ਸੁਖਾਂ ਦਾ ਦਾਤਾ ਪਰਮਾਤਮਾ ਮਨ ਵਿਚ ਆ ਵੱਸੇਗਾ, ਹਉਮੈ ਅਹੰਕਾਰ ਨਾਸ ਹੋ ਜਾਇਗਾ ।
The Lord, the Giver of peace, shall dwell in your mind, and your egotism and pride shall depart.
ਹੇ ਨਾਨਕ! ਜਦੋਂ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ਤਾਂ ਹਰ ਵੇਲੇ ਸੁਰਤਿ ਉਸ ਵਿਚ ਜੁੜੀ ਰਹਿੰਦੀ ਹੈ ।੨।
O Nanak, when the Lord bestows His Glance of Grace, then, night and day, one centers his meditation on the Lord. ||2||
Pauree:
ਜੋ ਮਨੁੱਖ ਗੁਰੂ ਦਾ ਹੋ ਕੇ ਰਹਿੰਦਾ ਹੈ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ, ਉਸ ਨੂੰ ਸਤ ਸੰਤੋਖ ਪ੍ਰਾਪਤ ਹੁੰਦਾ ਹੈ,
The Gurmukh is totally truthful, content and pure.
ਹਰ ਥਾਂ ਪ੍ਰਭੂ ਦਿੱਸਦਾ ਹੈ; ਉਸ ਦੇ ਮਨ ਵਿਚੋਂ ਖੋਟ ਤੇ ਵਿਕਾਰ ਦੂਰ ਹੋ ਜਾਂਦਾ ਹੈ,
Deception and wickedness have departed from within him, and he easily conquers his mind.
ਉਹ ਸੌਖੇ ਹੀ ਮਨ ਨੂੰ ਵੱਸ ਕਰ ਲੈਂਦਾ ਹੈ; ਇਸ ਅਵਸਥਾ ਵਿਚ (ਅੱਪੜ ਕੇ ਉਸ ਦੇ ਅੰਦਰ ਪਰਮਾਤਮਾ ਦੀ) ਜੋਤਿ ਦਾ ਪ੍ਰਕਾਸ਼ ਹੋ ਜਾਂਦਾ ਹੈ,
There, the Divine Light and the essence of bliss are manifest, and ignorance is eliminated.
ਆਤਮਕ ਆਨੰਦ ਦੀ ਉਸ ਨੂੰ ਚਾਟ ਲੱਗ ਜਾਂਦੀ ਹੈ ਤੇ ਅਗਿਆਨ ਦੂਰ ਹੋ ਜਾਂਦਾ ਹੈ, (ਫਿਰ) ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹੈ,
Night and day, he sings the Glorious Praises of the Lord, and manifests the excellence of the Lord.
ਰੱਬੀ) ਗੁਣ ਉਸ ਦੇ ਅੰਦਰ ਪਰਗਟ ਹੋ ਜਾਂਦੇ ਹਨ; (ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ) ਇਕ ਪ੍ਰਭੂ ਸਾਰੇ ਜੀਵਾਂ ਦਾ ਦਾਤਾ ਹੈ ਤੇ ਮਿੱਤਰ ਹੈ ।੬।
The One Lord is the Giver of all; the Lord alone is our friend. ||9||
Shalok, Third Mehl:
ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ
One who understands God, who lovingly centers his mind on the Lord night and day, is called a Brahmin.
(ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ‘ਸੱਚ’ ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹ
Consulting the True Guru, he practices Truth and self-restraint, and he is rid of the disease of ego.
ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ ।
He sings the Glorious Praises of the Lord, and gathers in His Praises; his light is blended with the Light.
ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ ।
In this world, one who knows God is very rare; eradicating ego, he is absorbed in God.
ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ ।੧।
O Nanak, meeting him, peace is obtained; night and day, he meditates on the Lord's Name. ||1||
Third Mehl:
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜਾਹਲ ਹੈ, ਉਸ ਦੇ ਅੰਦਰ ਖੋਟ ਹੈ ਤੇ ਜੀਭ ਨਾਲ ਝੂਠ (ਭਾਵ, ਅੰਦਰਲੇ ਖੋਟ ਦੇ ਉਲਟ) ਬੋਲਦਾ ਹੈ (ਭਾਵ, ਅੰਦਰੋਂ ਹੋਰ ਤੇ ਬਾਹਰੋਂ ਹੋਰ)
Within the ignorant self-willed manmukh is deception; with his tongue, he speaks lies.
(ਇਸ ਤਰ੍ਹਾਂ) ਠੱਗੀ ਕੀਤਿਆਂ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ, (ਕਿਉਂਕਿ) ਉਹ ਸੁਤੇ ਹੀ (ਅਸਾਡਾ ਹਰੇਕ ਲੁਕਵਾਂ ਕੰਮ ਭੀ) ਵੇਖਦਾ ਹੈ ਤੇ (ਲੁਕਵਾਂ ਬੋਲ ਤੇ ਖ਼ਿਆਲ ਭੀ) ਸੁਣਦਾ ਹੈ ।
Practicing deception, he does not please the Lord God, who always sees and hears with natural ease.
ਮਨਮੁਖ (ਆਪ) ਮਾਇਆ ਦੇ ਮੋਹ ਵਿਚ ਹੈ ਪਰ ਜਾ ਕੇ ਲੋਕਾਂ ਨੂੰ ਉਪਦੇਸ਼ ਕਰਦਾ ਹੈ
In the love of duality, he goes to instruct the world, but he is engrossed in the poison of Maya and attachment to pleasure.
ਇਹ ਕਰਤੂਤ ਕੀਤਿਆਂ ਉਹ ਸਦਾ ਦੁੱਖ ਪਾਂਦਾ ਹੈ, ਜੰਮਦਾ ਹੈ, ਮਰਦਾ ਹੈ, ਮੁੜ ਜੰਮਦਾ ਹੈ ਮਰਦਾ ਹ
By doing so, he suffers in constant pain; he is born and then dies, and comes and goes again and again.
ਉਸ ਦਾ ਅੰਦਰਲਾ ਤੌਖਲਾ ਕਦੇ ਮਿਟਦਾ ਹੀ ਨਹੀਂ, ਉਹ ਮਾਨੋ, ਮੈਲੇ ਵਿਚ ਪਿਆ ਸੜਦਾ ਰਹਿੰਦਾ ਹੈ ।
His doubts do not leave him at all, and he rots away in manure.
ਪਰ, ਜਿਸ ਮਨੁੱਖ ਉਤੇ ਮੇਰਾ ਮਾਲਕ ਮਿਹਰ ਕਰਦਾ ਹੈ ਉਸ ਨੂੰ ਗੁਰੂ ਦਾ ਉਪਦੇਸ਼ ਸੁਣਾਂਦਾ ਹੈ
One, unto whom my Lord Master shows His Mercy, listens to the Guru's Teachings.
ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਨਾਮ ਹੀ ਗਾਉਂਦਾ ਹੈ, ਨਾਮ ਹੀ ਉਸ ਨੂੰ ਆਖ਼ਰ (ਇਸ ਸਹਸੇ ਤੋਂ) ਛੁਡਾਂਦਾ ਹੈ ।੨।
He meditates on the Lord's Name, and sings the Lord's Name; in the end, the Lord's Name will deliver him. ||2||
Pauree:
ਉਹ ਮਨੁੱਖ ਜਗਤ ਵਿਚ ਪੂਰੇ ਭਾਂਡੇ ਹਨ ਜਿਨ੍ਹਾਂ ਤੋਂ ਪਰਮਾਤਮਾ (ਆਪਣਾ) ਹੁਕਮ ਮਨਾਂਦਾ ਹੈ
Those who obey the Hukam of the Lord's Command, are the perfect persons in the world.
ਉਹ ਬੰਦੇ ਪੂਰੇ ਗੁਰੂ ਦੇ ਸ਼ਬਦ ਵਿਚ ਚਿੱਤ ਜੋੜ ਕੇ ਆਪਣੇ ਮਾਲਕ ਦੀ ਬੰਦਗੀ ਕਰਦੇ ਹਨ
They serve their Lord Master, and reflect upon the Perfect Word of the Shabad.
ਪ੍ਰਭੂ ਦੀ ਬੰਦਗੀ ਹੋ ਹੀ ਤਾਂ ਸਕਦੀ ਹੈ ਜੇ ਸੱਚੇ ਸ਼ਬਦ ਵਿਚ ਪਿਆਰ ਪਾਈਏ, (ਲਫ਼ਜ਼ੀ—ਸੱਚੇ ਸ਼ਬਦ ਵਿਚ ਪਿਆਰ ਦੀ ਰਾਹੀਂ) ।
They serve the Lord, and love the True Word of the Shabad.
ਜੋ ਮਨੁੱਖ ਅੰਦਰੋਂ ਹਉਮੈ ਨੂੰ ਮਾਰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ ।
They attain the Mansion of the Lord's Presence, as they eradicate egotism from within.
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਪਰੋ ਕੇ ਤੇ ਨਾਮ ਜਪ ਕੇ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ।੧੦।
O Nanak, the Gurmukhs remain united with Him, chanting the Name of the Lord, and enshrining it within their hearts. ||10||
Shalok, Third Mehl:
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਸ ਦੇ ਅੰਦਰ ਜੁੜੀ-ਸੁਰਤਿ ਤੇ ਅਡੋਲਤਾ ਦੀ ਰੌ ਚੱਲ ਪੈਂਦੀ ਹੈ
The Gurmukh meditates on the Lord; the celestial sound-current resounds within him, and he focuses his consciousness on the True Name.
ਉਹ ਸੱਚੇ ਨਾਮ ਵਿਚ ਚਿੱਤ ਜੋੜੀ ਰੱਖਦਾ ਹੈ, ਹਰ ਵੇਲੇ ਪ੍ਰਭੂ ਦਾ ਨਾਮ ਉਸ ਨੂੰ ਮਨ ਵਿਚ ਮਿੱਠਾ ਲੱਗਦਾ ਹੈ ।
The Gurmukh remains imbued with the Lord's Love, night and day; his mind is pleased with the Name of the Lord.
ਗੁਰਮੁਖ ਬੰਦੇ ਰੱਬ ਨੂੰ ਹੀ (ਹਰ ਥਾਂ) ਵੇਖਦੇ ਹਨ, ਰੱਬ ਦੀ ਸਿਫ਼ਤਿ ਹੀ (ਹਰ ਵੇਲੇ) ਉਚਾਰਦੇ ਹਨ, ਤੇ ਰੱਬੀ ਮੇਲ ਵਾਲੀ ਅਡੋਲਤਾ ਵਿਚ ਪਿਆਰ ਪਾਂਦੇ ਹਨ ।
The Gurmukh beholds the Lord, the Gurmukh speaks of the Lord, and the Gurmukh naturally loves the Lord.
ਹੇ ਨਾਨਕ! ਗੁਰਮੁਖ ਨੂੰ ਉੱਚੀ ਸਮਝ ਪ੍ਰਾਪਤ ਹੁੰਦੀ ਹੈ, ਉਸ ਦਾ ਅਗਿਆਨ-ਰੂਪ ਘੁੱਪ ਹਨੇਰਾ ਦੂਰ ਹੋ ਜਾਂਦਾ ਹੈ
O Nanak, the Gurmukh attains spiritual wisdom, and the pitch-black darkness of ignorance is dispelled.
ਉਸੇ ਗੁਰਮੁਖ ਨੇ ਨਾਮ ਜਪਿਆ ਹੈ ਜਿਸ ਉਤੇ ਧੁਰੋਂ (ਕਰਤਾਰ ਵਲੋਂ) ਪੂਰੀ ਮਿਹਰ ਹੋਈ ਹੈ ।੧।
One who is blessed by the Perfect Lord's Grace - as Gurmukh, he meditates on the Lord's Name. ||1||
Third Mehl:
ਜਿਨ੍ਹਾਂ ਮਨੁੱਖਾਂ ਨੇ ਗੁਰੂ ਦਾ ਹੁਕਮ ਨਹੀਂ ਮੰਨਿਆ, ਜਿਨ੍ਹਾਂ ਦਾ ਗੁਰ-ਸ਼ਬਦ ਵਿਚ ਪਿਆਰ ਨਹੀਂ ਬਣਿਆ
Those who do not serve the True Guru do not embrace love for the Word of the Shabad.
ਜਿਨ੍ਹਾਂ ਸ਼ਾਂਤ-ਚਿੱਤ ਹੋ ਕੇ ਨਾਮ ਨਹੀਂ ਸਿਮਰਿਆ, ਉਹ ਜਗਤ ਵਿਚ ਕਾਹਦੇ ਲਈ ਆਏ?
They do not meditate on the Celestial Naam, the Name of the Lord - why did they even bother to come into the world?
ਅਜੇਹਾ ਬੰਦਾ ਮੁੜ ਮੁੜ ਜੂਨ ਵਿਚ ਪੈਂਦਾ ਹੈ, ਉਹ ਮਾਨੋ, ਮੈਲੇ ਵਿਚ ਪੈ ਕੇ ਦੁਖੀ ਹੋ ਰਿਹਾ ਹੈ ।
Time and time again, they are reincarnated, and they rot away forever in manure.
(ਗੁਰੂ ਤੇ ਪਰਮਾਤਮਾ ਨੂੰ ਵਿਸਾਰ ਕੇ) ਝੂਠੇ-ਲਾਲਚ ਵਿਚ ਫਸਿਆਂ (ਫਸੇ ਹੀ ਰਹੀਦਾ ਹੈ, ਕਿਉਂਕਿ ਇਸ ਲਾਲਚ ਦਾ) ਨਾਹ ਉਰਲਾ ਬੰਨਾ ਲੱਭਦਾ ਹੈ ਨਾਹ ਪਰਲਾ ਬੰਨਾ ।
They are attached to false greed; they are not on this shore, nor on the one beyond.