ਭਾਈ!) ਗੁਰੂ ਦੀ ਦੱਸੀ ਸੇਵਾ ਕੀਤਿਆਂ (ਪਰਮਾਤਮਾ ਦੇ ਚਰਨਾਂ ਵਿਚ) ਟਿਕਾਣਾ ਮਿਲ ਜਾਂਦਾ ਹੈ, ਤੇ ਇਸ ਸੰਸਾਰ (-ਸਮੁੰਦਰ) ਤੋਂ ਪਾਰ ਲੰਘ ਜਾਈਦਾ ਹੈ ਜਿਸ ਤੋਂ (ਉਂਞ) ਪਾਰ ਲੰਘਣਾ ਬਹੁਤ ਹੀ ਔਖਾ ਹੈ ।੨।
Serving the Guru, the Mansion of the Lord's Presence is obtained, and the impassable world-ocean is crossed over. ||2||
ਹੇ ਪ੍ਰਭੂ! ਤੇਰੀ ਮੇਹਰ ਦੀ ਨਜ਼ਰ ਨਾਲ ਸੁਖ ਮਿਲਦਾ ਹੈ (ਜਿਨ੍ਹਾਂ ਉਤੇ ਤੇਰੀ ਮੇਹਰ ਹੋਵੇ ਉਹਨਾਂ ਦੇ) ਮਨ ਵਿਚ (ਤੇਰਾ ਨਾਮ-) ਖ਼ਜ਼ਾਨਾ ਆ ਵੱਸਦਾ ਹੈ ।
By Your Glance of Grace, peace is obtained, and the treasure fills the mind.
ਹੇ ਪ੍ਰਭੂ! ਜਿਨ੍ਹਾਂ ਉਤੇ ਤੂੰ ਦਇਆਵਾਨ ਹੁੰਦਾ ਹੈਂ ਉਹ ਤੇਰੇ ਸੇਵਕ ਤੇਰੇ ਦਰ ਤੇ ਕਬੂਲ ਹੁੰਦੇ ਹਨ ।੩।
That servant, unto whom You bestow Your Mercy, is approved and accepted. ||3||
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਆਤਮਕ ਜੀਵਨ ਦੇਣ ਵਾਲਾ ਰਸ ਹੈ, ਕੋਈ ਵਿਰਲਾ (ਭਾਗਾਂ ਵਾਲਾ) ਮਨੁੱਖ ਇਹ (ਅੰਮ੍ਰਿਤ ਰਸ) ਪੀਂਦਾ ਹੈ ।
How rare is that person who drinks in the Ambrosial Essence of the Lord's Kirtan.
ਹੇ ਨਾਨਕ! (ਆਖ—ਜਿਸ ਨੌਕਰ ਨੂੰ) ਪਰਮਾਤਮਾ ਦਾ ਨਾਮ-ਵਜ਼ੀਫ਼ਾ ਮਿਲ ਜਾਂਦਾ ਹੈ ਉਹ ਆਪਣੇ ਹਿਰਦੇ ਵਿਚ ਇਹ ਨਾਮ ਸਦਾ ਜਪ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੪।੧੪।੧੧੬।
Nanak has obtained the commodity of the One Name; he lives by chanting and meditating on it within his heart. ||4||14||116||
Aasaa, Fifth Mehl:
ਹੇ ਸਹੇਲੀਹੋ! ਮੈਂ ਜਿਸ ਪ੍ਰਭੂ ਦੀ ਨਿਮਾਣੀ ਜਿਹੀ ਦਾਸੀ ਹਾਂ ਮੇਰਾ ਉਹ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ
I am God's maid-servant; He is the highest of all.
ਮੇਰੇ ਪਾਸ ਜੋ ਕੁਝ ਭੀ ਨਿੱਕੀ ਵੱਡੀ ਚੀਜ਼ ਹੈ ਉਸ ਮਾਲਕ ਦੀ ਹੀ ਅਖਵਾਂਦੀ ਹੈ ।੧।
All things, big and small, are said to belong to Him. ||1||
ਹੇ ਸਹੇਲੀਹੋ! ਮੇਰੀ ਜਿੰਦ ਮੇਰੇ ਪ੍ਰਾਣ ਮੇਰਾ ਧਨ-ਪਦਾਰਥ—ਇਹ ਸਭ ਕੁਝ ਮੈਂ ਆਪਣੇ ਮਾਲਕ-ਪ੍ਰਭੂ ਦੀ ਦਿੱਤੀ ਹੋਈ ਦਾਤਿ ਮੰਨਦੀ ਹਾਂ
I surrender my soul, my breath of life, and my wealth, to my Lord Master.
ਜਿਸ ਮਾਲਕ-ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਮੈਂ ਇੱਜ਼ਤ ਵਾਲੀ ਹੋ ਗਈ ਹਾਂ ਮੈਂ ਆਪਣੇ ਆਪ ਨੂੰ ਉਸ ਦੀ ਦਾਸੀ ਗਿਣਤੀ ਹਾਂ ।੧।ਰਹਾਉ।
Through His Name, I become radiant; I am known as His slave. ||1||Pause||
(ਹੇ ਮੇਰੇ ਮਾਲਕ-ਪ੍ਰਭੂ!) ਤੈਨੂੰ ਕਿਸੇ ਦੀ ਮੁਥਾਜੀ ਨਹੀਂ, ਤੂੰ ਸਦਾ ਆਨੰਦ-ਸਰੂਪ ਹੈਂ, ਤੇਰਾ ਨਾਮ ਮੇਰੇ ਵਾਸਤੇ ਮੋਤੀ ਹੈ ਹੀਰਾ ਹੈ ।
You are Carefree, the Embodiment of Bliss. Your Name is a gem, a jewel.
ਹੇ ਪ੍ਰਭੂ! ਜਿਸ ਜੀਵ-ਇਸਤ੍ਰੀ ਦਾ (ਜਿਸ ਜੀਵ-ਇਸਤ੍ਰੀ ਦੇ ਸਿਰ ਉਤੇ) ਤੂੰ ਪਾਤਿਸ਼ਾਹ (ਬਣਦਾ) ਹੈਂ ਉਹ (ਮਾਇਆ ਵਲੋਂ) ਰੱਜੀ ਰਹਿੰਦੀ ਹੈ ਤ੍ਰਿਪਤ ਹੋਈ ਰਹਿੰਦੀ ਹੈ ਉਹ ਸਦਾ ਆਨੰਦ ਮਾਣਦੀ ਹੈ ।੨।
One who has You as her Master, is satisfied, satiated and happy forever. ||2||
ਹੇ ਮੇਰੇ ਨਾਲ ਦੀਓ ਸਹੇਲੀਹੋ! ਮੈਂ ਤੁਹਾਨੂੰ ਇਹ ਭਲੀ ਸਲਾਹ ਮੁੜ ਮੁੜ ਚੇਤੇ ਕਰਾਂਦੀ ਹਾਂ (ਜੋ ਮੈਨੂੰ ਗੁਰੂ ਪਾਸੋਂ ਮਿਲੀ ਹੋਈ ਹੈ)
O my companions and fellow maidens, please implant that balanced understanding within me.
ਤੁਸੀ ਸਰਧਾ-ਪ੍ਰੇਮ ਧਾਰ ਕੇ ਗੁਰੂ ਦੀ ਸਰਨ ਪਵੋ । (ਮੈਂ ਜਦੋਂ ਦੀ ਗੁਰੂ ਦੀ ਸਰਨ ਪਈ ਹਾਂ) ਤਦੋਂ ਤੋਂ ਮੈਂ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਰਹੀ ਹਾਂ ।੩।
Serve the Holy Saints lovingly, and find the treasure of the Lord. ||3||
ਹੇ ਮੇਰੀ ਸਹੇਲੀਹੋ! ਹਰੇਕ ਜੀਵ-ਇਸਤ੍ਰੀ ਹੀ ਮਾਲਕ-ਪ੍ਰਭੂ ਦੀ ਦਾਸੀ ਹੈ, ਹਰੇਕ ਜੀਵ-ਇਸਤ੍ਰੀ ਆਖਦੀ ਹੈ ਕਿ ਪਰਮਾਤਮਾ ਮੇਰਾ ਮਾਲਕ ਹੈ
All are servants of the Lord Master, and all call Him their own.
ਪਰ, ਹੇ ਨਾਨਕ! (ਆਖ—ਹੇ ਸਹੇਲੀਹੋ!) ਜੀਵ-ਇਸਤ੍ਰੀ (ਦੇ ਜੀਵਨ) ਨੂੰ (ਮਾਲਕ-ਪ੍ਰਭੂ ਆਪ) ਸੋਹਣਾ ਬਣਾਂਦਾ ਹੈ ਉਸ ਦਾ ਨਿਵਾਸ ਸੁਖ-ਆਨੰਦ ਵਿਚ ਹੋਇਆ ਰਹਿੰਦਾ ਹੈ ।੪।੧੫।੧੧੭।
She alone dwells in peace, O Nanak, whom the Lord adorns. ||4||15||117||
Aasaa, Fifth Mehl:
ਹੇ ਮੇਰੀ ਸੋਹਣੀ ਜਿੰਦੇ! ਤੂੰ ਸਤਸੰਗੀਆਂ ਦੀ ਨਿਮਾਣੀ ਜਿਹੀ ਦਾਸੀ ਬਣੀ ਰਹੁ—ਬੱਸ! ਇਹ ਕਰਤੱਬ ਸਿੱਖ
Become the servant of the Saints, and learn this way of life.
ਤੇ, ਹੇ ਜਿੰਦੇ! ਉਸ ਖਸਮ-ਪ੍ਰਭੂ ਨੂੰ ਕਿਤੇ ਦੂਰ ਵੱਸਦਾ ਨਾਹ ਖ਼ਿਆਲ ਕਰ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ ਜੋ ਗੁਣਾਂ ਕਰਕੇ ਸਭ ਤੋਂ ਸ੍ਰੇਸ਼ਟ ਹੈ ।੧।
Of all virtues, the most sublime virtue is to see your Husband Lord near at hand. ||1||
(ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ,
So, dye this mind of yours with the color of the Lord's Love.
ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ), ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ ।੧।ਰਹਾਉ।
Renounce cleverness and cunning, and know that the Sustainer of the world is with you. ||1||Pause||
ਹੇ ਮੇਰੀ ਸੋਹਣੀ ਜਿੰਦੇ! ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ—ਬੱਸ! ਇਸ ਗੱਲ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ ।
Whatever your Husband Lord says, accept that, and make it your decoration.
ਪਰਮਾਤਮਾ ਤੋਂ ਬਿਨਾ ਹੋਰ (ਮਾਇਆ ਆਦਿਕ ਦਾ) ਪਿਆਰ ਭੁਲਾ ਦੇਣਾ ਚਾਹੀਦਾ ਹੈ—(ਇਹ ਨਿਯਮ ਆਤਮਕ ਜੀਵਨ ਵਾਸਤੇ, ਮਾਨੋ, ਪਾਨ ਦਾ ਬੀੜਾ ਹੈ) ਹੇ ਜਿੰਦੇ! ਇਹ ਪਾਨ ਖਾਇਆ ਕਰ ।੨।
Forget the love of duality, and chew upon this betel leaf. ||2||
ਹੇ ਮੇਰੀ ਸੋਹਣੀ ਜਿੰਦੇ! ਸਤਿਗੁਰੂ ਦੇ ਸ਼ਬਦ ਨੂੰ ਦੀਵਾ ਬਣਾ (ਜੋ ਤੇਰੇ ਅੰਦਰ ਆਤਮਕ ਜੀਵਨ ਦਾ ਚਾਨਣ ਪੈਦਾ ਕਰੇ) ਤੇ ਉਸ ਆਤਮਕ ਜੀਵਨ ਦੀ (ਆਪਣੇ ਹਿਰਦੇ ਵਿਚ) ਸੇਜ ਵਿਛਾ ।
Make the Word of the Guru's Shabad your lamp, and let your bed be Truth.
ਹੇ ਸੋਹਣੀ ਜਿੰਦੇ! (ਆਪਣੇ ਅੰਦਰ ਆਤਮੇ) ਅੱਠੇ ਪਹਰ (ਦੋਵੇਂ) ਹੱਥ ਜੋੜ ਕੇ (ਪ੍ਰਭੂ-ਚਰਨਾਂ ਵਿਚ) ਟਿਕੀ ਰਹੁ, ਤਦੋਂ ਹੀ ਪ੍ਰਭੂ-ਪਾਤਿਸ਼ਾਹ (ਆ ਕੇ) ਮਿਲਦਾ ਹੈ ।੩।
Twenty-four hours a day, stand with your palms pressed together, and the Lord, your King, shall meet you. ||3||
ਹੇ ਮੇਰੀ ਸੋਹਣੀ ਜਿੰਦੇ! ਉਸੇ ਜੀਵ-ਇਸਤ੍ਰੀ ਦਾ ਸੁਚੱਜ ਮੰਨਿਆ ਜਾਂਦਾ ਹੈ ਉਸੇ ਜੀਵ-ਇਸਤ੍ਰੀ ਦਾ (ਆਤਮਕ) ਸਿੰਗਾਰ ਪਰਵਾਨ ਹੁੰਦਾ ਹੈ, ਉਹ ਜੀਵ-ਇਸਤ੍ਰੀ ਸੁੰਦਰ ਰੂਪ ਵਾਲੀ ਸਮਝੀ ਜਾਂਦੀ ਹੈ ਜੋ ਬੇਅੰਤ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦੀ ਹੈ ।
She alone is cultured and embellished, and she alone is of incomparable beauty.
ਹੇ ਨਾਨਕ! (ਆਖ—) ਹੇ ਜਿੰਦੇ! ਉਹੀ ਜੀਵ-ਇਸਤ੍ਰੀ ਸੁਹਾਗ-ਭਾਗ ਵਾਲੀ ਹੈ ਜੋ (ਕਰਤਾਰ ਨੂੰ) ਪਿਆਰੀ ਲੱਗਦੀ ਹੈ ਜੋ ਕਰਤਾਰ (ਦੀ ਯਾਦ) ਵਿਚ ਲੀਨ ਰਹਿੰਦੀ ਹੈ ।੪।੧੬।੧੧੮।
She alone is the happy soul-bride, O Nanak, who is pleasing to the Creator Lord. ||4||16||118||
Aasaa, Fifth Mehl:
ਹੇ ਭਾਈ! ਵਿਕਾਰਾਂ ਵਿਚ ਡਿੱਗਣ ਤੇ ਮੋਹ ਵਿਚ ਫਸਣ ਦਾ ਸਬਬ ਤਦੋਂ ਤਕ ਬਣਿਆ ਰਹਿੰਦਾ ਹੈ ਜਦੋਂ ਤਕ ਮਨੁੱਖ ਦੇ ਮਨ ਦੀਆਂ (ਮਾਇਆ ਦੀ ਖ਼ਾਤਰ) ਦੌੜਾਂ ਭੱਜਾਂ ਟਿਕੀਆਂ ਰਹਿੰਦੀਆਂ ਹਨ ।
As long as there are doubts in the mind, the mortal staggers and falls.
ਪਰ ਪਿਆਰੇ ਗੁਰੂ ਨੇ ਜਿਸ ਮਨੁੱਖ ਦੀਆਂ ਭਟਕਣਾਂ ਦੂਰ ਕਰ ਦਿੱਤੀਆਂ ਉਸ ਨੇ ਮਾਨਸਕ ਟਿਕਾਉ ਪ੍ਰਾਪਤ ਕਰ ਲਿਆ ।੧।
The Guru removed my doubts, and I have obtained my place of rest. ||1||
(ਹੇ ਭਾਈ!) ਇਹ ਜਿਤਨੇ ਭੀ ਕਾਮਾਦਿਕ ਝਗੜਾਲੂ ਵੈਰੀ ਹਨ ਗੁਰੂ ਦੀ ਸਰਨ ਪਿਆਂ ਇਹ ਸਾਰੇ ਹੀ ਥੱਕ ਗਏ ਹਨ (ਸਾਨੂੰ ਦੁਖੀ ਕਰਨੋਂ ਰਹਿ ਗਏ ਹਨ) ।
Those quarrelsome enemies have been overcome, through the Guru.
ਹੁਣ ਉਹਨਾਂ ਪਾਸੋਂ ਸਾਡੀ ਖ਼ਲਾਸੀ ਹੋ ਗਈ ਹੈ, ਉਹ ਸਾਰੇ ਸਾਡਾ ਖਹਿੜਾ ਛੱਡ ਗਏ ਹਨ ।੧।ਰਹਾਉ।
I have now escaped from them, and they have run away from me. ||1||Pause||
ਜਦੋਂ ਤੋਂ ਮਨੁੱਖ ਵਿਤਕਰੇ ਕਰਦਾ ਚਲਿਆ ਆਉਂਦਾ ਹੈ ਤਦੋਂ ਤੋਂ ਹੀ ਇਸ ਨੂੰ ਮਾਇਆ ਦੇ ਮੋਹ ਦੇ ਬੰਧਨ ਪਏ ਹੋਏ ਹਨ ।
He is concerned with 'mine and yours', and so he is held in bondage.
ਪਰ ਜਦੋਂ ਗੁਰੂ ਨੇ ਅਗਿਆਨਤਾ ਦੂਰ ਕਰ ਦਿੱਤੀ ਤਦੋਂ ਮੋਹ ਦੀਆਂ ਫਾਹੀਆਂ ਤੋਂ ਖ਼ਲਾਸੀ ਹੋ ਗਈ ।੨।
When the Guru dispelled my ignorance, then the noose of death was cut away from my neck. ||2||
ਹੇ ਭਾਈ! ਜਦ ਤਕ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ ਉਤਨਾ ਚਿਰ ਤਕ ਹੀ ਦੁਖੀ ਰਹਿੰਦਾ ਹੈ ।
As long as he does not understand the Command of God's Will, he remains miserable.
ਪਰ ਜਿਸ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਰਜ਼ਾ ਨੂੰ ਸਮਝ ਲਿਆ ਉਹ ਉਸੇ ਵੇਲੇ ਤੋਂ ਸੁਖੀ ਹੋ ਗਿਆ ।੩।
Meeting with the Guru, he comes to recognize God's Will, and then, he becomes happy. ||3||
ਉਸ ਨੂੰ ਕੋਈ ਮਨੁੱਖ ਆਪਣਾ ਦੁਸ਼ਮਨ ਨਹੀਂ ਦਿੱਸਦਾ, ਕੋਈ ਵੈਰੀ ਨਹੀਂ ਜਾਪਦਾ, ਕੋਈ ਉਸ ਨੂੰ ਭੈੜਾ ਨਹੀਂ ਲੱਗਦਾ
I have no enemies and no adversaries; no one is wicked to me.
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰ ਕੇ ਪਰਮਾਤਮਾ ਦਾ ਸੇਵਕ ਬਣ ਜਾਂਦਾ ਹੈ ਖਸਮ-ਪ੍ਰਭੂ ਦਾ ਗ਼ੁਲਾਮ ਬਣ ਜਾਂਦਾ ਹੈ।੪।੧੭।੧੧੯।
That servant, who performs the Lord's service, O Nanak, is the slave of the Lord Master. ||4||17||119||
Aasaa, Fifth Mehl:
ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹਾਂ ਤੇ (ਮੇਰੇ ਅੰਦਰ) ਆਤਮਕ ਅਡੋਲਤਾ ਦਾ ਵੱਡਾ ਸੁਖ-ਆਨੰਦ ਬਣਿਆ ਰਹਿੰਦਾ ਹੈ
Peace, celestial poise and absolute bliss are obtained, singing the Kirtan of the Lord's Praises.
(ਹੇ ਭਾਈ!) ਗੁਰੂ ਨੇ ਮੈਨੂੰ ਉਹ ਹਰਿ-ਨਾਮ ਦੇ ਕੇ ਜੇਹੜਾ ਨਾਮ ਉਹ ਆਪ ਜਪਦਾ ਹੈ, ਮੇਰੇ ਉਤੋਂ (ਮਾਨੋ) ਨੌ ਹੀ ਗ੍ਰਹਿਆਂ ਦੀਆਂ ਮੁਸੀਬਤਾਂ ਦੂਰ ਕਰ ਦਿੱਤੀਆਂ ਹਨ
Bestowing His Name, the True Guru removes the evil omens. ||1||
(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਸਦਾ ਹੀ ਸਦਕੇ ਜਾਂਦਾ ਹਾਂ
I am a sacrifice to my Guru; forever and ever, I am a sacrifice to Him.