(ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ ।
But to the subtle image of the Immaculate Name, they apply the form of a body.
 
ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ;
In the minds of the virtuous, contentment is produced, thinking about their giving.
 
(ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ ।
They give and give, but ask a thousand-fold more, and hope that the world will honor them.
 
(ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ,
The thieves, adulterers, perjurers, evil-doers and sinners
 
ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ ।
- after using up what good karma they had, they depart; have they done any good deeds here at all?
 
ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ
There are beings and creatures in the water and on the land, in the worlds and universes, form upon form.
 
ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ ।
Whatever they say, You know; You care for them all.
 
ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ ।
O Nanak, the hunger of the devotees is to praise You; the True Name is their only support.
 
ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ।੧।
They live in eternal bliss, day and night; they are the dust of the feet of the virtuous. ||1||
 
First Mehl:
 
(ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ);
The clay of the Muslim's grave becomes clay for the potter's wheel.
 
(ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ,
Pots and bricks are fashioned from it, and it cries out as it burns.
 
ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ),
The poor clay burns, burns and weeps, as the fiery coals fall upon it.
 
ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ।੨।
O Nanak, the Creator created the creation; the Creator Lord alone knows. ||2||
 
Pauree:
 
ਮਨੁੱਖ ਨੂੰ (‘ਜਗ ਜੀਵਨੁ ਦਾਤਾ’) ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ (‘ਜਗ ਜੀਵਨ ਦਾਤਾ’) ਨਹੀਂ ਮਿਲਿਆ ।
Without the True Guru, no one has obtained the Lord; without the True Guru, no one has obtained the Lord.
 
(ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ ।
He has placed Himself within the True Guru; revealing Himself, He declares this openly.
 
ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ ।
Meeting the True Guru, eternal liberation is obtained; He has banished attachment from within.
 
(ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ
This is the highest thought, that one's consciousness is attached to the True Lord.
 
ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ।੬।
Thus the Lord of the World, the Great Giver is obtained. ||6||
 
Shalok, First Mehl:
 
(ਜਦ ਤਾਈਂ ਜੀਵ) ‘ਹਉ’ ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ,
In ego they come, and in ego they go.
 
ਕਦੇ ਜੰਮਦਾ ਹੈ, ਕਦੇ ਮਰਦਾ ਹੈ ।
In ego they are born, and in ego they die.
 
ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ ।
In ego they give, and in ego they take.
 
ਇਸੇ ‘ਮੈਂ, ਮੈਂ’ ਦੇ ਖ਼ਿਆਲ ਵਿਚ (ਕਿ ਇਹ ਕੰਮ ‘ਮੈਂ’ ਕਰਦਾ ਹਾਂ, ‘ਮੈਂ’ ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ ।
In ego they earn, and in ego they lose.
 
ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ ਕਦੇ ਝੂਠਾ ਹੈ
In ego they become truthful or false.
 
ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੰੁਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ ‘ਮੈ’ ਇਹ ਭਲੇ ਕੰਮ ਕੀਤੇ ਹਨ, ‘ਮੈ’ ਇਹ ਮਾੜੇ ਕੰਮ ਕੀਤੇ ਹਨ)
In ego they reflect on virtue and sin.
 
ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ ।
In ego they go to heaven or hell.
 
ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ)
In ego they laugh, and in ego they weep.
 
ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ ।
In ego they become dirty, and in ego they are washed clean.
 
ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ ।
In ego they lose social status and class.
 
ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ (ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ)
In ego they are ignorant, and in ego they are wise.
 
ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ ।
They do not know the value of salvation and liberation.
 
ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ ‘ਮਾਇਆ ਮਾਇਆ’ (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ;
In ego they love Maya, and in ego they are kept in darkness by it.
 
ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੰੁਦਾ ਹੈ ।
Living in ego, mortal beings are created.
 
ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ,
When one understands ego, then the Lord's gate is known.
 
(ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ ।
Without spiritual wisdom, they babble and argue.
 
ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ, (ਭਾਵ ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ ‘ਹਉ’ ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਦੀ ਰਾਹੀਂ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ)
O Nanak, by the Lord's Command, destiny is recorded.
 
ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ ‘ਹਉ’ ਬਣ ਜਾਂਦੀ ਹੈ)
As the Lord sees us, so are we seen. ||1||
 
Second Mehl:
 
‘ਹਉਮੈ’ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ ।
This is the nature of ego, that people perform their actions in ego.
 
ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ ।
This is the bondage of ego, that time and time again, they are reborn.
 
(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ ।
Where does ego come from? How can it be removed?
 
(ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ) ।
This ego exists by the Lord's Order; people wander according to their past actions.
 
ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ ।
Ego is a chronic disease, but it contains its own cure as well.
 
ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ ।
If the Lord grants His Grace, one acts according to the Teachings of the Guru's Shabad.
 
ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ ।੨।
Nanak says, listen, people: in this way, troubles depart. ||2||
 
Pauree:
 
ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ ।
Those who serve are content. They meditate on the Truest of the True.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by