(ਇਹ ਨਹੀਂ ਸਮਝਦਾ ਕਿ ਇਹ) ਧਨ ਜਵਾਨੀ ਸਭ ਕੁਝ ਛੱਡ ਕੇ ਤੁਰ ਜਾਏਗਾ, ਤਦੋਂ ਇਸ ਦਾ ਖਾਣਾ ਪਹਿਨਣਾ ਮੁੱਕ ਜਾਏਗਾ ।
Abandoning your wealth and youth, you will have to leave, without any food or clothing.
 
ਹੇ ਨਾਨਕ! (ਜਦੋਂ ਜੀਵ ਇਥੋਂ ਤੁਰਦਾ ਹੈ, ਤਾਂ) ਕਮਾਇਆ ਹੋਇਆ ਚੰਗਾ ਮੰਦਾ ਕਰਮ ਇਸ ਦੇ ਨਾਲ ਤੁਰ ਪੈਂਦਾ ਹੈ, ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਮਿਟਾਇਆ ਨਹੀਂ ਜਾ ਸਕਦਾ ।੧।
O Nanak, only your actions shall go with you; the consequences of your actions cannot be erased. ||1||
 
ਹੇ ਜੀਵ! ਜਿਵੇਂ ਹਰਨ ਰਾਤ ਵੇਲੇ (ਸ਼ਿਕਾਰ ਦਾ ਕੀਤਾ ਹੋਇਆ) ਚੰਦ ਵਰਗਾ ਚਾਨਣ ਵੇਖ ਕੇ (ਸ਼ਿਕਾਰੀ ਦੇ ਜਾਲ ਵਿਚ) ਫਸਦਾ ਹੈ (ਤਿਵੇਂ ਤੂੰ ਮਾਇਕ ਪਦਾਰਥਾਂ ਦੀ ਲਿਸ਼ਕ ਵੇਖ ਕੇ ਮਾਇਆ ਦੇ ਜਾਲ ਵਿਚ) ਫਸ ਰਿਹਾ ਹੈਂ,
Like the deer, captured on a moon-lit night,
 
(ਜਿਨ੍ਹਾਂ ਸੁਖਾਂ ਦੀ ਖ਼ਾਤਰ ਤੂੰ ਫਸਦਾ ਹੈਂ ਉਹਨਾਂ) ਸੁਖਾਂ ਤੋਂ ਦੁੱਖ ਪੈਦਾ ਹੋ ਰਹੇ ਹਨ, (ਫਿਰ ਭੀ) ਤੂੰ ਸਦਾ ਪਾਪ ਕਮਾ ਰਿਹਾ ਹੈਂ ।
so does the constant commission of sins turn pleasure into pain.
 
ਹੇ ਜੀਵ! ਤੂੰ ਪਾਪ ਕਰਨੇ ਛੱਡਦਾ ਨਹੀਂ ਹੈਂ (ਤੈਨੂੰ ਇਹ ਭੀ ਚੇਤਾ ਨਹੀਂ ਰਿਹਾ ਕਿ ਜਮਦੂਤ ਤੇਰੇ ਗਲ ਵਿਚ) ਗਲਾਵਾਂ ਪਾ ਕੇ (ਛੇਤੀ ਹੀ) ਲੈ ਜਾਣ ਵਾਲੇ ਹਨ ।
The sins you have committed shall not leave you; placing the noose around your neck, they shall lead you away.
 
ਤੂੰ ਅਕਾਸ਼ ਦੀ ਖ਼ਿਆਲੀ ਨਗਰੀ (ਵਰਗੀ ਮਾਇਆ) ਨੂੰ ਵੇਖ ਕੇ ਠੱਗਿਆ ਜਾ ਰਿਹਾ ਹੈਂ, ਤੂੰ ਇਸ ਠੱਗੀ-ਰੂਪ ਸੇਜ ਨੂੰ (ਆਨੰਦ ਨਾਲ) ਮਾਣ ਰਿਹਾ ਹੈਂ ।
Beholding an illusion, you are deceived, and on your bed, you enjoy a false lover.
 
ਹੇ ਜੀਵ! ਤੂੰ ਜੀਭ ਦੇ ਚਸਕੇ ਵਿਚ, ਮਾਇਆ ਦੇ ਲੋਭ ਵਿਚ, ਅਹੰਕਾਰ ਵਿਚ ਮਸਤ ਹੈਂ, ਤੂੰ ਸਦਾ ਹਉਮੈ ਵਿਚ ਲੀਨ ਟਿਕਿਆ ਰਹਿੰਦਾ ਹੈਂ ।
You are intoxicated with greed, avarice and egotism; you are engrossed in self-conceit.
 
ਹੇ ਨਾਨਕ! (ਆਖ—) ਇਹ ਜੀਵ-ਹਰਨ ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਕਾਰਨ ਆਤਮਕ ਮੌਤੇ ਮਰ ਰਹੇ ਹਨ ਇਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕ ਸਕਦਾ ।੨।
O Nanak, like the deer, you are being destroyed by your ignorance; your comings and goings shall never end. ||2||
 
(ਜਿਵੇਂ, ਗੁੜ ਆਦਿਕ) ਮਿੱਠੇ ਉੱਤੇ (ਬੈਠ ਕੇ) ਮੱਖੀ (ਗੁੜ ਨਾਲ ਚੰਬੜਦੀ ਜਾਂਦੀ ਹੈ) ਉੱਡ ਨਹੀਂ ਸਕਦੀ, (ਤੇ ਉੱਥੇ ਹੀ) ਮਰ ਜਾਂਦੀ ਹੈ (ਤਿਵੇਂ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਕ ਪਦਾਰਥਾਂ ਦੇ ਮੋਹ ਵਿਚ ਫਸ ਜਾਂਦਾ ਹੈ, ਆਤਮਕ ਮੌਤ ਸਹੇੜ ਲੈਂਦਾ ਹੈ, ਤੇ ਜੀਵਨ ਉੱਚਾ ਨਹੀਂ ਕਰ ਸਕਦਾ) ।
The fly is caught in the sweet candy - how can it fly away?
 
(ਕਾਮ-ਵੱਸ ਹੋਇਆ) ਹਾਥੀ (ਉਸ) ਟੋਏ ਵਿਚ ਡਿੱਗ ਪੈਂਦਾ ਹੈ (ਜੋ ਹਾਥੀ ਨੂੰ ਫੜਨ ਵਾਸਤੇ ਪੁੱਟਿਆ ਜਾਂਦਾ ਹੈ ਤੇ ਉਸ ਵਿਚ ਕਾਗਜ਼ ਦੀ ਹਥਣੀ ਖੜੀ ਕੀਤੀ ਹੁੰਦੀ ਹੈ) ਇਸੇ ਤਰ੍ਹਾਂ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਵਿਕਾਰਾਂ ਦੇ ਟੋਏ ਵਿਚ ਡਿੱਗ ਪੈਂਦਾ ਹੈ ।
The elephant has fallen into the pit - how can it escape?
 
(ਹੇ ਭਾਈ! ਵਿਕਾਰਾਂ ਵਿਚ ਡਿੱਗੇ ਰਹਿ ਕੇ) ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕੀਦਾ (ਵਿਕਾਰਾਂ ਦੇ ਕਾਰਨ) ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੋ ਜਾਂਦਾ ਹੈ, ਕਦੇ ਮਾਲਕ-ਪ੍ਰਭੂ ਚਿੱਤ ਵਿਚ ਨਹੀਂ ਵੱਸ ਸਕਦਾ ।
It shall be so difficult to swim across, for one who does not remember the Lord and Master, even for an instant.
 
ਇਤਨੇ ਦੁੱਖ ਵਾਪਰਦੇ ਹਨ, ਇਤਨੀ ਸਜ਼ਾ ਮਿਲਦੀ ਹੈ ਕਿ ਲੇਖਾ ਨਹੀਂ ਕੀਤਾ ਜਾ ਸਕਦਾ, ਮਨਮੁਖ ਆਪਣਾ ਕੀਤਾ ਭੁਗਤਦਾ ਹੈ ।
His sufferings and punishments are beyond reckoning; he receives the consequences of his own actions.
 
ਜੇਹੜਾ ਜੇਹੜਾ ਪਾਪ ਕਰਮ ਲੁਕ ਕੇ ਕਰਦਾ ਹੈ ਉਹ ਆਖ਼ਰ ਉੱਘੜ ਪੈਂਦਾ ਹੈ, ਮਨਮੁਖ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ ਬੇ-ਇੱਜ਼ਤੀ ਕਰਾਂਦਾ ਹੈ ।
His secret deeds are exposed, and he is ruined here and hereafter.
 
ਹੇ ਨਾਨਕ! (ਆਖ—) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਅਹੰਕਾਰਿਆ ਹੋਇਆ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਵਿਕਾਰਾਂ ਦੀ ਹੱਥੀਂ ਆਤਮਕ ਜੀਵਨ) ਲੁਟਾ ਬੈਠਦਾ ਹੈ ।੩।
O Nanak, without the True Guru, the self-willed egotistical manmukh is defrauded. ||3||
 
ਹੇ ਭਾਈ! ਪਰਮਾਤਮਾ ਦੇ ਦਾਸ ਪਰਮਾਤਮਾ ਦੀ ਚਰਨੀਂ ਪੈ ਕੇ ਉੱਚੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ,
The Lord's slaves live by holding on to God's feet.
 
ਉਸ ਮਾਲਕ-ਪ੍ਰਭੂ ਦੀ ਸਰਨ ਪੈਂਦੇ ਹਨ, ਤੇ ਉਹ ਪ੍ਰਭੂ ਉਹਨਾਂ ਨੂੰ ਆਪਣੇ ਗਲ ਨਾਲ ਲਾ ਲੈਂਦਾ ਹੈ ।
The Lord and Master embraces those who seek His Sanctuary.
 
ਪਰਮਾਤਮਾ ਉਹਨਾਂ ਨੂੰ ਆਪਣਾ ਆਤਮਕ ਬਲ ਦੇਂਦਾ ਹੈ, ਉੱਚੀ ਅਕਲ ਦੇਂਦਾ ਹੈ, ਆਪਣੇ ਨਾਲ ਡੂੰਘੀ ਸਾਂਝ ਬਖ਼ਸ਼ਦਾ ਹੈ, ਆਪਣੇ ਵਿਚ ਉਹਨਾਂ ਦੀ ਸੁਰਤਿ ਜੋੜੀ ਰੱਖਦਾ ਹੈ, ਤੇ, ਉਹਨਾਂ ਪਾਸੋਂ ਆਪਣਾ ਨਾਮ ਜਪਾਂਦਾ ਹੈ,
He blesses them with power, wisdom, knowledge and meditation; He Himself inspires them to chant His Name.
 
ਸਾਧ ਸੰਗਤਿ ਵਿਚ ਆਪ ਉਹਨਾਂ ਦੇ ਹਿਰਦੇ ਅੰਦਰ ਪਰਗਟ ਹੁੰਦਾ ਹੈ ਤੇ ਉਹਨਾਂ ਨੂੰ ਆਪ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ ।
He Himself is the Saadh Sangat, the Company of the Holy, and He Himself saves the world.
 
ਰੱਖਣਹਾਰ ਪਰਮਾਤਮਾ ਆਪਣੇ ਸੰਤਾਂ ਨੂੰ (ਵਿਕਾਰਾਂ ਤੋਂ) ਆਪ ਬਚਾਂਦਾ ਹੈ, (ਤਾਈਏਂ ਸੰਤ ਜਨਾਂ ਦਾ) ਆਚਰਨ ਸਦਾ ਪਵਿਤ੍ਰ ਰਹਿੰਦਾ ਹੈ,
The Preserver preserves those whose actions are always pure.
 
ਪਰਮਾਤਮਾ ਦੀ ਸਰਨ ਪਏ ਰਹਿਣ ਕਰਕੇ ਨਰਕ ਵਿਚ ਨਹੀਂ ਪੈਂਦੇ ।੪।੨।੧੧।
O Nanak, they never have to go to hell; the Lord's Saints are under the Lord's Protection. ||4||2||11||
 
ਹੇ ਮੇਰੇ ਆਲਸ! ਚਲਾ ਜਾ (ਮੇਰੀ ਖ਼ਲਾਸੀ ਕਰ, ਮੈਂ ਪ੍ਰਭੂ-ਪਤੀ ਦਾ ਸਿਮਰਨ ਕਰਾਂ) । (ਹੇ ਸਖੀ!) ਮੈਂ ਪਰਮਾਤਮਾ ਪਾਸ ਬੇਨਤੀ ਕਰਦੀ ਹਾਂ (ਕਿ ਮੇਰਾ ਆਲਸ ਦੂਰ ਹੋ ਜਾਏ) ।
Aasaa, Fifth Mehl:
 
(ਹੇ ਸਖੀ! ਜਿਉਂ ਜਿਉਂ) ਮੈਂ ਆਪਣੇ ਪਿਆਰੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹਾਂ (ਤਿਉਂ ਤਿਉਂ) ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੇਰਾ ਜੀਵਨ ਸੋਹਣਾ ਬਣਦਾ ਜਾ ਰਿਹਾ ਹੈ ।
Be gone, O my laziness, that I may pray to the Lord.
 
(ਹੇ ਸਖੀ! ਜਿਉਂ ਜਿਉਂ) ਮੈਂ ਆਪਣੇ ਪਿਆਰੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹਾਂ (ਤਿਉਂ ਤਿਉਂ) ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੇਰਾ ਜੀਵਨ ਸੋਹਣਾ ਬਣਦਾ ਜਾ ਰਿਹਾ ਹੈ ।
I enjoy my Husband Lord, and look beautiful with my God.
 
ਹੇ ਸਖੀ! ਉਸ ਖਸਮ-ਪ੍ਰਭੂ ਨੂੰ ਦਿਨ ਰਾਤ ਹਰ ਵੇਲੇ ਹਿਰਦੇ ਵਿਚ ਵਸਾਣਾ ਚਾਹੀਦਾ ਹੈ, ਜੇਹੜੀ ਜੀਵ-ਇਸਤ੍ਰੀ ਸੁਆਮੀ ਕੰਤ ਦੇ ਚਰਨਾਂ ਵਿਚ ਜੁੜਦੀ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ!
I look beautiful in the Company of my Husband Lord; I enjoy my Lord Master day and night.
 
ਹੇ ਸਖੀ! ਹਰੇਕ ਸਾਹ ਦੇ ਨਾਲ ਪ੍ਰਭੂ ਨੂੰ ਸਿਮਰ ਕੇ ਤੇ ਪ੍ਰਭੂ ਦਾ ਦਰਸਨ ਕਰਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਰਿਹਾ ਹੈ! ਹੇ ਸਖੀ! ਉਸ ਹਰੀ ਦੇ ਗੁਣ ਸਦਾ ਗਾਣੇ ਚਾਹੀਦੇ ਹਨ ।
I live by remembering God with each and every breath, beholding the Lord, and singing His Glorious Praises.
 
(ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਨੇ ਆਪਣੀ) ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜਿਆ ਉਸ ਨੇ ਪ੍ਰਭੂ-ਪਤੀ ਦਾ ਦਰਸ਼ਨ ਕਰ ਲਿਆ ਉਸ ਦੇ ਅੰਦਰੋਂ (ਪ੍ਰਭੂ-ਚਰਨਾਂ ਤੋਂ) ਵਿਛੋੜਾ ਦੂਰ ਹੋ ਗਿਆ ।
The pain of separation has grown shy, for I have obtained the Blessed Vision of His Darshan; His Ambrosial Glance of Grace has filled me with bliss.
 
ਨਾਨਕ ਬੇਨਤੀ ਕਰਦਾ ਹੈ (ਤੇ ਆਖਦੇ ਹਨ—ਹੇ ਸਖੀ!) ਮੇਰੀ ਮਨ ਦੀ ਮੁਰਾਦ ਪੂਰੀ ਹੋ ਗਈ ਹੈ, ਮੈਨੂੰ ਉਹ ਪ੍ਰਭੂ ਮਿਲ ਪਿਆ ਹੈ ਜਿਸ ਨੂੰ ਮੈਂ ਭਾਲ ਰਹੀ ਸਾਂ ।੧।
Prays Nanak, my desires are fulfilled; I have met the One I was seeking. ||1||
 
ਹੇ ਪਾਪੋ! (ਮੇਰੇ ਹਿਰਦੇ-) ਘਰ ਵਿਚ (ਮੇਰਾ) ਕਰਤਾਰ ਆ ਵੱਸਿਆ ਹੈ (ਹੁਣ ਤੁਸੀ ਮੇਰੇ ਹਿਰਦੇ ਵਿਚੋਂ) ਚਲੇ ਜਾਵੋ ।
Run away, O sins; the Creator has entered my home.
 
ਹੇ ਭਾਈ! ਜਿਸ ਹਿਰਦੇ ਵਿਚ ਗੋਵਿੰਦ ਪਰਗਟ ਹੋ ਜਾਏ, ਉਸ ਵਿਚੋਂ ਵਿਕਾਰ-ਵੈਰੀਆਂ ਦਾ ਨਾਸ ਹੋ ਜਾਂਦਾ ਹੈ,
The demons within me have been burnt; the Lord of the Universe has revealed Himself to me.
 
ਤੇ ਪਿਆਰੇ ਗੋਪਾਲ ਗੋਵਿੰਦ ਜੀ (ਉਸ ਮਨੁੱਖ ਦੇ ਹਿਰਦੇ ਵਿਚ) ਪਰਗਟ ਹੁੰਦੇ ਹਨ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਗੋਵਿੰਦ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
The Beloved Lord of the Universe, the Lord of the World has revealed Himself; in the Saadh Sangat, the Company of the Holy, I chant His Name.
 
ਜੇਹੜਾ ਮਨੁੱਖ ਗੁਰੂ ਦੀ ਕਿਰਪਾ ਦੁਆਰਾ ਗੋਬਿੰਦ ਨਾਲ ਡੂੰਘੀ ਸਾਂਝ ਪਾਂਦਾ ਹੈ ਉਹ (ਆਪਣੇ ਅੰਦਰ ਇਕ) ਹੈਰਾਨ ਕਰ ਦੇਣ ਵਾਲਾ ਤਮਾਸ਼ਾ ਵੇਖਦਾ ਹੈ (ਕਿ ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ,
I have seen the Wondrous Lord; He showers His Ambrosial Nectar upon me, and by Guru's Grace, I know Him.
 
ਉਸ ਦੇ ਮਨ ਵਿਚ ਬੇਅੰਤ ਠੰਡ ਪੈ ਜਾਂਦੀ ਹੈ ਉਸ ਦੇ ਅੰਦਰ ਬੇਅੰਤ ਚੜ੍ਹਦੀ ਕਲਾ ਬਣ ਜਾਂਦੀ ਹੈ ।
My mind is at peace, resounding with the music of bliss; the Lord's limits cannot be found.
 
ਨਾਨਕ ਬੇਨਤੀ ਕਰਦਾ ਹੈ (—ਹੇ ਭਾਈ! ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਸ ਨੂੰ) ਪ੍ਰਭੂ ਆਪ ਹੀ ਆਨੰਦ-ਮਈ ਆਤਮਕ ਅਡੋਲਤਾ ਵਿਚ ਟਿਕਾਂਦਾ ਹੈ, ਪ੍ਰਭੂ ਆਪ ਹੀ ਉਸ ਦਾ ਆਪਣੇ ਨਾਲ ਮਿਲਾਪ ਬਣਾਂਦਾ ਹੈ ।੨।
Prays Nanak, God brings us to union with Himself, in the poise of celestial peace. ||2||
 
ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਨਰਕ ਨਹੀਂ ਵੇਖਣੇ ਪੈਂਦੇ ।
They do not have to see hell, if they remember the Lord in meditation.
 
ਧਰਮ ਰਾਜ (ਭੀ) ਉਹਨਾਂ ਨੂੰ ਨਮਸਕਾਰ ਕਰਦਾ ਹੈ, ਜਮਦੂਤ ਉਹਨਾਂ ਤੋਂ ਪਰੇ ਦੌੜ ਜਾਂਦੇ ਹਨ ।
The Righteous Judge of Dharma applauds them, and the Messenger of Death runs away from them.
 
ਸਾਧ ਸੰਗਤਿ ਵਿਚ ਪਰਮਾਤਮਾ ਦਾ ਭਜਨ ਕਰ ਕੇ ਉਹ ਮਨੁੱਖ ਸੁਖੀ ਹੋ ਜਾਂਦੇ ਹਨ ਉਹਨਾਂ ਨੂੰ ਧਰਮ ਪ੍ਰਾਪਤ ਹੋ ਜਾਂਦਾ ਹੈ ਧੀਰਜ ਪ੍ਰਾਪਤ ਹੋ ਜਾਂਦੀ ਹੈ ਆਤਮਕ ਅਡੋਲਤਾ ਮਿਲ ਜਾਂਦੀ ਹੈ ।
Dharmic faith, patience, peace and poise are obtained by vibrating upon the Lord in the Saadh Sangat, the Company of the Holy.
 
ਪਰਮਾਤਮਾ ਮੇਹਰ ਕਰ ਕੇ ਉਹਨਾਂ ਨੂੰ (ਮੋਹ ਮਮਤਾ ਆਦਿਕ ਵਿਕਾਰਾਂ ਤੋਂ) ਬਚਾ ਲੈਂਦਾ ਹੈ, ਉਹ ਮਨੁੱਖ ਮੋਹ ਮਮਤਾ ਆਦਿਕ ਸਭ ਤਿਆਗ ਦੇਂਦੇ ਹਨ ।
Showering His Blessings, He saves those who renounce all attachments and egotism.
 
ਜਿਨ੍ਹਾਂ ਨੂੰ ਪਰਮਾਤਮਾ ਗੁਰੂ ਦੀ ਰਾਹੀਂ ਆਪਣੇ ਨਾਲ ਮਿਲਾਂਦਾ ਹੈ ਉਹਨਾਂ ਨੂੰ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ । ਪਰਮਾਤਮਾ ਦਾ ਨਾਮ ਜਪ ਕੇ ਉਹ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜ ਜਾਂਦੇ ਹਨ ।
The Lord embraces us; the Guru unites us with Him. Meditating on the Lord of the Universe, we are satisfied.
 
ਨਾਨਕ ਬੇਨਤੀ ਕਰਦਾ ਹੈ—ਉਹ ਮਨੁੱਖ ਮਾਲਕ-ਪ੍ਰਭੂ ਦਾ ਸਿਮਰਨ ਕਰ ਕੇ ਆਪਣੀਆਂ ਸਾਰੀਆਂ ਮੁਰਾਦਾਂ ਪੂਰੀਆਂ ਕਰ ਲੈਂਦੇ ਹਨ ।੩।
Prays Nanak, remembering the Lord and Master in meditation, all hopes are fulfilled. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by