(ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ ।
You hope for long life, while Death counts your breaths.
ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ।੩।੧।੨੩।
The world is a game, O Kabeer, so throw the dice consciously. ||3||1||23||
Aasaa:
ਮੈਂ ਆਪਣੇ ਸਰੀਰ ਨੂੰ (ਆਪਣਾ ਮਨ ਰੰਗਣ ਲਈ) ਰੰਗਣ ਵਾਲਾ ਭਾਂਡਾ ਬਣਾਇਆ ਹੈ, (ਭਾਵ, ਮੈਂ ਆਪਣੇ ਮਨ ਨੂੰ ਬਾਹਰ ਭਟਕਣ ਤੋਂ ਵਰਜ ਕੇ ਸਰੀਰ ਦੇ ਅੰਦਰ ਹੀ ਰੱਖ ਰਹੀ ਹਾਂ) ।
I make my body the dying vat, and within it, I dye my mind. I make the five elements my marriage guests.
ਮਨ ਨੂੰ ਮੈਂ ਭਲੇ ਗੁਣਾਂ (ਦੇ ਰੰਗ) ਨਾਲ ਰੰਗਿਆ ਹੈ, (ਇਸ ਕੰਮ ਵਿਚ ਸਹਾਇਤਾ ਕਰਨ ਲਈ) ਦਇਆ ਧਰਮ ਆਦਿਕ ਦੈਵੀ ਗੁਣਾਂ ਨੂੰ ਮੈਂ ਮੇਲੀ (ਜਾਂਞੀ) ਬਣਾਇਆ ਹੈ । ਹੁਣ ਮੈਂ ਜਗਤ-ਪਤੀ ਪਰਮਾਤਮਾ ਨਾਲ ਲਾਵਾਂ ਲੈ ਰਹੀ ਹਾਂ, ਤੇ ਮੇਰਾ ਆਤਮਾ ਉਸ ਪਤੀ ਦੇ ਪਿਆਰ ਵਿਚ ਰੰਗਿਆ ਗਿਆ ਹੈ ।੧।
I take my marriage vows with the Lord, my King; my soul is imbued with His Love. ||1||
ਹੇ ਨਵੀਓਂ ਵਹੁਟੀਓ! (ਪ੍ਰਭੂ-ਪ੍ਰੀਤ ਵਿਚ ਰੰਗੇ ਹੋਏ ਗਿਆਨ-ਇੰਦ੍ਰਿਓ!) ਤੁਸੀ ਮੁੜ ਮੁੜ ਸੁਹਾਗ ਦੇ ਗੀਤ ਗਾਓ,
Sing, sing, O brides of the Lord, the marriage songs of the Lord.
(ਕਿਉਂਕਿ) ਮੇਰੇ (ਹਿਰਦੇ-) ਘਰ ਵਿਚ ਮੇਰਾ ਪਤੀ (ਜਗਤ ਦਾ) ਮਾਲਕ-ਪਰਮਾਤਮਾ ਆਇਆ ਹੈ ।੧।ਰਹਾਉ।
The Lord, my King, has come to my house as my Husband. ||1||Pause||
ਸੁਆਸ ਸੁਆਸ ਉਸ ਦੀ ਯਾਦ ਵਿਚ ਗੁਜ਼ਾਰਨ ਨੂੰ ਮੈਂ (ਵਿਆਹ ਲਈ) ਵੇਦੀ ਬਣਾ ਲਿਆ ਹੈ, ਸਤਿਗੁਰੂ ਦਾ ਸ਼ਬਦ ਜੋ ਪ੍ਰਭੂ-ਪਤੀ ਨਾਲ ਜਾਣ-ਪਛਾਣ ਕਰਾਉਂਦਾ ਹੈ (ਵਿਆਹ ਦਾ ਮੰਤ੍ਰ) ਉਚਾਰਿਆ ਜਾ ਰਿਹਾ ਹੈ ।
Within the lotus of my heart, I have made my bridal pavilion, and I have spoken the wisdom of God.
ਮੇਰੇ ਅਜੇਹੇ ਭਾਗ ਜਾਗੇ ਹਨ ਕਿ ਮੈਨੂੰ ਜਗਤ ਦੇ ਮਾਲਕ-ਪਰਮਾਤਮਾ ਵਰਗਾ ਲਾੜਾ ਮਿਲ ਗਿਆ ਹੈ ।੨।
I have obtained the Lord King as my Husband - such is my great good fortune. ||2||
ਪ੍ਰਭੂ-ਚਰਨਾਂ ਵਿਚ ਉਡਾਰੀਆਂ ਲਾਣ ਵਾਲੇ ਮੇਰੇ ਸਤਸੰਗੀ ਮੇਰੇ ਵਿਆਹ ਦੀ ਮਰਯਾਦਾ ਕਰਨ ਆਏ ਹਨ ।
The angles, holy men, silent sages, and the 330,000,000 deities have come in their heavenly chariots to see this spectacle.
ਕਬੀਰ ਜੀ ਆਖਦੇ ਹਨ—ਮੈਨੂੰ ਹੁਣ ਇਕ ਪਰਮਾਤਮਾ ਪਤੀ ਵਿਆਹ ਕੇ ਲੈ ਚੱਲਿਆ ਹੈ ।੩।੨।੨੪।
Says Kabeer, I have been taken in marriage by the One Supreme Being, the Lord God. ||3||2||24||
Aasaa:
ਹੇ ਵੀਰ! ਮੈਂ ਮਾਇਆ ਦੇ ਹੱਥੋਂ ਦੁੱਖੀ ਹਾਂ, ਫਿਰ ਭੀ ਸਰੀਰ ਨਾਲ ਪਿਆਰ (ਦੇਹ-ਅੱਧਿਆਸ) ਹੋਣ ਕਰਕੇ, ਮੈਨੂੰ ਜੇਠ ਦੇ ਨਾਮ ਤੋਂ ਹੀ ਡਰ ਲੱਗਦਾ ਹੈ (ਭਾਵ, ਮੇਰਾ ਮਰਨ ਨੂੰ ਚਿੱਤ ਨਹੀਂ ਕਰਦਾ) ।
I am bothered by my mother-in-law, Maya, and loved by my father-in-law, the Lord. I fear even the name of my husband's elder brother, Death.
ਹੇ ਸਖੀ ਸਹੇਲੀਓ! ਮੈਨੂੰ ਇੰਦ੍ਰੀਆਂ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੈ, ਮੈਂ ਦਿਉਰ ਦੇ ਵਿਛੋੜੇ ਵਿਚ (ਭਾਵ, ਵਿਚਾਰ ਤੋਂ ਸੱਖਣੀ ਹੋਣ ਕਰਕੇ ਅੰਦਰੇ-ਅੰਦਰ) ਸੜ ਰਹੀ ਹਾਂ ।੧।
O my mates and companions, my husband's sister, misunderstanding has seized me, and I am burning with the pain of separation from my husband's younger brother, divine knowledge. ||1||
ਮੇਰੀ ਅਕਲ ਮਾਰੀ ਗਈ ਹੈ, ਮੈਂ ਪਰਮਾਤਮਾ ਨੂੰ ਭੁਲਾ ਦਿੱਤਾ ਹੈ । ਹੇ ਵੀਰ! ਹੁਣ (ਇਸ ਹਾਲਤ ਵਿਚ) ਕਿਵੇਂ ਉਮਰ ਗੁਜ਼ਾਰਾਂ?
My mind has gone insane, since I forgot the Lord. How can I lead a virtuous lifestyle?
ਹੇ ਵੀਰ! ਇਹ ਦੁੱਖ ਮੈਂ ਕਿਸ ਨੂੰ ਸੁਣਾਵਾਂ ਕਿ ਉਹ ਪ੍ਰਭੂ ਮੇਰੀ ਹਿਰਦੇ-ਸੇਜ ਉੱਤੇ ਵੱਸਦਾ ਹੈ, ਪਰ ਮੈਨੂੰ ਅੱਖੀਂ ਨਹੀਂ ਦਿੱਸਦਾ ।੧।ਰਹਾਉ।
He rests in the bed of my mind, but I cannot see Him with my eyes. Unto whom should I tell my sufferings? ||1||Pause||
ਮੇਰੇ ਨਾਲ ਜੰਮਿਆ ਇਹ ਸਰੀਰ ਸਦਾ ਮੇਰੇ ਨਾਲ ਲੜਾਈ ਕਰਦਾ ਹੈ (ਭਾਵ, ਸਦਾ ਖਾਣ ਨੂੰ ਮੰਗਦਾ ਹੈ), ਮਾਇਆ ਨੇ ਮੈਨੂੰ ਝੱਲੀ ਕਰ ਰੱਖਿਆ ਹੈ ।
My step-father, egotism, fights with me, and my mother, desire, is always intoxicated.
ਜਦੋਂ (ਮਾਂ ਦੇ ਪੇਟ ਵਿਚ) ਮੈਂ ਵੱਡੇ ਵੀਰ (ਗਿਆਨ) ਦੇ ਨਾਲ ਸਾਂ ਤਦੋਂ (ਸਿਮਰਨ ਕਰਦੀ ਸਾਂ ਤੇ) ਪਤੀ ਨੂੰ ਪਿਆਰੀ ਸਾਂ ।੨।
When I stayed with my elder brother, meditation, then I was loved by my Husband Lord. ||2||
ਕਬੀਰ ਜੀ ਆਖਦੇ ਹਨ—(ਬੱਸ! ਇਸੇ ਤਰ੍ਹਾਂ) ਸਭ ਜੀਵਾਂ ਨੂੰ ਪੰਜ ਕਾਮਾਦਿਕਾਂ ਨਾਲ ਵਾਸਤਾ ਪਿਆ ਹੋਇਆ ਹੈ ।
Says Kabeer, the five passions argue with me, and in these arguments, my life is wasting away.
ਸਾਰਾ ਜਗਤ ਇਹਨਾਂ ਨਾਲ ਖਹਿੰਦਿਆਂ ਹੀ ਉਮਰ ਅਜਾਈਂ ਗਵਾ ਰਿਹਾ ਹੈ; ਠਗਣੀ ਮਾਇਆ ਨਾਲ ਬੱਝਾ ਪਿਆ ਹੈ । ਪਰ ਮੈਂ ਪ੍ਰਭੂ ਨੂੰ ਸਿਮਰ ਕੇ ਸੁਖ ਪਾ ਲਿਆ ਹੈ ।੩।
The false Maya has bound the whole world, but I have obtained peace, chanting the Name of the Lord. ||3||3||25||
Aasaa:
(ਹੇ ਝੱਲੇ ਬ੍ਰਾਹਮਣ! ਜੇ ਤੈਨੂੰ ਇਸ ਕਰਕੇ ਆਪਣੀ ਉੱਚੀ ਜਾਤ ਦਾ ਮਾਣ ਹੈ ਕਿ) ਤੇਰੇ ਗਲ ਵਿਚ ਜਨੇਊ ਹੈ (ਜੋ ਸਾਡੇ ਗਲ ਨਹੀਂ ਹੈ, ਤਾਂ ਵੇਖ, ਉਹੋ ਜਿਹਾ ਹੀ) ਸਾਡੇ ਘਰ (ਬਥੇਰਾ) ਸੂਤਰ ਹੈ (ਜਿਸ ਨਾਲ) ਅਸੀ ਨਿੱਤ ਤਾਣਾ ਤਣਦੇ ਹਾਂ ।
In my house, I constantly weave the thread, while you wear the thread around your neck, O Brahmin.
(ਤੇਰਾ ਵੇਦ ਆਦਿਕ ਪੜ੍ਹਨ ਦਾ ਮਾਣ ਭੀ ਕੂੜਾ, ਕਿਉਂਕਿ) ਤੁਸੀ ਤਾਂ ਵੇਦ ਤੇ ਗਾਇਤ੍ਰੀ-ਮੰਤ੍ਰ ਨਿਰੇ ਜੀਭ ਨਾਲ ਹੀ ਉਚਾਰਦੇ ਹੋ, ਪਰ ਪਰਮਾਤਮਾ ਮੇਰੇ ਹਿਰਦੇ ਵਿਚ ਵੱਸਦਾ ਹੈ ।੧।
You read the Vedas and sacred hymns, while I have enshrined the Lord of the Universe in my heart. ||1||
ਹੇ ਕਮਲੇ ਬ੍ਰਾਹਮਣ! ਪ੍ਰਭੂ ਜੀ ਮੇਰੀ ਤਾਂ ਜੀਭ ਉੱਤੇ, ਮੇਰੀਆਂ ਅੱਖਾਂ ਵਿਚ ਤੇ ਮੇਰੇ ਦਿਲ ਵਿਚ ਵੱਸਦੇ ਹਨ ।
Upon my tongue, within my eyes, and within my heart, abides the Lord, the Lord of the Universe.
ਪਰ ਤੈਨੂੰ ਜਦੋਂ ਧਰਮਰਾਜ ਦੀ ਹਜ਼ੂਰੀ ਵਿਚ ਪ੍ਰਭੂ ਵਲੋਂ ਪੁੱਛ ਹੋਵੇਗੀ ਤਾਂ ਕੀਹ ਉੱਤਰ ਦੇਵੇਂਗਾ (ਕਿ ਕੀਹ ਕਰਦਾ ਰਿਹਾ ਇੱਥੇ ਸਾਰੀ ਉਮਰ)? ।੧।ਰਹਾਉ।
When you are interrogated at Death's door, O mad-man, what will you say then? ||1||Pause||
ਕਈ ਜਨਮਾਂ ਤੋਂ ਤੁਸੀ ਲੋਕ ਸਾਡੇ ਰਾਖੇ ਬਣੇ ਆ ਰਹੇ ਹੋ, ਅਸੀ ਤੁਹਾਡੀਆਂ ਗਾਈਆਂ ਬਣੇ ਰਹੇ, ਤੁਸੀ ਸਾਡੇ ਖਸਮ ਗੁਆਲੇ ਬਣੇ ਰਹੇ ।
I am a cow, and You are the herdsman, the Sustainer of the World. You are my Saving Grace, lifetime after lifetime.
ਪਰ ਤੁਸੀ ਹੁਣ ਤਕ ਨਕਾਰੇ ਹੀ ਸਾਬਤ ਹੋਏ, ਤੁਸਾਂ ਕਦੇ ਭੀ ਸਾਨੂੰ (ਨਦੀਓਂ) ਪਾਰ ਲੰਘਾ ਕੇ ਨਾਹ ਚਾਰਿਆ (ਭਾਵ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਲੀ ਕੋਈ ਮੱਤ ਨਾਹ ਦਿੱਤੀ) ।੨।
You have never taken me across to graze there - what sort of a herdsman are You? ||2||
(ਇਹ ਠੀਕ ਹੈ ਕਿ) ਤੂੰ ਕਾਂਸ਼ੀ ਦਾ ਬ੍ਰਾਹਮਣ ਹੈਂ (ਭਾਵ, ਤੈਨੂੰ ਮਾਣ ਹੈ ਆਪਣੀ ਵਿੱਦਿਆ ਦਾ, ਜੋ ਤੂੰ ਕਾਂਸ਼ੀ ਵਿਚ ਹਾਸਲ ਕੀਤੀ), ਤੇ ਮੈਂ (ਜਾਤ ਦਾ) ਜੁਲਾਹ ਹਾਂ (ਜਿਸ ਨੂੰ ਤੁਹਾਡੀ ਵਿੱਦਿਆ ਪੜ੍ਹਨ ਦਾ ਹੱਕ ਨਹੀਂ ਹੈ) ।
You are a Brahmin, and I am a weaver of Benares; can You understand my wisdom?
ਪਰ, ਮੇਰੀ ਵਿਚਾਰ ਦੀ ਇਕ ਗੱਲ ਸੋਚ (ਕਿ ਵਿੱਦਿਆ ਪੜ੍ਹ ਕੇ ਤੁਸੀ ਆਖ਼ਰ ਕਰਦੇ ਕੀਹ ਹੋ), ਤੁਸੀ ਤਾਂ ਰਾਜੇ ਰਾਣਿਆਂ ਦੇ ਦਰ ਤੇ ਮੰਗਦੇ ਫਿਰਦੇ ਹੋ, ਤੇ ਮੇਰੀ ਸੁਰਤਿ ਪ੍ਰਭੂ ਨਾਲ ਜੁੜੀ ਹੋਈ ਹੈ ।੩।੪।੨੬।
You beg from emperors and kings, while I meditate on the Lord. ||3||4||26||
Aasaa:
ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ ।
The life of the world is only a dream; life is just a dream.
ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ ।੧।
Believing it to be true, I grasped at it, and abandoned the supreme treasure. ||1||
ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ,
O Father, I have enshrined love and affection for Maya,
ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ ।੧।ਰਹਾਉ।
which has taken the jewel of spiritual wisdom away from me. ||1||Pause||
ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ ।
The moth sees with its eyes, but it still becomes entangled; the insect does not see the fire.
(ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ ।੨।
Attached to gold and woman, the fool does not think of the noose of Death. ||2||
(ਹੇ ਭਾਈ! ਤੂੰ ਵਿਕਾਰ ਛੱਡ ਦੇਹ ਅਤੇ ਪ੍ਰਭੂ ਨੂੰ ਚੇਤੇ ਕਰ, ਉਹੀ (ਇਸ ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈ,
Reflect upon this, and abandon sin; the Lord is a boat to carry you across.
ਅਤੇ ਉਹ (ਸਾਡੇ) ਜੀਵਨ ਦਾ ਆਸਰਾ-ਪ੍ਰਭੂ ਐਸਾ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ ।੩।੫।੨੭।
Says Kabeer, such is the Lord, the Life of the World; there is no one equal to Him. ||3||5||27||
Aasaa: