One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
 
Raag Goojaree, First Mehl, Chau-Padas, First House:
 
(ਹੇ ਪ੍ਰਭੂ!) ਜੇ ਮੈਂ ਤੇਰੇ ਨਾਮ (ਦੀ ਯਾਦ) ਨੂੰ ਚੰਨਣ ਦੀ ਲੱਕੜੀ ਬਣਾ ਲਵਾਂ, ਜੇ ਮੇਰਾ ਮਨ (ਉਸ ਚੰਦਨ ਦੀ ਲੱਕੜੀ ਨੂੰ ਘਸਾਣ ਵਾਸਤੇ) ਸਿਲ ਬਣ ਜਾਏ,
I would make Your Name the sandalwood, and my mind the stone to rub it on;
 
ਜੇ ਮੇਰਾ ਉੱਚਾ ਆਚਰਨ (ਇਹਨਾਂ ਦੇ ਨਾਲ) ਕੇਸਰ (ਬਣ ਕੇ) ਰਲ ਜਾਏ, ਤਾਂ ਤੇਰੀ ਪੂਜਾ ਮੇਰੇ ਹਿਰਦੇ ਦੇ ਅੰਦਰ ਹੀ ਪਈ ਹੋਵੇਗੀ ।੧।
for saffron, I would offer good deeds; thus, I perform worship and adoration within my heart. ||1||
 
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹੀ ਪੂਜਾ ਕਰਨੀ ਚਾਹੀਦੀ ਹੈ । ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਕੋਈ ਪੂਜਾ (ਐਸੀ) ਨਹੀਂ (ਜੋ ਪਰਵਾਨ ਹੋ ਸਕੇ) ।੧।ਰਹਾਉ।
Perform worship and adoration by meditating on the Naam, the Name of the Lord; without the Name, there is no worship and adoration. ||1||Pause||
 
ਜਿਵੇਂ ਬਾਹਰ ਦੇਵ-ਮੂਰਤੀਆਂ ਦੇ ਇਸ਼ਨਾਨ ਕਰਾਈਦੇ ਹਨ, ਤਿਵੇਂ ਜੇ ਕੋਈ ਮਨੁੱਖ ਆਪਣੇ ਮਨ ਨੂੰ (ਨਾਮ-ਸਿਮਰਨ ਨਾਲ) ਧੋਵੇ,
If one were to wash his heart inwardly, like the stone idol which is washed on the outside,
 
ਤਾਂ ਉਸ ਦੇ ਮਨ ਦੀ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ, ਉਸ ਦੀ ਜਿੰਦ ਸੁੱਧ-ਪਵਿਤ੍ਰ ਹੋ ਜਾਂਦੀ ਹੈ, ਉਸ ਦਾ ਜੀਵਨ-ਸਫ਼ਰ ਵਿਕਾਰਾਂ ਤੋਂ ਆਜ਼ਾਦ ਹੋ ਜਾਂਦਾ ਹੈ ।੨।
his filth would be removed, his soul would be cleansed, and he would be liberated when he departs. ||2||
 
(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ ।
Even beasts have value, as they eat grass and give milk.
 
ਨਾਮ ਤੋਂ ਸੱਖਣੇ ਮਨੁੱਖਾਂ ਦਾ ਜੀਵਨ ਫਿਟਕਾਰ-ਜੋਗ ਹੈ ਕਿਉਂਕਿ ਉਹ (ਨਾਮ ਵਿਸਾਰ ਕੇ ਹੋਰ ਹੋਰ) ਕੰਮ ਹੀ ਕਰਦੇ ਹਨ ।੩।
Without the Naam, the mortal's life is cursed, as are the actions he performs. ||3||
 
ਉਸ ਨੂੰ ਆਪਣੇ ਤੋਂ ਦੂਰ ਨਾਹ ਸਮਝੋ, ਉਹ ਸਦਾ ਸਾਡੀ ਸਾਰ ਲੈਂਦਾ ਹੈ ਸੰਭਾਲ ਕਰਦਾ ਹੈ (ਮੂਰਤੀਆਂ ਦੀ ਪੂਜਾ ਕਰਨ ਦੇ ਥਾਂ ਉਸ ਹਾਜ਼ਰ-ਨਾਜ਼ਰ ਪ੍ਰਭੂ ਦਾ ਨਾਮ ਧਿਆਵੋ)
The Lord is hear at hand - do not think that He is far away. He always cherishes us, and remembers us.
 
ਸਾਡੀ ਤੇ ਪ੍ਰਭੂ ਦੀ ਬੜੀ ਨੇੜੇ ਦੀ ਸਾਂਝ ਹੈ (ਇਤਨੀ ਨੇੜੇ ਦੀ ਕਿ) ਜੋ ਕੁਝ ਉਹ ਸਾਨੂੰ ਦੇਂਦਾ ਹੈ ਉਹੀ ਅਸੀ ਖਾਂਦੇ ਹਾਂ (ਖਾ ਕੇ ਜੀਵਨ-ਨਿਰਬਾਹ ਕਰਦੇ ਹਾਂ), ਉਹ (ਦਾਤਾ) ਹੈ ਭੀ ਸਦਾ (ਸਾਡੇ ਸਿਰ ਉਤੇ) ਕਾਇਮ ।
Whatever He gives us, we eat; says Nanak, He is the True Lord. ||4||1||
 
Goojaree, First Mehl:
 
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੰੁਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ
From the lotus of Vishnu's navel, Brahma was born; He chanted the Vedas with a melodious voice.
 
(ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧।
He could not find the Lord's limits, and he remained in the darkness of coming and going. ||1||
 
ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ ।
Why should I forget my Beloved? He is the support of my very breath of life.
 
ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ।
The perfect beings perform devotional worship to Him. The silent sages serve Him through the Guru's Teachings. ||1||Pause||
 
ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ ।
His lamps are the sun and the moon; the One Light of the Destroyer of ego fills the three worlds.
 
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨।
One who becomes Gurmukh remains immaculately pure, day and night, while the self-willed manmukh is enveloped by the darkness of night. ||2||
 
ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ ।
The Siddhas in Samaadhi are continually in conflict; what can they see with their two eyes?
 
(ਜੋ ਮਨੁੱਖ ਗੁਰੂ ਦੇ ਸਨਮੁਖ ਹੰੁਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩।
One who has the Divine Light within his heart, and is awakened to the melody of the Word of the Shabad - the True Guru settles his conflicts. ||3||
 
ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ!
O Lord of angels and men, infinite and unborn, Your True Mansion is incomparable.
 
ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।
Nanak merges imperceptibly into the Life of the world; shower Your mercy upon him, and save him. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by