ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ,
Hearing this, Dhanna the Jaat applied himself to devotional worship.
ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ ।੪।੨।
The Lord of the Universe met him personally; Dhanna was so very blessed. ||4||2||
ਹੇ (ਮੇਰੇ) ਮਨ! ਦਇਆ ਦੇ ਘਰ ਪਰਮਾਤਮਾ ਨੂੰ ਤੂੰ ਕਿਉਂ ਨਹੀਂ ਸਿਮਰਦਾ? (ਵੇਖੀਂ) ਤੂੰ ਕਿਸੇ ਹੋਰ ਤੇ ਆਸ ਨਾਹ ਲਾਈ ਰੱਖੀਂ ।
O my consciousness, why don't you remain conscious of the Merciful Lord? How can you recognize any other?
ਜੇ ਤੂੰ ਸਾਰੀ ਸ੍ਰਿਸ਼ਟੀ ਦੇ ਦੇਸਾਂ ਪਰਦੇਸਾਂ ਵਿਚ ਭੀ ਭਟਕਦਾ ਫਿਰੇਂਗਾ, ਤਾਂ ਭੀ ਉਹੀ ਕੁਝ ਹੋਵੇਗਾ ਜੋ ਕਰਤਾਰ ਕਰੇਗਾ ।੧।ਰਹਾਉ।
You may run around the whole universe, but that alone happens which the Creator Lord does. ||1||Pause||
ਮਾਂ ਦੇ ਪੇਟ ਦੇ ਜਲ ਵਿਚ ਉਸ ਪ੍ਰਭੂ ਨੇ ਸਾਡਾ ਦਸ ਸੋਤਾਂ ਵਾਲਾ ਸਰੀਰ ਬਣਾ ਦਿੱਤਾ;
In the water of the mother's womb, He fashioned the body with ten gates.
ਖ਼ੁਰਾਕ ਦੇ ਕੇ ਮਾਂ ਦੇ ਪੇਟ ਦੀ ਅੱਗ ਵਿਚ ਉਹ ਸਾਡੀ ਰੱਖਿਆ ਕਰਦਾ ਹੈ (ਵੇਖ, ਹੇ ਮਨ!) ਉਹ ਸਾਡਾ ਮਾਲਕ ਇਹੋ ਜਿਹਾ (ਦਿਆਲ) ਹੈ ।੧।
He gives it sustenance, and preserves it in fire - such is my Lord and Master. ||1||
ਕਛੂ-ਕੰੁਮੀ ਪਾਣੀ ਵਿਚ (ਰਹਿੰਦੀ ਹੈ), ਉਸ ਦੇ ਬੱਚੇ ਬਾਹਰ (ਰੇਤੇ ਉਤੇ ਰਹਿੰਦੇ ਹਨ), ਨਾਹ (ਬੱਚਿਆਂ ਨੂੰ) ਖੰਭ ਹਨ (ਕਿ ਉੱਡ ਕੇ ਕੁਝ ਖਾ ਲੈਣ), ਨਾਹ (ਕਛੂ-ਕੰੁਮੀ ਨੂੰ) ਥਣ (ਹਨ ਕਿ ਬੱਚਿਆਂ ਨੂੰ ਦੁੱਧ ਪਿਆਵੇ);
The mother turtle is in the water, and her babies are out of the water. She has no wings to protect them, and no milk to feed them.
(ਪਰ ਹੇ ਜਿੰਦੇ!) ਮਨ ਵਿਚ ਵਿਚਾਰ ਕੇ ਵੇਖ, ਉਹ ਸੁੰਦਰ ਪਰਮਾਨੰਦ ਪੂਰਨ ਪ੍ਰਭੂ (ਉਹਨਾਂ ਦੀ ਪਾਲਣਾ ਕਰਦਾ ਹੈ) ।
The Perfect Lord, the embodiment of supreme bliss, the Fascinating Lord takes care of them. See this, and understand it in your mind||2||
ਪੱਥਰ ਵਿਚ ਕੀੜਾ ਲੁਕਿਆ ਹੋਇਆ ਰਹਿੰਦਾ ਹੈ (ਪੱਥਰ ਵਿਚੋਂ ਬਾਹਰ ਜਾਣ ਲਈ) ਉਸ ਦਾ ਕੋਈ ਰਾਹ ਨਹੀਂ;
The worm lies hidden under the stone - there is no way for him to escape.
ਪਰ ਉਸ ਦਾ (ਪਾਲਣ ਵਾਲਾ) ਭੀ ਪੂਰਨ ਪਰਮਾਤਮਾ ਹੈ; ਧੰਨਾ ਆਖਦੇ ਹਨ—ਹੇ ਜਿੰਦੇ! ਤੂੰ ਭੀ ਨਾਹ ਡਰ ।੩।੩।
Says Dhanna, the Perfect Lord takes care of him. Fear not, O my soul. ||3||3||
Aasaa, The Word Of Shaykh Fareed Jee:
One Universal Creator God. By The Grace Of The True Guru:
ਜਿਨ੍ਹਾਂ ਮਨੁੱਖਾਂ ਦਾ ਰੱਬ ਨਾਲ ਦਿਲੋਂ ਪਿਆਰ ਹੈ, ਉਹੀ ਸੱਚੇ ਆਸ਼ਕ ਹਨ;
They alone are true, whose love for God is deep and heart-felt.
ਪਰ ਜਿਨ੍ਹਾਂ ਦੇ ਮਨ ਵਿਚ ਹੋਰ ਹੈ ਤੇ ਮੂੰਹੋਂ ਕੁਝ ਹੋਰ ਆਖਦੇ ਹਨ ਉਹ ਕੱਚੇ (ਆਸ਼ਕ) ਆਖੇ ਜਾਂਦੇ ਹਨ ।੧।
Those who have one thing in their heart, and something else in their mouth, are judged to be false. ||1||
ਜੋ ਮਨੁੱਖ ਰੱਬ ਦੇ ਪਿਆਰ ਵਿਚ ਰੱਤੇ ਹੋਏ ਹਨ, ਜੋ ਮਨੁੱਖ ਰੱਬ ਦੇ ਦੀਦਾਰ ਵਿਚ ਰੰਗੇ ਹੋਏ ਹਨ, (ਉਹੀ ਅਸਲ ਮਨੁੱਖ ਹਨ);
Those who are imbued with love for the Lord, are delighted by His Vision.
ਪਰ ਜਿਨ੍ਹਾਂ ਨੂੰ ਰੱਬ ਦਾ ਨਾਮ ਭੁੱਲ ਗਿਆ ਹੈ ਉਹ ਮਨੁੱਖ ਧਰਤੀ ਉੱਤੇ ਨਿਰਾ ਭਾਰ ਹੀ ਹਨ ।੧।ਰਹਾਉ।
Those who forget the Naam, the Name of the Lord, are a burden on the earth. ||1||Pause||
ਉਹੀ ਮਨੁੱਖ (ਰੱਬ ਦੇ) ਦਰਵਾਜ਼ੇ ਹਨ (ਉਹੀ ਮਨੁੱਖ ਰੱਬ ਦੇ ਦਰ ਤੋਂ ਇਸ਼ਕ ਦਾ ਖੈਰ ਮੰਗ ਸਕਦੇ ਹਨ) ਜਿਨ੍ਹਾਂ ਨੂੰ ਰੱਬ ਨੇ ਆਪ ਆਪਣੇ ਲੜ ਲਾਇਆ ਹੈ,
Those whom the Lord attaches to the hem of His robe, are the true dervishes at His Door.
ਉਹਨਾਂ ਦੀ ਜੰਮਣ ਵਾਲੀ ਮਾਂ ਭਾਗਾਂ ਵਾਲੀ ਹੈ, ਉਹਨਾਂ ਦਾ (ਜਗਤ ਵਿਚ) ਆਉਣਾ ਮੁਬਾਰਕ ਹੈ ।੨।
Blessed are the mothers who gave birth to them, and fruitful is their coming into the world. ||2||
ਹੇ ਪਾਲਣਹਾਰ! ਹੇ ਬੇਅੰਤ! ਹੇ ਅਪਹੁੰਚ!
O Lord, Sustainer and Cherisher, You are infinite, unfathomable and endless.
ਜਿਨ੍ਹਾਂ ਨੇ ਇਹ ਸਮਝ ਲਿਆ ਹੈ ਕਿ ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਂ ਉਹਨਾਂ ਦੇ ਪੈਰ ਚੰੁਮਦਾ ਹਾਂ ।੩।
Those who recognize the True Lord - I kiss their feet. ||3||
ਹੇ ਖ਼ੁਦਾ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ ਬਖ਼ਸ਼ਣ ਵਾਲਾ ਹੈਂ;
I seek Your Protection - You are the Forgiving Lord.
ਮੈਨੂੰ ਸੇਖ਼ ਫ਼ਰੀਦ ਨੂੰ ਆਪਣੀ ਬੰਦਗੀ ਦਾ ਖ਼ੈਰ ਪਾ ।੪।੧।
Please, bless Shaykh Fareed with the bounty of Your meditative worship. ||4||1||
Aasaa:
ਸ਼ੇਖ਼ ਫ਼ਰੀਦ ਆਖਦੇ ਹਨ—ਹੇ ਪਿਆਰੇ! ਰੱਬ (ਦੇ ਚਰਨਾਂ) ਵਿਚ ਜੁੜ;
Says Shaykh Fareed, O my dear friend, attach yourself to the Lord.
(ਤੇਰਾ) ਇਹ ਜਿਸਮ ਨੀਵੀਂ ਕਬਰ ਦੇ ਵਿਚ ਪੈ ਕੇ ਮਿੱਟੀ ਹੋ ਜਾਇਗਾ ।੧।
This body shall turn to dust, and its home shall be a neglected graveyard. ||1||
ਹੇ ਸ਼ੇਖ ਫ਼ਰੀਦ! ਇਸ ਮਨੁੱਖਾ ਜਨਮ ਵਿਚ ਹੀ (ਰੱਬ ਨਾਲ) ਮੇਲ ਹੋ ਸਕਦਾ ਹੈ (ਇਸ ਵਾਸਤੇ ਇਹਨਾਂ) ਮਨ ਨੂੰ ਮਚਾਉਣ ਵਾਲੀਆਂ ਇੰਦ੍ਰੀਆਂ ਨੂੰ ਕਾਬੂ ਵਿਚ ਰੱਖ ।੧।ਰਹਾਉ।
You can meet the Lord today, O Shaykh Fareed, if you restrain your bird-like desires which keep your mind in turmoil. ||1||Pause||
(ਹੇ ਪਿਆਰੇ ਮਨ!) ਜਦੋਂ ਤੈਨੂੰ ਪਤਾ ਹੈ ਕਿ ਆਖ਼ਰ ਮਰਨਾ ਹੈ ਤੇ ਮੁੜ (ਇਥੇ) ਨਹੀਂ ਆਉਣਾ,
If I had known that I was to die, and not return again,
ਤਾਂ ਇਸ ਨਾਸਵੰਤ ਦੁਨੀਆ ਨਾਲ ਪ੍ਰੀਤ ਲਾ ਕੇ ਆਪਣਾ ਆਪ ਗਵਾਉਣਾ ਨਹੀਂ ਚਾਹੀਦਾ।੨।
I would not have ruined myself by clinging to the world of falsehood. ||2||
ਸੱਚ ਤੇ ਧਰਮ ਹੀ ਬੋਲਣਾ ਚਾਹੀਦਾ ਹੈ, ਝੂਠ ਨਹੀਂ ਬੋਲਣਾ ਚਾਹੀਦਾ,
So speak the Truth, in righteousness, and do not speak falsehood.
ਜੋ ਰਸਤਾ ਗੁਰੂ ਦੱਸੇ ਉਸ ਰਸਤੇ ਤੇ ਮੁਰੀਦਾਂ ਵਾਂਗ ਤੁਰਨਾ ਚਾਹੀਦਾ ਹੈ ।੩।
The disciple ought to travel the route, pointed out by the Guru. ||3||
(ਕਿਸੇ ਦਰੀਆ ਤੋਂ) ਜੁਆਨਾਂ ਨੂੰ ਪਾਰ ਲੰਘਦਿਆਂ ਵੇਖ ਕੇ (ਕਮਜ਼ੋਰ) ਇਸਤ੍ਰੀ ਦਾ ਮਨ ਭੀ (ਹੌਸਲਾ ਫੜ ਲੈਂਦਾ ਹੈ (ਤੇ ਲੰਘਣ ਦਾ ਹੀਆ ਕਰਦੀ ਹੈ; ਇਸੇ ਤਰ੍ਹਾਂ ਸੰਤ ਜਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਿਆਂ ਵੇਖ ਕੇ ਕਮਜ਼ੋਰ-ਦਿਲ ਮਨੁੱਖ ਨੂੰ ਭੀ ਹੌਸਲਾ ਪੈ ਜਾਂਦਾ ਹੈ,
Seeing the youths being carried across, the hearts of the beautiful young soul-brides are encouraged.
ਤਾਂ ਤੇ ਹੇ ਮਨ! ਤੂੰ ਸੰਤ ਜਨਾਂ ਦੀ ਸੰਗਤਿ ਕਰ! ਵੇਖ) ਜੋ ਮਨੁੱਖ ਨਿਰੇ ਸੋਨੇ ਵਾਲੇ ਪਾਸੇ (ਭਾਵ, ਮਾਇਆ ਜੋੜਨ ਵਲ ਲੱਗ) ਪੈਂਦੇ ਹਨ ਉਹ ਆਰੇ ਨਾਲ ਚੀਰੇ ਜਾਂਦੇ ਹਨ (ਭਾਵ, ਬਹੁਤ ਦੁੱਖੀ ਜੀਵਨ ਬਿਤੀਤ ਕਰਦੇ ਹਨ) ।੪।
Those who side with the glitter of gold, are cut down with a saw. ||4||
ਹੇ ਸ਼ੇਖ਼ ਫ਼ਰੀਦ! ਜਗਤ ਵਿਚ ਕੋਈ ਸਦਾ ਲਈ ਉਮਰ ਨਹੀਂ ਭੋਗ ਸਕਿਆ
O Shaykh, no one's life is permanent in this world.
(ਵੇਖ) ਜਿਸ (ਧਰਤੀ ਦੇ ਇਸ) ਥਾਂ ਤੇ ਅਸੀ (ਹੁਣ) ਬੈਠੇ ਹਾਂ (ਇਸ ਧਰਤੀ ਉੱਤੇ) ਕਈ ਬਹਿ ਕੇ ਚਲੇ ਗਏ ।੫।
That seat, upon which we now sit - many others sat on it and have since departed. ||5||
ਕੱਤਕ ਦੇ ਮਹੀਨੇ ਕੂੰਜਾਂ (ਆਉਂਦੀਆਂ ਹਨ); ਚੇਤਰ ਵਿਚ ਜੰਗਲਾਂ ਨੂੰ ਅੱਗ (ਲੱਗ ਪੈਂਦੀ ਹੈ), ਸਾਉਣ ਵਿਚ ਬਿਜਲੀਆਂ (ਚਮਕਦੀਆਂ ਹਨ),
As the swallows appear in the month of Katik, forest fires in the month of Chayt, and lightning in Saawan,
ਸਿਆਲ ਵਿਚ (ਇਸਤ੍ਰੀਆਂ ਦੀਆਂ) ਸੁਹਣੀਆਂ ਬਾਹਾਂ (ਆਪਣੇ) ਖਸਮਾਂ ਦੇ ਗਲ ਵਿਚ ਸੋਭਦੀਆਂ ਹਨ
and as the bride's arms adorn her husband's neck in winter;||6||
(ਇਸੇ ਤਰ੍ਹਾਂ ਜਗਤ ਦੀ ਸਾਰੀ ਕਾਰ ਆਪੋ ਆਪਣੇ ਸਮੇ ਸਿਰ ਹੋ ਕੇ ਤੁਰੀ ਜਾ ਰਹੀ ਹੈ; ਜਗਤ ਤੋਂ) ਤੁਰ ਜਾਣ ਵਾਲੇ ਜੀਵ (ਆਪੋ ਆਪਣਾ ਸਮਾ ਲੰਘਾ ਕੇ) ਤੁਰੇ ਜਾ ਰਹੇ ਹਨ;
Just so, the transitory human bodies pass away. Reflect upon this in your mind.
ਹੇ ਮਨ! ਵਿਚਾਰ ਕੇ ਵੇਖ, ਜਿਸ ਸਰੀਰ ਦੇ ਬਣਨ ਵਿਚ ਛੇ ਮਹੀਨੇ ਲੱਗਦੇ ਹਨ ਉਸ ਦੇ ਨਾਸ ਹੰੁਦਿਆਂ ਇਕ ਪਲ ਹੀ ਲੱਗਦਾ ਹੈ ।੬।੭।
It takes six months to form the body, but it breaks in an instant. ||7||
ਹੇ ਫ਼ਰੀਦ! ਇਸ ਗੱਲ ਦੇ ਜ਼ਿਮੀਂ ਅਸਮਾਨ ਗਵਾਹ ਹਨ ਕਿ ਬੇਅੰਤ ਉਹ ਬੰਦੇ ਇਥੋਂ ਚਲੇ ਗਏ ਜਿਹੜੇ ਆਪਣੇ ਆਪ ਨੂੰ ਵੱਡੇ ਆਗੂ ਅਖਵਾਉਂਦੇ ਸਨ ।
O Fareed, the earth asks the sky, "Where have the boatmen gone?"
ਸਰੀਰ ਤਾਂ ਕਬਰਾਂ ਵਿਚ ਗਲ ਜਾਂਦੇ ਹਨ, (ਪਰ ਕੀਤੇ ਕਰਮਾਂ ਦੇ) ਔਖ-ਸੌਖ ਜਿੰਦ ਸਹਾਰਦੀ ਹੈ ।੮।੨।
Some have been cremated, and some lie in their graves; their souls are suffering rebukes. ||8||2||