ਉਹ ਆਪਣੇ ਗੁਰੂ ਨੂੰ ਅਭੁੱਲ ਜਾਣ ਕੇ ਉਸ ਦੀ ਦੱਸੀ ਹੋਈ ਸੇਵਾ ਕਰਦੇ ਰਹਿੰਦੇ ਹਨ
He serves the Perfect True Guru, and his hunger and self-conceit are eliminated.
 
(ਜਿਸ ਦੀ ਬਰਕਤਿ ਨਾਲ ਉਹਨਾਂ ਦੇ ਮਨ ਵਿਚੋਂ) ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ, ਉਹਨਾਂ ਦੀ ਸੰਗਤਿ ਕਰ ਕੇ ਹੋਰ ਬਥੇਰੀ ਲੁਕਾਈ (ਨਾਮ ਸਿਮਰਨ ਦੀ ਆਤਮਕ ਖ਼ੁਰਾਕ) ਖਾਂਦੀ ਹੈ ।
The hunger of the Gursikh is totally eliminated; indeed, many others are satisfied through them.
 
ਹੇ ਦਾਸ ਨਾਨਕ! ਜੇਹੜੇ ਮਨੁੱਖ (ਆਪਣੇ ਹਿਰਦੇ-ਖੇਤ ਵਿਚ) ਹਰਿ-ਨਾਮ ਸਿਮਰਨ ਦਾ ਭਲਾ ਬੀਜ ਬੀਜਦੇ ਹਨ, ਉਹਨਾਂ ਦੇ ਅੰਦਰ ਇਸ ਭਲੇ ਕਰਮ ਦੀ ਕਦੇ ਕਮੀ ਨਹੀਂ ਹੰੁਦੀ ।੩।
Servant Nanak has planted the Seed of the Lord's Goodness; this Goodness of the Lord shall never be exhausted. ||3||
 
(ਹੇ ਭਾਈ!) ਜਿਨ੍ਹਾਂ ਗੁਰਸਿੱਖਾਂ ਨੇ ਪਿਆਰੇ ਗੁਰੂ ਦਾ ਦਰਸ਼ਨ ਕਰ ਲਿਆ, ਉਹਨਾਂ ਦੇ ਮਨ ਵਿਚ ਸਦਾ ਚੜ੍ਹਦੀ ਕਲਾ ਬਣੀ ਰਹਿੰਦੀ ਹੈ ।
The minds of the Gursikhs rejoice, because they have seen my True Guru, O Lord King.
 
ਜੇ ਕੋਈ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਆ ਸੁਣਾਏ ਤਾਂ ਉਹ ਮਨੁੱਖ ਗੁਰਸਿੱਖਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।
If someone recites to them the story of the Lord's Name, it seems so sweet to the mind of those Gursikhs.
 
(ਹੇ ਭਾਈ!) ਜਿਨ੍ਹਾਂ ਗੁਰਸਿੱਖਾਂ ਉਤੇ ਪਿਆਰਾ ਸਤਿਗੁਰੂ ਮੇਹਰਬਾਨ ਹੁੰਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਮਾਣ ਮਿਲਦਾ ਹੈ ।
The Gursikhs are robed in honor in the Court of the Lord; my True Guru is very pleased with them.
 
ਨਾਨਕ ਆਖਦਾ ਹੈ ਉਹ ਗੁਰਸਿੱਖ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ ।੪।੧੨।੧੯।
Servant Nanak has become the Lord, Har, Har; the Lord, Har, Har, abides within his mind. ||4||12||19||
 
Aasaa, Fourth Mehl:
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪਿਆਰੇ ਗੁਰੂ ਦਾ ਪੱਲਾ ਫੜ ਲਿਆ, ਗੁਰੂ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ ।
Those who meet my Perfect True Guru - He implants within them the Name of the Lord, the Lord King.
 
ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਉਸ ਮਨੱੁਖ ਦੀ ਮਾਇਆ ਵਾਲੀ ਭੁੱਖ-ਤ੍ਰੇਹ ਸਾਰੀ ਦੂਰ ਹੋ ਜਾਂਦੀ ਹੈ ।
Those who meditate on the Lord's Name have all of their desire and hunger removed.
 
ਜੇਹੜੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, ਜਮ ਉਹਨਾਂ ਦੇ ਨੇੜੇ ਨਹੀਂ ਢੁਕਦਾ (ਆਤਮਕ ਮੌਤ ਉਹਨਾਂ ਉੱਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ) ।
Those who meditate on the Name of the Lord, Har, Har - the Messenger of Death cannot even approach them.
 
ਹੇ ਦਾਸ ਨਾਨਕ! (ਆਖ—ਜਿਸ ਮਨੁੱਖ ਉਤੇ) ਪਰਮਾਤਮਾ ਕਿਰਪਾ ਕਰਦਾ ਹੈ, ਉਹ ਸਦਾ ਉਸ ਦਾ ਨਾਮ ਜਪਦਾ ਹੈ, ਤੇ, ਪਰਮਾਤਮਾ ਉਸ ਨੂੰ ਆਪਣੇ ਨਾਮ ਵਿਚ ਜੋੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧।
O Lord, shower Your Mercy upon servant Nanak, that he may ever chant the Name of the Lord; through the Name of the Lord, he is saved. ||1||
 
(ਹੇ ਭਾਈ!) ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਜੀਵਨ-ਸਫ਼ਰ ਵਿਚ ਮੁੜ (ਵਿਕਾਰਾਂ ਆਦਿਕ ਦੀ) ਕੋਈ ਰੁਕਾਵਟ ਨਹੀਂ ਪੈਂਦੀ ।
Those who, as Gurmukh, meditate on the Naam, meet no obstacles in their path, O Lord King.
 
ਜੇਹੜੇ ਮਨੁੱਖ (ਆਪਣਾ ਜੀਵਨ ਸੁੱਚਾ ਬਣਾ ਕੇ) ਸਮਰਥਾ ਵਾਲੇ ਗੁਰੂ ਨੂੰ ਪ੍ਰਸੰਨ ਕਰ ਲੈਂਦੇ ਹਨ, ਹਰੇਕ ਜੀਵ ਉਹਨਾਂ ਦਾ ਆਦਰ-ਸਤਕਾਰ ਕਰਦਾ ਹੈ ।
Those who are pleasing to the almighty True Guru are worshipped by everyone.
 
ਜੇਹੜੇ ਮਨੁੱਖ ਪਿਆਰੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ (ਗੁਰੂ ਦਾ ਆਸਰਾ ਲੈਂਦੇ ਹਨ) ਉਹਨਾਂ ਨੂੰ ਸਦਾ ਹੀ ਆਤਮਕ ਆਨੰਦ ਪ੍ਰਾਪਤ ਰਹਿੰਦਾ ਹੈ ।
Those who serve their Beloved True Guru obtain eternal peace.
 
ਨਾਨਕ (ਆਖਦਾ ਹੈ) ਜੇਹੜੇ ਮਨੁੱਖ ਗੁਰੂ ਦਾ ਪੱਲਾ ਫੜਦੇ ਹਨ ਉਹਨਾਂ ਨੂੰ ਪਰਮਾਤਮਾ ਆਪ ਆ ਮਿਲਦਾ ਹੈ ।੨।
Those who meet the True Guru, O Nanak - the Lord Himself meets them. ||2||
 
(ਹੇ ਭਾਈ!) ਗੁਰੂ ਦੇ ਦੱਸੇ ਰਸਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਬਚਾਣ ਦੀ ਸਮਰਥਾ ਵਾਲਾ ਪਰਮਾਤਮਾ (ਉਹਨਾਂ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ),
Those Gurmukhs, who are filled with His Love, have the Lord as their Saving Grace, O Lord King.
 
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਕੋਈ ਮਨੁੱਖ ਉਹਨਾਂ ਦੀ ਨਿੰਦਾ ਨਹੀਂ ਕਰ ਸਕਦਾ ਕਿਉਂਕਿ ਕੋਈ ਨਿੰਦਣ-ਜੋਗ ਭੈੜ ਉਹਨਾਂ ਦੇ ਜੀਵਨ ਵਿਚ ਰਹਿ ਹੀ ਨਹੀਂ ਜਾਂਦਾ,
How can anyone slander them? The Lord's Name is dear to them.
 
ਸੋ ਜਿਨ੍ਹਾਂ ਦਾ ਮਨ ਪਰਮਾਤਮਾ ਨਾਲ ਗਿੱਝ ਜਾਂਦਾ ਹੈ, ਭੈੜੇ ਮਨੁੱਖ (ਉਹਨਾਂ ਨੂੰ ਬਦਨਾਮ ਕਰਨ ਲਈ ਐਵੇਂ) ਵਿਅਰਥ ਟੱਕਰਾਂ ਮਾਰਦੇ ਹਨ ।
Those whose minds are in harmony with the Lord - all their enemies attack them in vain.
 
ਹੇ ਦਾਸ ਨਾਨਕ! (ਆਖ—) ਜੇਹੜੇ ਮਨੁੱਖ ਹਰਿ-ਨਾਮ ਸਿਮਰਦੇ ਹਨ, ਬਚਾਣ ਦੀ ਸਮਰਥਾ ਵਾਲਾ ਹਰੀ (ਉਹਨਾਂ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ) ।੩।
Servant Nanak meditates on the Naam, the Name of the Lord, the Lord Protector. ||3||
 
ਪਰਮਾਤਮਾ ਹਰੇਕ ਜੁਗ ਵਿਚ ਹੀ ਭਗਤ ਪੈਦਾ ਕਰਦਾ ਹੈ, ਤੇ, (ਭੀੜਾ ਸਮੇ) ਉਹਨਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈ
In each and every age, He creates His devotees and preserves their honor, O Lord King.
 
(ਜਿਵੇਂ ਕਿ, ਪ੍ਰਹਿਲਾਦ ਦੇ ਜ਼ਾਲਮ ਪਿਤਾ) ਚੰਦਰੇ ਹਰਣਾਖੁਸ਼ ਨੂੰ ਪਰਮਾਤਮਾ ਨੇ (ਆਖ਼ਰ ਜਾਨੋਂ) ਮਾਰ ਦਿੱਤਾ (ਤੇ ਆਪਣੇ ਭਗਤ) ਪ੍ਰਹਿਲਾਦ ਨੂੰ (ਪਿਉ ਦੇ ਦਿੱਤੇ ਕਸ਼ਟਾਂ ਤੋਂ) ਸਹੀ ਸਲਾਮਤਿ ਬਚਾ ਲਿਆ
The Lord killed the wicked Harnaakhash, and saved Prahlaad.
 
(ਜਿਵੇਂ ਕਿ, ਮੰਦਰ ਵਿਚੋਂ ਧੱਕੇ ਦੇਣ ਵਾਲੇ) ਨਿੰਦਕਾਂ ਤੇ (ਜਾਤਿ-) ਅਭਿਮਾਨੀਆਂ ਨੂੰ (ਪਰਮਾਤਮਾ ਨੇ) ਪਿੱਠ ਦੇ ਕੇ (ਆਪਣੇ ਭਗਤ) ਨਾਮਦੇਵ ਨੂੰ ਦਰਸ਼ਨ ਦਿੱਤਾ ।
He turned his back on the egotists and slanderers, and showed His Face to Naam Dayv.
 
ਹੇ ਦਾਸ ਨਾਨਕ! ਜੇਹੜਾ ਭੀ ਮਨੁੱਖ ਇਹੋ ਜਿਹੀ ਸਮਰਥਾ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਹੈ ਪਰਮਾਤਮਾ ਉਸ ਨੂੰ (ਦੋਖੀਆਂ ਵਲੋਂ ਦਿੱਤੇ ਜਾ ਰਹੇ ਸਭ ਕਸ਼ਟਾਂ ਤੋਂ) ਆਖ਼ਰ ਬਚਾ ਲੈਂਦਾ ਹੈ ।੪।੧੩।੨੦।
Servant Nanak has so served the Lord, that He will deliver him in the end. ||4||13||20||
 
Aasaa, Fourth Mehl, Chhant, Fifth House:
 
One Universal Creator God. By The Grace Of The True Guru:
 
ਹੇ ਥਾਂ ਥਾਂ ਭਟਕ ਰਹੇ ਮਨ! ਹੇ ਪਿਆਰੇ ਮਨ! ਕਦੇ ਤਾਂ ਪ੍ਰਭੂ-ਚਰਨਾਂ ਵਿਚ ਜੁੜ ।
O my dear beloved stranger mind, please come home!
 
ਹੇ ਮੇਰੇ ਪਿਆਰੇ ਮਨ! ਹਰਿ-ਰੂਪ ਗੁਰੂ ਨੂੰ ਮਿਲ (ਤੈਨੂੰ ਸਮਝ ਪੈ ਜਾਇਗੀ ਕਿ ਸਭ ਸੁਖਾਂ ਦਾ ਦਾਤਾ) ਪਰਮਾਤਮਾ ਤੇਰੇ ਅੰਦਰ ਹੀ ਵੱਸ ਰਿਹਾ ਹੈ ।
Meet with the Lord-Guru, O my dear beloved, and He will dwell in the home of your self.
 
ਹੇ ਮੇਰੇ ਪਿਆਰੇ ਮਨ! ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਆਤਮਕ ਆਨੰਦ ਮਾਣ (ਅਰਦਾਸ ਕਰਦਾ ਰਹੁ ਕਿ ਤੇਰੇ ਉਤੇ) ਪ੍ਰਭੂ ਇਹ ਮੇਹਰ (ਦੀ ਦਾਤਿ) ਕਰੇ ।
Revel in His Love, O my dear beloved, as the Lord bestows His Mercy.
 
ਨਾਨਕ (ਆਖਦੇ ਹਨ—) ਹੇ ਮੇਰੇ ਪਿਆਰੇ ਮਨ! ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੰੁਦਾ ਹੈ ਉਸ ਨੂੰ ਪਰਮਾਤਮਾ ਨਾਲ ਮਿਲਾ ਦੇਂਦਾ ਹੈ ।੧।
As Guru Nanak is pleased, O my dear beloved, we are united with the Lord. ||1||
 
ਹੇ ਮੇਰੇ ਪਿਆਰੇ! ਮੈਂ (ਪ੍ਰਭੂ-ਚਰਨਾਂ ਵਿਚ) ਪ੍ਰੇਮ ਜੋੜ ਕੇ ਉਸ ਦੇ ਪਿਆਰ ਦਾ ਸੁਆਦ (ਕਦੇ ਭੀ) ਨਹੀਂ ਚੱਖਿਆ,
I have not tasted divine love, O my dear beloved, within my heart.
 
(ਕਿਉਂਕਿ) ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਵੱਸ ਰਹੀ ਮਾਇਆ ਦੀ) ਤ੍ਰਿਸ਼ਨਾ ਕਦੇ ਮੁੱਕੀ ਹੀ ਨਹੀਂ, (ਮੇਰਾ ਮਨ) ਸਦਾ (ਮਾਇਆ ਦੀਆਂ ਹੀ) ਆਸਾਂ ਬਣਾਂਦਾ ਰਹਿੰਦਾ ਹੈ ।
The mind's desires are not quenched, O my dear beloved, but I still hold out hope.
 
ਹੇ ਮੇਰੇ ਪਿਆਰੇ! ਸਦਾ (ਇਸੇ ਹਾਲਤ ਵਿਚ ਹੀ) ਮੇਰੀ ਜਵਾਨੀ ਲੰਘਦੀ ਜਾ ਰਹੀ ਹੈ ਤੇ ਮੌਤ ਦਾ ਦੇਵਤਾ ਮੇਰੇ ਸੁਆਸਾਂ ਨੂੰ (ਗਹੁ ਨਾਲ) ਤੱਕ ਰਿਹਾ ਹੈ (ਕਿ ਸੁਆਸ ਪੂਰੇ ਹੋਣ ਤੇ ਇਸ ਨੂੰ ਆ ਫੜਾਂ) ।
Youth is passing away, O my dear beloved, and death is stealing away the breath of life.
 
ਹੇ ਨਾਨਕ! (ਆਖ—) ਹੇ ਮੇਰੇ ਪਿਆਰੇ! ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਬਣਦੀ ਹੈ ਉਸ ਦੇ ਮੱਥੇ ਉਤੇ ਭਾਗਾਂ ਦੀ ਮਣੀ ਚਮਕਦੀ ਹੈ ਜੇਹੜੀ ਪਰਮਾਤਮਾ (ਦੀ ਯਾਦ) ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ ।੨।
The virtuous bride realizes the good fortune of her destiny, O my dear beloved; O Nanak, she enshrines the Lord within her heart. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by