(ਹੇ ਭਾਈ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ ।
Sanak, Sanandan and Naarad the sage serve You; night and day, they continue to chant Your Name, O Lord of the jungle.
 
ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ ।੨।
Slave Prahlaad sought Your Sanctuary, and You saved his honor. ||2||
 
ਹੇ ਭਾਈ! ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ ।
The One unseen immaculate Lord is pervading everywhere, as is the Light of the Lord.
 
ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ ।੩।
All are beggars, You alone are the Great Giver. Reaching out our hands, we beg from You. ||3||
 
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ
The speech of the humble devotees is sublime; they sing continually the wondrous, Unspoken Speech of the Lord.
 
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ ।੪।
Their lives become fruitful; they save themselves, and all their generations. ||4||
 
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ ।
The self-willed manmukhs are engrossed in duality and evil-mindedness; within them is the darkness of attachment.
 
(ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ ।੫।
They do not love the sermon of the humble Saints, and they are drowned along with their families. ||5||
 
ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ ।
By slandering, the slanderer washes the filth off others; he is an eater of filth, and a worshipper of Maya.
 
ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ ।੬।
He indulges in the slander of the humble Saints; he is neither on this shore, nor the shore beyond. ||6||
 
(ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ)? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ ।
All this worldly drama is set in motion by the Creator Lord; He has infused His almighty strength into all.
 
ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ ।੭।
The thread of the One Lord runs through the world; when He pulls out this thread, the One Creator alone remains. ||7||
 
(ਹੇ ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੰੁਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ ।
With their tongues, they sing the Glorious Praises of the Lord, and savor Them. They place the sublime essence of the Lord upon their tongues, and savor it.
 
ਹੇ ਨਾਨਕ! (ਆਖ—) ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੰੁਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ ।੮।੧।੭।
O Nanak, other than the Lord, I ask for nothing else; I am in love with the Love of the Lord's sublime essence. ||8||1||7||
 
Goojaree, Fifth Mehl, Second House:
 
One Universal Creator God. By The Grace Of The True Guru:
 
ਹੇ ਕਰਤਾਰ! (ਦੁਨੀਆ ਦੇ) ਰਾਜਿਆਂ ਵਿਚ ਤੂੰ (ਸ਼ਿਰੋਮਣੀ) ਰਾਜਾ ਅਖਵਾਂਦਾ ਹੈਂ, ਭੁਇਂ ਦੇ ਮਾਲਕਾਂ ਵਿਚ ਤੂੰ (ਸਭ ਤੋਂ ਵੱਡਾ) ਭੁਇਂ ਦਾ ਮਾਲਕ ਹੈਂ ।
Among kings, You are called the King. Among land-lords, You are the Land-lord.
 
ਹੇ ਕਰਤਾਰ! (ਦੁਨੀਆ ਦੇ) ਸਰਦਾਰਾਂ ਵਿਚ ਤੇਰੀ ਸਰਦਾਰੀ (ਸਭ ਤੋਂ ਵੱਡੀ) ਹੈ, ਉੱਚੀ ਕੁਲ ਵਾਲਿਆਂ ਵਿਚ ਤੂੰ ਸ਼ਿਰੋਮਣੀ ਕੁਲ ਵਾਲਾ ਹੈਂ ।੧।
Among masters, You are the Master. Among tribes, Yours is the Supreme Tribe. ||1||
 
ਹੇ ਕਰਤਾਰ! ਤੂੰ ਮੇਰਾ ਪਿਤਾ ਹੈਂ, ਤੂੰ ਸਾਡੀ ਸਿਆਣਪ ਦੀ ਪਹੰੁਚ ਤੋਂ ਪਰੇ ਹੈਂ ।
My Father is wealthy, deep and profound.
 
ਹੇ ਕਰਤਾਰ! ਤੇਰੀ ਕੇਹੜੀ ਕੇਹੜੀ ਵਡਿਆਈ ਅਸੀ ਕਰੀਏ? (ਤੇਰੀ ਲੀਲਾ) ਵੇਖ ਵੇਖ ਕੇ ਅਸੀ ਹੈਰਾਨ ਹੋ ਰਹੇ ਹਾਂ ।੧।ਰਹਾਉ।
What praises should I chant, O Creator Lord? Beholding You, I am wonder-struck. ||1||Pause||
 
ਹੇ ਕਰਤਾਰ! (ਦੁਨੀਆ ਦੇ) ਸੁਖੀ ਲੋਕਾਂ ਵਿਚ ਤੂੰ (ਸ਼ਿਰੋਮਣੀ) ਸੁਖੀ ਕਿਹਾ ਜਾ ਸਕਦਾ ਹੈਂ
Among the peaceful, You are called the Peaceful One. Among givers, You are the Greatest Giver.
 
ਦਾਨੀਆਂ ਵਿਚ ਤੂੰ ਹੀ (ਸ਼ਿਰੋਮਣੀ) ਤੇਜਸ੍ਵੀ ਕਹਾ ਸਕਦਾ ਹੈਂ (ਦੁਨੀਆ ਦੇ) ਰਸ ਮਾਣਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਰਸੀਆ ਹੈਂ ।੨।
Among the glorious, You are said to be the Most Glorious. Among revellers, You are the Reveller. ||2||
 
ਹੇ ਕਰਤਾਰ! ਸੂਰਮਿਆਂ ਵਿਚ ਤੂੰ ਸ਼ਿਰੋਮਣੀ ਸੂਰਮਾ ਅਖਵਾਣ ਦਾ ਹੱਕਦਾਰ ਹੈਂ, (ਦੁਨੀਆ ਦੇ ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਭੋਗੀਆਂ ਵਿਚ ਤੂੰ ਹੀ ਭੋਗੀ ਹੈਂ ।
Among warriors, You are called the Warrior. Among indulgers, You are the Indulger.
 
ਗ੍ਰਿਹਸਤੀਆਂ ਵਿਚ ਤੂੰ ਸਭ ਤੋਂ ਵੱਡਾ ਗ੍ਰਿਹਸਤੀ ਹੈਂ (ਜਿਸ ਦਾ ਇਤਨਾ ਵੱਡਾ ਸੰਸਾਰ-ਟੱਬਰ ਹੈ), ਜੋਗੀਆਂ ਵਿਚ ਤੂੰ ਸ਼ਿਰੋਮਣੀ ਜੋਗੀ ਹੈਂ (ਇਤਨੇ ਵੱਡੇ ਪਰਵਾਰ ਵਾਲਾ ਹੰੁਦਿਆਂ ਭੀ ਨਿਰਲੇਪ ਹੈਂ) ।੩।
Among householders, You are the Great Householder. Among yogis, You are the Yogi. ||3||
 
ਹੇ ਕਰਤਾਰ! ਨਵੇਂ ਕੰਮ ਕਰਨ ਵਾਲੇ ਸਿਆਣਿਆਂ ਵਿਚ ਤੂੰ ਸ਼ਿਰੋਮਣੀ ਰਚਨਹਾਰ ਹੈ; ਧਾਰਮਿਕ ਰਸਮਾਂ ਕਰਨ ਵਾਲਿਆਂ ਵਿਚ ਭੀ ਤੂੰ ਹੀ ਸ਼ਿਰੋਮਣੀ ਹੈਂ ।
Among creators, You are called the Creator. Among the cultured, You are the Cultured One.
 
ਹੇ ਕਰਤਾਰ! (ਦੁਨੀਆ ਦੇ) ਸਾਹੂਕਾਰਾਂ ਵਿਚ ਤੂੰ ਸਦਾ ਕਾਇਮ ਰਹਿਣ ਵਾਲਾ (ਸ਼ਿਰੋਮਣੀ) ਸਾਹੂਕਾਰ ਹੈਂ, ਤੇ ਵਾਪਾਰੀਆਂ ਵਿਚ ਤੂੰ ਵੱਡਾ ਵਾਪਾਰੀ ਹੈਂ (ਜਿਸ ਨੇ ਇਤਨਾ ਵੱਡਾ ਜਗਤ-ਪਸਾਰਾ ਪਸਾਰਿਆ ਹੋਇਆ ਹੈ) ।੪।
Among bankers, You are the True Banker. Among merchants, You are the Merchant. ||4||
 
ਹੇ ਕਰਤਾਰ! (ਦੁਨੀਆ ਦੇ) ਦਰਬਾਰ ਲਾਣ ਵਾਲਿਆਂ ਵਿਚ ਤੇਰਾ ਦਰਬਾਰ ਸ਼ਿਰੋਮਣੀ ਹੈ, ਸਰਨ ਪਿਆਂ ਦੀ ਲਾਜ ਰੱਖਣ ਵਾਲਿਆਂ ਦਾ ਤੂੰ ਸ਼ਿਰੋਮਣੀ ਟਿੱਕਾ ਹੈਂ ।
Among courts, Yours is the Court. Yours is the Most Sublime of Sanctuaries.
 
ਹੇ ਕਰਤਾਰ! ਤੇਰੇ ਘਰ ਵਿਚ ਕਿਤਨੀ ਕੁ ਮਾਇਆ ਹੈ—ਇਸ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ । ਮੈਂ ਤੇਰੇ ਖ਼ਜ਼ਾਨੇ ਗਿਣ ਨਹੀਂ ਸਕਦਾ ।੫।
The extent of Your wealth cannot be determined. Your Coins cannot be counted. ||5||
 
ਹੇ ਪ੍ਰਭੂ! (ਦੁਨੀਆ ਦੇ) ਵਡਿਆਈ-ਨਾਮਣੇ ਵਾਲਿਆਂ ਵਿਚੋਂ ਤੇਰਾ ਨਾਮਣਾ ਸ਼ਿਰੋਮਣੀ ਹੈ, ਤੇ ਗਿਆਨਵਾਨਾਂ ਵਿਚ ਤੂੰ ਹੀ ਸ਼ਿਰੋਮਣੀ ਗਿਆਨੀ ਹੈਂ ।
Among names, Your Name, God, is the most respected. Among the wise, You are the Wisest.
 
ਹੇ ਪ੍ਰਭੂ! ਚੰਗੀ ਜੀਵਨ-ਜੁਗਤਿ ਵਾਲਿਆਂ ਵਿਚ ਤੇਰੀ ਜੁਗਤਿ ਸ੍ਰੇਸ਼ਟ ਹੈ, (ਦੁਨੀਆ ਦੇ ਤੀਰਥ-) ਇਸ਼ਨਾਨੀਆਂ ਵਿਚ ਤੂੰ ਸ਼ਿਰੋਮਣੀ ਇਸ਼ਨਾਨੀ ਹੈਂ (ਕਿਉਂਕਿ ਸਾਰੇ ਜਲਾਂ ਵਿਚ ਤੂੰ ਸਦਾ ਆਪ ਹੀ ਵੱਸ ਰਿਹਾ ਹੈਂ) ।੬।
Among ways, Yours, God, is the Best Way. Among purifying baths, Yours is the Most Purifying. ||6||
 
ਹੇ ਪ੍ਰਭੂ! ਕਰਾਮਾਤੀ ਤਾਕਤਾਂ ਰੱਖਣ ਵਾਲਿਆਂ ਵਿਚ ਤੇਰੀ ਕਰਾਮਾਤੀ ਤਾਕਤ ਸ਼ਿਰੋਮਣੀ ਹੈ, ਕੰਮ ਕਰਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਉੱਦਮੀ ਹੈਂ ।
Among spiritual powers, Yours, O God, are the Spiritual Powers. Among actions, Yours are the Greatest Actions.
 
ਹੇ ਪ੍ਰਭੂ! (ਦੁਨੀਆ ਦੇ) ਇਖ਼ਤਿਆਰ ਵਾਲਿਆਂ ਵਿਚ ਤੇਰਾ ਇਖ਼ਤਿਆਰ ਸਭ ਤੋਂ ਵੱਡਾ ਹੈ, (ਦੁਨੀਆ ਦੇ) ਹੁਕਮ ਚਲਾਣ ਵਾਲਿਆਂ ਵਿਚ ਤੂੰ ਸ਼ਿਰੋਮਣੀ ਹਾਕਮ ਹੈਂ ।੭।
Among wills, Your Will, God, is the Supreme Will. Of commands, Yours is the Supreme Command. ||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by