(ਸਰੀਰ ਤਾਂ ਮਿੱਟੀ ਸਮਝੋ) ਗ੍ਯਾਨਹੀਣ ਹੈ (ਝੂਠ ਬੋਲ ਬੋਲ ਕੇ ਇਸ ਨੂੰ ਪਾਲਿਆਂ ਆਖ਼ਰ ਲੇਖਾ ਜੀਵਾਤਮਾ ਤੋਂ ਹੀ ਮੰਗਿਆ ਜਾਂਦਾ ਹੈ) ।
The body is merely blind dust; go, and ask the soul.
ਜੀਵਾਤਮਾ ਨੂੰ ਜੇ ਪੁੱਛੋ (ਕਿ ਇਹ ਸਰੀਰ ਪਾਲਣ ਵਿਚ ਹੀ ਕਿਉਂ ਲੱਗਾ ਰਿਹਾ, ਤਾਂ ਇਸ ਦਾ ਉੱਤਰ ਇਹ ਹੈ ਕਿ) ਮੈਂ ਮਾਇਆ ਦੇ ਮੋਹ ਵਿਚ ਫਸਿਆ ਮੁੜ ਮੁੜ ਜਨਮ ਮਰਨ ਵਿਚ ਪਿਆ ਰਿਹਾ
The soul answers, "I am enticed by Maya, and so I come and go, again and again."
ਹੇ ਨਾਨਕ! ਮੈਂ ਖਸਮ ਦਾ ਹੁਕਮ ਨਾਹ ਪਛਾਣਿਆ ਜਿਸ ਦੀ ਬਰਕਤਿ ਨਾਲ ਮੈਂ ਸੱਚੇ ਪ੍ਰਭੂ ਵਿਚ ਟਿਕਿਆ ਰਹਿੰਦਾ ।੧।
O Nanak, I do not know my Lord and Master's Command, by which I would merge in the Truth. ||1||
Third Mehl:
ਪਰਮਾਤਮਾ ਦਾ ਨਾਮ ਹੀ ਇਕ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ, ਹੋਰ ਧਨ ਕਦੇ ਮਿਲਿਆ ਤੇ ਕਦੇ ਨਾਸ ਹੋ ਗਿਆ
The Naam, the Name of the Lord, is the only permanent wealth; all other wealth comes and goes.
ਇਸ ਧਨ ਵਲ ਕੋਈ ਚੋਰ ਅੱਖ ਚੁੱਕ ਕੇ ਨਹੀਂ ਵੇਖ ਸਕਦਾ, ਕੋਈ ਗੰਢ-ਕੱਪ ਇਸ ਨੂੰ ਖੋਹ ਨਹੀਂ ਸਕਦਾ ।
Thieves cannot steal this wealth, nor can robbers take it away.
ਪਰਮਾਤਮਾ ਦਾ ਨਾਮ-ਰੂਪ ਇਹ ਧਨ ਜਿੰਦ ਦੇ ਨਾਲ ਹੀ ਰਹਿੰਦਾ ਹੈ ਜਿੰਦ ਦੇ ਨਾਲ ਹੀ ਜਾਂਦਾ ਹੈ
This wealth of the Lord is embedded in the soul, and with the soul, it shall depart.
ਇਹ ਧਨ ਪੂਰੇ ਗੁਰੂ ਤੋਂ ਮਿਲਦਾ ਹੈ, ਪਰ ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਨੂੰ ਨਹੀਂ ਲੱਭਦਾ ।
It is obtained from the Perfect Guru; the self-willed manmukhs do not receive it.
ਹੇ ਨਾਨਕ! ਭਾਗਾਂ ਵਾਲੇ ਹਨ ਉਹ ਵਣਜਾਰੇ, ਜਿਨ੍ਹਾਂ ਜਗਤ ਵਿਚ ਆ ਕੇ ਪਰਮਾਤਮਾ ਦਾ ਨਾਮ ਰੂਪ ਧਨ ਖੱਟਿਆ ਹੈ ।੨।
Blessed are the traders, O Nanak, who have come to earn the wealth of the Naam. ||2||
Pauree:
ਮੇਰਾ ਮਾਲਕ ਪ੍ਰਭੂ ਬਹੁਤ ਹੀ ਵੱਡਾ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਡੂੰਘਾ ਹੈ ਤੇ ਧੀਰਜ ਵਾਲਾ ਹੈ
My Master is so very great, true, profound and unfathomable.
ਸਾਰਾ ਸੰਸਾਰ ਉਸ ਦੇ ਵੱਸ ਵਿਚ ਹੈ, ਸਾਰਾ ਜਗਤ ਉਸੇ ਦੇ ਆਸਰੇ ਹੈ ।
The whole world is under His power; everything is the projection of Him.
ਉਸ ਪ੍ਰਭੂ ਦਾ ਨਾਮ-ਧਨ ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ ਹੈ, ਤੇ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
By Guru's Grace, the eternal wealth is obtained, bringing peace and patience to the mind.
ਪ੍ਰਭੂ ਦੀ ਮਿਹਰ ਨਾਲ ਸੂਰਮਾ ਗੁਰੂ ਮਿਲਦਾ ਹੈ ਤੇ ਹਰਿ-ਨਾਮ ਮਨ ਵਿਚ ਵੱਸਦਾ ਹੈ
By His Grace, the Lord dwells in the mind, and one meets the Brave Guru.
ਉਸ ਸਦਾ-ਥਿਰ ਅਡੋਲ ਤੇ ਪੂਰੇ ਪ੍ਰਭੂ ਨੂੰ ਗੁਣ ਵਾਲਿਆਂ ਨੇ ਸਾਲਾਹਿਆ ਹੈ ।੭।
The virtuous praise the ever-stable, permanent, perfect Lord. ||7||
Shalok, Third Mehl:
ਫਿਟੇ-ਮੂੰਹ ਉਹਨਾਂ ਦੇ ਜੀਊਣ ਨੂੰ, ਜੋ ਪਰਮਾਤਮਾ ਦੇ ਨਾਮ ਦਾ ਆਨੰਦ ਉੱਕਾ ਹੀ ਤਿਆਗ ਦੇਂਦੇ ਹਨ ਤੇ ਹਉਮੈ ਵਿਚ ਪਾਪ ਕਰ ਕੇ ਦੁਖ ਸਹੇੜਦੇ ਹਨ
Cursed is the life of those who forsake and throw away the peace of the Lord's Name, and suffer pain instead by practicing ego and sin.
ਅਜੇਹੇ ਜਾਹਲ ਮਨ ਦੇ ਪਿਛੇ ਤੁਰਦੇ ਹਨ, ਤੇ ਮਾਇਆ ਦੇ ਮੋਹ ਵਿਚ ਜਕੜੇ ਰਹਿੰਦੇ ਹਨ, ਉਹਨਾਂ ਨੂੰ ਕੋਈ ਮੱਤ ਨਹੀਂ ਹੁੰਦੀ ।
The ignorant self-willed manmukhs are engrossed in the love of Maya; they have no understanding at all.
ਉਹਨਾਂ ਨੂੰ ਨਾਹ ਇਸ ਲੋਕ ਵਿਚ ਨਾਹ ਪਰਲੋਕ ਵਿਚ ਕੋਈ ਸੁਖ ਮਿਲਦਾ ਹੈ, ਮਰਨ ਵੇਲੇ ਭੀ ਹੱਥ ਮਲਦੇ ਹੀ ਜਾਂਦੇ ਹਨ ।
In this world and in the world beyond, they do not find peace; in the end, they depart regretting and repenting.
ਜੋ ਮਨੁੱਖ ਗੁਰੂ ਦੀ ਕਿਰਪਾ ਨਾਲ ਪ੍ਰਭੂ ਦਾ ਨਾਮ ਸਿਮਰਦਾ ਹੈ ਉਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।
By Guru's Grace, one may meditate on the Naam, the Name of the Lord, and egotism departs from within him.
ਹੇ ਨਾਨਕ! ਜਿਸ ਦੇ ਮੱਥੇ ਤੇ ਧੁਰੋਂ ਭਾਗ ਹੋਵੇ ਉਹ ਮਨੁੱਖ ਸਤਿਗੁਰੂ ਦੀ ਚਰਨੀਂ ਆ ਪੈਂਦਾ ਹੈ ।੧।
O Nanak, one who has such pre-ordained destiny, comes and falls at the Guru's Feet. ||1||
Third Mehl:
ਆਪ-ਹੁਦਰਾ ਮਨੁੱਖ (ਮਾਨੋ) ਉਲਟਾ ਕਉਲ-ਫੁੱਲ ਹੈ, ਇਸ ਵਿਚ ਨਾਹ ਭਗਤੀ ਹੈ ਨਾਹ ਸਿਮਰਨ
The self-willed manmukh is like the inverted lotus; he has neither devotional worship, nor the Lord's Name.
ਇਹ ਮਾਇਆ ਦੇ ਅਸਰ ਹੇਠ ਹੀ ਕਾਰ ਵਿਹਾਰ ਕਰਦਾ ਹੈ, ਕੂੜ (ਮਾਇਆ) ਹੀ ਇਸ ਦਾ ਪ੍ਰਯੋਜਨ (ਜ਼ਿੰਦਗੀ ਦਾ ਨਿਸ਼ਾਨਾ) ਹੈ
He remains engrossed in material wealth, and his efforts are false.
ਆਪ-ਹੁਦਰੇ ਮਨੁੱਖ ਦਾ ਅੰਦਰਲਾ ਭਿੱਜਦਾ ਨਹੀਂ, ਚਿੱਤ ਰੱਜਦਾ ਨਹੀਂ, ਮੂੰਹੋਂ ਭੀ ਫਿੱਕਾ ਬੋਲ ਹੀ ਬੋਲਦਾ ਹੈ ।
His consciousness is not softened within, and the words from his mouth are insipid.
ਐਸੇ ਬੰਦੇ ਧਰਮ ਵਿਚ ਜੋੜੇ ਜੁੜਦੇ ਨਹੀਂ ਕਿਉਂਕਿ ਉਹਨਾਂ ਦੇ ਅੰਦਰ ਕੂੜ ਤੇ ਖ਼ੁਦਗ਼ਰਜ਼ੀ ਹੈ ।
He does not mingle with the righteous; within him are falsehood and selfishness.
ਹੇ ਨਾਨਕ! ਕਰਤਾਰ ਨੇ ਐਸੀ ਖੇਡ ਰਚੀ ਹੈ ਕਿ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਤਾਂ ਝੂਠ ਬੋਲ ਬੋਲ ਕੇ ਗ਼ਰਕ ਹੁੰਦੇ ਹਨ ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਨਾਮ ਜਪ ਕੇ (ਸ਼ਕਤੀ ਦੇ ਹੜ੍ਹ ਵਿਚੋਂ) ਤਰ ਜਾਂਦੇ ਹਨ ।੨।
O Nanak, the Creator Lord has arranged things, so that the self-willed manmukhs are drowned by telling lies, while the Gurmukhs are saved by chanting the Lord's Name. ||2||
Pauree:
(ਇਹ ਗੱਲ) ਸਮਝਣ ਤੋਂ ਬਿਨਾ (ਕਿ ‘ਗੁਰ ਪਰਸਾਦੀ ਪਾਈਐ’, ਮਨੁੱਖ ਨੂੰ) ਜਨਮ ਮਰਨ ਦਾ ਲੰਮਾ ਚੱਕਰ ਲਾਣਾ ਪੈਂਦਾ ਹੈ, ਮਨੁੱਖ ਮੁੜ ਮੁੜ ਜੰਮਦਾ ਮਰਦਾ ਹੈ
Without understanding, one must wander around the cycle of reincarnation, and continue coming and going.
ਗੁਰੂ ਦੀ ਸੇਵਾ (ਸਾਰੀ ਉਮਰ ਹੀ) ਨਹੀਂ ਕਰਦਾ (ਭਾਵ, ਸਾਰੀ ਉਮਰ ਗੁਰੂ ਦੇ ਕਹੇ ਤੇ ਨਹੀਂ ਤੁਰਦਾ) ਆਖ਼ਰ (ਮਰਨ ਵੇਲੇ) ਹੱਥ ਮਲਦਾ ਜਾਂਦਾ ਹੈ ।
One who has not served the True Guru, shall depart regretting and repenting in the end.
ਜਦੋਂ ਪ੍ਰਭੂ ਆਪਣੀ ਮਿਹਰ ਕਰਦਾ ਹੈ ਤਾਂ ਗੁਰੂ ਮਿਲਦਾ ਹੈ, ਅੰਦਰੋਂ ਆਪਾ-ਭਾਵ ਦੂਰ ਹੁੰਦਾ ਹੈ
But if the Lord shows His Mercy, one finds the Guru, and ego is banished from within.
ਮਾਇਆ ਦੀ ਤ੍ਰਿਸਨਾ ਭੁੱਖ ਵਿਚੋਂ ਉਤਰਦੀ ਹੈ, ਮਨ ਵਿਚ ਸੁਖ ਆ ਵੱਸਦਾ ਹੈ
Hunger and thirst depart from within, and peace comes to dwell in the mind.
ਤੇ ਸੁਰਤਿ ਜੋੜ ਕੇ ਸਦਾ ਹਿਰਦੇ ਵਿਚ ਪ੍ਰਭੂ ਸਿਮਰਿਆ ਜਾ ਸਕਦਾ ਹੈ ।੮।
Forever and ever, praise Him with love in your heart. ||8||
Shalok, Third Mehl:
ਜੋ ਮਨੁੱਖ ਆਪਣੇ ਗੁਰੂ ਦੇ ਕਹੇ ਤੇ ਤੁਰਦਾ ਹੈ, ਹਰੇਕ ਬੰਦਾ ਉਸ ਦਾ ਆਦਰ ਕਰਦਾ ਹੈ,
One who serves his True Guru, is worshipped by everyone.
ਸੋ, (ਜਗਤ ਵਿਚ ਭੀ ਮਾਣ ਹਾਸਲ ਕਰਨ ਲਈ) ਸਾਰੇ ਉਪਾਵਾਂ ਤੋਂ ਵੱਡਾ ਉਪਾਉ ਇਹੀ ਹੈ ਕਿ ਪ੍ਰਭੂ ਦਾ ਨਾਮ ਮਿਲ ਜਾਏ,
Of all efforts, the supreme effort is the attainment of the Lord's Name.
‘ਨਾਮ’ ਜਪਿਆਂ ਸਦਾ ਹਿਰਦੇ ਵਿਚ ਸੁਖ ਹੁੰਦਾ ਹੈ, ਮਨ ਵਿਚ ਠੰਢ ਤੇ ਸ਼ਾਂਤੀ ਆ ਵੱਸਦੀ ਹੈ ।
Peace and tranquility come to dwell within the mind; meditating within the heart, there comes a lasting peace.
(ਗੁਰੂ ਦੀ ਆਗਿਆ ਵਿਚ ਤੁਰ ਕੇ ‘ਨਾਮ’ ਜਪਣ ਵਾਲੇ ਬੰਦੇ ਦੀ) ਖ਼ੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੇ ਨਾਨਕ! ਨਾਮ ਹੀ ਉਸ ਲਈ ਆਦਰ ਮਾਣ ਹੈ ।੧।
The Ambrosial Amrit is his food, and the Ambrosial Amrit is his clothes; O Nanak, through the Naam, the Name of the Lord, greatness is obtained. ||1||
Third Mehl:
ਹੇ ਮੇਰੇ ਮਨ! ਸਤਿਗੁਰੂ ਦੀ ਸਿੱਖਿਆ ਸੁਣ (ਭਾਵ, ਸਿੱਖਿਆ ਤੇ ਤੁਰ) ਤੈਨੂੰ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪਏਗਾ;
O mind, listen to the Guru's Teachings, and you shall obtain the treasure of virtue.