ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਨੂੰ) ਵਿਚਾਰ ਕੇ ਉਹਨਾਂ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ।੧।
They find their Husband Lord within their own home, contemplating the True Word of the Shabad. ||1||
ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਲਈ ਉਸ ਨੇ ਆਪਣੇ (ਪਹਿਲੇ ਕੀਤੇ) ਔਗੁਣ ਗੁਣਾਂ ਦੀ ਬਰਕਤਿ ਨਾਲ ਬਖ਼ਸ਼ਵਾ ਲੲ
Through merits, their demerits are forgiven, and they embrace love for the Lord.
ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲਿਆ, ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ।੧।ਰਹਾਉ।
The soul-bride then obtains the Lord as her Husband; meeting the Guru, this union comes about. ||1||Pause||
ਜੇਹੜੀਆਂ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਪ੍ਰਭੂ-ਪਤੀ ਨੂੰ ਅੰਗ-ਸੰਗ ਵੱਸਦਾ ਨਹੀਂ ਸਮਝਦੀਆਂ
Some do not know the Presence of their Husband Lord; they are deluded by duality and doubt.
ਉਹ ਮੰਦ-ਭਾਗਣਾਂ ਪ੍ਰਭੂ-ਪਤੀ ਨੂੰ ਨਹੀਂ ਮਿਲ ਸਕਦੀਆਂ, ਉਹਨਾਂ ਦੀ (ਜ਼ਿੰਦਗੀ ਦੀ ਸਾਰੀ) ਰਾਤ ਦੁੱਖਾਂ ਵਿਚ ਹੀ ਬੀਤ ਜਾਂਦੀ ਹੈ ।੨।
How can the forsaken brides meet Him? Their life night passes in pain. ||2||
ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੀ ਕਾਰ ਕਮਾ ਕੇ ਜਿਨ੍ਹਾਂ ਦੇ ਮਨ ਵਿਚ ਸਦਾ-ਥਿਰ ਹਰੀ ਆ ਵੱਸਦਾ ਹੈ
Those whose minds are filled with the True Lord, perform truthful actions.
ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਕੇ ਆਤਮਕ ਅਡੋਲਤਾ ਨਾਲ ਹਰ ਵੇਲੇ ਉਸ ਪ੍ਰਭੂ ਦੀ ਸੇਵਾ-ਭਗਤੀ ਕਰਦੀਆਂ ਰਹਿੰਦੀਆਂ ਹਨ ।੩।
Night and day, they serve the Lord with poise, and are absorbed in the True Lord. ||3||
ਮੰਦ-ਭਾਗਣ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪੈ ਜਾਂਦੀਆਂ ਹਨ ਉਹ (ਮਾਇਆ ਦੇ ਮੋਹ ਵਾਲਾ ਹੀ) ਵਿਅਰਥ-ਬੋਲ ਬੋਲ ਕੇ (ਮਾਇਆ ਦੇ ਮੋਹ ਦਾ) ਜ਼ਹਰ ਖਾਂਦੀਆਂ ਰਹਿੰਦੀਆਂ ਹਨ (ਜੋ ਉਹਨਾਂ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) ।
The forsaken brides wander around, deluded by doubt; telling lies, they eat poison.
ਉਹ ਕਦੇ ਆਪਣੇ ਪ੍ਰਭੂ ਨਾਲ ਡੂੰਘੀ ਸਾਂਝ ਨਹੀਂ ਪਾਂਦੀਆਂ, ਉਹਨਾਂ ਦੇ ਹਿਰਦੇ ਦੀ ਸੇਜ ਸਦਾ ਖ਼ਾਲੀ ਪਈ ਰਹਿੰਦੀ ਹੈ, ਇਸ ਵਾਸਤੇ ਉਹ ਦੁੱਖ ਹੀ ਪਾਂਦੀਆਂ ਰਹਿੰਦੀਆਂ ਹਨ ।੪।
They do not know their Husband Lord, and upon their deserted bed, they suffer in misery. ||4||
ਹੇ ਮੇਰੇ ਮਨ! ਮਤਾਂ ਕਿਤੇ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਏਂ (ਚੇਤਾ ਰੱਖ) ਸਦਾ ਕਾਇਮ ਰਹਿਣ ਵਾਲਾ ਸਿਰਫ਼ ਮਾਲਕ-ਪ੍ਰਭੂ ਹੀ ਹੈ ।
The True Lord is the One and only; do not be deluded by doubt, O my mind.
ਜੇ ਤੂੰ ਗੁਰੂ ਦੀ ਸਿੱਖਿਆ ਲੈ ਕੇ ਉਸ ਦੀ ਸੇਵਾ-ਭਗਤੀ ਕਰੇਂਗਾ, ਤਾਂ ਉਸ ਸਦਾ-ਥਿਰ ਪਵਿਤ੍ਰ ਪ੍ਰਭੂ ਨੂੰ ਆਪਣੇ ਅੰਦਰ ਵਸਾ ਲਏਂਗਾ ।੫।
Consult with the Guru, serve the True Lord, and enshrine the Immaculate Truth within your mind. ||5||
ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀ ਆਪਣੇ ਅੰਦਰੋਂ ਹਉਮੈ ਗਵਾ ਕੇ ਸਦਾ-ਥਿਰ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ
The happy soul-bride always finds her Husband Lord; she banishes egotism and self-conceit.
ਉਹ ਹਰ ਵੇਲੇ ਪ੍ਰਭੂ-ਪਤੀ ਦੇ ਚਰਨਾਂ ਨਾਲ ਜੁੜੀ ਰਹਿੰਦੀ ਹੈ, ਉਸ (ਦੇ ਹਿਰਦੇ) ਦੀ ਸੇਜ ਅਡੋਲ ਹੋ ਜਾਂਦੀ ਹੈ ਉਹ ਸਦਾ ਆਤਮਕ ਆਨੰਦ ਮਾਣਦੀ ਹੈ ।੬।
She remains attached to her Husband Lord, night and day, and she finds peace upon His Bed of Truth. ||6||
ਹੇ ਭਾਈ! ਜੇਹੜੇ ਬੰਦੇ ਇਹੀ ਆਖਦੇ ਆਖਦੇ ਜਗਤ ਤੋਂ ਚਲੇ ਗਏ ਕਿ ਇਹ ਮੇਰੀ ਮਾਇਆ ਹੈ ਇਹ ਮੇਰੀ ਮਲਕੀਅਤ ਹੈ ਉਹਨਾਂ ਦੇ ਹੱਥ-ਪੱਲੇ ਕੁਝ ਭੀ ਨਾਹ ਪਿਆ ।
Those who shouted, "Mine, mine!" have departed, without obtaining anything.
ਮੰਦ-ਭਾਗਣ ਜੀਵ-ਇਸਤ੍ਰੀ ਨੂੰ ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਨਹੀਂ ਮਿਲਦਾ, ਉਹ ਦੁਨੀਆ ਤੋਂ ਆਖ਼ਰ ਹੱਥ ਮਲਦੀ ਹੀ ਜਾਂਦੀ ਹੈ ।੭।
The separated one does not obtain the Mansion of the Lord's Presence, and departs, repenting in the end. ||7||
ਹੇ ਜੀਵ-ਇਸਤ੍ਰੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਸਿਰਫ਼ ਇੱਕ ਹੀ ਹੈ, ਉਸ ਇੱਕ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖ ।
That Husband Lord of mine is the One and only; I am in love with the One alone.
ਹੇ ਨਾਨਕ! (ਆਖ—) ਹੇ ਜੀਵ-ਇਸਤ੍ਰੀ! ਜੇ ਤੂੰ ਸੁਖ ਹਾਸਲ ਕਰਨਾ ਚਾਹੁੰਦੀ ਹੈਂ ਤਾਂ ਉਸ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖ ।੮।੧੧।੩੩।
O Nanak, if the soul-bride longs for peace, she should enshrine the Lord's Name within her mind. ||8||11||33||
Aasaa, Third Mehl:
ਜਿਨ੍ਹਾਂ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਰਮਾਤਮਾ ਨੇ (ਗੁਰੂ ਦੀ ਰਾਹੀਂ) ਆਪ ਚਖਾਇਆ
Those whom the Lord has caused to drink in the Ambrosial Nectar, naturally, intuitively, enjoy the sublime essence.
ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ ਉਸ ਦਾ ਸੁਆਦ ਆ ਗਿਆ (ਉਹਨਾਂ ਨੂੰ ਇਹ ਭੀ ਸਮਝ ਆ ਗਈ ਕਿ) ਉਹ ਸਦਾ-ਥਿਰ ਪ੍ਰਭੂ ਬੇ-ਮੁਥਾਜ ਹੈ ਉਸ ਨੂੰ ਰਤਾ ਭਰ ਭੀ (ਕਿਸੇ ਕਿਸਮ ਦਾ ਕੋਈ) ਲਾਲਚ ਨਹੀਂ ਹੈ ।੧।
The True Lord is care-free; he does not have even an iota of greed. ||1||
ਹੇ ਭਾਈ! ਸਦਾ-ਥਿਰ ਰਹਿਣ ਵਾਲਾ ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹਰ ਥਾਂ) ਵਰ੍ਹ ਰਿਹਾ ਹੈ । ਪਰ ਇਹ ਪੈਂਦਾ ਹੈ ਉਹਨਾਂ ਮਨੁੱਖਾਂ ਦੇ ਮੂੰਹ ਵਿਚ ਜੋ ਗੁਰੂ ਦੇ ਸਨਮੁਖ ਰਹਿੰਦੇ ਹਨ ।
The True Ambrosial Nectar rains down, and trickles into the mouths of the Gurmukhs.
ਆਤਮਕ ਅਡੋਲਤਾ ਵਿਚ ਟਿਕ ਕੇ ਹਰੀ ਦੇ ਗੁਣ ਗਾ ਗਾ ਕੇ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ।੧।ਰਹਾਉ।
Their minds are forever rejuvenated, and they naturally, intuitively, sing the Glorious Praises of the Lord. ||1||Pause||
(ਹੇ ਭਾਈ!) ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਸਦਾ ਮੰਦ-ਭਾਗਣਾਂ ਰਹਿੰਦੀਆਂ ਹਨ ਉਹ ਪ੍ਰਭੂ ਦੇ ਦਰ ਤੇ ਖਲੋਤੀਆਂ (ਭੀ) ਵਿਲਕਦੀਆਂ ਹੀ ਹਨ ।
The self-willed manmukhs are forever forsaken brides; they cry out and bewail at the Lord's Gate.
ਜਿਨ੍ਹਾਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦਾ ਕਦੇ ਸੁਆਦ ਨਹੀਂ ਆਇਆ ਉਹ ਉਹੀ ਮਨਮੁਖਤਾ ਵਾਲੇ ਕਰਮ ਕਮਾਂਦੀਆਂ ਰਹਿੰਦੀਆਂ ਹਨ ਜੋ ਧੁਰ ਦਰਗਾਹ ਤੋਂ ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਉਹਨਾਂ ਦੇ ਮੱਥੇ ਤੇ ਲਿਖੇ ਪਏ ਹਨ ।੨।
Those who do not enjoy the sublime taste of their Husband Lord, act according to their pre-ordained destiny. ||2||
ਜਿਨ੍ਹਾਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦਾ ਕਦੇ ਸੁਆਦ ਨਹੀਂ ਆਇਆ ਉਹ ਉਹੀ ਮਨਮੁਖਤਾ ਵਾਲੇ ਕਰਮ ਕਮਾਂਦੀਆਂ ਰਹਿੰਦੀਆਂ ਹਨ ਜੋ ਧੁਰ ਦਰਗਾਹ ਤੋਂ ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਉਹਨਾਂ ਦੇ ਮੱਥੇ ਤੇ ਲਿਖੇ ਪਏ ਹਨ ।੨।
The Gurmukh plants the seed of the True Name, and it sprouts. He deals in the True Name alone.
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਇਸ ਲਾਭਵੰਦੇ ਕੰਮ ਵਿਚ ਲਾਇਆ ਹੈ ਉਹਨਾਂ ਨੂੰ ਆਪਣੀ ਭਗਤੀ ਦੇ ਖ਼ਜ਼ਾਨੇ ਦੇ ਦੇਂਦਾ ਹੈ ।੩।
Those whom the Lord has attached to this profitable venture, are granted the treasure of devotional worship. ||3||
ਗੁਰੂ ਦੇ ਸਨਮੁਖ ਰਹਿਣ ਵਾਲੀਆਂ ਜੀਵ-ਇਸਤ੍ਰੀਆਂ ਸਦਾ ਚੰਗੇ ਭਾਗਾਂ ਵਾਲੀਆਂ ਹਨ, ਉਹ ਪ੍ਰਭੂ ਦੇ ਡਰ-ਅਦਬ ਵਿਚ ਰਹਿ ਕੇ ਪ੍ਰਭੂ ਦੀ ਭਗਤੀ ਦੀ ਰਾਹੀਂ ਆਪਣਾ ਆਤਮਕ ਜੀਵਨ ਸੋਹਣਾ ਬਣਾਂਦੀਆਂ ਹਨ
The Gurmukh is forever the true, happy soul-bride; she adorns herself with the fear of God and devotion to Him.
ਉਹ ਹਰ ਵੇਲੇ ਪ੍ਰਭੂ-ਪਤੀ ਦਾ ਮਿਲਾਪ ਮਾਣਦੀਆਂ ਹਨ, ਉਹ ਸਦਾ-ਥਿਰ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦੀਆਂ ਹਨ ।੪।
Night and day, she enjoys her Husband Lord; she keeps Truth enshrined within her heart. ||4||
ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਪ੍ਰਭੂ-ਪਤੀ ਦੇ ਮਿਲਾਪ ਨੂੰ ਸਦਾ ਮਾਣਿਆ ਹੈ,
I am a sacrifice to those who have enjoyed their Husband Lord.
ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ ।੫।
They dwell forever with their Husband Lord; they eradicate self-conceit from within. ||5||
ਪ੍ਰਭੂ-ਪਤੀ ਦੇ ਪ੍ਰੇਮ ਵਿਚ ਪਿਆਰ ਵਿਚ ਰਹਿਣ ਵਾਲੀਆਂ ਦਾ ਮਨ ਤੇ ਹਿਰਦਾ ਠੰਢਾ-ਠਾਰ ਰਹਿੰਦਾ ਹੈ ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ।
Their bodies and minds are cooled and soothed, and their faces are radiant, from the love and affection of their Husband Lord.
ਆਪਣੇ ਅੰਦਰੋਂ ਹਉਮੈ ਨੂੰ ਤ੍ਰਿਸ਼ਨਾ ਨੂੰ ਮਾਰ ਕੇ ਉਹਨਾਂ ਦੀ ਹਿਰਦਾ-ਸੇਜ ਸੁਖਦਾਈ ਹੋ ਜਾਂਦੀ ਹੈ, ਪ੍ਰਭੂ-ਪਤੀ (ਉਸ ਸੇਜ ਉਤੇ) ਸਦਾ ਟਿਕਿਆ ਰਹਿੰਦਾ ਹੈ ।੬।
They enjoy their Husband Lord upon His cozy bed, having conquered their ego and desire. ||6||
ਗੁਰੂ ਦੀ ਅਪਾਰ ਮੇਹਰ ਦੀ ਬਰਕਤਿ ਨਾਲ ਪ੍ਰਭੂ ਕਿਰਪਾ ਕਰ ਕੇ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਆ ਵੱਸਦਾ ਹੈ
Granting His Grace, He comes into our homes, through our infinite Love for the Guru.
ਉਹ ਸੁਭਾਗਣ ਉਸ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ਜੋ ਆਪਣੇ ਵਰਗਾ ਇਕ ਆਪ ਹੀ ਹੈ ।੭।
The happy soul-bride obtains the One Lord as her Husband. ||7||
ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਨੇ (ਪਿਛਲੇ ਕੀਤੇ ਆਪਣੇ) ਸਾਰੇ ਪਾਪ ਬਖ਼ਸ਼ਵਾ ਲਏ, ਮੇਲਣ ਦੀ ਸਮਰੱਥਾ ਰੱਖਣ ਵਾਲੇ ਪ੍ਰਭੂ ਨੇ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ ।
All of her sins are forgiven; the Uniter unites her with Himself.
ਹੇ ਨਾਨਕ! (ਆਖ—ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਬੋਲ ਹੀ ਬੋਲਣਾ ਚਾਹੀਦਾ ਹੈ ਜਿਸ ਨੂੰ ਸੁਣ ਕੇ ਉਹ ਪ੍ਰਭੂ (ਸਾਡੇ ਨਾਲ) ਪਿਆਰ ਕਰੇ ।੮।੧੨।੩੪।
O Nanak, chant such chants, that hearing them, He may enshrine love for you. ||8||12||34||
Aasaa, Third Mehl:
ਜਦੋਂ ਪ੍ਰਭੂ ਉਸ ਗੁਰੂ ਨਾਲ ਮਿਲਾ ਦੇਂਦਾ ਹੈ ਤਦੋਂ ਗੁਰੂ ਪਾਸੋਂ ਗੁਣਾਂ ਦੀ ਦਾਤਿ ਮਿਲਦੀ ਹੈ
Merit is obtained from the True Guru, when God causes us to meet Him.