Aasaa, Third Mehl:
ਹੇ ਭਾਈ! ਪਰਮਾਤਮਾ ਦਾ ਨਾਮ-ਰਸ ਚੱਖਣ ਨਾਲ ਮਨੁੱਖ ਆਪਣੇ ਹੀ ਆਤਮਕ ਜੀਵਨ ਨੂੰ ਪੜਤਾਲਣ ਲੱਗ ਪੈਂਦਾ ਹੈ ਤੇ ਇਸ ਤਰ੍ਹਾਂ ਨਾਮ-ਰਸ ਦਾ ਸੁਆਦ ਮਿੱਠਾ ਆਉਣ ਲੱਗ ਪੈਂਦਾ ਹੈ ।
Those who recognize their own selves, enjoy the sweet flavor, O Siblings of Destiny.
(ਨਾਮ-ਰਸ ਦੀ ਬਰਕਤਿ ਨਾਲ) ਜਿਨ੍ਹਾਂ ਨੂੰ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ ।੧।
Those who drink in the sublime essence of the Lord are emancipated; they love the Truth. ||1||
ਹੇ ਭਾਈ! ਪਰਮਾਤਮਾ ਨਿਰੋਲ ਪਵਿਤ੍ਰ ਹੈ, ਉਸ ਦਾ ਨਿਵਾਸ ਪਵਿਤ੍ਰ ਮਨ ਵਿਚ ਹੀ ਹੋ ਸਕਦਾ ਹੈ ।
The Beloved Lord is the purest of the pure; He comes to dwell in the pure mind.
ਜੇ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹੀਏ ਤਾਂ ਮਾਇਆ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਹੋ ਸਕੀਦਾ ਹੈ ।੧।ਰਹਾਉ।
Praising the Lord, through the Guru's Teachings, one remains unaffected by corruption. ||1||Pause||
ਹੇ ਭਾਈ! ਗੁਰੂ ਦੇ ਸ਼ਬਦ ਤੋਂ ਬਿਨਾ ਆਪਣੇ ਆਤਮਕ ਜੀਵਨ ਨੂੰ ਪਰਖਿਆ ਨਹੀਂ ਜਾ ਸਕਦਾ (ਸ਼ਬਦ ਤੋਂ ਬਿਨਾ) ਸਾਰੀ ਲੁਕਾਈ (ਮਾਇਆ ਦੇ ਮੋਹ ਵਿਚ) ਅੰਨ੍ਹੀ ਹੋਈ ਰਹਿੰਦੀ ਹੈ ।
Without the Word of the Shabad, they do not understand themselves -they are totally blind, O Siblings of Destiny.
ਗੁਰੂ ਦੀ ਮਤਿ ਦੀ ਰਾਹੀਂ ਹਿਰਦੇ ਵਿਚ (ਵਸਾਇਆ ਹੋਇਆ ਨਾਮ ਆਤਮਕ ਜੀਵਨ ਲਈ) ਚਾਨਣ ਦੇਂਦਾ ਹੈ, ਅੰਤ ਵੇਲੇ ਭੀ ਹਰਿ-ਨਾਮ ਹੀ ਸਾਥੀ ਬਣਦਾ ਹੈ ।੨।
Through the Guru's Teachings, the heart is illuminated, and in the end, only the Naam shall be your companion. ||2||
(ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਮਤਿ ਉਤੇ ਤੁਰਦੇ ਹਨ ਉਹ) ਸਦਾ ਹਰਿ-ਨਾਮ ਵਿਚ ਹੀ ਲੀਨ ਰਹਿੰਦੇ ਹਨ, ਨਾਮ ਵਿਚ ਲੀਨ ਹੀ ਉਹ ਦੁਨੀਆ ਦੀ ਕਿਰਤਕਾਰ ਕਰਦੇ ਹਨ
They are occupied with the Naam, and only the Naam; they deal only in the Naam.
ਉਹਨਾਂ ਦੇ ਹਿਰਦੇ ਵਿਚ ਨਾਮ ਟਿਕਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਨਾਮ ਵੱਸਦਾ ਹੈ, ਉਹ ਗੁਰ-ਸ਼ਬਦ ਦੀ ਰਾਹੀਂ ਹਰਿ-ਨਾਮ ਦਾ ਹੀ ਵਿਚਾਰ ਕਰਦੇ ਰਹਿੰਦੇ ਹਨ ।੩।
Deep within their hearts is the Naam; upon their lips is the Naam; they contemplate the Word of God, and the Naam. ||3||
ਹੇ ਭਾਈ! ਹਰ ਵੇਲੇ ਹਰਿ-ਨਾਮ ਸੁਣਨਾ ਚਾਹੀਦਾ ਹੈ, ਹਰਿ-ਨਾਮ ਵਿਚ ਮਨ ਗਿਝਾਣਾ ਚਾਹੀਦਾ ਹੈ, ਹਰਿ-ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।
They listen to the Naam, believe in the Naam, and through the Naam, they obtain glory.
ਜੇਹੜਾ ਮਨੁੱਖ ਸਦਾ ਹਰ ਵੇਲੇ ਹਰੀ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ ਹਰਿ-ਨਾਮ ਦੀ ਰਾਹੀਂ ਹਰਿ-ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ ।੪।
They praise the Naam, forever and ever, and through the Naam, they obtain the Mansion of the Lord's Presence. ||4||
ਹੇ ਭਾਈ! ਹਰਿ-ਨਾਮ ਦੀ ਰਾਹੀਂ ਹਿਰਦੇ ਵਿਚ (ਆਤਮਕ ਜੀਵਨ ਲਈ) ਚਾਨਣ ਪੈਦਾ ਹੁੰਦਾ ਹੈ
Through the Naam, their hearts are illumined, and through the Naam, they obtain honor.
(ਹਰ ਥਾਂ) ਸੋਭਾ ਮਿਲਦੀ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੀ ਦੀ ਹੀ ਸਰਨ ਪਏ ਰਹੀਦਾ ਹੈ ।੫।
Through the Naam, peace wells up; I seek the Sanctuary of the Naam. ||5||
ਹੇ ਭਾਈ! ਨਾਮ ਸਿਮਰਨ ਤੋਂ ਬਿਨਾ ਕਿਸੇ ਭੀ ਮਨੁੱਖ ਨੂੰ ਦਰਗਾਹ ਵਿਚ ਆਦਰ ਨਹੀਂ ਮਿਲਦਾ, ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ (ਦਰਗਾਹ ਵਿਚ) ਇੱਜ਼ਤ ਗਵਾ ਬੈਠਦਾ ਹੈ ।
Without the Naam, no one is accepted; the self-willed manmukhs lose their honor.
ਇਹੋ ਜਿਹੇ ਮਨੁੱਖ ਜਮ ਦੀ ਪੁਰੀ ਵਿਚ ਬੱਝੇ ਮਾਰ ਖਾਂਦੇ ਹਨ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦੇ ਹਨ ।੬।
In the City of Death, they are tied down and beaten, and they lose their lives in vain. ||6||
ਹੇ ਭਾਈ! ਸਾਰੀ ਲੁਕਾਈ ਹਰਿ-ਨਾਮ (ਜਪਣ ਵਾਲੇ) ਦੀ ਸੇਵਾ ਕਰਦੀ ਹੈ, ਨਾਮ ਜਪਣ ਦੀ ਸੂਝ ਗੁਰੂ ਬਖ਼ਸ਼ਦਾ ਹੈ ।
Those Gurmukhs who realize the Naam, all serve the Naam.
(ਹੇ ਭਾਈ! ਹਰ ਥਾਂ) ਨਾਮ (ਜਪਣ ਵਾਲੇ) ਨੂੰ ਹੀ ਆਦਰ ਮਿਲਦਾ ਹੈ, ਨਾਮ ਦੀ ਬਰਕਤਿ ਨਾਲ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।੭।
So believe in the Naam, and only the Naam; through the Naam, glorious greatness is obtained. ||7||
ਪਰ, ਹੇ ਭਾਈ! ਹਰਿ-ਨਾਮ ਸਿਰਫ਼ ਉਸੇ ਨੂੰ ਮਿਲਦਾ ਹੈ ਜਿਸ ਨੂੰ ਹਰੀ ਆਪ ਦੇਂਦਾ ਹੈ, ਜਿਸ ਨੂੰ ਗੁਰੂ ਦੀ ਮਤਿ ਉਤੇ ਤੋਰ ਕੇ ਨਾਮ (ਸਿਮਰਨ ਦੀ) ਸੂਝ ਬਖ਼ਸ਼ਦਾ ਹੈ ।
He alone receives it, unto whom it is given. Through the Guru's Teachings, the Naam is realized.
ਹੇ ਨਾਨਕ! ਹਰੇਕ (ਆਦਰ-ਮਾਣ) ਹਰਿ-ਨਾਮ ਦੇ ਵੱਸ ਵਿਚ ਹੈ । ਕੋਈ ਵਿਰਲਾ ਮਨੁੱਖ ਵੱਡੀ ਕਿਸਮਤ ਨਾਲ ਹਰਿ-ਨਾਮ ਪ੍ਰਾਪਤ ਕਰਦਾ ਹੈ ।੮।੭।੨੯।
O Nanak, everything is under the influence of the Naam; by perfect good destiny, a few obtain it. ||8||7||29||
Aasaa, Third Mehl:
ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਦਾ ਟਿਕਾਣਾ ਨਹੀਂ ਲੱਭ ਸਕਦੀਆਂ, ਉਹ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਨਹੀਂ ਜਾਣ ਸਕਦੀਆਂ ।
The deserted brides do not obtain the Mansion of their Husband's Presence, nor do they know His taste.
ਉਹ ਖਰ੍ਹਵਾ ਬੋਲਦੀਆਂ ਹਨ, ਲਿਫਣਾ ਨਹੀਂ ਜਾਣਦੀਆਂ, ਮਾਇਆ ਦਾ ਪਿਆਰ ਹੀ ਉਹਨਾਂ ਦੀ ਜ਼ਿੰਦਗੀ ਦਾ ਪਿਆਰ ਬਣਿਆ ਰਹਿੰਦਾ ਹੈ ।੧।
They speak harsh words, and do not bow to Him; they are in love with another. ||1||
(ਹੇ ਭਾਈ! ਕੀ ਤੈਨੂੰ ਪਤਾ ਹੈ ਕਿ) ਇਹ ਮਨ ਕਿਸ ਤਰ੍ਹਾਂ ਕਾਬੂ ਵਿਚ ਆਉਂਦਾ ਹੈ?
How can this mind come under control?
(ਵੇਖ, ਇਸ ਮਨ ਨੂੰ) ਗੁਰੂ ਦੀ ਕਿਰਪਾ ਨਾਲ ਹੀ (ਵਿਕਾਰਾਂ ਵਲੋਂ) ਰੋਕਿਆ ਜਾ ਸਕਦਾ ਹੈ (ਗੁਰੂ ਦੇ ਬਖ਼ਸ਼ੇ ਹੋਏ) ਗਿਆਨ ਦੀ ਮਤਿ ਦੇ ਆਸਰੇ (ਇਹ ਮਨ) ਅੰਤਰ ਆਤਮੇ ਆ ਟਿਕਦਾ ਹੈ ।੧।ਰਹਾਉ।
By Guru's Grace, it is held in check; instructed in spiritual wisdom, it returns to its home. ||1||Pause||
(ਹੇ ਭਾਈ!) ਚੰਗੇ ਭਾਗਾਂ ਵਾਲੀਆਂ ਨੂੰ ਆਪਣੇ ਪ੍ਰੇਮ ਪਿਆਰ ਦੀ ਦਾਤਿ ਦੇ ਕੇ ਪਰਮਾਤਮਾ ਨੇ ਆਪ ਸੋਹਣੇ ਜੀਵਨ ਵਾਲੀਆਂ ਬਣਾ ਦਿੱਤਾ ਹੈ ।
He Himself adorns the happy soul-brides; they bear Him love and affection.
ਉਹ ਸਦਾ ਗੁਰੂ ਦੀ ਰਜ਼ਾ ਵਿਚ ਜੀਵਨ ਬਿਤਾਂਦੀਆਂ ਹਨ । ਨਾਮ ਵਿਚ ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਉਹਨਾਂ ਦੇ ਆਤਮਕ ਜੀਵਨ ਦਾ ਸ਼ਿੰਗਾਰ ਹੈ ।੨।
They live in harmony with the Sweet Will of the True Guru, naturally adorned with the Naam. ||2||
ਉਹ ਜੀਵ-ਇਸਤ੍ਰੀਆਂ ਸਦਾ ਆਪਣੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਪ੍ਰੇਮ ਦੀ ਬਰਕਤਿ ਨਾਲ (ਉਹਨਾਂ ਦਾ ਹਿਰਦਾ ਪ੍ਰਭੂ-ਪਤੀ ਵਾਸਤੇ) ਸਦਾ ਟਿਕੀ ਰਹਿਣ ਵਾਲੀ ਸੇਜ ਬਣਿਆ ਰਹਿੰਦਾ ਹੈ
They enjoy their Beloved forever, and their bed is decorated with Truth.
(ਇਸ ਤਰ੍ਹਾਂ) ਆਤਮਕ ਆਨੰਦ ਪ੍ਰਾਪਤ ਕਰ ਕੇ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਪ੍ਰਭੂ-ਪਤੀ ਦੇ ਪ੍ਰੇਮ ਵਿਚ ਮਸਤ ਰਹਿੰਦੀਆਂ ਹਨ ।੩।
They are fascinated with the Love of their Husband Lord; meeting their Beloved, they obtain peace. ||3||
(ਹੇ ਭਾਈ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਸੰਵਾਰ ਦਿੱਤਾ) ਉਹ ਜੀਵ-ਇਸਤ੍ਰੀ ਸ਼ੋਭਾ ਖੱਟਦੀ ਹੈ, ਗੁਰੂ ਦਾ ਬਖ਼ਸ਼ਿਆ ਗਿਆ ਉਸ ਦੇ ਪਾਸ ਕਦੇ ਨਾਹ ਮੁੱਕਣ ਵਾਲਾ (ਆਤਮਕ) ਸ਼ਿੰਗਾਰ ਹੈ ।
Spiritual wisdom is the incomparable decoration of the happy soul-bride.
ਪ੍ਰਭੂ-ਪਤੀ ਦੇ ਪ੍ਰੇਮ-ਪਿਆਰ ਦੀ ਬਰਕਤਿ ਨਾਲ ਉਹ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ ਉਹ ਪ੍ਰਭੂ-ਪਾਤਿਸ਼ਾਹ ਦੀ ਪਟਰਾਣੀ ਬਣ ਜਾਂਦੀ ਹੈ ।੪।
She is so beautiful - she is the queen of all; she enjoys the love and affection of her Husband Lord. ||4||
(ਹੇ ਭਾਈ!) ਸਦਾ-ਥਿਰ ਅਲੱਖ ਤੇ ਅਪਾਰ ਪ੍ਰਭੂ ਨੇ ਸੋਹਾਗਣ (ਜੀਵ-ਇਸਤ੍ਰੀਆਂ ਦੇ ਹਿਰਦੇ) ਵਿਚ ਆਪਣਾ ਪਿਆਰ ਆਪ ਟਿਕਾ ਰੱਖਿਆ ਹੈ
The True Lord, the Unseen, the Infinite, has infused His Love among the happy soul-brides.
ਉਹ ਗੁਰੂ ਦੀ ਦੱਸੀ ਸੇਵਾ ਕਰਦੀਆਂ ਰਹਿੰਦੀਆਂ ਹਨ ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਪੇ੍ਰਮ ਵਿਚ ਪਿਆਰ ਵਿਚ (ਮਸਤ ਰਹਿੰਦੀਆਂ ਹਨ) ।੫।
They serve their True Guru, with true love and affection. ||5||
ਹੇ ਭਾਈ! ਜਿਨ੍ਹਾਂ ਜੀਵ-ਇਸਤ੍ਰੀਆਂ ਦੇ ਸਿਰ ਉੱਤੇ ਖਸਮ-ਪ੍ਰਭੂ ਦਾ ਹੱਥ ਹੈ ਉਹਨਾਂ ਨੇ ਪ੍ਰਭੂ-ਪਤੀ ਦੇ ਗੁਣਾਂ ਨੂੰ ਆਪਣੇ ਜੀਵਨ ਦਾ ਗਹਿਣਾ ਬਣਾਇਆ ਹੋਇਆ ਹੈ, ਪ੍ਰਭੂ ਦੇ ਗੁਣਾਂ ਦਾ ਹਾਰ ਬਣਾ ਕੇ ਆਪਣੇ ਗਲ ਵਿਚ ਪਾਇਆ ਹੋਇਆ ਹੈ ।
The happy soul-bride has adorned herself with the necklace of virtue.
ਉਹ ਪ੍ਰਭੂ-ਪਤੀ ਦੇ ਪਿਆਰ ਦੀ ਸੁਗੰਧੀ ਨੂੰ ਆਪਣੇ ਸਰੀਰ ਉਤੇ ਲਾਂਦੀਆਂ ਹਨ, ਉਹ ਆਪਣੇ ਹਿਰਦੇ ਵਿਚ ਪ੍ਰਭੂ ਦੇ ਗੁਣਾਂ ਦੀ ਵਿਚਾਰ ਦਾ ਰਤਨ ਸਾਂਭ ਰੱਖਦੀਆਂ ਹਨ ।੬।
She applies the perfume of love to her body, and within her mind is the jewel of reflective meditation. ||6||
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੀ ਭਗਤੀ ਦੇ ਰੰਗ ਵਿਚ ਰੰਗੇ ਜਾਂਦੇ ਹਨ ਉਹੀ ਉੱਚੀ ਜਾਤਿ ਵਾਲੇ ਹਨ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਉੱਚੀ ਜਾਤਿ ਬਣਦੀ ਹੈ ਉੱਚੀ ਕੁਲ ਬਣਦੀ ਹੈ ।
Those who are imbued with devotional worship are the most exalted. Their social standing and honor come from the Word of the Shabad.
ਪ੍ਰਭੂ ਦੇ ਨਾਮ ਤੋਂ ਸੱਖਣੀ ਸਾਰੀ ਲੁਕਾਈ ਹੀ ਨੀਵੀਂ ਜਾਤਿ ਵਾਲੀ ਹੈ । (ਨਾਮ ਤੋਂ ਖੁੰਝ ਕੇ ਲੁਕਾਈ ਵਿਕਾਰਾਂ ਦੇ ਗੰਦ ਵਿਚ ਟਿਕੀ ਰਹਿੰਦੀ ਹੈ, ਜਿਵੇਂ) ਵਿਸ਼ਟੇ ਦਾ ਕੀੜਾ ਵਿਸ਼ਟੇ ਵਿਚ ਮਗਨ ਰਹਿੰਦਾ ਹੈ ।੭।
Without the Naam, all are low class, like maggots in manure. ||7||
(ਹੇ ਭਾਈ! ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਸਾਰੀ ਲੁਕਾਈ ਹਉਮੈ ਅਹੰਕਾਰ ਵਿਚ ਆਫਰੀ ਫਿਰਦੀ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਇਹ ਹਉਮੈ ਦੂਰ ਨਹੀਂ ਹੋ ਸਕਦੀ ।
Everyone proclaims, "Me, me!"; but without the Shabad, the ego does not depart.
ਹੇ ਨਾਨਕ! ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦੀ ਹਉਮੈ ਦੂਰ ਹੋ ਜਾਂਦੀ ਹੈ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੮।੮।੩੦।
O Nanak, those who are imbued with the Naam lose their ego; they remain absorbed in the True Lord. ||8||8||30||
Aasaa, Third Mehl:
ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ
Those who are imbued with the True Lord are spotless and pure; their reputation is forever true.
ਇਸ ਦੁਨੀਆ ਵਿਚ ਉਹ ਹਰੇਕ ਘਰ ਵਿਚ ਉੱਘੇ ਹੋ ਜਾਂਦੇ ਹਨ, ਅਗਾਂਹ ਪਰਲੋਕ ਵਿਚ ਭੀ ਉਹਨਾਂ ਦੀ ਸੋਭਾ ਸਦਾ ਲਈ ਉਜਾਗਰ ਹੋ ਜਾਂਦੀ ਹੈ ।੧।
Here, they are known in each and every home, and hereafter, they are famous throughout the ages. ||1||