Siree Raag, Fifth Mehl:
ਸਤਿਗੁਰੂ ਨੂੰ ਮਿਲ ਕੇ (ਮਨੁੱਖ ਦਾ) ਸਾਰਾ ਦੁੱਖ ਦੂਰ ਹੋ ਜਾਂਦਾ ਹੈ
Meeting the True Guru, all my sufferings have ended, and the Peace of the Lord has come to dwell within my mind.
ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਜੋਤਿ ਦਾ ਚਾਨਣ ਹੋ ਜਾਂਦਾ ਹੈ
The Divine Light illuminates my inner being, and I am lovingly absorbed in the One.
ਗੁਰੂ ਨੂੰ ਮਿਲ ਕੇ ਮਨੁੱਖ ਦਾ ਮੂੰਹ ਰੌਸ਼ਨ ਹੋ ਜਾਂਦਾ ਹੈ (ਚਿਹਰੇ ਉੱਤੇ ਅੰਦਰਲੇ ਆਤਮਕ ਜੀਵਨ ਦੀ ਲਾਲੀ ਆ ਜਾਂਦੀ ਹੈ), ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦਾ ਲਿਖਿਆ ਹੋਇਆ ਲੇਖ ਉੱਘੜ ਪੈਂਦਾ ਹੈ
Meeting with the Holy Saint, my face is radiant; I have realized my pre-ordained destiny.
ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਨਾਮ ਵਿਚ (ਜੁੜ ਕੇ) ਮਨੁੱਖ ਸਦਾ ਗੋਬਿੰਦ ਦੇ ਗੁਣ ਗਾਵਣ ਦਾ ਆਹਰ ਰੱਖਦਾ ਹੈ ।੧।
I constantly sing the Glories of the Lord of the Universe. Through the True Name, I have become spotlessly pure. ||1||
ਹੇ ਮੇਰੇ ਮਨ ! ਗੁਰੂ ਦੇ ਸ਼ਬਦ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ
O my mind, you shall find peace through the Word of the Guru's Shabad.
ਜੇਹੜਾ ਭੀ ਕੋਈ ਮਨੁੱਖ ਪੂਰੇ ਗੁਰੂ ਦੀ ਸੇਵਾ ਕਰਦਾ ਹੈ (ਭਾਵ, ਪੂਰੇ ਗੁਰੂ ਦੇ ਸ਼ਬਦ ਅਨੁਸਾਰ ਤੁਰਦਾ ਹੈ) ਉਹ (ਗੁਰੂ ਦੇ ਦਰ ਤੋਂ) ਖ਼ਾਲੀ ਨਹੀਂ ਜਾਂਦਾ ।੧।ਰਹਾਉ।
Working for the Perfect Guru, no one goes away empty-handed. ||1||Pause||
(ਗੁਰੂ ਦੇ ਸ਼ਬਦ ਵਿਚ ਜੁੜ ਕੇ ਜੇਹੜਾ ਮਨੁੱਖ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ, ਉਸ ਦੇ ਮਨ ਦੀਆਂ ਸਾਰੀਆਂ ਖ਼ਾਹਸ਼ਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਸ ਦਾ ਮਨ ਦੁਨੀਆਵੀ ਵਾਸਨਾਂ ਪਿੱਛੇ ਦੌੜਨੋਂ ਹੱਟ ਜਾਂਦਾ ਹੈ)
The desires of the mind are fulfilled, when the Treasure of the Naam, the Name of the Lord, is obtained.
ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਮਨੁੱਖ ਨੂੰ ਸਦਾ ਆਪਣੇ ਅੰਗ-ਸੰਗ ਦਿੱਸਦਾ ਹੈ, ਸਿਰਜਣਹਾਰ ਪ੍ਰਭੂ ਉਸ ਨੂੰ ਆਪਣਾ ਮਿੱਤਰ ਜਾਪਦਾ ਹੈ
The Inner-knower, the Searcher of hearts, is always with you; recognize Him as the Creator.
ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜਪ ਕੇ (ਦੂਜਿਆਂ ਦੀ) ਸੇਵਾ (ਕਰ ਕੇ) ਪਵਿਤ੍ਰ ਆਚਰਨ (ਬਣਾ ਕੇ) ਉਸ ਦਾ ਮੂੰਹ ਚਮਕ ਉੱਠਦਾ ਹੈ
By Guru's Grace, your face shall be radiant. Chanting the Naam, you shall receive the benefits of giving charity and taking cleansing baths.
ਉਸ ਮਨੁੱਖ ਦੇ ਅੰਦਰੋਂ ਕਾਮ ਕ੍ਰੋਧ ਲੋਭ ਨਾਸ ਹੋ ਜਾਂਦਾ ਹੈ, ਉਹ ਮਨੁੱਖ ਅਹੰਕਾਰ ਉੱਕਾ ਛੱਡ ਦੇਂਦਾ ਹੈ ।੨।
Sexual desire, anger and greed are eliminated, and all egotistical pride is abandoned. ||2||
ਪਰਮਾਤਮਾ ਦਾ ਨਾਮ (ਜੀਵਨ ਦੇ ਵਣਜ ਵਿਚ) ਲਾਭ (ਵਜੋਂ) ਹਾਸਲ ਕਰ ਲਿਆ, ਤਾਂ ਉਸ ਦੇ ਸਾਰੇ ਕੰਮ ਸਫਲੇ ਹੋ ਗਏ (ਤ੍ਰਿਸ਼ਨਾ-ਅਧੀਨ ਹੋ ਰਹੀ ਦੌੜ-ਭੱਜ ਖ਼ਤਮ ਹੋ ਗਈ)
The Profit of the Naam is obtained, and all affairs are brought to fruition.
ਪ੍ਰਭੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਤੇ ਆਪਣਾ ਨਾਮ ਬਖ਼ਸ਼ਿਆ
In His Mercy, God unites us with Himself, and He blesses us with the Naam.
ਜਿਸ ਮਨੁੱਖ ਉਤੇ ਪਰਮਾਤਮਾ ਆਪ ਮਿਹਰ ਕਰਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ
My comings and goings in reincarnation have come to an end; He Himself has bestowed His Mercy.
ਗੁਰੂ ਦਾ ਸ਼ਬਦ ਉਸ ਮਨੁੱਖ ਦਾ (ਜੀਵਨ-) ਸਾਥੀ ਬਣ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੇ ਚਰਨ ਉਸ ਨੂੰ ਐਸਾ ਟਿਕਾਣਾ ਮਿਲ ਜਾਂਦਾ ਹੈ, ਜਿਸ ਨੂੰ ਉਹ ਆਪਣਾ (ਆਤਮਕ) ਘਰ ਬਣਾ ਲੈਂਦਾ ਹੈ ।੩।
I have obtained my home in the True Mansion of His Presence, realizing the Word of the Guru's Shabad. ||3||
ਆਪਣੀ ਕਿਰਪਾ ਕਰ ਕੇ ਪਰਮਾਤਮਾ ਆਪਣੇ ਭਗਤਾਂ ਨੂੰ (ਕਾਮ ਕ੍ਰੋਧ ਲੋਭ ਆਦਿ ਵਿਕਾਰਾਂ ਤੋਂ) ਬਚਾ ਕੇ ਰੱਖਦਾ ਹੈ
His humble devotees are protected and saved; He Himself showers His Blessings upon us.
ਸਦਾ-ਥਿਰ ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲ ਕੇ ਉਹਨਾਂ (ਭਗਤਾਂ) ਦੇ ਮੂੰਹ ਇਸ ਲੋਕ ਵਿਚ ਤੇ ਪਰਲੋਕ ਵਿਚ ਰੌਸ਼ਨ ਹੋ ਜਾਂਦੇ ਹਨ
In this world and in the world hereafter, radiant are the faces of those who cherish and enshrine the Glories of the True Lord.
ਉਹ (ਭਗਤ) ਬੇਅੰਤ ਪ੍ਰਭੂ ਦੇ (ਪਿਆਰ-) ਰੰਗ ਵਿਚ ਰੰਗੇ ਰਹਿੰਦੇ ਹਨ, ਤੇ ਅੱਠੇ ਪਹਰ ਉਸ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲਦੇ ਹਨ
Twenty-four hours a day, they lovingly dwell upon His Glories; they are imbued with His Infinite Love.
ਹੇ ਨਾਨਕ ! ਪਾਰਬ੍ਰਹਮ ਪਰਮਾਤਮਾ ਉਹਨਾਂ ਨੂੰ ਸਾਰੇ ਸੁਖਾਂ ਦਾ ਸਮੁੰਦਰ ਦਿੱਸਦਾ ਹੈ, ਤੇ ਉਹ ਉਸ ਤੋਂ ਸਦਾ ਸਦਕੇ ਹੁੰਦੇ ਰਹਿੰਦੇ ਹਨ ।੪।੧੧।੮੧।
Nanak is forever a sacrifice to the Supreme Lord God, the Ocean of Peace. ||4||11||81||
Siree Raag, Fifth Mehl:
(ਹੇ ਮਨ !) ਜੇ ਪੂਰਾ ਗੁਰੂ ਮਿਲ ਪਏ, ਤਾਂ (ਉਸ ਪਾਸੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦਾ) ਖ਼ਜ਼ਾਨਾ ਮਿਲ ਜਾਂਦਾ ਹੈ
If we meet the Perfect True Guru, we obtain the Treasure of the Shabad.
ਹੇ ਪ੍ਰਭੂ ! ਆਪਣੀ ਮਿਹਰ ਕਰ (ਗੁਰੂ ਮਿਲਾ, ਤਾ ਕਿ) ਆਤਮਕ ਜੀਵਨ ਦੇਣ ਵਾਲਾ (ਤੇਰਾ) ਨਾਮ (ਅਸੀ) ਜਪ ਸਕੀਏ
Please grant Your Grace, God, that we may meditate on Your Ambrosial Naam.
ਜਨਮ-ਮਰਨ ਦੇ ਗੇੜ ਵਿਚ ਪੈਣ ਦਾ ਅਸੀ ਆਪਣਾ ਦੱੁਖ ਦੂਰ ਕਰ ਸਕੀਏ, ਤੇ ਸਾਡੀ ਸੁਰਤਿ ਆਤਮਕ ਅਡੋਲਤਾ ਵਿਚ ਟਿਕ ਜਾਏ ।੧।
The pains of birth and death are taken away; we are intuitively centered on His Meditation. ||1||
ਹੇ ਮੇਰੇ ਮਨ ! ਪ੍ਰਭੂ ਦੀ ਸਰਨ ਪਉ
O my mind, seek the Sanctuary of God.
ਪ੍ਰਭੂ ਤੋਂ ਬਿਨਾ ਕੋਈ ਹੋਰ (ਰਾਖਾ) ਨਹੀਂ ਹੈ । (ਹੇ ਮਨ !) ਪ੍ਰਭੂ ਦਾ ਨਾਮ ਸਿਮਰ ।੧।ਰਹਾਉ।
Without the Lord, there is no other at all. Meditate on the One and only Naam, the Name of the Lord. ||1||Pause||
ਪਰਮਾਤਮਾ (ਸਾਰੇ) ਗੁਣਾਂ ਦਾ ਸਮੁੰਦਰ ਹੈ, (ਐਸਾ ਸਮੁੰਦਰ ਹੈ ਜਿਸ ਦੀ) ਡੂੰਘਾਈ ਲੱਭ ਨਹੀਂ ਸਕਦੀ, ਉਸ ਦਾ ਮੁੱਲ ਹੀ ਦੱਸਿਆ ਨਹੀਂ ਜਾ ਸਕਦਾ (ਭਾਵ, ਕੀਮਤੀ ਤੋਂ ਕੀਮਤੀ ਭੀ ਕੋਈ ਐਸੀ ਸ਼ੈ ਨਹੀਂ ਜਿਸ ਦੇ ਵੱਟੇ ਪਰਮਾਤਮਾ ਮਿਲ ਸਕੇ)
His Value cannot be estimated; He is the Vast Ocean of Excellence.
ਹੇ (ਮੇਰੇ) ਭਾਗਾਂ ਵਾਲੇ (ਮਨ !) ਸਾਧ ਸੰਗਤਿ ਵਿਚ ਮਿਲ ਬੈਠ, (ਤੇ ਉਥੋਂ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦਾ ਸੌਦਾ) ਖ਼ਰੀਦ
O most fortunate ones, join the Sangat, the Blessed Congregation; purchase the True Word of the Shabad.
(ਸਾਧ ਸੰਗਤਿ ਵਿਚੋਂ ਜਾਚ ਸਿੱਖ ਕੇ) ਸੁੱਖਾਂ ਦੇ ਸਮੁੰਦਰ ਪ੍ਰਭੂ ਦੀ ਸੇਵਾ-ਭਗਤੀ ਕਰ, ਉਹ ਪ੍ਰਭੂ (ਦੁਨੀਆ ਦੇ) ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ ।੨।
Serve the Lord, the Ocean of Peace, the Supreme Lord over kings and emperors. ||2||
(ਹੇ ਪਾਰਬ੍ਰਹਮ ! ਮੈਨੂੰ ਤੇਰੇ ਹੀ) ਸੋਹਣੇ ਚਰਨਾਂ ਦਾ ਆਸਰਾ ਹੈ, (ਤੈਥੋਂ ਬਿਨਾ) ਮੇਰਾ ਕੋਈ ਹੋਰ ਥਾਂ ਨਹੀਂ ਹੈ
I take the Support of the Lord's Lotus Feet; there is no other place of rest for me.
ਮੈਨੂੰ ਤੇਰੀ ਹੀ ਓਟ ਹੈ, ਮੈਂ ਤੇਰੇ (ਦਿੱਤੇ) ਬਲ ਨਾਲ ਹੀ ਜੀਊਂਦਾ ਹਾਂ
I lean upon You as my Support, O Supreme Lord God. I exist only by Your Power.
ਹੇ ਪ੍ਰਭੂ ! ਜਿਨ੍ਹਾਂ ਨੂੰ ਜਗਤ ਵਿਚ ਕੋਈ ਆਦਰ-ਮਾਨ ਨਹੀਂ ਦੇਂਦਾ, ਤੂੰ ਉਹਨਾਂ ਦਾ ਭੀ ਮਾਣ (ਦਾ ਵਸੀਲਾ) ਹੈਂ (ਮਿਹਰ ਕਰ) ਮੈਂ ਤੇਰੇ ਚਰਨਾਂ ਵਿਚ ਲੀਨ ਰਹਾਂ ।੩।
O God, You are the Honor of the dishonored. I seek to merge with You. ||3||
(ਹੇ ਮੇਰੇ ਮਨ !) ਅੱਠੇ ਪਹਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ । ਗੋਬਿੰਦ ਨੂੰ ਆਰਾਧਣਾ ਚਾਹੀਦਾ ਹੈ
Chant the Lord's Name and contemplate the Lord of the World, twenty-four hours a day.
ਪਰਮਾਤਮਾ (ਸਰਨ ਆਏ) ਜੀਵਾਂ ਦੇ ਪ੍ਰਾਣਾਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਗਿਆਨ-ਇੰਦ੍ਰਿਆਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਉਹਨਾਂ ਦੇ ਨਾਮ-ਧਨ ਦੀ ਰਾਖੀ ਕਰਦਾ ਹੈ । (ਸਰਨ ਆਏ ਜੀਵ ਦੀ) ਜਿੰਦ ਨੂੰ ਮਿਹਰ ਕਰ ਕੇ (ਵਿਕਾਰਾਂ ਤੋਂ) ਬਚਾਂਦਾ ਹ
He preserves our soul, our breath of life, body and wealth. By His Grace, He protects our soul.
ਹੇ ਨਾਨਕ ! ਪ੍ਰਭੂ ਪਾਰਬ੍ਰਹਮ ਬਖ਼ਸ਼ਣਹਾਰ ਹੈ, ਉਹ (ਸਰਨ ਆਇਆਂ ਦੇ) ਸਾਰੇ ਪਾਪ ਦੂਰ ਕਰ ਦੇਂਦਾ ਹੈ ।੪।੧੨।੮੨।
O Nanak, all pain has been washed away, by the Supreme Lord God, the Forgiver. ||4||12||82||
Siree Raag, Fifth Mehl:
ਹੇ ਮਾਂ ! ਮੇਰੀ ਪ੍ਰੀਤਿ (ਹੁਣ) ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਲੱਗ ਗਈ ਹੈ, ਜੋ ਕਦੇ ਮਰਦਾ ਨਹੀਂ, ਜੋ ਨਾਹ ਜੰਮਦਾ ਹੈ ਨਾਹ ਮਰਦਾ ਹੈ
I have fallen in love with the True Lord. He does not die, He does not come and go.
ਉਹ ਵਿਛੋੜਿਆਂ ਵਿਛੁੜਦਾ ਭੀ ਨਹੀਂ । (ਹੇ ਮਾਂ !) ਉਹ ਪਰਮਾਤਮਾ ਸਭ ਜੀਵਾਂ ਵਿਚ ਸਮਾ ਰਿਹਾ ਹੈ
In separation, He is not separated from us; He is pervading and permeating amongst all.
(ਹੇ ਮਾਂ !) ਗਰੀਬਾਂ ਦੇ ਦਰਦ ਦੁੱਖ ਨਾਸ ਕਰਨ ਵਾਲਾ ਉਹ ਪ੍ਰਭੂ ਸੇਵਕ ਨੂੰ ਉਸ ਦੀ ਭਲੀ ਭਾਵਨਾ ਨਾਲ ਮਿਲਦਾ ਹੈ
He is the Destroyer of the pain and suffering of the meek. He bears True Love for His servants.
ਉਸ ਪ੍ਰਭੂ ਦਾ ਸੁੰਦਰ ਰੂਪ ਹੈ, ਉਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ । ਹੇ ਮਾਂ ! ਉਹ ਪਰਮਾਤਮਾ ਮੈਨੂੰ (ਮੇਰੇ) ਗੁਰੂ ਨੇ ਮਿਲਾ ਦਿੱਤਾ ਹੈ ।੧।
Wondrous is the Form of the Immaculate One. Through the Guru, I have met Him, O my mother! ||1||
ਹੇ ਭਾਈ ! (ਤੂੰ ਭੀ) ਉਸੇ ਪ੍ਰਭੂ ਨੂੰ ਆਪਣਾ ਮਿੱਤਰ ਬਣਾ
O Siblings of Destiny, make God your Friend.