ਹੇ ਕਰਤਾਰ! ਹੇ ਸੁਆਮੀ! ਸਾਡੀ (ਤੇਰੇ ਪੈਦਾ ਕੀਤੇ ਹੋਏ ਜੀਵਾਂ ਦੀ) ਕੀਹ ਪਾਇਆਂ ਹੈ? ਜਿਵੇਂ ਤੂੰ ਸਾਨੂੰ ਬੁਲਾਂਦਾ ਹੈਂ ਉਸੇ ਤਰ੍ਹਾਂ ਅਸੀ ਬੋਲਦੇ ਹਾਂ ।
As You cause me to speak, so do I speak, O Lord Master. What other power do I have?
ਹੇ ਨਾਨਕ! (ਆਖ—ਕਰਤਾਰ ਦੀ ਪ੍ਰੇਰਨਾ ਨਾਲ ਹੀ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਇਹ ਸਿਫ਼ਤਿ-ਸਾਲਾਹ ਪ੍ਰਭੂ ਨੂੰ ਬੜੀ ਪਿਆਰੀ ਲੱਗਦੀ ਹੈ ।੮।੧।੮।
In the Saadh Sangat, the Company of the Holy, O Nanak, sing His Praises; they are so very dear to God. ||8||1||8||
Goojaree, Fifth Mehl, Fourth House:
One Universal Creator God. By The Grace Of The True Guru:
ਹੇ ਜਗਤ ਦੇ ਮਾਲਕ! ਹੇ ਨਰਹਰ! ਹੇ ਦੀਨਾਂ ਦੇ ਸਹਾਈ! ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ! ਹੇ ਚਾਨਣ-ਸਰੂਪ!
O Lord, Man-lion Incarnate, Companion to the poor, Divine Purifier of sinners;
ਹੇ ਸਾਰੇ ਡਰਾਂ ਸਹਮਾਂ ਦੇ ਨਾਸ ਕਰਨ ਵਾਲੇ! ਹੇ ਕ੍ਰਿਪਾਲ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੁਆਮੀ! ਤੇਰੀ ਸੇਵਾ-ਭਗਤੀ ਜੀਵਨ ਨੂੰ ਕਾਮਯਾਬ ਬਣਾ ਦੇਂਦੀ ਹੈ ।੧।
O Destroyer of fear and dread, Merciful Lord Master, Treasure of Excellence, fruitful is Your service. ||1||
ਹੇ ਹਰੀ! ਹੇ ਗੋਪਾਲ! ਹੇ ਗੁਰ ਗੋਬਿੰਦ! ਹੇ ਦਇਆਲ! ਹੇ ਕੇਸ਼ਵ ।
O Lord, Cherisher of the World, Guru-Lord of the Universe.
ਆਪਣੇ ਚਰਨਾਂ ਦੀ ਸਰਨ ਵਿਚ ਰੱਖ ਕੇ ਮੈਨੂੰ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।੧।ਰਹਾਉ।
I seek the Sanctuary of Your Feet, O Merciful Lord. Carry me across the terrifying world-ocean. ||1||Pause||
ਹੇ ਕਾਮ ਕੋ੍ਰਧ ਨੂੰ ਦੂਰ ਕਰਨ ਵਾਲੇ! ਹੇ ਮੋਹ ਦੇ ਨਸ਼ੇ ਨੂੰ ਸਾੜਨ ਵਾਲੇ! ਹੇ ਮਨ ਨੂੰ (ਜੀਵਨ-) ਸੁਗੰਧੀ ਦੇਣ ਵਾਲੇ ਮੁਰਾਰੀ-ਪ੍ਰਭੂ!
O Dispeller of sexual desire and anger, Eliminator of intoxication and attachment, Destroyer of ego, Honey of the mind;
ਹੇ ਧਰਤੀ ਦੇ ਆਸਰੇ! ਹੇ ਸਭ ਤੋਂ ਸ੍ਰੇਸ਼ਟ-ਆਨੰਦ ਦੇ ਮਾਲਕ! (ਜਗਤ ਦੇ ਵਿਕਾਰਾਂ ਵਿਚੋਂ ਮੇਰੀ) ਲਾਜ ਰੱਖ, ਮੇਰਾ ਜਨਮ ਮਰਨ ਦਾ ਗੇੜ ਮੁਕਾ ।੨।
set me free from birth and death, O Sustainer of the earth, and preserve my honor, O Embodiment of supreme bliss. ||2||
ਹੇ ਹਰੀ! ਮਾਇਆ-ਅੱਗ ਦੀਆਂ ਬੇਅੰਤ ਲਹਿਰਾਂ ਵਿਚ ਸੜ ਰਹੇ ਜੀਵਾਂ ਦੇ ਹਿਰਦੇ ਵਿਚ ਗੁਰੂ ਦੇ ਗਿਆਨ ਦਾ ਮੰਤ੍ਰ ਟਿਕਾ ।
The many waves of desire for Maya are burnt away, when the Guru's spiritual wisdom is enshrined in the heart, through the Guru's Mantra.
ਹੇ ਤਰਸ-ਸਰੂਪ ਹਰੀ! ਹੇ ਸਰਬ-ਵਿਆਪਕ ਬੇਅੰਤ ਪ੍ਰਭੂ! (ਸਾਡੀ) ਹਉਮੈ ਦੂਰ ਕਰ (ਸਾਡੇ ਹਿਰਦਿਆਂ ਵਿਚੋਂ) ਚਿੰਤਾ ਮਿਟਾ ਦੇ ।੩।
Destroy my egotism, O Merciful Lord; dispel my anxiety, O Infinite Primal Lord. ||3||
ਹੇ ਸਮਰਥ ਪ੍ਰਭੂ! ਹਰ ਪਲ ਹਰ ਘੜੀ (ਤੇਰਾ ਨਾਮ) ਸਿਮਰ ਕੇ ਮੈਂ ਆਪਣੀ ਸੁਰਤਿ ਆਤਮਕ ਅਡੋਲਤਾ ਦੀ ਸਮਾਧੀ ਵਿਚ ਜੋੜੀ ਰੱਖਾਂ ।
Remember in meditation the Almighty Lord, every moment and every instant; meditate on God in the celestial peace of Samaadhi.
ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਦਾ ਖਿੜੇ ਰਹਿਣ ਵਾਲੇ! ਸਰਬ-ਵਿਆਪਕ! (ਤੇਰੇ ਦਰ ਤੋਂ ਤੇਰੇ) ਸੰਤ ਜਨਾਂ ਦੀ ਚਰਨ-ਧੂੜ (ਹੀ ਸਦਾ) ਮੰਗਣੀ ਚਾਹੀਦੀ ਹੈ ।੪।
O Merciful to the meek, perfectly blissful Lord, I beg for the dust of the feet of the Holy. ||4||
ਹੇ ਹਰੀ! ਹੇ ਨਿਰੰਕਾਰ! ਮੈਨੂੰ (ਸੰਸਾਰ-ਸਮੁੰਦਰ ਤੋਂ) ਬਚਾ ਲੈ, ਮੇਰੇ ਮਨ ਤੋਂ ਭਟਕਣਾ ਦੂਰ ਕਰ ਦੇ ।
Emotional attachment is false, desire is filthy, and longing is corrupt.
ਹੇ ਹਰੀ! ਝੂਠੇ ਮੋਹ ਤੋਂ, ਭੈੜੇ ਅੰਤ ਵਾਲੀ ਆਸਾ ਤੋਂ, ਵਿਕਾਰਾਂ ਦੀਆਂ ਵਾਸ਼ਨਾ ਤੋਂ, ਮੇਰੀ ਲਾਜ ਰੱਖ ।੫।
Please, preserve my faith, dispel these doubts from my mind, and save me, O Formless Lord. ||5||
ਹੇ ਹਰੀ! ਜਿਨ੍ਹਾਂ ਪਾਸ (ਤਨ ਢੱਕਣ ਲਈ) ਕੱਪੜੇ ਦੀ ਲੀਰ ਭੀ ਨਹੀਂ ਹੰੁਦੀ, ਉਹ ਤੇਰੇ ਗੁਣਾਂ ਦੇ ਖ਼ਜ਼ਾਨੇ ਪ੍ਰਾਪਤ ਕਰ ਕੇ (ਮਾਨੋ) ਧਨੀਆਂ ਦੇ ਧਨੀ ਬਣ ਜਾਂਦੇ ਹਨ ।
They have become wealthy, loaded with the treasures of the Lord's riches; they were lacking even clothes.
ਹੇ ਲੱਛਮੀ-ਪਤੀ! ਮਹਾਂ ਮੂਰਖ ਤੇ ਦੁਸ਼ਟ ਤੇਰੀ ਮੇਹਰ ਦੀ ਨਿਗਾਹ ਨਾਲ ਗੁਣਾਂ ਵਾਲੇ, ਉੱਚੀ ਮਤਿ ਵਾਲੇ, ਧੀਰਜ ਵਾਲੇ ਬਣ ਜਾਂਦੇ ਹਨ ।੬।
The idiotic, foolish and senseless people have become virtuous and patient, receiving the Gracious Glance of the Lord of wealth. ||6||
ਹੇ ਮਨ! ਜੀਵਨ-ਮੁਕਤ ਕਰਨ ਵਾਲੇ ਜਗਦੀਸ਼ ਦਾ ਨਾਮ ਜਪ ।
Become Jivan-Mukta, liberated while yet alive, by meditating on the Lord of the Universe, O mind, and maintaining faith in Him in your heart.
ਹੇ ਭਾਈ! ਹਿਰਦੇ ਵਿਚ ਉਸ ਵਾਸਤੇ ਸਰਧਾ ਟਿਕਾ, ਸਭ ਜੀਵਾਂ ਨਾਲ ਦਇਆ ਪਿਆਰ ਵਾਲਾ ਸਲੂਕ ਰੱਖ, ਪਰਮਾਤਮਾ ਨੂੰ ਸਰਬ-ਵਿਆਪਕ ਜਾਣ—ਉੱਚੇ ਜੀਵਨ ਵਾਲੇ ਹੰਸ (-ਮਨੁੱਖਾਂ) ਦੀ ਇਹ ਜੀਵਨ-ਜੁਗਤਿ ਹੈ ।੭।
Show kindness and mercy to all beings, and realize that the Lord is pervading everywhere; this is the way of life of the enlightened soul, the supreme swan. ||7||
ਹੇ ਭਾਈ! ਪਰਮਾਤਮਾ ਆਪ ਹੀ ਆਪਣਾ ਦਰਸਨ ਬਖ਼ਸ਼ਦਾ ਹੈ, ਕੰਨਾਂ ਵਿਚ ਆਪਣੀ ਸਿਫ਼ਤਿ-ਸਾਲਾਹ ਦੇਂਦਾ ਹੈ, ਜੀਭ ਨੂੰ ਆਪਣੇ ਨਾਮ ਦਾ ਉਚਾਰਨ ਦੇਂਦਾ ਹੈ, ਸਦਾ ਅੰਗ-ਸੰਗ ਵੱਸਦਾ ਹੈ ।
He grants the Blessed Vision of His Darshan to those who listen to His Praises, and who, with their tongues, chant His Name.
ਹੇ ਨਾਨਕ! (ਆਖ—) ਹੇ ਹਰੀ! ਹੇ ਭਗਵਾਨ! ਤੇਰੀ ਛੁਹ ਵਿਕਾਰੀਆਂ ਦਾ ਭੀ ਪਾਰ-ਉਤਾਰਾ ਕਰਨ ਵਾਲੀ ਹੈ ।੮।੧।੨।੫।੧।੧।੨।੫੭।
They are part and parcel, life and limb with the Lord God; O Nanak, they feel the Touch of God, the Savior of sinners. ||8||1||2||5||1||1||2||57||
Goojaree Ki Vaar, Third Mehl, Sung In The Tune Of The Vaar Of Sikandar & Biraahim:
One Universal Creator God. By The Grace Of The True Guru:
Shalok, Third Mehl:
ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ ।
This world perishing in attachment and possessiveness; no one knows the way of life.
ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ
One who walks in harmony with the Guru's Will, obtains the supreme status of life.
ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ)
Those humble beings who focus their consciousness on the Lord's Feet, live forever and ever.
ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧।
O Nanak, by His Grace, the Lord abides in the minds of the Gurmukhs, who merge in celestial bliss. ||1||
Third Mehl:
ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ ।
Within the self is the pain of doubt; engrossed in worldly affairs, they are killing themselves.
ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ
Asleep in the love of duality, they never wake up; they are in love with, and attached to Maya.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ।
They do not think of the Naam, the Name of the Lord, and they do not contemplate the Word of the Shabad. This is the conduct of the self-willed manmukhs.