ਪਰਮਾਤਮਾ ਆਪ ਹੀ ਇਹ ਸਬੱਬ ਬਣਾਂਦਾ ਹੈ, (ਗੁਰੂ ਦੀ ਸਰਨ ਪਏ ਮਨੁੱਖ ਦੀ) ਆਤਮਾ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ।੪।੩।੫।
This deed was done by the Creator Lord; one's light merges into the Light. ||4||3||5||
 
Goojaree, Third Mehl:
 
(ਜੇ) ਹਰੇਕ ਮਨੁੱਖ (ਨਿਰੀ ਜੀਭ ਨਾਲ ਹੀ) ਪਰਮਾਤਮਾ ਦਾ ਨਾਮ ਆਖਦਾ ਰਹੇ, (ਤਾਂ ਨਿਰਾ ਜੀਭ ਨਾਲ) ਪਰਮਾਤਮਾ ਦਾ ਨਾਮ ਆਖਿਆਂ (ਸਫਲਤਾ) ਨਹੀਂ ਹੰੁਦੀ ।
Everyone chants the Lord's Name, Raam, Raam; but by such chanting, the Lord is not obtained.
 
ਜਦੋਂ ਕਿਸੇ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਆ ਵੱਸੇ, ਤਦੋਂ ਉਸ ਨੂੰ ਉਸ ਸਿਮਰਨ ਦਾ ਫਲ ਮਿਲਦਾ ਹੈ ।੧।
By Guru's Grace, the Lord comes to dwell in the mind, and then, the fruits are obtained. ||1||
 
(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਲਈ ਪਿਆਰ ਬਣਦਾ ਹੈ,
One who enshrines love for God within his mind,
 
ਪਰਮਾਤਮਾ ਉਸ ਮਨੁੱਖ ਨੂੰ ਕਦੇ ਭੁੱਲਦਾ ਨਹੀਂ । (ਜਿਨ੍ਹਾਂ ਮਨੁੱਖਾਂ ਦੇ ਅੰਦਰ ਪਿਆਰ ਬਣਦਾ ਹੈ) ਉਹ ਸਦਾ ਆਪਣੇ ਮਨ ਵਿਚ ਚਿੱਤ ਵਿਚ ਪਰਮਾਤਮਾ ਨੂੰ ਯਾਦ ਕਰਦੇ ਰਹਿੰਦੇ ਹਨ ।੧।ਰਹਾਉ।
never forgets the Lord; he continually chants the Lord's Name, Har, Har, in his conscious mind. ||1||Pause||
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਠੱਗੀ ਵੱਸਦੀ ਹੈ, ਪਰ ਬਾਹਰਲੇ ਭੇਖ ਨਾਲ (ਆਪਣੇ ਆਪ ਨੂੰ ਉਹ) ਸੰਤ ਅਖਵਾਂਦੇ ਹਨ
Those whose hearts are filled with hypocrisy, who are called saints only for their outward show
 
ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ; ਆਖ਼ਰ ਜਦੋਂ ਉਹ ਜਗਤ ਤੋਂ ਤੁਰ ਪੈਂਦੇ ਹਨ ਤਦੋਂ ਹੱਥ ਮਲਦੇ ਹਨ ।੨।
- their desires are never satisfied, and they depart grieving in the end. ||2||
 
(ਹੇ ਭਾਈ!) ਜੇ ਕੋਈ ਮਨੁੱਖ ਅਨੇਕਾਂ ਤੀਰਥਾਂ ਦੇ ਇਸ਼ਨਾਨ ਦਾ ਜਤਨ ਕਰਦਾ ਰਹੇ, ਤਾਂ ਭੀ ਉਸ ਦੇ ਅੰਦਰ ਦੀ ਹਊਮੇ ਦੀ ਮੈਲ ਨਹੀਂ ਲਹਿੰਦੀ,
Although one may bathe at many places of pilgrimage, still, his ego never departs.
 
ਤੇ, ਜਿਸ ਮਨੁੱਖ ਦੇ ਮਨ ਦਾ ਖਿੰਡਾਉ ਦੂਰ ਨਹੀਂ ਹੰੁਦਾ (ਉਹ ਮਾਇਆ ਦੇ ਮੋਹ ਵਿਚ ਭਟਕਦਾ ਰਹਿੰਦਾ ਹੈ) ਉਸ ਨੂੰ ਧਰਮ ਰਾਜ ਸਜ਼ਾ ਦੇਂਦਾ ਹੈ ।੩।
That man, whose sense of duality does not depart - the Righteous Judge of Dharma shall punish him. ||3||
 
(ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਦੀ) ਬਖ਼ਸ਼ਸ਼ ਹੋਵੇ ਉਹੀ ਮਨੁੱਖ ਪਰਮਾਤਮਾ ਨੂੰ ਮਿਲਦਾ ਹੈ । (ਪਰ ਉਂਞ) ਕੋਈ ਵਿਰਲਾ ਮਨੁੱਖ ਹੀ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝਦਾ ਹੈ ।
That humble being, unto whom God showers His Mercy, obtains Him; how few are the Gurmukhs who understand Him.
 
ਹੇ ਨਾਨਕ! (ਆਖ—) ਜਦੋਂ ਜੇਹੜਾ ਮਨੁੱਖ ਆਪਣੇ ਮਨ ਵਿਚੋਂ ਹਉਮੈ ਨੂੰ ਮਾਰ ਮੁਕਾਂਦਾ ਹੈ ਤਦੋਂ ਉਹੀ ਮਨੁੱਖ ਪਰਮਾਤਮਾ ਨੂੰ ਮਿਲਦਾ ਹੈ ।੪।੪।੬।
O Nanak, if one conquers his ego within, then he comes to meet the Lord. ||4||4||6||
 
Goojaree, Third Mehl:
 
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ ।
That humble being who eliminates his ego is at peace; he is blessed with an ever-stable intellect.
 
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੧।
That humble being is immaculately pure, who, as Gurmukh, understands the Lord, and focuses his consciousness on the Lord's Feet. ||1||
 
ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ ।
O my unconscious mind, remain conscious of the Lord, and you shall obtain the fruits of your desires.
 
(ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ।੧।ਰਹਾਉ।
By Guru's Grace, you shall obtain the sublime elixir of the Lord; by continually drinking it in, you shall have eternal peace. ||1||Pause||
 
ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ ।
When one meets the True Guru, he becomes the philosopher's stone, with the ability to transform others, inspiring them to worship the Lord.
 
ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ । (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ।੨।
One who worships the Lord in adoration, obtains his rewards; instructing others, he reveals the Truth. ||2||
 
(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ ।
Without becoming the philosopher's stone, he does not inspire others to worship the Lord; without instructing his own mind, how can he instruct others?
 
ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।
The ignorant, blind man calls himself the guru, but to whom can he show the way? ||3||
 
ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੰੁਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) । ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ ।
O Nanak, without His Mercy, nothing can be obtained. One upon whom He casts His Glance of Grace, obtains Him.
 
ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ।੪।੫।੭।
By Guru's Grace, God bestows greatness, and projects the Word of His Shabad. ||4||5||7||
 
Goojaree, Third Mehl, Panch-Padas:
 
ਹੇ ਭਾਈ! ਨਾਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਗਿਆਂ) ਸੁਚੱਜੀ ਅਕਲ ਪੈਦਾ ਹੰੁਦੀ ਹੈ, ਨਾਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਨਾਹ ਗਿਆਂ) ਚੰਗੀ ਅਕਲ ਦੂਰ ਹੋ ਜਾਂਦੀ ਹ
Wisdom is not produced in Benares, nor is wisdom lost in Benares.
 
ਗੁਰੂ ਨੂੰ ਮਿਲਿਆਂ (ਮਨੁੱਖ ਦੇ ਅੰਦਰ) ਚੰਗੀ ਅਕਲ ਪੈਦਾ ਹੰੁਦੀ ਹੈ, ਤਦੋਂ ਮਨੁੱਖ ਨੂੰ ਇਹ ਸਮਝ ਆਉਂਦੀ ਹੈ ।੧।
Meeting the True Guru, wisdom is produced, and then, one obtains this understanding. ||1||
 
ਹੇ ਮੇਰੇ ਮਨ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਿਆ ਕਰ ।
Listen to the sermon of the Lord, O mind, and enshrine the Shabad of His Word within your mind.
 
ਹੇ ਭਾਈ! ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਈ ਰੱਖ । ਜਦੋਂ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ, ਗੁਰ-ਸ਼ਬਦ ਦੀ ਬਰਕਤਿ ਨਾਲ) ਤੇਰੀ ਇਹ ਅਕਲ ਮਾਇਆ ਦੇ ਮੋਹ ਵਿਚ ਡੋਲਣੋਂ ਬਚੀ ਰਹੇਗੀ, ਤਦੋਂ ਤੇਰੇ ਅੰਦਰੋਂ ਭਟਕਣਾ ਦੂਰ ਹੋ ਜਾਇਗੀ ।੧।ਰਹਾਉ।
If your intellect remains stable and steady, then doubt shall depart from within you. ||1||Pause||
 
ਹੇ ਭਾਈ! ਤੂੰ ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਸੰਭਾਲ, ਤੇਰੇ ਸਾਰੇ ਪਾਪ ਨਾਸ ਹੋ ਜਾਣਗੇ ।
Enshrine the Lord's lotus feet within your heart, and your sins shall be erased.
 
ਜੇ ਤੂੰ (ਪ੍ਰਭੂ-ਚਰਨਾਂ ਦੀ ਬਰਕਤਿ ਨਾਲ) ਕਾਮਾਦਿਕ ਪੰਜਾਂ ਦੇ ਵੱਸ ਵਿਚ ਆਏ ਹੋਏ ਮਨ ਨੂੰ ਆਪਣੇ ਵੱਸ ਵਿਚ ਕਰ ਲਏਂ, ਤਾਂ ਤੂੰ ਤੀਰਥਾਂ ਉਤੇ ਹੀ ਨਿਵਾਸ ਕਰ ਰਿਹਾ ਹੈਂ ।੨।
If your soul overcomes the five elements, then you shall come to have a home at the true place of pilgrimage. ||2||
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਇਹ ਮਨ (ਸਦਾ) ਮੂਰਖ (ਹੀ ਟਿਕਿਆ ਰਹਿੰਦਾ) ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੀ) ਰਤਾ ਭੀ ਸਮਝ ਨਹੀਂ ਪੈਂਦੀ ।
This mind of the self-centered manmukh is so stupid; it does not obtain any understanding at all.
 
ਉਹ ਪਰਮਾਤਮਾ ਦੇ ਨਾਮ (ਦੀ ਕਦਰ) ਨੂੰ ਨਹੀਂ ਸਮਝਦਾ, ਆਖ਼ਰ ਉਹ ਹੱਥ ਮਲਦਾ ਹੀ (ਜਗਤ ਤੋਂ) ਤੁਰ ਜਾਂਦਾ ਹੈ ।੩।
It does not understand the Name of the Lord; it departs repenting in the end. ||3||
 
ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਵਾਸਤੇ) ਇਹ ਮਨ ਹੀ ਕਾਂਸ਼ੀ ਹੈ, ਇਹ ਮਨ ਹੀ ਸਾਰੇ ਤੀਰਥ ਹੈ ਇਹ ਮਨ ਹੀ ਸਾਰੀਆਂ ਸਿਮ੍ਰਿਤੀਆਂ ਹੈ,
In this mind are found Benares, all sacred shrines of pilgrimage and the Shaastras; the True Guru has explained this.
 
ਉਸ ਮਨੁੱਖ ਦੇ ਨਾਲ ਅਠਾਹਠ ਹੀ ਤੀਰਥ ਵੱਸਦੇ ਹਨ । ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ ਪਰਮਾਤਮਾ ਵੱਸਿਆ ਰਹਿੰਦਾ ਹੈ (ਉਹਨਾਂ ਵਾਸਤੇ ਇਹ ਮਨ ਹੀ ਕਾਂਸ਼ੀ ਹੈ) ।੪।
The sixty-eight places of pilgrimage remain with one, whose heart is filled with the Lord. ||4||
 
ਹੇ ਨਾਨਕ! ਜੇ ਮਨੁੱਖ ਗੁਰੂ ਨੂੰ ਮਿਲ ਪਏ ਤਾਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਤਾਂ ਇਕ ਪਰਮਾਤਮਾ ਉਸ ਦੇ ਮਨ ਵਿਚ ਆ ਵੱਸਦਾ ਹੈ ।
O Nanak, upon meeting the True Guru, the Order of the Lord's Will is understood, and the One Lord comes to dwell in the mind.
 
(ਉਹ ਮਨੁੱਖ ਸਦਾ ਇਉਂ ਯਕੀਨ ਰੱਖਦਾ ਹੈ ਤੇ ਆਖਦੇ ਹਨ—ਹੇ ਪ੍ਰਭੂ!) ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹ ਸਦਾ ਅਟੱਲ ਨਿਯਮ ਹੈ । (ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ ਤਾਂ ਉਹ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੫।੬।੮।
Those who are pleasing to You, O True Lord, are true. They remain absorbed in You. ||5||6||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by