ਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ ।
When it pleases the Lord God, he causes us to meet the Gurmukhs; the Hymns of the Guru, the True Guru, are very sweet to their minds.
ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ ।੨।
Very fortunate are the beloved Sikhs of the Guru; through the Lord, they attain the supreme state of Nirvaanaa. ||2||
ਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਧ ਸੰਗਤਿ ਭੀ ਪਿਆਰੀ ਲੱਗਦੀ ਹੈ ।
The Sat Sangat, the True Congregation of the Guru, is loved by the Lord. The Naam, the Name of the Lord, Har, Har, is sweet and pleasing to their minds.
ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੰੁਦਾ ਹੈ ।੩।
One who does not obtain the Association of the True Guru, is a most unfortunate sinner; he is consumed by the Messenger of Death. ||3||
ਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ ।
If God, the Kind Master, Himself shows His kindness, then the Lord causes the Gurmukh to merge into Himself.
ਦਾਸ ਨਾਨਕ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ । ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ।੪।੫।
Servant Nanak chants the Glorious Words of the Guru's Bani; through them, one is absorbed into the Naam, the Name of the Lord. ||4||5||
Goojaree, Fourth Mehl:
(ਹੇ ਭਰਾ! ਮੇਰਾ ਜੀ ਕਰਦਾ ਹੈ ਮੈਨੂੰ ਉਹ ਸੱਜਣ ਮਿਲ ਪੈਣ) ਜਿਨ੍ਹਾਂ ਨੇ ਗੁਰੂ ਮਹਾ ਪੁਰਖ ਦਾ ਦਰਸਨ ਕਰ ਲਿਆ ਹੈ । (ਮੇਰਾ ਮਨ ਲੋਚਦਾ ਹੈ ਕਿ) ਜਿਸ ਸੱਜਣ ਨੇ ਪਰਮਾਤਮਾ ਦੀ ਪ੍ਰਾਪਤੀ ਕਰ ਲਈ ਹੈ ਉਹ ਮੈਨੂੰ ਭੀ ਸਿੱਖਿਆ ਦੇ ਕੇ ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।
One who has found the Lord God through the True Guru, has made the Lord seem so sweet to me, through the His Teachings.
(ਹੇ ਭਾਈ!) ਜੇਹੜਾ ਭਾਗਾਂ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਜਾਂਦਾ ਹੈ, ਉਹ ਆਤਮਕ ਜੀਵਨ ਨਾਲ ਸਰਸ਼ਾਰ (ਭਰਪੂਰ) ਹੋ ਜਾਂਦਾ ਹੈ ।੧।
My mind and body have been cooled and soothed, and totally rejuvenated; by great good fortune, I meditate on the Name of the Lord. ||1||
ਹੇ ਭਰਾ! (ਮੇਰਾ ਮਨ ਲੋਚਦਾ ਹੈ ਕਿ) ਮੈਨੂੰ ਕੋਈ (ਅਜੇਹਾ ਸੱਜਣ) ਆ ਕੇ ਮਿਲੇ ਜੇਹੜਾ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦੇਵੇ,
O Siblings of Destiny, let anyone who can implant the Lord's Name within me, come and meet with me.
ਜੇਹੜਾ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਂਦਾ ਰਹੇ, ਮੈਂ ਉਸ ਸੱਜਣ ਨੂੰ ਆਪਣੀ ਜਿੰਦ ਆਪਣਾ ਮਨ ਆਪਣਾ ਤਨ ਸਭ ਕੁਝ ਦੇ ਦਿਆਂਗਾ ।
Unto my Beloved, I give my mind and body, and my very breath of life. He speaks to me of the sermon of my Lord God. ||1||Pause||
ਹੇ ਭਾਈ! ਜੇਹੜਾ ਮਨੁੱਖ ਸਦਾ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ਪਰਮਾਤਮਾ ਨਾਲ ਚਿੱਤ ਜੋੜੀ ਰੱਖਦਾ ਹੈ, ਉਹ ਧੀਰਜ ਹਾਸਲ ਕਰ ਲੈਂਦਾ ਹੈ, ਉਹ ਧਰਮ ਕਮਾਣ ਲੱਗ ਪੈਂਦਾ ਹੈ, ਉਹ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ।
Through the Guru's Teachings, I have obtained courage, faith and the Lord. He keeps my mind focused continually on the Lord, and the Name of the Lord.
ਹੇ ਭਾਈ! ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ, ਜੇਹੜਾ ਮਨੁੱਖ ਇਹ ਬਾਣੀ ਉਚਾਰਦਾ ਹੈ, ਉਹ ਮਨੁੱਖ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਜਲ ਪਾਂਦਾ ਹੈ ।੨।
The Words of the True Guru's Teachings are Ambrosial Nectar; this Amrit trickles into the mouth of the one who chants them. ||2||
ਹੇ ਭਰਾ! ਪਰਮਾਤਮਾ ਦਾ ਨਾਮ ਪਵਿੱਤ੍ਰ ਕਰਨ ਵਾਲਾ ਹੈ, ਇਸ ਨਾਮ ਵਿਚ ਜੁੜਿਆਂ (ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ । ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਹਰਿ-ਨਾਮ ਜਪਦਾ ਹੈ ਉਹ ਪ੍ਰਭੂ-ਚਰਨਾਂ ਵਿਚ ਪ੍ਰੀਤਿ ਪਾ ਲੈਂਦਾ ਹੈ ।
Immaculate is the Naam, which cannot be stained by filth. Through the Guru's Teachings, chant the Naam with love.
ਪਰਮਾਤਮਾ ਦਾ ਨਾਮ ਕੀਮਤੀ ਸ਼ੈ ਹੈ, ਜਿਨ੍ਹਾਂ ਮਨੁੱਖਾਂ ਨੇ ਇਹ ਨਾਮ ਹਾਸਲ ਨਹੀਂ ਕੀਤਾ, ਉਹ ਮੰਦ-ਭਾਗੀ ਹਨ, ਉਹ ਆਤਮਕ ਮੌਤ ਸਹੇੜ ਲੈਂਦੇ ਹਨ । (ਜੇਹੜਾ ਭੀ ਮਨੁੱਖ ਨਾਮ ਤੋਂ ਵਾਂਜਿਆ ਰਹਿੰਦਾ ਹੈ ਉਹ) ਆਤਮਕ ਮੌਤੇ ਮਰ ਜਾਂਦਾ ਹੈ ।੩।
That man who has not found the wealth of the Naam is most unfortunate; he dies over and over again. ||3||
ਹੇ ਜਗਤ ਦੇ ਜੀਵਨ ਪ੍ਰਭੂ! ਤੂੰ ਆਨੰਦ ਦਾ ਸੋਮਾ ਹੈਂ, ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਸੇਵਕਾਂ ਨੂੰ (ਆਤਮਕ) ਆਨੰਦ ਦੇਂਦਾ ਹੈਂ ।
The source of bliss, the Life of the world, the Great Giver brings bliss to all who meditate on the Lord.
(ਜੇਹੜਾ ਭੀ ਮਨੁੱਖ ਤੇਰਾ) ਨਾਮ ਸਿਮਰਦਾ ਹੈ (ਉਸ ਨੂੰ ਤੂੰ ਆਨੰਦ ਦੀ ਦਾਤਿ ਦੇਂਦਾ ਹੈਂ) ਹੇ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਸਭਨਾਂ ਨੂੰ ਦਾਤਾਂ ਦੇਂਦਾ ਹੈਂ ।
ਹੇ ਨਾਨਕ! ਪਰਮਾਤਮਾ ਗੁਰੂ ਦੀ ਸਰਨ ਪਾ ਕੇ (ਵਡ-ਭਾਗੀ ਮਨੁੱਖ ਨੂੰ) ਆਪਣੀ ਮੇਹਰ ਨਾਲ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੪।੬।
You are the Great Giver, all beings belong to You. O servant Nanak, You forgive the Gurmukhs, and merge them into Yourself. ||4||6||
One Universal Creator God. By The Grace Of The True Guru:
Goojaree, Fourth Mehl, Third House:
ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ ।
Mother, father and sons are all made by the Lord;
ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) ।੧।
the relationships of all are established by the Lord. ||1||
ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ ।
I have given up all my strength, O my brother.
ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ ।੧।ਰਹਾਉ।
The mind and body belong to the Lord, and the human body is entirely under His control. ||1||Pause||
ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ,
The Lord Himself infuses devotion into His humble devotees.
ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ ।੨।
In the midst of family life, they remain unattached. ||2||
ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ,
When inner love is established with the Lord,
ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ ।੩।
then whatever one does, is pleasing to my Lord God. ||3||
ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ,
I do those deeds and tasks which the Lord has set me to;
ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀ ਉਹੀ ਕੰਮ-ਕਾਰ ਕਰਦੇ ਹਾਂ ।੪।
I do that which He makes me to do. ||4||
ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ,
Those whose devotional worship is pleasing to my God
ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ।੫।੧।੭।੧੬।
- O Nanak, those humble beings center their minds lovingly on the Lord's Name. ||5||1||7||16||