Aasaa, First Mehl:
ਜਦੋਂ ਮਨੁੱਖ ਦਾ ਸਰੀਰ ਬਿਨਸ ਜਾਂਦਾ ਹੈ ਤਦੋਂ (ਉਸ ਦਾ ਕਮਾਇਆ ਹੋਇਆ) ਧਨ ਉਸ ਦਾ ਨਹੀਂ ਕਿਹਾ ਜਾ ਸਕਦਾ
When the body perishes, whose wealth is it?
(ਪਰਮਾਤਮਾ ਦਾ ਨਾਮ ਹੀ ਅਸਲ ਧਨ ਹੈ ਜੋ ਮਨੁੱਖਾ ਸਰੀਰ ਦੇ ਨਾਸ ਹੋਣ ਪਿਛੋਂ ਭੀ ਆਪਣੇ ਨਾਲ ਲੈ ਜਾ ਸਕਦਾ ਹੈ, ਪਰ) ਪਰਮਾਤਮਾ ਦਾ ਨਾਮ-ਧਨ ਗੁਰੂ ਤੋਂ ਬਿਨਾ ਕਿਸੇ ਹੋਰ ਪਾਸੋਂ ਨਹੀਂ ਮਿਲ ਸਕਦਾ ।
Without the Guru, how can the Lord's Name be obtained?
ਪਰਮਾਤਮਾ ਦਾ ਨਾਮ-ਧਨ ਹੀ ਮਨੁੱਖ ਦੇ ਨਾਲ ਅਸਲ ਸਾਥੀ ਹੈ ।
The wealth of the Lord's Name is my Companion and Helper.
ਜੇਹੜਾ ਮਨੁੱਖ ਦਿਨ ਰਾਤ ਆਪਣੀ ਸੁਰਤਿ ਪ੍ਰਭੂ (-ਚਰਨਾਂ) ਵਿਚ ਜੋੜਦਾ ਹੈ ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ ।੧।
Night and day, center your loving attention on the Immaculate Lord. ||1||
ਪਰਮਾਤਮਾ ਦੇ ਨਾਮ ਤੋਂ ਬਿਨਾ ਸਾਡਾ (ਜੀਵਾਂ ਦਾ) ਹੋਰ ਕੇਹੜਾ (ਸਦੀਵੀ ਮਿੱਤਰ) ਹੋ ਸਕਦਾ ਹੈ?
Without the Lord's Name, who is ours?
(ਸੁਖ ਤੇ ਦੁਖ ਉਸੇ ਪ੍ਰਭੂ ਦੀ ਰਜ਼ਾ ਵਿਚ ਆਉਂਦੇ ਹਨ, ਇਸ ਵਾਸਤੇ) ਸੁਖ ਤੇ ਦੁਖ ਨੂੰ ਇਕੋ ਜਿਹਾ (ਉਸ ਦੀ ਰਜ਼ਾ ਸਮਝ ਕੇ) ਮੈਂ (ਕਦੇ) ਉਸ ਦਾ ਨਾਮ ਨਹੀਂ ਛੱਡਾਂਗਾ । (ਮੈਨੂੰ ਨਿਸਚਾ ਹੈ ਕਿ) ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜਨ ਵਾਲਾ ਹੈ ।੧।ਰਹਾਉ।
I look upon pleasure and pain alike; I shall not forsake the Naam, the Name of the Lord. The Lord Himself forgives me, and blends me with Himself. ||1||Pause||
ਉਹ ਮੂਰਖ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ ਜੋ ਸੋਨੇ ਤੇ ਇਸਤ੍ਰੀ ਨਾਲ ਹੀ ਮੋਹ ਵਧਾ ਰਹੇ ਹਨ
The fool loves gold and women.
ਤੇ ਭਟਕਣਾ ਵਿਚ ਪਏ ਹੋਏ ਹਨ (ਪਰ ਜੀਵ ਕੇ ਕੀਹ ਵੱਸ? ਹੇ ਪ੍ਰਭੂ!) ਜਿਸ ਜੀਵ ਨੂੰ ਤੂੰ ਆਪਣਾ ਨਾਮ ਜਪਾ ਕੇ (ਨਾਮ ਦੀ ਦਾਤਿ) ਬਖ਼ਸ਼ਦਾ ਹੈਂ,
Attached to duality, he has forgotten the Naam.
ਉਹ ਤੇਰੇ ਗੁਣ ਗਾਂਦਾ ਹੈ, ਜਮਦੂਤ ਉਸ ਦੇ ਨੇੜੇ ਨਹੀਂ ਢੁਕ ਸਕਦਾ (ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁਕਦੀ ।
O Lord, he alone chants the Naam, whom You have forgiven.
‘ਕਨਿਕ ਕਾਮਨੀ ਹੇਤੁ’ ਉਸ ਦੇ ਆਤਮਕ ਜੀਵਨ ਨੂੰ ਮਾਰ ਨਹੀਂ ਸਕਦਾ) ।੨।
Death cannot touch one who sings the Glorious Praises of the Lord. ||2||
ਹੇ ਰਾਮ! ਹੇ ਹਰੀ! ਹੇ ਗੁਪਾਲ! ਤੂੰ ਹੀ ਸਭ ਤੋਂ ਵੱਡਾ ਦਾਤਾ ਹੈਂ ।
The Lord, the Guru, is the Giver; the Lord, the Sustainer of the World.
ਜਿਵੇਂ ਤੈਨੂੰ ਚੰਗਾ ਲਗੇ ਤਿਵੇਂ, ਹੇ ਦਇਆਲ! ਮੈਨੂੰ (‘ਕਨਿਕ ਕਾਮਨੀ ਹੇਤ’ ਤੋਂ) ਬਚਾ ਲੈ ।
If it is pleasing to Your Will, please preserve me, O Merciful Lord.
ਗੁਰੂ ਦੀ ਸਰਨ ਪੈ ਕੇ ਪਰਮਾਤਮਾ (ਦਾ ਨਾਮ) ਮੇਰੇ ਮਨ ਵਿਚ ਪਿਆਰਾ ਲੱਗਾ ਹੈ
As Gurmukh, my mind is pleased with the Lord.
ਮੇਰੇ (ਆਤਮਕ) ਰੋਗ ਮਿਟ ਗਏ ਹਨ (ਆਤਮਕ ਮੌਤ ਵਾਲਾ) ਦੁੱਖ ਮੈਂ ਰੋਕ ਲਿਆ ਹੈ ।੩।
My diseases are cured, and my pains are taken away. ||3||
ਹੇ ਭਾਈ! ‘ਕਨਿਕ ਕਾਮਨੀ ਹੇਤ’ ਦੇ ਰੋਗ ਤੋਂ ਬਚਾਣ ਵਾਲਾ ਪ੍ਰਭੂ-ਨਾਮ ਤੋਂ ਬਿਨਾ) ਹੋਰ ਕੋਈ ਦਾਰੂ ਨਹੀਂ ਹੈ, ਕੋਈ ਮੰਤ੍ਰ ਨਹੀਂ ਹੈ ।
There is no other medicine, Tantric charm or mantra.
ਪਰਮਾਤਮਾ ਦੇ ਨਾਮ ਦਾ ਸਿਮਰਨ ਹੀ ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ ।
Meditative remembrance upon the Lord, Har, Har, destroys sins.
ਪਰ, ਹੇ ਪ੍ਰਭੂ! ਅਸੀ ਜੀਵ ਕੀਹ ਕਰ ਸਕਦੇ ਹਾਂ? ਸਾਡੇ ਮਨਾਂ ਤੋਂ (ਆਪਣਾ) ਨਾਮ ਭੁਲਾ ਕੇ ਤੂੰ ਆਪ ਹੀ ਸਾਨੂੰ ਕੁਰਾਹੇ ਪਾਂਦਾ ਹੈਂ,
You Yourself cause us to stray from the path, and forget the Naam.
ਤੇ ਤੂੰ ਆਪ ਹੀ ਮੇਹਰ ਕਰ ਕੇ ਸਾਨੂੰ ਵਿਕਾਰਾਂ ਤੋਂ ਬਚਾਂਦਾ ਹੈਂ ।੪।
Showering Your Mercy, You Yourself save us. ||4||
(ਕਨਿਕ ਕਾਮਨੀ ਆਦਿਕ ਦੇ ਮੋਹ ਵਿਚ ਸਦਾ ਸੁਰਤਿ ਜੋੜੀ ਰੱਖਦੇ ਹਨ, ਉਹਨਾਂ ਦੇ ਮਨ ਵਿਚ ਵਿਕਾਰਾਂ ਦਾ) ਰੋਗ ਹੈ, ਭਟਕਣਾ ਹੈ, ਪ੍ਰਭੂ ਨਾਲੋਂ ਵਿੱਥ ਹੈ, ਮੇਰ-ਤੇਰ ਹੈ ।
The mind is diseased with doubt, superstition and duality.
ਗੁਰੂ ਦੀ ਸਰਨ ਤੋਂ ਬਿਨਾ ਜੇਹੜੇ ਮਨੁੱਖ ਕੁਰਾਹੇ ਪੈ ਕੇ ਦੂਜਾ ਜਪ ਜਪਦੇ ਹਨ
Without the Guru, it dwells in doubt, and contemplates duality.
ਜੇਹੜੇ ਮਨੁੱਖ ਕਦੇ ਗੁਰੂ ਦਾ ਦਰਸ਼ਨ ਨਹੀਂ ਕਰਦੇ ਸਭ ਦੇ ਮੁੱਢ ਸਰਬ-ਵਿਆਪਕ ਦਾ ਦਰਸ਼ਨ ਨਹੀਂ ਕਰਦੇ,
The Guru reveals the Darshan, the Blessed Vision of the Primal Lord.
ਗੁਰੂ ਦੇ ਸ਼ਬਦ ਵਿਚ ਜੁੜਨ ਤੋਂ ਬਿਨਾ ਉਹਨਾਂ ਦਾ ਜਨਮ ਕਿਸੇ ਭੀ ਲੇਖੇ ਵਿਚ ਨਹੀਂ ਰਹਿ ਜਾਂਦਾ ।੫।
Without the Word of the Guru's Shabad, what use is human life? ||5||
(ਹੇ ਪ੍ਰਭੂ!) ਤੈਨੂੰ ਅਚਰਜ-ਰੂਪ ਨੂੰ ਵੇਖ ਕੇ ਅਸੀ ਜੀਵ ਹੈਰਾਨ ਹੰੁਦੇ ਹਾਂ ।
Beholding the Marvellous Lord, I am wonder-struck and astonished.
ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਦੇਵਤਿਆਂ ਵਿਚ ਮਨੁੱਖਾਂ ਵਿਚ ਹਰੇਕ ਵਿਚ ਸੁਤੇ ਹੀ ਅਡੋਲ ਟਿਕਿਆ ਹੋਇਆ ਹੈਂ ।
In each and every heart, of the angels and holy men, He dwells in celestial Samaadhi.
ਤੂੰ ਹਰੇਕ ਜੀਵ ਦੇ ਮਨ ਵਿਚ ਭਰਪੂਰ ਹੈਂ, ਤੇ ਹਰੇਕ ਨੂੰ ਸਹਾਰਾ ਦੇ ਰਿਹਾ ਹੈਂ ।
I have enshrined the All-pervading Lord within my mind.
ਤੇਰੇ ਵਰਗਾ (ਰਾਖਾ) ਹੋਰ ਕੋਈ ਨਹੀਂ ਹੈ ।੬।
There is no one else equal to You. ||6||
(ਹੇ ਭਾਈ!) ਪਰਮਾਤਮਾ ਉਹਨਾਂ ਸੰਤਾਂ ਭਗਤਾਂ ਦੀ ਸੰਗਤਿ ਵਿਚ ਮਿਲਦਾ ਹੈ ਜਿਨ੍ਹਾਂ ਦੇ ਮੂੰਹ ਵਿਚ (ਸਦਾ ਉਸ ਦਾ) ਨਾਮ ਟਿਕਿਆ ਰਹਿੰਦਾ ਹੈ ।
For the sake of devotional worship, we chant Your Name.
ਉਹਨਾਂ ਸੰਤ ਜਨਾਂ ਦੇ ਹਿਰਦੇ ਵਿਚ ਉਸ ਪ੍ਰਭੂ ਦੀ ਭਗਤੀ ਵਾਸਤੇ ਪ੍ਰੇਮ ਹੈ ਖਿੱਚ ਹੈ ।
The Lord's devotees dwell in the Society of the Saints.
ਅਡੋਲ ਅਵਸਥਾ ਵਿਚ (ਟਿਕ ਕੇ, ਪ੍ਰਭੂ ਦਾ) ਧਿਆਨ (ਧਰ ਕੇ ਸੰਤ ਜਨ ‘ਕਨਿਕ ਕਾਮਨੀ’ ਵਾਲੇ) ਬੰਧਨ ਤੋੜ ਲੈਂਦੇ ਹਨ ।
Breaking his bonds, one comes to meditate on the Lord.
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੰੁਦਾ ਹੈ ਜਿਸ ਦੇ ਅੰਦਰ ਗੁਰੂ ਦਾ ਦਿੱਤਾ ਰੱਬੀ ਗਿਆਨ ਪਰਗਟ ਹੰੁਦਾ ਹੈ ਉਹ ਭੀ ਇਹਨਾਂ ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ ।੭।
The Gurmukhs are emancipated, by the Guru-given knowledge of the Lord. ||7||
ਉਸ ਨੂੰ ਜਮਦੂਤਾਂ ਦਾ ਦੁੱਖ ਪੋਹ ਨਹੀਂ ਸਕਦਾ (ਮੌਤ ਦਾ ਡਰ, ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ) ।
The Messenger of Death cannot touch him with pain;
ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਵਿਚ ਲਿਵ ਲਾ ਕੇ, ‘ਕਨਿਕ ਕਾਮਨੀ ਹੇਤ’ ਵਲੋਂ ਸੁਚੇਤ ਹੋ ਜਾਂਦਾ ਹੈ
the Lord's humble servant remains awake to the Love of the Naam.
ਭਗਤੀ ਨਾਲ ਪਿਆਰ ਕਰਨ ਵਾਲਾ ਪਰਮਾਤਮਾ ਆਪਣੇ ਭਗਤਾਂ ਦੇ ਅੰਗ-ਸੰਗ ਰਹਿੰਦਾ ਹੈ ।
The Lord is the Lover of His devotees; He dwells with His devotees.
ਹੇ ਨਾਨਕ! ਪ੍ਰਭੂ ਦੇ ਭਗਤ ਪ੍ਰਭੂ ਦੇ ਪਿਆਰ-ਰੰਗ ਵਿਚ (ਰੰਗੀਜ ਕੇ, ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।੮।੯।
O Nanak, they are liberated, through the Love of the Lord. ||8||9||
Aasaa, First Mehl, Ik-Tukee:
ਜੇਹੜਾ ਮਨੁੱਖ ਗੁਰੂ ਦੇ ਦੱਸੇ ਅਨੁਸਾਰ ਪਰਮਾਤਮਾ ਦਾ ਸਿਮਰਨ ਕਰਦਾ ਹੈ, ਉਹ ਪਰਮਾਤਮਾ ਨੂੰ (ਹਰ ਥਾਂ ਵਿਆਪਕ) ਜਾਣ ਲੈਂਦਾ ਹੈ,
One who serves the Guru, knows his Lord and Master.
ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ (ਹਰ ਥਾਂ) ਪਛਾਣ ਲੈਂਦਾ ਹੈ, ਤੇ (ਇਸ ਤਰ੍ਹਾਂ ਉਸ ਦਾ ਮੋਹ ਦਾ) ਦੁੱਖ ਮਿਟ ਜਾਂਦਾ ਹੈ ।੧।
His pains are erased, and he realizes the True Word of the Shabad. ||1||
ਹੇ ਮੇਰੀ ਸਹੇਲੀਹੋ! (ਹੇ ਮੇਰੇ ਸਤਸੰਗੀਓ!) ਪਰਮਾਤਮਾ ਦਾ ਨਾਮ ਜਪੋ,
Meditate on the Lord, O my friends and companions.
ਗੁਰੂ ਦੀ ਦੱਸੀ ਹੋਈ (ਇਹ) ਸੇਵਾ ਕਰ ਕੇ (ਭਾਵ, ਗੁਰੂ ਦੀ ਸਿੱਖਿਆ ਅਨੁਸਾਰ ਪ੍ਰਭੂ ਦਾ ਭਜਨ ਕਰ ਕੇ) ਤੁਸੀ (ਹਰ ਥਾਂ) ਪਰਮਾਤਮਾ ਦਾ ਦਰਸ਼ਨ ਕਰੋਗੇ ।੧।ਰਹਾਉ।
Serving the True Guru, you shall behold God with your eyes. ||1||Pause||
(ਪਰਮਾਤਮਾ ਦਾ ਸਿਮਰਨ ਕਰਨ ਤੋਂ ਬਿਨਾ) ਸੰਸਾਰ ਵਿਚ ਮਾਂ, ਪਿਉ
People are entangled with mother, father and the world.
ਪੁੱਤਰ, ਧੀ ਅਤੇ ਵਹੁਟੀ (ਮੋਹ ਦੇ) ਬੰਧਨਾਂ ਦਾ ਕਾਰਣ ਬਣ ਜਾਂਦੇ ਹਨ ।੨।
They are entangled with sons, daughters and spouses. ||2||
(ਸਿਮਰਨ ਤੋਂ ਬਿਨਾ) ਧਾਰਮਿਕ ਰਸਮਾਂ ਬੰਧਨ ਬਣ ਜਾਂਦੀਆਂ ਹਨ, (ਮਨੁੱਖ ਮਾਣ ਕਰਦਾ ਹੈ ਕਿ ਇਹ ਸਭ ਕੁਝ) ‘ਮੈਂ ਕੀਤਾ ਹੈ, ਮੈਂ ਕੀਤਾ ਹੈ’ ।
They are entangled with religious rituals, and religious faith, acting in ego.
ਜੇ ਮਨ ਵਿਚ (ਪਰਮਾਤਮਾ ਤੋਂ ਬਿਨਾ ਕੋਈ ਹੋਰ) ਦੂਜਾ ਪ੍ਰੇਮ ਹੈ, ਤਾਂ ਪੁੱਤਰ ਵਹੁਟੀ (ਦਾ ਰਿਸ਼ਤਾ ਭੀ) ਬੰਧਨਾਂ (ਦਾ ਮੂਲ ਹੋ ਜਾਂਦਾ) ਹੈ ।੩।
They are entangled with sons, wives and others in their minds. ||3||
ਕਿਸਾਨ (ਆਜੀਵਕਾ ਵਾਸਤੇ) ਖੇਤੀ-ਵਾਹੀ ਕਰਦੇ ਹਨ (ਕਰਨੀ ਭੀ ਚਾਹੀਦੀ ਹੈ, ਪਰ ਸਿਮਰਨ ਤੋਂ ਬਿਨਾ ਇਹ ਖੇਤੀ-ਵਾਹੀ) ਬੰਧਨ ਬਣ ਜਾਂਦੀ ਹੈ ।
The farmers are entangled by farming.
ਰਾਜਾ (ਕਿਸਾਨਾਂ ਪਾਸੋਂ) ਮਾਮਲਾ ਲੈਂਦਾ ਹੈ । (ਪਰ ਪਰਮਾਤਮਾ ਦੇ ਸਿਮਰਨ ਤੋਂ ਬਿਨਾ ਰਾਜਾ ਹੀ) ਹਉਮੈ ਦੀ ਸਜ਼ਾ ਭੁਗਤਦਾ ਹੈ ।੪।
People suffer punishment in ego, and the Lord King exacts the penalty from them. ||4||
(ਵਪਾਰੀ) ਵਪਾਰ ਕਰਦਾ ਹੈ, ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਇਹ ਵਪਾਰ ਬੰਧਨਾਂ ਦਾ ਮੂਲ ਹੈ,
They are entangled in trade without contemplation.
(ਕਿਉਂਕਿ ਸਿਮਰਨ ਤੋਂ ਬਿਨਾ ਮਨੁੱਖ) ਮਾਇਆ ਦੇ ਮੋਹ ਦੇ ਖਿਲਾਰੇ ਵਿਚ (ਇਤਨਾ ਫਸਦਾ ਹੈ ਕਿ ਮਾਇਆ ਵਲੋਂ) ਰੱਜਦਾ ਨਹੀਂ ।੫।
They are not satisfied by attachment to the expanse of Maya. ||5||
ਸ਼ਾਹ-ਸੌਦਾਗਰ (ਸੌਦਾਗਰੀ ਕਰ ਕੇ) ਧਨ ਇਕੱਠਾ ਕਰਦੇ ਹਨ, ਧਨ (ਆਖ਼ਰ) ਸਾਥ ਛੱਡ ਜਾਂਦਾ ਹੈ (ਪਰ ਨਾਮ ਸਿਮਰਨ ਤੋਂ ਬਿਨਾ ਧਨ) ਬੰਧਨ ਬਣ ਜਾਂਦਾ ਹੈ ।
They are entangled with that wealth, amassed by bankers.
ਪਰਮਾਤਮਾ ਦੀ ਭਗਤੀ ਤੋਂ ਬਿਨਾ (ਉਹਨਾਂ ਦਾ ਕੋਈ ਉੱਦਮ ਪਰਮਾਤਮਾ ਦੀਆਂ ਨਜ਼ਰਾਂ ਵਿਚ) ਪਰਵਾਨ ਨਹੀਂ ਹੁੰਦਾ ।੬।
Without devotion to the Lord, they do not become acceptable. ||6||
(ਸਿਮਰਨ ਤੋਂ ਬਿਨਾ) ਵੇਦ-ਪਾਠ ਤੇ ਵੇਦ-ਰਚਨਾ ਭੀ ਅਹੰਕਾਰ ਦਾ ਮੂਲ ਹੈ । ਬੰਧਨਾਂ ਦਾ ਮੂਲ ਹੈ ।
They are entangled with the Vedas, religious discussions and egotism.
ਮੋਹ ਦੇ ਬੰਧਨ ਵਿਚ ਵਿਕਾਰਾਂ ਦੇ ਬੰਧਨ ਵਿਚ (ਫਸ ਕੇ) ਮਨੁੱਖ ਦੀ ਆਤਮਕ ਮੌਤ ਹੋ ਜਾਂਦੀ ਹੈ ।੭।
They are entangled, and perish in attachment and corruption. ||7||
ਹੇ ਨਾਨਕ! ਜੇਹੜੇ ਮਨੁੱਖ (ਦੁਨੀਆ ਦੀ ਹਰੇਕ ਕਿਸਮ ਦੀ ਕਿਰਤ-ਕਾਰ ਵਿਚ) ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦੇ ਹਨ,
Nanak seeks the Sanctuary of the Lord's Name.
ਸਤਿਗੁਰੂ ਨੇ ਉਹਨਾਂ ਨੂੰ ਮੋਹ ਦੇ ਬੰਧਨਾਂ ਤੋਂ ਰੱਖ ਲਿਆ (ਸਮਝੋ) ਉਹਨਾਂ ਨੂੰ ਕੋਈ ਬੰਧਨ ਨਹੀਂ ਪੈਂਦਾ ।੮।੧੦।
One who is saved by the True Guru, does not suffer entanglement. ||8||10||