ਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਇਹ ਸਮਝ ਪੈਂਦੀ ਹੈ ਕਿ ਪਰਮਾਤਮਾ ਦੀ ਭਗਤੀ ਅਨੋਖੀ ਹੀ ਬਰਕਤਿ ਦੇਣ ਵਾਲੀ ਹੈ ।
The worship of the Lord is unique - it is known only by reflecting upon the Guru.
 
ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ, ਪ੍ਰਭੂ ਦੀ ਭਗਤੀ ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰੱਖ ਕੇ ਪ੍ਰਭੂ ਦੇ ਨਾਮ ਵਿਚ ਜੋੜੀ ਰੱਖ ਕੇ ਉਸ ਦੇ ਆਤਮਕ ਜੀਵਨ ਨੂੰ ਸੋਹਣਾ ਬਣਾ ਦੇਂਦੀ ਹੈ ।੯।੧੪।੩੬।
O Nanak, one whose mind is filled with the Naam, through the Lord's Fear and devotion, is embellished with the Naam. ||9||14||36||
 
Aasaa, Third Mehl:
 
ਮਨੁੱਖ ਹੋਰ ਹੋਰ ਪਦਾਰਥਾਂ ਦੇ ਸੁਆਦਾਂ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ, ਨਾਮ ਤੋਂ ਖੁੰਝ ਕੇ ਦੁੱਖ ਸਹਿੰਦਾ ਰਹਿੰਦਾ ਹੈ
He wanders around, engrossed in other pleasures, but without the Naam, he suffers in pain.
 
ਉਸ ਨੂੰ ਮਹਾ ਪੁਰਖ ਗੁਰੂ ਨਹੀਂ ਮਿਲਦਾ ਜੇਹੜਾ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਅਕਲ ਦੇਂਦਾ ਹੈ ।੧।
He does not meet the True Guru, the Primal Being, who imparts true understanding. ||1||
 
ਹੇ ਮੇਰੇ ਝੱਲੇ ਮਨ! ਪਰਮਾਤਮਾ ਦੇ ਨਾਮ ਦਾ ਰੱਸ ਚੱਖ, ਪਰਮਾਤਮਾ ਦੇ ਨਾਮ ਦਾ ਸੁਆਦ ਲੈ ।
O my insane mind, drink in the sublime essence of the Lord, and savor its taste.
 
ਤੂੰ ਆਪਣਾ ਜੀਵਨ ਵਿਅਰਥ ਗਵਾ ਗਵਾ ਕੇ ਹੋਰ ਪਦਾਰਥਾਂ ਦੇ ਸੁਆਦ ਵਿਚ ਫਸਿਆ ਹੋਇਆ ਭਟਕ ਰਿਹਾ ਹੈਂ ।੧।ਰਹਾਉ।
Attached to other pleasures, you wander around, and your life wastes away uselessly. ||1||Pause||
 
(ਹੇ ਭਾਈ!) ਦੁਨੀਆ ਵਿਚ ਉਹੀ ਮਨੁੱਖ ਪਵਿਤ੍ਰ ਜੀਵਨ ਵਾਲੇ ਹੁੰਦੇ ਹਨ ਜੇਹੜੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਸ ਸਦਾ-ਥਿਰ ਹਰੀ ਵਿਚ ਸੁਰਤਿ ਜੋੜ ਕੇ ਉਸ ਦੇ ਨਾਮ ਵਿਚ ਲੀਨ ਰਹਿੰਦੇ ਹਨ ।
In this age, the Gurmukhs are pure; they remain absorbed in the love of the True Name.
 
ਪਰ ਕੀਹ ਆਖਿਆ ਜਾਏ? ਪ੍ਰਭੂ ਦੀ ਬਖ਼ਸ਼ਸ਼ ਤੋਂ ਬਿਨਾ ਕੁਝ ਨਹੀਂ ਮਿਲਦਾ ।੨।
Without the destiny of good karma, nothing can be obtained; what can we say or do? ||2||
 
(ਜਿਨ੍ਹਾਂ ਉਤੇ ਬਖ਼ਸ਼ਸ਼ ਹੁੰਦੀ ਹੈ ਉਹ) ਆਪਣਾ ਜੀਵਨ ਪੜਤਾਲਦੇ ਹਨ, ਗੁਰ-ਸ਼ਬਦ ਦੀ ਰਾਹੀਂ ਮਨ ਵਿਚੋਂ ਵਿਕਾਰ ਦੂਰ ਕਰ ਕੇ ਅਨ ਰਸਾਂ ਵਲੋਂ ਨਿਰਲੇਪ ਹੋ ਜਾਂਦੇ ਹਨ ।
He understands his own self, and dies in the Word of the Shabad; he banishes corruption from his mind.
 
ਉਹ ਗੁਰੂ ਦੀ ਸਰਨ ਹੀ ਪਏ ਰਹਿੰਦੇ ਹਨ, ਬਖ਼ਸ਼ਸ਼ਾਂ ਕਰਨ ਵਾਲਾ ਬਖ਼ਸ਼ਿੰਦ ਹਰੀ ਉਹਨਾਂ ਉਤੇ ਬਖ਼ਸ਼ਸ਼ ਕਰਦਾ ਹੈ ।੩।
He hurries to the Guru's Sanctuary, and is forgiven by the Forgiving Lord. ||3||
 
(ਹੇ ਭਾਈ!) ਹਰਿ-ਨਾਮ ਤੋਂ ਬਿਨਾ ਸੁਖ ਨਹੀਂ ਮਿਲਦਾ, ਅੰਦਰੋਂ ਦੁੱਖ-ਕਲੇਸ਼ ਦੂਰ ਨਹੀਂ ਹੁੰਦਾ ।
Without the Name, peace is not obtained, and pain does not depart from within.
 
ਪਰ ਇਹ ਜਗਤ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਨਾਮ ਭੁਲ ਕੇ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।੪।
This world is engrossed in attachment to Maya; it has gone astray in duality and doubt. ||4||
 
(ਨਾਮ-ਹੀਨ ਜੀਵ-ਇਸਤ੍ਰੀਆਂ ਇਵੇਂ ਹੀ ਹਨ ਜਿਵੇਂ) ਛੁੱਟੜਾਂ ਆਪਣੇ ਪਤੀ ਦੇ ਮਿਲਾਪ ਦੀ ਕਦਰ ਨਹੀਂ ਜਾਣਦੀਆਂ
The forsaken soul-brides do not know the value of their Husband Lord; how can they decorate themselves?
 
ਵਿਅਰਥ ਹੀ ਸਰੀਰਕ ਸਿੰਗਾਰ ਕਰਦੀਆਂ ਹਨ, ਹਰ ਵੇਲੇ ਸਦਾ ਹੀ (ਅੰਦਰੇ ਅੰਦਰ) ਸੜਦੀਆਂ ਫਿਰਦੀਆਂ ਹਨ, ਖਸਮ ਕਦੇ ਸੇਜ ਉਤੇ ਆਉਂਦਾ ਹੀ ਨਹੀਂ ।੫।
Night and day, they continually burn, and they do not enjoy the Bed of their Husband Lord. ||5||
 
ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਲੱਭ ਲੈਂਦੀਆਂ ਹਨ
The happy soul-brides obtain the Mansion of His Presence, eradicating their self-conceit from within.
 
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣਾ ਜੀਵਨ ਸੋਹਣਾ ਬਣਾਂਦੀਆਂ ਹਨ, ਖਸਮ-ਪ੍ਰਭੂ ਨੇ ਉਹਨਾਂ ਨੂੰ ਆਪਣੇ ਨਾਲ ਮਿਲਾ ਲਿਆ ਹੈ ।੬।
They decorate themselves with the Word of the Guru's Shabad, and their Husband Lord unites them with Himself. ||6||
 
ਹੇ ਭਾਈ! ਮਾਇਆ ਦਾ ਮੋਹ ਘੁੱਪ ਹਨੇਰਾ ਹੈ (ਇਸ ਵਿਚ ਫਸ ਕੇ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੌਤ ਨੂੰ ਮਨ ਤੋਂ ਭੁਲਾ ਦੇਂਦੇ ਹਨ
He has forgotten death, in the darkness of attachment to Maya.
 
ਆਤਮਕ ਮੌਤੇ ਮਰ ਕੇ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਜਮ ਦੇ ਦਰ ਤੇ ਖ਼ੁਆਰ ਹੁੰਦੇ ਹਨ ।੭।
The self-willed manmukhs die again and again, and are reborn; they die again, and are miserable at the Gate of Death. ||7||
 
ਜਿਨ੍ਹਾਂ ਨੂੰ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵੀਚਾਰ ਕਰ ਕੇ ਪ੍ਰਭੂ-ਚਰਨਾਂ ਵਿਚ ਲੀਨ ਹੋ ਗਏ ।
They alone are united, whom the Lord unites with Himself; they contemplate the Word of the Guru's Shabad.
 
ਹੇ ਨਾਨਕ! ਜੇਹੜੇ ਮਨੁੱਖ ਹਰਿ-ਨਾਮ ਵਿਚ ਰਹਿੰਦੇ ਹਨ ਉਹ ਸਦਾ-ਥਿਰ ਪਰਮਾਤਮਾ ਦੇ ਦਰਬਾਰ ਵਿਚ ਸੁਰਖ਼-ਰੂ ਹੋ ਜਾਂਦੇ ਹਨ ।੮।੨੨।੧੫।੩੭।
O Nanak, they are absorbed in the Naam; their faces are radiant, in that True Court. ||8||22||15||37||
 
Aasaa, Fifth Mehl, Ashtapadees, Second House:
 
One Universal Creator God. By The Grace Of The True Guru:
 
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦੀ ਦਾਤਿ ਦਿੱਤੀ ਉਸ ਮਨੁੱਖ ਨੇ ਆਪਣੇ ਸਰੀਰ-ਨਗਰ ਵਿਚ ਸਤ ਸੰਤੋਖ ਦਇਆ ਧਰਮ ਧੀਰਜ—ਇਹ) ਪੰਜੇ ਪ੍ਰਫੁਲਤ ਕਰ ਲਏ, ਤੇ, ਕਾਮਾਦਿਕ ਪੰਜੇ ਨਾਰਾਜ਼ ਕਰ ਲਏ, (ਸਤ ਸੰਤੋਖ ਆਦਿਕ) ਪੰਜ (ਆਪਣੇ ਸਰੀਰ ਨਗਰ ਵਿਚ) ਵਸਾ ਲਏ, ਤੇ, ਕਾਮਾਦਿਕ ਪੰਜੇ (ਨਗਰ ਵਿਚੋਂ) ਕੱਢ ਦਿੱਤੇ ।੧।
When the five virtues were reconciled, and the five passions were estranged, I enshrined the five within myself, and cast out the other five. ||1||
 
ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੀ ਸੂਝ ਪੱਕੀ ਤਰ੍ਹਾਂ ਦੇ ਦਿੱਤੀ (ਉਸ ਦੇ ਅੰਦਰੋਂ) ਵਿਕਾਰ-ਪਾਪ ਦੂਰ ਹੋ ਗਿਆ, ਤੇ, ਹੇ ਮੇਰੇ ਵੀਰ!
In this way, the village of my body became inhabited, O my Siblings of Destiny.
 
ਇਸ ਤਰੀਕੇ ਨਾਲ ਉਸ ਮਨੁੱਖ ਦਾ ਸਰੀਰ-ਨਗਰ ਵੱਸ ਪਿਆ ।੧।ਰਹਾਉ।
Vice departed, and the Guru's spiritual wisdom was implanted within me. ||1||Pause||
 
(ਹੇ ਭਾਈ! ਜਿਸ ਗੁਰੂ ਨੇ ਗਿਆਨ ਬਖ਼ਸ਼ਿਆ, ਉਸ ਨੇ ਆਪਣੇ ਸਰੀਰ-ਨਗਰ ਦੀ ਰਾਖੀ ਵਾਸਤੇ) ਸਦਾ-ਥਿਰ ਪ੍ਰਭੂ ਦੇ ਨਿੱਤ ਦੇ ਸਿਮਰਨ ਦੀ ਵਾੜ ਦੇ ਲਈ
The fence of true Dharmic religion has been built around it.
 
ਗੁਰੂ ਦੇ ਦਿੱਤੇ ਗਿਆਨ ਨੂੰ ਸੋਚ-ਮੰਡਲ ਵਿਚ ਟਿਕਾ ਕੇ ਉਸ ਨੇ ਆਪਣੇ ਖਿੜਕ (ਗਿਆਨ-ਇੰਦ੍ਰੇ) ਪੱਕੇ ਕਰ ਲਏ ।੨।
The spiritual wisdom and reflective meditation of the Guru has become its strong gate. ||2||
 
ਹੇ ਮੇਰੇ ਮਿੱਤਰ! ਹੇ ਮੇਰੇ ਭਾਈ! ਤੁਸੀ ਵੀ ਸਦਾ ਗੁਰੂ ਦੀ ਸਰਨ ਲਵੋ, ਸਰੀਰ-ਪੈਲੀ ਵਿਚ ਪਰਮਾਤਮਾ ਦਾ ਨਾਮ ਬੀਜਿਆ ਕਰੋ
So plant the seed of the Naam, the Name of the Lord, O friends, O Siblings of Destiny.
 
ਸਰੀਰ-ਨਗਰ ਵਿਚ ਨਾਮ ਸਿਮਰਨ ਦਾ ਸੌਦਾ ਕਰਦੇ ਰਹੋ ।੩।
Deal only in the constant service of the Guru. ||3||
 
ਹੇ ਭਾਈ! ਜੇਹੜੇ (ਸਿੱਖ-) ਵਣਜਾਰੇ (ਗੁਰੂ-) ਸ਼ਾਹ ਦੇ ਨਾਲ ਇੱਕ-ਰੂਪ ਹੋ ਜਾਂਦੇ ਹਨ ਉਹਨਾਂ ਦੇ ਸਾਰੇ ਹੱਟ (ਸਾਰੇ ਗਿਆਨ-ਇੰਦ੍ਰੇ) ਸ਼ਾਂਤੀ
With intuitive peace and happiness, all the shops are filled.
 
ਆਤਮਕ ਅਡੋਲਤਾ, ਤੇ ਆਤਮਕ ਆਨੰਦ ਦੇ ਹੱਟ ਬਣ ਜਾਂਦੇ ਹਨ ।੪।
The Banker and the dealers dwell in the same place. ||4||
 
(ਹੇ ਭਾਈ! ਜਿਨ੍ਹਾਂ ਨੂੰ ਗੁਰੂ ਨੇ ਗਿਆਨ ਦੀ ਦਾਤਿ ਦਿੱਤੀ ਉਹਨਾਂ ਦੇ ਸਰੀਰ-ਨਗਰ ਵਾਸਤੇ) ਗੁਰੂ ਨੇ ਪ੍ਰਭੂ-ਦਰ ਤੋਂ ਪਰਵਾਨ ਹੋਈ ਹੋਈ ਮਾਫ਼ੀ ਦੀ ਮੋਹਰ ਬਖ਼ਸ਼ ਦਿੱਤੀ
There is no tax on non-believers, nor any fines or taxes at death.
 
ਕੋਈ (ਪਾਪ ਵਿਕਾਰ ਉਹਨਾਂ ਦੇ ਹਰਿ-ਨਾਮ ਸੌਦੇ ਉਤੇ) ਜਜ਼ੀਆ ਡੰਨ ਮਸੂਲ ਨਹੀਂ ਲਾ ਸਕਦਾ (ਕੋਈ ਵਿਕਾਰ ਉਹਨਾਂ ਦੇ ਆਤਮਕ ਜੀਵਨ ਵਿਚ ਕੋਈ ਖ਼ਰਾਬੀ ਪੈਦਾ ਨਹੀਂ ਕਰ ਸਕਦਾ) ।੫।
The True Guru has set the Seal of the Primal Lord upon these goods. ||5||
 
ਹੇ ਮੇਰੇ ਮਿੱਤਰ! ਹੇ ਮੇਰੇ ਭਾਈ! ਗੁਰੂ ਦੀ ਸਰਨ ਪੈ ਕੇ ਤੁਸੀ ਭੀ ਹਰਿ-ਨਾਮ ਸਿਮਰਨ ਦਾ ਸੌਦਾ ਲੱਦ ਕੇ (ਆਤਮਕ ਜੀਵਨ ਦਾ) ਵਪਾਰ ਕਰੋ
So load the merchandise of the Naam, and set sail with your cargo.
 
(ਉੱਚੇ ਆਤਮਕ ਜੀਵਨ ਦਾ) ਲਾਭ ਖੱਟੋ ਤੇ ਪ੍ਰਭੂ ਦੇ ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰੋ ।੬।
Earn your profit, as Gurmukh, and you shall return to your own home. ||6||
 
(ਹੇ ਭਾਈ! ਨਾਮ ਦਾ ਸਰਮਾਇਆ ਗੁਰੂ ਦੇ ਪਾਸ ਹੈ) ਗੁਰੂ (ਹੀ ਇਸ ਸਰਮਾਏ ਦਾ) ਸਾਹੂਕਾਰ ਹੈ (ਜਿਸ ਪਾਸੋਂ ਆਤਮਕ ਜੀਵਨ ਦਾ) ਵਣਜ ਕਰਨ ਵਾਲੇ ਸਿੱਖ ਹਰਿ-ਨਾਮ ਦਾ ਸਰਮਾਇਆ ਹਾਸਲ ਕਰਦੇ ਹਨ
The True Guru is the Banker, and His Sikhs are the traders.
 
(ਜਿਸ ਸਿੱਖ ਨੂੰ ਗੁਰੂ ਨੇ ਗਿਆਨ ਦੀ ਦਾਤਿ ਦੇ ਦਿੱਤੀ ਹੈ ਉਹ) ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ (ਇਹੀ ਹੈ) ਲੇਖਾ-ਹਿਸਾਬ (ਜੋ ਉਹ ਨਾਮ-ਵਣਜ ਵਿਚ ਕਰਦਾ ਰਹਿੰਦਾ ਹੈ) ।੭।
Their merchandise is the Naam, and meditation on the True Lord is their account. ||7||
 
ਉਹ ਇਸ (ਐਸੇ ਹਿਰਦੇ-) ਘਰ ਵਿਚ ਵੱਸਦਾ ਰਹਿੰਦਾ ਹੈ ਜੋ ਪਰਮਾਤਮਾ ਦੇ ਰਹਿਣ ਵਾਸਤੇ (ਵਿਕਾਰਾਂ ਵਿਚ) ਕਦੇ ਨਾਹ ਡੋਲਣ ਵਾਲੀ ਨਗਰੀ ਬਣ ਜਾਂਦਾ ਹੈ
One who serves the True Guru dwells in this house.
 
ਹੇ ਨਾਨਕ! (ਆਖ—ਹੇ ਭਾਈ!) ਪੂਰਾ ਗੁਰੂ ਜਿਸ ਮਨੁੱਖ ਨੂੰ ਪ੍ਰਭੂ ਦੀ ਸੇਵਾ-ਭਗਤੀ ਦੀ ਦਾਤਿ ਬਖ਼ਸ਼ਦਾ ਹੈ
O Nanak, the Divine City is eternal. ||8||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by