Aasaa:
ਮੇਰੀ ਜਿੰਦੜੀ-ਰੂਪ ਵਹੁਟੀ ਪਹਿਲਾਂ ਧਨ ਦੀ ਪਿਆਰੀ ਅਖਵਾਂਦੀ ਸੀ, (ਭਾਵ, ਮੇਰੀ ਜਿੰਦ ਪਹਿਲਾਂ ਮਾਇਆ ਨਾਲ ਪਿਆਰ ਕਰਿਆ ਕਰਦੀ ਸੀ) ।
My daughter-in-law was first called Dhannia, the woman of wealth,
(ਮੇਰੇ ਸਤ-ਸੰਗੀਆਂ ਨੇ ਇਸ ਜਿੰਦ ਨੂੰ) ਆਪਣੇ ਅਸਰ ਹੇਠ ਲਿਆ ਕੇ ਇਸ ਦਾ ਨਾਮ ਰਾਮਦਾਸੀ ਰੱਖ ਦਿੱਤਾ (ਭਾਵ, ਇਸ ਜਿੰਦ ਨੂੰ ਪਰਮਾਤਮਾ ਦੀ ਦਾਸੀ ਅਖਵਾਉਣ-ਜੋਗ ਬਣਾ ਦਿੱਤਾ) ।੧।
but now she is called Raam-jannia, the servant of the Lord. ||1||
ਇਹਨਾਂ ਸਤ-ਸੰਗੀਆਂ ਨੇ ਮੇਰਾ (ਉਹ) ਘਰ ਉਜਾੜ ਦਿੱਤਾ ਹੈ (ਜਿਸ ਵਿਚ ਮਾਇਆ ਨਾਲ ਮੋਹ ਕਰਨ ਵਾਲੀ ਜਿੰਦ ਰਹਿੰਦੀ ਸੀ),
These shaven-headed saints have ruined my house.
(ਕਿਉਂਕਿ ਹੁਣ ਇਹਨਾਂ) ਮੇਰੇ ਅੰਞਾਣੇ ਮਨ ਨੂੰ ਪਰਮਾਤਮਾ ਦੇ ਸਿਮਰਨ ਦੀ ਚੇਟਕ ਲਾ ਦਿੱਤੀ ਹੈ ।੧।ਰਹਾਉ।
They have caused my son to start chanting the Lord's Name. ||1||Pause||
ਕਬੀਰ ਜੀ ਆਖਦੇ ਹਨ—ਹੇ ਮੇਰੀ ਮਾਂ! ਸੁਣ,
Says Kabeer, listen, O mother:
ਇਹਨਾਂ ਸਤ-ਸੰਗੀਆਂ ਨੇ ਮੇਰੀ (ਨੀਵੀਂ) ਜਾਤ (ਭੀ) ਮੁਕਾ ਦਿੱਤੀ ਹੈ (ਹੁਣ ਲੋਕ ਮੈਨੂੰ ਸ਼ੂਦਰ ਜਾਣ ਕੇ ਉਹ ਸ਼ੂਦਰਾਂ ਵਾਲਾ ਸਲੂਕ ਨਹੀਂ ਕਰਦੇ) ।੨।੩।੩੩।
these shaven-headed saints have done away with my low social status. ||2||3||33||
Aasaa:
ਹੇ ਮੇਰੀ ਅੰਞਾਣ ਜਿੰਦੇ! ਹੁਣ ਬੱਸ ਕਰ, ਪ੍ਰਭੂ-ਪਤੀ ਵਲੋਂ ਘੁੰਡ ਕੱਢਣਾ ਛੱਡ ਦੇਹ,
Stay, stay, O daughter-in-law - do not cover your face with a veil.
(ਜੇ ਸਾਰੀ ਉਮਰ ਪ੍ਰਭੂ ਨਾਲੋਂ ਤੇਰੀ ਵਿੱਥ ਹੀ ਰਹੀ, ਤਾਂ) ਤੇਰਾ ਸਾਰਾ ਜੀਵਨ ਅਜਾਈਂ ਚਲਿਆ ਜਾਇਗਾ (ਇਸ ਜੀਵਨ ਦਾ ਆਖ਼ਰ ਅੱਧੀ ਦਮੜੀ ਭੀ ਮੁੱਲ ਨਹੀਂ ਪੈਣਾ) ।੧।ਰਹਾਉ।
In the end, this shall not bring you even half a shell. ||1||Pause||
ਤੈਥੋਂ ਪਹਿਲਾਂ (ਇਸ ਜਗਤ ਵਿਚ ਕਈ ਜਿੰਦ-ਵਹੁਟੀਆਂ ਪ੍ਰਭੂ ਵਲੋਂ) ਘੁੰਡ ਕੱਢ ਕੇ ਤੁਰ ਗਈਆਂ,
The one before you used to veil her face;
(ਵੇਖੀਂ!) ਕਿਤੇ ਉਹਨਾਂ ਵਾਲੀ ਵਾਦੀ ਤੈਨੂੰ ਨਾਹ ਪੈ ਜਾਏ ।੧।
do not follow in her footsteps. ||1||
(ਪ੍ਰਭੂ-ਪਤੀ ਵਲੋਂ) ਘੁੰਡ ਕੱਢਿਆਂ (ਤੇ ਮਾਇਆ ਨਾਲ ਪ੍ਰੀਤ ਜੋੜਿਆਂ, ਇਸ ਜਗਤ ਵਿਚ ਲੋਕਾਂ ਵਲੋਂ)
The only merit in veiling your face is
ਪੰਜ ਦਸ ਦਿਨ ਲਈ ਇਤਨੀ ਕੁ ਸ਼ੁਹਰਤ ਹੀ ਮਿਲਦੀ ਹੈ ਕਿ ਇਹ ਜਿੰਦ-ਵਹੁਟੀ ਚੰਗੀ ਆਈ (ਭਾਵ, ਲੋਕ ਇਤਨਾ ਕੁ ਹੀ ਆਖਦੇ ਹਨ ਕਿ ਫਲਾਣਾ ਬੰਦਾ ਚੰਗਾ ਕਮਾਊ ਜੰਮਿਆ; ਬੱਸ! ਮਰ ਗਿਆ ਤੇ ਗੱਲ ਭੁੱਲ ਗਈ) ।੨।
that for a few days, people will say, "What a noble bride has come". ||2||
(ਪਰ, ਹੇ ਜਿੰਦੇ! ਇਹ ਤਾਂ ਸੀ ਝੂਠਾ ਘੁੰਡ ਜੋ ਤੂੰ ਪ੍ਰਭੂ-ਪਤੀ ਵਲੋਂ ਕੱਢੀ ਰੱਖਿਆ, ਤੇ ਚਾਰ ਦਿਨ ਜਗਤ ਵਿਚ ਮਾਇਆ ਕਮਾਣ ਦੀ ਸ਼ੁਹਰਤ ਖੱਟੀ), ਤੇਰਾ ਸੱਚਾ ਘੁੰਡ ਤਦੋਂ ਹੀ ਹੋ ਸਕਦਾ ਹੈ ਜੇ (ਮਾਇਆ ਦੇ ਮੋਹ ਵਲੋਂ ਮੂੰਹ ਲੁਕਾ ਕੇ) ਪ੍ਰਭੂ ਦੇ ਗੁਣ ਗਾਵੇਂ,
Your veil shall be true only if
ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਹੁਲਾਰਾ ਤੇਰੇ ਅੰਦਰ ਉੱਠੇ ।੩।
you skip, dance and sing the Glorious Praises of the Lord. ||3||
ਕਬੀਰ ਜੀ ਆਖਦੇ ਹਨ—ਜਿੰਦ-ਵਹੁਟੀ ਤਦੋਂ ਹੀ ਮਨੁੱਖ-ਜਨਮ ਦੀ ਬਾਜ਼ੀ ਜਿੱਤਦੀ ਹ
Says Kabeer, the soul-bride shall win,
ਜੇ ਇਸ ਦੀ ਸਾਰੀ ਉਮਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਗੁਜ਼ਰੇ ।੪।੧।੩੪।
only if she passes her life singing the Lord's Praises. ||4||1||34||
Aasaa:
ਦਾਤਾ! ਤੇਰੇ ਪਿੱਠ ਦੇਣ ਨਾਲੋਂ ਮੈਨੂੰ (ਸਰੀਰ ਉੱਤੇ) ਆਰਾ ਸਹਾਰ ਲੈਣਾ ਚੰਗਾ ਹੈ (ਭਾਵ, ਆਰੇ ਨਾਲ ਸਰੀਰ ਚਿਰਾਣ ਵਿਚ ਇਤਨੀ ਪੀੜ ਨਹੀਂ, ਜਿਤਨੀ ਤੇਰੀ ਮਿਹਰ ਦੀ ਨਿਗਾਹ ਤੋਂ ਵਾਂਜੇ ਰਹਿਣ ਵਿਚ ਹੈ);
I would rather be cut apart by a saw, than have You turn Your back on me.
(ਹੇ ਸੱਜਣ ਪ੍ਰਭੂ!) ਮੇਰੀ ਅਰਜੋਈ ਸੁਣ, ਤੇ ਮੇਰੇ ਗਲ ਲੱਗ (ਭਾਵ, ਤੇਰੀ ਯਾਦ ਮੇਰੇ ਗਲ ਦਾ ਹਾਰ ਬਣੀ ਰਹੇ) ।੧।
Hug me close, and listen to my prayer. ||1||
ਹੇ ਪਿਆਰੇ ਪ੍ਰਭੂ! ਮੈਂ ਤੈਥੋਂ ਕੁਰਬਾਨ! ਮੇਰੇ ਵੱਲ ਤੱਕ;
I am a sacrifice to You - please, turn Your face to me, O Beloved Lord.
ਮੈਨੂੰ ਪਿੱਠ ਦੇ ਕੇ ਕਿਉਂ ਮਾਰ ਰਿਹਾ ਹੈਂ? (ਭਾਵ, ਜੇ ਤੂੰ ਮੇਰੇ ਉੱਤੇ ਮਿਹਰ ਦੀ ਨਜ਼ਰ ਨਾਹ ਕਰੇਂ, ਤਾਂ ਮੈਂ ਜੀਊ ਨਹੀਂ ਸਕਦਾ) ।੧।ਰਹਾਉ।
Why have You turned Your back to me? Why have You killed me? ||1||Pause||
ਹੇ ਪ੍ਰਭੂ! ਜੇ ਮੇਰਾ ਸਰੀਰ ਚੀਰ ਦੇਵੇਂ ਤਾਂ ਭੀ ਮੈਂ (ਇਸ ਨੂੰ ਬਚਾਣ ਦੀ ਖ਼ਾਤਰ) ਪਿਛਾਂਹ ਨਹੀਂ ਹਟਾਵਾਂਗਾ;
Even if You cut my body apart, I shall not pull my limbs away from You.
ਇਹ ਸਰੀਰ ਨਾਸ ਹੋ ਜਾਣ ਤੇ ਭੀ ਮੈਂ ਤੇਰੇ ਨਾਲੋਂ ਪਿਆਰ ਨਹੀਂ ਤੋੜਨਾ ।੨।
Even if my body falls, I shall not break my bonds of love with You. ||2||
ਹੇ ਪਿਆਰੇ! ਮੇਰੇ ਤੇਰੇ ਵਿਚ ਕੋਈ ਵਿੱਥ ਨਹੀਂ ਹੈ,
Between You and I, there is no other.
ਤੂੰ ਉਹੀ ਪ੍ਰਭੂ-ਖਸਮ ਹੈਂ ਤੇ ਮੈਂ ਜੀਵ-ਇਸਤ੍ਰੀ ਤੇਰੀ ਨਾਰ ਹਾਂ ।੩।
You are the Husband Lord, and I am the soul-bride. ||3||
(ਇਹ ਵਿੱਥ ਪੁਆਉਣ ਵਾਲਾ ਚੰਦਰਾ ਜਗਤ ਦਾ ਮੋਹ ਸੀ, ਸੋ,) ਕਬੀਰ ਜੀ ਆਖਦੇ ਹਨ—ਸੁਣ, ਹੇ ਜਗਤ!
Says Kabeer, listen, O people:
ਹੁਣ ਕਦੇ ਮੈਂ ਤੇਰਾ ਇਤਬਾਰ ਨਹੀਂ ਕਰਾਂਗਾ (ਹੇ ਮੋਹ! ਹੁਣ ਮੈਂ ਤੇਰੇ ਜਾਲ ਵਿਚ ਨਹੀਂ ਫਸਾਂਗਾ, ਤੂੰ ਹੀ ਮੈਨੂੰ ਮੇਰੇ ਪਤੀ-ਪ੍ਰਭੂ ਤੋਂ ਵਿਛੋੜਦਾ ਹੈਂ) ।੪।੨।੩੫।
now, I place no reliance in you. ||4||2||35||
Aasaa:
(ਤੁਸੀ ਸਾਰੇ ਮੈਨੂੰ ‘ਜੁਲਾਹ ਜੁਲਾਹ’ ਆਖ ਕੇ ਛੁਟਿਆਉਣ ਦੇ ਜਤਨ ਕਰਦੇ ਹੋ, ਪਰ ਤੁਹਾਨੂੰ ਪਤਾ ਨਹੀਂ ਕਿ ਪਰਮਾਤਮਾ ਭੀ ਜੁਲਾਹ ਹੀ ਹੈ) ਤੁਸਾਂ ਕਿਸੇ ਨੇ ਉਸ ਜੁਲਾਹ ਦਾ ਭੇਤ ਨਹੀਂ ਪਾਇਆ,
No one knows the secret of God, the Cosmic Weaver.
ਜਿਸ ਨੇ ਇਹ ਸਾਰਾ ਜਗਤ ਪੈਦਾ ਕਰ ਕੇ (ਮਾਨੋ) ਤਾਣਾ ਤਣ ਦਿੱਤਾ ਹੈ ।੧।ਰਹਾਉ।
He has stretched out the fabric of the whole world. ||1||Pause||
(ਹੇ ਪੰਡਿਤ ਜੀ!) ਜਿਤਨਾ ਚਿਰ ਤੁਸੀ ਵੇਦ ਪੁਰਾਣ ਸੁਣਦੇ ਰਹੇ,
When you listen to the Vedas and the Puraanas,
ਮੈਂ ਉਤਨਾ ਚਿਰ ਥੋੜ੍ਹਾ ਜਿਹਾ ਤਾਣਾ ਤਣ ਲਿਆ (ਭਾਵ, ਤੁਸੀ ਵੇਦ ਪੁਰਾਨਾਂ ਦੇ ਪਾਠੀ ਹੋਣ ਦਾ ਮਾਣ ਕਰਦੇ ਹੋ, ਪਰ ਤੁਸਾਂ ਇਸ ਵਿੱਦਿਆ ਨੂੰ ਉਸੇ ਤਰ੍ਹਾਂ ਰੋਜ਼ੀ ਲਈ ਵਰਤਿਆ ਹੈ ਜਿਵੇਂ ਮੈਂ ਤਾਣਾ ਤਣਨ ਤੇ ਕੰਮ ਨੂੰ ਵਰਤਦਾ ਹਾਂ, ਦੋਹਾਂ ਵਿਚ ਕੋਈ ਫ਼ਰਕ ਨਾਹ ਪਿਆ ਪਰ ਫਿਰ ਵਿਦਵਾਨ ਹੋਣ ਦਾ ਅਤੇ ਬ੍ਰਾਹਮਣ ਹੋਣ ਦਾ ਮਾਣ ਕੂੜਾ ਹੀ ਹੈ) ।੧।
you shall know that the whole world is only a small piece of His woven fabric. ||1||
(ਉਸ ਪ੍ਰਭੂ-ਜੁਲਾਹ ਨੇ) ਧਰਤੀ ਤੇ ਅਕਾਸ਼ ਦੀ ਕੰਘੀ ਬਣਾ ਦਿੱਤੀ ਹੈ,
He has made the earth and sky His loom.
ਚੰਦ ਅਤੇ ਸੂਰਜ ਨੂੰ ਉਹ (ਉਸ ਕੰਘੀ ਦੇ ਨਾਲ) ਨਾਲਾਂ ਬਣਾ ਕੇ ਵਰਤ ਰਿਹਾ ਹੈ ।੨।
Upon it, He moves the two bobbins of the sun and the moon. ||2||
ਜੁਲਾਹੇ ਦੇ ਪਊਇਆਂ ਦੀ ਜੋੜੀ ਉਸ ਜੁਲਾਹ-ਪ੍ਰਭੂ ਨੇ (ਜਗਤ ਦੀ ਜਨਮ-ਮਰਨ ਦੀ) ਖੇਡ ਰਚ ਦਿੱਤੀ ਹੈ, ਮੈਂ ਜੁਲਾਹੇ ਦਾ ਮਨ ਉਸ ਜੁਲਾਹ-ਪ੍ਰਭੂ ਵਿਚ ਟਿਕ ਗਿਆ ਹੈ, ਜਿਸ ਨੇ ਇਹ ਖੇਡ ਰਚੀ ਹੈ ।
Placing my feet together, I have accomplished one thing - my mind is pleased with that Weaver.
ਮੈਂ ਜੁਲਾਹ ਨੇ (ਉਸ ਜੁਲਾਹ-ਪ੍ਰਭੂ ਦੇ ਚਰਨਾਂ ਵਿਚ ਜੁੜ ਕੇ) ਆਪਣਾ ਹੀ ਘਰ ਲੱਭ ਲਿਆ ਹੈ, ਤੇ ਮੈਂ ਆਪਣੇ ਹਿਰਦੇ ਵਿਚ ਹੀ ਉਸ ਪਰਮਾਤਮਾ ਨੂੰ (ਬੈਠਾ) ਪਛਾਣ ਲਿਆ ਹੈ ।੩।
I have come to understand my own home, and recognize the Lord within my heart. ||3||
ਕਬੀਰ ਜੀ ਆਖਦੇ ਹਨ—ਜਦੋਂ ਉਹ ਜੁਲਾਹ (ਇਸ ਜਗਤ-) ਕੰਘੀ ਨੂੰ ਤੋੜ ਦੇਂਦਾ ਹੈ
Says Kabeer, when my body workshop breaks,
ਤਾਂ ਸੂਤਰ ਵਿਚ ਸੂਤਰ ਰਲਾ ਦੇਂਦਾ ਹੈ (ਭਾਵ, ਸਾਰੇ ਜਗਤ ਨੂੰ ਆਪਣੇ ਵਿਚ ਮਿਲਾ ਲੈਂਦਾ ਹੈ) ।੪।੩।੩੬।
the Weaver shall blend my thread with His thread. ||4||3||36||
Aasaa:
ਜੇ ਮਨ ਵਿਚ ਵਿਕਾਰਾਂ ਦੀ ਮੈਲ (ਭੀ ਟਿਕੀ ਰਹੇ, ਤੇ) ਕੋਈ ਮਨੁੱਖ ਤੀਰਥਾਂ ਉੱਤੇ ਨ੍ਹਾਉਂਦਾ ਫਿਰੇ, ਤਾਂ ਇਸ ਤਰ੍ਹਾਂ ਉਸ ਨੇ ਸੁਰਗ ਵਿਚ ਨਹੀਂ ਜਾ ਅੱਪੜਨਾ;
With filth within the heart, even if one bathes at sacred places of pilgrimage, still, he shall not go to heaven.
(ਤੀਰਥਾਂ ਉੱਤੇ ਨ੍ਹਾਤਿਆਂ ਲੋਕ ਤਾਂ ਕਹਿਣ ਲੱਗ ਪੈਣਗੇ ਕਿ ਇਹ ਭਗਤ ਹੈ, ਪਰ) ਲੋਕਾਂ ਦੇ ਪਤੀਜਿਆਂ ਕੋਈ ਲਾਭ ਨਹੀਂ ਹੰੁਦਾ, ਕਿਉਂਕਿ ਪਰਮਾਤਮਾ (ਜੋ ਹਰੇਕ ਦੇ ਦਿਲ ਦੀ ਜਾਣਦਾ ਹੈ) ਅੰਞਾਣਾ ਨਹੀਂ ਹੈ ।੧।
Nothing is gained by trying to please others - the Lord cannot be fooled. ||1||
ਇਕ ਪਰਮਾਤਮਾ ਦੇਵ ਦਾ ਭਜਨ ਕਰੋ
Worship the One Divine Lord.
ਗੁਰੂ ਦੇ ਦੱਸੇ ਰਾਹ ਉੱਤੇ ਤੁਰਨਾ ਹੀ ਅਸਲ (ਤੀਰਥ-) ਇਸ਼ਨਾਨ ਹੈ ।
The true cleansing bath is service to the Guru. ||1||Pause||
ਪਾਣੀ ਵਿਚ ਚੁੱਭੀ ਲਾਇਆਂ ਜੇ ਮੁਕਤੀ ਮਿਲ ਸਕਦੀ ਹੋਵੇ ਤਾਂ ਡੱਡੂ ਸਦਾ ਹੀ ਨ੍ਹਾਉਂਦੇ ਹਨ ।
If salvation can be obtained by bathing in water, then what about the frog, which is always bathing in water?
ਜਿਵੇਂ ਉਹ ਡੱਡੂ ਹਨ ਤਿਵੇਂ ਉਹ ਮਨੁੱਖ ਸਮਝੋ; (ਪਰ ਨਾਮ ਤੋਂ ਬਿਨਾ ਉਹ) ਸਦਾ ਜੂਨਾਂ ਵਿਚ ਪਏ ਰਹਿੰਦੇ ਹਨ ।੨।
As is the frog, so is that mortal; he is reincarnated, over and over again. ||2||
ਜੇ ਮਨੁੱਖ ਕਾਂਸ਼ੀ ਵਿਚ ਸਰੀਰ ਤਿਆਗੇ, ਪਰ ਮਨੋਂ ਰਹੇ ਕਠੋਰ, ਇਸ ਤਰ੍ਹਾਂ ਉਸ ਦਾ ਨਰਕ (ਵਿਚ ਪੈਣਾ) ਛੁੱਟ ਨਹੀਂ ਸਕਦਾ ।
If the hard-hearted sinner dies in Benaares, he cannot escape hell.
(ਦੂਜੇ ਪਾਸੇ) ਪਰਮਾਤਮਾ ਦਾ ਭਗਤ ਮਗਹਰ ਦੀ ਸ੍ਰਾਪੀ ਹੋਈ ਧਰਤੀ ਵਿਚ ਭੀ ਜੇ ਜਾ ਮਰੇ, ਤਾਂ ਉਹ ਸਗੋਂ ਹੋਰ ਸਾਰੇ ਲੋਕਾਂ ਨੂੰ ਭੀ ਤਾਰ ਲੈਂਦਾ ਹੈ ।੩।
And even if the Lord's Saint dies in the cursed land of Haramba, still, he saves all his family. ||3||
ਉਹ ਉੱਥੇ ਵੱਸਦਾ ਹੈ ਜਿੱਥੇ ਦਿਨ ਤੇ ਰਾਤ ਨਹੀਂ, ਜਿੱਥੇ ਵੇਦ ਨਹੀਂ, ਜਿੱਥੇ ਸ਼ਾਸਤ੍ਰ ਨਹੀਂ (ਭਾਵ, ਉਹ ਪ੍ਰਭੂ ਉਸ ਆਤਮਕ ਅਵਸਥਾ ਵਿਚ ਅੱਪੜਿਆਂ ਮਿਲਦਾ ਹੈ, ਜੋ ਆਤਮਕ ਅਵਸਥਾ ਕਿਸੇ ਖ਼ਾਸ ਸਮੇ ਦੀ ਮੁਥਾਜ ਨਹੀਂ, ਜੋ ਕਿਸੇ ਖ਼ਾਸ ਧਰਮ-ਪੁਸਤਕ ਦੀ ਮੁਥਾਜ ਨਹੀਂ)
Where there is neither day nor night, and neither Vedas nor Shaastras, there, the Formless Lord abides.
ਕਬੀਰ ਜੀ ਆਖਦੇ ਹਨ—ਹੇ ਮਨੁੱਖੋ! ਹੇ ਕਮਲੇ ਲੋਕੋ! ਉਸ ਪਰਮਾਤਮਾ ਨੂੰ ਹੀ ਸਿਮਰੋ ।
Says Kabeer, meditate on Him, O mad-men of the world. ||4||4||37||