ਦਿੱਸਦੇ ਅਣਦਿੱਸਦੇ ਸਾਰੇ ਜੀਵ-ਜੰਤੂ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਹਨ, ਹਵਾ ਪਾਣੀ ਦਿਨ ਰਾਤ ਜਿਸ ਨੂੰ ਧਿਆਉਂਦੇ ਹਨ;
The invisible and visible beings worship Him in adoration, along with wind and water, day and night.
 
(ਬੇਅੰਤ) ਤਾਰੇ ਚੰਦਰਮਾ ਅਤੇ ਸੂਰਜ ਜਿਸ ਪਰਮਾਤਮਾ ਦਾ ਧਿਆਨ ਧਰਦੇ ਹਨ, ਧਰਤੀ ਜਿਸ ਦੀ ਸਿਫ਼ਤਿ-ਸਾਲਾਹ ਕਰਦੀ ਹੈ,
The stars, the moon and the sun meditate on Him; the earth and the sky sing to Him.
 
ਸਾਰੀਆਂ ਖਾਣੀਆਂ ਤੇ ਸਾਰੀਆਂ ਬੋਲੀਆਂ (ਦਾ ਹਰੇਕ ਜੀਵ) ਜਿਸ ਪਰਮਾਤਮਾ ਦਾ ਸਦਾ ਹੀ ਧਿਆਨ ਧਰ ਰਿਹਾ ਹੈ,
All the sources of creation, and all languages meditate on Him, forever and ever.
 
ਸਤਾਈ ਸਿਮ੍ਰਿਤੀਆਂ, ਅਠਾਰਾਂ ਪੁਰਾਣ, ਚਾਰ ਵੇਦ, ਛੇ ਸ਼ਾਸਤ੍ਰ ਜਿਸ ਪਰਮਾਤਮਾ ਨੂੰ ਜਪਦੇ ਰਹਿੰਦੇ ਹਨ,
The Simritees, the Puraanas, the four Vedas and the six Shaastras meditate on Him.
 
ਉਸ ਪਤਿਤ-ਪਾਵਨ ਪ੍ਰਭੂ ਨੂੰ ਉਸ ਭਗਤਿ-ਵਛਲ ਹਰੀ ਨੂੰ, ਹੇ ਨਾਨਕ! ਸਦਾ ਕਾਇਮ ਰਹਿਣ ਵਾਲੀ ਸਾਧ ਸੰਗਤਿ ਦੀ ਰਾਹੀਂ ਹੀ ਮਿਲ ਸਕੀਦਾ ਹੈ ।੩।
He is the Purifier of sinners, the Lover of His Saints; O Nanak, He is met in the Society of the Saints. ||3||
 
ਹੇ ਭਾਈ! ਜਿਤਨੀ ਸ੍ਰਿਸ਼ਟੀ ਦੀ ਸੂਝ ਪ੍ਰਭੂ ਨੇ ਮੈਨੂੰ ਦਿੱਤੀ ਹੈ ਉਤਨੀ ਮੇਰੀ ਜੀਭ ਨੇ ਬਿਆਨ ਕਰ ਦਿੱਤੀ ਹੈ (ਕਿ ਇਤਨੀ ਸ੍ਰਿਸ਼ਟੀ ਪਰਮਾਤਮਾ ਦੀ ਸੇਵਾ-ਭਗਤੀ ਕਰ ਰਹੀ ਹੈ) ।
As much as God has revealed to us, that much we can speak with our tongues.
 
ਪਰ ਹੋਰ ਜਿਤਨੀ ਲੁਕਾਈ ਦਾ ਮੈਨੂੰ ਪਤਾ ਨਹੀਂ ਜੇਹੜੀ ਉਹ ਲੁਕਾਈ ਪ੍ਰਭੂ ਦੀ ਸੇਵਾ-ਭਗਤੀ ਕਰਦੀ ਹੈ ਉਹ ਮੈਥੋਂ ਗਿਣੀ ਨਹੀਂ ਜਾ ਸਕਦੀ ।
Those unknown ones who serve You cannot be counted.
 
ਉਹ ਪਰਮਾਤਮਾ ਅਦ੍ਰਿਸ਼ਟ ਹੈ, ਉਸ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ (ਮਾਨੋ) ਬੇਅੰਤ ਡੂੰਘਾ ਸਮੁੰਦਰ ਹੈ, ਉਹ ਸਭ ਦਾ ਮਾਲਕ ਹੈ, ਸਭ ਜੀਵਾਂ ਦੇ ਅੰਦਰ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ,
Imperishable, incalculable, and unfathomable is the Lord and Master; He is everywhere, inside and out.
 
ਸਾਰੇ ਜੀਵ-ਜੰਤ ਉਸ (ਦੇ ਦਰ) ਦੇ ਮੰਗਤੇ ਹਨ, ਉਹ ਇਕ ਸਭ ਨੂੰ ਦਾਤਾਂ ਦੇਣ ਵਾਲਾ ਹੈ, ਉਹ ਕਿਸੇ ਵੀ ਜੀਵ ਤੋਂ ਦੂਰ ਨਹੀਂ ਹੈ ਉਹ ਸਭ ਦੇ ਨਾਲ ਵੱਸਦਾ ਹੈ ਤੇ ਪਰਤੱਖ ਹੈ ।
We are all beggars, He is the One and only Giver; He is not far away, but is with us, ever-present.
 
ਹੇ ਭਾਈ! ਉਹ ਪਰਮਾਤਮਾ ਆਪਣੇ ਭਗਤਾਂ ਦੇ ਵੱਸ ਵਿੱਚ ਹੈ, ਜੇਹੜੇ ਜੀਵ ਉਸ ਨੂੰ ਮਿਲ ਪੈਂਦੇ ਹਨ ਉਹਨਾਂ ਦੀ ਵਡਿਆਈ ਮੈਂ ਕਿਤਨੀ ਕੁ ਬਿਆਨ ਕਰਾਂ? (ਬਿਆਨ ਨਹੀਂ ਕੀਤੀ ਜਾ ਸਕਦੀ) ।
He is in the power of His devotees; those whose souls are united with Him - how can their praises be sung?
 
(ਜੇ ਉਸ ਦੀ ਮੇਹਰ ਹੋਵੇ ਤਾਂ) ਨਾਨਕ (ਉਸ ਦੇ ਭਗਤ-ਜਨਾਂ ਦੇ) ਚਰਨਾਂ ਉੱਤੇ ਆਪਣਾ ਸਿਰ ਰੱਖੀ ਰੱਖੇ ।੪।੨।੫।
May Nanak receive this gift and honor, of placing his head on the feet of the Holy Saints. ||4||2||5||
 
Aasaa, Fifth Mehl,
 
Shalok:
 
ਹੇ ਨਾਨਕ! (ਆਖ—) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ
Make the effort, O very fortunate ones, and meditate on the Lord, the Lord King.
 
ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ ।੧।
O Nanak, remembering Him in meditation, you shall obtain total peace, and your pains and troubles and doubts shall depart. ||1||
 
Chhant:
 
ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ,
Chant the Naam, the Name of the Lord of the Universe; don't be lazy.
 
ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ ।
Meeting with the Saadh Sangat, the Company of the Holy, you shall not have to go to the City of Death.
 
ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ ।
Pain, trouble and fear will not afflict you; meditating on the Naam, a lasting peace is found.
 
ਹੇ ਭਾਈ! ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ ।
With each and every breath, worship the Lord in adoration; meditate on the Lord God in your mind and with your mouth.
 
ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ ।
O kind and compassionate Lord, O treasure of sublime essence, treasure of excellence, please link me to Your service.
 
ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ । ਹੇ ਭਾਈ! ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ ।੧।
Prays Nanak: may I meditate on the Lord's lotus feet, and not be lazy in chanting the Naam, the Name of the Lord of the Universe. ||1||
 
ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ ।
The Purifier of sinners is the Naam, the Pure Name of the Immaculate Lord.
 
ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ ।
The darkness of doubt is removed by the healing ointment of the Guru's spiritual wisdom.
 
ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ,
By the healing ointment of the Guru's spiritual wisdom, one meets the Immaculate Lord God, who is totally pervading the water, the land and the sky.
 
ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ ।
If He dwells within the heart, for even an instant, sorrows are forgotten.
 
ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ ।
The wisdom of the all-powerful Lord and Master is incomprehensible; He is the Destroyer of the fears of all.
 
ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ ।੨।
Prays Nanak, I meditate on the Lord's lotus feet. The Purifier of sinners is the Naam, the Pure Name of the Immaculate Lord. ||2||
 
ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ ।
I have grasped the protection of the merciful Lord, the Sustainer of the Universe, the treasure of grace.
 
ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ । ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ ।
I take the support of Your lotus feet, and in the protection of Your Sanctuary, I attain perfection.
 
ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ,
The Lord's lotus feet are the cause of causes; the Lord Master saves even the sinners.
 
ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ । ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ ।
So many are saved; they cross over the terrifying world-ocean, contemplating the Naam, the Name of the Lord.
 
ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ । ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ । ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ ।
In the beginning and in the end, countless are those who seek the Lord. I have heard that the Society of the Saints is the way to salvation.
 
ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ । ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ ।੩।
Prays Nanak, I meditate on the Lord's lotus feet, and grasp the protection of the Lord of the Universe, the merciful, the ocean of kindness. ||3||
 
ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ,
The Lord is the Lover of His devotees; this is His natural way.
 
(ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ ।
Wherever the Saints worship the Lord in adoration, there He is revealed.
 
ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ ।
God blends Himself with His devotees in His natural way, and resolves their affairs.
 
ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ ਸਾਰੇ ਦੁੱਖ ਭੁਲਾ ਲੈਂਦੇ ਹਨ ।
In the ecstasy of the Lord's Praises, they obtain supreme joy, and forget all their sorrows.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by