One Universal Creator God. By The Grace Of The True Guru:
Aasaa, The Word Of The Reverend Naam Dayv Jee:
ਇੱਕ ਪਰਮਾਤਮਾ ਅਨੇਕ ਰੂਪ ਧਾਰ ਕੇ ਹਰ ਥਾਂ ਮੌਜੂਦ ਹੈ ਤੇ ਭਰਪੂਰ ਹੈ; ਮੈਂ ਜਿੱਧਰ ਤੱਕਦਾ ਹਾਂ, ਉਹ ਪਰਮਾਤਮਾ ਹੀ ਮੌਜੂਦ ਹੈ ।
In the one and in the many, He is pervading and permeating; wherever I look, there He is.
ਪਰ (ਇਸ ਭੇਤ ਨੂੰ) ਕੋਈ ਵਿਰਲਾ ਬੰਦਾ ਸਮਝਦਾ ਹੈ, ਕਿਉਂਕਿ ਜੀਵ ਆਮ ਤੌਰ ਤੇ ਮਾਇਆ ਦੇ ਰੰਗਾ-ਰੰਗ ਦੇ ਰੂਪਾਂ ਵਿਚ ਚੰਗੀ ਤਰ੍ਹਾਂ ਮੋਹੇ ਪਏ ਹਨ ।੧।
The marvellous image of Maya is so fascinating; how few understand this. ||1||
ਹਰ ਥਾਂ ਪਰਮਾਤਮਾ ਹੈ, ਹਰ ਥਾਂ ਪਰਮਾਤਮਾ ਹੈ, ਪਰਮਾਤਮਾ ਤੋਂ ਸੱਖਣੀ ਕੋਈ ਥਾਂ ਨਹੀਂ;
God is everything, God is everything. Without God, there is nothing at all.
ਜਿਵੇਂ ਇੱਕ ਧਾਗਾ ਹੋਵੇ ਤੇ (ਉਸ ਵਿਚ) ਸੈਂਕੜੇ ਹਜ਼ਾਰਾਂ ਮਣਕੇ (ਪ੍ਰੋਤੇ ਹੋਏ ਹੋਣ) (ਇਸੇ ਤਰ੍ਹਾਂ ਸਭ ਜੀਵਾਂ ਵਿਚ ਪਰਮਾਤਮਾ ਦੀ ਹੀ ਜੀਵਨ-ਸੱਤਾ ਮਿਲੀ ਹੋਈ ਹੈ, ਜਿਵੇਂ) ਤਾਣੇ-ਪੇਟੇ ਵਿਚ (ਧਾਗੇ ਮਿਲੇ ਹੋਏ ਹਨ, ਤਿਵੇਂ) ਉਹੀ ਪਰਮਾਤਮਾ (ਸਭ ਵਿਚ ਮਿਲਿਆ ਹੋਇਆ) ਹੈ ।੧।ਰਹਾਉ।
As one thread holds hundreds and thousands of beads, He is woven into His creation. ||1||Pause||
ਪਾਣੀ ਦੀਆਂ ਠਿੱਲ੍ਹਾਂ, ਝੱਗ ਅਤੇ ਬੁਲਬੁਲੇ—ਇਹ ਸਾਰੇ ਪਾਣੀ ਤੋਂ ਵੱਖਰੇ ਨਹੀਂ ਹੰੁਦੇ,
The waves of the water, the foam and bubbles, are not distinct from the water.
ਤਿਵੇਂ ਹੀ ਇਹ ਦਿੱਸਦਾ ਤਮਾਸ਼ਾ-ਰੂਪ ਜਗਤ ਪਰਮਾਤਮਾ ਦੀ ਰਚੀ ਹੋਈ ਖੇਡ ਹੈ, ਗਹੁ ਨਾਲ ਸੋਚਿਆਂ (ਇਹ ਸਮਝ ਆ ਜਾਂਦੀ ਹੈ ਕਿ ਇਹ ਉਸ ਤੋਂ) ਵੱਖਰਾ ਨਹੀਂ ਹੈ ।੨।
This manifested world is the playful game of the Supreme Lord God; reflecting upon it, we find that it is not different from Him. ||2||
(ਇਹ ਪਰਪੰਚ ਵੇਖ ਕੇ ਜੀਵਾਂ ਨੂੰ) ਗ਼ਲਤ ਖ਼ਿਆਲ ਬਣ ਗਿਆ ਹੈ (ਕਿ ਇਸ ਦਾ ਅਸਾਡਾ ਸਾਥ ਪੱਕਾ ਨਿਭਣ ਵਾਲਾ ਹੈ); ਇਹ ਪਦਾਰਥ ਇਉਂ ਹੀ ਹਨ ਜਿਵੇਂ ਸੁਪਨੇ ਵਿਚ ਵੇਖੇ ਹੋਏ ਪਦਾਰਥ; ਪਰ ਜੀਵਾਂ ਨੇ ਇਹਨਾਂ ਨੂੰ ਸਦਾ (ਆਪਣੇ ਨਾਲ) ਟਿਕੇ ਰਹਿਣ ਵਾਲੇ ਸਮਝ ਲਿਆ ਹੈ ।
False doubts and dream objects - man believes them to be true.
ਜਿਸ ਮਨੁੱਖ ਨੂੰ ਸਤਿਗੁਰੂ ਭਲੀ ਸਮਝ ਬਖ਼ਸ਼ਦਾ ਹੈ ਉਹ ਇਸ ਵਹਿਮ ਵਿਚੋਂ ਜਾਗ ਪੈਂਦਾ ਹੈ ਤੇ ਉਸ ਦੇ ਮਨ ਨੂੰ ਤਸੱਲੀ ਆ ਜਾਂਦੀ ਹੈ (ਕਿ ਆਸਾਡਾ ਤੇ ਇਹਨਾਂ ਪਦਾਰਥਾਂ ਦਾ ਸਾਥ ਸਦਾ ਲਈ ਨਹੀਂ ਹੈ) ।੩।
The Guru has instructed me to try to do good deeds, and my awakened mind has accepted this. ||3||
ਨਾਮਦੇਵ ਆਖਦੇ ਹਨ—(ਹੇ ਭਾਈ!) ਆਪਣੇ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ ਕਿ ਇਹ ਪਰਮਾਤਮਾ ਦੀ ਰਚੀ ਹੋਈ ਖੇਡ ਹੈ,
Says Naam Dayv, see the Creation of the Lord, and reflect upon it in your heart.
ਇਸ ਵਿਚ ਹਰੇਕ ਘਟ ਅੰਦਰ ਹਰ ਥਾਂ ਸਿਰਫ਼ ਇੱਕ ਪਰਮਾਤਮਾ ਹੀ ਵੱਸਦਾ ਹੈ ।੪।੧।
In each and every heart, and deep within the very nucleus of all, is the One Lord. ||4||1||
Aasaa:
ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ ।
Bringing the pitcher, I fill it with water, to bathe the Lord.
(ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ? ।੧।
But 4.2 million species of beings are in the water - how can I use it for the Lord, O Siblings of Destiny? ||1||
ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ
Wherever I go, the Lord is there.
(ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ ।੧।ਰਹਾਉ।
He continually plays in supreme bliss. ||1||Pause||
ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ;
I bring flowers to weave a garland, in worshipful adoration of the Lord.
(ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ? ।੨।
But the bumble bee has already sucked out the fragrance - how can I use it for the Lord, O Siblings of Destiny? ||2||
ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ;
I carry milk and cook it to make pudding, with which to feed the Lord.
(ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ? ।੩।
But the calf has already tasted the milk - how can I use it for the Lord, O Siblings of Destiny? ||3||
(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ ।
The Lord is here, the Lord is there; without the Lord, there is no world at all.
ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ—(ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ ।੪।੨।
Prays Naam Dayv, O Lord, You are totally permeating and pervading all places and interspaces. ||4||2||
Aasaa:
ਮੇਰਾ ਮਨ ਗਜ਼ (ਬਣ ਗਿਆ ਹੈ), ਮੇਰੀ ਜੀਭ ਕੈਂਚੀ (ਬਣ ਗਈ ਹੈ),
My mind is the yardstick, and my tongue is the scissors.
(ਪ੍ਰਭੂ ਦੇ ਨਾਮ ਨੂੰ ਮਨ ਵਿਚ ਵਸਾ ਕੇ ਤੇ ਜੀਭ ਨਾਲ ਜਪ ਕੇ) ਮੈਂ (ਆਪਣੇ ਮਨ-ਰੂਪ ਗਜ਼ ਨਾਲ) ਕੱਛ ਕੱਛ ਕੇ (ਜੀਭ-ਕੈਂਚੀ ਨਾਲ) ਮੌਤ ਦੇ ਡਰ ਦੀ ਫਾਹੀ ਕੱਟੀ ਜਾ ਰਿਹਾ ਹਾਂ ।੧।
I measure it out and cut off the noose of death. ||1||
ਮੈਨੂੰ ਹੁਣ ਕਿਸੇ (ਉੱਚੀ-ਨੀਵੀਂ) ਜ਼ਾਤ-ਗੋਤ ਦੀ ਪਰਵਾਹ ਨਹੀਂ ਰਹੀ,
What do I have to do with social status? What do I have to with ancestry?
ਮੈਂ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹਾਂ ।ਰਹਾਉ।
I meditate on the Name of the Lord, day and night. ||1||Pause||
(ਇਸ ਸਰੀਰ) ਮੱਟੀ ਵਿਚ ਮੈਂ (ਆਪਣੇ ਆਪ ਨੂੰ ਨਾਮ ਨਾਲ) ਰੰਗ ਰਿਹਾ ਹਾਂ ਤੇ ਪ੍ਰਭੂ ਦੇ ਨਾਮ ਦੀ ਸੀਊਣ ਸੀਊਂ ਰਿਹਾ ਹਾਂ,
I dye myself in the color of the Lord, and sew what has to be sewn.
ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਇਕ ਘੜੀ ਭਰ ਭੀ ਨਹੀਂ ਜੀਉ ਸਕਦਾ ।੨।
Without the Lord's Name, I cannot live, even for a moment. ||2||
ਮੈਂ ਪ੍ਰਭੂ ਦੀ ਭਗਤੀ ਕਰ ਰਿਹਾ ਹਾਂ, ਹਰੀ ਦੇ ਗੁਣ ਗਾ ਰਿਹਾ ਹਾਂ,
I perform devotional worship, and sing the Glorious Praises of the Lord.
ਅੱਠੇ ਪਹਿਰ ਆਪਣੇ ਖਸਮ-ਪ੍ਰਭੂ ਨੂੰ ਯਾਦ ਕਰ ਰਿਹਾ ਹਾਂ ।੩।
Twenty-four hours a day, I meditate on my Lord and Master. ||3||
ਮੈਨੂੰ (ਗੁਰੂ ਦਾ ਸ਼ਬਦ) ਸੋਨੇ ਦੀ ਸੂਈ ਮਿਲ ਗਈ ਹੈ, (ਉਸ ਦੀ ਬਰਕਤ ਨਾਲ ਮੇਰੀ ਸੁਰਤ ਸ਼ੁੱਧ ਨਿਰਮਲ ਹੋ ਗਈ ਹੈ, ਇਹ, ਮਾਨੋ, ਮੇਰੇ ਪਾਸ) ਚਾਂਦੀ ਦਾ ਧਾਗਾ ਹੈ;
My needle is gold, and my thread is silver.
(ਇਹ ਸੂਈ ਧਾਗੇ ਨਾਲ) ਮੈਂ ਨਾਮੇ ਦਾ ਮਨ ਪ੍ਰਭੂ ਦੇ ਨਾਲ ਸੀਤਾ ਗਿਆ ਹੈ ।੪।੩।
Naam Dayv's mind is attached to the Lord. ||4||3||
Aasaa:
ਸੱਪ ਕੁੰਜ ਲਾਹ ਦੇਂਦਾ ਹੈ ਪਰ (ਅੰਦਰੋਂ) ਜ਼ਹਿਰ ਨਹੀਂ ਛੱਡਦਾ;
The snake sheds its skin, but does not lose its venom.
ਪਾਣੀ ਵਿਚ (ਖਲੋ ਕੇ) ਜਿਵੇਂ ਬਗਲਾ ਸਮਾਧੀ ਲਾਂਦਾ ਹੈ (ਇਸ ਤਰ੍ਹਾਂ ਜੇ ਅੰਦਰ ਤ੍ਰਿਸ਼ਨਾ ਹੈ ਤਾਂ ਬਾਹਰੋਂ ਭੇਖ ਬਣਾਉਣ ਨਾਲ ਜਾਂ ਅੱਖਾਂ ਮੀਟਣ ਨਾਲ ਕੋਈ ਆਤਮਕ ਲਾਭ ਨਹੀਂ ਹੈ) ।੧।
The heron appears to be meditating, but it is concentrating on the water. ||1||
ਸਮਾਧੀ ਲਾਣ ਜਾਂ ਜਾਪ ਕਰਨ ਦਾ ਕੀਹ ਲਾਭ ਹੈ?
Why do you practice meditation and chanting,
ਜਦ ਤਕ (ਅੰਦਰੋਂ) ਆਪਣਾ ਮਨ ਪਵਿੱਤਰ ਨਹੀਂ ਹੈ।ਰਹਾਉ।
when your mind is not pure? ||1||Pause||
ਜੋ ਮਨੁੱਖ ਜ਼ੁਲਮ ਵਾਲੀ ਰੋਜ਼ੀ ਹੀ ਕਮਾਉਣੀ ਜਾਣਦਾ ਹੈ, (ਤੇ ਬਾਹਰੋਂ ਅੱਖਾਂ ਮੀਟਦਾ ਹੈ, ਜਿਵੇਂ ਸਮਾਧੀ ਲਾਈ ਬੈਠਾ ਹੈ)
That man who feeds like a lion,
ਜਗਤ ਐਸੇ ਬੰਦੇ ਨੂੰ ਵੱਡੇ ਠੱਗ ਆਖਦਾ ਹੈ ।੨।
is called the god of thieves. ||2||
ਹੇ ਨਾਮਦੇਵ! ਤੇਰੇ ਮਾਲਕ ਪ੍ਰਭੂ ਨੇ (ਤੇਰੇ ਅੰਦਰੋਂ ਇਹ ਪਖੰਡ ਵਾਲਾ) ਝਗੜਾ ਮੁਕਾ ਦਿੱਤਾ ਹੈ ।
Naam Dayv's Lord and Master has settled my inner conflicts.