ਜਿਵੇਂ ਮਿੱਠੇ ਦੇ ਸੁਆਦ ਵਿਚ (ਮੱਖੀ) ਫਸ ਜਾਂਦੀ ਹੈ ਤਿਵੇਂ (ਮੰਦ-ਭਾਗੀ ਮਨੁੱਖ) ਝੂਠੇ ਧੰਧੇ ਵਿਚ ਦੁਰਗੰਧ ਵਿਚ ਫਸਿਆ ਰਹਿੰਦਾ ਹੈ ।੨।
The sweet flavors tempt you, and you are occupied by your false and filthy business. ||2||
 
ਕਾਮ, ਕ੍ਰੋਧ, ਲੋਭ, ਮੋਹ (ਆਦਿਕ ਵਿਕਾਰਾਂ ਵਿਚ) ਇੰਦ੍ਰਿਆਂ ਦੇ ਰਸ ਵਿਚ (ਮਨੁੱਖ) ਗ਼ਲਤਾਨ ਰਹਿੰਦਾ ਹੈ ।
Your senses are beguiled by sensual pleasures of sex, by anger, greed and emotional attachment.
 
(ਇਹਨਾਂ ਕੁਕਰਮਾਂ ਦੇ ਕਾਰਨ ਜਦੋਂ) ਸਿਰਜਨਹਾਰ ਅਕਾਲ ਪੁਰਖ ਨੇ (ਇਸ ਨੂੰ ਚੌਰਾਸੀ ਲੱਖ ਜੂਨਾਂ ਵਾਲੀ) ਭਵਾਟਣੀ ਦੇ ਦਿੱਤੀ ਤਾਂ ਇਹ ਮੁੜ ਮੁੜ ਜੂਨਾਂ ਵਿਚ ਭਟਕਦਾ ਫਿਰਦਾ ਹੈ ।੩।
The All-powerful Architect of Destiny has ordained that you shall be reincarnated over and over again. ||3||
 
ਜਦੋਂ ਗਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਪਰਮਾਤਮਾ (ਇਸ ਉਤੇ) ਦਇਆਵਾਨ ਹੁੰਦਾ ਹੈ ਤਦੋਂ ਗੁਰੂ ਨੂੰ ਮਿਲ ਕੇ ਇਹ ਸਾਰੇ ਸੁਖ ਹਾਸਲ ਕਰ ਲੈਂਦਾ ਹੈ ।
When the Destroyer of the pains of the poor becomes merciful, then, as Gurmukh, you shall find absolute peace.
 
ਹੇ ਨਾਨਕ! ਆਖ—(ਪਰਮਾਤਮਾ ਦੀ ਕਿਰਪਾ ਨਾਲ ਗੁਰੂ ਨੂੰ ਮਿਲ ਕੇ) ਮੈਂ ਦਿਨ ਰਾਤ (ਹਰ ਵੇਲੇ ਪਰਮਾਤਮਾ ਦਾ) ਧਿਆਨ ਧਰਦਾ ਹਾਂ, ਉਸ ਨੇ ਮੇਰੇ ਅੰਦਰੋਂ ਸਾਰੇ ਵਿਕਾਰ ਮਾਰ ਮੁਕਾਏ ਹਨ ।੪।
Says Nanak, meditate on the Lord, day and night, and all your sickness shall be banished. ||4||
 
(ਹੇ ਭਾਈ!) ਇਸ ਤਰ੍ਹਾਂ ਹੀ (ਪਰਮਾਤਮਾ ਦੀ ਮੇਹਰ ਨਾਲ ਗੁਰੂ ਨੂੰ ਮਿਲ ਕੇ ਹੀ, ਮਨੁੱਖ) ਸਿਰਜਨਹਾਰ ਅਕਾਲ ਪੁਰਖ ਦਾ ਨਾਮ ਜਪ ਸਕਦਾ ਹੈ ।
Meditate in this way, O Siblings of Destiny, on the Lord, the Architect of Destiny.
 
ਜਿਸ ਮਨੁੱਖ ਉਤੇ ਗਰੀਬਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਦਇਆਵਾਨ ਹੁੰਦਾ ਹੈ ਉਸ ਦੇ ਜਨਮ ਮਰਨ (ਦੇ ਗੇੜ) ਦੇ ਦੁੱਖ ਲਹਿ ਜਾਂਦੇ ਹਨ ।੧। ਰਹਾਉ ਦੂਜਾ ।੪।੪।੧੨੬।
The Destroyer of the pains of the poor has become merciful; He has removed the pains of birth and death. ||1||Second Pause||4||4||126||
 
Aasaa, Fifth Mehl:
 
ਹੇ ਅੰਨ੍ਹੇ ਜੀਵ! ਥੋੜਾ ਜਿਤਨਾ ਸਮਾ ਕਾਮ-ਵਾਸਨਾ ਦੇ ਸੁਆਦ ਦੀ ਖ਼ਾਤਰ (ਫਿਰ) ਤੂੰ ਕ੍ਰੋੜਾਂ ਹੀ ਦਿਨ ਦੁੱਖ ਸਹਾਰਦਾ ਹੈਂ ।
For a moment of sexual pleasure, you shall suffer in pain for millions of days.
 
ਤੂੰ ਘੜੀ ਦੋ ਘੜੀਆਂ ਮੌਜਾਂ ਮਾਣਦਾ ਹੈਂ, ਉਸ ਤੋਂ ਪਿੱਛੋਂ ਮੁੜ ਮੁੜ ਪਛੁਤਾਂਦਾ ਹੈਂ ।੧।
For an instant, you may savor pleasure, but afterwards, you shall regret it, again and again. ||1||
 
ਹੇ ਕਾਮ-ਵਾਸਨਾ ਵਿਚ ਅੰਨ੍ਹੇ ਹੋਏ ਜੀਵ! (ਇਹ ਵਿਕਾਰਾਂ ਵਾਲਾ ਰਾਹ ਛੱਡ, ਤੇ) ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰ ।
O blind man, meditate on the Lord, the Lord, your King.
 
ਤੇਰਾ ਉਹ ਦਿਨ ਨੇੜੇ ਆ ਰਿਹਾ ਹੈ (ਜਦੋਂ ਤੂੰ ਇਥੋਂ ਕੂਚ ਕਰ ਜਾਣਾ ਹੈ) ।੧।ਰਹਾਉ।
Your day is drawing near. ||1||Pause||
 
ਹੇ ਅੰਨ੍ਹੇ ਮਨੁੱਖ! ਅੱਕ ਨਿੰਮ ਵਰਗੇ ਕੌੜੇ ਤੁੰਮੇ ਨੂੰ (ਜੋ ਵੇਖਣ ਨੂੰ ਸੋਹਣਾ ਹੁੰਦਾ ਹੈ) ਥੋੜੇ ਜਿਤਨੇ ਸਮੇਂ ਲਈ ਵੇਖ ਕੇ ਤੂੰ ਭੁੱਲ ਜਾਂਦਾ ਹੈਂ ।
You are deceived, beholding with your eyes, the bitter melon and swallow-wort.
 
ਹੇ ਅੰਨ੍ਹੇ! ਪਰਾਈ ਇਸਤ੍ਰੀ ਦਾ ਸੰਗ ਇਉਂ ਹੀ ਹੈ ਜਿਵੇਂ ਸੱਪ ਨਾਲ ਸਾਥ ਹੈ ।੨।
But, like the companionship of a poisonous snake, so is the desire for another's spouse. ||2||
 
ਹੇ ਅੰਨ੍ਹੇ! (ਅੰਤ) ਵੈਰ ਕਮਾਣ ਵਾਲੀ (ਮਾਇਆ) ਦੀ ਖ਼ਾਤਰ ਤੂੰ (ਅਨੇਕਾਂ) ਪਾਪ ਕਰਦਾ ਰਹਿੰਦਾ ਹੈਂ, ਅਸਲ ਚੀਜ਼ (ਜੋ ਤੇਰੇ ਨਾਲ ਨਿਭਣੀ ਹੈ) ਲਾਂਭੇ ਹੀ ਪਈ ਰਹਿ ਜਾਂਦੀ ਹੈ ।
For the sake of your enemy, you commit sins, while you neglect the reality of your faith.
 
ਜਿਨ੍ਹਾਂ ਨੂੰ ਤੂੰ ਆਖ਼ਰ ਛੱਡ ਜਾਏਂਗਾ ਉਹਨਾਂ ਨਾਲ ਤੂੰ ਸਾਥ ਬਣਾਇਆ ਹੋਇਆ ਹੈ, ਹੇ ਮਿੱਤਰ (-ਪ੍ਰਭੂ) ਨਾਲ ਵੈਰ ਪਾਇਆ ਹੋਇਆ ਹੈ ।੩।
Your friendship is with those who abandon you, and you are angry with your friends. ||3||
 
ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਵਿਕਾਰਾਂ ਦੀ ਮਾਰ ਤੋਂ ਬਚ ਜਾਂਦਾ ਹੈ)
The entire world is entangled in this way; he alone is saved, who has the Perfect Guru.
 
ਹੇ ਨਾਨਕ! ਆਖ—ਸਾਰਾ ਸੰਸਾਰ ਇਸੇ ਤਰ੍ਹਾਂ ਮਾਇਆ ਦੇ ਜਾਲ ਵਿਚ ਫਸਿਆ ਹੋਇਆ ਹੈ, ਇਸ ਵਿਚੋਂ ਉਹੀ ਬਚ ਕੇ ਨਿਕਲਦਾ ਹੈ ਜਿਸ ਦਾ ਰਾਖਾ ਪੂਰਾ ਗੁਰੂ ਬਣਦਾ ਹੈ
Says Nanak, I have crossed over the terrifying world-ocean; my body has become sanctified. ||4||5||127||
 
Aasaa, Fifth Mehl Dupadas:
 
ਹੇ ਪ੍ਰਭੂ! ਜੇਹੜਾ ਜੇਹੜਾ (ਮੰਦਾ) ਕੰਮ ਮਨੁੱਖ ਲੁਕ ਕੇ (ਭੀ) ਕਰਦੇ ਹਨ ਤੂੰ ਵੇਖ ਲੈਂਦਾ ਹੈਂ, ਪਰ ਮੂਰਖ ਬੇ-ਸਮਝ ਮਨੁੱਖ (ਫਿਰ ਭੀ) ਮੁੱਕਰਦੇ ਹਨ ।
O Lord, You behold whatever we do in secrecy; the fool may stubbornly deny it.
 
ਆਪਣੇ ਕੀਤੇ ਮੰਦ ਕਰਮਾਂ ਦਾ ਕਾਰਨ ਫੜੇ ਜਾਂਦੇ ਹਨ (ਤੇਰੀ ਹਜ਼ੂਰੀ ਵਿਚ ਉਹ ਵਿਕਾਰ ਉੱਘੜਨ ਤੇ) ਫਿਰ ਪਿਛੋਂ ਉਹ ਪਛੁਤਾਂਦੇ ਹਨ ।੧।
By his own actions, he is tied down, and in the end, he regrets and repents. ||1||
 
(ਹੇ ਮੂਰਖ ਮਨੁੱਖ! ਤੂੰ ਇਸ ਭੁਲੇਖੇ ਵਿਚ ਰਹਿੰਦਾ ਹੈਂ ਕਿ ਤੇਰੀਆਂ ਕਾਲੀਆਂ ਕਰਤੂਤਾਂ ਨੂੰ ਪਰਮਾਤਮਾ ਨਹੀਂ ਜਾਣਦਾ, ਪਰ) ਮੇਰਾ ਮਾਲਕ-ਪ੍ਰਭੂ ਤਾਂ ਤੇਰੀ ਹਰੇਕ ਕਰਤੂਤ ਨੂੰ ਸਭ ਤੋਂ ਪਹਿਲਾਂ ਜਾਣ ਲੈਂਦਾ ਹੈ ।
My God knows, ahead of time, all things.
 
ਹੇ ਭੁਲੇਖੇ ਵਿਚ ਆਤਮਕ ਜੀਵਨ ਲੁਟਾ ਰਹੇ ਜੀਵ! ਤੂੰ ਪਰਮਾਤਮਾ ਪਾਸੋਂ ਉਹਲਾ ਕਰਦਾ ਹੈਂ, ਤੇ, ਲੁਕ ਕੇ ਮਨ-ਮੰਨੀਆਂ ਕਰਦਾ ਹੈਂ ।੧।ਰਹਾਉ।
Deceived by doubt, you may hide your actions, but in the end, you shall have to confess the secrets of your mind. ||1||Pause||
 
(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ ਜਿਸ ਪਾਸੇ ਪਰਮਾਤਮਾ ਜੀਵਾਂ ਨੂੰ ਲਾਂਦਾ ਹੈ ਉਧਰ ਉਧਰ ਉਹ ਵਿਚਾਰੇ ਲੱਗ ਪੈਂਦੇ ਹਨ । ਕੋਈ ਜੀਵ (ਪਰਮਾਤਮਾ ਦੀ ਪ੍ਰੇਰਨਾ ਅੱਗੇ) ਕੋਈ ਹੀਲ-ਹੁੱਜਤ ਨਹੀਂ ਕਰ ਸਕਦਾ ।
Whatever they are attached to, they remain joined to that. What can any mere mortal do?
 
ਹੇ ਨਾਨਕ! ਆਖ—ਹੇ ਪਰਮਾਤਮਾ! ਹੇ ਜੀਵਾਂ ਦੇ ਖਸਮ! ਤੂੰ ਆਪ ਜੀਵਾਂ ਉਤੇ ਬਖ਼ਸ਼ਸ਼ ਕਰ, ਮੈਂ ਤੈਥੋਂ ਸਦਾ ਕੁਰਬਾਨ ਜਾਂਦਾ ਹਾਂ ।੨।੬।੧੨੮।
Please, forgive me, O Supreme Lord Master. Nanak is forever a sacrifice to You. ||2||6||128||
 
Aasaa, Fifth Mehl:
 
ਹੇ ਭਾਈ! ਪਰਮਾਤਮਾ ਆਪਣੇ ਸੇਵਕ ਦੀ ਆਪ ਹੀ (ਹਰ ਥਾਂ) ਇੱਜ਼ਤ ਰੱਖਦਾ ਹੈ, ਆਪ ਹੀ ਉਸ ਪਾਸੋਂ ਆਪਣੇ ਨਾਮ ਦਾ ਸਿਮਰਨ ਕਰਾਂਦਾ ਹੈ ।
He Himself preserves His servants; He causes them to chant His Name.
 
ਸੇਵਕ ਨੂੰ ਜਿਥੇ ਜਿਥੇ ਕੋਈ ਕੰਮ-ਕਾਰ ਪਏ, ਉਥੇ ਉਥੇ ਪਰਮਾਤਮਾ (ਉਸ ਦਾ ਕੰਮ ਸਵਾਰਨ ਲਈ) ਉਸੇ ਵੇਲੇ ਜਾ ਪਹੰੁਚਦਾ ਹੈ ।੧।
Wherever the business and affairs of His servants are, there the Lord hurries to be. ||1||
 
ਭਾਈ! ਪਰਮਾਤਮਾ ਆਪਣੇ ਸੇਵਕ ਨੂੰ (ਉਸ ਦਾ) ਨਿਕਟ-ਵਰਤੀ ਹੋ ਕੇ ਵਿਖਾ ਦੇਂਦਾ ਹੈ
The Lord appears near at hand to His servant.
 
(ਪਰਮਾਤਮਾ ਆਪਣੇ ਸੇਵਕ ਨੂੰ ਵਿਖਾ ਦੇਂਦਾ ਹੈ ਕਿ ਮੈਂ ਹਰ ਵੇਲੇ ਤੇਰੇ ਅੰਗ-ਸੰਗ ਰਹਿੰਦਾ ਹਾਂ, ਕਿਉਂਕਿ) ਜੋ ਕੁਝ ਸੇਵਕ ਪਰਮਾਤਮਾ ਪਾਸੋਂ ਮੰਗਦਾ ਹੈ ਉਹ ਮੰਗ ਉਸੇ ਵੇਲੇ ਪੂਰੀ ਹੋ ਜਾਂਦੀ ਹੈ ।੧।ਰਹਾਉ।
Whatever the servant asks of his Lord and Master, immediately comes to pass. ||1||Pause||
 
ਉਸ (ਸੇਵਕ) ਦੀ ਸੋਭਾ ਸੁਣ ਕੇ (ਸੁਣਨ ਵਾਲੇ ਦਾ) ਮਨ ਖਿੜ ਆਉਂਦਾ ਹੈ (ਆਤਮਕ ਜੀਵਨ ਨਾਲ ਭਰਪੂਰ ਹੋ ਜਾਂਦਾ ਹੈ ਤੇ ਉਹ) ਉਸ ਸੇਵਕ ਦੇ ਚਰਨ ਛੁਹਣ ਲਈ ਆਉਂਦਾ ਹੈ
I am a sacrifice to that servant, who is pleasing to his God.
 
ਹੇ ਨਾਨਕ! (ਆਖ—) ਜੇਹੜਾ ਸੇਵਕ ਆਪਣੇ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਮੈਂ ਉਸ ਤੋਂ ਕੁਰਬਾਨ ਜਾਂਦਾ ਹਾਂ ।
Hearing of his glory, the mind is rejuvenated; Nanak comes to touch his feet. ||2||7||129||
 
Aasaa, Eleventh House, Fifth Mehl:
 
One Universal Creator God. By The Grace Of The True Guru:
 
ਹੇ ਭਾਈ! ਬਹੁ-ਰੂਪੀਆ ਕਈ ਕਿਸਮ ਦੇ ਸਾਂਗ (ਬਣਾ ਕੇ ਲੋਕਾਂ ਨੂੰ) ਵਿਖਾਂਦਾ ਹੈ (ਪਰ ਆਪਣੇ ਅੰਦਰੋਂ) ਉਹ ਜਿਹੋ ਜਿਹਾ ਹੰੁਦਾ ਹੈ ਉਹੋ ਜਿਹਾ ਹੀ ਰਹਿੰਦਾ ਹੈ (ਜੇ ਉਹ ਰਾਜਿਆਂ ਰਾਣਿਆਂ ਦੇ ਸਾਂਗ ਭੀ ਬਣਾ ਵਿਖਾਏ ਤਾਂ ਭੀ ਉਹ ਕੰਗਾਲ ਦਾ ਕੰਗਾਲ ਹੀ ਰਹਿੰਦਾ ਹੈ ।
The actor displays himself in many disguises, but he remains just as he is.
 
ਇਸੇ ਤਰ੍ਹਾਂ) ਜੀਵ (ਮਾਇਆ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ (ਅੰਤਰ-ਆਤਮੇ ਸਦਾ ਦੁੱਖੀ ਹੀ ਰਹਿੰਦਾ ਹੈ) ਸੁਖ ਵਿਚ ਉਸ ਦਾ ਪਰਵੇਸ਼ ਨਹੀਂ ਹੰੁਦਾ ।੧।
The soul wanders through countless incarnations in doubt, but it does not come to dwell in peace. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by