(ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩।
When the Messenger of Death strikes him with his club, in an instant, everything is settled. ||3||
 
ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ),
The Lord's humble servant is called the most exalted Saint; he obeys the Command of the Lord's Order, and obtains peace.
 
ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪।
Whatever is pleasing to the Lord, he accepts as True; he enshrines the Lord's Will within his mind. ||4||
 
ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ);
Says Kabeer, listen, O Saints - it is false to call out, "Mine, mine."
 
(ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।
Breaking the bird cage, death takes the bird away, and only the torn threads remain. ||5||3||16||
 
Aasaa:
 
(ਹੇ ਕਾਜ਼ੀ!) ਅਸੀ ਤਾਂ ਆਜਜ਼ ਲੋਕ ਹਾਂ, ਪਰ ਹਾਂ (ਅਸੀ ਭੀ) ਰੱਬ ਦੇ ਪੈਦਾ ਕੀਤੇ ਹੋਏ । ਤੁਹਾਨੂੰ ਆਪਣੇ ਮਨ ਵਿਚ ਹਕੂਮਤ ਚੰਗੀ ਲੱਗਦੀ ਹੈ (ਭਾਵ, ਤੁਹਾਨੂੰ ਹਕੂਮਤ ਦਾ ਮਾਣ ਹੈ) ।
I am Your humble servant, Lord; Your Praises are pleasing to my mind.
 
ਮਜ਼ਹਬ ਦਾ ਸਭ ਤੋਂ ਵੱਡਾ ਮਾਲਕ ਤਾਂ ਰੱਬ ਹੈ, ਉਹ (ਕਿਸੇ ਉਤੇ) ਧੱਕਾ ਕਰਨ ਦੀ ਆਗਿਆ ਨਹੀਂ ਦੇਂਦਾ ।੧।
The Lord, the Primal Being, the Master of the poor, does not ordain that they should be oppressed. ||1||
 
ਹੇ ਕਾਜ਼ੀ! ਤੇਰੀਆਂ (ਜ਼ਬਾਨੀ) ਗੱਲਾਂ ਫਬਦੀਆਂ ਨਹੀਂ ।੧।ਰਹਾਉ।
O Qazi, it is not right to speak before Him. ||1||Pause||
 
(ਨਿਰਾ) ਰੋਜ਼ਾ ਰੱਖਿਆਂ, ਨਿਮਾਜ਼ ਪੜ੍ਹਿਆਂ ਤੇ ਕਲਮਾ ਆਖਿਆਂ ਭਿਸ਼ਤ ਨਹੀਂ ਮਿਲ ਜਾਂਦਾ ।
Keeping your fasts, reciting your prayers, and reading the Kalma, the Islamic creed, shall not take you to paradise.
 
ਰੱਬ ਦਾ ਗੁਪਤ ਘਰ ਤਾਂ ਮਨੁੱਖ ਦੇ ਦਿਲ ਵਿਚ ਹੀ ਹੈ, (ਪਰ ਲੱਭਦਾ ਤਾਂ ਹੀ ਹੈ) ਜੇ ਕੋਈ ਸਮਝ ਲਏ ।੨।
The Temple of Mecca is hidden within your mind, if you only knew it. ||2||
 
ਜੋ ਮਨੁੱਖ ਨਿਆਂ ਕਰਦਾ ਹੈ ਉਹ (ਮਾਨੋ) ਨਿਮਾਜ਼ ਪੜ੍ਹ ਰਿਹਾ ਹੈ, ਤੇ ਜੇ ਰੱਬ ਨੂੰ ਅਕਲ ਨਾਲ ਪਛਾਣਦਾ ਹੈ ਤਾਂ ਕਲਮਾ ਆਖ ਰਿਹਾ ਹੈ;
That should be your prayer, to administer justice. Let your Kalma be the knowledge of the unknowable Lord.
 
ਕਾਮਾਦਿਕ ਪੰਜ (ਬਲੀ ਵਿਕਾਰਾਂ) ਨੂੰ ਜੇ ਆਪਣੇ ਵੱਸ ਵਿਚ ਕਰਦਾ ਹੈ ਤਾਂ (ਮਾਨੋ) ਮੁਸੱਲਾ ਵਿਛਾਂਦਾ ਹੈ, ਤੇ ਮਜ਼ਹਬ ਨੂੰ ਪਛਾਣਦਾ ਹੈ ।੩।
Spread your prayer mat by conquering your five desires, and you shall recognize the true religion. ||3||
 
ਹੇ ਕਾਜ਼ੀ! ਮਾਲਕ ਪ੍ਰਭੂ ਨੂੰ ਪਛਾਣ, ਆਪਣੇ ਹਿਰਦੇ ਵਿਚ ਪਿਆਰ ਵਸਾ, ਮਣੀ ਨੂੰ ਫਿੱਕੀ ਜਾਣ ਕੇ ਮਾਰ ਦੇਹ (ਭਾਵ, ਹੰਕਾਰ ਨੂੰ ਮਾੜਾ ਜਾਣ ਕੇ ਦੂਰ ਕਰ) ।
Recognize Your Lord and Master, and fear Him within your heart; conquer your egotism, and make it worthless.
 
ਜਦੋਂ ਮਨੁੱਖ ਆਪਣੇ ਆਪ ਨੂੰ ਸਮਝਾ ਕੇ ਦੂਜਿਆਂ ਨੂੰ (ਆਪਣੇ ਵਰਗਾ) ਸਮਝਦਾ ਹੈ, ਤਦ ਭਿਸ਼ਤ ਦਾ ਭਾਈਵਾਲ ਬਣਦਾ ਹੈ ।੪।
As you see yourself, see others as well; only then will you become a partner in heaven. ||4||
 
ਮਿੱਟੀ ਇਕੋ ਹੀ ਹੈ, (ਪ੍ਰਭੂ ਨੇ ਇਸ ਦੇ) ਅਨੇਕਾਂ ਵੇਸ ਧਾਰੇ ਹੋਏ ਹਨ । (ਅਸਲ ਮੋਮਨ ਨੇ) ਇਹਨਾਂ (ਵੇਸਾਂ) ਵਿਚ ਰੱਬ ਨੂੰ ਪਛਾਣਿਆ ਹੈ (ਤੇ ਇਹੀ ਹੈ ਭਿਸ਼ਤ ਦਾ ਰਾਹ);
The clay is one, but it has taken many forms; I recognize the One Lord within them all.
 
ਪਰ, ਕਬੀਰ ਜੀ ਆਖਦੇ ਹਨ, (ਹੇ ਕਾਜ਼ੀ!) ਤੁਸੀ ਤਾਂ (ਦੂਜਿਆਂ ਉੱਤੇ ਜੋਰ-ਧੱਕਾ ਕਰ ਕੇ) ਭਿਸ਼ਤ (ਦਾ ਰਸਤਾ) ਛੱਡ ਕੇ ਦੋਜ਼ਕ ਨਾਲ ਮਨ ਜੋੜੀ ਬੈਠੇ ਹੋ ।੫।੪।੧੭।
Says Kabeer, I have abandoned paradise, and reconciled my mind to hell. ||5||4||17||
 
Aasaa:
 
ਹੇ ਬਾਬਾ! ਸਰੀਰਕ ਮੋਹ ਆਦਿਕ ਦਾ ਉਹ ਰੌਲਾ ਕਿੱਥੇ ਗਿਆ (ਜੋ ਹਰ ਵੇਲੇ ਤੇਰੇ ਮਨ ਵਿਚ ਟਿਕਿਆ ਰਹਿੰਦਾ ਸੀ)? ਹੁਣ ਤਾਂ ਤੇਰੇ ਮਨ ਵਿਚ ਕੋਈ ਇੱਕ ਫੁਰਨਾ ਭੀ ਨਹੀਂ ਉਠਦਾ ।
From the city of the Tenth Gate, the sky of the mind, not even a drop rains down. Where is the music of the sound current of the Naad, which was contained in it?
 
(ਇਹ ਸਭ ਮਿਹਰ) ਉਸ ਪਾਰਬ੍ਰਹਮ ਪਰਮੇਸ਼ਰ ਮਾਧੋ ਪਰਮ ਹੰਸ (ਦੀ ਹੈ ਜਿਸ) ਨੇ ਮਨ ਦੇ ਇਹ ਸਾਰੇ ਮਾਇਕ ਸ਼ੋਰ ਨਾਸ ਕਰ ਦਿੱਤੇ ਹਨ ।੧।
The Supreme Lord God, the Transcendent Lord, the Master of wealth has taken away the Supreme Soul. ||1||
 
ਹੇ ਭਾਈ! (ਹਰਿ-ਸਿਮਰਨ ਦੀ ਬਰਕਤ ਨਾਲ ਤੇਰੇ ਅੰਦਰ ਅਚਰਜ ਤਬਦੀਲੀ ਪੈਦਾ ਹੋ ਗਈ ਹੈ) ਤੇਰੇ ਉਹ ਬੋਲ-ਬੁਲਾਰੇ ਕਿੱਥੇ ਗਏ ਜੋ ਸਦਾ ਸਰੀਰ ਸੰਬੰਧੀ ਹੀ ਰਹਿੰਦੇ ਸਨ?
O Father, tell me: where has it gone? It used to dwell within the body,
 
ਕਦੇ (ਉਹ ਸਮਾ ਸੀ ਜਦੋਂ) ਤੇਰੀਆਂ ਸਾਰੀਆਂ ਗੱਲਾਂ-ਬਾਤਾਂ ਸਰੀਰਕ ਮੋਹ ਬਾਰੇ ਹੀ ਸਨ, ਤੇਰੇ ਮਨ ਵਿਚ ਮਾਇਕ ਫੁਰਨੇ ਹੀ ਨਾਚ ਕਰਦੇ ਸਨ—ਉਹ ਸਭ ਕਿਤੇ ਲੋਪ ਹੀ ਹੋ ਗਏ ਹਨ ।੧।ਰਹਾਉ।
and dance in the mind, teaching and speaking. ||1||Pause||
 
(ਸਰੀਰਕ ਮੋਹ ਦੇ ਉਹ ਫੁਰਨੇ ਕਿੱਥੇ ਰਹਿ ਸਕਦੇ ਹਨ? ਹੁਣ ਤਾਂ ਉਹ ਮਨ ਹੀ ਨਹੀਂ ਰਿਹਾ ਜਿਸ ਮਨ ਨੇ ਸਰੀਰਕ ਮੋਹ ਦੀ ਇਹ ਢੋਲਕੀ ਬਣਾਈ ਹੋਈ ਸੀ ।
Where has the player gone - he who made this temple his own?
 
ਮਾਇਕ ਮੋਹ ਦੀ ਢੋਲਕੀ ਨੂੰ) ਵਜਾਣ ਵਾਲਾ ਉਹ ਮਨ ਹੀ ਕਿਤੇ ਲੋਪ ਹੋ ਗਿਆ ਹੈ । (ਪਾਰਬ੍ਰਹਮ ਪਰਮੇਸਰ ਨੇ ਮਨ ਦਾ ਉਹ ਪਹਿਲਾ) ਤੇਜ-ਪ੍ਰਤਾਪ ਹੀ ਖਿੱਚ ਲਿਆ ਹੈ, ਮਨ ਵਿਚ ਹੁਣ ਉਹ ਪਹਿਲੀ ਗੱਲ ਪਹਿਲਾ ਬੋਲ ਪਹਿਲਾ ਫੁਰਨਾ ਕਿਤੇ ਪੈਦਾ ਹੀ ਨਹੀਂ ਹੰੁਦਾ ।੨।
No story, word or understanding is produced; the Lord has drained off all the power. ||2||
 
ਹੇ ਭਾਈ! ਤੇਰੇ ਉਹ ਕੰਨ ਕਿੱਥੇ ਗਏ ਜੋ ਪਹਿਲਾਂ ਸਰੀਰਕ ਮੋਹ ਵਿਚ ਫਸੇ ਹੋਏ ਸਦਾ ਵਿਆਕੁਲ ਰਹਿੰਦੇ ਸਨ? ਤੇਰੀ ਕਾਮ-ਚੇਸ਼ਟਾ ਦਾ ਜ਼ੋਰ ਭੀ ਰੁਕ ਗਿਆ ਹੈ ।
The ears, your companions, have gone deaf, and the power of your organs is exhausted.
 
ਤੇਰੇ ਨਾਹ ਉਹ ਪੈਰ ਹਨ, ਨਾਹ ਉਹ ਹੱਥ ਹਨ ਜੋ ਦੇਹ-ਅੱਧਿਆਸ ਦੀ ਦੌੜ-ਭੱਜ ਵਿਚ ਰਹਿੰਦੇ ਸਨ । ਤੇਰੇ ਮੂੰਹ ਤੋਂ ਭੀ ਹੁਣ ਸਰੀਰਕ ਮੋਹ ਦੀਆਂ ਗੱਲਾਂ ਨਹੀਂ ਨਿਕਲਦੀਆਂ ਹਨ ।੩।
Your feet have failed, your hands have gone limp, and no words issue forth from your mouth. ||3||
 
ਕਾਮਾਦਿਕ ਤੇਰੇ ਪੰਜੇ ਵੈਰੀ ਹਾਰ ਚੁਕੇ ਹਨ, ਉਹ ਸਾਰੇ ਚੋਰ ਆਪੋ ਆਪਣੀ ਭਟਕਣਾ ਤੋਂ ਹਟ ਗਏ ਹਨ
Having grown weary, the five enemies and all the thieves have wandered away according to their own will.
 
(ਕਿਉਂਕਿ ਜਿਸ ਮਨ ਦਾ) ਤੇਜ ਤੇ ਆਸਰਾ ਲੈ ਕੇ (ਇਹ ਪੰਜੇ ਕਾਮਾਦਿਕ) ਦੌੜ-ਭੱਜ ਕਰਦੇ ਸਨ ਉਹ ਮਨ-ਹਾਥੀ ਹੀ ਨਹੀਂ ਰਿਹਾ, ਉਹ ਹਿਰਦਾ ਹੀ ਨਹੀਂ ਰਿਹਾ ।੪।
The elephant of the mind has grown weary, and the heart has grown weary as well; through its power, it used to pull the strings. ||4||
 
(ਹੇ ਭਾਈ! ਹਰਿ ਸਿਮਰਨ ਦੀ ਬਰਕਤ ਨਾਲ) ਤੇਰੇ ਦਸੇ ਹੀ ਇੰਦ੍ਰੇ ਸਰੀਰਕ ਮੋਹ ਵਲੋਂ ਮਰ ਚੁਕੇ ਹਨ, ਸਰੀਰਕ ਮੋਹ ਵਲੋਂ ਅਜ਼ਾਦ ਹੋ ਗਏ ਹਨ, ਇਹਨਾਂ ਨੇ ਆਸਾ ਤ੍ਰਿਸ਼ਨਾ ਆਦਿਕ ਆਪਣੇ ਸਾਰੇ ਸੱਜਣ-ਮਿੱਤਰ ਭੀ ਛੱਡ ਦਿੱਤੇ ਹਨ ।
He is dead, and the bonds of the ten gates are opened; he has left all his friends and brothers.
 
ਕਬੀਰ ਜੀ ਆਖਦੇ ਹਨ—ਜੋ ਜੋ ਭੀ ਮਨੁੱਖ ਪਰਮਾਤਮਾ ਨੂੰ ਸਿਮਰਦਾ ਹੈ ਉਹ ਜੀਊਂਦਾ ਹੀ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ, ਇਸ ਤਰ੍ਹਾਂ) ਸਰੀਰਕ ਮੋਹ ਦੇ ਬੰਧਨ ਤੋੜ ਲੈਂਦਾ ਹੈ ।੫।੫।੧੮।
Says Kabeer, one who meditates on the Lord, breaks his bonds, even while yet alive. ||5||5||18||
 
Aasaa, 4 Ik-Tukas:
 
(ਮਾਇਆ) ਤੋਂ ਵਧੀਕ ਬਲ ਵਾਲਾ (ਜਗਤ ਵਿਚ ਹੋਰ ਕੋਈ) ਨਹੀਂ ਹੈ
No one is more powerful than the she-serpent Maya,
 
ਮਾਇਆ ਨੇ ਬ੍ਰਹਮਾ, ਵਿਸ਼ਨੂੰ ਤੇ ਸ਼ਿਵ (ਵਰਗੇ ਵੱਡੇ ਦੇਵਤੇ) ਛਲ ਲਏ ਹਨ
who deceived even Brahma, Vishnu and Shiva. ||1||
 
ਪਰ ਇਹ ਬੜੇ ਜ਼ੋਰਾਂ ਵਿਚ ਆਈ ਮਾਇਆ ਸਤਸੰਗ ਵਿਚ ਸ਼ਾਂਤ ਹੋ ਜਾਂਦੀ ਹੈ, (ਭਾਵ, ਇਸ ਮਾਰੋ-ਮਾਰ ਕਰਨ ਵਾਲੀ ਮਾਇਆ ਦਾ ਪ੍ਰਭਾਵ ਸਤਸੰਗ ਵਿਚ ਅੱਪੜਿਆਂ ਠੰਡਾ ਪੈ ਜਾਂਦਾ ਹੈ),
Having bitten and struck them down, she now sits in the immaculate waters.
 
ਕਿਉਂਕਿ ਜਿਸ ਮਾਇਆ ਨੇ ਸਾਰੇ ਜਗਤ ਨੂੰ (ਮੋਹ ਦਾ) ਡੰਗ ਮਾਰਿਆ ਹੈ (ਸੰਗਤਿ ਵਿਚ) ਗੁਰੂ ਦੀ ਕਿਰਪਾ ਨਾਲ (ਉਸ ਦੀ ਅਸਲੀਅਤ) ਦਿੱਸ ਪੈਂਦੀ ਹੈ ।੧।ਰਹਾਉ।
By Guru's Grace, I have seen her, who has bitten the three worlds. ||1||Pause||
 
ਸੋ, ਹੇ ਭਾਈ! ਇਸ ਮਾਇਆ ਤੋਂ ਇਤਨਾ ਡਰਨ ਦੀ ਲੋੜ ਨਹੀਂ ।
O Siblings of Destiny, why is she called a she-serpent?
 
ਜਿਸ ਮਨੁੱਖ ਨੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਜਾਣ-ਪਛਾਣ ਪਾ ਲਈ ਹੈ, ਉਸ ਨੇ ਇਸ ਮਾਇਆ ਨੂੰ ਆਪਣੇ ਵੱਸ ਵਿੱਚ ਕਰ ਲਿਆ ।੨।
One who realizes the True Lord, devours the she-serpent. ||2||
 
(ਪ੍ਰਭੂ ਨਾਲ ਜਾਣ-ਪਛਾਣ ਕਰਨ ਵਾਲਿਆਂ ਤੋਂ ਬਿਨਾ) ਹੋਰ ਕੋਈ ਜੀਵ ਇਸ ਸੱਪਣੀ ਦੇ ਅਸਰ ਤੋਂ ਬਚਿਆ ਹੋਇਆ ਨਹੀਂ ਹੈ ।
No one else is more frivolous than this she-serpent.
 
ਜਿਸ ਨੇ (ਗੁਰੂ ਦੀ ਕਿਰਪਾ ਨਾਲ) ਇਸ ਸੱਪਣੀ ਮਾਇਆ ਨੂੰ ਜਿੱਤ ਲਿਆ ਹੈ, ਜਮ ਵਿਚਾਰਾ ਭੀ ਉਸ ਦਾ ਕੁਝ ਵਿਗਾੜ ਨਹੀਂ ਸਕਦਾ ।੩।
When the she-serpent is overcome, what can the Messengers of the King of Death do? ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by