ਜਦੋਂ ਤਕ (ਸਰੀਰ ਵਿਚ) ਜਿੰਦ ਹੈ ਤੇ ਸੁਆਸ ਹਨ (ਤਦ ਤਕ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ ।
As long as there is the breath of life, meditate on the True Lord.
ਜਿਹੜਾ ਸਿਮਰਦਾ ਹੈ ਉਸ ਨੂੰ) ਪ੍ਰਭੂ ਦੇ ਗੁਣ ਗਾ ਕੇ (ਸਿਫ਼ਤਿ-ਸਾਲਾਹ ਕਰ ਕੇ) ਆਤਮਕ ਆਨੰਦ-ਰੂਪ ਲਾਭ ਮਿਲਦਾ ਹੈ ।੧।ਰਹਾਉ।
You shall receive the profit of singing the Glorious Praises of the Lord, and find peace. ||1||Pause||
ਹੇ ਦਇਆਲ ਪ੍ਰਭੂ! ਤੂੰ ਮੈਨੂੰ ਆਪਣੀ (ਭਗਤੀ ਦੀ) ਕਾਰ ਬਖ਼ਸ਼ (ਇਹ ਕਾਰ ਐਸੀ ਹੈ ਕਿ) ਇਸ ਵਿਚ ਕੋਈ ਉਕਾਈ ਨਹੀਂ ਹੈ ।
True is Your Service; bless me with it, O Merciful Lord.
ਜਿਉਂ ਜਿਉਂ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਹਾਂ, ਮੇਰਾ ਆਤਮਕ ਜੀਵਨ ਪਲਰਦਾ ਹੈ । ਹੇ ਪ੍ਰਭੂ! ਤੂੰ ਮੇਰੇ ਜੀਵਨ ਦੀ ਟੇਕ ਹੈਂ, ਤੂੰ ਮੇਰਾ ਆਸਰਾ ਹੈਂ ।੨।
I live by praising You; You are my Anchor and Support. ||2||
ਹੇ ਪ੍ਰਭੂ! ਜੋ ਮਨੁੱਖ ਤੇਰੇ ਦਰ ਤੇ ਸੇਵਕ ਬਣਦਾ ਹੈ ਜੋ ਤੇਰਾ ਦਰ ਮੱਲਦਾ ਹੈ, ਤੂੰ ਉਸ (ਦੇ ਦਿਲ) ਦਾ ਦੁਖ-ਦਰਦ ਜਾਣਦਾ ਹੈਂ ।
I am Your servant, the gate-keeper at Your Gate; You alone know my pain.
ਜਗਤ ਵੇਖ ਕੇ ਹੈਰਾਨ ਹੰੁਦਾ ਹੈ ਕਿ ਜੇਹੜਾ ਤੇਰੀ ਭਗਤੀ ਕਰਦਾ ਹੈ ਤੂੰ ਉਸ ਦਾ ਦੁਖ-ਦਰਦ ਦੂਰ ਕਰ ਦੇਂਦਾ ਹੈਂ ।੩।
How wonderful is Your devotional worship! It removes all pains. ||3||
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੰੁਦਾ ਹੈ ਉਸ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਦੀ ਦਰਗਾਹ ਵਿਚ ਹਜ਼ੂਰੀ ਵਿਚ ਉਸ ਦਾ ਨਾਮ (-ਸਿਮਰਨ ਹੀ) ਪਰਵਾਨ ਹੰੁਦਾ ਹੈ ।
The Gurmukhs know that by chanting the Naam, they shall dwell in His Court, in His Presence.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਪਛਾਣਦਾ ਹੈ (ਸ਼ਬਦ ਨਾਲ ਸਾਂਝ ਪਾਂਦਾ ਹੈ) ਉਸ ਦਾ ਜੀਵਨ-ਸਮਾ ਸਫਲ ਹੈ, ਕਬੂਲ ਹੈ ।੪।
True and acceptable is that time, when one recognizes the Word of the Shabad. ||4||
ਜਿਨ੍ਹਾਂ ਬੰਦਿਆਂ ਨੂੰ ਸਦਾ-ਥਿਰ ਪ੍ਰਭੂ ਆਪਣਾ ਸਦਾ-ਥਿਰ ਨਾਮ ਦੇਂਦਾ ਹੈ
Those who practice Truth, contentment and love, obtain the supplies of the Lord's Name.
ਉਹ ਆਪਣੇ ਮਨ ਵਿਚੋਂ ਵਿਕਾਰ ਛੱਡ ਕੇ ਸਤ ਸੰਤੋਖ ਪ੍ਰੇਮ ਅਤੇ ਹਰਿ-ਨਾਮ ਨੂੰ (ਜੀਵਨ-ਸਫ਼ਰ ਵਿਚ) ਰਸਤੇ ਦਾ ਖ਼ਰਚ ਬਣਾਂਦੇ ਹਨ (ਆਪਣੇ ਆਤਮਕ ਜੀਵਨ ਦਾ ਆਧਾਰ ਬਣਾਂਦੇ ਹਨ) ।੫।
So banish corruption from your mind, and the True One will grant you Truth. ||5||
(ਜੇ ਕਿਸੇ ਜੀਵ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਪ੍ਰੇਮ ਲੱਗਾ ਹੈ (ਤਾਂ ਇਹ ਪ੍ਰੇਮ) ਸਦਾ-ਥਿਰ ਪ੍ਰਭੂ ਨੇ ਆਪ ਹੀ ਲਾਇਆ ਹੈ ।
The True Lord inspires true love in the truthful.
ਉਹ ਆਪ ਹੀ ਨਿਆਂ ਕਰਦਾ ਹੈ (ਕਿ ਕਿਸ ਨੂੰ ਪ੍ਰੇਮ ਦੀ ਦਾਤਿ ਦੇਣੀ ਹੈ), ਜੋ ਉਸ ਨੂੰ ਪਸੰਦ ਆਉਂਦਾ ਹੈ (ਉਹੀ ਨਿਆਂ ਹੈ) ।੬।
He Himself administers justice, as it pleases His Will. ||6||
ਮੈਂ (ਭੀ) ਦਿਨ ਰਾਤ ਉਸ ਪ੍ਰਭੂ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਮ ਅਮੋਲਕ ਹੈ ਜੋ ਸਦਾ ਜੀਵਾਂ ਉਤੇ ਦਇਆ ਕਰਦਾ ਹੈ ।
True is the gift of the True, Compassionate Lord.
(ਮੈਂ ਉਸ ਦੇ ਦਰ ਤੇ ਅਰਦਾਸ ਕਰਦਾ ਹਾਂ—) ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਮੈਨੂੰ ਆਪਣੇ ਨਾਮ ਦੀ ਦਾਤਿ ਦੇਹ, ਇਹ ਦਾਤਿ ਸਦਾ ਕਾਇਮ ਰਹਿਣ ਵਾਲੀ ਹੈ ।੭।
Day and night, I serve the One whose Name is priceless. ||7||
ਹੇ ਨਾਨਕ! (ਪ੍ਰਭੂ-ਦਰ ਤੇ ਸਦਾ ਇਉਂ ਅਰਦਾਸ ਕਰ—ਹੇ ਪ੍ਰਭੂ!) ਤੂੰ ਉੱਤਮ ਹੈਂ, ਮੈਂ ਨੀਚ ਹਾਂ (ਪਰ ਫਿਰ ਭੀ ਮੈਂ ਤੇਰਾ) ਸੇਵਕ ਅਖਵਾਂਦਾ ਹਾਂ ।
You are so sublime, and I am so lowly, but I am called Your slave.
ਮੇਰੇ ਉੱਤੇ ਮੇਹਰ ਦੀ ਨਜ਼ਰ ਕਰ, (ਤਾ ਕਿ) ਮੈਨੂੰ (ਤੇਰੇ ਚਰਨਾਂ ਤੋਂ) ਵਿਛੁੜੇ ਹੋਏ ਨੂੰ ਤੇਰਾ ਸਦਾ-ਥਿਰ ਨਾਮ ਮਿਲ ਜਾਏ ।੮।੨੧।
Please, shower Nanak with Your Glance of Grace, that he, the separated one, may merge with You again, O Lord. ||8||21||
Aasaa, First Mehl:
(ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ) ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਪਰਮਾਤਮਾ ਨਾਲ ਮਿਲਾਪ ਨਹੀਂ ਹੁੰਦਾ
How can coming and going, the cycle of reincarnation be ended? And how can one meet the Lord?
ਜਨਮ ਮਰਨ ਦਾ ਭਾਰਾ ਕਲੇਸ਼ ਬਣਿਆ ਰਹਿੰਦਾ ਹੈ ਤੇ ਮਾਇਆ ਦੇ ਮੋਹ ਵਿਚ ਫਸੇ ਰਹਿਣ ਦੇ ਕਾਰਨ (ਜਿੰਦ ਨੂੰ) ਨਿੱਤ ਸਹਮ (ਖਾਂਦਾ ਰਹਿੰਦਾ) ਹੈ ।੧।
The pain of birth and death is so great, in constant skepticism and duality. ||1||
ਜਿਸ ਮਨੁੱਖ ਨੇ ਸਾਧੂ ਗੁਰੂ ਦੀ (ਦੱਸੀ) ਸੇਵਾ ਨਹੀਂ ਕੀਤੀ, ਜਿਸ ਨੂੰ ਪਰਮਾਤਮਾ ਦੀ ਭਗਤੀ ਚੰਗੀ ਨਹੀਂ ਲੱਗੀ, ਜੋ (ਸਾਰੀ ਉਮਰ) ਪਰਮਾਤਮਾ ਦੇ ਨਾਮ ਤੋਂ ਵਾਂਜਿਆ ਰਿਹਾ, ਉਸ ਦਾ ਜੀਊਣਾ ਅਸਲ ਜੀਊਣ ਨਹੀਂ ਹੈ ।
Without the Name, what is life? Cleverness is detestable and cursed.
(ਜੇ ਉਹ ਮਨੁੱਖ ਦੁਨੀਆਦਾਰੀ ਵਾਲੀ ਕੋਈ ਸਿਆਣਪ ਵਿਖਾ ਰਿਹਾ ਹੈ ਤਾਂ ਉਸ ਦੀ ਉਹ) ਸਿਆਣਪ ਫਿਟਕਾਰਜੋਗ ਹੈ ।੧।ਰਹਾਉ।
One who does not serve the Holy True Guru, is not pleased by devotion to the Lord. ||1||Pause||
ਜਨਮ ਮਰਨ ਦਾ ਚੱਕਰ ਤਦੋਂ ਹੀ ਮੁੱਕਦਾ ਹੈ ਜਦੋਂ ਪੂਰਾ ਸਤਿਗੁਰੂ ਮਿਲਦਾ ਹੈ ।
Coming and going is ended only when one finds the True Guru.
ਗੁਰੂ ਪਰਮਾਤਮਾ ਦਾ ਨਾਮ-ਧਨ (ਰੂਪ) ਸਰਮਾਇਆ ਦੇਂਦਾ ਹੈ (ਜਿਸ ਦੀ ਬਰਕਤਿ ਨਾਲ) ਝੂਠੀ ਮਾਇਆ ਦੀ ਖ਼ਾਤਰ ਭਟਕਣਾ ਮੁੱਕ ਜਾਂਦੀ ਹੈ ।੨।
He gives the wealth and capital of the Lord's Name, and false doubt is destroyed. ||2||
ਗੁਰੂ ਦੀ ਸਰਨ ਪੈ ਕੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹਿੰਦਾ ਹੈ, ਪਰਮਾਤਮਾ ਦਾ ਸ਼ੁਕਰ ਸ਼ੁਕਰ ਕਰ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ
Joining the humble Saintly beings, let us sing the blessed, blessed Praises of the Lord.
ਤੇ ਇਸ ਤਰ੍ਹਾਂ ਜਗਤ ਦੇ ਮੂਲ ਸਰਬ ਵਿਆਪਕ ਬੇਅੰਤ, ਪਰਮਾਤਮਾ ਨੂੰ ਲੱਭ ਲੈਂਦਾ ਹੈ ।੩।
The Primal Lord, the Infinite, is obtained by the Gurmukh. ||3||
(ਜਿਵੇਂ ਕਿਸੇ) ਮਦਾਰੀ ਨੇ (ਕੋਈ) ਤਮਾਸ਼ਾ ਰਚਾਇਆ ਹੁੰਦਾ ਹੈ (ਤੇ ਲੋਕ ਉਸ ਤਮਾਸ਼ੇ ਨੂੰ ਵੇਖ ਵੇਖ ਕੇ ਖ਼ੁਸ਼ ਹੁੰਦੇ ਹਨ, ਘੜੀਆਂ ਪਲਾਂ ਪਿਛੋਂ ਉਹ ਤਮਾਸ਼ਾ ਖ਼ਤਮ ਹੋ ਜਾਂਦਾ ਹੈ, ਇਸੇ ਤਰ੍ਹਾਂ ਇਹ) ਸੰਸਾਰ (ਇਕ) ਖੇਡ (ਹੀ) ਹੈ ।
The drama of the world is staged like the show of a buffoon.
ਘੜੀ ਪਲ ਇਹ ਖੇਡ ਵੇਖੀਦੀ ਹੈ । ਇਸ ਦੇ ਉਜੜਦਿਆਂ ਚਿਰ ਨਹੀਂ ਲੱਗਦਾ ।੪।
For an instant, for a moment, the show is seen, but it disappears in no time at all. ||4||
(ਮੈਂ ਵੱਡਾ, ਮੈਂ ਵੱਡਾ ਬਣ ਜਾਵਾਂ—ਇਸ) ਹਉਮੈ ਦੀ ਚਉਪੜ ਦੀ (ਜਗਤ) ਝੂਠ ਤੇ ਅਹੰਕਾਰ (ਦੀਆਂ ਨਰਦਾਂ) ਨਾਲ ਖੇਡ ਰਿਹਾ ਹੈ, (ਇਸ ਖੇਡ ਵਿਚ ਲੱਗ ਕੇ) ਸਾਰਾ ਸੰਸਾਰ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਰਿਹਾ ਹੈ ।
The game of chance is played on the board of egotism, with the pieces of falsehood and ego.
ਸਿਰਫ਼ ਉਹ ਮਨੁੱਖ ਜਿੱਤਦਾ ਹੈ ਜੋ ਗੁਰੂ ਦੇ ਸ਼ਬਦ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾਂਦਾ ਹੈ ।੫।
The whole world loses; he alone wins, who reflects upon the Word of the Guru's Shabad. ||5||
ਜਿਵੇਂ ਕਿਸੇ ਅੰਨ੍ਹੇ ਮਨੁੱਖ ਦੇ ਹੱਥ ਵਿਚ ਡੰਗੋਰੀ ਹੁੰਦੀ ਹੈ, (ਜਿਸ ਨਾਲ ਟੋਹ ਟੋਹ ਕੇ ਉਹ ਰਾਹ-ਖਹਿੜਾ ਲੱਭਦਾ ਹੈ, ਇਸ ਤਰ੍ਹਾਂ) ਅਸਾਂ ਜੀਵਾਂ ਪਾਸ ਪਰਮਾਤਮਾ ਦਾ ਨਾਮ (ਹੀ ਹੈ ਜੋ ਸਾਨੂੰ ਸਹੀ ਜੀਵਨ ਰਾਹ ਵਿਖਾਂਦਾ ਹੈ) ।
As is the cane in the hand of the blind man, so is the Lord's Name for me.
ਪਰਮਾਤਮਾ ਦਾ ਨਾਮ (ਇਕ ਐਸਾ) ਸਹਾਰਾ ਹੈ (ਜੋ) ਰਾਤ ਦਿਨੇ (ਹਰ ਵੇਲੇ ਸਾਡੀ ਸਹਾਇਤਾ ਕਰਦਾ ਹੈ) ।੬।
The Lord's Name is my Support, night and day and morning. ||6||
ਹੇ ਪ੍ਰਭੂ! ਜਿਸ ਹਾਲਤ ਵਿਚ ਤੂੰ ਮੈਨੂੰ ਰੱਖੇਂ, ਮੈਂ ਉਸੇ ਹਾਲਤ ਵਿਚ ਹੀ ਰਹਿ ਸਕਦਾ ਹਾਂ । (ਤੇਰੀ ਮੇਹਰ ਨਾਲ ਹੀ) ਹੇ ਹਰੀ! (ਸਾਨੂੰ ਜੀਵਾਂ ਨੂੰ) ਤੇਰੇ ਨਾਮ ਦਾ ਆਸਰਾ ਮਿਲ ਸਕਦਾ ਹੈ ।
As You keep me, Lord, I live; the Lord's Name is my only Support.
ਜਿਨ੍ਹਾਂ ਨੇ ਅੰਤ ਵੇਲੇ ਤਕ ਨਾਲ ਨਿਭਣ ਵਾਲਾ ਇਹ ਸਾਥੀ ਲੱਭ ਲਿਆ, ਉਹਨਾਂ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਹਾਸਲ ਕਰਨ ਦਾ ਰਾਹ ਮਿਲ ਜਾਂਦਾ ਹੈ ।੭।
It is my only comfort in the end; the gate of salvation is found by His humble servants. ||7||
ਪਰਮਾਤਮਾ ਦਾ ਨਾਮ ਜਪ ਕੇ ਜਨਮ ਮਰਨ ਦੇ ਗੇੜ ਦਾ ਕਲੇਸ਼ ਮਿਟਾਇਆ ਜਾ ਸਕਦਾ ਹੈ ।
The pain of birth and death is removed, by chanting and meditating on the Naam, the Name of the Lord.
ਹੇ ਨਾਨਕ! ਜਿਨ੍ਹਾਂ ਨੂੰ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ) ਨਾਮ ਨਹੀਂ ਭੁੱਲਦਾ, ਉਹਨਾਂ ਨੂੰ ਪੂਰਾ ਗੁਰੂ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੮।੨੨।
O Nanak, one who does not forget the Naam, is saved by the Perfect Guru. ||8||22||
Aasaa, Third Mehl, Ashtapadees, Second House:
One Universal Creator God. By The Grace Of The True Guru:
ਹੇ ਪ੍ਰਭੂ! ਤੇਰਾ ਨਾਮ-ਸਰੋਵਰ (ਮੇਰੇ ਵਾਸਤੇ) ਸ਼ਾਸਤ੍ਰ ਵੇਦ ਸਿੰਮ੍ਰਿਤੀਆਂ (ਦੀ ਵਿਚਾਰ) ਹੈ, ਤੇਰੇ ਚਰਨਾਂ ਵਿਚ ਲੀਨਤਾ (ਮੇਰੇ ਵਾਸਤੇ) ਗੰਗਾ (ਆਦਿਕ ਤੀਰਥ ਦਾ ਇਸ਼ਨਾਨ) ਹੈ ।
The Shaastras, the Vedas and the Simritees are contained in the ocean of Your Name; the River Ganges is held in Your Feet.
ਹੇ ਪ੍ਰਭੂ! ਤੂੰ ਇਸ ਸਾਰੇ ਅਸਚਰਜ ਜਗਤ ਦਾ ਮਾਲਕ ਹੈਂ, ਤੂੰ ਤ੍ਰਿਗੁਣੀ ਮਾਇਆ ਦਾ ਕਰਤਾ ਹੈਂ । ਮੇਰੀ ਬੁੱਧੀ (ਤੇਰੀ ਯਾਦ ਦੇ ਅਨੰਦ ਨੂੰ ਹੀ) ਮਾਣਦੀ ਰਹਿੰਦੀ ਹੈ ।੧।
The intellect can understand the world of the three modes, but You, O Primal Lord, are totally astounding. ||1||
(ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰੀ ਰੱਖਦਾ ਹੈ, ਆਤਮਕ ਜੀਵਨ ਦੇਣ ਵਾਲੀ ਉਸ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਉਚਾਰਦਾ ਰਹਿੰਦਾ ਹੈ ।੧।ਰਹਾਉ।
Servant Nanak meditates on His Feet, and chants the Ambrosial Word of His Bani. ||1||Pause||
(ਹੇ ਪ੍ਰਭੂ! ਲੋਕਾਂ ਦੇ ਮਿਥੇ ਹੋਏ) ਤੇਤੀ ਕ੍ਰੋੜ ਦੇਵਤੇ ਤੇਰੇ ਹੀ ਦਾਸ ਹਨ (ਜਿਨ੍ਹਾਂ ਰਿੱਧੀਆਂ ਸਿੱਧੀਆਂ ਤੇ ਪ੍ਰਾਣਾਯਾਮ ਉਤੇ ਲੋਕ ਰੀਝਦੇ ਹਨ ਉਹਨਾਂ) ਰਿੱਧੀਆਂ ਸਿੱਧੀਆਂ ਤੇ ਪ੍ਰਾਣਾਂ ਦਾ ਤੂੰ ਹੀ ਆਸਰਾ ਹੈਂ ।
Three hundred thirty million gods are Your servants. You bestow wealth, and the supernatural powers of the Siddhas; You are the Support of the breath of life.