ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ ਉਹਨਾਂ ਦਾ ਸਰੀਰ ਭੀ ਸਫਲ ਹੋ ਜਾਂਦਾ ਹੈ ਕਿਉਂਕਿ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ ਚਮਕ ਪੈਂਦਾ ਹੈ ।
Their lives and bodies become totally blessed and fruitful; the Lord's Name illumines them.
 
ਹੇ ਨਾਨਕ! ਤੂੰ ਭੀ ਸਦਾ ਦਿਨ ਰਾਤ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ । ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ ਸਿਮਰਿਆਂ) ਪਰਮਾਤਮਾ ਦੇ ਚਰਨਾਂ ਵਿਚ ਥਾਂ ਮਿਲੀ ਰਹਿੰਦੀ ਹੈ ।੬।
O Nanak, by continually vibrating upon the Lord, day and night, the Gurmukhs abide in the home of the inner self. ||6||
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਨ ਵਿਚ ਨਿਸ਼ਚਾ ਪੱਕਾ ਕਰ ਲਿਆ, ਉਹ (ਹਰਿ-ਨਾਮ ਦਾ ਪਿਆਰ ਛੱਡ ਕੇ) ਕਿਸੇ ਹੋਰ ਪਦਾਰਥ ਵਿਚ ਆਪਣਾ ਚਿੱਤ ਨਹੀਂ ਜੋੜਦੇ ।
Those who place their faith in the Lord's Name, do not attach their consciousness to another.
 
ਜੇ ਸਾਰੀ ਧਰਤੀ ਸੋਨਾ ਬਣਾ ਕੇ ਉਹਨਾਂ ਦੇ ਅੱਗੇ ਰੱਖ ਦੇਈਏ, ਤਾਂ ਭੀ ਪਰਮਾਤਮਾ ਦੇ ਨਾਮ ਤੋਂ ਛੁਟ ਹੋਰ ਕੋਈ ਪਦਾਰਥ ਉਹਨਾਂ ਨੂੰ ਪਿਆਰਾ ਨਹੀਂ ਲੱਗਦਾ ।
Even if the entire earth were to be transformed into gold, and given to them, without the Naam, they love nothing else.
 
ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ (ਨਾਮ ਦੀ ਬਰਕਤਿ ਨਾਲ) ਉਹ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਮਾਣਦੇ ਹਨ, ਅਖ਼ੀਰ ਵੇਲੇ ਦੁਨੀਆ ਤੋਂ ਤੁਰਨ ਲੱਗਿਆਂ ਭੀ ਇਹ ਹਰਿ-ਨਾਮ ਉਹਨਾਂ ਦੇ ਨਾਲ ਸਾਥੀ ਬਣਦਾ ਹੈ ।
The Lord's Name is pleasing to their minds, and they obtain supreme peace; when they depart in the end, it shall go with them as their support.
 
ਉਹ ਸਦਾ ਪਰਮਾਤਮਾ ਦਾ ਨਾਮ-ਧਨ ਨਾਮ-ਸਰਮਾਇਆ ਇਕੱਠਾ ਕਰਦੇ ਰਹਿੰਦੇ ਹਨ, ਇਹ ਧਨ ਇਹ ਸਰਮਾਇਆ ਨਾਹ ਪਾਣੀ ਵਿਚ ਡੁੱਬਦਾ ਹੈ ਨਾਹ ਗਵਾਚਦਾ ਹੈ ।
I have gathered the capital, the wealth of the Lord's Name; it does not sink, and does not depart.
 
ਹੇ ਭਾਈ! (ਸੰਸਾਰ-ਨਦੀ ਤੋਂ ਪਾਰ ਲੰਘਣ ਲਈ) ਪਰਮਾਤਮਾ ਦਾ ਨਾਮ ਇਸ ਜਗਤ ਵਿਚ (ਮਾਨੋ) ਤੁਲਹਾ ਹੈ । (ਜੇਹੜਾ ਮਨੁੱਖ ਨਾਮ ਸਿਮਰਦਾ ਰਹਿੰਦਾ ਹੈ) ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ ।
The Lord's Name is the only true support in this age; the Messenger of Death does not draw near it.
 
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਪਰਮਾਤਮਾ ਮੇਹਰ ਕਰ ਕੇ ਆਪ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੭।
O Nanak, the Gurmukhs recognize the Lord; in His Mercy, He unites them with Himself. ||7||
 
(ਹੇ ਭਾਈ!) ਪਰਮਾਤਮਾ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ।
True, True is the Name of the Lord, Raam, Raam; the Gurmukh knows the Lord.
 
(ਪਰ) ਉਹੀ (ਮਨੁੱਖ) ਸੇਵਕ (ਬਣ ਕੇ) ਗੁਰੂ ਦੀ ਦੱਸੀ ਸੇਵਾ ਵਿਚ ਰੁੱਝਦਾ ਹੈ ਜਿਸ ਨੇ ਆਪਣਾ ਮਨ ਆਪਣਾ ਤਨ ਭੇਟਾ ਕਰ ਕੇ ਚੜ੍ਹਾਵੇ ਦੇ ਤੌਰ ਤੇ (ਗੁਰੂ ਅੱਗੇ) ਰੱਖ ਦਿੱਤਾ ਹੈ ।
The Lord's servant is the one who commits himself to the Guru's service, and dedicates his mind and body as an offering to Him.
 
ਜਿਸ ਮਨੁੱਖ ਨੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿੱਤਾ, ਉਸ ਦੇ ਮਨ ਵਿਚ ਗੁਰੂ ਵਾਸਤੇ ਬਹੁਤ ਸਰਧਾ ਪੈਦਾ ਹੋ ਜਾਂਦੀ ਹੈ (ਗੁਰੂ ਉਸ ਨੂੰ) ਉਸ ਪ੍ਰੇਮ ਦੀ ਬਰਕਤਿ ਨਾਲ (ਪ੍ਰਭੂ-ਚਰਨਾਂ ਵਿਚ) ਮਿਲਾ ਦੇਂਦਾ ਹੈ (ਜੇਹੜਾ ਪ੍ਰੇਮ) ਗੁਰੂ ਦੇ ਸੇਵਕ ਦੇ ਹਿਰਦੇ ਵਿਚ ਹੋਣਾ ਚਾਹੀਦਾ ਹੈ ।
He dedicates his mind and body to Him, placing great faith in Him; the Guru lovingly unites His servant with Himself.
 
(ਹੇ ਭਾਈ!) ਪਰਮਾਤਮਾ ਗਰੀਬਾਂ ਦਾ ਖਸਮ ਹੈ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਪਰਮਾਤਮਾ ਪੂਰੇ ਗੁਰੂ ਪਾਸੋਂ ਹੀ ਮਿਲਦਾ ਹੈ ।
The Master of the meek, the Giver of souls, is obtained through the Perfect Guru.
 
(ਪ੍ਰੇਮ ਦੀ ਬਰਕਤਿ ਨਾਲ) ਗੁਰੂ ਸਿੱਖ (ਨਾਲ ਇਕ-ਰੂਪ ਹੋ ਜਾਂਦਾ) ਹੈ ਅਤੇ ਸਿੱਖ ਗੁਰੂ (ਵਿਚ ਲੀਨ ਹੋ ਜਾਂਦਾ) ਹੈ, ਸਿੱਖ ਭੀ ਗੁਰੂ ਵਾਲੇ ਉਪਦੇਸ਼ (ਦੀ ਲੜੀ) ਨੂੰ ਅਗਾਂਹ ਤੋਰਦਾ ਰਹਿੰਦਾ ਹੈ ।
The Guru's Sikh, and the Sikh's Guru, are one and the same; both spread the Guru's Teachings.
 
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਪਰਮਾਤਮਾ ਦੇ ਨਾਮ ਦਾ ਮੰਤਰ ਹਿਰਦੇ ਵਿਚ (ਵਸਾਣ ਲਈ) ਦੇਂਦਾ ਹੈ, ਪ੍ਰੇਮ ਦਾ ਸਦਕਾ ਉਸ ਦਾ ਮਿਲਾਪ (ਪਰਮਾਤਮਾ ਨਾਲ) ਹੋ ਜਾਂਦਾ ਹੈ ।੮।੨।੯।
The Mantra of the Lord's Name is enshrined within the heart, O Nanak, and we merge with the Lord so easily. ||8||2||9||
 
One Universal Creator God. By The Grace Of The True Guru:
 
Aasaa, Chhant, Fourth Mehl, Second House:
 
(ਹੇ ਭਾਈ!) ਜਗਤ ਦਾ ਰਚਨ ਵਾਲਾ ਪਰਮਾਤਮਾ (ਜੀਵਾਂ ਦੇ) ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਉਸ ਪਰਮਾਤਮਾ ਦਾ ਨਾਮ ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ ।
The Creator Lord, Har, Har, is the Destroyer of distress; the Name of the Lord is the Purifier of sinners.
 
ਜਿਸ ਮਨੁੱਖ ਨੂੰ ਪਰਮਾਤਮਾ ਦੀ ਸੇਵਾ-ਭਗਤੀ ਪਿਆਰੀ ਲੱਗਦੀ ਹੈ ਉਹ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।
One who lovingly serves the Lord, obtains the supreme status. Service to the Lord, Har, Har, is more exalted than anything.
 
(ਹੇ ਭਾਈ!) ਹਰਿ-ਨਾਮ ਸਿਮਰਨਾ ਸਭ ਤੋਂ ਸ੍ਰੇਸ਼ਟ ਕੰਮ ਹੈ । ਪਰਮਾਤਮਾ ਦਾ ਨਾਮ ਸਿਮਰਨਾ ਸਭ ਤੋਂ ਸ੍ਰੇਸ਼ਟ ਕੰਮ ਹੈ, ਹਰਿ-ਨਾਮ ਸਿਮਰਨਾ ਚਾਹੀਦਾ ਹੈ, ਹਰਿ-ਨਾਮ ਸਿਮਰਨਾ ਚਾਹੀਦਾ ਹੈ (ਜੇਹੜਾ ਮਨੁੱਖ ਹਰਿ-ਨਾਮ ਸਿਮਰਦਾ ਹੈ ਉਹ ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ ।
Chanting the Name of the Lord is the most exalted occupation; chanting the Name of the Lord, one becomes immortal.
 
ਉਹ ਮਨੁੱਖ ਜਨਮਾਂ ਦੇ ਗੇੜ ਦਾ ਦੁੱਖ ਆਤਮਕ ਮੌਤ ਦਾ ਦੁੱਖ—ਇਹ ਦੋਵੇਂ ਦੁੱਖ ਮਿਟਾ ਲੈਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ ।੧।
The pains of both birth and death are eradicated, and one comes to sleep in peaceful ease.
 
ਹੇ ਹਰੀ! ਹੇ ਮਾਲਕ! ਕਿਰਪਾ ਕਰ । (ਹੇ ਭਾਈ! ਜੇ ਪਰਮਾਤਮਾ ਕਿਰਪਾ ਕਰੇ ਤਾਂ) ਉਸ ਸਰਬ-ਵਿਆਪਕ ਪਰਮਾਤਮਾ (ਦਾ ਨਾਮ) ਜਪਿਆ ਜਾ ਸਕਦਾ ਹੈ ।
O Lord, O Lord and Master, shower Your Mercy upon me; within my mind, I chant the Name of the Lord.
 
(ਹੇ ਭਾਈ!) ਜਗਤ ਦਾ ਰਚਨ ਵਾਲਾ ਪਰਮਾਤਮਾ (ਜੀਵਾਂ ਦੇ) ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਉਸ ਪਰਮਾਤਮਾ ਦਾ ਨਾਮ ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿਤ੍ਰ ਕਰਨ ਜੋਗਾ ਹੈ ।੧।
The Creator Lord, Har, Har, is the Destroyer of distress; the Name of the Lord is the Purifier of sinners. ||1||
 
(ਹੇ ਭਾਈ!) ਇਸ ਮਾਇਆ-ਗ੍ਰਸੇ ਜਗਤ ਵਿਚ (ਹੋਰ ਸਾਰੇ ਪਦਾਰਥਾਂ ਨਾਲੋਂ) ਪਰਮਾਤਮਾ ਦਾ ਨਾਮ ਸ੍ਰੇਸ਼ਟ ਪਦਾਰਥ ਹੈ, ਪਰ ਇਹ ਹਰਿ-ਨਾਮ ਗੁਰੂ ਦੇ ਪ੍ਰੇਮ ਵਿਚ ਟਿਕ ਕੇ ਹੀ ਜਪਿਆ ਜਾ ਸਕਦਾ ਹੈ ।
The wealth of the Lord's Name is the most exalted in this Dark Age of Kali Yuga; chant the Lord's Name according to the Way of the True Guru.
 
ਗੁਰੁ ਦੀ ਸਰਨ ਪੈ ਕੇ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਪੜ੍ਹੀ ਜਾ ਸਕਦੀ ਹੈ । ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ ਜਾ ਸਕਦੀ ਹੈ । ਪਰਮਾਤਮਾ ਦਾ ਨਾਮ ਜਪਦਿਆਂ ਸੁਣਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ ।
As Gurmukh, read of the Lord; as Gurmukh, hear of the Lord. Chanting and listening to the Lord's Name, pain departs.
 
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਉਸ ਦਾ ਦੁੱਖ ਨਾਸ ਹੋ ਗਿਆ, ਜਿਸ ਨੇ ਹਰਿ-ਨਾਮ (ਧਨ ਪ੍ਰਾਪਤ ਕੀਤਾ) ਉਸ ਨੇ ਸਭ ਤੋਂ ਉੱਚਾ ਆਨੰਦ ਮਾਣਿਆ ।
Chanting the Name of the Lord, Har, Har, pains are removed. Through the Name of the Lord, supreme peace is obtained.
 
ਗੁਰੂ ਦੀ ਦਿੱਤੀ ਆਤਮਕ ਜੀਵਨ ਦੀ ਸੂਝ ਜਿਸ ਮਨੁੱਖ ਦੇ ਅੰਦਰ ਚਮਕ ਪਈ ਉਸ ਦੇ ਹਿਰਦੇ ਵਿਚ (ਸਹੀ ਜੀਵਨ ਦਾ) ਚਾਨਣ ਹੋ ਪਿਆ, ਉਸ ਨੇ ਆਪਣੇ ਅੰਦਰੋਂ ਅਗਿਆਨਤਾ ਦਾ ਹਨੇਰਾ ਦੂਰ ਕਰ ਲਿਆ ।
The spiritual wisdom of the True Guru illumines the heart; this Light dispels the darkness of spiritual ignorance.
 
ਹੇ ਭਾਈ! ਉਹਨਾਂ ਮਨੁੱਖਾਂ ਨੇ ਹੀ ਪਰਮਾਤਮਾ ਦਾ ਨਾਮ ਸਿਮਰਿਆ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਨੇ ਧੁਰੋਂ ਸਿਮਰਨ ਦਾ ਲੇਖ ਲਿਖ ਕੇ ਰੱਖ ਦਿੱਤਾ ਹੈ ।
They alone meditate on the Lord's Name, Har, Har, upon whose foreheads such destiny is written.
 
(ਹੇ ਭਾਈ!) ਇਸ ਮਾਇਆ-ਗ੍ਰਸੇ ਸੰਸਾਰ ਵਿਚ (ਹੋਰ ਸਾਰੇ ਪਦਾਰਥਾਂ ਨਾਲੋਂ) ਪਰਮਾਤਮਾ ਦਾ ਨਾਮ ਸ੍ਰੇਸ਼ਟ ਪਦਾਰਥ ਹੈ, ਪਰ ਇਹ ਹਰਿ-ਨਾਮ ਗੁਰੂ ਦੇ ਪਿਆਰ ਵਿਚ ਜੁੜ ਕੇ ਹੀ ਜਪਿਆ ਜਾ ਸਕਦਾ ਹੈ ।੨।
The wealth of the Lord's Name is the most exalted in this Dark Age of Kali Yuga; chant the Lord's Name according to the Way of the True Guru. ||2||
 
(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ (ਦਾ ਨਾਮ) ਮਨ ਵਿਚ ਪਿਆਰਾ ਲੱਗਾ ਉਸ ਨੇ ਸਭ ਤੋਂ ਉੱਚਾ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ ਉਹ ਆਤਮਕ ਅਵਸਥਾ ਖੱਟ ਲਈ ਜਿਥੇ ਕੋਈ ਵਾਸਨਾ ਪੋਹ ਨਹੀਂ ਸਕਦੀ ।
One whose mind loves the Lord, Har, Har, obtains supreme peace. He reaps the profit of the Lord's Name, the state of Nirvaanaa.
 
ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜੀ, ਹਰਿ-ਨਾਮ ਉਸ ਦਾ ਸਦਾ ਲਈ ਸਾਥੀ ਬਣ ਗਿਆ, ਉਸ ਦੀ (ਮਾਇਆ ਵਾਲੀ) ਭਟਕਣਾ ਮੁੱਕ ਗਈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ ।
He embraces love for the Lord, and the Lord's Name becomes his companion. His doubts, and his comings and goings are ended.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by