ਫਿਰ ਇਹ ਆਤਮਾ ਸਦਾ (ਮਾਇਆ-ਮੋਹ ਤੋਂ) ਆਜ਼ਾਦ ਰਹਿੰਦਾ ਹੈ ਤੇ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।੨।
Then, this soul is liberated forever, and it remains absorbed in celestial bliss. ||2||
 
Pauree:
 
ਪ੍ਰਭੂ ਨੇ ਜਗਤ ਪੈਦਾ ਕਰ ਕੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ (ਪਰ ਇਹ ਗੱਲ ਭੁਲਾ ਕੇ ਕਿ ਜਗਤ ਪ੍ਰਭੂ ਦੇ ਵੱਸ ਵਿਚ ਹ
God created the Universe, and He keeps it under His power.
 
ਤੇ ਮਾਇਆ ਦੀਆਂ ਹੀ) ਵਿਚਾਰਾਂ ਕੀਤਿਆਂ ਪ੍ਰਭੂ ਨਹੀਂ ਮਿਲਦਾ, ਮਾਇਆ ਵਿਚ ਹੀ ਭਟਕੀਦਾ ਹੈ ।
God cannot be obtained by counting; the mortal wanders in doubt.
 
ਗੁਰੂ ਮਿਲਿਆਂ ਜੇ ਮਨੁੱਖ ਜੀਊਂਦਾ (ਮਾਇਆ ਵਲੋਂ) ਮਰੇ ਤਾਂ (ਇਹ ਅਸਲੀਅਤ ਕਿ ਸੰਸਾਰ ਪ੍ਰਭੂ ਦੇ ਵੱਸ ਵਿਚ ਹੈ)
Meeting the True Guru, one remains dead while yet alive; understanding Him, he is absorbed in the Truth.
 
ਸਮਝ ਕੇ ਸੱਚੇ ਪ੍ਰਭੂ ਦੇ ਮੇਲ ਵਿਚ ਮਿਲ ਜਾਂਦਾ ਹੈ ।
Through the Word of the Shabad, egotism is eradicated, and one is united in the Lord's Union.
 
(ਇਹ ਸਮਝ ਆ ਜਾਂਦੀ ਕਿ) ਪ੍ਰਭੂ ਆਪ ਹੀ ਸਭ ਕੁਝ ਜਾਣਦਾ ਹੈ, ਆਪ ਹੀ ਕਰਦਾ ਹੈ ਤੇ ਆਪ ਹੀ (ਵੇਖ ਕੇ) ਖ਼ੁਸ਼ ਹੁੰਦਾ ਹੈ ।
He knows everything, and Himself does everything; beholding His Creation, He rejoices. ||4||
 
Shalok, Third Mehl:
 
ਜੇ ਗੁਰੂ ਨਾਲ ਚਿੱਤ ਨਾਹ ਲਾਇਆ ਤੇ ਪ੍ਰਭੂ ਦਾ ਨਾਮ ਮਨ ਵਿਚ ਨਾਹ ਵੱਸਿਆ
One who has not focused his consciousness on the True Guru, and into whose mind the Naam does not come
 
ਤਾਂ ਫਿਟੇ-ਮੂੰਹ ਇਸ ਜੀਊਣ ਨੂੰ! ਮਨੁੱਖਾ-ਜਨਮ ਵਿਚ ਆ ਕੇ ਕੀਹ ਖੱਟਿਆ?
- cursed is such a life. what has He gained by coming into the world?
 
ਮਾਇਆ ਤਾਂ ਖੋਟੀ ਪੂੰਜੀ ਹੈ, ਇਸ ਦਾ ਪਾਜ ਤਾਂ ਇਕ ਪਲਕ ਵਿਚ ਲਹਿ ਜਾਂਦਾ ਹੈ
Maya is false capital; in an instant, its false covering falls off.
 
ਜੇ ਇਹ ਗੁਆਚ ਜਾਏ (ਇਸ ਦੇ ਗ਼ਮ ਨਾਲ) ਸਰੀਰ ਕਾਲਾ ਹੋ ਜਾਂਦਾ ਹੈ ਤੇ ਮੂੰਹ ਕੁਮਲਾ ਜਾਂਦਾ ਹੈ ।
When it slips from his hand, his body turns black, and his face withers away.
 
ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਲ ਚਿੱਤ ਜੋੜਿਆ ਉਹਨਾਂ ਦੇ ਮਨ ਵਿਚ ਸ਼ਾਂਤੀ ਆ ਵੱਸਦੀ ਹ
Those who focus their consciousness on the True Guru - peace comes to abide in their minds.
 
ਉਹ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ, ਪ੍ਰਭੂ-ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ ।
They meditate on the Name of the Lord with love; they are lovingly attuned to the Name of the Lord.
 
ਹੇ ਨਾਨਕ! ਇਹ ਨਾਮ-ਧਨ ਪ੍ਰਭੂ ਨੇ ਸਤਿਗੁਰੂ ਨੂੰ ਸੌਂਪਿਆ ਹੈ, ਇਹ ਧਨ ਗੁਰੂ ਦੇ ਆਤਮਾ ਵਿਚ ਰਚਿਆ ਹੋਇਆ ਹੈ
O Nanak, the True Guru has bestowed upon them the wealth, which remains contained within their hearts.
 
(ਜੋ ਮਨੁੱਖ ਗੁਰੂ ਤੋਂ ਨਾਮ ਧਨ ਲੈਂਦਾ ਹੈ) ਉਸੇ ਨੂੰ ਨਾਮ-ਰੰਗ ਬਹੁਤ ਚੜ੍ਹਦਾ ਹੈ, ਤੇ ਇਹ ਰੰਗ ਨਿੱਤ ਚਮਕਦਾ ਹੈ (ਦੂਣਾ ਚਉਣਾ ਹੁੰਦਾ ਹੈ) ।੧।
They are imbued with supreme love; its color increases day by day. ||1||
 
Third Mehl:
 
ਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹ
Maya is a serpent, clinging to the world.
 
ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ ।
Whoever serves her, she ultimately devours.
 
ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ ।
The Gurmukh is a snake-charmer; he has trampled her and thrown her down, and crushed her underfoot.
 
ਹੇ ਨਾਨਕ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤਿ ਜੋੜਦੇ ਹਨ ।੨।
O Nanak, they alone are saved, who remain lovingly absorbed in the True Lord. ||2||
 
Pauree:
 
ਜਦੋਂ ਮਨੁੱਖ ਢਾਢੀ ਬਣ ਕੇ ਅਰਦਾਸ ਕਰਦਾ ਹੈ ਤੇ ਪ੍ਰਭੂ ਨੂੰ ਸੁਣਾਂਦਾ ਹੈ ਤਾਂ ਇਸ ਦੇ ਅੰਦਰ ਧੀਰਜ ਆਉਂਦੀ ਹੈ
The minstrel cries out, and God hears him.
 
(ਮਾਇਆ-ਮੋਹ ਤੇ ਹਉਮੈ ਦੂਰ ਹੁੰਦੇ ਹਨ) ਤੇ ਪੂਰਾ ਪ੍ਰਭੂ ਇਸ ਨੂੰ ਮਿਲਦਾ ਹੈ ।
He is comforted within his mind, and he obtains the Perfect Lord.
 
ਧੁਰੋਂ (ਪਿਛਲੀ ਕੀਤੀ ਸਿਫ਼ਤਿ-ਸਾਲਾਹ ਅਨੁਸਾਰ) ਜੋ (ਭਗਤੀ ਦਾ) ਲੇਖ ਮੱਥੇ ਤੇ ਉੱਘੜਦਾ ਹੈ ਤੇ ਉਹੋ ਜਿਹੇ (ਭਾਵ, ਸਿਫ਼ਤਿ-ਸਾਲਾਹ ਵਾਲੇ) ਕੰਮ ਕਰਦਾ ਹੈ ।
Whatever destiny is pre-ordained by the Lord, those are the deeds he does.
 
(ਇਸ ਤਰ੍ਹਾਂ) ਜਦੋਂ ਖਸਮ ਦਿਆਲ ਹੁੰਦਾ ਹੈ ਤਾਂ ਇਸ ਨੂੰ ਪ੍ਰਭੂ ਦਾ ਮਹਿਲ-ਰੂਪ ਅਸਲ ਘਰ ਲੱਭ ਪੈਂਦਾ ਹੈ ।
When the Lord and Master becomes Merciful, then one obtains the Mansion of the Lord's Presence as his home.
 
ਪਰ ਮੇਰਾ ਉਹ ਪ੍ਰਭੂ ਹੈ ਬਹੁਤ ਵੱਡਾ, ਗੁਰੂ ਦੀ ਰਾਹੀਂ ਹੀ ਮਿਲਦਾ ਹੈ ।੫।
That God of mine is so very great; as Gurmukh, I have met Him. ||5||
 
Shalok, Third Mehl:
 
ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ
There is One Lord God of all; He remains ever-present.
 
ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ ।
O Nanak, if one does not obey the Hukam of the Lord's Command, then within one's own home, the Lord seems far away.
 
ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ
They alone obey the Lord's Command, upon whom He casts His Glance of Grace.
 
ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧।
Obeying His Command, one obtains peace, and becomes the happy, loving soul-bride. ||1||
 
Third Mehl:
 
ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ) ।
She who does not love her Husband Lord, burns and wastes away all through the night of her life.
 
ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ।੨।
O Nanak, the soul-brides dwell in peace; they have the Lord, their King, as their Husband. ||2||
 
Pauree:
 
ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ
Roaming over the entire world, I have seen that the Lord is the only Giver.
 
ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ
The Lord cannot be obtained by any device at all; He is the Architect of Karma.
 
ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ ।
Through the Word of the Guru's Shabad, the Lord comes to dwell in the mind, and the Lord is easily revealed within.
 
ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹ
The fire of desire within is quenched, and one bathes in the Lord's Pool of Ambrosial Nectar.
 
ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬।
The great greatness of the great Lord God - the Gurmukh speaks of this. ||6||
 
Shalok, Third Mehl:
 
ਸਰੀਰ ਤੇ ਆਤਮਾ ਦਾ ਕੱਚਾ ਜਿਹਾ ਪਿਆਰ ਹੈ, (ਅੰਤ ਵੇਲੇ, ਇਹ ਆਤਮਾ ਸਰੀਰ ਨੂੰ) ਡਿੱਗੇ ਨੂੰ ਹੀ ਛੱਡ ਕੇ ਤੁਰ ਜਾਂਦਾ ਹੈ
What love is this between the body and soul, which ends when the body falls?
 
ਜਦੋਂ (ਆਖ਼ਰ) ਤੁਰਨ ਵੇਲੇ ਇਹ ਸਰੀਰ ਨਾਲ ਨਹੀਂ ਜਾਂਦਾ ਤਾਂ ਇਸ ਨੂੰ ਝੂਠ ਬੋਲ ਬੋਲ ਕੇ ਪਾਲਣ ਦਾ ਕੀਹ ਲਾਭ?
Why feed it by telling lies? When you leave, it does not go with you.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by