ਮੇਰਾ ਇਹ ਮਨੋਰਥ ਪੂਰਾ ਕਰ ਮੇਰੀ ਇਹ ਲੋੜ ਪੂਰੀ ਕਰ ।੨।
Please, be kind to me - I am just a worm. This is my object and purpose. ||2||
(ਹੇ ਪ੍ਰਭੂ! ਮੇਰਾ ਇਹ ਸਰੀਰ ਮੇਰਾ ਇਹ ਧਨ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ, ਤੂੰ ਹੀ ਮੇਰਾ ਮਾਲਕ ਹੈਂ (ਅਸੀ ਜੀਵ ਆਪਣੇ ਉੱਦਮ ਨਾਲ ਤੇਰਾ ਨਾਮ ਜਪਣ ਜੋਗੇ ਨਹੀਂ ਹਾਂ) ਸਾਡੇ ਵੱਸ ਵਿਚ ਕੁਝ ਨਹੀਂ ਹੈ ।
My body and wealth are Yours; You are my God - nothing is in my power.
ਤੂੰ ਸਾਨੂੰ ਜੀਵਾਂ ਨੂੰ ਜਿਸ ਜਿਸ ਹਾਲ ਵਿਚ ਰੱਖਦਾ ਹੈਂ ਉਸੇ ਤਰ੍ਹਾਂ ਹੀ ਅਸੀ ਜੀਵਨ ਬਿਤਾਂਦੇ ਹਾਂ, ਅਸੀ ਤੇਰਾ ਹੀ ਦਿੱਤਾ ਹੋਇਆ ਹਰੇਕ ਪਦਾਰਥ ਖਾਂਦੇ ਹਾਂ ।੩।
As You keep me, so do I live; I eat what You give me. ||3||
ਹੇ ਨਾਨਕ! (ਆਖ—) ਪਰਮਾਤਮਾ ਦੇ ਸੇਵਕਾਂ (ਦੇ ਚਰਨਾਂ) ਦੀ ਧੂੜ ਵਿਚ (ਕੀਤਾ ਹੋਇਆ) ਇਸ਼ਨਾਨ (ਮਨੁੱਖ ਦੇ) ਜਨਮਾਂ ਜਨਮਾਂਤਰਾਂ ਦੇ (ਕੀਤੇ ਹੋਏ) ਪਾਪ ਦੂਰ ਕਰ ਦੇਂਦਾ ਹੈ
The sins of countless incarnations are washed away, by bathing in the dust of the Lord's humble servants.
ਪ੍ਰਭੂ-ਪ੍ਰੇਮ ਦੀ ਰਾਹੀਂ ਭਗਤੀ ਦੀ ਬਰਕਤਿ ਨਾਲ (ਮਨੁੱਖ ਦਾ) ਹਰੇਕ ਕਿਸਮ ਦਾ ਡਰ ਵਹਮ ਨਾਸ ਹੋ ਜਾਂਦਾ ਹੈ, ਤੇ ਪਰਮਾਤਮਾ ਸਦਾ ਅੰਗ-ਸੰਗ ਪ੍ਰਤੀਤ ਹੋਣ ਲੱਗ ਪੈਂਦਾ ਹੈ
By loving devotional worship, doubt and fear depart; O Nanak, the Lord is Ever-present. ||4||4||139||
Aasaa, Fifth Mehl:
ਹੇ ਅਪਹੁੰਚ ਪ੍ਰਭੂ! ਤੂੰ ਮਨੁੱਖਾਂ ਦੇ ਗਿਆਨ-ਇੰਦ੍ਰਿਆਂ ਦੀ ਪਹੰੁਚ ਤੋਂ ਪਰੇ ਹੈਂ, ਤੇਰਾ ਦਰਸਨ ਓਹੀ ਮਨੁੱਖ ਕਰਦਾ ਹੈ, ਜਿਸ ਦੇ ਮੱਥੇ ਉਤੇ ਕਿਸਮਤ ਜਾਗ ਪੈਂਦੀ ਹੈ ।
The Blessed Vision of Your Darshan is unapproachable and incomprehensible; he alone obtains it, who has such good destiny recorded upon his forehead.
(ਹੇ ਭਾਈ! ਜਿਸ ਮਨੁੱਖ ਉਤੇ) ਕਿਰਪਾ ਦੇ ਘਰ ਪਰਮਾਤਮਾ ਨੇ ਕਿਰਪਾ ਦੀ ਨਿਗਾਹ ਕੀਤੀ ਸਤਿਗੁਰੂ ਨੇ ਉਸ ਨੂੰ ਪਰਮਾਤਮਾ ਦੀ ਨਾਮ (-ਸਿਮਰਨ ਦੀ ਦਾਤਿ) ਬਖ਼ਸ਼ ਦਿੱਤੀ ।੧।
The Merciful Lord God has bestowed His Mercy, and the True Guru has granted the Lord's Name. ||1||
ਹੇ ਸਤਿਗੁਰੂ! ਤੂੰ (ਤਾਂ) ਕਲਿਜੁਗ ਨੂੰ ਭੀ ਬਚਾ ਲਿਆ ਹੈ (ਜਿਸ ਨੂੰ ਹੋਰ ਜੁਗਾਂ ਨਾਲੋਂ ਭੈੜਾ ਸਮਝਿਆ ਜਾਂਦਾ ਹੈ
The Divine Guru is the Saving Grace in this Dark Age of Kali Yuga.
ਭਾਵ (ਜੇਹੜੇ ਭੀ) ਪਹਿਲਾਂ) ਗੰਦੇ ਤੇ ਮੂਰਖ (ਸਨ ਉਹ) ਸਾਰੇ ਤੇਰੀ ਸੇਵਾ ਵਿਚ ਆ ਲੱਗੇ ਹਨ (ਤੇਰੀ ਦੱਸੀ ਪ੍ਰਭੂ ਦੀ ਸੇਵਾ-ਭਗਤੀ ਕਰਨ ਲੱਗ ਪਏ ਹਨ) ।੧।ਰਹਾਉ।
Even those fools and idiots, stained with feces and urine, have all taken to Your service. ||1||Pause||
ਹੇ ਪ੍ਰਭੂ! ਤੂੰ ਆਪ ਸਾਰੀ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈਂ ਤੂੰ ਆਪ (ਹੀ) ਸਾਰੀ ਸ੍ਰਿਸ਼ਟੀ ਨੂੰ ਆਸਰਾ ਦੇਣ ਵਾਲਾ ਹੈਂ, ਤੂੰ ਆਪ ਹੀ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ,
You Yourself are the Creator, who established the entire world. You are contained in all.
(ਫਿਰ ਕੋਈ ਜੁਗ ਚੰਗਾ ਕਿਵੇਂ? ਤੇ, ਕੋਈ ਜੁਗ ਮਾੜਾ ਕਿਵੇਂ? ਭਾਵੇਂ ਇਸ ਕਲਿਜੁਗ ਨੂੰ ਚੌਹਾਂ ਜੁਗਾਂ ਵਿਚੋਂ ਭੈੜਾ ਕਿਹਾ ਜਾਂਦਾ ਹੈ, ਫਿਰ ਭੀ) ਧਰਮ ਰਾਜ ਹੈਰਾਨ ਹੋ ਰਿਹਾ ਹੈ (ਕਿ ਗੁਰੂ ਦੀ ਕਿਰਪਾ ਨਾਲ ਵਿਕਾਰਾਂ ਵਲੋਂ ਹਟ ਕੇ) ਸਾਰੀ ਲੁਕਾਈ ਤੇਰੀ ਚਰਨੀਂ ਲੱਗ ਰਹੀ ਹੈ । (ਸੋ, ਜੇ ਪੁਰਾਣੇ ਖ਼ਿਆਲਾਂ ਵਲ ਜਾਈਏ ਤਾਂ ਭੀ ਇਹ ਕਲਿਜੁਗ ਮਾੜਾ ਜੁਗ ਨਹੀਂ, ਤੇ ਇਹ ਜੁਗ ਜੀਵਾਂ ਨੂੰ ਮੰਦ-ਕਰਮਾਂ ਵਲ ਨਹੀਂ ਪ੍ਰੇਰਦਾ) ।੨।
The Righteous Judge of Dharma is wonder-struck, at the sight of everyone falling at the Lord's Feet. ||2||
ਹੇ ਭਾਈ! ਸਤਿਜੁਗ ਨੂੰ, ਤ੍ਰੇਤੇ ਨੂੰ, ਦੁਆਪਰ ਨੂੰ (ਚੰਗਾ) ਜੁਗ ਆਖਿਆ ਜਾਂਦਾ ਹੈ (ਪਰ ਪ੍ਰਤੱਖ ਦਿੱਸ ਰਿਹਾ ਹੈ ਕਿ ਸਗੋਂ) ਕਲਿਜੁਗ ਸਾਰੇ ਜੁਗਾਂ ਵਿਚ ਸ੍ਰੇਸ਼ਟ ਹੈ (ਕਿਉਂਕਿ ਇਸ ਜੁਗ ਵਿਚ) ਜੇਹੜਾ ਹੱਥ ਕੋਈ ਕਰਮ ਕਰਦਾ ਹੈ, ਉਹੀ ਹੱਥ ਉਸ ਦਾ ਫ਼ਲ ਭੁਗਤਦਾ ਹੈ ।
The Golden Age of Sat Yuga, the Silver Age of Trayta Yuga, and the Brass Age of Dwaapar Yuga are good; but the best is the Dark Age, the Iron Age, of Kali Yuga.
ਕੋਈ ਮਨੁੱਖ ਕਿਸੇ ਹੋਰ ਮਨੁੱਖ ਦੇ ਥਾਂ (ਵਿਕਾਰਾਂ ਦੇ ਕਾਰਨ) ਫੜਿਆ ਨਹੀਂ ਜਾਂਦਾ ।੩।
As we act, so are the rewards we receive; no one can take the place of another. ||3||
ਹੇ ਭਾਈ! (ਕੋਈ ਭੀ ਜੁਗ ਹੋਵੇ, ਤੂੰ ਆਪਣੇ ਭਗਤਾਂ ਦੀ ਲਾਜ ਸਦਾ ਰੱਖਦਾ ਆਇਆ ਹੈਂ) ਤੂੰ ਓਹੀ ਕੁਝ ਕਰਦਾ ਹੈਂ ਜੋ ਤੇਰੇ ਭਗਤ ਤੇਰੇ ਪਾਸੋਂ ਮੰਗਦੇ ਹਨ, ਇਹ ਤੇਰਾ ਮੁਢ ਕਦੀਮਾਂ ਦਾ ਸੁਭਾਉ ਹੈ ।
O Dear Lord, whatever Your devotees ask for, You do. This is Your Way, Your very nature.
ਹੇ ਹਰੀ! (ਤੇਰਾ ਦਾਸ ਨਾਨਕ ਭੀ ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਦਰ ਤੋਂ) ਦਾਨ ਮੰਗਦਾ ਹੈ ਕਿ ਨਾਨਕ ਨੂੰ ਆਪਣੇ ਸੰਤ ਜਨਾਂ ਦਾ ਦਰਸਨ ਦੇਹ ।੪।੫।੧੪੦।
With my palms pressed together, O Nanak, I beg for this gift; Lord, please bless Your Saints with Your Vision. ||4||5||140||
Raag Aasaa, Fifth Mehl, Thirteenth House:
One Universal Creator God. By The Grace Of The True Guru:
ਹੇ ਸਤਿਗੁਰੂ! ਤੇਰੇ ਬਚਨਾਂ ਨੇ (ਤੇਰੀ ਸਰਨ ਪਏ ਅਨੇਕਾਂ) ਗੁਣ-ਹੀਣ
O True Guru, by Your Words,
ਬੰਦਿਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ।੧।ਰਹਾਉ।
even the worthless have been saved. ||1||Pause||
ਹੇ ਸਤਿਗੁਰੂ! ਤੇਰੀ ਸੰਗਤਿ ਵਿਚ ਰਹਿ ਕੇ ਉਹ ਬੰਦੇ ਭੀ ਪਵਿਤ੍ਰ ਆਚਰਣ ਵਾਲੇ ਬਣ ਗਏ ਜੇਹੜੇ ਪਹਿਲਾਂ ਬੜੇ ਖਰ੍ਹਵੇ ਸੁਭਾਵ ਵਾਲੇ ਸਨ, ਭੈੜੇ ਆਚਰਨ ਵਾਲੇ ਸਨ ਤੇ ਮੰਦੇ ਬੋਲ ਬੋਲਣ ਵਾਲੇ ਸਨ ।੧।
Even the most argumentative, vicious and indecent people, have been purified in Your company. ||1||
ਹੇ ਸਤਿਗੁਰੂ! ਤੂੰ ਉਹਨਾਂ ਬੰਦਿਆਂ ਦੀਆਂ ਕੁਲਾਂ ਦੀਆਂ ਕੁਲਾਂ (ਵਿਕਾਰਾਂ ਵਿਚ ਡਿੱਗਣ ਤੋਂ) ਬਚਾ ਲਈਆਂ, ਜੇਹੜੇ ਅਨੇਕਾਂ ਜੂਨਾਂ ਵਿਚ ਭਟਕਦੇ ਆ ਰਹੇ ਸਨ ਤੇ (ਜਨਮ ਮਰਨ ਦੇ ਗੇੜ ਦੇ) ਨਰਕ ਵਿਚ ਪਏ ਆ ਰਹੇ ਸਨ ।੨।
Those who have wandered in reincarnation, and those who have been consigned to hell - even their families have been redeemed. ||2||
ਹੇ ਸਤਿਗੁਰੂ! ਤੇਰੀ ਮੇਹਰ ਨਾਲ ਉਹ ਮਨੁੱਖ ਭੀ ਪ੍ਰਭੂ ਦੇ ਦਰ ਤੇ ਆਦਰ-ਮਾਣ ਹਾਸਲ ਕਰਨ ਜੋਗੇ ਹੋ ਗਏ, ਜਿਨ੍ਹਾਂ ਨੂੰ ਪਹਿਲਾਂ ਕੋਈ ਜਾਣਦਾ-ਪਛਾਣਦਾ ਨਹੀਂ ਸੀ ਜਿਨ੍ਹਾਂ ਨੂੰ (ਜਗਤ ਵਿਚ) ਕੋਈ ਆਦਰ ਨਹੀਂ ਸੀ ਦੇਂਦਾ
Those whom no one knew, and those whom no one respected - even they have become famous and respected at the Court of the Lord. ||3||
ਹੇ ਨਾਨਕ! (ਆਖ—ਹੇ ਸਤਿਗੁਰੂ!) ਮੈਂ ਤੇਰੇ ਵਰਗਾ ਹੋਰ ਕਿਸ ਨੂੰ ਆਖਾਂ? ਮੈਂ ਤੇਰੀ ਕੀਹ ਸਿਫ਼ਤਿ ਕਰਾਂ? ਮੈਂ ਤੈਥੋਂ ਹਰੇਕ ਖਿਨ ਸਦਕੇ ਜਾਂਦਾ ਹਾਂ ।੪।੧।੧੪੧।
What praise, and what greatness should I attribute to You? Nanak is a sacrifice to You, each and every moment. ||4||1||141||
Aasaa, Fifth Mehl:
(ਮਾਇਆ ਦੇ ਮੋਹ ਵਿਚ) ਝੱਲੇ ਹੋਏ ਮਨੁੱਖ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ ।੧।ਰਹਾਉ।
The crazy people are asleep. ||1||Pause||
(ਹੇ ਭਾਈ! ਅਜੇਹੇ ਬੰਦੇ) ਪਰਵਾਰ ਦੇ ਮੋਹ ਅਤੇ ਵਿਸ਼ਿਆਂ ਦੇ ਸੁਆਦਾਂ ਵਿਚ ਮਸਤ ਹੋ ਕੇ ਕੂੜੀਆਂ ਮੱਲਾਂ ਮੱਲਦੇ ਰਹਿੰਦੇ ਹਨ ।੧।
They are intoxicated with attachment to their families and sensory pleasures; they are held in the grip of falsehood. ||1||
(ਹੇ ਭਾਈ! ਮਾਇਆ ਦੇ ਮੋਹ ਵਿਚ ਪਾਗਲ ਹੋਏ ਮਨ) ਉਹਨਾਂ ਪਦਾਰਥਾਂ ਦੀ ਲਾਲਸਾ ਕਰਦੇ ਰਹਿੰਦੇ ਹਨ ਜਿਨ੍ਹਾਂ ਨਾਲ ਸਾਥ ਨਹੀਂ ਨਿਭਣਾ ਜੋ ਸੁਪਨਿਆਂ ਵਿਚ ਪ੍ਰਤੀਤ ਹੋ ਰਹੇ ਮੌਜ-ਮੇਲਿਆਂ ਵਾਂਗ ਹਨ, (ਅਜੇਹੇ ਬੰਦੇ) ਇਹਨਾਂ ਪਦਾਰਥਾਂ ਨੂੰ ਆਪਣੇ ਮਨ ਵਿਚ ਸਦਾ ਕਾਇਮ ਰਹਿਣ ਵਾਲੇ ਸਮਝਦੇ ਹਨ, ਮੂੰਹੋਂ ਭੀ ਉਹਨਾਂ ਨੂੰ ਹੀ ਪੱਕੇ ਸਾਥੀ ਆਖਦੇ ਹਨ ।੨।
The false desires, and the dream-like delights and pleasures - these, the self-willed manmukhs call true. ||2||
ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਹੀ ਸਦਾ ਸਾਥ ਦੇਣ ਵਾਲਾ ਪਦਾਰਥ ਹੈ, ਪਰ ਮਾਇਆ ਦੇ ਮੋਹ ਵਿਚ ਝੱਲੇ ਹੋਏ ਮਨੁੱਖ ਇਸ ਹਰਿ-ਨਾਮ ਦਾ ਭੇਤ ਰਤਾ ਭੀ ਨਹੀਂ ਸਮਝਦੇ ।੩।
The wealth of the Ambrosial Naam, the Name of the Lord, is with them, but they do not find even a tiny bit of its mystery. ||3||
(ਜੀਵਾਂ ਦੇ ਭੀ ਕੀਹ ਵੱਸ?) ਹੇ ਨਾਨਕ! ਪ੍ਰਭੂ ਮੇਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ ਸਾਧ ਸੰਗਤਿ ਵਿਚ ਰੱਖਦਾ ਹੈ ਉਹੀ ਉਸ ਪ੍ਰਭੂ ਦੀ ਸਰਨ ਆਏ ਰਹਿੰਦੇ ਹਨ ।੪।੨।੧੪੨।
By Your Grace, O Lord, You save those, who take to the Sanctuary of the Sat Sangat, the True Congregation. ||4||2||142||
Aasaa, Fifth Mehl, Tipadas:
(ਹੇ ਭਾਈ! ਮੈਨੂੰ ਤਾਂ) ਪਿਆਰੇ (ਪ੍ਰਭੂ) ਦਾ ਉਹ ਪ੍ਰੇਮ ਹੀ (ਚਾਹੀਦਾ ਹੈ) ।੧।ਰਹਾਉ।
I seek the Love of my Beloved. ||1||Pause||
(ਹੇ ਭਾਈ! ਪ੍ਰਭੂ ਦੇ ਪਿਆਰ ਦੇ ਟਾਕਰੇ ਤੇ) ਸੋਨਾ, ਮੋਤੀ, ਵੱਡੇ ਵੱਡੇ ਮੋਤੀ, ਹੀਰੇ-ਲਾਲ—ਮੈਨੂੰ ਇਹਨਾਂ ਵਿਚੋਂ ਕੋਈ ਭੀ ਚੀਜ਼ ਨਹੀਂ ਚਾਹੀਦੀ, ਨਹੀਂ ਚਾਹੀਦੀ, ।੧।
Gold, jewels, giant pearls and rubies - I have no need for them. ||1||
(ਹੇ ਭਾਈ! ਪ੍ਰਭੂ-ਪਿਆਰ ਦੇ ਥਾਂ) ਨਾਹ ਰਾਜ, ਨਾਹ ਧਨ-ਪਦਾਰਥ, ਨਾਹ ਹੁਕੂਮਤ ਨਾਹ ਸੁਆਦਲੇ ਖਾਣੇ—
Imperial power, fortunes, royal command and mansions