ਜਿਹੋ ਜਿਹਾ (ਪਪੀਹੇ ਦਾ ਪ੍ਰੇਮ ਵਰਖਾ-ਬੂੰਦ ਨਾਲ ਹੈ), ਪਪੀਹਾ ਤਿਹਾਇਆ ਹੈ (ਪਰ ਹੋਰ ਪਾਣੀ ਨਹੀਂ ਪੀਂਦਾ, ਉਹ) ਮੁੜ ਮੁੜ ਵਰਖਾ ਦੀ ਕਣੀ ਮੰਗਦਾ ਹੈ, ਤੇ ਬੱਦਲ ਨੂੰ ਆਖਦੇ ਹਨ—ਹੇ ਸੋਹਣੇ (ਮੇਘ)! ਵਰਖਾ ਕਰ ।
Like the song-bird, thirsting for the rain-drops, chirping each and every moment to the beautiful rain clouds.
ਹੇ ਭਾਈ! ਪਰਮਾਤਮਾ ਨਾਲ ਪਿਆਰ ਪਾਣਾ ਚਾਹੀਦਾ ਹੈ (ਪਿਆਰ ਦੇ ਵੱਟੇ ਆਪਣਾ) ਇਹ ਮਨ ਉਸ ਦੇ ਹਵਾਲੇ ਕਰਨਾ ਚਾਹੀਦਾ ਹੈ (ਤੇ ਇਸ ਤਰ੍ਹਾਂ) ਮਨ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜਨਾ ਚਾਹੀਦਾ ਹੈ;
So love the Lord, and give to Him this mind of yours; totally focus your consciousness on the Lord.
ਅਹੰਕਾਰ ਨਹੀਂ ਕਰਨਾ ਚਾਹੀਦਾ, ਪਰਮਾਤਮਾ ਦੀ ਸਰਨ ਪੈਣਾ ਚਾਹੀਦਾ ਹੈ, ਉਸ ਦੇ ਦਰਸਨ ਦੀ ਖ਼ਾਤਰ ਆਪਣਾ ਆਪ ਸਦਕੇ ਕਰਨਾ ਚਾਹੀਦਾ ਹੈ ।
Do not take pride in yourself, but seek the Sanctuary of the Lord, and make yourself a sacrifice to the Blessed Vision of His Darshan.
ਹੇ ਭਾਈ! ਜਿਸ ਜੀਵ-ਇਸਤ੍ਰੀ ਉਤੇ ਗੁਰੂ ਦਇਆਵਾਨ ਹੁੰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੀ ਹੈ ਤੇ ਉਸ ਦੇ ਦਰ ਤੇ ਅਰਜ਼ੋਈ ਕਰਦੀ ਹੈ—ਹੇ ਵਿਛੁੜੇ ਹੋਏ ਪ੍ਰਭੂ-ਪਤੀ! ਮੈਨੂੰ (ਆ ਕੇ) ਮਿਲ ।
When the Guru is totally pleased, the separated soul-bride is re-united with her Husband Lord; she sends the message of her true love.
ਹੇ ਨਾਨਕ! ਤੂੰ ਭੀ ਬੇਅੰਤ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ । ਹੇ (ਮੇਰੇ) ਮਨ! ਪਰਮਾਤਮਾ ਨਾਲ ਪਿਆਰ ਬਣਾ, ਅਜੇਹਾ ਪਿਆਰ (ਜਿਹੋ ਜਿਹਾ ਮੱਛੀ ਦਾ ਪਾਣੀ ਨਾਲ ਹੈ ਜਿਹੋ ਜਿਹਾ ਪਪੀਹੇ ਦਾ ਵਰਖਾ ਬੂੰਦ ਨਾਲ ਹੈ) ।੨।
Says Nanak, chant the Hymns of the Infinite Lord Master; O my mind, love Him and enshrine such love for Him. ||2||
ਹੇ (ਮੇਰੇ) ਮਨ! (ਤੈਨੂੰ) ਪਰਮਾਤਮਾ ਨਾਲ ਪਿਆਰ ਕਰਨਾ ਚਾਹੀਦਾ ਹੈ (ਉਹੋ ਜਿਹਾ ਪਿਆਰ ਜਿਹੋ ਜਿਹਾ ਚਕਵੀ ਸੂਰਜ ਨਾਲ ਕਰਦੀ ਹੈ ਤੇ ਕੋਇਲ ਅੰਬ ਨਾਲ ਕਰਦੀ ਹੈ) । ਚਕਵੀ ਦਾ ਸੂਰਜ ਨਾਲ ਪਿਆਰ ਹੈ, ਉਹ (ਸਾਰੀ ਰਾਤ ਸੂਰਜ ਦਾ ਹੀ) ਚੇਤਾ ਕਰਦੀ ਰਹਿੰਦੀ ਹੈ, ਬੜੀ ਤਾਂਘ ਕਰਦੀ ਹੈ ਕਿ ਕਦੋਂ ਸੂਰਜ ਦਾ ਦੀਦਾਰ ਹੋਵੇਗਾ ।
The chakvi bird is in love with the sun, and thinks of it constantly; her greatest longing is to behold the dawn.
ਕੋਇਲ ਦਾ ਅੰਬ ਨਾਲ ਪਿਆਰ ਹੈ (ਉਹ ਅੰਬ ਦੇ ਰੁੱਖ ਉਤੇ ਬੈਠ ਕੇ) ਸੋਹਣਾ ਬੋਲਦੀ ਹੈ ।
The cuckoo is in love with the mango tree, and sings so sweetly. O my mind, love the Lord in this way.
ਹੇ ਭਾਈ! ਪਰਮਾਤਮਾ ਨਾਲ ਪਿਆਰ ਪਾਣਾ ਚਾਹੀਦਾ ਹੈ (ਆਪਣੇ ਕਿਸੇ ਧਨ-ਪਦਾਰਥ ਆਦਿਕ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ (ਇਥੇ ਅਸੀ) ਸਾਰੇ ਇਕ ਰਾਤ ਦੇ ਪ੍ਰਾਹੁਣੇ (ਹੀ) ਹਾਂ ।
Love the Lord, and do not take pride in yourself; everyone is a guest for a single night.
ਫਿਰ ਭੀ ਤੂੰ ਕਿਉਂ (ਜਗਤ ਨਾਲ) ਪਿਆਰ ਪਾਇਆ ਹੈ, ਮਾਇਆ ਨਾਲ ਮੋਹ ਬਣਾਇਆ ਹੋਇਆ ਹੈ, (ਇਥੇ ਸਭ) ਨੰਗੇ (ਖ਼ਾਲੀ-ਹੱਥ) ਆਉਂਦੇ ਹਨ ਤੇ (ਇਥੋਂ) ਨੰਗੇ (ਖ਼ਾਲੀ-ਹੱਥ) ਹੀ ਚਲੇ ਜਾਂਦੇ ਹਨ ।
Now, why are you entangled in pleasures, and engrossed in emotional attachment? Naked we come, and naked we go.
ਹੇ ਭਾਈ! ਗੁਰੂ ਦਾ ਆਸਰਾ ਲੈਣਾ ਚਾਹੀਦਾ ਹੈ, ਗੁਰੂ ਦੇ ਚਰਨੀਂ ਪੈਣਾ ਚਾਹੀਦਾ ਹੈ (ਗੁਰੂ ਦੀ ਸਰਨ ਪਿਆਂ ਹੀ ਮਨ) ਅਡੋਲ ਹੋ ਸਕਦਾ ਹੈ, ਤੇ ਤਦੋਂ ਹੀ ਇਹ ਮੋਹ ਟੁੱਟੇਗਾ ਜੇਹੜਾ ਤੂੰ (ਮਾਇਆ ਨਾਲ) ਬਣਾਇਆ ਹੋਇਆ ਹੈ ।
Seek the eternal Sanctuary of the Holy and fall at their feet, and the attachments which you feel shall depart.
ਹੇ ਨਾਨਕ! ਦਇਆ ਦੇ ਘਰ ਸਰਬ-ਵਿਆਪਕ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, ਆਪਣੇ ਮਨ ਵਿਚ ਪਰਮਾਤਮਾ ਨਾਲ ਪਿਆਰ ਬਣਾ (ਉਸੇ ਤਰ੍ਹਾਂ ਜਿਵੇਂ ਚਕਵੀ ਸਾਰੀ ਰਾਤ ਤਾਂਘ ਕਰਦੀ ਰਹਿੰਦੀ ਹੈ ਕਿ) ਕਦੋਂ ਸੂਰਜ ਦਾ ਦਰਸਨ ਹੋਵੇਗਾ ।੩।
Says Nanak, chant the Hymns of the Merciful Lord God, and enshrine love for the Lord, O my mind; otherwise, how will you come to behold the dawn? ||3||
ਹੇ (ਮੇਰੇ) ਮਨ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਪਾਣਾ ਚਾਹੀਦਾ ਹੈ ਜਿਹੋ ਜਿਹਾ ਪਿਆਰ ਹਰਨ ਪਾਂਦਾ ਹੈ, ਰਾਤ ਵੇਲੇ ਹਰਨ ਘੰਡੇ ਹੇੜੇ ਦੀ ਆਵਾਜ਼ ਆਪਣੇ ਕੰਨੀਂ ਸੁਣ ਕੇ ਆਪਣਾ ਹਿਰਦਾ (ਉਸ ਆਵਾਜ਼ ਦੇ) ਹਵਾਲੇ ਕਰ ਦੇਂਦਾ ਹੈ ।
Like the deer in the night, who hears the sound of the bell and gives his heart - O my mind, love the Lord in this way.
ਜਿਵੇਂ ਜਵਾਨ ਇਸਤ੍ਰੀ ਆਪਣੇ ਪਤੀ ਦੇ ਪਿਆਰ ਵਿਚ ਬੱਝੀ ਹੋਈ ਪਤੀ ਦੀ ਸੇਵਾ ਕਰਦੀ ਹੈ, (ਉਸੇ ਤਰ੍ਹਾਂ ਹੇ ਭਾਈ!) ਆਪਣਾ ਇਹ ਮਨ ਸੋਹਣੇ ਪ੍ਰਭੂ ਨੂੰ ਦੇਣਾ ਚਾਹੀਦਾ ਹੈ, ਤੇ ਉਸ ਦੇ ਮਿਲਾਪ ਦਾ ਆਨੰਦ ਮਾਣਨਾ ਚਾਹੀਦਾ ਹੈ ।
Like the wife, who is bound by love to her husband, and serves her beloved - like this, give your heart to the Beloved Lord.
(ਜੇਹੜੀ ਜੀਵ-ਇਸਤ੍ਰੀ ਆਪਣਾ ਮਨ ਪ੍ਰਭੂ-ਪਤੀ ਦੇ ਹਵਾਲੇ ਕਰਦੀ ਹੈ ਉਹ ਉਸ) ਦੇ ਮਿਲਾਪ ਦੀਆਂ ਸਾਰੀਆਂ ਖ਼ੁਸ਼ੀਆਂ ਮਿਲਾਪ ਦੇ ਸਾਰੇ ਆਨੰਦ ਮਾਣਦੀ ਹੈ ।
Give your heart to your Beloved Lord, and enjoy His bed, and enjoy all pleasure and bliss.
ਉਹ ਆਪਣੇ ਪ੍ਰਭੂ-ਪਤੀ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੀ ਆਤਮਾ ਨੂੰ ਗੂੜ੍ਹਾ ਪ੍ਰੇਮ-ਰੰਗ ਚਾੜ੍ਹ ਲੈਂਦੀ ਹੈ (ਜਿਵੇਂ ਸੁਹਾਗਣ ਲਾਲ ਕੱਪੜਾ ਪਹਿਨਦੀ ਹੈ) ਉਹ ਮੁੱਢ ਕਦੀਮਾਂ ਦੇ ਮਿੱਤਰ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ।
I have obtained my Husband Lord, and I am dyed in the deep crimson color of His Love; after such a long time, I have met my Friend.
(ਹੇ ਸਖੀ! ਜਦੋਂ ਤੋਂ) ਗੁਰੂ ਮੇਰਾ ਵਿਚੋਲਾ ਬਣਿਆ ਹੈ, ਮੈਂ ਪ੍ਰਭੂ-ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖ ਲਿਆ ਹੈ, ਮੈਨੂੰ ਪ੍ਰਭੂ-ਪਤੀ ਵਰਗਾ ਹੋਰ ਕੋਈ ਨਹੀਂ ਦਿੱਸਦਾ ।
When the Guru became my advocate, then I saw the Lord with my eyes. No one else looks like my Beloved Husband Lord.
ਹੇ ਨਾਨਕ! (ਆਖ—) ਹੇ ਮੇਰੇ ਮਨ! ਦਇਆ ਦੇ ਘਰ, ਤੇ ਮਨ ਨੂੰ ਮੋਹ ਲੈਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹੁ । ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪ੍ਰੇਮ ਪਾਣਾ ਚਾਹੀਦਾ ਹੈ (ਜਿਹੋ ਜਿਹਾ ਹਰਨ ਨਾਦ ਨਾਲ ਪਾਂਦਾ ਹੈ ਜਿਹੋ ਜਿਹਾ ਜਵਾਨ ਇਸਤ੍ਰੀ ਆਪਣੇ ਪਤੀ ਨਾਲ ਪਾਂਦੀ ਹੈ) ।੪।੧।੪।
Says Nanak, chant the Hymns of the merciful and fascinating Lord, O mind. Grasp the lotus feet of the Lord, and enshrine such love for Him in your mind. ||4||1||4||
Aasaa, Fifth Mehl||
Shalok:
(ਸਾਰੀ ਲੁਕਾਈ ਪਰਮਾਤਮਾ ਦੀ ਪ੍ਰਾਪਤੀ ਵਾਸਤੇ) ਹਰੇਕ ਜੰਗਲ ਖੋਜਦੀ ਫਿਰੀ, (ਜੰਗਲਾਂ ਵਿਚ) ਭਾਲ ਕਰ ਕਰ ਥੱਕ ਗਈ (ਪਰ ਪਰਮਾਤਮਾ ਨਾਹ ਲੱਭਾ) ।
From forest to forest, I wandered searching; I am so tired of taking baths at sacred shrines of pilgrimage.
ਹੇ ਨਾਨਕ! (ਜਿਸ ਵਡ-ਭਾਗੀ ਨੂੰ) ਜਦੋਂ ਗੁਰੂ ਮਿਲ ਪਿਆ, ਉਸ ਨੇ ਆਪਣੇ ਮਨ ਵਿਚ (ਪਰਮਾਤਮਾ ਨੂੰ) ਲੱਭ ਲਿਆ ।੧।
O Nanak, when I met the Holy Saint, I found the Lord within my mind. ||1||
Chhant:
(ਹੇ ਭਾਈ!) ਜਿਸ ਪਰਮਾਤਮਾ ਨੂੰ ਬੇਅੰਤ ਸਮਾਧੀ-ਇਸਥਿਤ ਰਿਸ਼ੀ ਅਤੇ ਅਨੇਕਾਂ ਧੂਣੀਆਂ ਤਪਾਣ ਵਾਲੇ ਸਾਧੂ ਲੱਭਦੇ ਹਨ,
Countless silent sages and innumerable ascetics seek Him;
ਕ੍ਰੋੜਾਂ ਹੀ ਬ੍ਰਹਮਾ ਅਤੇ ਧਰਮ-ਪੁਸਤਕਾਂ ਦੇ ਵਿਦਵਾਨ ਜਿਸ ਦਾ ਜਾਪ ਜਪ ਕੇ ਆਰਾਧਨ ਕਰਦੇ ਹਨ ।
millions of Brahmas meditate and adore Him; the spiritual teachers meditate and chant His Name.
(ਹੇ ਭਾਈ!) ਜਿਸ ਨਿਰਲੇਪ ਪ੍ਰਭੂ ਨੂੰ ਮਿਲਣ ਵਾਸਤੇ ਲੋਕ ਕਈ ਕਿਸਮ ਦੇ ਜਪ ਤਪ ਕਰਦੇ ਹਨ, ਇੰਦ੍ਰਿਆਂ ਨੂੰ ਵੱਸ ਕਰਨ ਦੇ ਜਤਨ ਕਰਦੇ ਹਨ, ਅਨੇਕਾਂ (ਮਿਥੀਆਂ) ਧਾਰਮਿਕ ਰਸਮਾਂ ਤੇ ਪੂਜਾ ਕਰਦੇ ਹਨ, ਆਪਣੇ ਸਰੀਰ ਨੂੰ ਪਵਿਤ੍ਰ ਕਰਨ ਦੇ ਸਾਧਨ ਅਤੇ (ਡੰਡਉਤ) ਬੰਦਨਾ ਕਰਦੇ ਹਨ,
Through chanting, deep meditation, strict and austere self-discipline, religious rituals, sincere worship, endless purifications and humble salutations,
(ਤਿਆਗੀ ਬਣ ਕੇ) ਸਾਰੀ ਧਰਤੀ ਦਾ ਚੱਕਰ ਲਾਂਦੇ ਹਨ (ਸਾਰੇ) ਤੀਰਥਾਂ ਦੇ ਇਸ਼ਨਾਨ ਕਰਦੇ ਹਨ (ਉਹ ਪਰਮਾਤਮਾ ਗੁਰੂ ਦੀ ਕਿਰਪਾ ਨਾਲ ਸਾਧ ਸੰਗਤਿ ਵਿਚ ਮਿਲ ਪੈਂਦਾ ਹੈ) ।
wandering all over the earth and bathing at sacred shrines of pilgrimage, people seek to meet the Pure Lord.
ਹੇ ਦਇਆ ਦੇ ਸੋਮੇ ਗੋਬਿੰਦ! ਹੇ ਮੇਰੇ ਪਿਆਰੇ ਪ੍ਰਭੂ! ਮਨੁੱਖ, ਜੰਗਲ, ਬਨਸਪਤੀ, ਪਸ਼ੂ, ਪੰਛੀ—ਇਹ ਸਾਰੇ ਹੀ ਤੇਰਾ ਆਰਾਧਨ ਕਰਦੇ ਹਨ ।
Mortals, forests, blades of grass, animals and birds all meditate on You.
(ਮੈਂ ਨਾਨਕ ਉਤੇ ਦਇਆ ਕਰ, ਮੈਨੂੰ) ਨਾਨਕ ਨੂੰ ਗੁਰੂ ਦੀ ਸੰਗਤਿ ਵਿਚ ਮਿਲਾ, ਤਾ ਕਿ ਮੈਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਏ ।੧।
The Merciful Beloved Lord, the Lord of the Universe is found; O Nanak, joining the Saadh Sangat, the Company of the Holy, salvation is attained. ||1||
ਹੇ ਦਇਆਲ ਹਰੀ! ਵਿਸ਼ਨੂੰ ਦੇ ਕ੍ਰੋੜਾਂ ਅਵਤਾਰ ਅਤੇ ਕੋ੍ਰੜਾਂ ਜਟਾਧਾਰੀ ਸ਼ਿਵ ਤੈਨੂੰ (ਮਿਲਣਾ) ਲੋਚਦੇ ਹਨ,
Millions of incarnations of Vishnu and Shiva, with matted hair
ਉਹਨਾਂ ਦੇ ਮਨ ਵਿਚ ਉਹਨਾਂ ਦੇ ਹਿਰਦੇ ਵਿਚ (ਤੇਰੇ ਮਿਲਣ ਦੀ) ਤਾਂਘ ਰਹਿੰਦੀ ਹੈ ।
yearn for You, O Merciful Lord; their minds and bodies are filled with infinite longing.
ਹੇ ਬੇਅੰਤ ਪ੍ਰਭੂ! ਹੇ ਅਪਹੁੰਚ ਪ੍ਰਭੂ! ਹੇ ਗੋਬਿੰਦ! ਹੇ ਠਾਕੁਰ! ਹੇ ਸਭ ਦੀ ਕਾਮਨਾ ਪੂਰੀ ਕਰਨ ਵਾਲੇ ਪ੍ਰਭੂ! ਹੇ ਸਭ ਦੇ ਮਾਲਕ!
The Lord Master, the Lord of the Universe, is infinite and unapproachable; God is the all-pervading Lord of all.
ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸ਼ਿਵ ਦੇ ਗਣ, ਦੇਵਤਿਆਂ ਦੇ ਰਾਗੀ, ਜੱਖ, ਕਿੰਨਰ (ਆਦਿਕ ਸਾਰੇ) ਤੇਰਾ ਸਿਮਰਨ ਕਰਦੇ ਹਨ, ਤੇ ਗੁਣ ਉਚਾਰਦੇ ਹਨ ।
The angels, the Siddhas, the beings of spiritual perfection, the heavenly heralds and celestial singers meditate on You. The Yakhsha demons, the guards of the divine treasures, and the Kinnars, the dancers of the god of wealth chant Your Glorious Praises.
ਹੇ ਭਾਈ! ਕ੍ਰੋੜਾਂ ਇੰਦਰ, ਅਨੇਕਾਂ ਦੇਵਤੇ, ਮਾਲਕ-ਪ੍ਰਭੂ ਦੀ ਜੈਕਾਰ ਜਪਦੇ ਰਹਿੰਦੇ ਹਨ ।
Millions of Indras and countless gods and super-human beings meditate on the Lord Master and celebrate His Praises.
ਹੇ ਨਾਨਕ! ਉਸ ਨਿਖਸਮਿਆਂ ਦੇ ਖਸਮ ਪ੍ਰਭੂ ਨੂੰ, ਦਇਆ ਦੇ ਸੋਮੇ ਪ੍ਰਭੂ ਨੂੰ ਸਾਧ ਸੰਗਤਿ ਦੀ ਰਾਹੀਂ (ਹੀ) ਮਿਲ ਕੇ (ਸੰਸਾਰ-ਸਮੁੰਦਰ ਤੋਂ) ਬੇੜਾ ਪਾਰ ਹੁੰਦਾ ਹੈ ।੨।
The Merciful Lord is the Master of the masterless, O Nanak; joining the Saadh Sangat, the Company of the Holy, one is saved. ||2||
(ਹੇ ਭਾਈ!) ਕੋ੍ਰੜਾਂ ਦੇਵੀਆਂ ਜਿਸ ਪਰਮਾਤਮਾ ਦੀ ਸੇਵਾ-ਭਗਤੀ ਕਰਦੀਆਂ ਹਨ, ਧਨ ਦੀ ਦੇਵੀ ਲਛਮੀ ਅਨੇਕਾਂ ਤਰੀਕਿਆਂ ਨਾਲ ਜਿਸ ਦੀ ਸੇਵਾ ਕਰਦੀ ਹੈ,
Millions of gods and goddesses of wealth serve Him in so many ways.