ਹੇ ਭਾਈ! ਜਦੋਂ ਕਿਸੇ ਮਨੁੱਖ ਨੇ ਉਸ ਪਰਮਾਤਮਾ ਦੇ ਚਰਨ ਫੜ ਲਏ ਜੋ ਸਾਰੀਆਂ ਨਿਧੀਆਂ ਦਾ ਸਾਰੀਆਂ ਸਿੱਧੀਆਂ ਦਾ ਮਾਲਕ ਹੈ ਉਸ ਨੂੰ ਤਦੋਂ ਕੋਈ ਚਿੰਤਾ-ਫਿਕਰ ਨਹੀਂ ਰਹਿ ਜਾਂਦਾ
Grasping the Lord's Feet, the treasure of the Siddhas, what suffering can I feel?
 
(ਕਿਉਂਕਿ, ਹੇ ਭਾਈ!) ਸਾਡੇ ਸਿਰ ਉਤੇ ਉਹ ਪਰਮਾਤਮਾ ਰਾਖਾ ਹੈ ਜਿਸ ਦੇ ਵੱਸ ਵਿਚ ਹਰੇਕ ਚੀਜ਼ ਹੈ ।
Everything is in His Power - He is my God.
 
(ਹੇ ਭਾਈ! ਜਿਸ ਮਨੁੱਖ ਨੂੰ) ਬਾਹੋਂ ਫੜ ਕੇ (ਪਰਮਾਤਮਾ ਆਪਣੇ ਵਿਚ) ਲੀਨ ਕਰ ਲੈਂਦਾ ਹੈ, ਜਿਸ ਨੂੰ ਆਪਣੇ ਨਾਮ ਦੀ ਦਾਤ ਦੇਂਦਾ ਹੈ, ਉਸ ਦੇ ਮੱਥੇ ਉਤੇ ਹੱਥ ਰੱਖ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।
Holding me the the arm, He blesses me with His Name; placing His Hand upon my forehead, He saves me.
 
(ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੇ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ-ਰਸ ਦਾ ਸੁਆਦ ਚੱਖ ਲਿਆ, ਉਸ ਉਤੇ ਸੰਸਾਰ-ਸਮੰੁਦਰ (ਆਪਣਾ) ਜੋਰ ਨਹੀਂ ਪਾ ਸਕਦਾ ।
The world-ocean does not trouble me, for I have drunk the sublime elixir of the Lord.
 
ਉਸ ਨੇ ਸਾਧ ਸੰਗਤਿ ਵਿਚ ਟਿਕ ਕੇ, ਹਰਿ-ਨਾਮ ਦੇ ਪ੍ਰੇਮ ਵਿਚ ਲੀਨ ਹੋ ਕੇ ਇਹ ਰਣ ਜਿੱਤ ਲਿਆ ਇਹ ਵੱਡਾ ਪਿੜ ਜਿੱਤ ਲਿਆ (ਜਿੱਥੇ ਕਾਮਾਦਿਕ ਪਹਲਵਾਨਾਂ ਨਾਲ ਸਦਾ ਘੋਲ ਹੁੰਦਾ ਰਹਿੰਦਾ ਹੈ) ।
In the Saadh Sangat, imbued with the Naam, the Name of the Lord, I am victorious on the great battlefield of life.
 
ਨਾਨਕ ਬੇਨਤੀ ਕਰਦਾ ਹੈ—ਜੇਹੜਾ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ ਉਸ ਨੂੰ (ਇਸ ਜੀਵਨ-ਘੋਲ ਵਿਚ) ਮੁੜ ਕਦੇ ਜਮ ਪੈਰਾਂ ਤੋਂ ਉਖੇੜ ਨਹੀਂ ਸਕਦਾ ।੪।੩।੧੨।
Prays Nanak, I have entered the Sanctuary of the Lord and Master; the Messenger of Death shall not destroy me again. ||4||3||12||
 
Aasaa, Fifth Mehl:
 
ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ ।
Those actions you perform, day and night, are recorded upon your forehead.
 
ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ ।
And the One, from whom you hide these actions - He sees them, and is always with you.
 
ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ । ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ,
The Creator Lord is with you; He sees you, so why commit sins?
 
(ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ ।
So perform good deeds, and chant the Naam, the Name of the Lord; you shall never have to go to hell.
 
ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ
Twenty-four hours a day, dwell upon the Lord's Name in meditation; it alone shall go along with you.
 
ਹੇ ਨਾਨਕ! (ਆਖ—ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ ।੧।
So vibrate continually in the Saadh Sangat, the Company of the Holy, O Nanak, and the sins you committed shall be erased. ||1||
 
ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂ ਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ (ਰੋਜ਼ੀ ਕਮਾਂਦਾ ਹੈਂ ।
Practicing deceit, you fill your belly, you ignorant fool!
 
ਤੈਨੂੰ ਇਹ ਗੱਲ ਭੁੱਲ ਚੁਕੀ ਹੋਈ ਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ ਦੇ ਰਿਹਾ ਹੈ ।
The Lord, the Great Giver, continues to give you everything.
 
ਹੇ ਭਾਈ! ਸਭ ਦਾਤਾਂ ਦੇਣ ਵਾਲਾ ਮਾਲਕ ਸਦਾ ਦਇਆਵਾਨ ਰਹਿੰਦਾ ਹੈ, ਉਸ ਨੂੰ ਕਦੇ ਭੀ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ ।
The Great Giver is always merciful. Why should we forget the Lord Master from our minds?
 
ਹੇ ਭਾਈ! ਸਾਧ ਸੰਗਤਿ ਵਿਚ ਮਿਲ (-ਬੈਠ), ਝਾਕਾ ਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰ ਲਈਦੀਆਂ ਹਨ ।
Join the Saadh Sangat, and vibrate fearlessly; all your relations shall be saved.
 
। ਜੋਗ-ਸਾਧਨਾਂ ਵਿਚ ਪੁੱਗੇ ਜੋਗੀ, ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣ ਵਾਲੇ, ਭਗਤ—ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮ ਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ ।
The Siddhas, the seekers, the demi-gods, the silent sages and the devotees, all take the Naam as their support.
 
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਸਦਾ ਉਸ ਪਰਮਾਤਮਾ ਦਾ ਭਜਨ ਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾ ਪੈਦਾ ਕਰਨ ਵਾਲਾ ਹੈ ।੨।
Prays Nanak, vibrate continually upon God, the One Creator Lord. ||2||
 
ਹੇ ਭਾਈ! ਕਦੇ ਕਿਸੇ ਨਾਲ) ਧੋਖਾ ਨਹੀਂ ਕਰਨਾ ਚਾਹੀਦਾ, (ਪਰਮਾਤਮਾ ਖਰੇ ਖੋਟੇ ਦੀ) ਪਛਾਣ ਕਰਨ ਦੀ ਸਮਰੱਥਾ ਰੱਖਦਾ ਹੈ ।
Do not practice deception - God is the Assayer of all.
 
ਜੇਹੜੇ ਮਨੁੱਖ (ਹੋਰਨਾਂ ਨੂੰ ਠੱਗਣ ਵਾਸਤੇ) ਝੂਠ ਬੋਲਦੇ ਹਨ, ਉਹ ਸੰਸਾਰ ਵਿਚ (ਮੁੜ ਮੁੜ) ਜੰਮਦੇ (ਮਰਦੇ) ਰਹਿੰਦੇ ਹਨ ।
Those who practice falsehood and deceit are reincarnated in the world.
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ ।
Those who meditate on the One Lord, cross over the world-ocean.
 
ਜਿਨ੍ਹਾਂ ਮਨੁੱਖਾਂ ਨੇ ਕਾਮ ਕੋ੍ਰਧ ਤਿਆਗ ਕੇ ਭਲਿਆਂ ਦੀ ਨਿੰਦਾ ਛੱਡ ਕੇ ਪ੍ਰਭੂ ਦੀ ਸਰਨ ਆ ਗਏ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ਹਨ ।
Renouncing sexual desire, anger, flattery and slander, they enter the Sanctuary of God.
 
ਜੇਹੜਾ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ, ਜੋ ਸਭ ਤੋਂ ਉੱਚਾ ਹੈ, ਜੋ ਅਪਹੁੰਚ ਹੈ ਤੇ ਬੇਅੰਤ ਹੈ,
The lofty, inaccessible and infinite Lord and Master is pervading the water, the land and the sky.
 
ਉਹ ਆਪਣੇ ਸੇਵਕਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ, ਉਸ ਦੇ ਸੋਹਣੇ ਕੋਮਲ ਚਰਨ ਉਸ ਦੇ ਸੇਵਕਾਂ ਲਈ ਆਸਰਾ ਹਨ ।੩।
Prays Nanak, He is the support of His servants; His Lotus Feet are their only sustenance. ||3||
 
(ਹੇ ਭਾਈ! ਇਹ ਸਾਰਾ ਸੰਸਾਰ ਜੋ ਦਿੱਸ ਰਿਹਾ ਹੈ ਇਸ ਨੂੰ) ਧੂਏਂ ਦਾ ਪਹਾੜ (ਕਰ ਕੇ) ਵੇਖ (ਇਸ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ ।
Behold - the world is a mirage; nothing here is permanent.
 
ਮਾਇਆ ਦੇ ਜਿਤਨੇ ਭੀ ਮੌਜ-ਮੇਲੇ ਹਨ ਉਹ ਸਾਰੇ (ਕਿਸੇ ਦੇ) ਨਾਲ ਨਹੀਂ ਜਾਂਦੇ ।
The pleasures of Maya which are here, shall not go with you.
 
ਹੇ ਭਾਈ! ਪਰਮਾਤਮਾ ਹੀ ਸਦਾ ਤੇਰੇ ਨਾਲ ਨਿਭਣ ਵਾਲਾ ਸਾਥੀ ਹੈ, ਦਿਨ ਰਾਤ ਹਰ ਵੇਲੇ ਉਸ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ ।
The Lord, your companion, is always with you; remember Him day and night.
 
ਇਕ ਪਰਮਾਤਮਾ ਤੋਂ ਬਿਨਾ ਹੋਰ ਕੁਝ ਭੀ (ਸਦਾ ਟਿਕੇ ਰਹਿਣ ਵਾਲਾ) ਨਹੀਂ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕੋਈ ਹੋਰ ਪਿਆਰ (ਮਨ ਵਿਚੋਂ) ਸਾੜ ਦੇਣਾ ਚਾਹੀਦਾ ਹੈ ।
Without the One Lord, there is no other; burn away the love of duality.
 
ਹੇ ਭਾਈ! ਮਿੱਤਰ, ਜਵਾਨੀ, ਧਨ, ਆਪਣਾ ਹੋਰ ਸਭ ਕੁਝ—ਇਹ ਸਭ ਕੁਝ ਇਕ ਪਰਮਾਤਮਾ ਨੂੰ ਹੀ ਆਪਣੇ ਮਨ ਵਿਚ ਸਮਝ ।
Know in your mind, that the One God is your friend, youth, wealth and everything.
 
ਨਾਨਕ ਬੇਨਤੀ ਕਰਦਾ ਹੈ (—ਹੇ ਭਾਈ!) ਪਰਮਾਤਮਾ ਵੱਡੀ ਕਿਸਮਤਿ ਨਾਲ ਮਿਲਦਾ ਹੈ (ਜਿਨ੍ਹਾਂ ਨੂੰ ਮਿਲਦਾ ਹੈ ਉਹ ਸਦਾ) ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ।੪।੪।੧੩।
Prays Nanak, by great good fortune, we find the Lord, and merge in peace and celestial poise. ||4||4||13||
 
Aasaa, Fifth Mehl, Chhant, Eighth House:
 
One Universal Creator God. By The Grace Of The True Guru:
 
(ਹੇ ਭਾਈ!) ਮਾਇਆ ਭਟਕਣਾ ਵਿਚ ਪਾਣ ਵਾਲੀ ਕੰਧ ਹੈ (ਜਿਸ ਨੇ ਪਰਮਾਤਮਾ ਨਾਲੋਂ ਜੀਵਾਂ ਦੀ ਵਿੱਥ ਬਣਾ ਰੱਖੀ ਹੈ), ਮਾਇਆ ਭਟਕਣਾ ਵਿਚ ਪਾਣ ਵਾਲੀ (ਤੇ ਪ੍ਰਭੂ ਨਾਲੋਂ ਉਹਲਾ ਬਣਾਣ ਵਾਲੀ) ਕੰਧ ਹੈ । ਇਸ ਮਾਇਆ ਦਾ ਨਸ਼ਾ ਤ੍ਰਿੱਖਾ ਹੈ, ਪਰ (ਜੀਵਨ-ਰਾਹ ਤੋਂ) ਉਲਟੇ ਪਾਸੇ ਲੈ ਜਾਣ ਵਾਲਾ ਹੈ । (ਮਾਇਆ ਵਿਚ ਫਸਿਆਂ) ਮਨੁੱਖ ਦੀ ਉਮਰ ਵਿਅਰਥ ਚਲੀ ਜਾਂਦੀ ਹੈ ।
Maya is the wall of doubt - Maya is the wall of doubt. It is such a powerful and destructive intoxicant; it corrupts and wastes away one's life.
 
(ਹੇ ਭਾਈ! ਇਹ ਸੰਸਾਰ ਇਕ) ਭਿਆਨਕ ਸੰਘਣਾ ਜੰਗਲ ਹੈ; ਭਿਆਨਕ ਸੰਘਣਾ ਜੰਗਲ ਹੈ, (ਇਥੇ ਮਨੁੱਖ ਦੇ ਹਿਰਦੇ-) ਘਰ ਨੂੰ (ਮਨੁੱਖ ਦਾ ਆਪਣਾ ਹੀ) ਚੋਰ-ਮਨ ਲੁੱਟੀ ਜਾ ਰਿਹਾ ਹੈ, ਤੇ, ਸੂਰਜ (ਭਾਵ, ਸਮਾ) ਹਰ ਵੇਲੇ (ਇਸ ਦੀ ਉਮਰ ਨੂੰ) ਮੁਕਾਈ ਜਾ ਰਿਹਾ ਹੈ ।
In the terrible, impenetrable world-forest - in the terrible, impenetrable world-forest, the thieves are plundering man's house in broad daylight; night and day, this life is being consumed.
 
(ਹੇ ਭਾਈ! ਗੁਜ਼ਰਦੇ ਜਾ ਰਹੇ) ਦਿਨ (ਮਨੁੱਖ ਦੀ ਉਮਰ ਨੂੰ) ਖਾਈ ਜਾਂਦੇ ਹਨ, ਪਰਮਾਤਮਾ ਦੇ ਭਜਨ ਤੋਂ ਬਿਨਾ (ਮਨੁੱਖ ਦੀ ਉਮਰ ਵਿਅਰਥ) ਬੀਤਦੀ ਜਾ ਰਹੀ ਹੈ ।
The days of your life are being consumed; they are passing away without God. So meet God, the Merciful Lord.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by