ਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਿਤਰੋ! (ਜਗਤ ਵਿਚ ਜੋ ਕੁਝ ਭੀ ਦਿੱਸ ਰਿਹਾ ਹੈ) ਪਰਮਾਤਮਾ ਤੋਂ ਬਿਨਾ ਹੋਰ ਸਭ ਕੁਝ ਨਾਸਵੰਤ ਹੈ (ਦਿੱਸਦੇ ਪਸਾਰੇ ਨਾਲ ਮੋਹ ਪਾਇਆਂ ਦੁੱਖ ਹੀ ਪ੍ਰਾਪਤ ਹੋਵੇਗਾ) ।
O Saints, my friends and companions, without the Lord, Har, Har, you shall perish.
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਨੇ ਇਹ ਕੀਮਤੀ ਮਨੁੱਖਾ ਜਨਮ ਜਿੱਤ ਲਿਆ (ਸਫਲ ਕਰ ਲਿਆ) ।੧।ਰਹਾਉ।
Joining the Saadh Sangat, the Company of the Holy, sing the Glorious Praises of the Lord, and win this precious treasure of human life. ||1||Pause||
ਹੇ ਭਾਈ! ਪਰਮਾਤਮਾ ਦੀ ਪੈਦਾ ਕੀਤੀ ਹੋਈ ਇਹ ਤ੍ਰਿ-ਗੁਣੀ ਮਾਇਆ (ਮਾਨੋ, ਇਕ ਸਮੰੁਦਰ ਹੈ, ਇਸ ਵਿਚੋਂ) ਦੱਸੋ, ਕਿਸ ਤਰ੍ਹਾਂ ਪਾਰ ਲੰਘ ਸਕੀਏ? (ਇਸ ਵਿਚ ਅਨੇਕਾਂ ਵਿਕਾਰਾਂ ਦੀਆਂ) ਘੁੰਮਣ ਘੇਰੀਆਂ ਪੈ ਰਹੀਆਂ ਹਨ ਇਹ ਅਥਾਹ ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ ।
God has created Maya of the three qualities; tell me, how can it be crossed over?
(ਹਾਂ, ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਇਸ ਵਿਚੋਂ ਪਾਰ ਲੰਘ ਸਕੀਦਾ ਹੈ ।੨।
The whirlpool is awesome and unfathomable; only through the Word of the Guru's Shabad is one carried across. ||2||
ਹੇ ਨਾਨਕ! ਜਿਸ ਮਨੁੱਖ ਨੇ (ਸਾਧ ਸੰਗਤਿ ਵਿਚ ਮਿਲ ਕੇ) ਖੋਜ ਕਰਦਿਆਂ ਵਿਚਾਰ ਕੀਤੀ ਉਸ ਨੇ ਇਹ ਅਸਲੀਅਤ ਸਮਝ ਲਈ ਕਿ ਪਰਮਾਤਮਾ ਦਾ ਨਾਮ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ ਜਿਸ ਦੇ ਬਰਾਬਰ ਦੇ ਮੁੱਲ ਦੀ ਹੋਰ ਕੋਈ ਸ਼ੈ ਨਹੀਂ
Searching and searching endlessly, seeking and deliberating, Nanak has realized the true essence of reality.
ਸਿਮਰਿਆ ਮਨ ਮੋਤੀ (ਵਰਗਾ ਕੀਮਤੀ) ਬਣ ਜਾਂਦਾ ਹੈ (ਤੇ ਪਰਮਾਤਮਾ ਦੇ ਸਿਮਰਨ ਵਿਚ) ਗਿੱਝ ਜਾਂਦਾ ਹੈ ।੩।੧।੧੩੦।
Meditating on the invaluable treasure of the Naam, the Name of the Lord, the jewel of the mind is satisfied. ||3||1||130||
Aasaa, Fifth Mehl, Dupadas:
ਹੇ ਭਾਈ! ਜਦੋਂ ਗੁਰੂ ਦੇ ਕਿਰਪਾ ਨਾਲ ਮੇਰਾ ਉਹ ਮਾਲਕ-ਪ੍ਰਭੂ ਮੇਰੇ ਮਨ ਵਿਚ ਆ ਵੱਸਿਆ ਹੈ ਤਦੋਂ ਤੋਂ ਮੈਂ (ਉਸ ਪਾਸੋਂ) ਜੋ ਕੁਝ ਮੰਗਦਾ ਹਾਂ ਉਹੀ ਪ੍ਰਾਪਤ ਕਰ ਲੈਂਦਾ ਹਾਂ ।
By Guru's Grace, He dwells within my mind; whatever I ask for, I receive.
(ਮੇਰੇ ਮਾਲਕ-ਪ੍ਰਭੂ ਦੇ) ਨਾਮ ਦੇ ਪ੍ਰੇਮ-ਰੰਗ ਨਾਲ ਮੇਰਾ ਇਹ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਚੁਕਾ ਹੈ (ਤਦੋਂ ਤੋਂ) ਮੈਂ ਮੁੜ ਕਿਸੇ ਹੋਰ ਪਾਸੇ ਭਟਕਦਾ ਨਹੀਂ ਫਿਰਦਾ ।੧।
This mind is satisfied with the Love of the Naam, the Name of the Lord; it does not go out, anywhere, anymore. ||1||
ਹੇ ਮੇਰੇ ਮਨ! ਮੇਰਾ ਮਾਲਕ-ਪ੍ਰਭੂ ਸਭ ਨਾਲੋਂ ਉੱਚਾ ਹੈ, ਮੈਂ ਰਾਤ ਦਿਨ ਉਸ ਦੀ (ਹੀ) ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ । ਮੇਰਾ ਉਹ ਮਾਲਕ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਭੀ ਤਾਕਤ ਰੱਖਣ ਵਾਲਾ ਹੈ ।
My Lord and Master is the highest of all; night and day, I sing the Glories of His Praises.
ਮੈਂ, (ਹੇ ਮਨ!) ਤੈਨੂੰ ਉਸ ਦੇ ਡਰ-ਅਦਬ ਵਿਚ ਰੱਖਣਾ ਚਾਹੰੁਦਾ ਹਾਂ ।੧।
In an instant, He establishes and disestablishes; through Him, I frighten you. ||1||Pause||
ਹੇ ਭਾਈ! ਜਦੋਂ ਮੈਂ ਆਪਣੇ ਖਸਮ-ਪ੍ਰਭੂ ਨੂੰ (ਆਪਣੇ ਅੰਦਰ ਵੱਸਦਾ) ਵੇਖ ਲੈਂਦਾ ਹਾਂ ਤਦੋਂ ਮੈਂ ਕਿਸੇ ਹੋਰ (ਓਟ ਆਸਰੇ) ਨੂੰ ਆਪਣੇ ਚਿੱਤ ਵਿਚ ਥਾਂ ਨਹੀਂ ਦੇਂਦਾ ।
When I behold my God, my Lord and Master, I do not pay any attention to any other.
ਹੇ ਭਾਈ! ਜਦੋਂ ਤੋਂ ਪ੍ਰਭੂ ਨੇ ਆਪਣੇ ਦਾਸ ਨਾਨਕ ਨੂੰ ਆਪ ਨਿਵਾਜਿਆ ਹੈ ਤਦੋਂ ਤੋਂ ਮੈਂ ਹੋਰ ਹਰੇਕ ਕਿਸਮ ਦਾ ਡਰ ਭਟਕਣਾ ਦੂਰ ਕਰ ਕੇ (ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਦੇ ਨਾਮ ਨੂੰ) ਉੱਕਰਦਾ ਰਹਿੰਦਾ ਹਾਂ ।੨।੨।੧੩੧।
God Himself has adorned servant Nanak; his doubts and fears have been dispelled, and he writes the account of the Lord. ||2||2||131||
Aasaa, Fifth Mehl:
ਹੇ ਭਾਈ! (ਸਾਡੇ ਦੇਸ ਵਿਚ ਬ੍ਰਾਹਮਣ, ਖੱਤਰੀ, ਵੈਸ਼, ਸ਼ੂਦਰ ਇਹ) ਚਾਰ ਵਰਨ (ਪ੍ਰਸਿੱਧ) ਹਨ, (ਕਾਮਾਦਿਕ ਇਹਨਾਂ) ਚੌਹਾਂ ਵਰਨਾਂ (ਦੇ ਬੰਦਿਆਂ) ਨੂੰ ਮਲ ਦੇਣ ਵਾਲੇ ਹਨ ।ਛੇ ਭੇਖਾਂ (ਦੇ ਸਾਧੂਆਂ) ਨੂੰ ਭੀ ਇਹ ਹੱਥਾਂ ਦੀ ਤਲੀਆਂ ਤੇ (ਨਚਾਂਦੇ ਹਨ) ।
The four castes and social classes, and the preachers with the six Shaastras on their finger-tips,
ਸੋਹਣੇ, ਸੁਨੱਖੇ, ਬਾਂਕੇ, ਸਿਆਣੇ (ਕੋਈ ਭੀ ਹੋਣ, ਕਾਮਾਦਿਕ) ਪੰਜਾਂ ਨੇ ਸਭਨਾਂ ਨੂੰ ਮੋਹ ਕੇ ਛਲ ਲਿਆ ਹੈ ।੧।
the beautiful, the refined, the shapely and the wise - the five passions have enticed and beguiled them all. ||1||
ਹੇ ਭਾਈ! ਕੋਈ ਵਿਰਲਾ ਹੀ ਐਸਾ ਬਲਵਾਨ ਮਨੁੱਖ ਹੈ ਜਿਸ ਨੇ (ਗੁਰੂ ਨੂੰ) ਮਿਲ ਕੇ ਕਾਮਾਦਿਕ ਪੰਜਾਂ ਸੂਰਮਿਆਂ ਨੂੰ ਮਾਰ ਲਿਆ ਹੋਵੇ ।
Who has seized and conquered the five powerful fighters? Is there anyone strong enough?
ਹੇ ਭਾਈ! ਜਗਤ ਵਿਚ ਉਹੀ ਮਨੁੱਖ ਪੂਰਨ ਹੈ ਜਿਸ ਨੇ ਇਹਨਾਂ ਪੰਜਾਂ ਨੂੰ ਮਾਰ ਕੇ ਲੀਰਾਂ ਲੀਰਾਂ ਕਰ ਦਿੱਤਾ ਹੈ ।੧।ਰਹਾਉ।
He alone, who conquers and defeats the five demons, is perfect in this Dark Age of Kali Yuga. ||1||Pause||
ਹੇ ਭਾਈ! (ਇਹਨਾਂ ਕਾਮਾਦਿਕਾਂ ਦਾ ਬੜਾ) ਡਾਢਾ ਕੋੜਮਾ ਹੈ, ਨਾਹ ਇਹ ਕਿਸੇ ਦੇ ਕਾਬੂ ਵਿਚ ਆਉਂਦੇ ਹਨ ਨਾਹ ਇਹ ਕਿਸੇ ਪਾਸੋਂ ਡਰ ਕੇ ਭੱਜਦੇ ਹਨ ।
They are so awesome and great; they cannot be controlled, and they do not run away. Their army is mighty and unyielding.
ਹੇ ਭਾਈ! ਆਖ—ਹੇ ਭਾਈ! ਸਿਰਫ਼ ਉਸ ਮਨੁੱਖ ਨੇ ਇਹਨਾਂ ਨੂੰ ਚੰਗੀ ਤਰ੍ਹਾਂ ਲਤਾੜਿਆ ਹੈ ਜੇਹੜਾ ਸਾਧ ਸੰਗਤਿ ਦੇ ਆਸਰੇ ਵਿਚ ਰਹਿੰਦਾ ਹੈ ।੨।੩।੧੩੨। ਇਹਨਾਂ ਦੀ ਫ਼ੌਜ ਬੜੀ ਮਜ਼ਬੂਤ ਹੈ ਹਠ ਵਾਲੀ ਹੈ ।
Says Nanak, that humble being who is under the protection of the Saadh Sangat, crushes those terrible demons. ||2||3||132||
Aasaa, Fifth Mehl:
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਜਿੰਦ ਵਾਸਤੇ ਇਹ ਸ੍ਰੇਸ਼ਟ ਤੇ ਸੋਹਣੀ ਚੀਜ਼ ਹੈ । (ਦੁਨੀਆ ਦੇ) ਹੋਰ ਸਾਰੇ ਪਰਾਰਥਾਂ ਦੇ ਸੁਆਦ (ਇਸ ਦੇ ਟਾਕਰੇ ਤੇ) ਫਿੱਕੇ ਹਨ ।੧।ਰਹਾਉ।
The Sublime Sermon of the Lord is the best thing for the soul. All other tastes are insipid. ||1||Pause||
ਹੇ ਭਾਈ! ਇਹ ਹਰਿ-ਕਥਾ ਬਹੁਤ ਗੁਣਾਂ ਵਾਲੀ ਹੈ (ਜੀਵ ਦੇ ਅੰਦਰ ਗੁਣ ਪੈਦਾ ਕਰਨ ਵਾਲੀ ਹੈ) ਮਿਠਾਸ-ਭਰੀ ਹੈ, ਛੇ ਸ਼ਾਸਤਰਾਂ ਨੂੰ ਜਾਣਨ ਵਾਲੇ ਰਿਸ਼ੀ ਲੋਕ (ਹੀ ਹਰਿ-ਕਥਾ ਤੋਂ ਬਿਨਾ) ਕਿਸੇ ਹੋਰ ਉੱਦਮ ਨੂੰ (ਜਿੰਦ ਵਾਸਤੇ) ਲਾਭਦਾਇਕ ਨਹੀਂ ਮੰਨਦੇ ।੧।
The worthy beings, heavenly singers, silent sages and the knowers of the six Shaastras proclaim that nothing else is worthy of consideration. ||1||
ਹੇ ਭਾਈ! ਇਹ ਹਰਿ-ਕਥਾ (ਮਾਨੋ, ਅੰਮ੍ਰਿਤ ਦੀ ਧਾਰ ਹੈ ਜੋ) ਵਿਸ਼ਿਆਂ ਦੇ ਜ਼ਹਰ ਦੇ ਅਸਰ ਨੂੰ ਨਾਸ ਕਰਦੀ ਹੈ, ਅਨੋਖੇ ਸੁਆਦ ਵਾਲੀ ਹੈ, ਅਕੱਥ ਹੈ, ਆਤਮਕ ਅਡੋਲਤਾ ਪੈਦਾ ਕਰਦੀ ਹੈ । ਹੇ ਨਾਨਕ! (ਇਹ ਹਰਿ-ਕਥਾ, ਇਹ ਅੰਮ੍ਰਿਤ ਦੀ ਧਾਰ) ਸਾਧ ਸੰਗਤਿ ਵਿਚ (ਟਿਕ ਕੇ ਹੀ) ਪੀਤੀ ਜਾ ਸਕਦੀ ਹੈ ।੨।੪।੧੩੩।
It is the cure for evil passions, unique, unequalled and peace-giving; in the Saadh Sangat, the Company of the Holy, O Nanak, drink it in. ||2||4||133||
Aasaa, Fifth Mehl:
ਹੇ ਭਾਈ! ਗੁਰੂ ਨੇ (ਕਿਰਪਾ ਕਰ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਆਪਣੀ ਬਾਣੀ) ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਕਦੇ ਮੇਰੇ ਮਨ ਤੋਂ ਭੁੱਲਣ ਨਹੀਂ ਦਿੱਤੀ, ਇਹ ਬਾਣੀ ਮੈਨੂੰ ਮਿੱਠੀ ਲੱਗਦੀ ਹੈ, ਇਹ ਬਾਣੀ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਮੇਰੇ ਅੰਦਰ ਜਾਰੀ ਰੱਖਦੀ ਹੈ ।੧।ਰਹਾਉ।
My Beloved has brought forth a river of nectar. The Guru has not held it back from my mind, even for an instant. ||1||Pause||
ਹੇ ਭਾਈ! ਇਹ ਬਾਣੀ ਕਰਤਾਰ ਦੇ ਪ੍ਰੇਮ ਵਿਚ ਰੰਗਣ ਵਾਲੀ ਹੈ, ਇਸ ਦੀ ਬਰਕਤਿ ਨਾਲ ਕਰਤਾਰ ਦਾ ਦਰਸਨ ਹੰੁਦਾ ਹੈ ਕਰਤਾਰ ਦੇ ਚਰਨਾਂ ਦੀ ਛੋਹ ਮਿਲਦੀ ਹੈ ਮਨ ਵਿਚ ਆਨੰਦ ਤੇ ਖਿੜਾਉ ਪੈਦਾ ਹੁੰਦਾ ਹੈ ।੧।
Beholding it, and touching it, I am sweetened and delighted. It is imbued with the Creator's Love. ||1||
ਹੇ ਭਾਈ! ਇਸ ਬਾਣੀ ਨੂੰ ਇਕ ਖਿਨ ਵਾਸਤੇ ਭੀ ਹਿਰਦੇ ਵਿਚ ਵਸਾਇਆਂ ਗੁਰੂ ਦੇ ਚਰਨਾਂ ਤਕ ਪਹੰੁਚ ਬਣ ਜਾਂਦੀ ਹੈ, ਇਸ ਨੂੰ ਸੁਆਸ ਸੁਆਸ ਹਿਰਦੇ ਵਿਚ ਵਸਾਇਆਂ ਜਮਾਂ ਦਾ ਡਰ ਨਹੀਂ ਪੋਹ ਸਕਦਾ । ਹੇ ਨਾਨਕ! ਇਸ ਹਰਿ-ਕਥਾ ਨੂੰ ਆਪਣੇ ਗਲੇ ਵਿਚ ਪ੍ਰੋ ਰੱਖ ਇਸ ਨੂੰ ਆਪਣੇ ਹਿਰਦੇ ਵਿਚ ਹਾਰ (ਬਣਾ ਕੇ) ਰੱਖ ।੨।੫।੧੩੪।
Chanting it even for a moment, I rise to the Guru; meditating on it, one is not trapped by the Messenger of Death. The Lord has placed it as a garland around Nanak's neck, and within his heart. ||2||5||134||
Aasaa, Fifth Mehl:
(ਹੇ ਭਾਈ!) ਸਾਧ ਸੰਗਤਿ (ਮਨੁੱਖ ਵਾਸਤੇ ਇਕ) ਸੋਹਣੀ ਬਰਕਤਿ ਹੈ ।ਰਹਾਉ।
The Saadh Sangat, the Company of the Holy, is exalted and sublime. ||Pause||
(ਹੇ ਭਾਈ! ਸਾਧ ਸੰਗਤਿ ਵਿਚ) ਅੱਠੇ ਪਹਰ, ਪਲ ਪਲ, ਘੜੀ ਘੜੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਏ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੰੁਦੀਆਂ ਹਨ ।੧।
Every day, hour and moment, I continually sing and speak of Govind, Govind, the Lord of the Universe. ||1||
(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਤੁਰਦਿਆਂ ਬੈਠਿਆਂ ਸੁੱਤਿਆਂ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਕਰਨ ਦਾ ਸੁਭਾਉ ਬਣ ਜਾਂਦਾ ਹੈ) ਮਨ ਵਿਚ ਪਰਮਾਤਮਾ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਹਰ ਵੇਲੇ ਮੇਲ ਬਣਿਆ ਰਹਿੰਦਾ ਹੈ ।੨।
Walking, sitting and sleeping, I chant the Lord's Praises; I treasure His Feet in my mind and body. ||2||
ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਗੁਣ-ਹੀਨ ਹਾਂ, ਤੂੰ ਮੇਰਾ ਮਾਲਕ ਗੁਣਾਂ ਨਾਲ ਭਰਪੂਰ ਹੈਂ (ਸਾਧ ਸੰਗਤਿ ਦਾ ਸਦਕਾ) ਮੈਨੂੰ ਤੇਰੀ ਸਰਨ ਪੈਣ ਦੀ ਸੂਝ ਆਈ ਹੈ ।੩।੬।੧੩੫।
I am so small, and You are so great, O Lord and Master; Nanak seeks Your Sanctuary. ||3||6||135||